ਫ਼ਾਜ਼ਿਲਕਾ, 19 ਮਈ (ਦਵਿੰਦਰਪਾਲ ਸਿੰਘ)-ਅੰਤਰ ਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡਾਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਖੰਡ ਪਾਠੀ ਸਿੰਘਾਂ, ਗ੍ਰੰਥੀ ਸਿੰਘਾਂ, ਸੰਗਤਾਂ ਦਾ ਗੁਰਬਾਣੀ ਅਰਥ, ਸਿੱਖ ਇਤਿਹਾਸ ਤੇ ਸਿੱਖ ਰਹਿਤ ਮਰਿਆਦਾ ਦੇ ਲਿਖਤੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵੀ ਵੱਧ ਚੜ੍ਹ ਕੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ ਅਤੇ ਭਾਗ ਲੈਣ ਵਾਲਿਆਂ ਦਾ ਸਨਮਾਨ ਸਮਾਰੋਹ ਸਰਹੱਦੀ ਪਿੰਡ ਰਾਮ ਸਿੰਘ ਭੈਣੀ ਵਿਖੇ ਗੁਰਮਤਿ ਸਮਾਗਮ ਕਰਵਾ ਕੇ ਕੀਤਾ ਗਿਆ, ਜਿਸ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਇਨ੍ਹਾਂ ਸਮਾਗਮਾਂ ਵਿਚ ਭਾਈ ਰਣਜੀਤ ਸਿੰਘ ਜਲਾਲਾਬਾਦ, ਭਾਈ ਮਨਜੀਤ ਸਿੰਘ ਕਥਾ ਵਾਚਕ ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਦੀ ਕਥਾ ਸੁਣਾ ਕੇ ਗੁਰੂ ਸ਼ਬਦ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਸਮਾਗਮ ਵਿਚ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸ਼ੋ੍ਰਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣ ਵਾਲਾ ਵਲੋਂ ਮੁਕਾਬਲੇ ਵਿਚ ਹਿੱਸਾ ਲੈਣ ਵਾਲੀਆਂ ਸੰਗਤਾਂ ਵਿਚੋਂ ਅੱਵਲ ਰਹਿਣ ਵਾਲਿਆਂ ਨੂੰ ਸਿਰੋਪਾਓ, ਸਿੱਖ ਇਤਿਹਾਸ ਸਬੰਧੀ ਸਾਹਿਤ ਤੇ ਨਕਦ ਰਾਸ਼ੀ, ਸਨਮਾਨ ਚਿੰਨ੍ਹ, ਮੈਡਲ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਭਾਈ ਗਰੇਵਾਲ ਨੇ 200 ਤੋਂ ਵੱਧ ਪ੍ਰੀਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਦੀ ਬਖ਼ਸ਼ੀਸ਼ ਨਾਲ ਗੁਰੂ ਦੇ ਲੜ ਲੱਗਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਅਜਿਹੇ ਉਪਰਾਲੇ ਅਜਿਹੇ ਇਲਾਕਿਆਂ ਵਿਚ ਕਰਵਾਏ ਜਾਣ, ਜਿੱਥੇ ਲੋਕਾਂ ਨੂੰ ਸਿੱਖ ਸਿਧਾਂਤਾਂ, ਮਰਿਆਦਾ ਨਾਲ ਜੋੜਨ ਦੀ ਵੱਡੀ ਲੋੜ ਹੈ | ਸਮਾਗਮ ਵਿਚ ਫੈਡਰੇਸ਼ਨ ਆਗੂ ਭਾਈ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਦਿਲਬਾਗ ਸਿੰਘ ਵਿਰਕ, ਹਲਕਾ ਪ੍ਰਚਾਰਕ ਜਸਵਿੰਦਰ ਪਾਲ ਸਿੰਘ ਨੇ ਵੀ ਸੰਬੋਧਨ ਕੀਤਾ | ਸਮਾਗਮ ਵਿਚ ਹਾਜ਼ਰ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸਿੱਖੀ ਸਰੂਪ ਧਾਰਨ ਦਾ ਐਲਾਨ ਵੀ ਕੀਤਾ | ਸਮਾਗਮ ਵਿਚ ਪੁੱਜੇ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਭਾਈ ਗਰੇਵਾਲ, ਜਥੇਦਾਰ ਵਣ ਵਾਲਾ, ਸ਼੍ਰੋਮਣੀ ਕਮੇਟੀ ਪ੍ਰਚਾਰਕ ਡਾ. ਜਸਵਿੰਦਰ ਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭੋਲਾ ਸਿੰਘ, ਗੁਰ ਕੀਰਤਨ ਸਿੰਘ, ਹਰਜਿੰਦਰ ਸਿੰਘ, ਸਤਵੰਤ ਸਿੰਘ ਮੁਰਕ ਵਾਲਾ, ਰਣਜੀਤ ਸਿੰਘ ਰਾਣਾ, ਗੁਰਨਾਮ ਸਿੰਘ ਸੈਦਾਂ ਰੁਹੇਲਾ, ਅਵਤਾਰ ਸਿੰਘ ਕਮਾਲ ਵਾਲਾ, ਸੋਨੂੰ ਕਾਲੜਾ, ਰਣਜੀਤ ਸਿੰਘ, ਰਾਣਾ ਰੇਸ਼ਮ ਸਿੰਘ ਮੈਨੇਜਰ ਸ਼੍ਰੀ ਮੁਕਤਸਰ ਸਾਹਿਬ, ਪਿੰਡ ਦੇ ਸਰਪੰਚ ਹਰਮੇਸ਼ ਸਿੰਘ, ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ ਹਾਜ਼ਰ ਸਨ |
ਫ਼ਾਜ਼ਿਲਕਾ, 19 ਮਈ (ਦਵਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੈਨੇਜਮੈਂਟ ਦੇ ਰਵੱਈਏ ਤੋਂ ਤੰਗ ਹੋ ਕੇ ਫ਼ਾਜ਼ਿਲਕਾ ਸਬ ਡਿਪੂ ਬੰਦ ਰੱਖਿਆ ਗਿਆ ਅਤੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਯੂਨੀਅਨ ਚੇਅਰਮੈਨ ਪਿ੍ਤਪਾਲ ...
ਸਹਿਜਪਾਲ ਬਰਾੜ ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਬੀਤੇ ਵਿਧਾਨ ਸਭਾ ਚੋਣਾਂ ਦੇ ਵਿਚ ਆਪਣੀ ਕਾਂਗਰਸ ਪਾਰਟੀ ਪ੍ਰਤੀ ਚੰਗੀ ਕਾਰਗੁਜ਼ਾਰੀ ਤੇ ਜ਼ਿੰਮੇਵਾਰੀ ਤੇ ਪਾਰਟੀ ਪ੍ਰਤੀ ਸਮਰਪਿਤ ਹੋਣ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਲੋਂ ...
ਜਲਾਲਾਬਾਦ, 19 ਮਈ (ਕਰਨ ਚੁਚਰਾ)-ਸਥਾਨਕ ਨਵੇਂ ਬੱਸ ਅੱਡੇ 'ਤੇ ਸਫ਼ਾਈ ਪ੍ਰਬੰਧਾਂ ਤੇ ਸਰਕਾਰੀ ਬੱਸਾਂ ਨਾ ਰੁਕਣ ਦੀ ਸ਼ਿਕਾਇਤ ਤੋਂ ਬਾਅਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਤੇ ਮੌਜੂਦ ਰੋਡਵੇਜ਼ ਅਧਿਕਾਰੀਆਂ ਨੂੰ ਜਿੱਥੇ ਝਾੜ ਪਾਈ ਤੇ ...
ਫ਼ਾਜ਼ਿਲਕਾ, 19 ਮਈ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਜ਼ਿਲੇ੍ਹ 'ਚ ਕਿਸਾਨਾਂ ਦੁਆਰਾ ਵੇਚੀ ਗਈ ਕਣਕ ਬਦਲੇ ਸਰਕਾਰ ਵਲੋਂ ਉਨ੍ਹਾਂ ਨੂੰ ਇਸ ਸਾਲ ਹੁਣ ਤੱਕ 1127.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਅਬੋਹਰ ਹਲਕੇ ਤੋਂ ਤਿੰਨ ਵਾਰ ਵਿਧਾਇਕ, ਇਕ ਵਾਰ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਭਾਜਪਾ ਸੂਬੇ ਵਿਚ ਅਤੇ ਦੇਸ਼ ਭਰ ਵਿਚ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਇਲਾਕੇ ਦੇ ਪਿੰਡ ਮਹਿਰਾਣਾ ਦੇ ਇਕ ਫੂਡ ਸਿਖਲਾਈ ਸੈਂਟਰ ਵਿਚ ਚੋਰੀ ਹੋਣ ਦੇ ਸਬੰਧ ਵਿਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ...
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਵੱਡੇ ਪੱਧਰ 'ਤੇ ਮੁਹਿੰਮ ਚਲਾ ਕੇ ...
ਅਬੋਹਰ, 19 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਆਪਣੀਆਂ ਮੰਗਾਂ ਨੂੰ ਲੈ ਕੇ ਆਲ ਇੰਡੀਆ ਆਂਗਣਵਾੜੀ ਕਰਮਚਾਰੀ ਯੂਨੀਅਨ ਵਲੋਂ 22 ਮਈ ਨੂੰ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫ਼ਰੀਦਕੋਟ ਵਿਖੇ ...
ਬੱਲੂਆਣਾ, 19 ਮਈ (ਜਸਮੇਲ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੰਜੇ ਕੁਮਾਰ ਪੁੱਤਰ ਰਾਮਧਾਰੀ ਵਾਸੀ ਸੈਕਟਰ-45, ਕਰਨਾਲ (ਹਰਿਆਣਾ) ਨੇ ਦੱਸਿਆ ਕਿ ਮਹਿਰਾਣਾ ਫੂਡ ਸਿਖਲਾਈ ...
ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਬੀਤੇ ਵਿਧਾਨ ਸਭਾ ਚੋਣਾਂ ਦੇ ਵਿਚ ਆਪਣੀ ਕਾਂਗਰਸ ਪਾਰਟੀ ਪ੍ਰਤੀ ਚੰਗੀ ਕਾਰਗੁਜ਼ਾਰੀ ਤੇ ਜ਼ਿੰਮੇਵਾਰੀ ਤੇ ਪਾਰਟੀ ਪ੍ਰਤੀ ਸਮਰਪਿਤ ਹੋਣ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਲੋਂ ਸਹਿਜਪਾਲ ਬਰਾੜ ਨੂੰ ...
ਫ਼ਾਜ਼ਿਲਕਾ, 19 ਮਈ (ਅਮਰਜੀਤ ਸ਼ਰਮਾ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀਆਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ਪਰਮਜੀਤ ਸਿੰਘ ਮੁਤਾਬਿਕ ਪੁਲਿਸ ਜਦੋਂ ਗਸ਼ਤ ਕਰਦੀ ਹੋਈ ਟਰੱਕ ਯੂਨੀਅਨ ਫ਼ਾਜ਼ਿਲਕਾ ਨੇੜੇ ...
ਜਲਾਲਾਬਾਦ, 19 ਮਈ (ਸਤਿੰਦਰ ਸੋਢੀ)-ਮੁੱਖ ਖੇਤੀਬਾੜੀ ਅਧਿਕਾਰੀ ਫ਼ਾਜ਼ਿਲਕਾ ਡਾ. ਰੇਸ਼ਮ ਸਿੰਘ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਸਬੰਧੀ ...
ਫ਼ਾਜ਼ਿਲਕਾ, 19 ਮਈ (ਦਵਿੰਦਰਪਾਲ ਸਿੰਘ)-ਪਿਛਲੇ ਦਿਨ ਪੰਜਾਬ ਦੀ ਪ੍ਰੀਖਿਆ ਦੇ ਨਤੀਜੇ ਵਿਚੋਂ ਜ਼ਿਲ੍ਹਾ ਪੱਧਰੀ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਸੁਖਵੀਰ ਸਿੰਘ ਬੱਲ ਤੇ ਉਪ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਨਹਿਰੂ ਪਾਰਕ 'ਚ ਸੈਰ ਕਰਨ ਆਏ ਇਕ ਵਿਅਕਤੀ ਦੀ ਦੋ ਨੌਜਵਾਨ ਐਕਟਿਵਾ ਚੋਰੀ ਕਰਕੇ ਲੈ ਗਏ ਜਿਨ੍ਹਾਂ ਨੂੰ ਐਕਟਿਵਾ ਮਾਲਕ ਨੇ ਆਸ-ਪਾਸ ਦੇ ਲੋਕਾਂ ਦੇ ਸਹਿਯੋਗ ਨਾਲ ਸਥਾਨਕ ਦਾਣਾ ਮੰਡੀ ਦੇ ਨਜ਼ਦੀਕ ਕਾਬੂ ਕਰਕੇ ਉਨ੍ਹਾਂ ਨੂੰ ...
ਜਲਾਲਾਬਾਦ, 19 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 3 ਮੋਬਾਈਲ ਝਪਟਮਾਰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ...
ਮੰਡੀ ਅਰਨੀਵਾਲਾ, 19 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਮੁਰਾਦ ਵਾਲਾ ਦਲ ਸਿੰਘ ਵਾਸੀ ਅਤੇ ਸੀਨੀਅਰ ਕਾਂਗਰਸੀ ਆਗੂ ਯਾਦਵਿੰਦਰ ਸਿੰਘ ਢਿੱਲੋਂ ਦੀ ਮਾਤਾ, ਮਨਜੋਤ ਸਿੰਘ ਅਤੇ ਨਵਜੋਤ ਸਿੰਘ ਕੈਨੇਡਾ ਦੀ ਦਾਦੀ ਸਰਦਾਰਨੀ ਪਰਮਜੀਤ ਕੌਰ ਨਮਿਤ ਅੰਤਿਮ ਅਰਦਾਸ ਅਤੇ ...
ਅਬੋਹਰ, 19 ਮਈ (ਵਿਵੇਕ ਹੂੜੀਆ)-ਕਾਂਗਰਸ ਨਾਲੋਂ ਨਾਤਾ ਤੋੜਨ ਤੋਂ ਬਾਅਦ ਦਿੱਗਜ ਆਗੂ ਸੁਨੀਲ ਜਾਖੜ ਦੇ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਿ੍ਜਮੋਹਨ ਸ਼ਰਮਾ ਨੇ ਉਨ੍ਹਾਂ ਦਾ ਸੁਆਗਤ ਕੀਤਾ ਹੈ | ਭਾਜਪਾ 'ਚ ਸ਼ਾਮਿਲ ਹੋਣ 'ਤੇ ਵਧਾਈ ਦਿੰਦਿਆਂ ਕਿਹਾ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਬਾਗ਼ਬਾਨੀ ਵਿਭਾਗ ਸਰਕਲ ਅਬੋਹਰ ਦੇ ਇੰਚਾਰਜ ਰਮਨਦੀਪ ਕੌਰ ਦੀ ਅਗਵਾਈ ਹੇਠ ਬਾਗ਼ਬਾਨੀ ਵਿਭਾਗ ਵਲੋਂ ਉਪ ਮੰਡਲ ਦੇ ਪਿੰਡ ਰਾਮਸਰਾ ਵਿਖੇ ਜਾਗਰੂਕਤਾ ਕੈਂਪ ਲਗਾ ਕੇ ਬਾਗ਼ਬਾਨਾਂ ਜਾਣਕਾਰੀਆਂ ਦਿੱਤੀਆਂ | ਇਸ ਦੌਰਾਨ ਸੰਬੋਧਨ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਡੀ. ਏ. ਵੀ. ਸਕੂਲ ਪਿੰਡ ਹਰੀਪੁਰਾ ਵਿਖੇ ਯੋਗਾ ਬਾਰੇ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਸਰੀਰਕ ਸਿੱਖਿਆ ਅਧਿਆਪਕ ਗੁਰਮੀਤ ਕੁਮਾਰ, ਅਧਿਆਪਕਾ ਕੁਮਾਰੀ ਸੁਨੈਨਾ, ਯੋਗਾ ਕੋਚ ਕੁਮਾਰੀ ਨਿਸ਼ਾ ਰਾਣੀ ਨੇ ...
ਅਬੋਹਰ, 19 ਮਈ (ਵਿਵੇਕ ਹੂੜੀਆ)-ਕਾਂਗਰਸ ਨਾਲੋਂ ਨਾਤਾ ਤੋੜਨ ਤੋਂ ਬਾਅਦ ਦਿੱਗਜ ਆਗੂ ਸੁਨੀਲ ਜਾਖੜ ਦੇ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਿ੍ਜਮੋਹਨ ਸ਼ਰਮਾ ਨੇ ਉਨ੍ਹਾਂ ਦਾ ਸੁਆਗਤ ਕੀਤਾ ਹੈ | ਭਾਜਪਾ 'ਚ ਸ਼ਾਮਿਲ ਹੋਣ 'ਤੇ ਵਧਾਈ ਦਿੰਦਿਆਂ ਕਿਹਾ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਐੱਮ. ਡੀ. ਕਾਲਜ ਆਫ਼ ਐਜੂਕੇਸ਼ਨ ਦਾ ਡੀ.ਐੱਲ.ਐੱਡ. ਭਾਗ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚੋਂ ਪਿ੍ਆਂਸ਼ ਉਪਵੇਜਾ ਪੁੱਤਰ ਰਾਜੀਵ ਉਪਵੇਜਾ ਨੇ 89.5 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ, ਆਸਥਾ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ. ਏ. ਵੀ. ਬੀ. ਐੱਡ. ਕਾਲਜ ਦਾ ਈ.ਟੀ.ਟੀ. ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦਿਆਂ ਈ.ਟੀ.ਟੀ. ਵਿਭਾਗ ਦੇ ਇੰਚਾਰਜ ਗਗਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚੋਂ ਵਿਦਿਆਰਥਣ ਦਵਿਸ਼ਾ ਨੇ 89.89. ਅੰਕ ...
ਫ਼ਾਜ਼ਿਲਕਾ, 19 ਮਈ (ਦਵਿੰਦਰਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਦੇ ਵਿਦਿਆਰਥੀਆਂ ਵਲੋਂ ਸਮਾਜਿਕ ਬੁਰਾਈਆਂ ਖ਼ਿਲਾਫ਼ ਫ਼ਾਜ਼ਿਲਕਾ ਸ਼ਹਿਰ ਅੰਦਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੀ ਸ਼ੁਰੂਆਤ ਪ੍ਰਤਾਪ ਬਾਗ਼ ਤੋਂ ਕੀਤੀ ਗਈ | ਰੈਲੀ ਦੌਰਾਨ ਲੋਕਾਂ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਬਾਰ ਐਸੋਸੀਏਸ਼ਨ ਦੇ ਵਕੀਲ ਭਾਈਚਾਰੇ ਵਲੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਸਥਾਨਕ ਕੋਰਟ ਕੰਪਲੈਕਸ ਵਿਚ ਠੰਢੇ ਪਾਣੀ ਦੀ ਛਬੀਲ ਲਗਾਈ ਗਈ | ਇਸ ਮੌਕੇ ਵਕੀਲ ਭਾਈਚਾਰੇ ਵਲੋਂ ਠੰਢੇ ਮਿੱਠੇ ਪਾਣੀ ਦੀ ਸੇਵਾ ਨਿਭਾਈ ਗਈ | ਇਸ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਸਮੇਤ ਪੁਲਿਸ ਪਾਰਟੀ ਮਹਾਰਾਣਾ ਪ੍ਰਤਾਪ ਚੌਂਕ ਦੇ ਨਜ਼ਦੀਕ ...
ਗੁਰੂਹਰਸਹਾਏ, 19 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ 10 ਕਿੱਲੋ ਭੱੁਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਵਾਂ ਚੈਕਿੰਗ ਸ਼ੱਕੀ ...
ਮੰਡੀ ਰੋੜਾਂਵਾਲੀ, 19 ਮਈ (ਮਨਜੀਤ ਸਿੰਘ ਬਰਾੜ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿਸਟਰ ਬਲਾਕ ਮੰਡੀ ਰੋੜਾਂਵਾਲੀ ਦੀ ਮੀਟਿੰਗ ਗੁਰੂ ਕਿਰਪਾ ਕਲੀਨਿਕ ਮੰਡੀ ਰੋੜਾਂਵਾਲੀ ਵਿਖੇ ਬਲਾਕ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ...
ਜਲਾਲਾਬਾਦ, 19 ਮਈ (ਕਰਨ ਚੁਚਰਾ)- ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਸੈਨੇਟਰੀ ਇੰਸਪੈਕਟਰ ਡਾ. ਸੁਖਪਾਲ ਸਿੰਘ ਵਲੋਂ ਡੇਂਗੂ ਤੇ ਮਲੇਰੀਆ ਨੂੰ ਲੈ ਕੇ ਸਿਹਤ ਵਿਭਾਗ ਤੇ ਨਗਰ ਕੌਂਸਲ ਟੀਮ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਡਾ. ਸੁਖਪਾਲ ਸਿੰਘ ਨੇ ਦਿਸ਼ਾ ਨਿਰਦੇਸ਼ ...
ਅਬੋਹਰ, 19 ਮਈ (ਵਿਵੇਕ ਹੂੜੀਆ)-ਉਪਮੰਡਲ ਦੇ ਪਿੰਡ ਜੰਡਵਾਲਾ ਹਨੂੰਵਤਾ ਦੇ ਸਰਕਾਰੀ ਕੰਨਿਆ ਹਾਈ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦਾ ਅੰਮਿ੍ਤ ਮਹੱਤਸਵ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਵੱਧ ਚੜ੍ਹ ਕੇ ...
ਮੰਡੀ ਲਾਧੂਕਾ, 19 ਮਈ (ਰਾਕੇਸ਼ ਛਾਬੜਾ)-ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਮੁੱਖ ਲੋੜ ਹੈ | ਇਹ ਵਿਚਾਰ ਖੇਤੀਬਾੜੀ ਵਿਭਾਗ ਜਲਾਲਾਬਾਦ ਦੀ ਬਲਾਕ ਅਫ਼ਸਰ ਡਾ: ਹਰਪ੍ਰੀਤ ਪਾਲ ਕੌਰ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ ਹਨ | ਉਨ੍ਹਾਂ ਨੇ ਕਿਹਾ ਹੈ ਧਰਤੀ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਨਹਿਰ ਕਾਲੋਨੀ ਵਿਖੇ ਸਥਿਤ ਦਫ਼ਤਰ 'ਚ ਹੋਈ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਬੀਤੀ 10 ਫਰਵਰੀ ਨੂੰ ਢਾਣੀ ਬਿਸ਼ੇਸ਼ਰਨਾਥ ਨਿਵਾਸੀ ਵਿਸ਼ਾਲ ਕੁਮਾਰ ਪੁੱਤਰ ਨੇਕ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ.ਏ. ਰਾਜਨੀਤਿਕ ਸ਼ਾਸਤਰ ਸਮੈਸਟਰ ਪਹਿਲੇ ਦਾ ਨਤੀਜਿਆਂ ਵਿਚੋਂ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਰੁਪਿੰਦਰ ...
ਗੁਰੂਹਰਸਹਾਏ, 19 ਮਈ (ਹਰਚਰਨ ਸਿੰਘ ਸੰਧੂ)- ਤਹਿਸੀਲ ਗੁਰੂਹਰਸਹਾਏ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪ੍ਰੇਰਿਤ ਕਰਨ ਹਿੱਤ ਐੱਸ.ਡੀ.ਐਮ. ਬਬਨਦੀਪ ਸਿੰਘ ਵਾਲੀਆ ਵਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਹਾਜ਼ਰ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)- ਲੰਬੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆ ਵਲੋਂ ਬਲਾਕ ਖੂਈਆਂ ਸਰਵਰ ਦੇ ਪਿੰਡ ਬਾਂਡੀਵਾਲਾ ਵਿਖੇ ਆਪਣੇ ਬਹਿਨੋਈ ਇਕਬਾਲ ਸਿੰਘ ਵਾਂਦਰ ਦੇ ਘਰ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਕਿਹਾ ਕਿ ਆਮ ਆਦਮੀ ...
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਬਲਾਕ ਅਬੋਹਰ ਦਿਹਾੜੀ ਦੀ ਇਕ ਅਹਿਮ ਬੈਠਕ ਪਿੰਡ ਅਮਰਪੁਰਾ ਵਿਖੇ ਹੋਈ | ਇਸ ਦੌਰਾਨ ਸੀਨੀਅਰ ਅਹੁਦੇਦਾਰ ਸਿਆਰ ਸ਼ੰਕਰ ਦੀ ਅਗਵਾਈ ਹੇਠ ਬਲਾਕ ਦਿਹਾਤੀ ਦੀ ਚੋਣ ਕਰਵਾਈ ਗਈ | ਜਿਸ ...
ਅਬੋਹਰ, 19 ਮਈ (ਵਿਵੇਕ ਹੂੜੀਆ)-ਉਪਮੰਡਲ ਦੇ ਪਿੰਡ ਭੰਗਰਖੇੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਡੰਗਰ ਖੇੜਾ ਨਿਵਾਸੀ ਅਧਿਆਪਕ ਕਾਹਨਾ ਰਾਮ ਨੇ ਸਕੂਲ ਵਿਚ ਪੀਣ ਵਾਲੇ ਠੰਢੇ ਪਾਣੀ ਦਾ ਵਾਟਰ ਕੂਲਰ ਭੇਟ ਕੀਤਾ | ਜਿਸ 'ਤੇ ਸਮੂਹ ਪੰਚਾਇਤ, ਪ੍ਰਾਇਮਰੀ ਅਤੇ ਮਿਡਲ ਸਕੂਲ ...
ਫ਼ਾਜ਼ਿਲਕਾ, 19 ਮਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਹਾਈਪਰ ਟੈਨਸ਼ਨ ਦਿਵਸ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਕੀਰਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ਇਸ ਮੌਕੇ ਜ਼ਿਲ੍ਹਾ ...
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)- ਸਕੂਲੀ ਵਿਦਿਆਰਥੀਆਂ ਨੂੰ ਬਾਰ੍ਹਵੀਂ ਦੀ ਪੜਾਈ ਤੋਂ ਬਾਅਦ ਉਚੇਰੀ ਸਿੱਖਿਆ ਹਾਸਲ ਕਰਨ ਅਤੇ ਵੱਖ-ਵੱਖ ਇਮਤਿਹਾਨਾਂ ਦੀ ਤਿਆਰੀ ਕਰਨ ਸਬੰਧੀ ਰੁਜ਼ਗਾਰ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰੀ ਸੀਨੀਅਰ ...
ਜਲਾਲਾਬਾਦ, 19 ਮਈ (ਸਤਿੰਦਰ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਚੱਕ ਪੰਜਕੋਹੀ (ਕੱਚਾ ਕਾਲੇ ਵਾਲਾ) ਵਿਚ ਇਲਾਕੇ ਦੇ 3 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX