ਤਾਜਾ ਖ਼ਬਰਾਂ


ਨਹੀਂ ਰਹੇ ਪ੍ਰਸਿੱਧ ਹਾਸਰਸ ਕਲਾਕਾਰ ਸੁਰਿੰਦਰ ਸ਼ਰਮਾ
. . .  8 minutes ago
ਹਠੂਰ, 27 ਜੂਨ (ਜਸਵਿੰਦਰ ਸਿੰਘ ਛਿੰਦਾ)- ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਹਾਸਰਸ ਕਲਾਕਾਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਸੁਰਿੰਦਰ ਸ਼ਰਮਾ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਉਨ੍ਹਾਂ ਨੇ ਅੱਜ ਸਵੇਰੇ ਆਖ਼ਰੀ...
ਟੀ.ਆਰ.ਐਸ. ਵਲੋਂ ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਨੂੰ ਸਮਰਥਨ ਦੇਣ ਦਾ ਫ਼ੈਸਲਾ
. . .  17 minutes ago
ਨਵੀਂ ਦਿੱਲੀ, 27 ਜੂਨ - ਟੀ.ਆਰ.ਐਸ. ਨੇ ਰਾਸ਼ਟਰਪਤੀ ਚੋਣਾਂ 'ਚ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਟੀ.ਆਰ.ਐਸ. ਦੇ ਕਾਰਜਕਾਰੀ...
ਏਕਨਾਥ ਸ਼ਿੰਦੇ ਨੇ ਐਮ.ਐਨ.ਐਸ. ਪ੍ਰਮੁੱਖ ਰਾਜ ਠਾਕਰੇ ਨਾਲ ਫ਼ੋਨ 'ਤੇ ਕੀਤੀ ਗੱਲ
. . .  22 minutes ago
ਮੁੰਬਈ, 27 ਜੂਨ - ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕ ਏਕਨਾਥ ਸ਼ਿੰਦੇ ਨੇ ਐਮ.ਐਨ.ਐਸ. ਪ੍ਰਮੁੱਖ ਰਾਜ ਠਾਕਰੇ ਨਾਲ 2 ਵਾਰ ਫ਼ੋਨ 'ਤੇ ਗੱਲਬਾਤ ਕੀਤੀ। ਸ਼ਿੰਦੇ ਨੇ ਰਾਜ ਠਾਕਰੇ ਨਾਲ ਮਹਾਰਾਸ਼ਟਰ ਦੀ ਤਾਜ਼ਾ ਸਥਿਤੀ ਬਾਰੇ ਗੱਲਬਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਦੀ ਪੁਸ਼ਟੀ ਐਮ.ਐਨ.ਐਸ. ਨੇਤਾ ਨੇ ਕੀਤੀ।
⭐ਮਾਣਕ - ਮੋਤੀ⭐
. . .  38 minutes ago
⭐ਮਾਣਕ - ਮੋਤੀ⭐
ਏਕਨਾਥ ਸ਼ਿੰਦੇ ਦੇ ਬੇਟੇ ਦੇ ਦਫਤਰ 'ਤੇ ਹਮਲੇ ਦੇ ਮਾਮਲੇ 'ਚ ਸ਼ਿਵ ਸੈਨਾ ਦੇ 7 ਕਰਮਚਾਰੀ ਗ੍ਰਿਫਤਾਰ
. . .  1 day ago
ਸਿਮਰਨਜੀਤ ਸਿੰਘ ਮਾਨ ਦੀ ਸਿਹਤ ਬਿਲਕੁਲ ਠੀਕ-ਠਾਕ-ਈਮਾਨ ਸਿੰਘ ਮਾਨ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੇਤੂ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਬਿਲਕੁਲ ਠੀਕ-ਠਾਕ ...
ਸ਼ਿਵ ਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਵਪਾਰਕ ਹਦਾਇਤਾਂ ਦੀ ਉਲੰਘਣਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਿਜਲੀ ਮਹਿਕਮੇ ਦੇ ਕਈ ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ , 26 ਜੂਨ -ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਪਵਾਰ ਕਾਰਪੋਰੇਸ਼ਨ ਦੇ ਗੁਰਤੇਜ ਸਿੰਘ ਏ. ਏ. ਈ. , ਮਿਹਰ ਚੰਦ ਕਲਰਕ, ਸੰਗੀਤ ਸਹੋਤਾ ਕਲਰਕ ਬਰੀਵਾਲਾ ਸਬ ...
ਇਹ ਬਗਾਵਤ ਨਹੀਂ ਹੈ, ਇਹ ਵੱਖਵਾਦ ਹੈ - ਆਦਿੱਤਿਆ ਠਾਕਰੇ
. . .  1 day ago
ਮੁੰਬਈ, 26 ਜੂਨ - ਮਹਾਰਾਸ਼ਟਰ ਦੇ ਮੰਤਰੀ ਅਤੇ ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਨੇ ਕਿਹਾ, ''20 ਮਈ ਨੂੰ ਮੁੱਖ ਮੰਤਰੀ ਊਧਵ ਠਾਕਰੇ ਨੇ ਏਕਨਾਥ ਸ਼ਿੰਦੇ ਨੂੰ ਫ਼ੋਨ ਕਰਕੇ ਕਿਹਾ ਕਿ ਜੇਕਰ ਤੁਸੀਂ ਸੀ.ਐਮ ਬਣਨਾ ਚਾਹੁੰਦੇ ...
ਯੂ.ਪੀ. ਦੇ ਰਾਮਪੁਰ ਅਤੇ ਆਜ਼ਮਗੜ੍ਹ ਦੀਆਂ ਉਪ ਚੋਣਾਂ ’ਚ ਭਾਜਪਾ ਦੀ ਇਤਿਹਾਸਕ ਜਿੱਤ ਪ੍ਰਧਾਨ ਮੰਤਰੀ ਮੋਦੀ ਤੇ ਯੋਗੀ ਸਰਕਾਰ ਦੀਆਂ ਗਰੀਬ ਪੱਖੀ ਨੀਤੀਆਂ ਦੀ ਜਿੱਤ - ਜੇ.ਪੀ. ਨੱਢਾ
. . .  1 day ago
ਪ੍ਰਧਾਨ ਮੰਤਰੀ ਮੋਦੀ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਜਰਮਨੀ ਪਹੁੰਚੇ
. . .  1 day ago
ਮਿਊਨਿਖ, 26 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੇ ਮਿਊਨਿਖ ਸ਼ਹਿਰ 'ਚ ਇਕ ਕਮਿਊਨਿਟੀ ਸਮਾਗਮ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ।
ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਾ 27 ਜੂਨ ਨੂੰ ਐਲਾਨਿਆ ਜਾਵੇਗਾ
. . .  1 day ago
ਐਸ.ਏ.ਐਸ .ਨਗਰ , 26 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - 12ਵੀਂ ਜਮਾਤ ਦਾ ਪ੍ਰੀਖਿਆ ਦਾ ਨਤੀਜਾ 27 ਜੂਨ 2022 ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਲੋਂ ਵਰਚੁਅਲ ਮੀਟਿੰਗ ...
ਸੰਗਰੂਰ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ, ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ
. . .  1 day ago
225 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਬਠਿੰਡਾ, 26 ਜੂਨ (ਨਾਇਬ ਸਿੰਘ ਸਿੱਧੂ) - ਬਠਿੰਡਾ ਸੀ.ਆਈ.ਏ-1 ਦੀ ਪੁਲਿਸ ਪਾਰਟੀ ਨੇ ਏ.ਐੱਸ.ਆਈ. ਹਰਜੀਵਨ ਦੀ ਅਗਵਾਈ ਵਿਚ ਗਸ਼ਤ ਦੌਰਾਨ ਨਰਸਿੰਘ ਕਾਲੋਨੀ ਡੂਮਵਾਲੀ ਤੋਂ ਇਕ ਨਸ਼ਾ ਤਸਕਰ ਨੂੰ 225 ਗ੍ਰਾਮ ਹੈਰੋਇਨ ਸਮੇਤ...
ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ ਕਰਦੇ ਹਾਂ ਪ੍ਰਵਾਨ - ਰਾਘਵ ਚੱਢਾ ਦਾ ਟਵੀਟ
. . .  1 day ago
ਚੰਡੀਗੜ੍ਹ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ 'ਤੇ ਟਵੀਟ ਕਰਦਿਆ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅਸੀ ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਮਾਰਚ
. . .  1 day ago
ਮਹਿਲ ਕਲਾਂ,26 ਜੂਨ (ਅਵਤਾਰ ਸਿੰਘ ਅਣਖੀ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ. ਸਿਮਰਨਜੀਤ ਸਿੰਘ ਮਾਨ ਦੀ 5822 ਵੋਟਾਂ ਨਾਲ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਇਲਾਕਾ ਮਹਿਲ ਕਲਾਂ ਅੰਦਰ ਖੁਸ਼ੀਆਂ ਭਰਿਆ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ 'ਚ ਸਮਰਥਕਾਂ...
ਵਰਕਰਾਂ ਤੇ ਸਮਰਥਕਾਂ ਨੇ ਭੰਗੜੇ ਪਾ ਕੇ ਅਤੇ ਪਟਾਕੇ ਚਲਾ ਕੇ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ ਕੀਤੀ ਸਾਂਝੀ
. . .  1 day ago
ਤਪਾ ਮੰਡੀ, 26 ਜੂਨ (ਵਿਜੇ ਸ਼ਰਮਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਆਏ ਨਤੀਜੇ ਦਾ ਜਿਉਂ ਹੀ ਤਪਾ ਦਫਤਰ ਵਿਖੇ ਵਰਕਰਾਂ ਤੇ ਸਮਰਥਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਢੋਲ...
ਸ. ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਸੁਨਾਮ ਦਫਤਰ ਵਿਖੇ ਵੰਡੇ ਗਏ ਲੱਡੂ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਰੁਪਿੰਦਰ ਸਿੰਘ ਸੱਗੂ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ਸਥਾਨਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਚੋਣ ਦਫਤਰ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ...
ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ 'ਤੇ ਪਰਿਵਾਰ ਨੇ ਮਨਾਈ ਖੁਸ਼ੀ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਨੇ ...
ਪਿੰਡ ਢੱਡਰੀਆਂ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਨੌਜਵਾਨਾਂ ਵਲੋਂ ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਜਿੱਤ ਦੀ ਖ਼ੁਸ਼ੀ ਚ' ਪਿੰਡ ਢੱਡਰੀਆਂ ਦੇ ਨੌਨੌਜਵਾਨਾਂ ਵਲੋਂ ਲੱਡੂ ਵੰਡੇ ਗਏ ਅਤੇ ਖੁਸ਼ੀ ਮਨਾਈ...
ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਵੰਡੇ ਲੱਡੂ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ) - ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਨਤੀਜੇ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ...
ਵੀਰ ਜੀ ਰਾਜੋਆਣਾ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਰਹੇਗਾ ਜਾਰੀ - ਬੀਬੀ ਕਮਲਦੀਪ ਕੌਰ ਰਾਜੋਆਣਾ
. . .  1 day ago
ਸੰਗਰੂਰ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਮੈਂ ਪਿਛਲੇ 27 ਸਾਲਾਂ ਤੋਂ ਆਪਣੇ ਵੀਰ ਜੀ ਸ. ਬਲਵੰਤ ਸਿੰਘ ਰਾਜੋਆਣਾ ਜੀ ਦੀ ਘਰ ਵਾਪਸੀ ਲਈ ਸੰਘਰਸ਼ ਕਰ ਰਹੀ ਹਾਂ। ਮੇਰੇ ਲਈ ਇਹ ਚੋਣਾਂ ਵੀ ਉਸੇ ਸੰਘਰਸ਼ ਦੀ ਇਕ ਕੜੀ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਜਲੂਸ
. . .  1 day ago
ਹੰਡਿਆਇਆ/ਬਰਨਾਲਾ, 26 ਜੂਨ (ਗੁਰਜੀਤ ਸਿੰਘ ਖੁੱਡੀ) - ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ ਹੈ ਇਸ ਜਿੱਤ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਖੁਸ਼ੀ ਦਾ ਇਜ਼ਹਾਰ
. . .  1 day ago
ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਇੱਕ ਬਿਆਨ ਜਾਰੀ ਕਰਦੇ ਹੋਏ ਪਾਰਟੀ...
ਸਿਮਰਨਜੀਤ ਸਿੰਘ ਮਾਨ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ
. . .  1 day ago
ਸੰਗਰੂਰ, 26 ਜੂਨ (ਦਮਨਜੀਤ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਜਿੱਤ ਦਾ ਸਰਟੀਫਿਕੇਟ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਮੋਗਾ

-ਮਾਮਲਾ ਮੋਠਾਂਵਾਲੀ ਦੇ ਸਰਪੰਚ ਤੇ ਉਸ ਦੇ ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦਾ-

ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ 'ਚ ਵਿਧਾਇਕਾ ਡਾ. ਅਰੋੜਾ ਦੇ ਦਫ਼ਤਰ ਮੂਹਰੇ ਰੋਸ ਧਰਨਾ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਮੋਠਾਂਵਾਲੀ ਪਿੰਡ ਦੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਪਿੰਡ ਦੇ ਸਰਪੰਚ ਦਰਮਿਆਨ ਹੋਈ ਤਲਖ਼ ਕਲਾਮੀ ਦੌਰਾਨ ਸਰਪੰਚ ਅਤੇ ਉਸ ਦੇ ਪੁੱਤਰ ਨੂੰ ਗਿ੍ਫ਼ਤਾਰ ਕਰਨ ਖ਼ਿਲਾਫ਼ ਮੋਗਾ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੀਨੀਅਰ ਆਗੂ ਡਾ. ਹਰਜੋਤ ਕਮਲ ਦੀ ਅਗਵਾਈ 'ਚ ਡਾ. ਅਮਨਦੀਪ ਕੌਰ ਅਰੋੜਾ ਦੇ ਦਫ਼ਤਰ ਸਾਹਮਣੇ ਰੋਹ ਭਰਪੂਰ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ 'ਚ ਜਿੱਥੇ ਸਰਪੰਚਾਂ ਤੇ ਪੰਚਾਂ ਨੇ ਸ਼ਮੂਲੀਅਤ ਕੀਤੀ, ਉੱਥੇ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਸਾਬਕਾ ਐੱਸ. ਪੀ. ਮੁਖਤਿਆਰ ਸਿੰਘ ਸੀ. ਭਾਜਪਾ ਆਗੂ, ਸਿਮਰਜੀਤ ਸਿੰਘ ਰਿੱਕੀ ਸਰਪੰਚ ਘੱਲ ਕਲਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਸਾਹਿਬਾਨ ਹਾਜ਼ਰ ਸਨ | ਧਰਨੇ ਨੂੰ ਸੰਬੋਧਨ ਕਰਦਿਆ ਡਾ. ਹਰਜੋਤ ਕਮਲ ਨੇ ਕਿਹਾ ਕਿ ਭਾਵੇ ਆਮ ਲੋਕਾਂ ਨੇ ਮਹਿਜ਼ ਬਦਲਾ ਦੀ ਭਾਵਨਾ ਨਾਲ ਆਮ ਆਦਮੀ ਪਾਰਟੀ ਨੂੰ ਸਤਾ ਸੌਂਪੀ ਸੀ ਪਰ ਆਮ ਪਾਰਟੀ ਸਿਆਸੀ ਬਦਲਾਖੋਰੀ ਦੇ ਰਾਹ 'ਤੇ ਚੱਲ ਕੇ ਪਰਚੇ ਦਰਜ ਕਰਵਾਉਂਦੀਆਂ ਸਿਆਸੀ ਵਿਰੋਧੀਆਂ ਦੇ ਰਾਹ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਆਪ ਪਾਰਟੀ ਸਰਪੰਚਾਂ ਤੇ ਦਲਿਤਾਂ ਸਰਪੰਚਾਂ 'ਤੇ ਮਾਨਸਿਕ ਦਬਾਅ ਬਣਾ ਕੇ ਆਪਣੇ ਚਹੇਤਿਆਂ ਨੂੰ ਖ਼ੁਸ਼ ਕਰ ਰਹੀ ਹੈ ਪਰ ਉਹ ਅਜਿਹਾ ਨਹੀ ਹੋਣ ਦੇਣਗੇ | ਉਨ੍ਹਾਂ ਕਿਹਾ ਕਿ ਸਰਪੰਚ ਦਾ ਕਸੂਰ ਸਿਰਫ਼ ਇਹ ਸੀ ਕਿ ਉਸ ਨੇ ਜਨਤਕ ਤੌਰ 'ਤੇ ਇਹ ਕਿਹਾ ਕਿ ਜਿਸ ਸੜਕ ਦਾ ਨੀਂਹ ਪੱਥਰ ਮੌਕਾ ਹਲਕੇ ਦੀ ਵਿਧਾਇਕਾ ਵਲੋਂ ਰੱਖਿਆ ਜਾ ਰਿਹਾ ਹੈ, ਉਹ ਸਾਬਕਾ ਵਿਧਾਇਕ ਡਾ. ਹਰਜੋਤ ਨੇ 2021 ਵਿਚ ਪਾਸ ਕਰਵਾਈ ਸੀ ਇਸ ਗੱਲ ਤੋਂ ਖ਼ਫ਼ਾ ਹੋ ਕੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਸਰਪੰਚ ਤੇ ਉਸ ਦੇ ਪੁੱਤਰ ਨੂੰ ਗਿ੍ਫ਼ਤਾਰ ਕਰਵਾਇਆ | ਉਨ੍ਹਾਂ ਕਿਹਾ ਕਿ ਸਰਪੰਚ ਤੇ ਉਸ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 30 ਸਾਲਾਂ ਤੋਂ ਬੰਦ ਪਈ ਡਿਸਪੈਂਸਰੀ 'ਚ ਪਈ ਤੂੜੀ ਤੇ ਪਾਥੀਆਂ ਨੂੰ ਲੈ ਕੇ ਵਾਵਰੋਲਾ ਖੜਾ ਕਰਨਾ ਕਦਈ ਉੱਚਿਤ ਨਹੀ | ਡਾ. ਹਰਜੋਤ ਨੇ ਕਿਹਾ ਕਿ ਵਿਧਾਇਕ ਅਮਨਦੀਪ ਕੌਰ ਅਰੋੜਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਲੋਕਾਂ ਦੇ ਚੁਣੇ ਨੁਮਾਇੰਦੇ ਹਨ ਤੇ ਉਨ੍ਹਾਂ ਨੂੰ ਲੋਕ ਹਿਤੈਸ਼ੀ ਬਣ ਕੇ ਵਿਚਰਨਾ ਚਾਹੀਦਾ ਹੈ ਨਾ ਕਿ ਬਦਲਾਖੋਰੀ ਦੇ ਰਾਹ ਚੱਲ ਕੇ ਪਿੰਡਾਂ ਦੇ ਆਪਸੀ ਭਾਈਚਾਰੇ ਨੂੰ ਤੋੜਨ ਦੇ ਰਾਹ ਪੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਲੋਕਾਂ ਦੇ ਨਾਲ ਹਮੇਸ਼ਾ ਖੜੇ੍ਹ ਰਹਿਣਗੇ ਅਤੇ ਜਿੱਥੇ ਵੀ 'ਆਪ' ਲੋਕ ਹਿਤਾਂ ਨਾਲ ਖਿਲਵਾੜ ਕਰੇਗੀ ਤਾਂ ਉਹ ਜੁਲਮ ਦੇ ਖ਼ਿਲਾਫ਼ ਡਟ ਕੇ ਵਿਰੋਧ ਕਰਨਗੇ | ਧਰਨੇ ਨੂੰ ਹੋਰਨਾਂ ਤੋ ਇਲਾਵਾ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਸਾਬਕਾ ਐੱਸ. ਪੀ. ਮੁਖਤਿਆਰ ਸਿੰਘ, ਸਰਪੰਚ ਸਿਮਰਜੀਤ ਸਿੰਘ ਰਿੱਕੀ ਘੱਲ ਕਲਾਂ, ਲਖਵੰਤ ਸਿੰਘ ਸਰਪੰਚ ਸਾਫ਼ੂਵਾਲਾ ਨੇ ਵੀ ਸੰਬੋਧਨ ਕੀਤਾ |

ਇੰਡੀਅਨ ਹਾਕੀ ਫੈੱਡਰੇਸ਼ਨ ਵਲੋਂ ਢੁੱਡੀਕੇ ਪਿੰਡ 'ਚ ਲੱਗੀ ਪਹਿਲੀ ਐਸਟਰੋਟਰਫ ਦਾ ਨਿਰੀਖਣ

ਅਜੀਤਵਾਲ, 19 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਮੋਗਾ ਜ਼ਿਲ੍ਹਾ ਦੀ ਪਹਿਲੀ ਲੱਗਣ ਵਾਲੀ ਐਸਟਰੋਟਰਫ ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ | ਅੱਜ ਇੰਡੀਅਨ ਹਾਕੀ ਫੈੱਡਰੇਸ਼ਨ ਦੀ ਟੀਮ ਵਲੋਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਹਾਕੀ ਦੇ ਮੈਦਾਨ ਲਈ ਢੁੱਡੀਕੇ ਸਰਕਾਰੀ ਕਾਲਜ ਵਿਚ ...

ਪੂਰੀ ਖ਼ਬਰ »

ਮੈਨੇਜਮੈਂਟ ਦੇ ਤਾਨਾਸ਼ਾਹੀ ਰਵੱਈਏ ਕਰਕੇ ਪੰਜਾਬ ਰੋਡਵੇਜ਼ ਪਨਬੱਸ ਦੇ ਡੀਪੂ ਹੋਏ ਬੰਦ ਤੇ ਪੀ. ਆਰ. ਟੀ. ਸੀ. ਦੇ ਡੀਪੂ ਵੀ ਅੱਜ ਤੋਂ ਬੰਦ ਕੀਤੇ ਜਾਣਗੇ-ਰੇਸ਼ਮ ਸਿੰਘ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੁਆਰਾ ਕੱਚੇ ਮੁਲਾਜ਼ਮਾਂ ਨਾਲ ਗ਼ੁਲਾਮਾਂ ਵਾਂਗ ਵਿਵਹਾਰ ਕਰਨ ਅਤੇ ਕੱਚੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਜਸਵਿੰਦਰ ਸਿੰਘ ਬਰਾੜ ਨੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਅਧਿਕਾਰਤ ਤੌਰ 'ਤੇ ਅੱਜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਦਿਆਂ ਸਟੇਟ ਐਵਾਰਡੀ ਤੇ ਪਲਾਂਟ ਪੋ੍ਰਟੈਕਸ਼ਨ ਅਫ਼ਸਰ ਮੋਗਾ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਬਿਜਾਈ ਭਾਰੀ ਤੇ ਦਰਮਿਆਨੀ ਜ਼ਮੀਨ ਜੋ ਕਿ ਚੰਗੀ ਤਰ੍ਹਾਂ ਪੱਧਰ ...

ਪੂਰੀ ਖ਼ਬਰ »

ਵਟਸਐਪ ਮੈਸੇਜ ਰਾਹੀਂ ਧੋਖਾਧੜੀ ਕਰਨ ਵਾਲਿਆਂ ਤੋਂ ਸੁਚੇਤ ਰਹੋ-ਡੀ. ਸੀ.

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਆਮ ਲੋਕਾਂ, ਖ਼ਾਸ ਕਰ ਕੇ ਜ਼ਿਲ੍ਹਾ ਮੋਗਾ 'ਚ ਸੇਵਾਵਾਂ ਨਿਭਾਅ ਰਹੇ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਨੂੰ ਫ਼ਰਜ਼ੀ ਵਟਸਐੱਪ ਮੈਸੇਜ ਰਾਹੀਂ ਧੋਖਾਧੜੀ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਕਮਰਿਆਂ ਦੀ ਹਲਕਾ ਵਿਧਾਇਕ ਬਿਲਾਸਪੁਰ ਨੇ ਰੱਖੀ ਨੀਂਹ

ਨਿਹਾਲ ਸਿੰਘ ਵਾਲਾ, 19 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਨਵੇਂ ਬਣਨ ਜਾ ਰਹੇ 2 ਕਮਰਿਆਂ ਸਮੇਤ ਬਰਾਂਡਿਆਂ ਦੀ ਨਾੀਂਹ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਕਰ ਕਮਲਾਂ ਨਾਲ ...

ਪੂਰੀ ਖ਼ਬਰ »

ਪਿੰਡ ਰੋਡੇ ਦੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ

ਸਮਾਲਸਰ, 19 ਮਈ (ਕਿਰਨਦੀਪ ਸਿੰਘ ਬੰਬੀਹਾ)-ਹਲਕਾ ਬਾਘਾ ਪੁਰਾਣਾ ਦੇ ਇਤਿਹਾਸਕ ਅਤੇ ਵੱਡੇ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਰੋਡੇ (ਮੋਗਾ) ਦੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਪਿੰਡ ਦੇ ਤਿੰਨਾਂ ਹੀ ਪਾਰਟੀਆਂ ਦੇ ਆਗੂਆਂ ਨੇ ਆਪਸੀ ਸਹਿਮਤੀ ਕਰਦਿਆਂ ...

ਪੂਰੀ ਖ਼ਬਰ »

ਭਲਕੇ ਸਮਾਲਸਰ ਸਬ-ਡਵੀਜ਼ਨ ਅਧੀਨ ਚੱਲਦੇ ਫੀਡਰ ਰਹਿਣਗੇ ਬੰਦ

ਸਮਾਲਸਰ, 19 ਮਈ (ਕਿਰਨਦੀਪ ਸਿੰਘ ਬੰਬੀਹਾ)-ਪਾਵਰ ਕਾਮ ਸਬ-ਡਵੀਜ਼ਨ ਸਮਾਲਸਰ ਅਧੀਨ ਚੱਲਦੇ 66 ਕੇ. ਵੀ. ਸਮਾਲਸਰ ਅਤੇ ਮਾੜੀ ਮੁਸਤਫ਼ਾ ਤੋਂ ਚੱਲਦੇ ਬਿਜਲੀ ਸਪਲਾਈ ਦੇ ਸਾਰੇ ਫੀਡਰ ਸਨਿਚਰਵਾਰ 21 ਮਈ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ | ਇਸ ਸੰਬੰਧੀ ਐੱਸ. ਡੀ. ਓ. ...

ਪੂਰੀ ਖ਼ਬਰ »

ਇੰਡੀਅਨ ਹਾਕੀ ਫੈੱਡਰੇਸ਼ਨ ਵਲੋਂ ਢੁੱਡੀਕੇ ਪਿੰਡ 'ਚ ਲੱਗੀ ਪਹਿਲੀ ਐਸਟਰੋਟਰਫ ਦਾ ਨਿਰੀਖਣ

ਅਜੀਤਵਾਲ, 19 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਮੋਗਾ ਜ਼ਿਲ੍ਹਾ ਦੀ ਪਹਿਲੀ ਲੱਗਣ ਵਾਲੀ ਐਸਟਰੋਟਰਫ ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ | ਅੱਜ ਇੰਡੀਅਨ ਹਾਕੀ ਫੈੱਡਰੇਸ਼ਨ ਦੀ ਟੀਮ ਵਲੋਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਹਾਕੀ ਦੇ ਮੈਦਾਨ ਲਈ ਢੁੱਡੀਕੇ ਸਰਕਾਰੀ ਕਾਲਜ ਵਿਚ ...

ਪੂਰੀ ਖ਼ਬਰ »

ਬਾਬਾ ਰੁੱਖੜ ਦਾਸ ਡੇਰੇ ਤੋਂ ਸ਼ਰਾਬ ਪੀਣ ਨਾਲ ਪ੍ਰਵਾਸੀ ਮਜ਼ਦੂਰ ਦੀ ਭੇਦਭਰੀ ਹਾਲਤ 'ਚ ਮੌਤ

ਠੱਠੀ ਭਾਈ, 19 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਸੇਖਾ ਕਲਾਂ ਅਤੇ ਠੱਠੀ ਭਾਈ ਦੀ ਹੱਦ 'ਤੇ ਖੇਤਾਂ ਵਿਚਕਾਰ ਬਣੀ ਬਾਬਾ ਰੁੱਖੜ ਦਾਸ ਦੀ ਸਮਾਧ ਜਿੱਥੇ ਰੋਜ਼ਾਨਾ ਸ਼ਰਾਬ ਦਾ ਚੜ੍ਹਾਵਾ ਚੜ੍ਹਦਾ ਹੈ, ਤੋਂ ਸ਼ਰਾਬ ਪੀਣ ਵਾਲੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਦਾਜ 'ਚ ਦਿੱਤੇ ਗਹਿਣੇ ਤੇ ਨਕਦੀ ਖ਼ੁਰਦ-ਬੁਰਦ ਕਰਨ ਤੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਤੇ ਸਹੁਰਾ ਨਾਮਜ਼ਦ

ਨਿਹਾਲ ਸਿੰਘ ਵਾਲਾ, 19 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪੁਲਿਸ ਨੇ ਕੈਨੇਡਾ ਰਹਿੰਦੇ ਲੜਕੀ ਦੇ ਪਤੀ, ਸਹੁਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਲੜਕੀ ਦੇ ਪਿਤਾ ਚੰਦਰ ਸ਼ੇਖਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮਾਸਟਰ ਦੇਵਕੀ ਨੰਦਨ ਮਿੱਤਲ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਉੱਚ ਸ਼ਖ਼ਸੀਅਤਾਂ

ਬਾਘਾ ਪੁਰਾਣਾ, 19 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਮਿੱਤਲ ਪਰਿਵਾਰ ਦੇ ਮਾਸਟਰ ਦੇਵਕੀ ਨੰਦਨ ਮਿੱਤਲ (84 ਸਾਲ) ਮੈਸ: ਰਿਖੀ ਰਾਮ ਐਂਡ ਕੰਪਨੀ ਵਾਲੇ ਬੀਤੀ ਰਾਤ ਅਚਾਨਕ ਸਵਰਗ ਸੁਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਥਾਨਕ ਸ਼ਹਿਰ ਦੀ ਕੋਟਕਪੂਰਾ ...

ਪੂਰੀ ਖ਼ਬਰ »

ਗੁਰਮੀਤ ਸਿੰਘ ਸਾਫੂਵਾਲਾ ਉਪਭੋਗਤਾ ਅਧਿਕਾਰ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਉਪਭੋਗਤਾ ਅਧਿਕਾਰਾਂ ਲਈ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਲੜਦਾ ਆ ਰਿਹਾ ਉਪਭੋਗਤਾ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਪੰਕਜ ਸੂਦ ਵਲੋਂ ਗੁਰਮੀਤ ਸਿੰਘ ਸਾਫੂਵਾਲਾ ਸਾਬਕਾ ਸਰਪੰਚ ਨੂੰ ...

ਪੂਰੀ ਖ਼ਬਰ »

ਨੈਸਲੇ ਇੰਪਲਾਈਜ਼ ਯੂਨੀਅਨ ਸਾਲ 2022-24 ਦੀ ਚੋਣ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਨੈਸਲੇ ਇੰਪਲਾਈਜ਼ ਯੂਨੀਅਨ ਮੋਗਾ ਦੀਆਂ ਸਾਲ 2022-2024 ਦੀਆਂ ਚੋਣਾਂ ਯੂਨੀਅਨ ਦੇ ਬਾਬੂ ਗਣਪਤ ਰਾਏ ਹਾਲ ਵਿਚ 5 ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਬੜੇ ਹੀ ਸ਼ਾਂਤਮਈ ਢੰਗ ਨਾਲ ਹੋਈਆਂ | ਇਸ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਮਾਹਲਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦਾ ਖ਼ੂਨ ਕੋਈ ਵੱਖਰਾ ਨਹੀਂ, ਸਰਕਾਰ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ-ਖੋਸਾ

ਕੋਟ ਈਸੇ ਖਾਂ, 19 ਮਈ (ਗੁਰਮੀਤ ਸਿੰਘ ਖ਼ਾਲਸਾ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਦੀ ਸੂਬਾ ਸਕੱਤਰ ਬਲਵਿੰਦਰ ਕੌਰ ਖੋਸਾ ਨੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ 'ਤੇ ਸਖ਼ਤ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਖ਼ਤ ਗਰਮੀ ਨੂੰ ਦੇਖਦਿਆਂ ਸੂਬਾ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖ਼ਾਨੇ ਨੇ 213ਵਾਂ ਸਮਾਗਮ ਕਰਵਾਇਆ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀ ਖਾਨਾ ਜੋ ਕਿ ਪਿਛਲੇ ਕਰੀਬ 18 ਸਾਲਾਂ ਤੋਂ ਸਮਾਜ ਸੇਵੀ ਕਾਰਜਾਂ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੀ ਹੈ, ਆਪਣੀ ਇਸੇ ਕੜੀ ਤਹਿਤ ਸੰਸਥਾ ਨੇ ਇਸ ਵਾਰ 213ਵਾਂ ਰਾਸ਼ਨ ...

ਪੂਰੀ ਖ਼ਬਰ »

ਮੋਗਾ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਰਮਨ ਕੌਂਸਲ ਦੂਸਰੀ ਵਾਰ ਪ੍ਰਧਾਨ ਬਣੇ

ਮੋਗਾ, 19 ਮਈ (ਜਸਪਾਲ ਸਿੰਘ ਬੱਬੀ)-ਮੋਗਾ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੀ ਚੋਣ ਮੀਟਿੰਗ ਰਮਨ ਕੌਂਸਲ ਦੀ ਅਗਵਾਈ ਹੇਠ ਗੋਲਡ ਕੋਸਟ ਕਲੱਬ ਮੋਗਾ ਵਿਖੇ ਹੋਈ | ਇਸ ਮੌਕੇ ਸਕੱਤਰ ਪ੍ਰਦੀਪ ਅਰੋੜਾ ਨੇ ਐਸੋਸੀਏਸ਼ਨ ਦੇ ਕਾਰਜਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਨਵੀਂ ਚੋਣ ...

ਪੂਰੀ ਖ਼ਬਰ »

ਗੋ ਗਲੋਬਲ ਦੀ ਵਿਦਿਆਰਥਣ ਨੇ ਆਈਲੈਟਸ 'ਚੋਂ ਓਵਰਆਲ 6.5 ਬੈਂਡ ਲਏ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਈਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਹਾਲ ਵਿਚ ਹੀ ਆਏ ਆਈਲੈਟਸ ਦੇ ਨਤੀਜੇ 'ਚੋਂ ਗੋ ਗਲੋਬਲ ਸੰਸਥਾ ਦੀ ਵਿਦਿਆਰਥਣ ਪੂਜਾ ਨੇ ਓਵਰਆਲ 6.5 ਬੈਂਡ ਹਾਸਿਲ ਕਰ ਕੇ ਆਪਣਾ ਤੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 19 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਆਈਲੈਟਸ ਅਤੇ ਇਮੀਗੇ੍ਰਸ਼ਨ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਸ਼ਾਨਦਾਰ ਬੈਂਡ ਦਿਵਾ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਨਿਹਾਲ ਸਿੰਘ ਵਾਲਾ, 19 ਮਈ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਹਿੰਮਤਪੁਰਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਇਕਾਈ ਹਿੰਮਤਪੁਰਾ ਵਲੋਂ ਸਾਂਝੇ ਤੌਰ 'ਤੇ ਐੱਸ. ਡੀ. ਐੱਮ. ਰਾਮ ਸਿੰਘ ਨਿਹਾਲ ਸਿੰਘ ਵਾਲਾ ਨੂੰ ਪੰਜਾਬ ਖੇਤ ਮਜ਼ਦੂਰ ਆਗੂ ...

ਪੂਰੀ ਖ਼ਬਰ »

ਮਾਸਟਰ ਦੇਵਕੀ ਨੰਦਨ ਮਿੱਤਲ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਉੱਚ ਸ਼ਖ਼ਸੀਅਤਾਂ

ਬਾਘਾ ਪੁਰਾਣਾ, 19 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਮਿੱਤਲ ਪਰਿਵਾਰ ਦੇ ਮਾਸਟਰ ਦੇਵਕੀ ਨੰਦਨ ਮਿੱਤਲ (84 ਸਾਲ) ਮੈਸ: ਰਿਖੀ ਰਾਮ ਐਂਡ ਕੰਪਨੀ ਵਾਲੇ ਬੀਤੀ ਰਾਤ ਅਚਾਨਕ ਸਵਰਗ ਸੁਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਥਾਨਕ ਸ਼ਹਿਰ ਦੀ ਕੋਟਕਪੂਰਾ ...

ਪੂਰੀ ਖ਼ਬਰ »

ਵਿਧਾਇਕ ਡਾ. ਅਰੋੜਾ ਨੇ ਮੋਠਾਂ ਵਾਲੀ ਵਿਖੇ ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਮੋਠਾਂ ਵਾਲੀ ਵਿਖੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਮੋਠਾਂ ਵਾਲੀ ਪਿੰਡ 'ਚ 3.69 ਕਿੱਲੋਮੀਟਰ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦੇ ਮਾਮਲੇ 'ਚ 2 ਜਾਣਿਆਂ ਨੂੰ 10-10 ਸਾਲ ਕੈਦ ਤੇ ਜੁਰਮਾਨਾ

ਮੋਗਾ, 19 ਮਈ (ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਮੋਗਾ ਵਧੀਕ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਮਾਮਲੇ 'ਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਦੋ ਦੋਸ਼ੀਆਂ ਨੂੰ 10-10 ਸਾਲ ਕੈਦ ਅਤੇ 1-1 ਲੱਖ ...

ਪੂਰੀ ਖ਼ਬਰ »

ਬਜ਼ੁਰਗ ਸਾਡੇ ਸਮਾਜ ਦਾ ਵਡਮੁੱਲਾ ਸਰਮਾਇਆ ਹੁੰਦੇ ਨੇ-ਲਾਡੀ ਢੋਸ

ਕਿਸ਼ਨਪੁਰਾ ਕਲਾਂ, 19 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਬਜ਼ੁਰਗ ਸਾਡੇ ਸਮਾਜ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ | ਸਿਆਣੀ ਉਮਰ ਦੇ ਬਜ਼ੁਰਗਾਂ ਦੀਆ ਅਸੀਸਾਂ ਤੇ ਅਸ਼ੀਰਵਾਦ ਸਦਕਾ ਹੀ ਵੱਡੀਆਂ ਮੰਜ਼ਿਲਾਂ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦਰਿਆ/ਨਹਿਰਾਂ/ਸੂਏ/ਕੱਸੀਆਂ 'ਚ ਨਹਾਉਣ 'ਤੇ ਪਾਬੰਦੀ ਦੇ ਆਦੇਸ਼ ਜਾਰੀ

ਮੋਗਾ, 19 ਮਈ (ਜਸਪਾਲ ਸਿੰਘ ਬੱਬੀ)-ਗਰਮੀ ਦੇ ਮੌਸਮ ਵਿਚ ਬੱਚੇ ਦਰਿਆ/ਨਹਿਰਾਂ/ਸੂਏ/ਕੱਸੀਆਂ ਵਿਚ ਨਹਾਉਂਦੇ ਹਨ | ਇਸ ਦੌਰਾਨ ਨਹਾਉਂਦੇ ਸਮੇਂ ਕਈ ਵਾਰੀ ਪਾਣੀ 'ਚ ਡੁੱਬਣ ਦੇ ਹਾਦਸੇ ਵਾਪਰ ਜਾਂਦੇ ਹਨ, ਜਿਨ੍ਹਾਂ ਨਾਲ ਇਨ੍ਹਾਂ ਬੱਚਿਆਂ ਦਾ ਜਾਨੀ ਨੁਕਸਾਨ ਹੋ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੰਦ ਪੁਰਾਣਾ ਵਿਖੇ ਦਾਨੀ ਸੱਜਣਾਂ ਦਾ ਵਿਸ਼ੇਸ਼ ਸਨਮਾਨ

ਮੋਗਾ, 19 ਮਈ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ ਦੇ ਪਿ੍ੰਸੀਪਲ ਅਵਤਾਰ ਸਿੰਘ ਕਰੀਰ ਨੇ ਦੱਸਿਆ ਕਿ ਯੂ. ਕੇ. ਕਮੇਟੀ ਚੰਦ ਪੁਰਾਣਾ ਦੇ ਪ੍ਰਧਾਨ ਬਲਦੇਵ ਸਿੰਘ ਅਤੇ ਨਿਰਭੈ ਸਿੰਘ ਬੰਦੇਸ਼ਾ ਵਲੋਂ 25 ਕਿੱਲੋਵਾਟ ਦਾ ਜਨਰੇਟਰ ਸਕੂਲ ਨੂੰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵਲੋਂ ਸੰਗਰੂਰ ਵਿਖੇ ਜ਼ੋਨਲ ਕਨਵੈੱਨਸ਼ਨ 21 ਤੇ ਜਲੰਧਰ 'ਚ 28 ਨੂੰ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਕੋ-ਕਨਵੀਨਰ ਰਣਦੀਪ ਸਿੰਘ ਫ਼ਤਿਹਗੜ੍ਹ ਸਾਹਿਬ ਤੇ ਟਹਿਲ ਸਿੰਘ ਸਰਾਭਾ ਅਤੇ ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਨਾਲ ਦੁੱਖ ਦਾ ਪ੍ਰਗਟਾਵਾ

ਬਾਘਾ ਪੁਰਾਣਾ, 19 ਮਈ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ, ਮਹਿੰਦਰ ਸਿੰਘ ਬਰਾੜ ਕੈਨੇਡਾ ਦੇ ਮਾਤਾ ਅਤੇ ਧਰਮਿੰਦਰ ਬਰਾੜ ਕੈਨੇਡਾ ਦੀ ਸਤਿਕਾਰਯੋਗ ਦਾਦੀ ਗੁਰਦੀਪ ਕੌਰ ਬਰਾੜ (90 ਸਾਲ) ਜੋ ਪਿਛਲੇ ਦਿਨੀਂ ...

ਪੂਰੀ ਖ਼ਬਰ »

ਸ਼ਰਨ ਫਾੳਾੂਡੇਸ਼ਨ ਨੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਰਨ ਫਾਊਾਡੇਸ਼ਨ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਮੋਗਾ ਵਿਖੇ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਰਨ ਫ਼ਾਉਂਡੇਸ਼ਨ ਦੇ ਸਕੱਤਰ ਨਵਜੀਤ ਸਿੰਘ ਨੇ ਦੱਸਿਆ ਕਿ ਕੈਂਪ 'ਚ ਜਗਦੰਬਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਹਰੇ ਇਨਕਲਾਬ ਦੇ ਬਦਲਾਅ 'ਚ ਪੇਸ਼ ਕਰੇਗੀ 'ਖੇਤੀ ਮਾਡਲ ਬਦਲੋ' ਤਹਿਤ ਮੁਹਿੰਮ ਸ਼ੁਰੂ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ, ਮੋਗਾ-2 ਬਲਾਕ ਪ੍ਰਧਾਨ ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ, ਬਲਾਕ ਮੀਤ ਪ੍ਰਧਾਨ ਜਸਵੰਤ ਸਿੰਘ ਮੰਗੇਵਾਲਾ, ਮੀਤ ਸਕੱਤਰ ਸੁਖਦੇਵ ਸਿੰਘ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਰਾਜ ਿ'ਚ ਜਲਦ ਪੰਜਾਬ ਭਿ੍ਸ਼ਟਾਚਾਰ ਮੁਕਤ ਸੂਬਾ ਹੋਵੇਗਾ-ਸੱਤੀ, ਹੈਰੀ ਖੋਸਾ

ਕੋਟ ਈਸੇ ਖਾਂ, 19 ਮਈ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦੇ ਰਾਜ 'ਚ ਜਲਦ ਪੰਜਾਬ ਭਿ੍ਸ਼ਟਾਚਾਰ ਮੁਕਤ ਸੂਬਾ ਹੋਵੇਗਾ ਤੇ ਨਸ਼ੇ ਦਾ ਖ਼ਾਤਮਾ ਹੋਵੇਗਾ | ਇਹ ਪ੍ਰਗਟਾਵਾ 'ਆਪ' ਆਗੂ ਸਤਵੀਰ ਸਿੰਘ ਸੱਤੀ ਅਤੇ ਹੈਰੀ ਖੋਸਾ ਨੇ ਪੈੱ੍ਰਸ ਕੋਲ ਕੀਤਾ | ਉਨ੍ਹਾਂ ਕਿਹਾ ਕਿ 'ਆਪ' ...

ਪੂਰੀ ਖ਼ਬਰ »

ਰੇਤਾ ਦਾ ਭਾਅ ਅਸਮਾਨ ਛੂਹਣ ਨਾਲ ਮੱਚੀ ਹਾਹਾਕਾਰ-ਪ੍ਰੇਮ ਚੰਦ ਚੱਕੀ ਵਾਲਾ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭਾਵੇਂ 2 ਮਹੀਨੇ ਤੋਂ ਉੱਪਰ ਸਮਾਂ ਹੋ ਗਿਆ ਹੈ ਪਰ ਇਨ੍ਹਾਂ 2 ਮਹੀਨਿਆਂ ਵਿਚ ਹੀ ਲੋਕ ਪੂਰੀ ਤਰ੍ਹਾਂ ਅੱਕ ਤੇ ਥੱਕ ਚੁੱਕੇ ਹਨ ਕਿਉਂਕਿ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕਰ ਕੇ ਸਰਕਾਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਨੇ ਲਕਸ਼ਦੀਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 19 ਮਈ (ਕਿ੍ਸ਼ਨ ਸਿੰਗਲਾ)-ਆਈਲੈਟਸ ਦੇ ਖੇਤਰ 'ਚ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਜੋ ਪਿਛਲੇ 15 ਸਾਲਾਂ ਤੋਂ ਵਿਦਿਆਰਥੀਆਂ ਨੂੰ ਵਧੀਆ ਤਰੀਕੇ ਨਾਲ ਆਈਲੈਟਸ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ ਵਿਚ ਵੱਡਾ ਯੋਗਦਾਨ ਪਾ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਮੈਡੀਕਲ, ਕਰਿਆਨਾ ਯੂਨੀਅਨ ਤੇ ਪਤਵੰਤਿਆਂ ਨਾਲ ਮੀਟਿੰਗ

ਫ਼ਤਿਹਗੜ੍ਹ ਪੰਜਤੂਰ, 19 ਮਈ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੇ ਥਾਣਾ ਮੁਖੀ ਵਜੋਂ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਐੱਸ. ਐੱਚ. ਓ. ਦਾ ਚਾਰਜ ਲੈਂਦੇ ਹੀ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ | ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX