ਤਾਜਾ ਖ਼ਬਰਾਂ


ਸੰਗਰੂਰ ਜ਼ਿਮਨੀ ਚੋਣ: ਵੋਟ ਫ਼ੀਸਦੀ ਘਟਣ ਦਾ ਕਾਰਨ ਲੋਕਾਂ ਦਾ ਰਾਜਨੀਤਿਕ ਪਾਰਟੀਆਂ ਤੋਂ ਵਿਸ਼ਵਾਸ ਖ਼ਤਮ ਹੋਣਾ- ਸ਼ਮਸ਼ੇਰ ਸਿੰਘ ਦੂਲੋ
. . .  25 minutes ago
ਅਮਲੋਹ, 25 ਜੂਨ (ਕੇਵਲ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਵੋਟ ਫ਼ੀਸਦੀ ਘਟਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਅੱਜ ਲੋਕਾਂ ਦਾ ਰਾਜਨੀਤਿਕ ਪਾਰਟੀਆਂ ਤੋਂ ਵਿਸ਼ਵਾਸ ਖ਼ਤਮ ਹੁੰਦਾ...
‘ਆਪ’ ਦੇ ਸੀਨੀਅਰ ਆਗੂ ਨੇ ਲਗਾਇਆ ਮੌਤ ਨੂੰ ਗਲੇ, ਅਜੇ ਦੋ ਦਿਨ ਪਹਿਲਾਂ ਹੀ ਬਣਾਇਆ ਗਿਆ ਸੀ ਚੇਅਰਮੈਨ
. . .  18 minutes ago
ਮਾਛੀਵਾੜਾ ਸਾਹਿਬ, 25 ਜੂਨ (ਮਨੋਜ ਕੁਮਾਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਖੇਤੀਬਾੜੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਚੇਅਰਮੈਨ ਡਾ. ਅਜੇ ਪਾਲ ਸਿੰਘ ਨੇ ਆਪਣੀ ਮਾਛੀਵਾੜਾ ਸਥਿਤ ਰਿਹਾਇਸ਼ 'ਚ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੂੰ ਅਜੇ ਦੋ ਦਿਨ ਪਹਿਲਾਂ ਹੀ ਖੇਤੀਬਾੜੀ ਸਹਿਕਾਰੀ...
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
. . .  about 1 hour ago
ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ...
ਚੰਡੀਗੜ੍ਹ ਤੋਂ ਵੱਡੀ ਖ਼ਬਰ:ਸੰਜੈ ਪੋਪਲੀ ਦੇ ਪੁੱਤਰ ਨੇ ਖ਼ੁਦ ਨੂੰ ਮਾਰੀ ਗੋਲੀ,ਮੌਤ
. . .  27 minutes ago
ਚੰਡੀਗੜ੍ਹ, 25 ਜੂਨ-ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਆਈ.ਏ.ਐੱਸ. ਸੰਜੈ ਪੋਪਲੀ ਦੇ ਘਰ 'ਤੇ ਫਾਇਰਿੰਗ ਹੋਈ ਹੈ। ਦੱਸਿਆ ਜਾ ਰਿਹਾ ਹੈ ਅੱਜ ਸੰਜੈ ਪੋਪਲੀ ਦੇ ਘਰ ਵਿਜੀਲੈਂਸ ਦੀ ਟੀਮ ਪਹੁੰਚੀ ਤੇ ਇਸ ਦੌਰਾਨ ਵਿਜੀਲੈਂਸ ਟੀਮ ਤੇ ਉਸ ਦੇ ਪੁੱਤਰ...
ਊਧਵ ਸਰਕਾਰ 'ਤੇ ਮੰਡਰਾਅ ਰਿਹਾ ਹੈ ਸਿਆਸੀ ਸੰਕਟ, ਮੁੰਬਈ 'ਚ ਧਾਰਾ 144 ਲਾਗੂ
. . .  about 1 hour ago
ਮੁੰਬਈ, 25 ਜੂਨ-ਊਧਵ ਸਰਕਾਰ 'ਤੇ ਮੰਡਰਾਅ ਰਿਹਾ ਹੈ ਸਿਆਸੀ ਸੰਕਟ, ਮੁੰਬਈ 'ਚ ਧਾਰਾ 144 ਲਾਗੂ
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਕੁੱਲੂ ਹਵਾਈ ਅੱਡੇ
. . .  about 2 hours ago
ਕੁੱਲੂ, 25 ਜੂਨ-ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁੱਲੂ ਹਵਾਈ ਅੱਡੇ 'ਤੇ ਪਹੁੰਚੇ ਹਨ।
ਮਹਾਰਾਸ਼ਟਰ 'ਚ ਸਿਆਸੀ ਬਵਾਲ 'ਤੇ ਸਾਂਸਦ ਨਵਨੀਤ ਰਾਣਾ ਦੀ ਅਮਿਤ ਸ਼ਾਹ ਨੂੰ ਅਪੀਲ
. . .  about 2 hours ago
ਮੁੰਬਈ, 25 ਜੂਨ- ਮਹਾਰਾਸ਼ਟਰ 'ਚ ਸਿਆਸੀ ਗਰਮਾਈ ਹੋਈ ਹੈ। ਉੱਥੇ ਅਮਰਾਵਤੀ ਤੋਂ ਆਜ਼ਾਦ ਸੰਸਦ ਮੈਂਬਰ ਨਵਨੀਤ ਰਾਣਾ ਨੇ ਇਹ ਗੁੰਡਾਗਰਦੀ ਬੰਦ ਕੀਤੀ ਜਾਵੇ, ਮਹਾਰਾਸ਼ਟਰ 'ਚ ਊਧਵ ਠਾਕਰੇ ਗੁੰਡਾਗਰਦੀ, ਪਾਵਰ ਦਾ ਇਸਤੇਮਾਲ, ਸੰਵਿਧਾਨ ਨੂੰ ਖ਼ਤਮ ਕਰਨ ਵਾਲਾ ਨਿਯਮ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਅੱਜ ਦੁਪਹਿਰ ਸਮੇਂ ਸੁਨਾਮ-ਪਟਿਆਲਾ ਸੜਕ 'ਤੇ ਹੋਏ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਹਰਚੇਤਨ ਸਿੰਘ ਨੇ ਦੱਸਿਆ...
ਮੋਗਾ ਤੋਂ ਵੱਡੀ ਖ਼ਬਰ: ਪਿੰਡ ਡਾਲਾ ਵਿਖੇ ਅਣਪਛਾਤੇ ਨੌਜਵਾਨਾਂ ਨੇ ਘਰ ਤੇ ਚਲਾਈਆਂ ਗੋਲੀਆਂ
. . .  about 2 hours ago
ਮੋਗਾ, 25 ਜੂਨ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਵਿਖੇ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸਵੇਰੇ ਕੋਈ ਪੌਣੇ ਕੁ ਅੱਠ ਵਜੇ ਦੇ ਕਰੀਬ ਪਿੰਡ ਦੇ ਹੀ ਪੰਚਾਇਤ ਸਕੱਤਰ ਅਤੇ ਆੜ੍ਹਤੀਆ ਸੁਖਵੀਰ ਸਿੰਘ ਦੇ ਘਰ ਅੱਗੇ ਮੋਟਰਸਾਈਕਲ ਤੇ ਸਵਾਰ ਮੂੰਹ ਬੰਨੇ ਦੋ ਨੌਜਵਾਨ ਆਏ...
ਰਾਸ਼ਟਰਪਤੀ ਚੋਣ: ਐੱਨ.ਡੀ.ਏ. ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਵੇਗੀ ਬਸਪਾ
. . .  about 3 hours ago
ਨਵੀਂ ਦਿੱਲੀ, 25 ਜੂਨ-ਬਸਪਾ ਮੁਖੀ ਮਾਇਆਵਤੀ ਨੇ ਰਾਸ਼ਟਰਪਤੀ ਚੋਣ 'ਚ ਐੱਨ.ਡੀ.ਏ. ਵਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮਾਇਆਵਤੀ ਨੇ ਕਿਹਾ ਕਿ ਉਹ ਦਰੋਪਦੀ ਮੁਰਮੂ ਦਾ ਸਮਰਥਨ ਕਰ ਰਹੇ ਹਨ।
ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਕੀਤੀ ਗਈ ਮੁਲਤਵੀ
. . .  about 3 hours ago
ਚੰਡੀਗੜ੍ਹ, 25 ਜੂਨ-ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਕੀਤੀ ਗਈ ਮੁਲਤਵੀ
ਜਾਣੋ ਵਿਧਾਨ ਸਭਾ 'ਚ ਕੀ-ਕੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ।
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿੰਨ੍ਹੇ ਨਿਸ਼ਾਨੇ
. . .  about 4 hours ago
ਚੰਡੀਗੜ੍ਹ, 25 ਜੂਨ-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਗਵੰਤ ਮਾਨ ਅਤੇ 'ਆਪ' ਸਰਕਾਰ ਇਹ ਸਵੀਕਾਰ ਨਹੀਂ ਕਰ ਰਹੀ...
ਜੈਮਲ ਸਿੰਘ ਟੈਕਨੀਕਲ ਸਰਵਿਸਜ ਯੂਨੀਅਨ ਡਵੀਜ਼ਨ ਜੰਡਿਆਲਾ ਗੁਰੂ ਦੇ ਮੁੜ ਬਣੇ ਪ੍ਰਧਾਨ
. . .  about 4 hours ago
ਜੰਡਿਆਲਾ ਗੁਰੂ, 25 ਜੂਨ (ਰਣਜੀਤ ਸਿੰਘ ਜੋਸਨ)- ਟੈਕਨੀਕਲ ਸਰਵਿਸਜ ਯੂਨੀਅਨ ਦੀ ਸੂਬਾ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸਾਥੀ ਕੁਲਦੀਪ ਸਿੰਘ ਉਦੋਕੇ ਦੀ ਅਗਵਾਈ ਹੇਠ ਡਵੀਜ਼ਨ ਜੰਡਿਆਲਾ ਗੁਰੂ ਦੇ ਸਾਥੀਆਂ ਵਲੋਂ ਪੰਜ ਮੈਂਬਰੀ...
ਪੰਜਾਬ ਵਿਧਾਨ ਸਭਾ ਸੈਸ਼ਨ, ਇਕ ਵਿਧਾਇਕ ਇਕ ਪੈਨਸ਼ਨ ਅਸੀਂ ਮਿਸਾਲੀ ਕਦਮ ਚੁੱਕਿਆ: ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 25 ਜੂਨ(ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਹਰ ਉਸ ਉਮੀਦ 'ਤੇ ਖੜ੍ਹਾ ਉਤਰੇਗੀ...
ਬਜਟ ਇਜਲਾਸ: ਪ੍ਰਤਾਪ ਸਿੰਘ ਬਾਜਵਾ ਦਾ ਬਿਆਨ ਮੁੱਖ ਮੰਤਰੀ ਨੇ ਕੁੱਲੂ ਜਾਣਾ ਸੀ, ਇਸ ਲਈ ਸੈਸ਼ਨ ਨੂੰ ਤਵੱਜੋਂ ਨਹੀਂ ਦਿੱਤੀ ਗਈ
. . .  about 1 hour ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਇਸ ਦੌਰਾਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸ ਦੇ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ...
ਵਿਧਾਨ ਸਭਾ ਸੈਸ਼ਨ 'ਚ ਪ੍ਰਤਾਪ ਸਿੰਘ ਬਾਜਵਾ ਨੇ ਔਰਤਾਂ ਦੇ ਮੁੱਦੇ 'ਤੇ ਘੇਰੀ 'ਆਪ' ਸਰਕਾਰ
. . .  about 5 hours ago
ਚੰਡੀਗੜ੍ਹ, 25 ਜੂਨ (ਵਿਕਰਮਜੀਤ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਲੋਂ ਔਰਤਾਂ ਨੂੰ ਇਕ-ਇਕ ਹਜ਼ਾਰ ਦੇਣ ਦਾ ਮਸਲਾ ਚੁੱਕਿਆ ਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਇਹ ਵਾਅਦਾ ਪੂਰਾ ਕੀਤਾ ਜਾਵੇਗਾ ਪਰ ਇਹ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਮਾਲ ਅਧਿਕਾਰੀਆਂ ਦੀ ਜਥੇਬੰਦੀ ਦੇ ਜਨਰਲ ਸਕੱਤਰ ਨਾਲ ਦੁਰਵਿਵਹਾਰ ਕਰਨ ਦੀ ਜਥੇਬੰਦੀ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ
. . .  about 5 hours ago
ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਮਾਲ ਅਧਿਕਾਰੀਆਂ ਵਲੋਂ ਮਾਲ ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਚੰਨੀ ਨਾਲ ਵਿੱਤ ਕਮਿਸ਼ਨਰ ਮਾਲ ਵਲੋਂ ਕੀਤੇ ਗਏ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ। ਅੱਜ ਮਾਲ ਅਧਿਕਾਰੀਆਂ ਦੀ ਮੀਟਿੰਗ...
ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਗੰਨਾ ਰਾਸ਼ੀ ਦਾ ਬਕਾਇਆ ਦੇਵਾਂਗੇ-ਹਰਪਾਲ ਸਿੰਘ ਚੀਮਾ
. . .  about 5 hours ago
ਚੰਡੀਗੜ੍ਹ, 25 ਜੂਨ (ਵਿਕਰਮਜੀਤ)- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਸਰੇ ਦਿਨ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਗੰਨਾ ਰਾਸ਼ੀ...
ਸਸਤੀ ਰੇਤ ਬਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ
. . .  about 5 hours ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਰੇਤ ਬਜਰੀ ਦੇ ਰੇਟਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ...
ਮਾਈਨਿੰਗ ਮਾਮਲੇ ਤੇ ਸਦਨ 'ਚ ਭਖਿਆ ਮਾਮਲਾ, ਆਹਮੋ-ਸਾਹਮਣੇ ਹੋਏ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ
. . .  about 5 hours ago
ਚੰਡੀਗੜ੍ਹ, 25 ਜੂਨ-ਮਾਈਨਿੰਗ ਮਾਮਲੇ ਤੇ ਸਦਨ 'ਚ ਭਖਿਆ ਮਾਮਲਾ, ਆਹਮੋ-ਸਾਹਮਣੇ ਹੋਏ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰੇ ਦੀ ਮੁਰੰਮਤ ਲਈ ਵਫ਼ਦ ਭੇਜਣ ਦੀ ਕੀਤੀ ਅਪੀਲ
. . .  about 6 hours ago
ਚੰਡੀਗੜ੍ਹ, 25 ਜੂਨ-ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰੇ ਦੀ ਮੁਰੰਮਤ ਲਈ ਵਫ਼ਦ ਭੇਜਣ ਦੀ ਕੀਤੀ ਅਪੀਲ
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,940 ਨਵੇਂ ਕੇਸ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 25 ਜੂਨ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,940 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20 ਮੌਤਾਂ ਹੋਈਆਂ ਹਨ। ਐਕਟਿਵ ਕੇਸ 91,779 ਰੋਜ਼ਾਨਾ ਸਕਾਰਾਤਮਕਤਾ ਦਰ 4.39 ਫ਼ੀਸਦੀ ਹੈ।
ਨਾਰਵੇ 'ਚ ਇਕ ਗੋਲੀਬਾਰੀ 'ਚ 2 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 7 hours ago
ਓਸਲੋ, 25 ਜੂਨ-ਪੁਲਿਸ ਦੇ ਮੁਤਾਬਿਕ ਨਾਰਵੇ ਦੇ ਮੱਧ ਓਸਲੋ 'ਚ ਹੋਈ ਗੋਲੀਬਾਰੀ 'ਚ 2 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਖੇਡ ਸੰਸਾਰ

ਨਿਖਤ ਬਣੀ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ 'ਚ ਖਿਤਾਬ ਹਾਸਿਲ ਕਰਨ ਵਾਲੀ ਦੇਸ਼ ਦੀ 5ਵੀਂ ਖਿਡਾਰਨ

ਨਵੀਂ ਦਿੱਲੀ, 19 ਮਈ (ਏਜੰਸੀ)- ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਇਸਤਾਂਬੁਲ 'ਚ ਮਹਿਲਾ ਵਿਸ਼ਵ ਚੈਂਪੀਅਨਸ਼ਿਪ ਦੇ ਫਲਾਈਵੇਟ (52 ਕਿਲੋ) ਵਰਗ 'ਚ ਇਕਤਰਫਾ ਫਾਈਨਲ 'ਚ ਥਾਈਲੈਂਡ ਦੀ ਜਿਟਪੋਂਗ ਜੁਟਾਮਸ ਨੂੰ 5-0 ਨਾਲ ਮਾਤ ਦੇ ਕੇ ਵਿਸ਼ਵ ਚੈਪੀਂਅਨ ਬਣ ਗਈ ਹੈ | ਤੇਲੰਗਾਨਾ ਦੀ ਮੁੱਕੇਬਾਜ਼ ਜ਼ਰੀਨ ਇਸ ਜਿੱਤ ਦੇ ਨਾਲ ਹੀ ਵਿਸ਼ਵ ਚੈਂਪੀਅਨ ਖਿਤਾਬ ਹਾਸਿਲ ਕਰਨ ਵਾਲੀ 5ਵੀਂ ਭਾਰਤੀ ਮਹਿਲਾ ਮੁੱਕੇਬਾਜ਼ ਬਣ ਗਈ ਹੈ | 6 ਵਾਰ ਦੀ ਚੈਂਪੀਅਨ ਐਮ.ਸੀ. ਮੈਰੀਕਾਮ (2002, 2005, 2006,2008, 2010, 2018), ਸਰਿਤਾ ਦੇਵੀ (2006), ਜੇਨੀ ਆਰ.ਐਲ. (2006), ਤੇ ਲੇਖਾ ਕੇ.ਸੀ. ਇਸ ਤੋਂ ਪਹਿਲਾਂ ਵਿਸ਼ਵ ਖਿਤਾਬ ਜਿੱਤ ਚੁੱਕੀਆਂ ਹਨ | ਨਿਖਤ ਨੇ ਪੂਰੇ ਟੂਰਨਾਮੈਂਟ 'ਚ ਸਾਰੇ ਮੁਕਾਬਲੇ 5-0 ਨਾਲ ਇਕਤਰਫਾ ਅੰਦਾਜ਼ 'ਚ ਆਪਣੇ ਨਾਂਅ ਕੀਤੇ | ਰਾਉਂਡ ਆਫ 32 'ਚ ਨਿਖਤ ਨੇ ਮੈਕਸੀਕੋ ਦੀ ਫਾਤਿਮਾ ਹਰੇਰਾ, ਰਾਉਂਡ ਆਫ 16 'ਚ ਮੰਗੋਲੀਆ ਦੀ ਖਿਡਾਰਨ, ਕੁਆਰਟਰ ਫਾਈਨਲ 'ਚ ਇੰਗਲੈਂਡ ਦੀ ਚਾਰਲੀ ਡੇਵਿਸਨ, ਸੈਮੀਫਾਈਨਲ 'ਚ ਬ੍ਰਾਜੀਲ ਦੀ ਕੈਰੋਲਿਨ ਤੇ ਫਾਈਨਲ 'ਚ ਥਾਈਲੈਂਡ ਦੀ ਜੁਟਾਮਾਸ ਨੂੰ ਹਰਾ ਕੇ ਸੋਨ ਤਗਮਾ ਦੇਸ਼ ਦੇ ਨਾਂਅ ਕੀਤਾ | ਇਸ ਦੇ ਇਲਾਵਾ ਮਨੀਸ਼ਾ ਮੋਨ (57 ਕਿਲੋ) ਤੇ ਡੈਬਿਊ ਕਰ ਰਹੀ ਪਰਵੀਨ ਹੁਡਾ (63 ਕਿਲੋ) ਨੇ ਕਾਂਸੀ ਤਗਮੇ ਜਿੱਤੇ | ਚਾਰ ਸਾਲ ਬਾਅਦ ਕੋਈ ਭਾਰਤੀ ਮੁੱਕੇਬਾਜ਼ ਵਿਸ਼ਵ ਚੈਂਪੀਅਨ ਬਣੀ ਹੈ | ਮੈਰੀਕਾਮ ਨੇ 2018 'ਚ ਭਾਰਤ ਲਈ ਸੋਨ ਤਗਮਾ ਜਿੱਤਿਆ ਸੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਜਿੱਤ ਲਈ ਨਿਖਤ ਜ਼ਰੀਨ ਨੂੰ ਮੁਬਾਰਕਬਾਦ ਦਿੱਤੀ |

ਸਿਫ਼ਤ ਕੌਰ ਸਮਰਾ ਨੇ ਦੋ ਸੋਨ, ਦੋ ਚਾਂਦੀ ਤੇ ਇਕ ਕਾਂਸੀ ਤਗਮਾ ਕੀਤਾ ਆਪਣੇ ਨਾਂਅ

ਸਿਮਰਨਪ੍ਰੀਤ ਕੌਰ ਨੇ 25 ਮੀਟਰ ਪਿਸਟਲ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ

ਫ਼ਰੀਦਕੋਟ, 19 ਮਈ (ਜਸਵੰਤ ਸਿੰਘ ਪੁਰਬਾ)-ਜਰਮਨੀ ਦੇ ਸ਼ਹਿਰ ਸੁਹਲ ਵਿਖੇ ਚੱਲ ਰਹੇ ਆਈ.ਐਸ.ਐਸ.ਐਫ਼ ਜੂਨੀਅਰ ਵਿਸ਼ਵ ਕੱਪ ਦੇ ਔਰਤਾਂ ਦੇ ਅੱਜ ਦੇ ਪਰੋਨ ਰਾਈਫ਼ਲ ਮੁਕਾਬਲੇ 'ਚ ਫ਼ਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਟੀਮ ਮਿਕਸ ਵਿਚ ਚਾਂਦੀ ਦਾ ਤਗਮਾ ਜਿੱਤਿਆ | ਹੁਣ ਤੱਕ ...

ਪੂਰੀ ਖ਼ਬਰ »

ਕੋਹਲੀ ਦੇ ਦਮ 'ਤੇ ਜਿੱਤਿਆ ਬੈਂਗਲੌਰ

ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ

ਮੁੰਬਈ, 19 ਮਈ (ਏਜੰਸੀ)- ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਆਈ.ਪੀ.ਐਲ. ਦੇ 67 ਮੈਚ 'ਚ ਰੋਇਲ ਚੈਲੰਜਰਸ ਬੈਂਗਲੌਰ ਨੇ ਗੁਜਰਾਤ ਟਾਈਟਨਸ ਨੂੰ 8 ਵਿਕਟਾਂ ਨਾਲ ਮਾਤ ਦਿੱਤੀ | ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ 'ਚ 5 ਵਿਕਟਾਂ 'ਤੇ 168 ਦੌੜਾਂ ਬਣਾਈਆਂ | ...

ਪੂਰੀ ਖ਼ਬਰ »

ਇੰਗਲੈਂਡ 'ਚ ਅੱਧ ਜੂਨ ਤੋਂ ਸ਼ੁਰੂ ਹੋਣਗੇ ਕਬੱਡੀ ਟੂਰਨਾਮੈਂਟ

ਲੰਡਨ, 19 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ 'ਚ ਕਬੱਡੀ ਸੀਜ਼ਨ 2022 ਨੂੰ ਲੈ ਕੇ ਇੰਗਲੈਂਡ ਕਬੱਡੀ ਫੈਡਰੇਸ਼ਨ ਯੂ.ਕੇ. ਦੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਹੋਈ ਜਿਸ ਵਿਚ ਫੈਡਰੇਸ਼ਨ ਤੋਂ ਇਲਾਵਾ ਕਬੱਡੀ ਕਲੱਬਾਂ ਦੇ ...

ਪੂਰੀ ਖ਼ਬਰ »

ਕੈਲਗਰੀ ਤੇ ਐਡਮਿੰਟਨ ਸ਼ਹਿਰਾਂ ਦੇ ਮੇਅਰਾਂ 'ਚ ਲੱਗੀ ਸ਼ਰਤ ਲੋਕਾਂ ਲਈ ਬਣੀ ਖਿੱਚ ਦਾ ਕੇਂਦਰ

ਕੈਲਗਰੀ, 19 ਮਈ (ਜਸਜੀਤ ਸਿੰਘ ਧਾਮੀ)-ਅਲਬਰਟਾ ਸੂਬੇ ਵਿਚ ਪੈਦੇ ਸ਼ਹਿਰ ਕੈਲਗਰੀ ਅਤੇ ਐਡਮਿੰਟਨ ਦੇ ਮੌਜੂਦਾ ਪੰਜਾਬੀ ਮੂਲ ਦੇ ਮੇਅਰਾਂ ਨੇ ਕੈਲਗਰੀ ਵਿਖੇ ਅੱਜ ਸ਼ੁਰੂ ਹੋਈ ਆਈਸ ਹਾਕੀ ਦੀ ਅਲਬਰਟਾ ਪਲੇਅ ਆਫ ਸੀਰੀਜ਼ ਨੂੰ ਲੈ ਕੇ ਸ਼ਰਤ ਲਗਾਈ ਹੈ | ਕੈਲਗਰੀ ਸ਼ਹਿਰ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX