ਤਾਜਾ ਖ਼ਬਰਾਂ


ਅਸੀਂ ਦੇਸ਼ 'ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦਾ ਲਿਆ ਹੈ ਸੰਕਲਪ - ਕੁੱਲੈ ਰੋਡ ਸ਼ੋਅ 'ਚ ਬੋਲੇ ਕੇਜਰੀਵਾਲ
. . .  1 minute ago
ਕੁੱਲੂ, 25 ਜੂਨ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਖੇ ਰੋਡ ਸ਼ੋਅ ਕੀਤਾ ਗਿਆ। ਉਨ੍ਹਾਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੌਕੇ ਅਰਵਿੰਦ ਕੇਜਰੀਵਾਲ...
ਸੰਗਰੂਰ ਜ਼ਿਮਨੀ ਚੋਣ: ਵੋਟ ਫ਼ੀਸਦੀ ਘਟਣ ਦਾ ਕਾਰਨ ਲੋਕਾਂ ਦਾ ਰਾਜਨੀਤਿਕ ਪਾਰਟੀਆਂ ਤੋਂ ਵਿਸ਼ਵਾਸ ਖ਼ਤਮ ਹੋਣਾ- ਸ਼ਮਸ਼ੇਰ ਸਿੰਘ ਦੂਲੋ
. . .  32 minutes ago
ਅਮਲੋਹ, 25 ਜੂਨ (ਕੇਵਲ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਵੋਟ ਫ਼ੀਸਦੀ ਘਟਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਅੱਜ ਲੋਕਾਂ ਦਾ ਰਾਜਨੀਤਿਕ ਪਾਰਟੀਆਂ ਤੋਂ ਵਿਸ਼ਵਾਸ ਖ਼ਤਮ ਹੁੰਦਾ...
‘ਆਪ’ ਦੇ ਸੀਨੀਅਰ ਆਗੂ ਨੇ ਲਗਾਇਆ ਮੌਤ ਨੂੰ ਗਲੇ, ਅਜੇ ਦੋ ਦਿਨ ਪਹਿਲਾਂ ਹੀ ਬਣਾਇਆ ਗਿਆ ਸੀ ਚੇਅਰਮੈਨ
. . .  25 minutes ago
ਮਾਛੀਵਾੜਾ ਸਾਹਿਬ, 25 ਜੂਨ (ਮਨੋਜ ਕੁਮਾਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਖੇਤੀਬਾੜੀ ਸਹਿਕਾਰੀ ਸਭਾ ਦੇ ਨਵ-ਨਿਯੁਕਤ ਚੇਅਰਮੈਨ ਡਾ. ਅਜੇ ਪਾਲ ਸਿੰਘ ਨੇ ਆਪਣੀ ਮਾਛੀਵਾੜਾ ਸਥਿਤ ਰਿਹਾਇਸ਼ 'ਚ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੂੰ ਅਜੇ ਦੋ ਦਿਨ ਪਹਿਲਾਂ ਹੀ ਖੇਤੀਬਾੜੀ ਸਹਿਕਾਰੀ...
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
. . .  about 1 hour ago
ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ...
ਚੰਡੀਗੜ੍ਹ ਤੋਂ ਵੱਡੀ ਖ਼ਬਰ:ਸੰਜੈ ਪੋਪਲੀ ਦੇ ਪੁੱਤਰ ਨੇ ਖ਼ੁਦ ਨੂੰ ਮਾਰੀ ਗੋਲੀ,ਮੌਤ
. . .  34 minutes ago
ਚੰਡੀਗੜ੍ਹ, 25 ਜੂਨ-ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਆਈ.ਏ.ਐੱਸ. ਸੰਜੈ ਪੋਪਲੀ ਦੇ ਘਰ 'ਤੇ ਫਾਇਰਿੰਗ ਹੋਈ ਹੈ। ਦੱਸਿਆ ਜਾ ਰਿਹਾ ਹੈ ਅੱਜ ਸੰਜੈ ਪੋਪਲੀ ਦੇ ਘਰ ਵਿਜੀਲੈਂਸ ਦੀ ਟੀਮ ਪਹੁੰਚੀ ਤੇ ਇਸ ਦੌਰਾਨ ਵਿਜੀਲੈਂਸ ਟੀਮ ਤੇ ਉਸ ਦੇ ਪੁੱਤਰ...
ਊਧਵ ਸਰਕਾਰ 'ਤੇ ਮੰਡਰਾਅ ਰਿਹਾ ਹੈ ਸਿਆਸੀ ਸੰਕਟ, ਮੁੰਬਈ 'ਚ ਧਾਰਾ 144 ਲਾਗੂ
. . .  about 1 hour ago
ਮੁੰਬਈ, 25 ਜੂਨ-ਊਧਵ ਸਰਕਾਰ 'ਤੇ ਮੰਡਰਾਅ ਰਿਹਾ ਹੈ ਸਿਆਸੀ ਸੰਕਟ, ਮੁੰਬਈ 'ਚ ਧਾਰਾ 144 ਲਾਗੂ
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਕੁੱਲੂ ਹਵਾਈ ਅੱਡੇ
. . .  about 2 hours ago
ਕੁੱਲੂ, 25 ਜੂਨ-ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁੱਲੂ ਹਵਾਈ ਅੱਡੇ 'ਤੇ ਪਹੁੰਚੇ ਹਨ।
ਮਹਾਰਾਸ਼ਟਰ 'ਚ ਸਿਆਸੀ ਬਵਾਲ 'ਤੇ ਸਾਂਸਦ ਨਵਨੀਤ ਰਾਣਾ ਦੀ ਅਮਿਤ ਸ਼ਾਹ ਨੂੰ ਅਪੀਲ
. . .  about 2 hours ago
ਮੁੰਬਈ, 25 ਜੂਨ- ਮਹਾਰਾਸ਼ਟਰ 'ਚ ਸਿਆਸੀ ਗਰਮਾਈ ਹੋਈ ਹੈ। ਉੱਥੇ ਅਮਰਾਵਤੀ ਤੋਂ ਆਜ਼ਾਦ ਸੰਸਦ ਮੈਂਬਰ ਨਵਨੀਤ ਰਾਣਾ ਨੇ ਇਹ ਗੁੰਡਾਗਰਦੀ ਬੰਦ ਕੀਤੀ ਜਾਵੇ, ਮਹਾਰਾਸ਼ਟਰ 'ਚ ਊਧਵ ਠਾਕਰੇ ਗੁੰਡਾਗਰਦੀ, ਪਾਵਰ ਦਾ ਇਸਤੇਮਾਲ, ਸੰਵਿਧਾਨ ਨੂੰ ਖ਼ਤਮ ਕਰਨ ਵਾਲਾ ਨਿਯਮ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 25 ਜੂਨ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਅੱਜ ਦੁਪਹਿਰ ਸਮੇਂ ਸੁਨਾਮ-ਪਟਿਆਲਾ ਸੜਕ 'ਤੇ ਹੋਏ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਹਰਚੇਤਨ ਸਿੰਘ ਨੇ ਦੱਸਿਆ...
ਮੋਗਾ ਤੋਂ ਵੱਡੀ ਖ਼ਬਰ: ਪਿੰਡ ਡਾਲਾ ਵਿਖੇ ਅਣਪਛਾਤੇ ਨੌਜਵਾਨਾਂ ਨੇ ਘਰ ਤੇ ਚਲਾਈਆਂ ਗੋਲੀਆਂ
. . .  about 2 hours ago
ਮੋਗਾ, 25 ਜੂਨ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਵਿਖੇ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸਵੇਰੇ ਕੋਈ ਪੌਣੇ ਕੁ ਅੱਠ ਵਜੇ ਦੇ ਕਰੀਬ ਪਿੰਡ ਦੇ ਹੀ ਪੰਚਾਇਤ ਸਕੱਤਰ ਅਤੇ ਆੜ੍ਹਤੀਆ ਸੁਖਵੀਰ ਸਿੰਘ ਦੇ ਘਰ ਅੱਗੇ ਮੋਟਰਸਾਈਕਲ ਤੇ ਸਵਾਰ ਮੂੰਹ ਬੰਨੇ ਦੋ ਨੌਜਵਾਨ ਆਏ...
ਰਾਸ਼ਟਰਪਤੀ ਚੋਣ: ਐੱਨ.ਡੀ.ਏ. ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਵੇਗੀ ਬਸਪਾ
. . .  about 3 hours ago
ਨਵੀਂ ਦਿੱਲੀ, 25 ਜੂਨ-ਬਸਪਾ ਮੁਖੀ ਮਾਇਆਵਤੀ ਨੇ ਰਾਸ਼ਟਰਪਤੀ ਚੋਣ 'ਚ ਐੱਨ.ਡੀ.ਏ. ਵਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮਾਇਆਵਤੀ ਨੇ ਕਿਹਾ ਕਿ ਉਹ ਦਰੋਪਦੀ ਮੁਰਮੂ ਦਾ ਸਮਰਥਨ ਕਰ ਰਹੇ ਹਨ।
ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਕੀਤੀ ਗਈ ਮੁਲਤਵੀ
. . .  about 4 hours ago
ਚੰਡੀਗੜ੍ਹ, 25 ਜੂਨ-ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਕੀਤੀ ਗਈ ਮੁਲਤਵੀ
ਜਾਣੋ ਵਿਧਾਨ ਸਭਾ 'ਚ ਕੀ-ਕੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ।
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿੰਨ੍ਹੇ ਨਿਸ਼ਾਨੇ
. . .  about 4 hours ago
ਚੰਡੀਗੜ੍ਹ, 25 ਜੂਨ-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਗਵੰਤ ਮਾਨ ਅਤੇ 'ਆਪ' ਸਰਕਾਰ ਇਹ ਸਵੀਕਾਰ ਨਹੀਂ ਕਰ ਰਹੀ...
ਜੈਮਲ ਸਿੰਘ ਟੈਕਨੀਕਲ ਸਰਵਿਸਜ ਯੂਨੀਅਨ ਡਵੀਜ਼ਨ ਜੰਡਿਆਲਾ ਗੁਰੂ ਦੇ ਮੁੜ ਬਣੇ ਪ੍ਰਧਾਨ
. . .  about 4 hours ago
ਜੰਡਿਆਲਾ ਗੁਰੂ, 25 ਜੂਨ (ਰਣਜੀਤ ਸਿੰਘ ਜੋਸਨ)- ਟੈਕਨੀਕਲ ਸਰਵਿਸਜ ਯੂਨੀਅਨ ਦੀ ਸੂਬਾ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸਾਥੀ ਕੁਲਦੀਪ ਸਿੰਘ ਉਦੋਕੇ ਦੀ ਅਗਵਾਈ ਹੇਠ ਡਵੀਜ਼ਨ ਜੰਡਿਆਲਾ ਗੁਰੂ ਦੇ ਸਾਥੀਆਂ ਵਲੋਂ ਪੰਜ ਮੈਂਬਰੀ...
ਪੰਜਾਬ ਵਿਧਾਨ ਸਭਾ ਸੈਸ਼ਨ, ਇਕ ਵਿਧਾਇਕ ਇਕ ਪੈਨਸ਼ਨ ਅਸੀਂ ਮਿਸਾਲੀ ਕਦਮ ਚੁੱਕਿਆ: ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 25 ਜੂਨ(ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਹਰ ਉਸ ਉਮੀਦ 'ਤੇ ਖੜ੍ਹਾ ਉਤਰੇਗੀ...
ਬਜਟ ਇਜਲਾਸ: ਪ੍ਰਤਾਪ ਸਿੰਘ ਬਾਜਵਾ ਦਾ ਬਿਆਨ ਮੁੱਖ ਮੰਤਰੀ ਨੇ ਕੁੱਲੂ ਜਾਣਾ ਸੀ, ਇਸ ਲਈ ਸੈਸ਼ਨ ਨੂੰ ਤਵੱਜੋਂ ਨਹੀਂ ਦਿੱਤੀ ਗਈ
. . .  about 1 hour ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਇਸ ਦੌਰਾਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸ ਦੇ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ...
ਵਿਧਾਨ ਸਭਾ ਸੈਸ਼ਨ 'ਚ ਪ੍ਰਤਾਪ ਸਿੰਘ ਬਾਜਵਾ ਨੇ ਔਰਤਾਂ ਦੇ ਮੁੱਦੇ 'ਤੇ ਘੇਰੀ 'ਆਪ' ਸਰਕਾਰ
. . .  about 5 hours ago
ਚੰਡੀਗੜ੍ਹ, 25 ਜੂਨ (ਵਿਕਰਮਜੀਤ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਲੋਂ ਔਰਤਾਂ ਨੂੰ ਇਕ-ਇਕ ਹਜ਼ਾਰ ਦੇਣ ਦਾ ਮਸਲਾ ਚੁੱਕਿਆ ਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਇਹ ਵਾਅਦਾ ਪੂਰਾ ਕੀਤਾ ਜਾਵੇਗਾ ਪਰ ਇਹ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਮਾਲ ਅਧਿਕਾਰੀਆਂ ਦੀ ਜਥੇਬੰਦੀ ਦੇ ਜਨਰਲ ਸਕੱਤਰ ਨਾਲ ਦੁਰਵਿਵਹਾਰ ਕਰਨ ਦੀ ਜਥੇਬੰਦੀ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ
. . .  about 5 hours ago
ਲੁਧਿਆਣਾ, 25 ਜੂਨ (ਪਰਮਿੰਦਰ ਸਿੰਘ ਆਹੂਜਾ)-ਮਾਲ ਅਧਿਕਾਰੀਆਂ ਵਲੋਂ ਮਾਲ ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਚੰਨੀ ਨਾਲ ਵਿੱਤ ਕਮਿਸ਼ਨਰ ਮਾਲ ਵਲੋਂ ਕੀਤੇ ਗਏ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ। ਅੱਜ ਮਾਲ ਅਧਿਕਾਰੀਆਂ ਦੀ ਮੀਟਿੰਗ...
ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਗੰਨਾ ਰਾਸ਼ੀ ਦਾ ਬਕਾਇਆ ਦੇਵਾਂਗੇ-ਹਰਪਾਲ ਸਿੰਘ ਚੀਮਾ
. . .  about 5 hours ago
ਚੰਡੀਗੜ੍ਹ, 25 ਜੂਨ (ਵਿਕਰਮਜੀਤ)- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਸਰੇ ਦਿਨ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਨਿੱਜੀ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਗੰਨਾ ਰਾਸ਼ੀ...
ਸਸਤੀ ਰੇਤ ਬਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ
. . .  about 5 hours ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਰੇਤ ਬਜਰੀ ਦੇ ਰੇਟਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ...
ਮਾਈਨਿੰਗ ਮਾਮਲੇ ਤੇ ਸਦਨ 'ਚ ਭਖਿਆ ਮਾਮਲਾ, ਆਹਮੋ-ਸਾਹਮਣੇ ਹੋਏ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ
. . .  about 6 hours ago
ਚੰਡੀਗੜ੍ਹ, 25 ਜੂਨ-ਮਾਈਨਿੰਗ ਮਾਮਲੇ ਤੇ ਸਦਨ 'ਚ ਭਖਿਆ ਮਾਮਲਾ, ਆਹਮੋ-ਸਾਹਮਣੇ ਹੋਏ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰੇ ਦੀ ਮੁਰੰਮਤ ਲਈ ਵਫ਼ਦ ਭੇਜਣ ਦੀ ਕੀਤੀ ਅਪੀਲ
. . .  about 6 hours ago
ਚੰਡੀਗੜ੍ਹ, 25 ਜੂਨ-ਜਥੇਦਾਰ ਦਾਦੂਵਾਲ ਨੇ ਸਰਕਾਰ ਨੂੰ ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰੇ ਦੀ ਮੁਰੰਮਤ ਲਈ ਵਫ਼ਦ ਭੇਜਣ ਦੀ ਕੀਤੀ ਅਪੀਲ
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,940 ਨਵੇਂ ਕੇਸ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 25 ਜੂਨ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,940 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20 ਮੌਤਾਂ ਹੋਈਆਂ ਹਨ। ਐਕਟਿਵ ਕੇਸ 91,779 ਰੋਜ਼ਾਨਾ ਸਕਾਰਾਤਮਕਤਾ ਦਰ 4.39 ਫ਼ੀਸਦੀ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਹੁਸ਼ਿਆਰਪੁਰ / ਮੁਕੇਰੀਆਂ

'ਆਪ' ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਡਾ.ਰਾਜ ਕੁਮਾਰ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਤੇ ਵਿਰੋਧੀ ਧਿਰ ਦੇ ਉਪ ਨੇਤਾ ਡਾ: ਰਾਜ ਕੁਮਾਰ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ 'ਆਪ' ਤੇ ਮੁੱਖ ਮੰਤਰੀ ਭਗਵੰਤ ਮਾਨ ਗਰੀਬ ਲੋਕਾਂ ਦੇ ਵਿਰੋਧੀ ਹਨ ਕਿਉਂਕਿ ਲੋਕਾਂ ਦੇ ਪੱਕੇ ਮਕਾਨ ਬਣਾਉਣ ਲਈ ਆਏ ਪੈਸੇ ਵਾਪਸ ਲੈ ਲਏ ਹਨ ਜਿਸ ਕਾਰਨ ਲੋਕਾਂ ਨੂੰ ਪੱਕੇ ਮਕਾਨ ਮਿਲਣ ਦੀ ਆਸ ਖ਼ਤਮ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਧੱਕੇਸ਼ਾਹੀ 'ਤੇ ਉਤਰ ਆਈ ਹੈ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਵੀ ਖ਼ਤਮ ਹੋਣ ਕੰਢੇ ਹਨ | ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਸਮੇਂ ਉਨ੍ਹਾਂ ਦੇ ਯਤਨਾਂ ਸਦਕਾ ਹਲਕਾ ਚੱਬੇਵਾਲ ਦੇ ਗਰੀਬ, ਲੋੜਵੰਦ ਪਰਿਵਾਰਾਂ ਲਈ ਕੱਚੀਆਂ ਛੱਤਾਂ ਬਦਲਣ ਲਈ ਫ਼ੰਡ ਜਾਰੀ ਕਰਵਾਏ, ਜੋ ਜ਼ਿਆਦਾਤਰ ਪੰਚਾਇਤਾਂ ਨੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਾ ਦਿੱਤੇ, ਪਰ ਚੋਣ ਜ਼ਾਬਤਾ ਲੱਗਣ ਕਾਰਨ ਕੁੱਝ ਪੰਚਾਇਤਾਂ ਲਾਭਪਾਤਰੀਆਂ ਦੇ ਖਾਤੇ 'ਚ ਰਾਸ਼ੀ ਨਹੀਂ ਪਾ ਸਕੀਆਂ | ਉਨ੍ਹਾਂ ਦੱਸਿਆ ਕਿ ਕਰੀਬ 3 ਹਜ਼ਾਰ ਪਰਿਵਾਰਾਂ ਦੇ ਖਾਤਿਆਂ 'ਚ 5 ਕਰੋੜ ਰੁਪਏ ਪਾਏ ਗਏ ਸਨ, ਪਰ 1 ਹਜ਼ਾਰ ਪਰਿਵਾਰ ਇਸ ਰਾਸ਼ੀ ਤੋਂ ਵਾਂਝੇ ਰਹਿ ਗਏ ਤੇ ਹਲਕੇ ਦੇ ਵਿਕਾਸ ਕਾਰਜਾਂ ਲਈ ਜੋ ਫ਼ੰਡ ਜਾਰੀ ਕੀਤੇ ਗਏ ਸਨ, ਉਨ੍ਹਾਂ 'ਚੋਂ ਕੁੱਝ ਫ਼ੰਡ ਬਾਕੀ ਪਏ ਹਨ | ਉਨ੍ਹਾਂ ਦੱਸਿਆ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੋਵੇਂ ਹੀ ਫ਼ੰਡ ਵਾਪਸ ਲੈ ਰਹੀ ਹੈ, ਜਿਸ ਨਾਲ ਲੋੜਵੰਦ ਸਹੂਲਤਾਂ ਤੋਂ ਵਾਂਝੇ ਰਹਿ ਜਾਣਗੇ ਅਤੇ ਹਲਕੇ ਦਾ ਵਿਕਾਸ ਰੁਕ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰਨ 'ਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋ ਰਹੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਫ਼ੰਡ ਤੁਰੰਤ ਜਾਰੀ ਨਾ ਕੀਤੇ ਗਏ ਤਾਂ ਉਨ੍ਹਾਂ ਸਮੇਤ ਕਾਂਗਰਸੀ ਵਰਕਰਾਂ ਵਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ |

ਘਰ ਦੇ ਬਾਹਰ ਖੜ੍ਹੇ ਛੋਟੇ ਹਾਥੀ 'ਚੋਂ ਬੈਟਰੀ ਚੋਰੀ

ਟਾਂਡਾ ਉੜਮੁੜ, 20 ਮਈ (ਕੁਲਬੀਰ ਸਿੰਘ ਗੁਰਾਇਆ)-ਟਾਂਡਾ 'ਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਲੰਘੀ ਰਾਤ ਚੋਰਾਂ ਵਲੋਂ ਦਸਮੇਸ਼ ਨਗਰ ਵਿਖੇ ਇਕ ਘਰ ਦੇ ਬਾਹਰ ਖੜੇ੍ਹ ...

ਪੂਰੀ ਖ਼ਬਰ »

ਮਹਿੰਗਾਈ ਨੂੰ ਲੈ ਕੇ ਸੀਟੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਪ੍ਰਦਰਸ਼ਨ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀਟੂ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦਫਤਰ ਸਾਹਮਣੇੇ ਮਹਿੰਗਾਈ ਵਿਰੁੱਧ ਧਰਨਾ ਦਿੱਤਾ ਗਿਆ ¢ ਇਸ ਮੌਕੇ ਮਹਿੰਦਰ ਕੁਮਾਰ ਬੱਡੋਆਣ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਮਨਜੀਤ ਕੌਰ ਹੁਸ਼ਿਆਰਪੁਰ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ 2 ਡਾਕਟਰਾਂ ਦੇ ਜ਼ਿਲ੍ਹੇ ਤੋਂ ਬਾਹਰ ਤਬਾਦਲੇ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਜ਼ਿਲ੍ਹਾ ਸਿਹਤ ਅਫ਼ਸਰ ਤੇ ਕਾਰਜਕਾਰੀ ਸਿਵਲ ਸਰਜਨ ਵਜੋਂ ਸੇਵਾ ਨਿਭਾਅ ਰਹੇ ਡਾ: ਲਖਵੀਰ ਸਿੰਘ ਸਮੇਤ ਦੋ ਡਾਕਟਰਾਂ ਦਾ ਜ਼ਿਲ੍ਹੇ ਤੋਂ ਬਾਹਰ ਤਬਾਦਲਾ ਕਰ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲ ਬੀਤਣ ਬਾਅਦ ਵੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਹਰਸੀ ਪਿੰਡ ਦੇ ਲੋਕ

ਟਾਂਡਾ ਉੜਮੁੜ, 20 ਮਈ (ਭਗਵਾਨ ਸਿੰਘ ਸੈਣੀ)- ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਵਲੋਂ ਆਪਣੇ ਰਾਜਸੀ ਹਿੱਤਾਂ ਖ਼ਾਤਰ ਵਿਕਾਸ ਦੇ ਨਾਂਅ 'ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਤੇ ਵਿਕਾਸ ਦੇ ਖੋਖਲੇ ਦਾਅਵੇ ਹਮੇਸ਼ਾ ਹੀ ...

ਪੂਰੀ ਖ਼ਬਰ »

ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਨੌਜਵਾਨ ਦੀ ਮੌਤ

ਕੋਟਫ਼ਤੂਹੀ, 20 ਮਈ (ਅਵਤਾਰ ਸਿੰਘ ਅਟਵਾਲ)-ਬੀਤੀ ਦੇਰ ਰਾਤ ਸਥਾਨਕ ਪਟਰੋਲ ਪੰਪ ਤੋਂ ਥੋੜਾ ਪਿੱਛੇ ਇਕ ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਬਾਜ਼ਾਰ ਵਿਚ ਲਵਲੀ ਇਲੈਕਟੋ੍ਰਨਿਕਸ ਦੀ ਦੁਕਾਨ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣਾ ਸਰਕਾਰ ਦਾ ਇਤਿਹਾਸਕ ਕਦਮ-ਸਚਦੇਵਾ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸਰਕਾਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿਛਲੇ ਕੁੱਝ ਸਮੇਂ ਦੌਰਾਨ ਹੀ ਉਹ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜੋ ਸੂਬੇ ਦੇ ਵਿਕਾਸ ਵਿਚ ਮੀਲ ਪੱਥਰ ਸਾਬਿਤ ਹੋਣਗੇ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਡੀ.ਸੀ. ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਸੇਵਾ ਕੇਂਦਰਾਂ 'ਚ ਵੱਖਰਾ ਕਾਉਂਟਰ ਬਣਾਇਆ ਜਾਵੇਗਾ, ਤਾਂ ਜੋ ਕਿਸੇ ਵੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ 2 ਵਿਅਕਤੀਆਂ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਏ.ਐੱਸ.ਆਈ. ਕੌਂਸ਼ਲ ਚੰਦਰ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਭੱਜਲ ਸਾਈਡ ਨੂੰ ਜਾ ਰਹੇ ਸੀ ਤਾਂ ਇਸ ਦੌਰਾਨ ਉਹ ਹੁਸ਼ਿਆਰਪੁਰ ਮੇਨ ...

ਪੂਰੀ ਖ਼ਬਰ »

ਕਾਰ ਚਾਲਕ ਹੈਰੋਇਨ ਸਮੇਤ ਕਾਬੂ

ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਕਾਰ ਚਾਲਕ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਇੰਸਪੈਕਟਰ ਰਾਜੀਵ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਤੇ ਚੈਕਿੰਗ ਦੌਰਾਨ ਟੀ-ਪੁਆਇੰਟ ਰਾਮਪੁਰ ਬਿਲੜੋਂ ਵਿਖੇ ਮੌਜੂਦ ਸੀ | ਇਸ ਦੌਰਾਨ ...

ਪੂਰੀ ਖ਼ਬਰ »

ਪ੍ਰੀਖਿਆ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਦੇ ਦੋ ਧੜਿਆਂ 'ਚ ਹੋਈ ਖ਼ੂਨੀ ਜੰਗ

ਮਾਹਿਲਪੁਰ, 20 ਮਈ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਰੀਬ 4 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਪੇਪਰ ਖ਼ਤਮ ਹੋਣ ਉਪਰੰਤ ਸਕੂਲ ਦੇ ਮੁੱਖ ਗੇਟ ਬਾਹਰ ਸੜਕ 'ਤੇ ਉਸ ਵੇਲੇ ਮਾਹੌਲ ਗਰਮ ਹੋ ਗਿਆ, ਜਦੋਂ ਦਰਜਨ ਤੋਂ ਵੱਧ ਵਿਦਿਆਰਥੀਆਂ ਦੇ ਦੋ ...

ਪੂਰੀ ਖ਼ਬਰ »

ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ

ਹਰਿਆਣਾ, 20 ਮਈ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪਰਮਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਲਵਾੜਾ ਨੇ ਦੱਸਿਆ ਕਿ ਉਹ 18 ਮਈ ਨੂੰ ਆਪਣੀ ਪਤਨੀ ਆਰਤੀ (30) ਨਾਲ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ 2 ਖ਼ਿਲਾਫ਼ ਮਾਮਲਾ ਦਰਜ

ਹਰਿਆਣਾ, 20 ਮਈ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਚੋਰੀ ਦੇ ਸਬੰਧ 'ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਨਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਫਾਂਬੜਾ ਨੇ ਦੱਸਿਆ ਕਿ ਉਹ 19 ਮਈ ਨੂੰ ਕਰੀਬ 10:30 ਸਵੇਰੇ ਆਪਣੇ ਦੋਸਤ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਨੂੰ ਮੰਗ ਪੱਤਰ

ਮੁਕੇਰੀਆਂ, 20 ਮਈ (ਰਾਮਗੜ੍ਹੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰਧਾਨ ਹਰਜੀਤ ਕੌਰ ਦੀ ਅਗਵਾਈ ਹੇਠ ਇਕ ਮੰਗ ਪੱਤਰ ਸੀ.ਡੀ.ਪੀ.ਓ. ਦਫ਼ਤਰ ਦੀ ਸੁਪਰਵਾਈਜ਼ਰ ਰਾਹੀਂ ਕੈਬਨਿਟ ਮੰਤਰੀ ਨੂੰ ਭੇਜਿਆ ਗਿਆ | ਇਸ ਮੌਕੇ ਸਮੂਹ ਆਂਗਣਵਾੜੀ ਮੁਲਾਜ਼ਮਾਂ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਉਪ ਡੀ.ਈ.ਓ . ਸੁਖਵਿੰਦਰ ਸਿੰਘ ਵਲੋਂ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ

ਮਾਹਿਲਪੁਰ, 20 ਮਈ (ਰਜਿੰਦਰ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹੁਸ਼ਿਆਰਪੁਰ ਸੁਖਵਿੰਦਰ ਸਿੰਘ ਵਲੋਂ ਆਪਣੀ ਟੀਮ ਸਮੇਤ ਸਰਕਾਰੀ ਐਲੀਮੈਂਟਰੀ ਸਕੂਲ ਹਵੇਲੀ, ਹੱਲੂਵਾਲ, ਰਾਮਪੁਰ ਸਮੇਤ ਹੋਰ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਪ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਮੰਚ ਵਲੋਂ ਵਿਧਾਇਕ ਐਡਵੋਕੇਟ ਘੁੰਮਣ ਦਾ ਸਨਮਾਨ

ਦਸੂਹਾ, 20 ਮਈ (ਕੌਸ਼ਲ)-ਲੋਕ ਜਾਗਰੂਕਤਾ ਮੰਚ ਦਸੂਹਾ ਵਲੋਂ ਪ੍ਰੈਜ਼ੀਡੈਂਟ ਹੋਟਲ ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ | ਇਸ ਮੌਕੇ ਮੰਚ ਦੇ ਚੇਅਰਮੈਨ ਪ੍ਰਸ਼ੋਤਮ ਸਿੰਘ ਦੇਵੀਦਾਸ ਦੀ ਅਗਵਾਈ ਵਿਚ ਹੋਏ ਸਮਾਗਮ ...

ਪੂਰੀ ਖ਼ਬਰ »

ਅਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

ਐਮਾਂ ਮਾਂਗਟ, 20 ਮਈ (ਗੁਰਾਇਆ)-ਜਥੇਦਾਰ ਜਗਤਾਰ ਸਿੰਘ ਪੋਤਾ ਸਾਬਕਾ ਸਰਪੰਚ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਅਜੀਤ ਕੌਰ ਬੀਤੀ ਰਾਤ ਦਿਲ ਦੀ ਗਤੀ ਰੁਕ ਜਾਣ ਕਾਰਨ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਸਰਦਾਰਨੀ ਅਜੀਤ ਕੌਰ ਦੀ ...

ਪੂਰੀ ਖ਼ਬਰ »

ਡਾ. ਪੰਕਜ ਸ਼ਰਮਾ ਨੂੰ ਸਦਮਾ- ਪਿਤਾ ਦਾ ਦਿਹਾਂਤ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)- ਉੱਘੇ ਸਮਾਜ ਸੇਵੀ ਡਾ. ਪੰਕਜ ਸ਼ਰਮਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਡਾ. ਰਜਨੀਕਾਂਤ ਸ਼ਰਮਾ (67) ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ਹਰਿਆਣਾ ਰੋਡ 'ਤੇ ਸਥਿਤ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਪਿੰਡ ਗੇਰਾ ਤੋਂ ਸ਼ਮਸ਼ਾਨਭੂਮੀ ਤੱਕ ਸੜਕ ਦਾ ਬਰਮ ਆਮ ਲੋਕਾਂ ਵਲੋਂ ਵਾਹੁਣ ਨੂੰ ਲੈ ਕੇ ਕਿਸਾਨ ਆਗੂ ਤੇ ਸਮਾਜ ਸੇਵਕ ਤੇ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ ਨੇ ਡਿਪਟੀ ਕਮਿਸ਼ਨਰ ਸੰਦੀਪ ਹੰਸ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਡੀ.ਸੀ. ਰਾਹੀਂ ਚੀਫ਼ ਸਕੱਤਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਵਲੋਂ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ 'ਚ ਤੰਦਰੁਸਤ ਭਾਸ਼ਾ ਦਾ ਕੋਡ ਸਥਾਪਿਤ ਕਰਨ, ਬਿਨ੍ਹਾਂ ਵਜ੍ਹਾ ਰਾਜਨੀਤਕ ਦਬਾਅ ਹੇਠ ਕੀਤੀਆਂ ਜਾ ਰਹੀਆਂ ਬਦਲੀਆਂ ਆਦਿ ...

ਪੂਰੀ ਖ਼ਬਰ »

ਡਾ: ਗਰਗ ਵਲੋਂ 0-5 ਸਾਲ ਦੇ ਬੱਚਿਆਂ ਦੀਆਂ ਮੌਤਾਂ ਦੇ ਰੀਵਿਊ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-0-5 ਸਾਲ ਦੇ ਬੱਚਿਆਂ ਦੀਆਂ ਮੌਤਾਂ ਦਾ ਰੀਵਿਊ ਕਰਨ ਸਬੰਧੀ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਸੀਮਾ ਗਰਗ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਐਲ.ਐਚ.ਵੀ., ਸਬੰਧਿਤ ਏ.ਐਨ.ਐਮ. ਅਤੇ ਅੰਤਰੀਵ ਕਮੇਟੀ ਨੇ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਪਿੰਡ ਕਰਟੋਲੀ ਵਾਸੀਆਂ ਦੇ ਹੋਏ ਰੂਬਰੂ

ਰਾਮਗੜ੍ਹ ਸੀਕਰੀ, 20 ਮਈ (ਕਟੋਚ)- ਵਿਧਾਇਕ ਐਡਵੋਕੇਟ ਘੁੰਮਣ ਆਪਣੇ ਧੰਨਵਾਦੀ ਦੌਰੇ ਦੌਰਾਨ ਹਲਕੇ ਦੇ ਪਿੰਡ ਕਰਟੋਲੀ ਵਿਖੇ ਪਹੁੰਚੇ ਤੇ ਲੋਕਾਂ ਦੇ ਰੂਬਰੂ ਹੋਏ | ਸਰਪੰਚ ਦਵਿੰਦਰ ਕੁਮਾਰੀ ਦੀ ਅਗਵਾਈ 'ਚ ਪਿੰਡ ਵਾਸੀਆਂ ਦੇ ਇੱਕ ਭਰਵੇਂ ਇਕੱਠ ਨੂੰ ਸੰਬੋਧਿਤ ਕਰਦਿਆਂ ...

ਪੂਰੀ ਖ਼ਬਰ »

ਲੱਖਾਂ ਰੁਪਏ ਦਾ ਗਬਨ ਕਰਨ ਦੇ ਦੋਸ਼ 'ਚ ਕੰਪਨੀ ਦੇ ਕਰਮਚਾਰੀ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਕਰਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਇੱਕ ਨਿੱਜੀ ਕੰਪਨੀ 'ਚ ਕੰਮ ਕਰਨ ਵਾਲੇ ਕਰਮਚਾਰੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਕੋਰਟ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 38028 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 766 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ 3 ਦੋਸ਼ੀ ਨਕਦੀ ਸਮੇਤ ਗਿ੍ਫ਼ਤਾਰ

ਹੁਸ਼ਿਆਰਪੁਰ, 20 ਮਈ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਦੜਾ ਸੱਟਾ ਲਗਾਉਂਦੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 87 ਹਜ਼ਾਰ ਤੋਂ ਵੱਧ ਦੀ ਰਕਮ ਬਰਾਮਦ ਕੀਤੀ ਹੈ | ਪੁਲਿਸ ਨੇ ਮੁਹੱਲਾ ਬਸੀ ਖੁਆਜੂ ਤੋਂ ਅਮਿਤ ਸੈਣੀ ਪੁੱਤਰ ਚਮਨ ਲਾਲ ਵਾਸੀ ...

ਪੂਰੀ ਖ਼ਬਰ »

ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਸੜਕ ਦਾ ਉਦਘਾਟਨ

ਟਾਂਡਾ ਉੜਮੁੜ, 20 ਮਈ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਹਲਕਾ ਵਿਧਾਇਕਾਂ ਵਲੋਂ ਆਪਣੇ ਹਲਕੇ 'ਚ ਪੈਂਦੇ ਪਿੰਡਾਂ ਤੇ ਸ਼ਹਿਰਾਂ ਦੇ ਕਾਫ਼ੀ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਦੇ ਹਰ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 20 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬੱਠੀਆਂ ਬ੍ਰਾਹਮਣਾਂ 'ਚ ਛਿੰਝ ਮੇਲਾ ਕਰਵਾਇਆ

ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਬੱਠੀਆਂ ਬ੍ਰਾਹਮਣਾਂ 'ਚ ਸੁਭਾਸ਼ ਚੰਦਰ, ਛਿੰਝ ਕਮੇਟੀ ਤੇ ਨੌਜਵਾਨ ਸਭਾ ਵਲੋਂ ਛਿੰਝ ਮੇਲਾ ਕਰਵਾਇਆ ਗਿਆ ਜਿਸ 'ਚ ਵੱਖ-ਵੱਖ ਪਹਿਲਵਾਨਾਂ ਨੇ ਭਾਗ ਲਿਆ ਤੇ ਦਰਸ਼ਕ ਵੱਡੀ ਗਿਣਤੀ 'ਚ ਪਹੁੰਚੇ | ਆਖਰੀ ਕੁਸ਼ਤੀ 'ਚ ਬਿੱਲੂ ...

ਪੂਰੀ ਖ਼ਬਰ »

ਸੰਤ ਹੀਰਾ ਸਿੰਘ ਦੀ ਬਰਸੀ ਮੌਕੇ ਸਮਾਗਮ ਭਲਕੇ

ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਤਪ-ਅਸਥਾਨ ਸੰਤ ਹੀਰਾ ਸਿੰਘ ਦੀ ਕੁਟੀਆ ਪਿੰਡ ਭੁੰਗਰਨੀ ਵਿਖੇ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸੰਤ ਦੇਵ ਸਿੰਘ, ਸੰਤ ਭੂਗ ਸਿੰਘ, ਸੰਤ ਹੀਰਾ ਸਿੰਘ ਦੀ ਯਾਦ 'ਚ ਸਾਲਾਨਾ ਸਮਾਗਮ 22 ਮਈ ਨੂੰ ...

ਪੂਰੀ ਖ਼ਬਰ »

ਇਨੋਵੇਟਿਵ ਜੂਨੀਅਰ ਸਕੂਲ ਵਿਖੇ ਸਮਰ ਕੈਂਪ ਸ਼ੁਰੂ

ਟਾਂਡਾ ਉੜਮੁੜ, 20 ਮਈ (ਕੁਲਬੀਰ ਸਿੰਘ ਗੁਰਾਇਆ)-ਸਥਾਨਕ ਇਨੋਵੇਟਿਵ ਜੂਨੀਅਰ ਸਕੂਲ ਵਿਖੇ ਸਮਰ ਕੈਂਪ ਲਗਾਇਆ ਗਿਆ | ਸਕੂਲ ਪਿ੍ੰਸੀਪਲ ਜਤਿੰਦਰ ਕੌਰ ਅਰੋੜਾ ਦੀ ਅਗਵਾਈ 'ਚ ਲਗਾਏ ਸਮਰ ਕੈਂਪ ਦੌਰਾਨ ਛੋਟੇ-ਛੋਟੇ ਬੱਚਿਆਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਵਲੋਂ ਡਿਸਪੈਂਸਰੀ ਦਾ ਨੀਂਹ ਪੱਥਰ

ਦਸੂਹਾ, 20 ਮਈ (ਕੌਸ਼ਲ)- ਪਿੰਡ ਉਸਮਾਨ ਸ਼ਹੀਦ ਵਿਖੇ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਨਵੀਂ ਬਣਾਈ ਜਾਣ ਵਾਲੀ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ | ਜ਼ਿਕਰਯੋਗ ਹੈ ਕੇ ਪਿੰਡ ਉਸਮਾਨ ਸ਼ਹੀਦ ਵਿਖੇ ਲੋਕਾਂ ਨੂੰ ਪਹਿਲਾਂ ਤੋਂ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ...

ਪੂਰੀ ਖ਼ਬਰ »

ਡੀ.ਏ.ਵੀ.ਕਾਲਜ ਵਲੋਂ ਇੰਟਰ ਹਾਊਸ ਪੋਸਟਰ ਮੇਕਿੰਗ ਮੁਕਾਬਲਾ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ.ਅਨੂਪ ਕੁਮਾਰ ਤੇ ਸਕੱਤਰ ਡੀ.ਐੱਲ. ਆਨੰਦ ਰਿਟਾ. ਪਿ੍ੰਸੀਪਲ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ 'ਏਕ ਭਾਰਤ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਰਵਜੋਤ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਹਰ ਇੱਕ ਪਿੰਡ ਤੇ ਕਸਬੇ ਦੇ ਲੋਕਾਂ ਤੱਕ ਸਹੂਲਤਾਂ ਪੁੱਜਦੀਆਂ ਕਰਕੇ ਵਿਕਾਸ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ ਤੇ ਆਉਣ ਵਾਲੇ ਸਮੇਂ ਦੌਰਾਨ ਹਲਕੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਜਾਵੇਗਾ | ਇਹ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਚਲਾਇਆ ਸਫਾਈ ਅਭਿਆਨ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਐਨ.ਐਸ.ਐਸ. ਯੂਨਿਟ ਵਲੋਂ ਕਾਲਜ ਪਿੰ੍ਰਸੀਪਲ ਡਾ. ਵਿਨੈ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਦਿਨਾਂ ਸਫਾਈ ਅਭਿਆਨ ਚਲਾਇਆ ਗਿਆ¢ ਪੋ੍ਰਗਰਾਮ ਅਫ਼ਸਰ ਐਸੋਸੀਏਟ ਪੋ੍ਰ. ਅਨਿਲ ਕੁਮਾਰ ...

ਪੂਰੀ ਖ਼ਬਰ »

ਪੀਰ ਬਾਬਾ ਗਧੀਲਾ ਸ਼ਾਹ ਦੀ ਦਰਗਾਹ 'ਤੇ ਜੋੜ ਮੇਲਾ

ਮਾਹਿਲਪੁਰ, 20 ਮਈ (ਰਜਿੰਦਰ ਸਿੰਘ)-ਪਿੰਡ ਟੂਟੋ ਮਜਾਰਾ ਦੇ ਧਾਰਮਿਕ ਸਥਾਨ ਪੀਰ ਬਾਬਾ ਗਧੀਲਾ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਸੇਵਾਦਾਰ ਨੰਬਰਦਾਰ ਸੁਰਿੰਦਰ ਸਿੰਘ ਬਿੱਲਾ ਦੀ ਦੇਖ ਰੇਖ 'ਚ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਐਮ. ਐੱਸ. ਸੀ. ਗਣਿਤ ਸਮੈਸਟਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 20 ਮਈ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ. ਐੱਸ. ਸੀ. (ਮੈਥੇਮੈਟਿਕਸ) ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦਾ ਦੌਰਾ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਦੇ ਬੀ.ਐਡ. ਦੇ ਵਿਦਿਆਰਥੀਆਂ ਨੇ ਦੌਰਾ ਕੀਤਾ | ਉਨ੍ਹਾਂ ਨਾਲ ਪ੍ਰੋ. ਮਨਪ੍ਰੀਤ ਭਾਟੀਆ, ਪ੍ਰੋ. ਅੰਜੂਜਾਂਗਰਾ, ਪ੍ਰੋ. ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖੇਤੀਬਾੜੀ ਇਨਪੁੱਟ ਡੀਲਰਾਂ ਦੀ ਚੈਕਿੰਗ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਖੇਤੀਬਾੜੀ ਇਨਪੁੱਟ ਡੀਲਰਾਂ ਦੀ ਚੈਕਿੰਗ ਕੀਤੀ ਤੇ ਇਸ ਦੌਰਾਨ ਉਨ੍ਹਾਂ ਜਿੱਥੇ ਰਿਕਾਰਡ ਦੀ ਜਾਂਚ ਕੀਤੀ, ਉੱਥੇ ਡੀਲਰਾਂ ਨੂੰ ਕਿਸੇ ਵੀ ...

ਪੂਰੀ ਖ਼ਬਰ »

ਐੱਸ.ਡੀ. ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਸਥਾਨਕ ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਵਿਦਿਆਰਥਣ ਤਮੰਨਾ ਨੇ 92.31 ਫ਼ੀਸਦੀ ਅੰਕ ਲੈ ਕੇ ਕਲਾਸ 'ਚੋਂ ਪਹਿਲਾ, ਕੋਮਲ ਨੇ 88.84 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਗੁਰਲੀਨ ਕੌਰ ਨੇ ...

ਪੂਰੀ ਖ਼ਬਰ »

ਨੰਨੜ ਗੋਤ ਦੇ ਜਠੇਰਿਆਂ ਦਾ ਮੇਲਾ 23 ਨੂੰ

ਅੱਡਾ ਸਰਾਂ, 20 ਮਈ (ਹਰਜਿੰਦਰ ਸਿੰਘ ਮਸੀਤੀ)- ਪਿੰਡ ਬਾਬਕ ਵਿਖੇ ਨੰਨੜ ਗੋਤ ਦੇ ਜਠੇਰਿਆਂ ਦਾ ਸਲਾਨਾ ਜੋੜ ਮੇਲਾ 23 ਮਈ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਸੇਠੀ, ਮਨੋਹਰ ਸਿੰਘ, ਗੁਰਬਖਸ ਸਿੰਘ ਨੇ ਦੱਸਿਆ ਕਿ ਇਸ ਮੌਕੇ ਧਾਰਮਿਕ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੀ ਮੀਟਿੰਗ

ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੀ ਜਿਲ੍ਹਾ ਪੱਧਰੀ ਇੱਕਤਰਤਾ ਰਾਜਵੀਰ ਸਿੰਘ ਜਿਲ੍ਹਾ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਸੰਗਠਨ ਮੰਤਰੀ ਵਿਜੈ ਪਾਲ ਵਿਸ਼ੇਸ਼ ਤੌਰ 'ਤੇ ਹਾਜਰ ਹੋਏ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX