ਤਾਜਾ ਖ਼ਬਰਾਂ


ਏਕਨਾਥ ਸ਼ਿੰਦੇ ਦੇ ਬੇਟੇ ਦੇ ਦਫਤਰ 'ਤੇ ਹਮਲੇ ਦੇ ਮਾਮਲੇ 'ਚ ਸ਼ਿਵ ਸੈਨਾ ਦੇ 7 ਕਰਮਚਾਰੀ ਗ੍ਰਿਫਤਾਰ
. . .  1 day ago
ਸਿਮਰਨਜੀਤ ਸਿੰਘ ਮਾਨ ਦੀ ਸਿਹਤ ਬਿਲਕੁਲ ਠੀਕ-ਠਾਕ-ਈਮਾਨ ਸਿੰਘ ਮਾਨ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੇਤੂ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਬਿਲਕੁਲ ਠੀਕ-ਠਾਕ ...
ਸ਼ਿਵ ਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਵਪਾਰਕ ਹਦਾਇਤਾਂ ਦੀ ਉਲੰਘਣਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਿਜਲੀ ਮਹਿਕਮੇ ਦੇ ਕਈ ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ , 26 ਜੂਨ -ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਪਵਾਰ ਕਾਰਪੋਰੇਸ਼ਨ ਦੇ ਗੁਰਤੇਜ ਸਿੰਘ ਏ. ਏ. ਈ. , ਮਿਹਰ ਚੰਦ ਕਲਰਕ, ਸੰਗੀਤ ਸਹੋਤਾ ਕਲਰਕ ਬਰੀਵਾਲਾ ਸਬ ...
ਇਹ ਬਗਾਵਤ ਨਹੀਂ ਹੈ, ਇਹ ਵੱਖਵਾਦ ਹੈ - ਆਦਿੱਤਿਆ ਠਾਕਰੇ
. . .  1 day ago
ਮੁੰਬਈ, 26 ਜੂਨ - ਮਹਾਰਾਸ਼ਟਰ ਦੇ ਮੰਤਰੀ ਅਤੇ ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਨੇ ਕਿਹਾ, ''20 ਮਈ ਨੂੰ ਮੁੱਖ ਮੰਤਰੀ ਊਧਵ ਠਾਕਰੇ ਨੇ ਏਕਨਾਥ ਸ਼ਿੰਦੇ ਨੂੰ ਫ਼ੋਨ ਕਰਕੇ ਕਿਹਾ ਕਿ ਜੇਕਰ ਤੁਸੀਂ ਸੀ.ਐਮ ਬਣਨਾ ਚਾਹੁੰਦੇ ...
ਯੂ.ਪੀ. ਦੇ ਰਾਮਪੁਰ ਅਤੇ ਆਜ਼ਮਗੜ੍ਹ ਦੀਆਂ ਉਪ ਚੋਣਾਂ ’ਚ ਭਾਜਪਾ ਦੀ ਇਤਿਹਾਸਕ ਜਿੱਤ ਪ੍ਰਧਾਨ ਮੰਤਰੀ ਮੋਦੀ ਤੇ ਯੋਗੀ ਸਰਕਾਰ ਦੀਆਂ ਗਰੀਬ ਪੱਖੀ ਨੀਤੀਆਂ ਦੀ ਜਿੱਤ - ਜੇ.ਪੀ. ਨੱਢਾ
. . .  1 day ago
ਪ੍ਰਧਾਨ ਮੰਤਰੀ ਮੋਦੀ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਜਰਮਨੀ ਪਹੁੰਚੇ
. . .  1 day ago
ਮਿਊਨਿਖ, 26 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੇ ਮਿਊਨਿਖ ਸ਼ਹਿਰ 'ਚ ਇਕ ਕਮਿਊਨਿਟੀ ਸਮਾਗਮ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ।
ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਾ 27 ਜੂਨ ਨੂੰ ਐਲਾਨਿਆ ਜਾਵੇਗਾ
. . .  1 day ago
ਐਸ.ਏ.ਐਸ .ਨਗਰ , 26 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - 12ਵੀਂ ਜਮਾਤ ਦਾ ਪ੍ਰੀਖਿਆ ਦਾ ਨਤੀਜਾ 27 ਜੂਨ 2022 ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਲੋਂ ਵਰਚੁਅਲ ਮੀਟਿੰਗ ...
ਸੰਗਰੂਰ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ, ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ
. . .  1 day ago
225 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਬਠਿੰਡਾ, 26 ਜੂਨ (ਨਾਇਬ ਸਿੰਘ ਸਿੱਧੂ) - ਬਠਿੰਡਾ ਸੀ.ਆਈ.ਏ-1 ਦੀ ਪੁਲਿਸ ਪਾਰਟੀ ਨੇ ਏ.ਐੱਸ.ਆਈ. ਹਰਜੀਵਨ ਦੀ ਅਗਵਾਈ ਵਿਚ ਗਸ਼ਤ ਦੌਰਾਨ ਨਰਸਿੰਘ ਕਾਲੋਨੀ ਡੂਮਵਾਲੀ ਤੋਂ ਇਕ ਨਸ਼ਾ ਤਸਕਰ ਨੂੰ 225 ਗ੍ਰਾਮ ਹੈਰੋਇਨ ਸਮੇਤ...
ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ ਕਰਦੇ ਹਾਂ ਪ੍ਰਵਾਨ - ਰਾਘਵ ਚੱਢਾ ਦਾ ਟਵੀਟ
. . .  1 day ago
ਚੰਡੀਗੜ੍ਹ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ 'ਤੇ ਟਵੀਟ ਕਰਦਿਆ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅਸੀ ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਮਾਰਚ
. . .  1 day ago
ਮਹਿਲ ਕਲਾਂ,26 ਜੂਨ (ਅਵਤਾਰ ਸਿੰਘ ਅਣਖੀ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ. ਸਿਮਰਨਜੀਤ ਸਿੰਘ ਮਾਨ ਦੀ 5822 ਵੋਟਾਂ ਨਾਲ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਇਲਾਕਾ ਮਹਿਲ ਕਲਾਂ ਅੰਦਰ ਖੁਸ਼ੀਆਂ ਭਰਿਆ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ 'ਚ ਸਮਰਥਕਾਂ...
ਵਰਕਰਾਂ ਤੇ ਸਮਰਥਕਾਂ ਨੇ ਭੰਗੜੇ ਪਾ ਕੇ ਅਤੇ ਪਟਾਕੇ ਚਲਾ ਕੇ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ ਕੀਤੀ ਸਾਂਝੀ
. . .  1 day ago
ਤਪਾ ਮੰਡੀ, 26 ਜੂਨ (ਵਿਜੇ ਸ਼ਰਮਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਆਏ ਨਤੀਜੇ ਦਾ ਜਿਉਂ ਹੀ ਤਪਾ ਦਫਤਰ ਵਿਖੇ ਵਰਕਰਾਂ ਤੇ ਸਮਰਥਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਢੋਲ...
ਸ. ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਸੁਨਾਮ ਦਫਤਰ ਵਿਖੇ ਵੰਡੇ ਗਏ ਲੱਡੂ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਰੁਪਿੰਦਰ ਸਿੰਘ ਸੱਗੂ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ਸਥਾਨਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਚੋਣ ਦਫਤਰ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ...
ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ 'ਤੇ ਪਰਿਵਾਰ ਨੇ ਮਨਾਈ ਖੁਸ਼ੀ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਨੇ ...
ਪਿੰਡ ਢੱਡਰੀਆਂ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਨੌਜਵਾਨਾਂ ਵਲੋਂ ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਜਿੱਤ ਦੀ ਖ਼ੁਸ਼ੀ ਚ' ਪਿੰਡ ਢੱਡਰੀਆਂ ਦੇ ਨੌਨੌਜਵਾਨਾਂ ਵਲੋਂ ਲੱਡੂ ਵੰਡੇ ਗਏ ਅਤੇ ਖੁਸ਼ੀ ਮਨਾਈ...
ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਵੰਡੇ ਲੱਡੂ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ) - ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਨਤੀਜੇ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ...
ਵੀਰ ਜੀ ਰਾਜੋਆਣਾ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਰਹੇਗਾ ਜਾਰੀ - ਬੀਬੀ ਕਮਲਦੀਪ ਕੌਰ ਰਾਜੋਆਣਾ
. . .  1 day ago
ਸੰਗਰੂਰ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਮੈਂ ਪਿਛਲੇ 27 ਸਾਲਾਂ ਤੋਂ ਆਪਣੇ ਵੀਰ ਜੀ ਸ. ਬਲਵੰਤ ਸਿੰਘ ਰਾਜੋਆਣਾ ਜੀ ਦੀ ਘਰ ਵਾਪਸੀ ਲਈ ਸੰਘਰਸ਼ ਕਰ ਰਹੀ ਹਾਂ। ਮੇਰੇ ਲਈ ਇਹ ਚੋਣਾਂ ਵੀ ਉਸੇ ਸੰਘਰਸ਼ ਦੀ ਇਕ ਕੜੀ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਜਲੂਸ
. . .  1 day ago
ਹੰਡਿਆਇਆ/ਬਰਨਾਲਾ, 26 ਜੂਨ (ਗੁਰਜੀਤ ਸਿੰਘ ਖੁੱਡੀ) - ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ ਹੈ ਇਸ ਜਿੱਤ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਖੁਸ਼ੀ ਦਾ ਇਜ਼ਹਾਰ
. . .  1 day ago
ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਇੱਕ ਬਿਆਨ ਜਾਰੀ ਕਰਦੇ ਹੋਏ ਪਾਰਟੀ...
ਸਿਮਰਨਜੀਤ ਸਿੰਘ ਮਾਨ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ
. . .  1 day ago
ਸੰਗਰੂਰ, 26 ਜੂਨ (ਦਮਨਜੀਤ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਜਿੱਤ ਦਾ ਸਰਟੀਫਿਕੇਟ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ
. . .  1 day ago
ਤਪਾ ਮੰਡੀ, 26 ਜੂਨ (ਪ੍ਰਵੀਨ ਗਰਗ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਸਮਰਥਕਾਂ ਨੇ ਪਟਾਕੇ ਚਲਾਏ।ਇਸ ਮੌਕੇ ਮਾਨ ਸਮਰਥਕਾਂ...
ਲੌਂਗੋਵਾਲ' ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਵਰਕਰਾਂ ਵੱਲੋਂ ਖ਼ੁਸ਼ੀ ਚ' ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨੇ ਜਾਂਦੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿੱਚ ਲੌਂਗੋਵਾਲ ਦੇ ਨੌਜਵਾਨਾਂ ਵਲੋਂ...
ਫਗਵਾੜਾ ਦੇ ਪਿੰਡ ਪੰਡਵਾ ਵਿਖੇ ਫਾਇਰਿੰਗ
. . .  1 day ago
ਫਗਵਾੜਾ,26 ਜੂਨ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਨਜ਼ਦੀਕੀ ਪਿੰਡ ਪੰਡਵਾਂ ਵਿਖੇ ਕੁਝ ਵਿਅਕਤੀਆਂ ਵੱਲੋਂ ਪਿੰਡ ਦੇ ਹੀ ਇਕ ਵਿਅਕਤੀ ਉੱਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਜਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਮਕਾਨ ਬਣ ਰਿਹਾ ਹੈ ਤੇ ਉਨ੍ਹਾਂ ਦੇ ਪਰਿਵਾਰਕ...
ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 26 ਜੂਨ- ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫ਼ਤਹਿਗੜ੍ਹ ਸਾਹਿਬ

ਝੋਨੇ ਦੀ ਵੰਡ ਤੇ ਅਲਾਟਮੈਂਟ 'ਚ ਹੋਣ ਵਾਲੀਆਂ ਬੇਨਿਯਮੀਆਂ ਤੇ ਭਿ੍ਸ਼ਟਾਚਾਰ ਨੂੰ ਰੋਕਣ ਲਈ ਸਰਕਾਰ ਨਵੀਂ ਨੀਤੀ ਬਣਾ ਕੇ ਉਸ 'ਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕਰੇ-ਸੈਣੀ

ਫ਼ਤਹਿਗੜ੍ਹ ਸਾਹਿਬ, 20 ਮਈ (ਬਲਜਿੰਦਰ ਸਿੰਘ)-ਪਿਛਲੇ ਸਮੇਂ ਦੌਰਾਨ ਜੀਰੀ ਦੀ ਵੰਡ ਅਤੇ ਅਲਾਟਮੈਂਟ ਸਮੇਂ ਵੱਡੇ ਪੱਧਰ 'ਤੇ ਰਿਸ਼ਵਤਖ਼ੋਰੀ ਅਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ, ਜਿਸ ਦੌਰਾਨ ਇਸ ਕਾਰੋਬਾਰ ਨਾਲ ਜੁੜੇ ਵੱਡੇ ਘਰਾਣਿਆਂ ਵਲੋਂ ਬਿਨਾਂ ਫ਼ਸਲ ਦੀ ਖ਼ਰੀਦ ਵੇਚ ਤੋਂ ਮਿਲੀਭੁਗਤ ਕਰਕੇ ਕਰੋੜਾਂ ਰੁਪਏ ਹੜੱਪ ਲਏ ਜਾਂਦੇ ਰਹੇ ਹਨ | ਜਦੋਂਕਿ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਕਾਰੋਬਾਰੀਆਂ ਦੇ ਪੱਲੇ ਸਿਵਾਏ ਪ੍ਰੇਸ਼ਾਨੀਆਂ ਤੋਂ ਕੁਝ ਨਹੀਂ ਪੈਂਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤਰਸੇਮ ਸੈਣੀ ਨੇ ਅੱਜ ਇੱਥੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਸੂਬੇ 'ਚ ਨਵੀਂ ਬਣੀ 'ਆਪ' ਸਰਕਾਰ ਨੂੰ ਅਪੀਲ ਕਰਦਿਆਂ ਸ੍ਰੀ ਸੈਣੀ ਨੇ ਕਿਹਾ ਕਿ ਜੇਕਰ ਸਰਕਾਰ ਪਿਛਲੀਆਂ ਸਰਕਾਰਾਂ ਸਮੇਂ ਹੁੰਦੀਆਂ ਰਹੀਆਂ ਬੇਨਿਯਮੀਆਂ ਅਤੇ ਕਥਿਤ ਘਪਲੇਬਾਜ਼ੀਆਂ ਨੂੰ ਖ਼ਤਮ ਕਰਨਾ ਚਾਹੰੁਦੀ ਹੈ ਤਾਂ ਨਵੀਂ ਨੀਤੀ ਬਣਾ ਕੇ ਉਸ ਵਿਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਿਛਲੇ 4-5 ਸਾਲਾਂ 'ਚ ਪੰਜਾਬ ਸਰਕਾਰ ਮਿਲਿੰਗ ਪਾਲਿਸੀ ਬਣਾਉਣ ਸਮੇਂ ਅਫ਼ਸਰ ਆਪਣੀ ਮਨਮਰਜ਼ੀ ਕਰਦੇ ਰਹੇ ਹਨ ਜਿਸ ਕਾਰਨ ਝੋਨਾ ਸ਼ੈਲਰਾਂ ਦੀ ਅਲਾਟਮੈਂਟ ਅਤੇ ਝੋਨੇ ਦੀ ਵੰਡ ਕਰਨ ਸਮੇਂ ਮਿਲਰਜ਼ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਵੱਡੇ ਘਰਾਣਿਆਂ ਨੂੰ ਵੱਧ ਝੋਨਾ ਅਲਾਟ ਕੀਤਾ ਜਾਂਦਾ ਹੈ ਅਤੇ ਛੋਟੇ ਮਿਲਰ ਫੂਡ ਸਪਲਾਈ ਅਫ਼ਸਰਾਂ ਕੋਲ ਇਸ ਮਾਮਲੇ ਸਬੰਧੀ ਸ਼ਿਕਾਇਤਾਂ ਕਰਦੇ ਹੀ ਰਹਿ ਜਾਂਦੇ ਹਨ, ਜਿਨ੍ਹਾਂ ਨੂੰ ਕਿਤੋਂ ਵੀ ਇਨਸਾਫ਼ ਨਹੀਂ ਮਿਲਦਾ | ਸ੍ਰੀ ਸੈਣੀ ਨੇ ਦੋਸ਼ ਲਗਾਇਆ ਕਿ ਅਫ਼ਸਰਾਂ ਦੀ ਕਥਿਤ ਮਿਲੀਭੁਗਤ ਨਾਲ ਮੰਡੀਆਂ 'ਚੋਂ ਝੋਨਾ ਖ਼ੁਰਦ-ਬੁਰਦ ਕੀਤਾ ਜਾਂਦਾ ਰਿਹਾ ਹੈ | ਜਿਸ ਦਾ ਮਿਲਿੰਗ ਖ਼ਤਮ ਹੋਣ ਤੋਂ ਬਾਅਦ ਹੀ ਪਤਾ ਲੱਗਦਾ ਹੈ ਕਿ ਕਰੋੜਾਂ ਰੁਪਏ ਦਾ ਗ਼ਬਨ ਹੋ ਚੁੱਕਾ ਹੈ | ਜਿਸ ਵਿਚ ਸਰਕਾਰ ਦੀਆਂ ਏਜੰਸੀਆਂ ਰਿਕਵਰੀ ਕਰਨ 'ਚ ਵੀ ਫ਼ੇਲ੍ਹ ਸਾਬਤ ਹੁੰਦੀਆਂ ਹਨ ਅਤੇ ਇਨ੍ਹਾਂ ਘਪਲਿਆਂ ਦਾ ਖ਼ਮਿਆਜ਼ਾ ਆਮ ਮਿੱਲਰਾਂ ਨੂੰ ਭੁਗਤਣਾ ਪੈਂਦਾ ਹੈ, ਜਦੋਂਕਿ 98 ਫ਼ੀਸਦੀ ਮਿਲਰਜ਼ ਸਹੀ ਤੇ ਨਿਯਮਾਂ ਮੁਤਾਬਿਕ ਕਾਰੋਬਾਰ ਕਰਦੇ ਹਨ | ਸ੍ਰੀ ਸੈਣੀ ਨੇ ਕਿਹਾ ਕਿ ਪੰਜਾਬ ਰਾਜ ਮਿਲਰਜ਼ ਐਸੋਸੀਏਸ਼ਨ ਇਸ ਕਾਰੋਬਾਰ 'ਚ ਹੋਣ ਵਾਲੀਆਂ ਧਾਂਦਲੀਆਂ ਤੇ ਬੇਨਿਯਮੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਦਾ ਸਾਥ ਦੇਵੇਗੀ | ਬਰਸ਼ਤੇ ਮਿਲਿੰਗ ਪਾਲਿਸੀ ਬਣਾਉਣ ਸਮੇਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਸਲਾਹ ਲਈ ਜਾਵੇ | ਉਨ੍ਹਾਂ ਮੰਗ ਕੀਤੀ ਕਿ ਜਿਹੜੀਆਂ ਬੈਂਕ ਗਰੰਟੀਆਂ ਲਗਾਈਆਂ ਜਾ ਰਹੀਆਂ ਹਨ ਉਸ ਨਾਲ ਨਾ ਭਿ੍ਸ਼ਟਾਚਾਰ ਰੁਕਣ ਵਾਲਾ ਹੈ ਅਤੇ ਨਾ ਹੀ ਸਰਕਾਰ ਨੂੰ ਕੋਈ ਲਾਭ ਹੋਵੇਗਾ ਇਹ ਸਿਰਫ਼ ਮਿੱਲਰਾਂ 'ਤੇ ਵਾਧੂ ਭਾਰ ਪਾਉਣ ਵਾਲੇ ਅਮਲ ਹਨ | ਇਨ੍ਹਾਂ ਬੈਂਕ ਗਰੰਟੀਆਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ | ਇਸ ਪੈੱ੍ਰਸ ਕਾਨਫ਼ਰੰਸ 'ਚ ਗੁਰਦੀਪ ਸਿੰਘ ਚੀਮਾ ਜਨਰਲ ਸਕੱਤਰ, ਸੁਰਜੀਤ ਸਿੰਘ ਸ਼ਾਹੀ ਉਪ ਪ੍ਰਧਾਨ, ਦਰਬਾਰਾ ਸਿੰਘ ਰੰਧਾਵਾ ਜ਼ਿਲ੍ਹਾ ਸਕੱਤਰ, ਕੁਲਦੀਪ ਸਿੰਘ ਸੌਂਢਾ ਮੀਤ ਪ੍ਰਧਾਨ, ਨਰੇਸ਼ ਜਿੰਦਲ, ਦਿਲਬਾਗ ਸਿੰਘ ਉਪ ਪ੍ਰਧਾਨ ਪਟਿਆਲਾ ਰਾਈਸ ਮਿਲਰਜ਼ ਐਸੋਸੀਏਸ਼ਨ, ਵਿਜੈ ਵਰਮਾ ਜ਼ਿਲ੍ਹਾ ਉਪ ਪ੍ਰਧਾਨ, ਅਸ਼ੋਕ ਕੁਮਾਰ, ਸ਼ਿੰਗਾਰਾ ਸਿੰਘ, ਪ੍ਰਹਿਲਾਦ ਸਿੰਘ ਬਸੀ ਪਠਾਣਾਂ, ਤਰਲੋਕ ਚੰਦ, ਨਰਿੰਦਰ ਸਿੰਘ ਬਸੀ ਪਠਾਣਾਂ, ਸਤੀਸ਼ ਕੁਮਾਰ ਤੋਂ ਇਲਾਵਾ ਐਸੋਸੀਏਸ਼ਨ ਨਾਲ ਜੁੜੇ ਹੋਰ ਸ਼ੈਲਰ ਮਾਲਕ ਵੀ ਹਾਜ਼ਰ ਸਨ |

ਪਟਵਾਰ ਦੇ ਕੰਮ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਮੌਕਾ ਦਿੱਤਾ ਜਾਵੇ-ਫ੍ਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ

ਭੜੀ, 20 ਮਈ (ਭਰਪੂਰ ਸਿੰਘ ਹਵਾਰਾ)-ਤਹਿਸੀਲਾਂ ਵਿਚ ਪਟਵਾਰੀਆਂ ਦੀਆਂ ਬਹੁਤ ਸਾਰੀਆਂ ਪੋਸਟਾਂ ਖਾਲੀ ਹਨ ਜਿਸ ਕਾਰਨ ਪਟਵਾਰੀਆਂ ਵਲੋਂ ਵਾਧੂ ਹਲਕੇ ਦੇ ਚਾਰਜ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ੍ਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਰੁਪਾਲਹੇੜੀ ਦੇ ਸਰਕਾਰੀ ਸਕੂਲ ਦਾ ਦੌਰਾ

ਬਸੀ ਪਠਾਣਾਂ, 20 ਮਈ (ਰਵਿੰਦਰ ਮੌਰਗਿਲ)-ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਸ਼ੁੱਕਰਵਾਰ ਨੂੰ ਪਿੰਡ ਰੁਪਾਲਹੇੜੀ ਦੇ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਪ੍ਰਬੰਧਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਡੇਂਗੂ ਫੀਵਰ ਸਰਵੇ ਮੁਹਿੰਮ ਚਲਾਈ

ਮੰਡੀ ਗੋਬਿੰਦਗੜ੍ਹ, 20 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਅਤੇ ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਮੰਡੀ ਗੋਬਿੰਦਗੜ੍ਹ 'ਚ ਸਾਂਝੇ ਤੌਰ 'ਤੇ ਡੇਂਗੂ, ਚਿਕਨਗੁਣੀਆ, ਮਲੇਰੀਆ ਵਿਰੁੱਧ ਚਲਾਈ ਡਰਾਈ ਡੇਅ/ਡੇਂਗੂ ਫੀਵਰ ਸਰਵੇ ਮੁਹਿੰਮ ਤਹਿਤ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀ ਮੁਹਿੰਮ ਤਹਿਤ ਸਲਾਣੀ 'ਚ ਪੰਚਾਇਤੀ ਵਾਹੀਯੋਗ ਜ਼ਮੀਨ ਕਿਸਾਨਾਂ ਨੇ ਕੀਤੀ ਸਰਕਾਰ ਹਵਾਲੇ

ਅਮਲੋਹ, 20 ਮਈ (ਕੇਵਲ ਸਿੰਘ)-ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਉੱਪਰ ਜਿਨ੍ਹਾਂ ਵਿਅਕਤੀਆਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਜ਼ਮੀਨਾਂ ਨੂੰ ਛੁਡਾਉਣ ਲਈ ਪੰਜਾਬ ਸਰਕਾਰ ਵਲੋਂ ਮੁਹਿੰਮ ਵਿੱਢੀ ਹੋਈ ਹੈ ਤੇ 31 ਮਈ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਰਿਟਾਇਰਡ ਪਟਵਾਰੀ ਤੇ ਕਾਨੂੰਗੋ ਭਰਤੀ ਕਰਨ ਦੇ ਫ਼ੈਸਲੇ ਨੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ਦੇ ਡਾਕਾ ਮਾਰਿਆ-ਰਾਜੂ ਖੰਨਾ

ਅਮਲੋਹ, 20 ਮਈ (ਕੇਵਲ ਸਿੰਘ)-ਪਹਿਲਾਂ ਤੋਂ ਹੀ ਵੱਡੀ ਗਿਣਤੀ ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਉੱਪਰੋਂ 'ਆਪ' ਦੀ ਭਗਵੰਤ ਮਾਨ ਸਰਕਾਰ ਵਲੋਂ 1766 ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਦੀ ਭਰਤੀ ਕਰਨ ਦਾ ਕੈਬਨਿਟ ਮੀਟਿੰਗ 'ਚ ਫ਼ੈਸਲਾ ਕਰਕੇ ...

ਪੂਰੀ ਖ਼ਬਰ »

ਵਿਦੇਸ਼ ਜਾਣ ਸਮੇਂ ਹੋਈ ਧੋਖਾਧੜੀ ਦੀ ਸ਼ਿਕਾਇਤ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕੀਤਾ ਜਾਵੇ ਸੰਪਰਕ-ਵਧੀਕ ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 20 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵਿਦੇਸ਼ ਜਾਣ ਸਮੇਂ ਆਮ ਜਨਤਾ ਨਾਲ ਹੋ ਰਹੀ ਧੋਖਾਧੜੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਪੰਜਾਬ ਪ੍ਰੇਵੇਂਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012/ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ...

ਪੂਰੀ ਖ਼ਬਰ »

ਰਜਵਾਹੇ ਕਿਨਾਰੇ ਖੜ੍ਹੇ ਦਰਖਤਾਂ ਦੀ ਸਫ਼ਾਈ ਦੀ ਆੜ ਕੀਤੀ ਜਾ ਰਹੀ ਹੈ ਨਾਜਾਇਜ਼ ਕਟਾਈ

ਖਮਾਣੋਂ, 20 ਮਈ (ਮਨਮੋਹਣ ਸਿੰਘ ਕਲੇਰ)-ਨਰੇਗਾ ਕਾਮਿਆਂ ਵਲੋਂ ਵੱਖ-ਵੱਖ ਪਿੰਡਾਂ 'ਚ ਜਿੱਥੇ ਸਫ਼ਾਈ ਦੌਰਾਨ ਆਪਣੀ ਡਿਊਟੀ ਮਿਹਨਤ ਨਾਲ ਕੀਤੀ ਜਾ ਰਹੀ ਹੈ, ਉੱਥੇ ਹੀ ਥਾਵਾਂ 'ਤੇ ਖਮਾਣੋਂ ਖੇਤਰ ਦੇ ਵੱਖ-ਵੱਖ ਪਿੰਡਾਂ ਦੇ 'ਚੋਂ ਦੀ ਲੰਘਦੇ ਰਜਵਾਹਿਆਂ ਦੇ ਕੰਢਿਆਂ ਦੀ ਸਫ਼ਾਈ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰੋਸ ਮੁਜ਼ਾਹਰਾ

ਬਸੀ ਪਠਾਣਾਂ, 20 ਮਈ (ਰਵਿੰਦਰ ਮੋਦਗਿਲ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਚਰਨਜੀਤ ਕੌਰ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਧਰਨੇ ਦੌਰਾਨ ਮੁਜ਼ਾਹਰਾਕਾਰੀਆਂ ਨੇ ਸਬੰਧਿਤ ਅਧਿਕਾਰੀਆਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਮਾਣਭੱਤਾ ਨਾ ਮਿਲਣ ਕਾਰਨ ਕੀਤਾ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 20 ਮਈ (ਮਨਪ੍ਰੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀਆ ਵਰਕਰਾਂ ਵਲੋਂ ਬਲਾਕ ਖੇੜਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਮੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਹੈਲਪਰ ਬਹੁਤ ਹੀ ਨਿਗੂਣੇ ...

ਪੂਰੀ ਖ਼ਬਰ »

ਹਰ ਤਰ੍ਹਾਂ ਦਾ ਹੁਨਰ ਜੀਵਨ ਉਦੇਸ਼ ਦੀ ਪ੍ਰਾਪਤੀ ਲਈ ਬਹੁਤ ਜ਼ਰੂਰੀ-ਡਾ. ਅਰੋੜਾ

ਮੰਡੀ ਗੋਬਿੰਦਗੜ੍ਹ, 20 ਮਈ (ਮੁਕੇਸ਼ ਘਈ)-ਹਰ ਵਿਅਕਤੀ ਦਾ ਜੀਵਨ ਉਦੇਸ਼ ਹੁੰਦਾ ਹੈ, ਜਿਸ ਦੀ ਪ੍ਰਾਪਤੀ ਲਈ ਉਹ ਸਖ਼ਤ ਮਿਹਨਤ ਅਤੇ ਹਰ ਸੰਭਵ ਯਤਨ ਕਰਦਾ ਹੈ | ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਦਾ ਚਿੰਤਾਤੁਰ ਰਹਿੰਦੇ ਹਨ | ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਮਾਲ ਵਿਭਾਗ ਖਮਾਣੋਂ ਨਹੀ ਕਰ ਰਿਹਾ ਬਲਾਕ ਦੀਆਂ ਪੰਚਾਇਤੀ ਜ਼ਮੀਨਾਂ ਦੀ ਨਿਸ਼ਾਨਦੇਹੀ

ਖਮਾਣੋਂ, 20 ਮਈ (ਮਨਮੋਹਣ ਸਿੰਘ ਕਲੇਰ)-ਮਾਲ ਵਿਭਾਗ ਖਮਾਣੋਂ ਪਿਛਲੇ ਲੰਮੇ ਸਮੇਂ ਤੋਂ ਬਲਾਕ ਖਮਾਣੋਂ ਦੀਆਂ ਵੱਖ-ਵੱਖ ਪੰਚਾਇਤੀ ਜ਼ਮੀਨਾਂ ਦੀ ਨਿਸ਼ਾਨਦੇਹੀ ਹੀ ਨਹੀ ਕਰ ਰਿਹਾ ਹੈ | ਜਿਸ ਦੇ ਸਬੰਧੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਮਾਣੋਂ ਵਲੋਂ ਤਹਿਸੀਲਦਾਰ ...

ਪੂਰੀ ਖ਼ਬਰ »

ਕਿਸਾਨ ਵੀਰ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਕਰਨ ਨੂੰ ਪਹਿਲ ਕਰਨ-ਵਿਧਾਇਕ ਗੈਰੀ ਬੜਿੰਗ

ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਅੱਜ ...

ਪੂਰੀ ਖ਼ਬਰ »

ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਭਰੋਸੇਯੋਗਤਾ ਦਿਖਾਈ-ਐਡ. ਰਾਏ

ਚੁੰਨ੍ਹੀ, 20 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਸਰਕਾਰ ਵਲੋਂ ਕਿਸਾਨੀ ਅੰਦੋਲਨ ਨੂੰ ਇਕ ਮੀਟਿੰਗ ਦੌਰਾਨ ਹੀ ਖ਼ਤਮ ਕਰਵਾ ਦਿੱਤਾ ਗਿਆ ਹੈ, ਕਿਉਂਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਭਰੋਸੇਯੋਗਤਾ ਦਾ ਸਬੂਤ ਦਿੱਤਾ | ਇਹ ਪ੍ਰਗਟ[ਾਵਾ ਵਿਧਾਇਕ ਐਡ. ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਨੇ ਤਹਿਸੀਲ ਪ੍ਰਧਾਨ ਮਨੈਲਾ ਦੀ ਅਗਵਾਈ 'ਚ ਕੀਤੀ ਹਲਕਾ ਵਿਧਾਇਕ ਨਾਲ ਮੀਟਿੰਗ

ਖਮਾਣੋਂ, 20 ਮਈ (ਜੋਗਿੰਦਰ ਪਾਲ)-ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨਾਲ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਖਮਾਣੋਂ ਦੇ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਅਗਵਾਈ 'ਚ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਨੰਬਰਦਾਰ ਗੁਰਦੇਵ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਸ਼ਹਿਦ ਦੀਆਂ ਮੱਖੀਆਂ ਦਿਵਸ ਮਨਾਇਆ

ਅਮਲੋਹ, 20 ਮਈ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਐਗਰੀਕਲਚਰ ਐਂਡ ਲਾਈਫ਼ ਸਾਇੰਸਿਜ਼ ਦੇ ਫੈਕਲਟੀ ਨੇ ਸ਼ਹਿਦ ਮੱਖੀ ਪਾਲਣ ਬਾਰੇ ਇਕ ਵਰਕਸ਼ਾਪ-ਕਮ-ਹੈਂਡਸ-ਆਨ ਟ੍ਰੇਨਿੰਗ ਵਜੋਂ ਵਿਸ਼ਵ ਸ਼ਹਿਦ ਦੀ ਮੱਖੀ ਦਿਵਸ ਮਨਾਇਆ ਗਿਆ | ਇਸ ਵਰਕਸ਼ਾਪ ਵਿਚ ਬੀ.ਐਸ.ਸੀ. ...

ਪੂਰੀ ਖ਼ਬਰ »

ਪਿੰਡ ਘੇਲ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਰਵੀ ਰੋਣੀ ਨੇ ਜਤਿੰਦਰ ਧਨੇੜਾ ਨੂੰ ਚਿੱਤ ਕਰ ਕੇ ਜਿੱਤੀ

ਚੁੰਨ੍ਹੀ, 20 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਘੇਲ ਵਿਖੇ 27ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਛਿੰਝ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ...

ਪੂਰੀ ਖ਼ਬਰ »

ਸਰਪੰਚ ਤੇ ਸਾਥੀਆਂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

ਖਮਾਣੋਂ, 20 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਪਿੰਡ ਖੰਟ ਦੇ ਸਰਪੰਚ ਬਲਵੀਰ ਸਿੰਘ ਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਕਰਨ ਵਾਲੇ ਕਥਿਤ ਮੁਲਜ਼ਮਾਂ ਖ਼ਿਲਾਫ਼ ਮੁੱਕਦਮਾ ਦਰਜ ਕੀਤਾ ਹੈ | ਮੁੱਦਈ ਬਲਵੀਰ ਸਿੰਘ ਵਾਸੀ ਪਿੰਡ ਖੰਟ ਨੇ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਸੰਬੰਧੀ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 20 ਮਈ (ਰਾਜਿੰਦਰ ਸਿੰਘ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ ਵਲੋਂ ਮਨੀਪਾਲ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਅੱਜ 21 ਮਈ ਸ਼ਨੀਵਾਰ ਨੰੂ ਵਿਸ਼ਵਕਰਮਾ ਹਾਲ ਪ੍ਰੋਫੈਸਰ ਕਾਲੋਨੀ ਸਰਹਿੰਦ ਵਿਖੇ ਮੁਫ਼ਤ ਹੱਡੀਆਂ ਤੇ ਜੋੜਾਂ ਸਬੰਧੀ ਰੋਗਾਂ ਦਾ ...

ਪੂਰੀ ਖ਼ਬਰ »

ਰਾਮਦਾਸ ਨਗਰ ਵਾਸੀ ਕੱਚੀਆਂ ਗਲੀਆਂ ਕਾਰਨ ਕਰ ਰਹੇ ਹਨ ਪੇ੍ਰਸ਼ਾਨੀਆਂ ਦਾ ਸਾਹਮਣਾ

ਫ਼ਤਹਿਗੜ੍ਹ ਸਾਹਿਬ, 20 ਮਈ (ਮਨਪ੍ਰੀਤ ਸਿੰਘ)-ਸਾਨੀਪੁਰ ਰੋਡ ਸਥਿਤ ਰਾਮਦਾਸ ਨਗਰ ਦੇ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਗਲੀਆਂ ਸੀਵਰੇਜ ਪਾਉਣ ਦੇ ਨਾਮ 'ਤੇ ਪਿਛਲੇ ਡੇਢ ਦੋ ਸਾਲ ਤੋਂ ਪੁੱਟੀਆਂ ਪਈਆਂ ਹਨ, ਪਰ ਹੁਣ ਕਾਫ਼ੀ ਸਮੇਂ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲੇ 'ਚ ਸੈਫਰਨ ਸਿਟੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਿਆ ਦਰਸ਼ਕਾਂ ਦਾ ਦਿਲ

ਬਸੀ ਪਠਾਣਾਂ, 20 ਮਈ (ਰਵਿੰਦਰ ਮੋਦਗਿਲ)-ਬਾਬਾ ਬੰਦਾ ਸਿੰਘ ਬਹਾਦਰ ਕਾਲਜ ਵਿਖੇ ਕਰਮਨ ਸਾਹਿਤਕ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਜਿਸ 'ਚ ਸੈਫਰਨ ਸਿਟੀ ਸਕੂਲ ਸਮੇਤ ਹੋਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਖ਼ਾਸ ਗੱਲ ਇਹ ਰਹੀ ਕਿ ...

ਪੂਰੀ ਖ਼ਬਰ »

ਐਨ. ਆਰ. ਆਈ. ਨੇ ਵਾਹੀਯੋਗ ਡੇਢ ਏਕੜ ਦੇ ਕਰੀਬ ਜ਼ਮੀਨ ਕੀਤੀ ਸਰਕਾਰ ਹਵਾਲੇ

ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵੱਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਉੱਪਰੋਂ ਨਾਜਾਇਜ਼ ਕਬਜ਼ੇ ਛੱਡਣ ਲਈ ਕਾਬਜ਼ਕਾਰਾਂ ਨੂੰ 31 ਮਈ ਤੱਕ ਛੱਡਣ ਦੀ ਅਪੀਲ ਕੀਤੀ ਗਈ ਹੈ, ਸਰਕਾਰ ਦੇ ਫ਼ੈਸਲੇ ਤੋਂ ਪ੍ਰਭਾਵਿਤ ਹੋ ਕੇ ਅਮਰੀਕਾ ਤੋਂ ਐਨ.ਆਰ.ਆਈ. ਰਵਿੰਦਰ ਕੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX