ਲੁਧਿਆਣਾ, 20 ਮਈ (ਪੁਨੀਤ ਬਾਵਾ)-ਕੈਬਨਿਟ ਮੰਤਰੀ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤਾਂ, ਪ੍ਰਵਾਸੀ ਭਾਰਤੀ ਮਾਮਲੇ ਪੰਜਾਬ ਸਰਕਾਰ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਕਾਲਜ ਆਫ਼ ਫ਼ਿਸ਼ਰੀਜ਼ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਤੇ ਉਨ੍ਹਾਂ ਨੇ ਮੱਛੀ ਪਾਲਣ ਲਈ ਯੂਨੀਵਰਸਿਟੀ ਵਿਖੇ ਬਣੇ ਵੱਖ-ਵੱਖ ਤਲਾਬਾਂ ਦਾ ਵੀ ਨਿਰੀਖਣ ਕੀਤਾ | ਉਨ੍ਹਾਂ ਕਿਹਾ ਕਿ ਸਾਡੇ ਸੂਬੇ 'ਚ ਮੱਛੀ ਉਤਪਾਦਾਂ ਦੀ ਮੰਡਕਾਰੀ ਦੀ ਬਹੁਤ ਸੰਭਾਵਨਾ ਹੈ ਇਸ ਲਈ ਇਸ ਖੇਤਰ 'ਚ ਹੁਨਰਮੰਦ ਕਿਰਤੀਆਂ ਅਤੇ ਪੇਸ਼ੇਵਰਾਂ ਨੂੰ ਬਿਹਤਰ ਸਿਖਲਾਈ ਦੇਣ ਲਈ ਇਹ ਕਾਲਜ ਹੋਰ ਵਧੇਰੇ ਯੋਗਦਾਨ ਪਾਵੇਗਾ | ਉਨ੍ਹਾਂ ਨੇ ਫ਼ਿਸ਼ਰੀਜ਼ ਕਾਲਜ ਦੇ ਤਜ਼ਰਬਾ ਖੇਤਰ ਤੇ ਮੱਛੀ ਤਲਾਬਾਂ ਦਾ ਵੀ ਦੌਰਾ ਕੀਤਾ | ਯੂਨੀਵਰਸਿਟੀ ਦਾ ਇਹ ਕਾਲਜ ਮੱਛੀ ਪਾਲਣ ਸੰਬੰਧੀ ਸਿੱਖਿਆ ਦੇਣ 'ਚ ਇਕ ਮੋਹਰੀ ਸੰਸਥਾ ਬਣ ਕੇ ਉਭਰਿਆ ਹੈ | ਪੰਜਾਬ ਦੇ ਖਾਰੇ ਪਾਣੀ ਵਾਲੇ ਦੱਖਣ-ਪੱਛਮੀ ਜ਼ਿਲਿ੍ਹਆਂ 'ਚ ਸੇਮ ਤੋਂ ਪ੍ਰਭਾਵਿਤ ਜ਼ਮੀਨਾਂ ਨੂੰ ਮੱਛੀ ਪਾਲਣ ਲਈ ਵਰਤ ਕੇ ਇਸ ਕਾਲਜ ਨੇ ਇਕ ਨਵੀਂ ਸ਼ੁਰੂਆਤ ਕੀਤੀ ਸੀ | ਇਸ ਕਾਲਜ ਵਲੋਂ ਝੀਂਗਾ ਪਾਲਣ ਨੂੰ ਵੀ ਬਹੁਤ ਉੱਚ ਪੱਧਰ 'ਤੇ ਪ੍ਰਚਾਰਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਏਕੜ ਜ਼ਮੀਨ ਵਰਤੋਂ ਵਿਚ ਲਿਆਂਦੀ ਗਈ ਹੈ | ਸ. ਧਾਲੀਵਾਲ ਨੂੰ ਬਹੁ-ਵਿਸ਼ੇਸ਼ਤਾ ਵੈਟਰਨਰੀ ਹਸਪਤਾਲ ਦਾ ਵੀ ਦੌਰਾ ਕਰਵਾਇਆ ਗਿਆ, ਜਿਥੇ ਉਨ੍ਹਾਂ ਨੂੰ ਜਾਨਵਰਾਂ ਦੇ ਇਲਾਜ ਪ੍ਰਤੀ ਯੂਨੀਵਰਸਿਟੀ ਵਲੋਂ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਜਿਵੇਂ ਡਾਇਲੈਸਿਸ ਇਕਾਈ, ਨਿਰੀਖਣ ਵਿਧੀਆਂ ਤੇ ਬਾਕੀ ਸੇਵਾਵਾਂ ਬਾਰੇ ਚਾਨਣਾ ਪਾਇਆ ਗਿਆ | ਸ. ਧਾਲੀਵਾਲ ਨੇ ਹਸਪਤਾਲ ਵਿਖੇ ਹੀ ਵੱਖ-ਵੱਖ ਕਾਲਜਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਸੀ ਜਿਸ 'ਚ ਉਨ੍ਹਾਂ ਨੇ ਆਪਣੀ ਚੰਗੀ ਰੁਚੀ ਵਿਖਾਈ ਤੇ ਕਾਲਜਾਂ ਨੂੰ ਹੋਰ ਵਧੇਰੇ ਅਤੇ ਬਿਹਤਰ ਉਤਪਾਦ ਬਣਾਉਣ ਲਈ ਪ੍ਰੇਰਿਆ | ਉਨ੍ਹਾਂ ਨੇ ਡਾ. ਇੰਦਰਜੀਤ ਸਿੰਘ ਉਪ-ਕੁਲਪਤੀ ਨਾਲ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਵੀ ਕੀਤੀ ਜਿਸ 'ਚ ਪਸ਼ੂ ਪਾਲਣ ਕਿੱਤਿਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਰਾਹਿਆ ਤੇ ਨਿਮਨ ਤੇ ਮੱਧਵਰਗੀ ਕਿਸਾਨਾਂ ਨੂੰ ਵੀ ਉੱਪਰ ਚੁੱਕਣ ਲਈ ਨਵੀਆਂ ਨੀਤੀਆਂ ਤਿਆਰ ਕਰਨ ਲਈ ਕਿਹਾ | ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਡਾ. ਕੇ. ਐਨ. ਐਸ. ਕੰਗ ਤੋਂ ਇਲਾਵਾ ਯੂਨੀਵਰਸਿਟੀ ਦੇ ਅਧਿਕਾਰੀ ਹਾਜ਼ਰ ਸਨ |
• ਲੋਕ ਪ੍ਰੇਸ਼ਾਨ ਹੁੰਦੇ ਰਹੇ ਤੇ ਕਲਰਕ ਆਪਣੇ ਸਾਥੀ ਦਾ ਮਨਾਉਂਦੇ ਰਹੇ ਜਨਮ ਦਿਨ
ਲੁਧਿਆਣਾ, 20 ਮਈ (ਭੁਪਿੰਦਰ ਸਿੰਘ ਬੈਂਸ)-ਇਕ ਪਾਸੇ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਨਗਰ ਨਿਗਮ ...
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਚਾਈਲਡ ਲਾਈਨ-1098 ਟੀਮ ਨੂੰ ਦੇਰ ਰਾਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਕਰੀਬ 2 ਸਾਲ ਦਾ ਲੜਕਾ ਮਿਲਿਆ, ਜਿਸ ਨੂੰ ਉਸ ਦਾ ਹੀ ਪਿਤਾ ਨਸ਼ੇ ਦੀ ਹਾਲਤ 'ਚ ਹੋਣ ਕਾਰਨ ਵਾਰ-ਵਾਰ ਜ਼ਮੀਨ 'ਤੇ ਸੁੱਟ ਰਿਹਾ ਸੀ | ਮਾਮਲੇ ਦੀ ਚਾਈਲਡ ...
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ. ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ 'ਚੋਂ ਸਾਢੇ ਤਿੰਨ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਉਪ ਪੁਲਿਸ ਕਪਤਾਨ ਦਵਿੰਦਰ ਚੌਧਰੀ ...
ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਪੰਜਾਬੀ ਭਵਨ ਪਿਛਲੇ ਦਿਨੀਂ ਪੰਜਾਬੀ ਕਵੀ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਗੁਰਭਜਨ ਗਿੱਲ ਦੇ ਨਵੇਂ ਛਪੇ ਗੀਤ ਸੰਗ੍ਰਹਿ 'ਪਿੱਪਲ ਪੱਤੀਆਂ' ਨੂੰ ਪ੍ਰਾਪਤ ਕਰਨ ਉਪਰੰਤ ਬੋਲਦਿਆਂ ਵਿਸ਼ਵ ਪੰਜਾਬੀ ਕਾਂਗਰਸ ਦੀ ਭਾਰਤੀ ...
ਲੁਧਿਆਣਾ, 20 ਮਈ (ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 55 ਲੱਖ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਰੁਣ ਅਰੋੜਾ ਵਾਸੀ ਰਿਸ਼ੀ ਨਗਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ਇਸ ਸੰਬੰਧੀ ਪੁਲਿਸ ...
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਣੀ ਝਾਂਸੀ ਰੋਡ 'ਤੇ 2 ਘਰੇਲੂ ਨੌਕਰਾਣੀਆਂ ਮਾਲਕਾਂ ਦੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਈਆਂ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਪ੍ਰਵੀਨ ਅਰੋੜਾ ਵਾਸੀ ਰਾਣੀ ਝਾਂਸੀ ...
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਂਟੀ ...
ਲੁਧਿਆਣਾ, 20 ਮਈ (ਸਲੇਮਪੁਰੀ)-ਆਲ ਇੰਡੀਆ ਸੀਟੂ ਦੇ ਸੱਦੇ 'ਤੇ ਆਂਗਣਵਾੜੀ ਮੁਲਾਜ਼ਮਾਂ ਯੂਨੀਅਨ ਪੰਜਾਬ ਸੀਟੂ ਵਲੋਂ ਵਧਦੀ ਮਹਿੰਗਾਈ ਤੇ ਕਈ ਮਹੀਨਿਆਂ ਤੋਂ ਮਾਣਭੱਤਾ ਨਾ ਮਿਲਣ 'ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ਤਰ੍ਹਾਂ ...
ਲੁਧਿਆਣਾ, 20 ਮਈ (ਆਹੂਜਾ)-ਸਹੁਰੇ ਘਰ 'ਤੇ ਹਮਲਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਲੜਕੀ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਆਸ਼ਾ ਰਾਣੀ ਵਾਸੀ ਰਾਜਾ ਗਾਰਡਨ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਉਂਦੀ ਹੈ | ਪੁਲਿਸ ਕੋਲ ਲਿਖਵਾਈ ...
ਲੁਧਿਆਣਾ, 20 ਮਈ (ਆਹੂਜਾ)-ਸਥਾਨਕ ਈਸ਼ਰ ਨਗਰ 'ਚ ਇਕ ਬਜ਼ੁਰਗ ਵਲੋਂ ਸ਼ੱਕੀ ਹਾਲਾਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਲਾਲ ਸਿੰਘ ਵਜੋਂ ਕੀਤੀ ਗਈ ਹੈ | ਲਾਲ ਸਿੰਘ ਦੀ ਉਮਰ 70 ਸਾਲ ਦੀ ਸੀ | ਪੁਲਿਸ ਅਨੁਸਾਰ ਲਾਲ ਸਿੰਘ ਲੱਕੜ ਦਾ ...
ਲੁਧਿਆਣਾ, 20 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕਲਰਕਾਂ, ਰਿਕਵਰੀ ਕਲਰਕਾਂ, ਜੂਨੀਅਰ ਸਹਾਇਕ, ਸੇਵਾਦਾਰ ਤੇ ਡੀ. ਈ. ਓ. ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ 'ਚ ਰਿਕਵਰੀ ਕਲਰਕ ਪਰਦੀਪ ਸਿੰਘ ਦਾ ਤਬਾਦਲਾ ਜ਼ੋਨ-ਏ ਤੋਂ ਜ਼ੋਨ-ਡੀ, ਰਿਕਵਰੀ ਕਲਰਕ ਰਵੀ ...
ਲੁਧਿਆਣਾ, 20 ਮਈ (ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਡਿਪਟੀ ਕਮਿਸ਼ਨਰ ਦੇ ਨਾਂਅ 'ਤੇ ਅਧਿਕਾਰੀਆਂ ਨੂੰ ਸੁਨੇਹੇ ਭੇਜਣ ਦੇ ਮਾਮਲੇ 'ਚ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ 'ਤੇ ...
ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ | ...
ਲੁਧਿਆਣਾ, 20 ਮਈ (ਆਹੂਜਾ)-ਸੋਲਰ ਪੰਪ ਲਗਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ 3 ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਬਲਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਦਾਦ ਦੀ ...
ਲੁਧਿਆਣਾ, 20 ਮਈ (ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ਇਸ ਮਾਮਲੇ 'ਚ ਪੁਲਿਸ ਨੇ ...
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਸਥਿਤ ਕੈਫ਼ੇ 'ਤੇ ਹਮਲਾ ਕਰਨ ਵਾਲੇ ਦੋ ਨੌਜਵਾਨਾਂ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੈਫ਼ੇ ਦੇ ਮਾਲਕ ਅਨਾਦੀ ...
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਸਥਿਤ ਕੈਫ਼ੇ 'ਤੇ ਹਮਲਾ ਕਰਨ ਵਾਲੇ ਦੋ ਨੌਜਵਾਨਾਂ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੈਫ਼ੇ ਦੇ ਮਾਲਕ ਅਨਾਦੀ ...
ਲੁਧਿਆਣਾ, 20 ਮਈ (ਆਹੂਜਾ)-ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਥਿਤ ਨੈਸ਼ਨਲ ਇਨਫਰਮੇਸ਼ਨ ਸੈਂਟਰ 'ਚ ਬੀਤੀ ਦੇਰ ਰਾਤ ਅੱਗ ਲੱਗਣ ਕਾਰਨ ਕੰਪਿਊਟਰ ਤੇ ਹੋਰ ਯੰਤਰ ਸੜ ਗਏ | ਘਟਨਾ ਦਾ ਪਤਾ ਸਵੇਰੇ ਉਸ ਵਕਤ ਲੱਗਿਆ, ਜਦੋਂ ਮੁਲਾਜ਼ਮ ਸੈਂਟਰ 'ਚ ਆਏ ਤਾਂ ਉਨ੍ਹਾਂ ਦੇਖਿਆ ਕਿ ਅੰਦਰ ...
ਲੁਧਿਆਣਾ, 20 ਮਈ (ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਲੜਕੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਲੜਕੀ ਦੀ ਸ਼ਨਾਖਤ ਪਿ੍ਯੰਕਾ ਵਾਸੀ ਸਲੇਮ ਟਾਬਰੀ ਵਜੋਂ ਕੀਤੀ ਗਈ ...
ਆਲਮਗੀਰ, 20 ਮਈ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਬਹੁ-ਤਕਨੀਕੀ ਕਾਲਜ ਵਲੋਂ ਮਸ਼ੀਨੀ ਵਿਭਾਗ ਦੇ ਮੁਖੀ ਅਸ਼ੋਕ ਕੁਮਾਰ ਤੇ ਗੁਰਮੀਤ ਸਿੰਘ ਦੀ ਅਗਵਾਈ 'ਚ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ 'ਚ ਵਿਦਿਆਰਥੀਆਂ ਵਲੋਂ ਹੱਥੀਂ ਤਿਆਰ ਕੀਤੇ ਬਿਜਲੀ ਵਾਲਾ ਸਾਈਕਲ, ...
ਲੁਧਿਆਣਾ, 20 ਮਈ (ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਅਵਤਾਰ ਸਿੰਘ ਉਰਫ ਬਬਲੂ ਵਾਸੀ ਸਿਰਸਾ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ...
ਡਾਬਾ/ਲੁਹਾਰਾ, 20 ਮਈ (ਕੁਲਵੰਤ ਸਿੰਘ ਸੱਪਲ)-ਪਿਛਲੇ ਦਿਨੀਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 13ਵੀਂ ਲੁਧਿਆਣਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 2022 ਕਰਵਾਈ ਗਈ | ਇਸ 'ਚ ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਖੇਡ ...
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਕਲਾਂ ਤੋਂ ਸ਼ੱਕੀ ਹਾਲਤ 'ਚ ਲਾਪਤਾ ਹੋਏ ਬੱਚੇ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ | ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਐਸ. ਐਚ. ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਪਿਯੂਸ਼ ਪੁੱਤਰ ਰਾਕੇਸ਼ ਕੁਮਾਰ ...
ਲੁਧਿਆਣਾ, 20 ਮਈ (ਪੁਨੀਤ ਬਾਵਾ)-ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ਨਾਲ ਪੀ. ਏ. ਯੂ. ਦੇ ਹੁਨਰ ਵਿਕਾਸ ਕੇਂਦਰ ਵਲੋਂ ਪੰਜਾਬ ਦੇ ਕਿਸਾਨਾਂ ਤੇ ਕਿਸਾਨ ਬੀਬੀਆਂ ਦੇ ਸਹਿਯੋਗ ਨਾਲ 5 ਦਿਨਾਂ ਦਾ ਫ਼ਲਾਂ ਤੋਂ ਕੁਦਰਤੀ ਸਿਰਕਾ, ਘੱਟ ਅਲਕੋਹਲ ਵਾਲੇ ਕੁਦਰਤੀ ਕਾਰਬੋਨੇਟਡ ਤੇ ...
ਇਯਾਲੀ/ਥਰੀਕੇ, 20 ਮਈ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਤੋਂ ਗਿੱਲ ਰੋਡ ਨੂੰ ਜੋੜ੍ਹਦੀ 200 ਫੁੱਟੀ ਮਿਸਿੰਗ ਲਿੰਕ ਸੜਕ 'ਤੇ ਫੁੱਲਾਂਵਾਲ ਚੌਕ ਤੋਂ ਜੈਨ ਮੰਦਰ ਚੌਕ ਤੱਕ ਦੋਨੋਂ ਪਾਸੇ ਬਣੀਆਂ ਗ੍ਰੀਨ ਬੈਲਟਾਂ, ਸਰਵਿਸ ਲਾਈਨਾਂ ਤੇ ਸ਼ਮਸ਼ਾਨਘਾਟ ਦੇ ਅੱਗੇ ਪੈਂਦੇ ...
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ (ਦੱਖਣੀ) ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਬੀਤੀ ਸ਼ਾਮ ਏਵਨ ਸਾਈਕਲਜ਼ ਲਿਮਟਿਡ ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਡਿਪਟੀ ...
ਲੋਹਟਬੱਦੀ, 20 ਮਈ (ਕੁਲਵਿੰਦਰ ਸਿੰਘ ਡਾਂਗੋਂ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੱਸ਼ਮੀ ਸੈਣੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਪੇਂਡੂ ਤੇ ਸ਼ਹਿਰੀ ਖੇਤਰ 'ਚ ਬੱਚਿਆਂ ਦੀ ਭਲਾਈ, ਸਾਂਭ ਸੰਭਾਲ ਲਈ ਕੁਝ ਸੰਸਥਾਵਾਂ ਲੋੜਵੰਦ ਬੱਚਿਆਂ ਨੂੰ ...
ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਸਰਕਾਰ ਸੁਣੇ ਤੇ ਪਹਿਲ ਦੇ ਆਧਾਰ 'ਤੇ ਹੱਲ ਕਰੇ ਤੇ ਟਾਲ ਮਟੋਲ ਦੀ ਨੀਤੀ ਨਾ ...
ਲੁਧਿਆਣਾ, 20 ਮਈ (ਸਲੇਮਪੁਰੀ)-ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦੀ ਸੂਬਾਈ ਜਥੇਬੰਦੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਮੱਖਣ ਸਿੰਘ ਵਾਹਿਦਪੁਰੀ, ਅਨਿਲ ਕੁਮਾਰ ਬਰਨਾਲਾ ਤੇ ਰਣਬੀਰ ਸਿੰਘ ਟੂਸੇ ਨੇ ਦੱਸਿਆ ਕਿ ਜਲ ਸਪਲਾਈ ਤੇ ...
ਲੁਧਿਆਣਾ, 20 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤਾਂ ਕੁਲਦੀਪ ਸਿੰਘ ਧਾਲੀਵਾਲ ਦਾ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਬਹੁ-ਵਿਸ਼ੇਸ਼ਤਾ ...
ਲੁਧਿਆਣਾ, 20 ਮਈ (ਅ.ਬ.)-ਕੋਚਿੰਗ ਸੈਂਟਰ 10+2 ਬੋਰਡ ਦੀਆਂ ਪ੍ਰੀਖਿਆਵਾਂ ਪੂਰੀ ਹੋਣ ਦੀ ਬੇਸਰਬੀ ਨਾਲ ਉਡੀਕ ਕਰ ਰਹੇ ਹਨ, ਕਿਉਂਕਿ ਖ਼ੇਤਰ ਦੇ ਬਹੁਤ ਸਾਰੇ ਵਿਦਿਆਰਥੀ ਆਈਲਟਸ/ਪੀ. ਟੀ. ਈ. ਪ੍ਰੀਖਿਆ ਲਈ ਬੈਠਦੇ ਹਨ, ਪਰ ਦੂਜੇ ਪਾਸੇ ਉਹ ਇੰਡਸਟਰੀ ਵਿਚ ਮੁਕਾਬਲੇ ਨੂੰ ਲੈ ਕੇ ...
ਲੁਧਿਆਣਾ, 20 ਮਈ (ਸਲੇਮਪੁਰੀ)-ਆਸ਼ਾ ਵਰਕਰਜ਼ ਅਤੇ ਫੈਸਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਇਕ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਕਮੇਟੀ ਦੀਆਂ ਆਗੂਆਂ ਵਲੋਂ ਸ਼ਮੂਲੀਅਤ ਕੀਤੀ ...
ਲੁਧਿਆਣਾ, 20 ਮਈ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਸਥਾਨਕ ਬਸਤੀ ਜੋਧੇਵਾਲ 'ਚ ਹੋਈ, ਜਿਸ ਵਿਚ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਕੇਸ਼ ਪਾਂਡੇ ਨੇ ਕਿਹਾ ਕਿ ਵਰਕਰ ਪਾਰਟੀ ਦੀ ...
ਲੁਧਿਆਣਾ, 20 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਓ ਐਂਡ ਐਮ ਸ਼ਾਖਾ ਵਲੋਂ ਕਾਰਵਾਈ ਕਰਦੇ ਹੋਏ ਵੱਖ-ਵੱਖ ਇਲਾਕਿਆਂ 'ਚ ਚੱਲ ਰਹੀਆਂ 7 ਰੰਗਾਈ ਮਿੱਲਾਂ ਦੇ ਸੀਵਰੇਜ ਕੁਨੈਕਸ਼ਨ ਕੱਟ ਦਿੱਤੇ ਗਏ | ਨਗਰ ਨਿਗਮ ਵਲੋਂ ਅਜਿਹੀਆਂ ਕਾਰਵਾਈਆਂ ਉਨ੍ਹਾਂ ਰੰਗਾਈ ਮਿੱਲਾਂ ...
ਫੁੱਲਾਂਵਾਲ, 20 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਕੇ. ਜੀ. ਵਿੰਗ ਲਈ 'ਹੀਟ ਦਾ ਬੀਟ' ਪਾਰਟੀ ਆਯੋਜਿਤ ਕੀਤੀ ਗਈ, ...
ਲੁਧਿਆਣਾ, 20 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੇ ਸਰਾਭਾ ਨਗਰ 'ਚ ਸਥਿਤ ਜ਼ੋਨ-ਡੀ ਦੇ ਮੀਟਿੰਗ ਹਾਲ 'ਚ ਅੱਜ ਰਿਕਵਰੀ ਨੂੰ ਲੈ ਕੇ ਇਕ ਮਹੱਤਵਪੂਰਨ ਬੈਠਕ ਬੁਲਾਈ ਗਈ | ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਇਸ ਬੈਠਕ 'ਚ ਨਗਰ ਨਿਗਮ ਕਮਿਸ਼ਨਰ ਸ਼ੇਨਾ ...
ਐੱਸ. ਐਮ. ਓ. ਨੇ ਕੀਤਾ ਸਨਮਾਨਿਤ ਲੁਧਿਆਣਾ, 20 ਮਈ (ਸਲੇਮਪੁਰੀ)-ਨਸ਼ਾ ਕੇਵਲ ਨਸ਼ਾ ਪੀੜਤ ਮਰੀਜ਼ ਦੀ ਜ਼ਿੰਦਗੀ ਹੀ ਨਹੀਂ ਬਲਕਿ ਪੂਰੇ ਪਰਿਵਾਰ ਦੀ ਜ਼ਿੰਦਗੀ ਨੂੰ ਨਰਕ ਬਣਾ ਕੇ ਰੱਖ ਦਿੰਦਾ ਹੈ, ਇਸ ਲਈ ਸਮਾਜ ਦੇ ਹਰੇਕ ਨਾਗਰਿਕ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਇਹ ...
ਲੁਧਿਆਣਾ, 20 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਠੋਸ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਸਾਮਾਨ ਵੀ ਕਬਜ਼ੇ 'ਚ ਲਿਆ ਜਾ ਰਿਹਾ ਹੈ | ਅੱਜ ਵੀ ਜ਼ੋਨ ਏ ਦੀ ਤਹਿਬਾਜ਼ਾਰੀ ਸ਼ਾਖਾ ਤੇ ਨਿਗਮ ਦੀ ਸਿਹਤ ਸ਼ਾਖਾ ਵਲੋਂ ਸਾਂਝੇ ਤੌਰ 'ਤੇ ...
ਲੁਧਿਆਣਾ, 20 ਮਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ ਸਾਬਕਾ ਪਟਵਾਰੀਆਂ ਤੇ ਕਾਨੂੰਗੋਆਂ ਦੀ ਠੇਕੇ 'ਤੇ ਭਰਤੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਤੇ ਜਿਉਂ ਹੀ ਸਰਕਾਰ ਵਲੋਂ ਭਰਤੀ ਲਈ ...
ਮੁੱਲਾਂਪੁਰ-ਦਾਖਾ, 20 ਮਈ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ ਪੜ੍ਹਾਈ ਤੋਂ ਪਹਿਲਾਂ ਆਈਲਟਸ ਦੀ ਕੋਚਿੰਗ ਲਈ ਮੁਕਾਬਲੇ ਦੇ ਦੌਰ 'ਚ ਵਿਦਿਆਰਥੀ ਹਜ਼ਾਰਾਂ ਰੁਪਏ ਫੀਸਾਂ ਭਰ ਕੇ ਆਈਲਟਸ ਕਰ ਰਹੇ ਹਨ, ਪਰ ਹੁਣ ਲੁਧਿਆਣਾ ਸਿਟੀ ਪਲਾਜ਼ਾ ਵਿਖੇ ਨਵੇਂ ਖੁੱਲ੍ਹੇ ਇੰਸਟੀਚਿਊਟ ...
ਲੁਧਿਆਣਾ, 20 ਮਈ (ਪੁਨੀਤ ਬਾਵਾ)-ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ (ਨਿਫ਼ਟ) ਦੇ ਨਿਰਦੇਸ਼ਕ ਮਿਸ. ਗੀਤਿਕਾ ਸਿੰਘ ਨੇ ਬਿਜ਼ਨਸ ਸੈਂਟਰ ਬਿਲਡਿੰਗ ਫੋਕਲ ਪੁਆਇੰਟ ਵਿਖੇ ਹੋਏ ਪ੍ਰੋਗਰਾਮ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰਦਿਆਂ ਨਿਫ਼ਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX