ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਸਵੱਛ ਅਭਿਆਨ ਮਿਸ਼ਨ ਤਹਿਤ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜੰਗੀ ਪੱਧਰ ਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਸ਼ਹਿਰ ਦੀ ਸਫ਼ਾਈ ਦਾ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸੁੱਕਾ ਅਤੇ ਗਿੱਲੇ ਕੂੜੇ ਨੂੰ ਵੱਖਰੇ-ਵੱਖਰੇ ਤੌਰ ਤੇ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਲੋਕਾਂ ਅਤੇ ਸਰਕਾਰੀ ਸਟਾਫ਼ ਦੇ ਆਪਸੀ ਸਹਿਯੋਗ ਨਾਲ ਹੀ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਫ਼ਾਈ ਅਤੇ ਸੁੰਦਰਤਾ ਲਈ ਸ਼ਹਿਰ ਦੀਆਂ ਗਲੀਆਂ ਵਿਚ ਪਲਾਸਟਿਕ ਦੇ ਕੂੜੇਦਾਨ ਰੱਖੇ ਜਾਣਗੇ, ਜਿਥੇ ਦੁਕਾਨਦਾਰ ਅਤੇ ਨਗਰ ਵਾਸੀ ਆਪਣੇ ਘਰ ਦਾ ਕੂੜਾ ਕਰਕਟ ਇਨ੍ਹਾਂ ਕੂੜੇਦਾਨਾਂ ਵਿਚ ਪਾ ਸਕਣਗੇ | ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਦੀਆਂ ਖਾਲੀ ਪਈਆਂ ਥਾਵਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੂਟੇ ਲਾਏ ਜਾਣਗੇ ਤਾਂ ਜੋ ਆਉਣ ਵਾਲੀ ਸਾਡੀ ਪੀੜ੍ਹੀ ਨੂੰ ਆਕਸੀਜਨ ਨਾਲ ਸਬੰਧਿਤ ਕੋਈ ਵੀ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਖਾਲੀ ਪਲਾਟ ਪਏ ਹਨ, ਉਨ੍ਹਾਂ ਪਲਾਟਾਂ ਦੇ ਮਾਲਕਾਂ ਨਾਲ ਤਾਲਮੇਲ ਕਰਕੇ ਉਥੇ ਸਫ਼ਾਈ ਕਰਵਾਉਣ, ਉਪਰੰਤ ਉਥੇ ਕੂੜਾ ਨਾ ਸੁੱਟਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੂਚਨਾ ਬੋਰਡ ਲਾਏ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਗਲੀਆਂ ਜਾਂ ਸੜਕਾਂ ਤੇ ਨਜਾਇਜ਼ ਕੂੜਾ ਸੁੱਟਦਾ ਪਾਇਆ ਜਾਂਦਾ ਹੈ ਜਾਂ ਸਫ਼ਾਈ ਅਭਿਆਨ ਵਿਚ ਕੋਈ ਮੁਸ਼ਕਿਲ ਖੜ੍ਹੀ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗਾ | ਇਸ ਦੌਰਾਨ ਥਾਂਦੇਵਾਲਾ ਰੋਡ, ਨਾਕਾ ਨੰਬਰ 1 ਦਰਬਾਰ ਸਾਹਿਬ ਅਤੇ ਬਾਗ ਵਾਲੀ ਗਲੀ ਵਿਚ ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ) ਗੁਲਪ੍ਰੀਤ ਸਿੰਘ ਔਲਖ, ਸਵਰਨਜੀਤ ਕੌਰ ਐਸ.ਡੀ.ਐਮ., ਬਿਪਨ ਕੁਮਾਰ ਅਗਰਵਾਲ ਕਾਰਜ ਸਾਧਕ ਅਫ਼ਸਰ, ਡਾ.ਨਰੇਸ਼ ਪਰੂਥੀ, ਤਰਸੇਮ ਗੋਇਲ ਕਲੀਨ ਐਡ ਗਰੀਨ ਸੇਵਾ ਸੁਸਾਇਟੀ, ਦੀਪਕ ਗਰਗ ਸਵੱਛ ਅਭਿਆਨ ਸੁਸਾਇਟੀ, ਪ੍ਰੋ. ਜਸਪਾਲ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਸ਼ਹਿਰ ਦੀ ਸਫ਼ਾਈ ਅਭਿਆਨ ਨਾਲ ਜੁੜੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ |
ਮਿਲਖ ਰਾਜ
ਮੰਡੀ ਲੱਖੇਵਾਲੀ- ਪਾਣੀ ਨੂੰ ਜ਼ਿੰਦਗੀ ਦੀ ਸਭ ਤੋਂ ਅਨਮੋਲ ਅਹਿਮ ਬੁਨਿਆਦੀ ਮੁੱਖ ਲੋੜ ਮੰਨਿਆਂ ਜਾਂਦਾ ਹੈ | ਪੁਰਾਣੇ ਸਮਿਆਂ ਵਿਚ ਜਦੋਂ ਵੀ ਕੋਈ ਪਿੰਡ ਵਸਾਇਆ ਜਾਂਦਾ ਤਾਂ ਸਭ ਤੋਂ ਪਹਿਲਾਂ ਇਸੇ ਅਹਿਮ ਲੋੜ ਨੂੰ ਮੁੱਖ ਰੱਖਦੇ ਹੋਏ ਕਿਸੇ ਨੀਵੇਂ ਥਾਂ 'ਤੇ ...
ਡੱਬਵਾਲੀ, 20 ਮਈ (ਇਕਬਾਲ ਸਿੰਘ ਸ਼ਾਂਤ)-ਰਾਜ ਸਭਾ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਕਿ ਇਕ-ਦੂਸਰੇ ਦੇ ਵਿਰੁੱਧ ਚੋਣ ਲੜਨ ਬਾਅਦ ਗੱਠਜੋੜ ਸਰਕਾਰ ਬਣਾਉਣ ਵਾਲੀ ਭਾਜਪਾ ਅਤੇ ਜਜਪਾ ਨੇ ਹਰਿਆਣਾ 'ਚ ਲੁੱਟ ਦੀ ਛੋਟ ਦਿੱਤੀ ਹੋਈ, ਜਿਸਦੀ ਪ੍ਰਤੱਖ ਝਲਕ ਸ਼ਰਾਬ ਘੋਟਾਲਾ, ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵੱਖ-ਵੱਖ ਖਾਲੀ ਪਲਾਟਾਂ ਵਿਚ ਰੁਪਾਣਾ ਪੇਪਰ ਮਿੱਲ ਦੀ ਸੁੱਟੀ ਜਾ ਰਹੀ ਸੁਆਹ ਅਤੇ ਚਿੱਟੀ ਕਲੀ ਲੋਕਾਂ ਲਈ ਸਿਰਦਰਦੀ ਬਣ ਗਈ ਹੈ | ਇਨ੍ਹਾਂ ਦਿਨਾਂ ਵਿਚ ਵਗ ਰਹੀਆਂ ਹਨੇਰੀਆਂ ਕਾਰਨ ...
ਮਲੋਟ, 20 ਮਈ (ਅਜਮੇਰ ਸਿੰਘ ਬਰਾੜ)-ਪੰਜਾਬ ਦੇ ਪਾਣੀ ਦੇ ਸੋਮਿਆਂ ਦਾ ਲੋਕਾਂ ਲਈ ਵਰਤੋਂ ਯੋਗ ਨਾ ਰਹਿਣਾ ਬੇਹੱਦ ਖ਼ਤਰਨਾਕ ਸਥਿਤੀ ਹੈ | ਇਹ ਪੰਜਾਬ ਦੇ ਬਹੁਗਿਣਤੀ ਲੋਕਾਂ ਦੀ ਸੁਰੱਖਿਆ ਅਤੇ ਹੋਂਦ ਦਾ ਮਾਮਲਾ ਬਣਦਾ ਹੈ ਅਤੇ ਇਸਦੇ ਹੱਲ ਵਿਚ ਹੋਣ ਵਾਲੀ ਕੋਈ ਵੀ ਦੇਰੀ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਹਰਮਹਿੰਦਰ ਪਾਲ)-'ਆਮ ਆਦਮੀ ਪਾਰਟੀ' ਦੇ ਸੂਬਾ ਸੰਯੁਕਤ ਸਕੱਤਰ (ਐਸ.ਸੀ. ਵਿੰਗ) ਵਰਿੰਦਰ ਢੋਸੀਵਾਲ ਨੇ ਖੇਤੀਬਾੜੀ ਵਿਕਾਸ ਅਧਿਕਾਰੀ (ਮੁਅੱਤਲੀ ਅਧੀਨ) ਸੰਦੀਪ ਬਹਿਲ 'ਤੇ ਕਥਿਤ ਜਾਅਲਸਾਜ਼ੀ ਤੇ ਰਿਸ਼ਵਤਖੋਰੀ ਦੇ ਦੋਸ਼ ਲਾਉਂਦੇ ਹੋਏ ਸ੍ਰੀ ...
ਮੰਡੀ ਬਰੀਵਾਲਾ, 20 ਮਈ (ਨਿਰਭੋਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਅਤੇ ਡੀ.ਡੀ.ਪੀ.ਓ ਦੀ ਯੋਗ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਜੰਡੋਕੇ ਵਿਚੋਂ ਬਲਾਕ ...
ਮੰਡੀ ਬਰੀਵਾਲਾ, 20 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬ ਕਰ ਕੇ ਉਸਦੇ ਵਿਰੁੱਧ ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ.ਐਸ.ਆਈ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿਚ ਜਾ ਰਹੇ ਹਨ | ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ ਤੇ ਰੋਸ ਪ੍ਰਦਰਸ਼ਨ 22 ਮਈ ਦਿਨ ਐਤਵਾਰ ਨੂੰ ਫ਼ਰੀਦਕੋਟ ਵਿਖੇ ਕੈਬਨਿਟ ਮੰਤਰੀ ਡਾ:ਬਲਜੀਤ ਕੌਰ ਦੇ ਘਰ ਅੱਗੇ ਰੱਖਿਆ ਗਿਆ ਸੀ, ਉਹ ਰੋਸ ...
ਮਿਲਖ ਰਾਜ ਮੰਡੀ ਲੱਖੇਵਾਲੀ- ਪਾਣੀ ਨੂੰ ਜ਼ਿੰਦਗੀ ਦੀ ਸਭ ਤੋਂ ਅਨਮੋਲ ਅਹਿਮ ਬੁਨਿਆਦੀ ਮੁੱਖ ਲੋੜ ਮੰਨਿਆਂ ਜਾਂਦਾ ਹੈ | ਪੁਰਾਣੇ ਸਮਿਆਂ ਵਿਚ ਜਦੋਂ ਵੀ ਕੋਈ ਪਿੰਡ ਵਸਾਇਆ ਜਾਂਦਾ ਤਾਂ ਸਭ ਤੋਂ ਪਹਿਲਾਂ ਇਸੇ ਅਹਿਮ ਲੋੜ ਨੂੰ ਮੁੱਖ ਰੱਖਦੇ ਹੋਏ ਕਿਸੇ ਨੀਵੇਂ ਥਾਂ 'ਤੇ ...
ਗਿੱਦੜਬਾਹਾ, 20 ਮਈ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਯੋਗੀ ਛੱਜੂਨਾਥ ਸਮਿ੍ਤੀ ਆਸ਼ਰਮ ਵਿਖੇ ਰਾਜੀਵ ਕੁਮਾਰ ਰਾਜੂ ਪਟਿਆਲਾ ਵਾਲਿਆਂ ਵਲੋਂ ਮਾਂ ਭਗਵਤੀ ਦੀ ਚੌਂਕੀ ਕਰਵਾਈ ਗਈ, ਜਿਸ ਮੌਕੇ ਆਸ਼ਰਮ ਦੇ ਮੁੱਖ ਸੰਚਾਲਕ ਬਾਬਾ ਅਵਤਾਰ ਨਾਥ ਜੀ ਸਾਜ ਵੰਦਨਾ, ਗਣੇਸ਼ ਵੰਦਨਾ, ...
ਗਿੱਦੜਬਾਹਾ, 20 ਮਈ (ਪਰਮਜੀਤ ਸਿੰਘ ਥੇੜ੍ਹੀ)-ਚੰਡੀਗੜ੍ਹ ਵਿਖੇ ਲੱਗੇ ਕਿਸਾਨਾਂ ਦੇ ਮੋਰਚੇ ਦੌਰਾਨ ਕਿਸਾਨ ਮੋਰਚੇ ਦੇ ਆਗੂਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਹੋਈ ਗੱਲਬਾਤ ਦੇ ਸਿਰੇ ਚੜ੍ਹਨ ਅਤੇ ਕਿਸਾਨ ਮੋਰਚੇ ਦੀ ਜਿੱਤ ਤੋਂ ਬਾਅਦ ਭਾਰਤੀ ਕਿਸਾਨ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਚੂੰਘਾਂ ਵਾਸੀਆਂ ਵਲੋਂ ਪੀਣ ਵਾਲੇ ਪਾਣੀ ਦੇ ਸਬੰਧ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਪਿੰਡ ਇਕਾਈ ਦੇ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਪਿੰਡ ਜੰਡਵਾਲਾ ਚੜ੍ਹਤ ਸਿੰਘ ਬਲਾਕ ਮਲੋਟ ਵਿਖੇ ਹੋਈ, ਜਿਸ ਵਿਚ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਅੱਜ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮਿਲਿਆ | ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ. ...
ਮੰਡੀ ਕਿੱਲਿਆਂਵਾਲੀ, 20 ਮਈ (ਇਕਬਾਲ ਸਿੰਘ ਸ਼ਾਂਤ)-ਦਫ਼ਤਰੀ ਕੰਮਕਾਜ 'ਚ ਸਮਾਂਬੱਧ ਤੇਜ਼ੀ ਲਿਆਉਣ ਲਈ 'ਆਪ' ਸਰਕਾਰ ਅਮਲੇ ਦੀ ਘੜੀ ਦੀਆਂ ਸੂਈਆਂ ਦਾ ਹਾਜ਼ਰੀ ਰਜਿਸਟਰ ਨਾਲ ਮਿਲਾਨ ਕਰਨ ਲੱਗੀ ਹੈ | ਜਿਸ ਵਿਚ ਸਰਕਾਰੀ ਅਮਲੇ ਦੀ ਸ਼ਾਹੀ-ਸੁਸਤੀ ਪਹਿਲੇ ਪੜਾਅ 'ਤੇ ਉਜਾਗਰ ਹੋ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਭੰਗਚੜੀ ਦੇ 22 ਸਾਲਾਂ ਦੇ ਨੌਜਵਾਨ ਅਰਸ਼ਦੀਪ ਸਿੰਘ ਦਾ ਪਿੰਡ ਦੇ ਹੀ ਵਿਅਕਤੀਆਂ ਦੁਆਰਾ ਜ਼ਹਿਰੀਲੀ ਚੀਜ਼ ਖਵਾ ਕੇ ਕਤਲ ਕਰਨ ਦਾ ਕਥਿਤ ਮਾਮਲਾ ਸਾਹਮਣੇ ਆਇਆ ਸੀ, ਜਿਸ ਦੇ ਖ਼ਿਲਾਫ਼ ਪੀੜਤ ਪਰਿਵਾਰ ਨੇ ...
ਮਲੋਟ, 20 ਮਈ (ਪਾਟਿਲ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ...
ਮਲੋਟ, 20 ਮਈ (ਅਜਮੇਰ ਸਿੰਘ ਬਰਾੜ)-ਗਰਾਮ ਪੰਚਾਇਤ ਰੱਥੜੀਆਂ ਵਿਖੇ 300 ਤੋਂ ਵੱਧ ਰੁੱਖ ਲਾਉਣ ਦਾ ਫ਼ੈਸਲਾ ਲਿਆ ਗਿਆ ਅਤੇ ਇਸ ਕਾਰਜ ਨੂੰ ਸ਼ੁਰੂ ਵੀ ਕਰ ਦਿੱਤਾ ਗਿਆ ਹੈ | ਗਰਾਮ ਪੰਚਾਇਤ ਰੱਥੜੀਆਂ ਦੀ ਅੰਜੂ ਰਾਣੀ ਸਰਪੰਚ, ਚਮਨ ਲਾਲ ਨੇ ਪਿੰਡ ਰੱਥੜੀਆਂ ਦੇ ਮਨਰੇਗਾ ...
ਲੰਬੀ, 20 ਮਈ (ਸ਼ਿਵਰਾਜ ਸਿੰਘ ਬਰਾੜ)-ਆਲ ਇੰਡੀਆ ਸੀਟੂ ਦੇ ਸੱਦੇ 'ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਵਧਦੀ ਮਹਿੰਗਾਈ ਅਤੇ ਮਾਣ ਭੱਤਾ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪੰਜਾਬ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਨਾਂਅ 'ਤੇ ਆਪਣਾ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਅਪਰ ਰੁਪਾਣਾ ਰਜਬਾਹਾ ਜੋ ਪਿੰਡ ਹਰੀਕੇ ਕਲਾਂ ਤੋਂ ਖੋਖਰ, ਭੁੱਟੀਵਾਲਾ, ਖਿੜਕੀਆਂਵਾਲਾ ਦੀ ਜ਼ਮੀਨ ਨੂੰ ਪਾਣੀ ਦਿੰਦਾ ...
ਦੋਦਾ, 20 ਮਈ (ਰਵੀਪਾਲ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਬਲਾਕ ਦੋਦਾ ਦੀ ਅਹਿਮ ਮੀਟਿੰਗ ਕਨਵੀਨਰ ਧਰਮਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਬੁਲਾਰਿਆਂ ਗੁਰਮੇਲ ਸਿੰਘ ਚੇਅਰਮੈਨ ਤਾਲਮੇਲ ਕਮੇਟੀ ਬਲਾਕ ਦੋਦਾ ਨੇ ਪ੍ਰੈੱਸ ਨੋਟ ਜਾਰੀ ...
ਗਿੱਦੜਬਾਹਾ, 20 ਮਈ (ਪਰਮਜੀਤ ਸਿੰਘ ਥੇੜ੍ਹੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਵਿਚ ਅੱਜ ਸੀ.ਡੀ.ਪੀ.ਓ. ਦੇ ਨਾਂਅ ਤੇ ਇਕ ਮੰਗ ਪੱਤਰ ਦਫ਼ਤਰ ਦੇ ਕਲਰਕ ਸ਼ਮਸ਼ੇਰ ਸਿੰਘ ਨੂੰ ਦਿੱਤਾ | ਉਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਨੂੰ ਪ੍ਫੁੱਲਿਤ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ:ਗੁਰਪ੍ਰੀਤ ਸਿੰਘ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਅਫ਼ਸਰ ਡਾ:ਜਗਸੀਰ ਸਿੰਘ ਦੀ ...
ਮੰਡੀ ਬਰੀਵਾਲਾ, 20 ਮਈ (ਨਿਰਭੋਲ ਸਿੰਘ)-ਪੰਜਾਬ ਸਰਕਾਰ ਵਲੋਂ ਸਟੇਟ ਪਲਾਨ ਸਕੀਮ 23 ਅਧੀਨ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਸਵੈ-ਰੁਜਗਾਰ ਮੁਹੱਈਆ ਕਰਵਾਉਣ ਵਾਸਤੇ 30 ਵਿਅਕਤੀਆਂ ਨੂੰ ਇੰਟਰਪ੍ਰਨਿਓਰ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਟ੍ਰੇਨਿੰਗ ਮੁਹੱਈਆ ਕਰਵਾਈ ...
ਮਲੋਟ, 20 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਵਿਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਮੈਡਮ ਇਕਬਾਲ ਕੌਰ ਨੇ ਯੋਗ ਗਤੀਵਿਧੀਆਂ ਦੀ ਚੱਲ ਰਹੀ ਲੜੀ ਵਿਚ ਤੀਜੀ ਗਤੀਵਿਧੀ ਦਾ ਆਗਾਜ਼ ਕੀਤਾ, ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪੋ੍ਰਗਰਾਮ ਅਧੀਨ ਡੇਂਗੂ-ਮਲੇਰੀਆ ਦੀ ਬਿਮਾਰੀ ਨੂੰ ਫ਼ੈਲਣ ਤੋਂ ਬਚਾਅ ਲਈ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਸੀਮਾ ਗੋਇਲ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਵਿਚ ਹਰਿੰਦਰ ਸਿੰਘ ਅਤੇ ਨਵਲਦੀਪ ਸ਼ਰਮਾ ਦੀ ਵਿਕਟੇਮਾਈਜੇਸ਼ਨ ਰੱਦ ਕਰਵਾਉਣ ਲਈ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਲੋਂ ਪੰਜਾਬ ਸਰਕਾਰ ਦੁਆਰਾ ਸੇਵਾ ਮੁਕਤ ਪਟਵਾਰੀ ਅਤੇ ਕਾਨੂੰਨਗੋ ਨੂੰ ਠੇਕੇ 'ਤੇ ਰੱਖਣ ਅਤੇ ਪਾਵਰਕਾਮ ਦੀ ਮੈਨੇਜਮੈਂਟ ...
ਗਿੱਦੜਬਾਹਾ, 20 ਮਈ (ਪਰਮਜੀਤ ਸਿੰਘ ਥੇੜ੍ਹੀ)-ਸਿੱਧ ਬਾਬਾ ਗੰਗਾ ਰਾਮ ਦੀ 91ਵੀਂ ਬਰਸੀ ਦੇ ਸਬੰਧ ਵਿਚ ਮਹੰਤ ਸ੍ਰੀ ਭਰਪੂਰ ਦਾਸ ਮਲਕਾਨੇ ਵਾਲਿਆਂ ਦੀ ਰਹਿਨੁਮਾਈ ਹੇਠ ਡੇਰਾ ਬਾਬਾ ਸ੍ਰੀ ਗੰਗਾ ਰਾਮ ਵਿਖੇ ਸ੍ਰੀ ਮਦਭਾਗਵਤ ਕਥਾ ਕਰਵਾਈ ਜਾ ਰਹੀ ਹੈ | ਇਸ ਕਥਾ ਦੇ ਪੰਜਵੇਂ ...
ਲੰਬੀ, 20 ਮਈ (ਮੇਵਾ ਸਿੰਘ)-ਵਿਧਾਨ ਸਭਾ ਹਲਕਾ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵਲੋਂ ਹਲਕੇ ਦੇ ਵਿਕਾਸ ਲਈ ਬੀਤੀ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ | ਇਸ ਵਕਤ ਉਨ੍ਹਾਂ ਦੇ ਨਾਲ ਅਮੀਤ ਸਿੰਘ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਵਾਇਸ ਆਫ਼ ਯੂਥ ਸੰਸਥਾ ਦੁਆਰਾ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਤਵੰਤ ਕੌਰ ਵੀ ਹਾਜ਼ਰ ਸਨ | ਕਾਲਜ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਲੱਖੇਵਾਲੀ ਦੇ ਖੇਤ ਮਜ਼ਦੂਰ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਡਾ:ਬਲਜੀਤ ਕੌਰ ਵਲੋਂ ਸਹਾਇਤਾ ਰਾਸ਼ੀ ਦਾ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸੀ-ਪਾਈਟ ਕੈਂਪ ਦੇ ਇੰਚਾਰਜ ਸ੍ਰੀ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ ਹੈ ਅਤੇ ਇਸ ਨਾਲ ਪਾਣੀ ਦੀ ਬੱਚਤ ਵੀ ਹੁੰਦੀ ਹੈ | ਇਹ ਪ੍ਰਗਟਾਵਾ ਉੱਘੇ ਕਾਰੋਬਾਰੀ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ...
ਮੰਡੀ ਬਰੀਵਾਲਾ, 20 ਮਈ (ਨਿਰਭੋਲ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਅਗਵਾਈ 'ਚ ਬਿਮਾਰੀਆਂ ਤੋਂ ਬਚਾਉਣ ਲਈ ਜਾਗਰੂਕ ਕੀਤਾ ਅਤੇ ਛੱਪੜਾਂ ਵਿਚ ਤੇਲ ਪਾਇਆ ਗਿਆ | ਇਸ ਦੌਰਾਨ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਪਿੰਡ ਵੜਿੰਗ, ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੀ. ਏ. ਭਾਗ ਤੀਜਾ, ਸਮੈਸਟਰ ਪੰਜਵਾਂ ਦਾ ਸੌ ਫੀਸਦੀ ਨਤੀਜਾ ਰਿਹਾ ਹੈ | ਕਾਲਜ ਦੇ ਡੀਨ ਅਕਾਦਮਿਕ ਡਾ. ...
ਮਲੋਟ, 20 ਮਈ (ਪਾਟਿਲ)-ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕਪਤਾਨ ਪੁਲਿਸ ਸਥਾਨਕ ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੀ ਅਗਵਾਈ ਹੇਠ ਇੰਸਪੈਕਟਰ ਦਿਨੇਸ਼ ਕੁਮਾਰ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਬੀਤੇ ਦਿਨ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕੋਲੋਂ ਨਸ਼ਾ ਵਿਰੋਧੀ ਜਾਗਰੂਕਤਾ ਸਟਿੱਕਰ ਜਾਰੀ ਕਰਵਾਇਆ ਗਿਆ | ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਸਾਲਾਂ 'ਚ ਡੇਂਗੂ ਅਤੇ ਮਲੇਰੀਆ ਦੇ ਪ੍ਰਕੋਪ ਨੂੰ ਵੇਖਦੇ ਹੋਏ ਸਿਵਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਸਬੰਧੀ ਵਿਚ ਨਜ਼ਰ ਨਹੀਂ ਆ ਰਿਹਾ | ਸ਼ਹਿਰੀ ...
ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਲੂਅ ਤੋਂ ਬਚਣ ਲਈ ਜਾਗਰੂਕਤਾ ਬੈਨਰ ਜਾਰੀ ਕੀਤਾ | ਇਸ ਸਮੇਂ ਸਿਵਲ ਸਰਜਨ ਡਾ:ਰੰਜੂ ਸਿੰਗਲਾ, ਸਿਹਤ ਪੋ੍ਰਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਅਤੇ ਦਫ਼ਤਰੀ ...
ਮਲੋਟ, 20 ਮਈ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਪਲੇਸਮੈਂਟ ਸੈੱਲ ਵਲੋਂ ਰੁਜ਼ਗਾਰ ਪ੍ਰਾਪਤੀ ਲਈ ਸੈਮੀਨਾਰ ਲਗਾਇਆ ਗਿਆ | ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹਮੇਸ਼ਾ ਹੀ ਕਾਰਜਸ਼ੀਲ ਰਿਹਾ ਹੈ | ਇਸ ...
ਲੰਬੀ, 20 ਮਈ (ਮੇਵਾ ਸਿੰਘ)-ਸਟੇਟ ਇੰਸਟੀਚਿਊਟ ਆਫ ਨਰਸਿੰਗ ਅਤੇ ਪੈਰਾ ਮੈਡੀਕਲ ਸਾਇੰਸਜ਼ ਬਾਦਲ ਵਿਖੇ ਇੰਟਰਨੈਸ਼ਨਲ ਨਰਸਿੰਗ ਹਫ਼ਤੇ ਦੇ ਸੰਬੰਧ 'ਚ 12 ਤੋਂ 18 ਮਈ 2022 ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪਿ੍ੰਸੀਪਲ ਮੈਡਮ ਡਾ. ਸੁਮਨ ਸ਼ਰਮਾ ਨੇ ਦੱਸਿਆ ਕਿ ਪੈਰਾ ...
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਗਰੁੱਪ ਆਫ਼ ਇੰਸਟੀਟਿਊਬਮਜ਼ ਵਲੋਂ ਬੀਤੇ ਦਿਨੀਂ ਬੱਚਿਆਂ ਦੇ ਸਰੀਰਕ ਵਿਕਾਸ ਅਤੇ ਤੰਦਰੁੁਸਤੀ ਲਈ ਸਪੋਰਟਸ ਅਕੈਡਮੀ ਦਾ ਉਦਘਾਟਨ ਕੀਤਾ ਗਿਆ | ਇਸ ਅਕੈਡਮੀ ਦਾ ਉਦਘਾਟਨ ਸਰਸਵਤੀ ਕਮੇਟੀ ਦੇ ਸਰਪ੍ਰਸਤ ਪਵਨ ਗੋਇਲ, ਪ੍ਰਧਾਨ ...
ਸਾਦਿਕ, 20 ਮਈ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਦੀ ਅਗਵਾਈ 'ਚ ਚੰਡੀਗੜ੍ਹ ਤੋਂ ਕਿਸਾਨੀ ਮੋਰਚੇ 'ਚ ਜਿੱਤ ਪ੍ਰਾਪਤ ਕਰਕੇ ਵਾਪਸ ਆਉਣ 'ਤੇ ਸਾਦਿਕ ਵਿਖੇ ਕਿਸਾਨ ਆਗੂ ਬਖਤੌਰ ਸਿੰਘ ...
ਕੋਟਕਪੂਰਾ, 20 ਮਈ (ਮੋਹਰ ਸਿੰਘ ਗਿੱਲ)-ਸਥਾਨਕ ਪ੍ਰੇਮ ਨਗਰ ਵਿਚ ਸਥਿਤ ਹੈਪੀ ਪਬਲਿਕ ਸਕੂਲ ਦੇ ਮੁੱਖ ਅਧਿਆਪਕ ਬਲਕਰਨ ਰਾਮ ਨੇ ਦੱਸਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਟਰਮ-1 ਦੇ ਨਤੀਜੇ 'ਚ ਸਕੂਲ ਦੀ ਵਿਦਿਆਰਥਣ ਹਰਮਨ ਕੌਰ ਪੁੱਤਰੀ ...
ਬਰਗਾੜੀ, 20 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਅਤੇ ਗਲੋਬਲ ਸਕੂਲ ਬਰਗਾੜੀ ਦੇ ਬੱਚਿਆਂ ਦਾ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਸਕਾਊਟ ਗਾਈਡੈਂਸ ਟ੍ਰੇਨਿੰਗ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸਕੂਲ ਪਿ੍ੰਸੀਪਲ ਅਜੇ ਸ਼ਰਮਾ ਨੇ ਕੀਤਾ | ਇਸ ਕੈਂਪ ਵਿਚ ਦੋਨਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX