ਭੀਖੀ, 20 ਮਈ (ਗੁਰਿੰਦਰ ਸਿੰਘ ਔਲਖ)-ਬਹੁਜਨ ਸਮਾਜ ਪਾਰਟੀ ਦੀ ਅਗਵਾਈ ਹੇਠ ਮਜ਼ਦੂਰ ਜਥੇਬੰਦੀਆਂ ਵਲੋਂ ਮਜ਼ਦੂਰਾਂ ਦੀ ਮੰਗਾਂ ਨੂੰ ਲੈ ਕੇ ਕਸਬਾ ਭੀਖੀ 'ਚ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ ਤੇ ਨਗਰ ਪੰਚਾਇਤ ਦਫ਼ਤਰ ਅੱਗੇ ਮਾਰਕਿਟ ਦੀ ਪਾਰਕਿੰਗ 'ਚ ਧਰਨਾ ਦਿੱਤਾ ਗਿਆ | ਧਰਨੇ ਤੋਂ ਪਹਿਲਾਂ ਮਜ਼ਦੂਰ, ਗੁਰੂ ਰਵਿਦਾਸ ਮੰਦਰ ਧਲੇਵਾਂ ਰੋਡ ਵਿਖੇ ਵੱਡੀ ਗਿਣਤੀ 'ਚ ਇਕੱਤਰ ਹੋਏ ਅਤੇ ਉਸ ਤੋਂ ਬਾਅਦ ਕਸਬੇ ਦੇ ਮੁੱਖ ਬਾਜ਼ਾਰ ਵਿਚੋਂ ਹੁੰਦੇ ਹੋਏ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਭੁਪਿੰਦਰ ਸਿੰਘ ਬੀਰਵਲ, ਸੂਬਾ ਸਕੱਤਰ ਮੰਗਤ ਰਾਮ ਭੀਖੀ, ਸਰਵਰ ਕੁਰੈਸ਼ੀ ਭੀਖੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਹਮੇਸ਼ਾ ਹੀ ਕਿਰਤੀਆਂ ਦੇ ਹੱਕਾਂ ਦੀ ਅਣਦੇਖੀ ਕੀਤੀ ਹੈ, ਜਿਸ ਕਾਰਨ ਮਜ਼ਦੂਰ ਹੱਡ-ਭੰਨਵੀਂ ਮਿਹਨਤ ਕਰਨ ਦੇ ਬਾਵਜੂਦ ਤੰਗੀਆਂ ਤਰੁਸ਼ੀਆਂ ਵਾਲੀ ਜ਼ਿੰਦਗੀ ਜਿਊਾ ਰਹੇ ਹਨ | ਆਗੂਆਂ ਨੇ ਕਿਹਾ ਕਿ ਸਰਕਾਰਾਂ ਵਲੋਂ ਇੰਨੀ ਮਹਿੰਗਾਈ ਕਰ ਦਿੱਤੀ ਗਈ ਹੈ ਕਿ ਦਿਹਾੜੀ ਕਰਨ 'ਤੇ ਵੀ ਮਜ਼ਦੂਰ ਪਰਿਵਾਰ ਦਾ ਪੇਟ ਨਹੀਂ ਭਰ ਸਕਦਾ | ਸਰਕਾਰਾਂ ਨੇ ਹਮੇਸ਼ਾ ਹੀ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾਈ ਹੈ ਪਰ ਹੁਣ ਮਜ਼ਦੂਰ ਵਰਗ ਚੁੱਪ ਕਰ ਕੇ ਨਹੀਂ ਬੈਠੇਗਾ | ਉਨ੍ਹਾਂ ਨਾਇਬ ਤਹਿਸੀਲਦਾਰ ਭੀਖੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਮਜ਼ਦੂਰ ਔਰਤਾਂ ਦੀ ਦਿਹਾੜੀ 400 ਰੂਪੈ, ਝੋਨਾ ਲਵਾਈ ਪ੍ਰਤੀ ਏਕੜ 6 ਹਜ਼ਾਰ ਰੂਪੈ, ਨਰਮੇਂ ਦੀ ਚੁਗਾਈ 1500 ਕੁਇੰਟਲ, ਉਸਾਰੀ ਮਜ਼ਦੂਰ ਦੀ ਦਿਹਾੜੀ 700 ਰੂਪੈ ਤੇ ਦੁਕਾਨਾਂ ਦੇ ਕੰਮ ਕਰਦੇ ਕਾਮਿਆਂ ਨੂੰ 15 ਹਜ਼ਾਰ ਪ੍ਰਤੀ ਮਹੀਨਾ ਤਨਖ਼ਾਹ ਕਰਨ ਦੀ ਮੰਗ ਕੀਤੀ | ਇਸ ਤੋਂ ਇਲਾਵਾ ਮਗਨਰੇਗਾ ਮਜ਼ਦੂਰਾਂ ਨੰੂ ਸਾਲ 'ਚ 200 ਦਿਨ ਦਿਹਾੜੀ ਮਿਲਣਾ ਯਕੀਨੀ ਬਣਾਏ ਜਾਣ, ਮਜ਼ਦੂਰ ਪਰਿਵਾਰਾਂ ਦਾ ਸਰਕਾਰੀ ਬੀਮਾ ਕੀਤਾ ਜਾਵੇ ਅਤੇ ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਲਈ ਜਿੱਥੇ ਕਿਸਾਨਾਂ ਨੰੂ ਮੁਆਵਜ਼ਾ ਦਿੱਤਾ ਗਿਆ ਹੈ ਉੱਥੇ ਹੀ ਖੇਤ ਮਜ਼ਦੂਰਾਂ ਨੰੂ ਵੀ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਨਾਇਬ ਤਹਿਸੀਲਦਾਰ ਭੀਖੀ ਅਮਿਤ ਕੁਮਾਰ ਨੇ ਆਗੂਆਂ ਤੋਂ ਮੰਗ ਪੱਤਰ ਲੈਂਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪੰਜਾਬ ਸਰਕਾਰ ਤੱਕ ਪਹੁੰਚਦਾ ਕਰਨਗੇ | ਉਨ੍ਹਾਂ ਕਿਹਾ ਕਿ ਨਰਮੇਂ ਮਰੇ ਦਾ ਮੁਆਵਜ਼ਾ 24 ਮਈ ਤੋਂ ਬਾਅਦ ਮਜ਼ਦੂਰਾਂ ਦੇ ਖਾਤਿਆਂ 'ਚ ਪਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ | ਆਗੂਆਂ ਪ੍ਰਸ਼ਾਸਨ ਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ 24 ਮਈ ਨੂੰ ਸੂਬਾ ਪੱਧਰੀ ਤਿੱਖਾ ਸੰਘਰਸ਼ ਕਰਨਗੇ | ਇਸ ਮੌਕੇ ਸੀ.ਪੀ. ਆਈ. ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਸਿੰਗ ਚੌਹਾਨ, ਰਘਬੀਰ ਸਿੰਘ ਸਮਾਉਂ, ਬਿੱਕਰ ਸਿੰਘ ਹਥੋਆ, ਸੁਖਦੇਵ ਸਿੰਘ ਭੀਖੀ, ਸ਼ੇਰ ਸਿੰਘ ਬੁਢਲਾਡਾ, ਗੁਰਬਿੰਦਰ ਸਿੰਘ ਮੱਤੀ ਆਦਿ ਨੇ ਵੀ ਸੰਬੋਧਨ ਕੀਤਾ |
ਬਰੇਟਾ, 20 ਮਈ (ਜੀਵਨ ਸ਼ਰਮਾ)-ਇਲਾਕੇ ਅੰਦਰ ਨਹਿਰੀ ਪਾਣੀ ਦੀ ਘਾਟ ਸਬੰਧੀ ਨਹਿਰ ਸੰਘਰਸ਼ ਕਮੇਟੀ ਦੀ ਮੀਟਿੰਗ ਸੰਘਰੇੜੀ ਨਹਿਰੀ ਕੋਠੀ ਵਿਖੇ ਹੋਈ | ਇਸ ਦੌਰਾਨ ਮੰਗ ਕੀਤੀ ਗਈ ਕਿ ਭਰਥਲਾ ਹੈੱਡ ਤੋਂ ਰੋਹਟੀ ਪੁਲ ਤੱਕ 26 ਕਿੱਲੋਮੀਟਰ ਤੱਕ ਕੱਚੀ ਨਹਿਰ ਨੂੰ ਪੱਕਾ ਕੀਤਾ ...
ਮਾਨਸਾ/ ਬੁਢਲਾਡਾ, 20 ਮਈ (ਫੱਤੇਵਾਲੀਆ, ਰਾਹੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਗਠਿਤ ਕੀਤੀਆਂ ਕਮੇਟੀਆਂ ਚ ਮਾਨਸਾ ਜਿਲ੍ਹੇ ਦੇ ਦੋ ਵਿਧਾਇਕਾਂ ਨੂੰ ਦੋ ਕਮੇਟੀਆਂ ਦੇ ਚੇਅਰਮੈਨ ਵਜੋ ਨੁਮਾਇੰਦਗੀ ਮਿਲੀ ...
ਮਾਨਸਾ, 20 ਮਈ (ਸਟਾਫ਼ ਰਿਪੋਰਟਰ)-ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਖਤਮ ਕਰਨ ਤਹਿਤ ਸਥਾਨਕ ਸ਼ਹਿਰ ਦੇ ਵਾਰਡ ਨੰਬਰ: 6 ਦੇ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ੇ ਦੇ ਖਾਤਮੇ ਲਈ 11 ਮੈਂਬਰੀ ਕਮੇਟੀ ਗਠਿਤ ਕੀਤੀ ਹੈ | ਕਮੇਟੀ ਦੇ ਮੈਂਬਰ ਕੌਂਸਲਰ ਅਮਨਦੀਪ ...
ਜੀ.ਐਮ.ਅਰੋੜਾ
ਸਰਦੂਲਗੜ੍ਹ-ਹਲਕਾ ਸਰਦੂਲਗੜ੍ਹ ਦੇ ਸਾਰੇ ਪਿੰਡਾਂ ਵਿਚ ਹੀ ਪੀਣ ਵਾਲਾ ਸ਼ੁੱਧ ਪਾਣੀ ਨਾ ਮਿਲਣਾ ਲੋਕਾਂ ਲਈ ਸਭ ਤੋਂ ਵੱਡੀ ਸਮੱਸਿਆ ਹੈ | ਭਾਵੇਂ ਸੂਬੇ ਦੀ ਪਹਿਲਾਂ ਰਹੀ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਹਰ ਪਿੰਡ, ਸ਼ਹਿਰ ...
ਮਾਨਸਾ, 20 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਮਿਆਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ | ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੇ ਨਿਰਦੇਸ਼ਾਂ 'ਤੇ ਜ਼ਿਲ੍ਹੇ 'ਚ ਅਧਿਕਾਰੀ ਤੇ ਕਰਮਚਾਰੀ ਦਿਨ ਰਾਤ ...
ਜੋਗਾ, 20 ਮਈ (ਹਰਜਿੰਦਰ ਸਿੰਘ ਚਹਿਲ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਝੋਨਾ ਲਵਾਈ ਪ੍ਰਤੀ ਏਕੜ 6 ਹਜ਼ਾਰ, ਦਿਹਾੜੀ 700 ਰੁਪਏ ਕਰਾਉਣ ਲਈ, ਵੱਧ ਰਹੀ ਮਹਿੰਗਾਈ ਖ਼ਿਲਾਫ਼, 25 ਮਈ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦੇਣ ਦੇ ਸੱਦੇ ਤਹਿਤ ...
ਮਾਨਸਾ, 20 ਮਈ (ਬਲਵਿੰਦਰ ਸਿੰਘ ਧਾਲੀਵਾਲ)-ਨਹਿਰੀ ਪਟਵਾਰੀਆਂ ਅਤੇ ਜ਼ਿਲੇ੍ਹਦਾਰਾਂ ਦੀਆਂ ਖ਼ਤਮ ਕੀਤੀਆਂ ਅਸਾਮੀਆਂ ਮੁੜ ਬਹਾਲ ਕਰਨ ਸਬੰਧੀ ਨਹਿਰੀ ਪਟਵਾਰ ਯੂਨੀਅਨ ਇਕਾਈ ਮਾਨਸਾ ਮੰਡਲ ਆਈ.ਬੀ. ਜਵਾਹਰਕੇ ਵਲੋਂ ਹਲਕਾ ਮੌੜ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ...
ਮਾਨਸਾ, 20 ਮਈ (ਬਲਵਿੰਦਰ ਸਿੰਘ ਧਾਲੀਵਾਲ)-ਨਰਮੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਭਾਕਿਯੂ (ਸਿੱਧੂਪੁਰ) ਵਲੋਂ ਸਥਾਨਕ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਜਥੇਬੰਦੀ ਦੇ ਬਲਾਕ ਪ੍ਰਧਾਨ ਰੂਪ ਸਿੰਘ ਖਿਆਲਾ, ਲਖਵੀਰ ਸਿੰਘ ਅਕਲੀਆ ਅਤੇ ਮੱਖਣ ਸਿੰਘ ਭੈਣੀਬਾਘਾ ...
ਚਾਉਕੇ, 20 ਮਈ (ਮਨਜੀਤ ਸਿੰਘ ਘੜੈਲੀ)-ਇਫ਼ਕੋ ਦੇ ਡਾਇਰੈਕਟਰ ਅਤੇ ਭਾਜਪਾ ਦੇ ਸਰਗਰਮ ਆਗੂ ਜਗਦੀਪ ਸਿੰਘ ਨਕੱਈ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਪੰਜਾਬ 'ਚ ਪਾਰਟੀ ਨੂੰ ...
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਦੀ ਸਭ ਤੋਂ ਪੁਰਾਣੀ ਵਿੱਦਿਅਕ ਸੰਸਥਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਸਾਬੋ ਦੀ ਪਿ੍ੰ. ਵੀਰ ਕੌਰ (70) ਦੀ ਅੱਜ ਇਕ ਹਾਦਸੇ 'ਚ ਮੌਤ ਹੋਣ ਕਾਰਨ ਇਲਾਕੇ ਭਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ | ਖ਼ਾਲਸਾ ...
ਮਹਿਮਾ ਸਰਜਾ, 20 ਮਈ (ਰਾਮਜੀਤ ਸ਼ਰਮਾ)-ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿਖੇ ਨਵੇਂ ਬਣੇ ਸਾਇੰਸ ਰੂਮ ਅਤੇ ਕਲਾਸ ਰੂਮ ਦਾ ਉਦਘਾਟਨ ਕੀਤਾ | ਇਸ ਮੌਕੇ ਬੋਲਦਿਆਂ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ...
ਭਾਗੀਵਾਂਦਰ, 20 ਮਈ (ਮਹਿੰਦਰ ਸਿੰਘ ਰੂਪ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਅੱਠਵੀਂ ਜਮਾਤ ਤੱਕ ਦੇ ਐੱਸ. ਸੀ./ਐੱਸ.ਟੀ. ਤੇ ਬੀ. ਪੀ. ਐਲ. ਸ਼੍ਰੇਣੀ 'ਚ ਆਉਂਦੇ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਦੇ ਫ਼ੈਸਲੇ 'ਤੇ ਪ੍ਰਤੀਕਰਮ ਪ੍ਰਗਟ ...
ਬਠਿੰਡਾ, 20 ਮਈ (ਅਵਤਾਰ ਸਿੰਘ)-ਅੱਜ ਸੀ.ਆਈ.ਟੀ.ਯੂ (ਸੀਟੂ) ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਇਕੱਠੇ ਹੋਣ ਉਪਰੰਤ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਅਤੇ ਘੱਟੋ-ਘੱਟ ਉਜ਼ਰਤਾਂ ਦੇ ਵਾਧੇ ਸੰਬੰਧੀ ਦੇਸ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਏ. ...
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੀ ਲੜੀ 'ਚ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਲੇਲੇਵਾਲਾ ਪਿੰਡ ਇਕਾਈ ਦੀ ਚੋਣ ਕੀਤੀ | ਜਥੇਬੰਦੀ ਵਲੋਂ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਗਿਆ ਕਿ ...
ਸੰਗਤ ਮੰਡੀ, 20 ਮਈ (ਅੰਮਿ੍ਤਪਾਲ ਸ਼ਰਮਾ)-ਸਰਕਾਰੀ ਸਕੂਲ ਰਾਏ ਕੇ ਕਲਾਂ ਵਿਖੇ ਪਿ੍ੰਸੀਪਲ ਕੁਲਵਿੰਦਰ ਸਿੰਘ ਜੀ ਦੇ ਨਿਰਦੇਸ਼ਾਂ ਤਹਿਤ ਰੈੱਡ ਆਰਟਸ ਪੰਜਾਬ' ਦੇ ਨਾਟਕਕਾਰਾਂ ਦੁਆਰਾ ਨਸ਼ਿਆਂ ਵਿਰੁੱਧ ਜਾਗਰੂਕਤਾ ਤਹਿਤ ਨੁੱਕੜ ਨਾਟਕ- ਆਖਿਰ ਕਦੋਂ ਤੱਕ ਦਾ ਮੰਚਨ ਕੀਤਾ ...
ਬਠਿੰਡਾ, 20 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਡਿਗਦੇ ਮਿਆਰ ਨੂੰ ਬਚਾਉਣ ਹਿੱਤ ਤਰ-ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਤਹਿਤ 'ਪਾਣੀ ਬਚਾਓ, ...
ਤਲਵੰਡੀ ਸਾਬੋ, 20 ਮਈ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ. ਐਸ. ਐਸ. ਵਿਭਾਗ ਵਲੋਂ ਡਾ. ਜਤਿੰਦਰ ਸਿੰਘ ਬੱਲ ਪਰੋ. ਚਾਂਸਲਰ ਦੇ ਯਤਨਾਂ ਸਦਕਾ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਹਾਰਾ ਕਲੱਬ ਤਲਵੰਡੀ ਸਾਬੋ ਤੇ ਸਿਵਲ ਸਰਜਨ ਬਠਿੰਡਾ ਦੇ ...
ਮਹਿੰਦਰ ਸਿੰਘ ਰੂਪ ਭਾਗੀਵਾਂਦਰ-ਸਥਾਨਕ ਪਿੰਡ ਭਾਗੀਵਾਂਦਰ ਦੀ ਭਾਗੀ ਪਤੀ ਦਾ ਜਲ ਘਰ ਅੱਜ-ਕੱਲ੍ਹ ਸਫ਼ਾਈ ਪੱਖੋਂ ਕਾਫ਼ੀ ਮਾੜੀ ਹਾਲਤ 'ਚੋਂ ਗੁਜ਼ਰ ਰਿਹਾ ਹੈ | ਪੀਣ ਵਾਲੇ ਡੱਗਾਂ ਵਿਚ ਘਾਹ ਫੂਸ ਦੀ ਭਰਮਾਰ ਜ਼ੋਰਾਂ 'ਤੇ ਹੈ, ਇਹ ਪਾਣੀ ਪੀਣ ਯੋਗ ਨਾ ਹੋਣ ਕਰਕੇ ਪਿੰਡ ...
ਗੋਨਿਆਣਾ, 20 ਮਈ (ਬਰਾੜ ਆਰ. ਸਿੰਘ)-ਪੰਜਾਬ ਸਿਹਤ ਵਿਭਾਗ ਦੀ ਕਾਰਜ਼ਸ਼ੈਲੀ ਦਾ ਕਿਸੇ ਸਿਹਤ ਅਧਿਕਾਰੀ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਨਿਵੇਕਲਾ ਅੰਦਾਜ਼ ਵੇਖਣ ਨੂੰ ਸਾਹਮਣੇ ਆਇਆ ਹੈ | ਬੀਤੇ ਕੁੱਝ ਸਮੇਂ ਤੋਂ ਐਸ. ਐਮ. ਓ. ਨਥਾਣਾ ਡਾ. ਸੰਦੀਪ ਸਿੰਗਲਾ 'ਤੇ ਉਸ ਅਧੀਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX