ਤਾਜਾ ਖ਼ਬਰਾਂ


ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  1 day ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  1 day ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  1 day ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  1 day ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  1 day ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  1 day ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  1 day ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  1 day ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  1 day ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  1 day ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  1 day ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  1 day ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  1 day ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇੱਕ ਕਾਬੂ
. . .  1 day ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  1 day ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  1 day ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਕਪੂਰਥਲਾ / ਫਗਵਾੜਾ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ਤੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ - ਜਸਟਿਸ ਜਸਬੀਰ ਸਿੰਘ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਪਲੀਤ ਹੋ ਰਹੇ ਵਾਤਾਵਰਣ ਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਇਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਟਿਸ (ਸੇਵਾ ਮੁਕਤ) ਜਸਬੀਰ ਸਿੰਘ ਚੇਅਰਮੈਨ ਕੌਮੀ ਗਰੀਨ ਟਿ੍ਬਿਊਨਲ ਮੌਨੀਟਰਿੰਗ ਕਮੇਟੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਐਸ.ਸੀ. ਅਗਰਵਾਲ, ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਬਾਬੂ ਰਾਮ (ਦੋਵੇਂ ਮੈਂਬਰ ਗਰੀਨ ਟਿ੍ਬਿਊਨਲ) ਦੀ ਮੌਜੂਦਗੀ ਵਿਚ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ ਉਪਰੰਤ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਵਿੱਖ 'ਚ ਮਨੁੱਖ ਨੂੰ ਪਾਣੀ ਦੀ ਕਮੀ ਵਰਗੀਆਂ ਬਹੁਤ ਵੱਡੀਆਂ ਚਣੌਤੀਆਂ ਦਰਪੇਸ਼ ਹਨ, ਜਿਨ੍ਹਾਂ ਟਾਕਰੇ ਲਈ ਸਾਨੂੰ ਤਿਆਰ ਰਹਿਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਟਿ੍ਬਿਊਨਲ ਦੇ ਮਾਹਿਰਾਂ ਅਨੁਸਾਰ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਕੇਵਲ 17 ਸਾਲ ਲਈ ਹੀ ਬਚਿਆ ਹੈ | ਇਸ ਲਈ ਪਾਣੀ ਬਚਾਉਣ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ | ਜਸਟਿਸ ਜਸਬੀਰ ਸਿੰਘ ਨੇ ਠੋਸ ਰਹਿੰਦ ਖੂੰਦ ਦੇ 100 ਪ੍ਰਤੀਸ਼ਤ ਯੋਗ ਪ੍ਰਬੰਧ ਲਈ ਫਗਵਾੜਾ ਤੇ ਕਪੂਰਥਲਾ ਦੇ ਨਗਰ ਨਿਗਮਾ ਦੇ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਦਸੰਬਰ 2022 ਤੱਕ ਇਸਨੂੰ ਯਕੀਨੀ ਬਣਾਉਣ | ਮੀਟਿੰਗ ਵਿਚ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ 546 ਪਿੰਡਾਂ ਵਿਚ ਵੀ ਸ਼ਹਿਰਾਂ ਵਾਂਗ ਘਰ-ਘਰ ਕੂੜਾ ਇਕੱਤਰ ਕਰਕੇ ਬਾਅਦ ਵਿਚ ਉਸਦਾ ਵੱਖ-ਵੱਖ ਕਰਕੇ ਨਿਪਟਾਰਾ ਕਰਨ ਲਈ ਵਿਆਪਕ ਯੋਜਨਾਬੰਦੀ ਕੀਤੀ ਜਾਵੇ | ਯੋਜਨਾਬੰਦੀ ਸਮੇਂ ਪਿੰਡ ਦੀ ਆਬਾਦੀ ਦੇ ਹਿਸਾਬ ਨਾਲ ਉਸਨੂੰ ਤਿਆਰ ਕੀਤਾ ਜਾਵੇ | ਉਨ੍ਹਾਂ ਪੁਲਿਸ ਨੂੰ ਵੀ ਕਿਹਾ ਕਿ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਲਈ ਆਵਾਜ਼ ਮਾਪਣ ਵਾਲੇ ਯੰਤਰਾਂ ਦੀ ਤਿੰਨ ਮਹੀਨਿਆਂ ਅੰਦਰ ਖ਼ਰੀਦ ਕਰਕੇ ਹਰੇਕ ਥਾਣੇ ਵਿਚ ਪੁੱਜਦਾ ਕੀਤਾ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਾਇਓ ਮੈਡੀਕਲ ਵੈਸਟ ਤੇ ਕੂੜਾ ਚੁੱਕਣ ਵਾਲੀਆਂ ਗੱਡੀਆਂ 'ਤੇ ਜੀ.ਪੀ.ਐਸ. ਸਿਸਟਮ ਵੀ ਲਗਾਇਆ ਜਾਵੇ | ਮੀਟਿੰਗ ਵਿਚ ਜਸਟਿਸ ਜਸਬੀਰ ਸਿੰਘ ਤੇ ਹੋਰ ਮੈਂਬਰਾਂ ਨੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਤੇ ਨਗਰ ਨਿਗਮ ਕਪੂਰਥਲਾ ਵਿਚ ਕੂੜੇ ਦੇ ਪ੍ਰਬੰਧਨ ਸਬੰਧੀ ਵਰਤੀ ਜਾ ਰਹੀ ਢਿੱਲਮੱਠ ਦਾ ਸਖ਼ਤ ਨੋਟਿਸ ਲਿਆ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸਨੂੰ ਗੰਭੀਰਤਾ ਨਾਲ ਲੈਣ | ਮੀਟਿੰਗ ਵਿਚ ਕਮੇਟੀ ਵਲੋਂ ਬਾਇਓ ਮੈਡੀਕਲ ਵੈਸਟ, ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਵੀ ਸਮੀਖਿਆ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਮੇਟੀ ਦੇ ਚੇਅਰਮੈਨ ਤੇ ਹੋਰ ਮੈਂਬਰਾਂ ਨੂੰ ਯਕੀਨ ਦਿਵਾਇਆ ਕਿ ਕਮੇਟੀ ਦੀਆਂ ਹਦਾਇਤਾਂ ਨੂੰ ਇਨਬਿਨ ਲਾਗੂ ਕੀਤਾ ਜਾਵੇਗਾ | ਇਸ ਮੌਕੇ ਅਜੇ ਅਰੋੜਾ ਵਧੀਕ ਡਿਪਟੀ ਕਮਿਸ਼ਨਰ ਜਨਰਲ, ਦਲਜੀਤ ਕੌਰ ਕਮਿਸ਼ਨਰ ਨਗਰ ਨਿਗਮ ਫ਼ਗਵਾੜਾ, ਅਨੂਪਮ ਕਲੇਰ ਕਮਿਸ਼ਨਰ ਨਗਰ ਨਿਗਮ ਕਪੂਰਥਲਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, ਸਹਾਇਕ ਕਮਿਸ਼ਨਰ ਜਨਰਲ ਰਣਜੀਤ ਸਿੰਘ ਭੁੱਲਰ, ਐਸ.ਪੀ. ਹੈੱਡ ਕੁਆਟਰ ਜਸਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਲੜਕੀਆਂ ਦੇ ਸਕੂਲ 'ਚ ਦਾਖ਼ਲ ਹੋ ਕੇ ਨੌਜਵਾਨ ਨੇ ਖਾਂਧੀ ਜ਼ਹਿਰੀਲੀ ਦਵਾਈ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਗਊਸ਼ਾਲਾ ਰੋਡ 'ਤੇ ਸਥਿਤ ਲੜਕੀਆਂ ਦੇ ਇੱਕ ਨਿੱਜੀ ਸਕੂਲ 'ਚ ਦੁਪਹਿਰ ਦੇ ਪੇਪਰ ਦੇਣ ਮੌਕੇ ਇੱਕ ਨੌਜਵਾਨ ਨੇ ਸਕੂਲ ਦੇ ਵਿਹੜੇ 'ਚ ਦਾਖ਼ਲ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ ਜਿਸ ਕਾਰਨ ਉਹ ਤੁਰੰਤ ਫ਼ਰਸ਼ 'ਤੇ ਡਿਗ ਪਿਆ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਮੋਟਰਾਂ ਦੇ ਨੇੜੇ ਪੰਜ ਰੁੱਖ ਜ਼ਰੂਰ ਲਾਉਣ ਸੰਬੰਧੀ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਭੁਲੱਥ, 20 ਮਈ (ਮਨਜੀਤ ਸਿੰਘ ਰਤਨ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੁਖ ਸਾਗਰ ਰਾਜਪੁਰ (ਭੁਲੱਥ) ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ ਤੇ ਅਹਿਮ ਵਿਚਾਰਾਂ ...

ਪੂਰੀ ਖ਼ਬਰ »

ਵੱਟਸਐਪ 'ਤੇ ਡੀ.ਸੀ. ਦੀ ਤਸਵੀਰ ਲਗਾ ਲੋਕਾਂ ਨੂੰ ਮੈਸੇਜ ਕਰਨ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ

ਕਪੂਰਥਲਾ, 20 ਮਈ (ਵਿ.ਪ੍ਰ.) - ਥਾਣਾ ਸਿਟੀ ਪੁਲਿਸ ਨੇ ਵਟਸਐਪ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਤਸਵੀਰ ਲਗਾਕੇ ਲੋਕਾਂ ਨੂੰ ਮੈਸੇਜ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਕੋਲ ਦਰਜ ਕਰਵਾਈ ਜਿਸ 'ਚ ਪ੍ਰਵੀਨ ਕੁਮਾਰ ਵਾਸੀ ...

ਪੂਰੀ ਖ਼ਬਰ »

ਪਿੰਡ ਦੰਦੂਪੁਰ ਵਿਖੇ ਅੱਗ ਲੱਗਣ ਕਾਰਨ ਮੱਝਾਂ ਝੁਲਸੀਆਂ

ਫੱਤੂਢੀਂਗਾ, 20 ਮਈ (ਬਲਜੀਤ ਸਿੰਘ) - ਨਜ਼ਦੀਕ ਪਿੰਡ ਦੰਦੂਪੁਰ ਵਿਖੇ ਬੀਤੀ ਰਾਤ ਕਰੀਬ 3 ਵਜੇ ਪਿੰਡ ਦੇ ਕਿਸਾਨ ਦੇ ਘਰ ਅੱਗ ਲੱਗਣ ਕਾਰਨ ਮੱਝਾਂ ਦੇ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੀੜਤ ਕਿਸਾਨ ਬਗੀਚਾ ਸਿੰਘ ਨੇ ਦੱਸਿਆ ਕਿ ਰਾਤ ਸਮੇਂ 2 ਵਜੇ ਉਸ ਨੇ ...

ਪੂਰੀ ਖ਼ਬਰ »

ਪਿੰਡ ਖ਼ਿਜਰਪੁਰ 'ਚ ਖੇਤੀਬਾੜੀ ਵਿਭਾਗ ਨੇ ਕਿਸਾਨ ਵਲੋਂ ਲਗਾਇਆ ਅਗੇਤਾ ਝੋਨਾ ਵਾਹਿਆ

ਤਲਵੰਡੀ ਚੌਧਰੀਆਂ, 20 ਮਈ (ਪਰਸਨ ਲਾਲ ਭੋਲਾ) - ਪਿੰਡ ਖਿਜਰਪੁਰ ਵਿਖੇ ਐਡਵਾਂਸ ਬੰਨ੍ਹ ਤੋਂ ਪਾਰ ਧੁੱਸੀ ਬੰਨ੍ਹ ਦੇ ਨਾਲ ਸਤਨਾਮ ਸਿੰਘ ਵਲੋਂ ਲਾਏ ਗਏ ਅਗੇਤੇ ਝੋਨੇ ਨੂੰ ਖੇਤੀਬਾੜੀ ਵਿਭਾਗ ਵਲੋਂ ਵਾਹ ਦਿੱਤਾ ਗਿਆ | ਝੋਨਾ ਵਾਹੁਣ ਵਾਲੀ ਟੀਮ ਦੀ ਅਗਵਾਈ ਖੇਤੀਬਾੜੀ ...

ਪੂਰੀ ਖ਼ਬਰ »

ਪਸ਼ੂ ਹਸਪਤਾਲਾਂ 'ਚ ਸਟਾਫ਼ ਦੀ ਘਾਟ ਕਾਰਨ ਪਸ਼ੂ ਪਾਲਕ ਮੁਸ਼ਕਿਲਾਂ 'ਚ ਘਿਰੇ

ਹਰਜੋਤ ਸਿੰਘ ਚਾਨਾ ਫਗਵਾੜਾ, 20 ਮਈ - ਭਾਵੇਂ ਪੰਜਾਬ ਸਰਕਾਰ ਦਾ ਪਸ਼ੂ ਪਾਲਣ ਵਿਭਾਗ ਬੇਜ਼ੁਬਾਨਿਆਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਡਟਿਆ ਹੋਇਆ ਹੈ, ਪਰ ਫਗਵਾੜਾ ਬਲਾਕ 'ਚ ਸਥਿਤ ਹਸਪਤਾਲ ਤੇ ਸੈਂਟਰ ਸਟਾਫ਼ ਪੱਖੋਂ ਵੈਂਟੀਲੇਟਰ ਦੇ ਸਹਾਰੇ ਹੀ ਚੱਲ ਰਹੇ ਹਨ, ਕਿਉਂਕਿ ...

ਪੂਰੀ ਖ਼ਬਰ »

ਹਵੇਲੀ 'ਚ ਅਚਾਨਕ ਅੱਗ ਲੱਗਣ ਕਾਰਨ ਦੋ ਗਾਵਾਂ ਦੀ ਮੌਤ-ਅੱਧੀ ਦਰਜਨ ਮੁਰਗ਼ੇ ਵੀ ਸੜੇ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ-ਜੰਡਿਆਲਾ ਸੜਕ 'ਤੇ ਸਥਿਤ ਪਿੰਡ ਕ੍ਰਿਪਾਲਪੁਰ ਕਾਲੋਨੀ ਵਿਖੇ ਇੱਕ ਹਵੇਲੀ 'ਚ ਅੱਗ ਲੱਗ ਜਾਣ ਕਾਰਨ ਦੋ ਗਾਵਾਂ ਤੇ ਕਰੀਬ ਅੱਧੀ ਦਰਜਨ ਮੁਰਗ਼ੇ ਸੜ ਗਏ | ਘਰ ਮਾਲਕ ਸੁਨੀਲ ਕੁਮਾਰ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਅੱਜ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਢਿਲਵਾਂ, 20 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਢਿਲਵਾਂ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇੰਸਪੈਕਟਰ ਸੁਖਦੇਵ ਸਿੰਘ, ਮੁੱਖ ਮੁਨਸ਼ੀ ਰਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਮੂਰਤਾ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਦੋ ਚੋਰ ਕਾਬੂ

ਢਿਲਵਾਂ, 20 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਚੋਰੀਆਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਸੁਭਾਨਪੁਰ ਪੁਲਿਸ ਵਲੋਂ ਪਿੰਡਾਂ ਵਿਚ ਲੁੱਟਾਂ/ਖੋਹਾਂ ਅਤੇ ਚੋਰੀਆਂ ਕਰਦੇ ...

ਪੂਰੀ ਖ਼ਬਰ »

ਬਾਬਾ ਮੰਡ ਪੀਰ ਦੇ ਦਰਬਾਰ 'ਤੇ ਸੱਭਿਆਚਾਰਕ ਮੇਲਾ ਕਰਵਾਇਆ

ਹੁਸੈਨਪੁਰ, 20 ਮਈ (ਸੋਢੀ)- ਬਾਬਾ ਮੰਡ ਪੀਰ ਦੀ ਦਰਗਾਹ ਤੇ ਪਿੰਡ ਪਾਜੀਆਂ ਵਿਖੇ ਸਮੂਹ ਸੰਗਤਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਬ੍ਰਹਮਲੀਨ ਬਾਬਾ ਰਾਮੂ ਸ਼ਾਹ ਡਡਵਿੰਡੀ ਦੇ ਸਪੁੱਤਰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਡਡਵਿੰਡੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਕਮਾਲਪੁਰ ਤੇ ਤਾਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਏ

ਡਡਵਿੰਡੀ, 20 ਮਈ (ਦਿਲਬਾਗ ਸਿੰਘ ਝੰਡ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਅੰਤਿ੍ੰਗ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮਾਝਾ ਜ਼ੋਨ ਦੇ ਇੰਚਾਰਜ ਪ੍ਰਚਾਰਕ ਭਾਈ ਹਰਜੀਤ ਸਿੰਘ ...

ਪੂਰੀ ਖ਼ਬਰ »

ਦੂਰ ਦੁਰਾਡੇ ਤੋਂ ਦਰਸ਼ਨ ਯਾਤਰਾ ਕਰਨ ਆਈਆਂ ਸ਼ਰਧਾਲੂ ਸੰਗਤਾਂ ਲਈ ਕੀਤੇ ਵਿਸ਼ੇਸ਼ ਪ੍ਰਬੰਧ-ਗੁਰਾ ਸਿੰਘ ਮਾਨ

ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ, ਥਿੰਦ) - ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦੇ ਮੈਨੇਜਰ ਭਾਈ ਗੁਰਾ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੂਰ ਦੁਰਾਡੇ ਤੇ ਦੇਸ਼ ਵਿਦੇਸ਼ ਤੋਂ ਪਵਿੱਤਰ ਨਗਰੀ ਸੁਲਤਾਨਪੁਰ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਦੀ ਬਰਸੀ ਸੰਬੰਧੀ 45 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬੇਗੋਵਾਲ, 20 ਮਈ (ਸੁਖਜਿੰਦਰ ਸਿੰਘ) - ਬ੍ਰਹਮ ਗਿਆਨੀ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਹਰ ਸਾਲ ਤਿੰਨ ਰੋਜ਼ਾ ਜੋੜ ਮੇਲਾ ਜੋ 1, 2 ਤੇ 3 ਜੂਨ ਨੂੰ ਲੱਗਦਾ ਹੈ | ਉਸ ਸੰਬੰਧੀ 1 ਮਈ ਤੋਂ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਵਿਖੇ ਟੂਰਿਸਟ ਵੀਜ਼ਾ ਸੰਬੰਧੀ ਸੈਮੀਨਾਰ ਲਾਇਆ

ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ, ਥਿੰਦ) - ਕੈਨੇਡਾ, ਯੂ.ਕੇ., ਆਸਟ੍ਰੇਲੀਆ ਆਦਿ ਦੇਸ਼ਾਂ ਦਾ ਟੂਰਿਸਟ ਵੀਜ਼ਾ ਪ੍ਰਾਪਤ ਕਰਨ ਦੇ ਚਾਹਵਾਨਾਂ ਵਾਸਤੇ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਖੈੜਾ ਬੇਟ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਬੱਬੂ ਖੈੜਾ

ਫੱਤੂਢੀਂਗਾ, 20 ਮਈ (ਬਲਜੀਤ ਸਿੰਘ) - ਪੀਰ ਬਾਬਾ ਸਖੀ ਸੁਲਤਾਨ ਦੀ ਦਰਗਾਹ ਤੇ ਸਮੂਹ ਨਗਰ ਨਿਵਾਸੀ, ਇਲਾਕਾ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਜੋ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ ਉਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ...

ਪੂਰੀ ਖ਼ਬਰ »

ਭੰਡਾਲ ਬੇਟ 'ਚ ਲਗਾਏ ਕੈਂਪ ਦੌਰਾਨ ਬੋਰਡ ਨੇ 43 ਨਵੇਂ ਉਸਾਰੀ ਕਿਰਤੀਆਂ ਨੂੰ ਰਜਿਸਟਰਡ ਕੀਤਾ

ਕਪੂਰਥਲਾ, 20 ਮਈ (ਵਿ.ਪ੍ਰ.) - ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈੱਲਫੇਅਰ ਬੋਰਡ ਵਲੋਂ ਪਿੰਡ ਭੰਡਾਲ ਬੇਟ ਵਿਚ ਪ੍ਰਦੀਪ ਕੁਮਾਰ ਸਹਾਇਕ ਕਿਰਤ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਵਿਚ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਦਾਦੇ ਦੇ ਅਸਥ ਪਾਉਣ ਗਏ ਲਾਪਤਾ ਨੌਜਵਾਨ ਦੀ ਲਾਸ਼ ਸਹਾਰਨਪੁਰ ਨੇੜਿਓ ਮਿਲੀ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਉਂਕਾਰ ਨਗਰ ਦੇ ਕੁੱਝ ਮੈਂਬਰ ਆਪਣੇ ਪਰਿਵਾਰਿਕ ਸਾਥੀਆਂ ਸਮੇਤ ਇਕ ਵਿਅਕਤੀ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹਰਿਦੁਆਰ ਗਏ ਸਨ, ਪਰ ਪਰਿਵਾਰ ਦੇ ਬਾਕੀ ਮੈਂਬਰ ਘਰ ਵਾਪਸ ਆ ਗਏ | ਉਨ੍ਹਾਂ 'ਚੋਂ ਵਿਅਕਤੀ ਯੋਗੇਸ਼ ...

ਪੂਰੀ ਖ਼ਬਰ »

ਪੁਲਿਸ ਨਾਲ ਉਲਝਣ ਵਾਲੇ ਵਿਅਕਤੀ ਲਏ ਅੜਿੱਕੇ

ਫਗਵਾੜਾ, 20 ਮਈ (ਹਰਜੋਤ ਸਿੰਘ ਚਾਨਾ) - ਅੱਜ ਸ਼ਾਮ ਜੇ.ਸੀ.ਟੀ ਮਿੱਲ ਦੇ ਸਾਹਮਣੇ ਪੈਂਦੀ ਛੱਝ ਕਾਲੋਨੀ 'ਚ ਰਹਿੰਦੇ ਕੁੱਝ ਵਿਅਕਤੀ ਉਸ ਸਮੇਂ ਪੁਲਿਸ ਨਾਲ ਉਲਝ ਪਏ ਜਦੋਂ ਪੁਲਿਸ ਅਧਿਕਾਰੀ ਕਿਸੇ ਦਰਖ਼ਾਸਤ ਦੀ ਪੜਤਾਲ ਕਰਨ ਲਈ ਦੱਸਣ ਗਏ ਸਨ, ਪਰ ਉਥੇ ਬੈਠੇ ਹੋਰ ਵਿਅਕਤੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਸੀਚੇਵਾਲ ਦਾ ਬਰਸੀ ਸਮਾਗਮ 24 ਤੋਂ

ਲੋਹੀਆਂ ਖਾਸ, 20 ਮਈ (ਗੁਰਪਾਲ ਸਿੰਘ ਸ਼ਤਾਬਗੜ•)-ਨਿਰਮਲ ਕੁਟੀਆ ਸੀਚੇਵਾਲ ਦੇ ਗੱਦੀ ਨਸ਼ੀਨ ਰਹੇ ਅਤੇ ਵਿੱਦਿਆ ਤੇ ਗਿਆਨ ਰਾਹੀਂ ਲੋਕਾਂ ਦਾ ਜੀਵਨ ਰੁਸ਼ਨਾਉਣ ਵਾਲੇ ਮਹਾਨ ਤਪੱਸਵੀ ਸੰਤ ਅਵਤਾਰ ਸਿੰਘ ਦੀ ਬਰਸੀ 27 ਮਈ 2022 ਨੂੰ ਨਿਰਮਲ ਕੁਟੀਆ ਪਿੰਡ ਸੀਚੇਵਾਲ ਵਿਖੇ ਇਲਾਕੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਭੁੱਲਰ ਬੇਟ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ

ਢਿਲਵਾਂ, 20 ਮਈ (ਪ੍ਰਵੀਨ ਕੁਮਾਰ, ਸੁਖੀਜਾ) - ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ: ਤੇਜਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਢਿਲਵਾਂ ਦੇ ਪਿੰਡ ਭੁੱਲਰ ਬੇਟ ...

ਪੂਰੀ ਖ਼ਬਰ »

ਸੂਬੇ ਤੋਂ ਬਾਹਰਲੇ ਵਿਅਕਤੀਆਂ ਨੂੰ ਘਰ ਤੇ ਦੁਕਾਨ ਕਿਰਾਏ 'ਤੇ ਦੇਣ ਲਈ ਲੋਕ ਪੂਰੀ ਜਾਂਚ ਕਰਨ-ਗਿੱਲ

ਸੁਲਤਾਨਪੁਰ ਲੋਧੀ, 20 ਮਈ (ਥਿੰਦ, ਹੈਪੀ) - ਸੁਲਤਾਨਪੁਰ ਲੋਧੀ ਦੀਆਂ ਧਾਰਮਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਅਤੇ ਸ਼ਹਿਰ ਨਿਵਾਸੀਆਂ ਦੇ ਇਕ ਵਫ਼ਦ ਵਲੋਂ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਵਿਭਾਗ ਹੋਇਆ ਪੱਬਾਂ ਭਾਰ

ਨਡਾਲਾ, 20 ਮਈ (ਮਾਨ) - ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰਵਾਇਤੀ ਢੰਗ ਨਾਲ ਬੀਜੇ ਜਾਂਦੇ ਝੋਨੇ ਦੀ ਥਾਂ ਇਸ ਦੀ ਸਿੱਧੀ ਬਿਜਾਈ ਦੇ ਸੰਬੰਧ ਵਿਚ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੀਆਂ ਹਦਾਇਤਾਂ ਤੇ ਡਾ: ਤੇਜਪਾਲ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ

ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ) - ਪਿੰਡ ਨਸੀਰਾਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਤਵਿੰਦਰ ਰਾਮ ਯੂਥ ਆਗੂ (ਆਪ) ਨੇ ...

ਪੂਰੀ ਖ਼ਬਰ »

ਵਿਦਿਆਰਥੀ ਮਿਹਨਤ ਲਈ ਹਮੇਸ਼ਾ ਤਿਆਰ ਰਹਿਣ, ਤਰੱਕੀ ਦੇ ਰਾਹ 'ਚ ਕੋਈ ਰੁਕਾਵਟ ਨਹੀਂ ਆਵੇਗੀ-ਰਾਹੁਲ ਭੰਡਾਰੀ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਵਿਦਿਆਰਥੀ ਮਿਹਨਤ ਕਰਨ ਲਈ ਹਮੇਸ਼ਾ ਤਿਆਰ ਰਹਿਣ ਫਿਰ ਤਰੱਕੀ ਦੇ ਰਾਹ ਵਿਚ ਕੋਈ ਰੁਕਾਵਟ ਨਹੀਂ ਆਵੇਗੀ | ਇਹ ਸ਼ਬਦ ਰਾਹੁਲ ਭੰਡਾਰੀ ਉਪ ਚਾਂਸਲਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ...

ਪੂਰੀ ਖ਼ਬਰ »

ਮੰਜੂ ਰਾਣਾ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਕੰਮਾਂ 'ਚ ਦਖ਼ਲਅੰਦਾਜ਼ੀ ਤੁਰੰਤ ਬੰਦ ਕਰੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਸੀਨੀਅਰ ਕਾਂਗਰਸ ਆਗੂ ਤੇ ਕਪੂਰਥਲਾ ਹਲਕੇ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੰਜੂ ਰਾਣਾ ਨੂੰ ਕਿਹਾ ਕਿ ਉਹ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਤੁਰੰਤ ਬੰਦ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਮੇਲਾ ਕਮੇਟੀ ਆਗੂਆਂ ਨੇ ਮੇਲੇ ਸੰਬੰਧੀ ਐਸ.ਐਸ.ਪੀ. ਨੂੰ ਸੱਦਾ ਪੱਤਰ ਦਿੱਤਾ

ਕਪੂਰਥਲਾ, 20 ਮਈ (ਵਿ.ਪ੍ਰ.) - ਮਾਤਾ ਭੱਦਰਕਾਲੀ ਕਮੇਟੀ ਦੇ ਆਗੂਆਂ ਅਨੂਪ ਕੁਮਾਰ ਕਲਹਣ, ਰਾਧੇ ਸ਼ਾਮ ਸ਼ਰਮਾ ਨੇ ਐਸ.ਐਸ.ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ ਨੂੰ ਮਾਤਾ ਭੱਦਰਕਾਲੀ ਦੇ ਸ਼ੇਖੂਪੁਰ ਵਿਚ 25 ਤੇ 26 ਮਈ ਨੂੰ ਹੋਣ ਵਾਲੇ ਇਤਿਹਾਸਕ ਮੇਲੇ ਲਈ ਸੱਦਾ ਪੱਤਰ ਦਿੱਤਾ | ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੇ ਸਾਰਥਕ ਨਤੀਜੇ ਸਾਹਮਣੇ ਆਏ

ਕਪੂਰਥਲਾ, 20 ਮਈ (ਅਮਰਜੀਤ ਕੋਮਲ) - ਆਮ ਆਦਮੀ ਪਾਰਟੀ ਦੇ ਪੰਜਾਬ 'ਚ ਸੱਤਾ ਆਉਣ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ 'ਤੇ ਕੁਝ ਲੋਕਾਂ ਵਲੋਂ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਕੀਤੇ ਨਜਾਇਜ਼ ਕਬਜ਼ੇ ਛੁਡਾਉਣ ਲਈ ਚਲਾਈ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX