ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  1 day ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  1 day ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 day ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  1 day ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਹਿਲਾ ਕਲਾਕਾਰ ਭਾਰਤੀ ਸਿੰਘ ਵਲੋਂ ਦਾੜ੍ਹੀ-ਕੇਸਾਂ ਵਿਰੁੱਧ ਕੀਤੀ ਟਿੱਪਣੀ ਨਾਲ ਸਿੱਖ ਹਿਰਦਿਆਂ ਨੂੰ ਪਹੁੰਚੀ ਚੋਟ-ਬਾਬਾ ਮਲਕਪੁਰ

ਬਟਾਲਾ, 21 ਮਈ (ਕਾਹਲੋਂ)-ਟੀ.ਵੀ. ਐਂਕਰ ਅਤੇ ਕਲਾਕਾਰ ਭਾਰਤੀ ਸਿੰਘ ਵਲੋਂ ਬੀਤੇ ਦਿਨੀਂ ਸਿੱਖੀ ਸਰੂਪ ਦਾੜ੍ਹੀ-ਕੇਸਾਂ ਬਾਰੇ ਕੀਤੀ ਇਤਰਾਜ਼ਯੋਗ ਟਿੱਪਣੀ ਦੇ ਸਬੰਧ ਵਿਚ ਨਜ਼ਦੀਕੀ ਗੁਰਦੁਆਰਾ ਤਪ ਅਸਥਾਨ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਸਰਵਣ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿਚ ਕੇਸਾਂ ਦੀ ਵੱਡੀ ਮਹੱਤਤਾ ਹੋਣ ਕਰਕੇ ਇਨ੍ਹਾਂ ਨੂੰ ਪੰਜ ਕਕਾਰਾਂ ਵਿਚ ਸ਼ਾਮਲ ਕੀਤਾ ਗਿਆ ਹੈ, ਪਰ ਪਵਿੱਤਰ ਅਤੇ ਇਤਿਹਾਸਕ ਸ਼ਹਿਰ ਅੰਮਿ੍ਤਸਰ ਦੀ ਜੰਮਪਲ ਇਕ ਅÏਰਤ ਕਲਾਕਾਰ ਵਲੋਂ ਸਿੱਖ ਧਰਮ ਅਤੇ ਕਕਾਰਾਂ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਵੀ ਮਜ਼ਾਕ ਉਡਾਉਂਦੇ ਹੋਏ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਸਿੱਖੀ ਸਰੂਪ ਦੀ ਬੇਅਦਬੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦÏਰਾਨ ਕਾਮੇਡੀਅਨ ਭਾਰਤੀ ਸਿੰਘ ਵਲੋਂ ਜਦੋਂ ਕੇਸਾਂ ਅਤੇ ਦਾੜੀ ਦੇ ਖ਼ਿਲਾਫ਼ ਬੋਲਿਆ ਜਾ ਰਿਹਾ ਸੀ ਤਾਂ ਉਸ ਵੇਲੇ ਭਾਰਤੀ ਸਿੰਘ ਦੇ ਨਾਲ ਬੈਠੀ ਇਕ ਸਿੱਖ ਪਰਿਵਾਰ ਦੀ ਪਾਕਿਸਤਾਨੀ ਐਂਕਰ ਨੂੰ ਵੀ ਹੱਸਣਾ ਨਹੀਂ ਚਾਹੀਦਾ, ਪਰ ਉਸ ਵਲੋਂ ਵੀ ਭਾਰਤੀ ਸਿੰਘ ਨਾਲ ਮਿਲ ਕੇ ਦਾੜੀ-ਕੇਸਾਂ ਖ਼ਿਲਾਫ਼ ਗੱਲਬਾਤ ਕਰਨ ਕਰ ਕੇ ਉਹ ਵੀ ਬਰਾਬਰ ਦੀ ਦੋਸ਼ੀ ਹੈ | ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਸਰਵਣ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਬੇਨਤੀ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਵਲੋਂ ਕਿਸੇ ਵੀ ਧਰਮ ਅਤੇ ਜਾਤੀ 'ਤੇ ਚੋਟ ਕਰਕੇ ਭਾਵਨਾਵਾਂ ਨੂੰ ਭੜਕਾਉਣਾ ਨਹੀਂ ਚਾਹੀਦਾ | ਉਨ੍ਹਾਂ ਕਿਹਾ ਕਿ ਭਾਰਤੀ ਸਿੰਘ ਨੂੰ ਇਸ ਕੀਤੇ ਕੰਮ ਕਰਕੇ ਆਈ.ਪੀ.ਸੀ. ਦੀ ਧਾਰਾ 295 ਏ ਤਹਿਤ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ | ਇਸ ਮÏਕੇ ਕੈਪਟਨ ਸੁਖਵਿੰਦਰ ਸਿੰਘ, ਜਥੇਦਾਰ ਜਿਊਣ ਸਿੰਘ, ਬਚਿੱਤਰ ਸਿੰਘ ਛੀਨਾਂ, ਨਿਸ਼ਾਨ ਸਿੰਘ ਮਲਕਪੁਰ, ਭਾਈ ਜਗਦੀਸ਼ ਸਿੰਘ ਹੈੱਡ ਗ੍ਰੰਥੀ, ਰਮਨਦੀਪ ਸਿੰਘ, ਹਰਜੀਤ ਸਿੰਘ ਸਾਬਕਾ ਸੈਨਿਕ, ਪਰਮ ਸਤਿਕਾਰ ਸਿੰਘ, ਗੁਰਸ਼ਰਨ ਸਿੰਘ ਬਾਜਵਾ, ਪਿ੍ੰਸੀਪਲ ਤਰਸੇਮ ਸਿੰਘ, ਐਡਵੋਕੇਟ ਬੋਹੜ ਸਿੰਘ, ਸਰੂਪ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ ਵਰਪਾਲ, ਭਾਈ ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਭਿੱਟੇਵੱਡ, ਸੂਬੇਦਾਰ ਸੁਖਵਿੰਦਰ ਸਿੰਘ, ਇੰਜਨੀਅਰ ਰਤਨ ਸਿੰਘ, ਭਾਈ ਯੋਧਵੀਰ ਸਿੰਘ, ਗੁਰਦੇਵ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ ਬਾਜਵਾ, ਨਿਸ਼ਾਨ ਸਿੰਘ ਮੈਂਬਰ, ਬਲਕਾਰ ਸਿੰਘ ਮੈਂਬਰ, ਜਥੇਦਾਰ ਗਰਜਾ ਸਿੰਘ, ਜਸਵੰਤ ਸਿੰਘ ਆਦਿ ਮÏਜੂਦ ਸਨ |

ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਉਜਾਗਰ ਹੋਏ ਪਾਵਨ ਅਸਥਾਨ ਬਾਰੇ ਕੀਤਾ ਵਿਚਾਰ-ਵਟਾਂਦਰਾ

ਬਟਾਲਾ, 21 ਮਈ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਟਾਲਾ ਹਲਕੇ ਤੋਂ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਪੰਜਾਬ ਹੈਰੀਟੇਜ਼ ਸੁਸਾਇਟੀ ਦੇ ਨੁਮਾਇੰਦੇ ਇੰਦਰਜੀਤ ਸਿੰਘ ਹਰਪੁਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

5 ਕਿਸਾਨਾਂ ਦੀਆਂ ਮੋਟਰਾਂ ਅਤੇ ਇਕ ਟਰੈਕਟਰ ਵਾਲਾ ਪੱਖਾ ਚੋਰੀ

ਬਹਿਰਾਮਪੁਰ, 21 ਮਈ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਝਬਕਰਾ ਦੇ ਮਕੌੜਾ ਰੋਡ ਤੋਂ ਪੰਜ ਕਿਸਾਨਾਂ ਦੀਆਂ ਮੋਟਰਾਂ ਅਤੇ ਇਕ ਟਰੈਕਟਰ ਦਾ ਪੱਖਾ ਚੋਰੀ ਹੋਣ ਦੀ ਖ਼ਬਰ ਹੈ | ਚੋਰੀ ਦੇ ਮਾਮਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਅਵਤਾਰ ਸਿੰਘ, ...

ਪੂਰੀ ਖ਼ਬਰ »

ਪਿੰਡ ਕਾਹਲਵਾਂ 'ਚ ਹੋਏ ਕਤਲ ਦੇ ਮਾਮਲੇ 'ਚ ਇਕ ਹੋਰ ਵਿਅਕਤੀ ਗਿ੍ਫ਼ਤਾਰ

ਕਾਦੀਆਂ, 21 ਮਈ (ਯਾਦਵਿੰਦਰ ਸਿੰਘ)-ਬੀਤੇ ਦਿਨੀਂ ਪਿੰਡ ਕਾਹਲਵਾਂ ਦੇ ਡੇਰਿਆਂ ਉੱਪਰ ਜ਼ਮੀਨੀ ਰਸਤੇ ਨੂੰ ਲੈ ਕੇ ਹੋਈ ਖੂਨੀ ਲੜਾਈ ਦÏਰਾਨ ਜਿੱਥੇ ਇਕ ਵਿਅਕਤੀ ਦੀ ਮÏਤ ਹੋ ਗਈ ਅਤੇ ਉਸ ਤੋਂ ਬਾਅਦ ਪੁਲਿਸ ਵਲੋਂ ਕਤਲ ਦਾ ਮਾਮਲਾ ਦਰਜ ਕੀਤਾ ਗਿਆ, ਜਿਸ ਵਿਚ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਬਟਾਲਾ, 21 ਮਈ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਐਜੂਕੇਟ ਪੰਜਾਬ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 400 ਸਵਾਲ-ਜਵਾਬ ਲਿਖਤੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੰਦੀਪ ਸਿੰਘ (ਪੰਜਵੀਂ), ਰਣਦੀਪ ਕÏਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੰੂ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ-ਇਕ ਜ਼ਖ਼ਮੀ

ਗੁਰਦਾਸਪੁਰ, 21 ਮਈ (ਭਾਗਦੀਪ ਸਿੰਘ ਗੋਰਾਇਆ)-ਅੱਜ ਗੁਰਦਾਸਪੁਰ ਦੇ ਔਜਲਾ ਬਾਈਪਾਸ 'ਤੇ ਇਕ ਤੇਜ਼ ਰਫਤਾਰ ਕਾਰ ਵਲੋਂ ਮੋਟਰਸਾਈਕਲ ਸਵਾਰ ਨੰੂ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹਨੀਫ ਪੁੱਤਰ ...

ਪੂਰੀ ਖ਼ਬਰ »

ਅਰਵਿੰਦਰਪਾਲ ਸਿੰਘ ਕੈਰੋਂ ਨੇ ਖੰਡ ਮਿੱਲ ਬਟਾਲਾ ਦੇ ਜਨਰਲ ਮੈਨੇਜਰ ਦਾ ਅਹੁਦਾ ਸੰਭਾਲਿਆ

ਬਟਾਲਾ, 21 ਮਈ (ਕਾਹਲੋਂ)-ਅਰਵਿੰਦਰਪਾਲ ਸਿੰਘ ਕੈਰੋਂ ਨੇ ਸਹਿਕਾਰੀ ਖੰਡ ਮਿੱਲ ਬਟਾਲਾ ਦੇ ਜਨਰਲ ਮੈਨੇਜਰ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਮਿੱਲ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ 2 ਗੁੱਜਰ ਪੁਲਿਸ ਅੜਿੱਕੇ

ਬਟਾਲਾ, 21 ਮਈ (ਬੁੱਟਰ)-ਪੁਲਿਸ ਵਲੋਂ 2 ਗੁੱਜਰਾਂ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਸਿੰਬਲ ਚÏਕੀ ਇੰਚਾਰਜ ਏ.ਐਸ.ਆਈ. ਬਲਦੇਵ ਰਾਜ ਗੋਰਾ ਨੇ ਦੱਸਿਆ ਕਿ ਝਾੜੀਆਂਵਾਲ ਨਾਕਾਬੰਦੀ ਦÏਰਾਨ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਦੀ ਹੋਈ ਲੜਾਈ-ਇਕ ਜ਼ਖ਼ਮੀ

ਗੁਰਦਾਸਪੁਰ, 21 ਮਈ (ਭਾਗਦੀਪ ਸਿੰਘ ਗੋਰਾਇਆ)-ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਚ ਕੁਝ ਹਵਾਲਾਤੀਆਂ ਦਾ ਆਪਸ ਵਿਚ ਝਗੜਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਦੀ ਬੈਰਕ ਨੰਬਰ-3 ਵਿਚ ...

ਪੂਰੀ ਖ਼ਬਰ »

ਬਹਿਰਾਮਪੁਰ ਵਿਖੇ ਗੋਲਾਬਾਰੀ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਬਹਿਰਾਮਪੁਰ, 21 ਮਈ (ਬਲਬੀਰ ਸਿੰਘ ਕੋਲਾ)-ਸਥਾਨਕ ਕਸਬਾ ਬਹਿਰਾਮਪੁਰ ਦੇ ਮੁਹੱਲਾ ਇਸਾਈਆਂ ਵਿਖੇ 19 ਮਈ ਦੀ ਰਾਤ ਨੰੂ ਭਾਰੀ ਗੋਲਾਬਾਰੀ ਕਰਨ ਵਾਲੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੈਡਮ ਦੀਪਿਕਾ ਨੇ ਦੱਸਿਆ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਗਿ੍ਫ਼ਤਾਰ

ਕਾਦੀਆਂ, 21 ਮਈ (ਯਾਦਵਿੰਦਰ ਸਿੰਘ)-ਕਾਦੀਆਂ ਪੁਲਿਸ ਵਲੋਂ ਲੜਕੀ ਨੂੰ ਅਗਵਾ ਕਰਨ ਵਾਲਿਆਂ 'ਚੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਮੰਗਲ ਸਿੰਘ ਦਾ ਕਹਿਣਾ ਹੈ ਕਿ ਕਾਦੀਆਂ ਪੁਲਿਸ ਵਲੋਂ 19 ਮਈ ਨੂੰ ਜੁਰਮ 365, 120-ਬੀ ਆਈ.ਪੀ.ਸੀ. ਦੇ ਤਹਿਤ ...

ਪੂਰੀ ਖ਼ਬਰ »

ਟਰਾਂਸਫਾਰਮਰਾਂ ਦਾ ਤੇਲ ਤੇ ਮੋਟਰਾਂ ਦੀਆਂ ਕੇਬਲਾਂ ਚੋਰੀ

ਕਲਾਨੌਰ, 21 ਮਈ (ਸਤਵੰਤ ਸਿੰਘ ਕਾਹਲੋਂ)-ਸਥਾਨਕ ਕਸਬੇ ਦੇ ਬਘਿਆੜ ਨਾਲੇ ਦੇ ਨਜ਼ਦੀਕ ਇਕ ਟਰਾਂਸਫਾਰਮਰ ਤੋਂ ਰਾਤ ਸਮੇਂ ਤੇਲ ਚੋਰੀ ਹੋ ਗਿਆ | ਕਿਸਾਨ ਜਸਪਾਲ ਸਿੰਘ ਨੈਪੀ ਪੁੱਤਰ ਕਰਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਟਰਾਂਸਫਾਰਮਰ, ਜਿਸ ਤੋਂ ਕਰੀਬ 12-13 ਮੋਟਰਾਂ ...

ਪੂਰੀ ਖ਼ਬਰ »

'ਆਪ' ਦੇ ਰਾਜ ਵਿਚ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰਨ ਲੱਗੇ-ਰਵੀਕਰਨ ਸਿੰਘ ਕਾਹਲੋਂ

ਡੇਰਾ ਬਾਬਾ ਨਾਨਕ, 21 ਮਈ (ਅਵਤਾਰ ਸਿੰਘ ਰੰਧਾਵਾ)-ਬਿਨਾਂ ਸ਼ੱਕ ਪੰਜਾਬ ਵਾਸੀਆਂ ਨੇ ਇਕ ਬਦਲਾਅ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਆਪ ਦਾ ਰਾਜਭਾਗ ਕਾਇਮ ਕੀਤਾ, ਪਰ ਪੰਜਾਬ ਵਾਸੀਆਂ ਨੇ ਬਦਲਾਅ ਨੂੰ ਲੈ ਕੇ ਜੋ ਆਪਣੇ ਮਨਾਂ ਅੰਦਰ ...

ਪੂਰੀ ਖ਼ਬਰ »

ਪਿੰਡ ਨਾਨੋਵਾਲ ਕਲਾਂ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ

ਭੈਣੀ ਮੀਆਂ ਖਾਂ, 21 ਮਈ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣ ਅਧੀਨ ਪੈਂਦੇ ਪਿੰਡ ਨਾਨੋਵਾਲ ਕਲਾਂ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰਾਂ ਵਲੋਂ ਚੋਰੀ ਕਰ ਲਈ ਗਈ | ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਗੁਰਨਾਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਨੀਟ, ਬੀ.ਐੱਸ.ਸੀ. ਐਗਰੀਕਲਚਰ, ਬੀ.ਐੱਸ. ਨਰਸਿੰਗ ਦੇ ਕਰੈਸ਼ ਕੋਰਸ 24 ਤੋਂ ਸ਼ੁਰੂ

ਗੁਰਦਾਸਪੁਰ, 21 ਮਈ (ਆਰਿਫ਼)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿਖੇ ਨੀਟ, ਬੀ.ਐਸ.ਸੀ. (ਐਗਰੀਕਲਚਰ), ਬੀ.ਐਸ.ਸੀ. (ਨਰਸਿੰਗ) ਦੇ ਕਰੈਸ਼ ਕੋਰਸਾਂ ਦੇ ਨਵੇਂ ਬੈਚ 24 ਮਈ ਤੋਂ ਸ਼ੁਰੂ ਹੋ ਰਹੇ ਹਨ | ਸੰਸਥਾ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਬਟਾਲਾ ਹਲਕੇ ਦਾ ਬਹੁਪੱਖੀ ਵਿਕਾਸ ਹੋਵੇਗਾ-ਤੱਤਲਾ

ਬਟਾਲਾ, 21 ਮਈ (ਕਾਹਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਲਈ ਕਈ ਯੋਜਨਾਵਾਂ ਉਲੀਕੀਆਂ ਗਈਆਂ ਹਨ, ਜਿਸ ਦੇ ਤਹਿਤ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ 'ਚ ਹਲਕਾ ਬਟਾਲਾ ਦਾ ਬਹੁਪੱਖੀ ਵਿਕਾਸ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਲੀਵਾਲ ਵਿਚ ਬਲਬੀਰ ਸਿੰਘ ਪੰਨੂੰ ਨੇ ਸਰਕਲ ਫ਼ਤਹਿਗੜ ਚੂੜੀਆਂ ਦੇ ਵਰਕਰਾਂ ਦੀ ਬੁਲਾਈ ਮੀਟਿੰਗ

ਅਲੀਵਾਲ, 21 ਮਈ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਸਰਕਲ ਫ਼ਤਹਿਗੜ੍ਹ ਚੂੜੀਆਂ ਦੇ ਆਪ ਵਰਕਰਾਂ ਦੀ ਮੀਟਿੰਗ ਬੁਲਾਈ, ਜਿਸ ਵਿਚ ਸਰਕਲ ਵਿਚ ਕੀਤੇ ਜਾ ਰਹੇ ਕਾਰਜਾਂ ਪ੍ਰਤੀ ਗੱਲਬਾਤ ਕੀਤੀ ਅਤੇ ਭਵਿੱਖ ਵਿਚ ਕੀਤੇ ...

ਪੂਰੀ ਖ਼ਬਰ »

ਗੁੰਮ ਹੋਈ ਪਤਨੀ ਤੇ ਬੱਚੀ ਨੂੰ ਲੱਭਣ ਲਈ ਪੁਲਿਸ ਪ੍ਰਸ਼ਾਸਨ ਅੱਗੇ ਕੀਤੀ ਅਪੀਲ

ਬਟਾਲਾ, 21 ਮਈ (ਕਾਹਲੋਂ)-ਨਜ਼ਦੀਕੀ ਥਾਣਾ ਰੰਗੜ ਨੰਗਲ ਦੇ ਪਿੰਡ ਪੰਜਗਰਾਈਆਂ ਦੀ ਇਕ ਅÏਰਤ ਅਤੇ ਉਸ ਦੀ ਬੱਚੀ ਕੁਝ ਦਿਨਾਂ ਤੋਂ ਲਾਪਤਾ ਹੋ ਗਈ | ਜਾਣਕਾਰੀ ਦਿੰਦੇ ਹੋਏ ਮਨੋਜ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਪੰਜਗਰਾਈਆਂ ਨੇ ਦੱਸਿਆ ਕਿ ਮੈਂ 16 ਮਈ ਨੂੰ ਕਿਸੇ ਕੇਸ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ ਤੇ 40 ਕਿੱਲੋ ਲਾਹਣ ਬਰਾਮਦ

ਕੋਟਲੀ ਸੂਰਤ ਮੱਲੀ, 21 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਿਸ ਵਲੋਂ ਨੇੜਲੇ ਪਿੰਡ ਚੈਨੇਵਾਲ ਤੇ ਭਗਵਾਨਪੁਰ ਕਾਲੋਨੀ 'ਚੋਂ ਨਾਜਾਇਜ਼ ਸ਼ਰਾਬ ਦੀਆਂ ਚਾਲੂ ਭੱਠੀਆਂ ਤੇ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਏ.ਐਸ.ਆਈ. ਹਰਜੀਤ ਸਿੰਘ , ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ, 21 ਮਈ (ਐੱਮ.ਐੱਸ. ਫੁੱਲ)-ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮÏਕੇ ਮਨਾਏ ਜਾ ਰਹੇ ਨਰਸਿੰਗ ਹਫਤੇ ਦੇ ਆਖਰੀ ਦਿਨ ਦÏਰਾਨ ਕਈ ਤਰ੍ਹਾਂ ਦੀਆਂ ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਪੇਸ਼ ਕੀਤੀਆਂ ...

ਪੂਰੀ ਖ਼ਬਰ »

ਮਹਿਲਾ ਪੁਲਿਸ ਇੰਸਪੈਕਟਰ ਦੇ ਘਰ 'ਚ ਦਾਖ਼ਲ ਹੋ ਕੇ ਭੰਨਤੋੜ ਕਰਨ ਵਾਲੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ

ਬਹਿਰਾਮਪੁਰ, 21 ਮਈ (ਬਲਬੀਰ ਸਿੰਘ ਕੋਲਾ)-ਸਥਾਨਕ ਕਸਬਾ ਬਹਿਰਾਮਪੁਰ ਵਿਖੇ ਇਕ ਮਹਿਲਾ ਪੁਲਿਸ ਇੰਸਪੈਕਟਰ ਦੇ ਘਰ ਵਿਚ ਦਿਨ ਦਿਹਾੜੇ ਦਾਖ਼ਲ ਹੋ ਕੇ ਘਰੇਲੂ ਸਮਾਨ ਦੀ ਭੰਨਤੋੜ ਕਰਨ ਵਾਲੇ ਅਤੇ ਧਮਕੀਆਂ ਦੇਣ ਵਾਲੇ ਨੌਜਵਾਨਾਂ ਖਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮਾਮਲਾ ...

ਪੂਰੀ ਖ਼ਬਰ »

ਜੰਮੂ ਦੇ 80 ਸਾਲਾ ਬਜ਼ੁਰਗ ਦੇ ਗੋਡਿਆਂ ਦਾ ਸਫ਼ਲਤਾਪੂਰਵਕ ਹੋਇਆ ਆਪ੍ਰੇਸ਼ਨ-ਡਾ. ਰਣਜੀਤ ਸਿੰਘ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਵਧੇਰੀ ਉਮਰ ਕਾਰਨ ਗੋਡਿਆਂ ਦੀ ਤਕਲੀਫ ਕਾਰਨ ਚੱਲਣ ਫਿਰਨ ਤੋਂ ਅਸਮਰਥ ਹੋਏ ਜੰਮੂ ਸ਼ਹਿਰ ਦੇ 80 ਸਾਲ ਦੇ ਇਕ ਬਜ਼ੁਰਗ ਮਰੀਜ਼ ਦੇ ਦੋਹਾਂ ਗੋਡਿਆਂ ਦੇ ਜੋੜ ਦੀ ਤਬਦੀਲੀ ਦਾ ਸਫਲਤਾ ਪੂਰਵਕ ਆਪੇ੍ਰਸ਼ਨ ਕੀਤਾ ਗਿਆ ਹੈ, ਜਿਸ ਕਾਰਨ ਮਰੀਜ਼ ...

ਪੂਰੀ ਖ਼ਬਰ »

ਸਾਂਝੇ ਮਸੀਹ ਸੰਮੇਲਨ ਨੂੰ ਲੈ ਕੇ ਰੱਖੀ ਵਿਸ਼ੇਸ਼ ਪ੍ਰਾਰਥਨਾ ਸਭਾ ਨੇ ਧਾਰਿਆ ਕਨਵੈਨਸ਼ਨ ਦਾ ਰੂਪ

ਗੁਰਦਾਸਪੁਰ, 21 ਮਈ (ਆਰਿਫ਼)-ਗੁਰਦਾਸਪੁਰ ਦੀ ਦਾਣਾ ਮੰਡੀ 'ਚ ਕਰਵਾਏ ਜਾਂਦੇ 'ਸਾਂਝੇ ਮਸੀਹ ਸੰਮੇਲਨ' ਸਬੰਧੀ ਅੱਜ ਸਥਾਨਕ ਪੰਡੋਰੀ ਰੋਡ 'ਤੇ ਸਥਿਤ ਇਕ ਪੈਲੇਸ 'ਚ ਰੱਖੀ ਵਿਸ਼ੇਸ਼ ਪ੍ਰਾਰਥਨਾ ਸਭਾ ਨੇ ਮਸੀਹ ਕਨਵੈੱਨਸ਼ਨ ਦਾ ਰੂਪ ਧਾਰਨ ਕਰ ਲਿਆ | ਇਹ ਪ੍ਰਾਰਥਨਾ ਸਭਾ ਆਲ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਗੁਰਦਾਸਪੁਰ ਹਰਜੀਤ ਸਿੰਘ ਸ਼ਹੀਦੀ ਦਿਹਾੜੇ ਮੌਕੇ ਬੇਰ ਸਾਹਿਬ ਹੋਏ ਨਤਮਸਤਕ

ਘੱਲੂਘਾਰਾ ਸਾਹਿਬ, 21 ਮਈ (ਮਿਨਹਾਸ)-ਸਥਾਨਕ ਗੁਰਦੁਆਰਾ ਬੇਰ ਸਾਹਿਬ ਛੰਭ ਕਾਹਨੂੰਵਾਨ ਵਿਖੇ ਨਤਮਸਤਕ ਹੋਣ ਪੁੱਜੇ ਐੱਸ.ਐੱਸ.ਪੀ. ਗੁਰਦਾਸਪੁਰ ਹਰਜੀਤ ਸਿੰਘ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਥੇ ਪਾਵਨ ਅਸਥਾਨ ਵਿਖੇ ਮੱਥਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ ਦੇ ਨਾਲ-ਨਾਲ ਆਰਥਿਕ ਬੋਝ ਘੱਟ ਅਤੇ ਝਾੜ ਵੀ ਪੂਰਾ ਮਿਲਦਾ ਹੈ-ਕਿਸਾਨ ਜਗਬੀਰ ਸਿੰਘ

ਧਾਰੀਵਾਲ, 21 ਮਈ (ਸਵਰਨ ਸਿੰਘ)-ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ ਤੋਂ ਇਲਾਵਾ ਕਈ ਫਾਇਦੇ ਮਿਲਦੇ ਹਨ | ਇਸ ਗੱਲ ਦਾ ਪ੍ਰਗਟਾਵਾ ਪਿੰਡ ਪੀਰ ਦੀ ਸੈਨ ਦੇ ਕਿਸਾਨ ਜਗਬੀਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਕੀਤਾ | ਕਿਸਾਨ ਜਗਬੀਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਤਿੰਨ ...

ਪੂਰੀ ਖ਼ਬਰ »

ਉਸਤਾਦ ਗਾਇਕ ਉੱਤਮ ਸ਼ਰਮਾ ਦੀ 19ਵੀਂ ਬਰਸੀ ਪਿੰਡ ਚਾਵਾ ਵਿਖੇ ਮਨਾਈ

ਗੁਰਦਾਸਪੁਰ, 21 ਮਈ (ਗੁਰਪ੍ਰਤਾਪ ਸਿੰਘ)-ਪੰਜਾਬ ਦੇ ਪ੍ਰਸਿੱਧ ਉਸਤਾਦ ਗਾਇਕ ਉੱਤਮ ਚੰਦ ਸ਼ਰਮਾ ਦੀ 19ਵੀਂ ਬਰਸੀ ਉਨ੍ਹਾਂ ਦੇ ਪਰਿਵਾਰ ਤੇ ਇਲਾਕੇ ਦੇ ਬੁੱਧੀਜੀਵੀਆਂ ਨੇ ਪਿੰਡ ਚਾਵਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ | ਉਨ੍ਹਾਂ ਦੀ ਧਰਮ ਪਤਨੀ ਮਲਾਵੀ ਦੇਵੀ ਨੇ ...

ਪੂਰੀ ਖ਼ਬਰ »

ਥਾਣਾ ਕਾਹਨੂੰਵਾਨ ਵਲੋਂ ਵਿਸ਼ੇਸ਼ ਨਾਕਾ ਲਗਾ ਕੇ ਕੀਤੀ ਚੈਕਿੰਗ

ਘੱਲੂਘਾਰਾ ਸਾਹਿਬ, 21 ਮਈ (ਮਿਨਹਾਸ)-ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਪੁਲ ਸਠਿਆਲੀ ਵਿਖੇ ਥਾਣਾ ਮੁਖੀ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਨਾਕਾ ਲਗਾ ਕੇ ਆਉਂਦੇ-ਜਾਂਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਮÏਕੇ ਥਾਣਾ ਮੁਖੀ ਨੇ ਦੱਸਿਆ ਕਿ ਐਸ. ਐਸ. ਪੀ. ...

ਪੂਰੀ ਖ਼ਬਰ »

ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਹਰਿਗੋਬਿੰਦਪੁਰ ਹਲਕੇ ਦੀ ਤਕਦੀਰ ਬਦਲੇਗੀ-ਰਮਨ ਵਰਸਾਲਚੱਕ

ਸ੍ਰੀ ਹਰਿਗੋਬਿੰਦਪੁਰ, 21 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਵਰਸਾਲਚੱਕ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਰਮਨ ਸਿੰਘ ਵਰਸਾਲਚੱਕ ਦੇ ਗ੍ਰਹਿ ਵਿਖੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਆਪਣੇ ਸਾਥੀਆਂ ਨਾਲ ਪੁੱਜੇ | ਇਸ ...

ਪੂਰੀ ਖ਼ਬਰ »

ਆਈਲੈਟਸ ਅਤੇ ਪੀ.ਟੀ.ਈ. ਦੇ ਖੇਤਰ 'ਚ ਵਧੀਆ ਨਤੀਜੇ ਦੇਣ ਕਾਰਨ ਆਪਣਾ ਲੋਹਾ ਮਨਵਾ ਰਿਹਾ ਬਰੇਨਵੇਵਜ਼ ਇੰਸਟੀਚਿਊਟ-ਕੌਂਟਾ

ਗੁਰਦਾਸਪੁਰ, 21 ਮਈ (ਆਰਿਫ਼)-ਸਥਾਨਕ ਜੇਲ੍ਹ ਰੋਡ ਵਿਖੇ ਬ੍ਰੇਨਵੇਵਜ਼ ਇੰਸਟੀਚਿਊਟ ਗੁਰਦਾਸਪੁਰ ਦੇ ਐੱਮ.ਡੀ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਇਕ ਅਜਿਹੀ ਸੰਸਥਾ ਬਣ ਚੁੱਕੀ ਹੈ ਜੋ ਕਿ ਜ਼ਿਲ੍ਹੇ ਗੁਰਦਾਸਪੁਰ ਵਿਚ ਸਭ ਤੋਂ ਜ਼ਿਆਦਾ ਅਤੇ ਵਧੀਆ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜਬਰੀ ਜ਼ਮੀਨ ਖਾਲੀ ਕਰਵਾਉਣ ਨੰੂ ਲੈ ਕੇ ਕਿਸਾਨ ਜਥੇਬੰਦੀਆਂ ਨੇ ਦੂਜੇ ਦਿਨ ਵੀ ਦਿੱਤਾ ਧਰਨਾ

ਦੋਰਾਂਗਲਾ, 21 ਮਈ (ਚੱਕਰਾਜਾ)-ਬਲਾਕ ਦੋਰਾਂਗਲਾ ਅੰਦਰ ਆਉਂਦੇ ਪਿੰਡ ਬਾਊਪੁਰ ਜੱਟਾਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਝ ਕਿਸਾਨਾਂ ਤੋਂ ਜ਼ਬਰੀ ਖ਼ਾਲੀ ਕਰਵਾਈ ਜਾ ਰਹੀ ਜ਼ਮੀਨ ਨੰੂ ਲੈ ਕੇ ਅੱਜ ਦੂਜੇ ਦਿਨ ਵੀ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਹੱਕ 'ਚ ਧਰਨਾ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ' ਨੇ ਯੂ.ਕੇ. ਦੇ ਮਈ ਇਨਟੇਕ ਲਈ ਦਰਜਨਾਂ ਵਿਦਿਆਰਥੀਆਂ ਦੇ ਵੀਜ਼ੇ ਲਗਾਏ

ਗੁਰਦਾਸਪੁਰ, 21 ਮਈ (ਆਰਿਫ਼)-'ਸੈਵਨਸੀਜ਼ ਇਮੀਗ੍ਰੇਸ਼ਨ' ਉਨ੍ਹਾਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਪੂਰੇ ਕਰਦੀ ਹੈ ਜਿਹੜੇ ਵਿਦਿਆਰਥੀ ਵਿਦੇਸ਼ ਜਾਣ ਦੀ ਉਮੀਦ ਛੱਡ ਦਿੰਦੇ ਹਨ | ਇਮੀਗ੍ਰੇਸ਼ਨ ਨੇ ਇਕ ਹੋਰ ਵਿਦਿਆਰਥਣ ਰਮਾ ਕੁਮਾਰੀ ਦਾ ਯੂ.ਕੇ. ਦਾ ਸਟੱਡੀ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਏ ਪਤੀ 'ਤੇ ਕੁੱਟਮਾਰ ਦੇ ਦੋਸ਼

ਗੁਰਦਾਸਪੁਰ, 21 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਪਨਿਆੜ ਦੀ ਰਹਿਣ ਵਾਲੀ ਵਿਆਹੁਤਾ ਨੇ ਆਪਣੇ ਪਤੀ 'ਤੇ ਮਾਰਕੁਟਾਈ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜੇਰੇ ਇਲਾਜ ਵਿਆਹੁਤਾ ਸੋਨੀਕਾ ਸ਼ਰਮਾ ਪਤਨੀ ...

ਪੂਰੀ ਖ਼ਬਰ »

2020 ਪਾਸ ਲਈ ਆਸਟ੍ਰੇਲੀਆ ਪੜ੍ਹਨ ਜਾਣ ਦਾ ਸੁਨਹਿਰਾ ਮੌਕਾ

ਗੁਰਦਾਸਪੁਰ, 21 ਮਈ (ਆਰਿਫ਼)-ਆਈਫਲ ਕੈਂਪਸ ਵਿਖੇ ਦਿਨ ਸੋਮਵਾਰ ਆਸਟ੍ਰੇਲੀਆ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਐਡਮਿਸ਼ਨ ਮਾਹਰ ਸਿੱਧਾ ਚੱਲ ਕੇ ਆ ਰਹੇ ਹਨ, ਜੋ ਵਿਦਿਆਰਥੀ 2020 ਪਾਸ ਹਨ, ਉਨ੍ਹਾਂ ਲਈ ਪੜ੍ਹਨ ਜਾਣ ਲਈ ਆਖਰੀ ਖਾਸ ਮੌਕਾ ਹੈ | ਇਸ ਸਬੰਧੀ ਹੋਰ ਜਾਣਕਾਰੀ ...

ਪੂਰੀ ਖ਼ਬਰ »

ਗੁਰਦਾਸਪੁਰ ਡੀਪੂ ਹੋਲਡਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ

ਪੁਰਾਣਾ ਸ਼ਾਲਾ, 21 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਡੀਪੂ ਹੋਲਡਰ ਐਸੋਸੀਏਸ਼ਨ ਗੁਰਦਾਸਪੁਰ ਦੇ ਸਮੂਹ ਡੀਪੂ ਹੋਲਡਰਾਂ ਦੀ ਇਕ ਵਿਸ਼ੇਸ਼ ਮੀਟਿੰਗ 23 ਮਈ ਨੰੂ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ 11 ਵਜੇ ਰੱਖੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਰਿੰਦਰ ...

ਪੂਰੀ ਖ਼ਬਰ »

ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਇਕ ਮਹੀਨੇ 'ਚ ਤਿੰਨ ਐੱਸ.ਐੱਚ.ਓ. ਤਬਦੀਲ ਹੋਣ ਕਰਕੇ ਲੋਕ ਹੈਰਾਨ

ਕੋਟਲੀ ਸੂਰਤ ਮੱਲੀ, 21 ਮਈ (ਕੁਲਦੀਪ ਸਿੰਘ ਨਾਗਰਾ)-ਇਲਾਕੇ ਅੰਦਰ ਜਿੱਥੇ ਨਸ਼ੇ, ਚੋਰੀਆਂ ਤੇ ਲੁੱਟ-ਖੋਹ ਦੀਆਂ ਨਿੱਤ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਨੂੰ ਫ਼ਿਕਰਾਂ 'ਚ ਪਾਇਆ ਹੋਇਆ ਹੈ, ਉਥੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਹਿਮ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਇਕ ...

ਪੂਰੀ ਖ਼ਬਰ »

ਰਜਵਾਹੇ ਦੀ ਸਫ਼ਾਈ ਕਰਕੇ ਪਾਣੀ ਛੱਡਣ ਦੀ ਮੰਗ

ਬਹਿਰਾਮਪੁਰ, 21 ਮਈ (ਬਲਬੀਰ ਸਿੰਘ ਕੋਲਾ)-ਸਿੰਚਾਈ ਵਿਭਾਗ ਦੀ ਅਣਦੇਖੀ ਅਤੇ ਢਿੱਲੀ ਕਾਰਗੁਜਾਰੀ ਕਰਕੇ ਰਜਵਾਹਿਆਂ ਵਿਚ ਵੱਡੀ ਪੱਧਰ 'ਤੇ ਉੱਗੀ ਘਾਹ ਅਤੇ ਬੂਟੀ ਦੀ ਸਫ਼ਾਈ ਦਾ ਕੰਮ ਅਜੇ ਤੱਕ ਸ਼ੁਰੂ ਨਾ ਹੋਣ ਕਰਕੇ ਖੇਤੀਬਾੜੀ ਨਾਲ ਸਬੰਧਿਤ ਕੰਮਕਾਰ ਅਤੇ ਫਸਲਾਂ ਉਪਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX