ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਰੋਜ਼ਗਾਰ ਦੀ ਤਲਾਸ਼ ਵਿਚ ਵਿਦੇਸ਼ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੌਜਵਾਨਾਂ ਲਈ ਸੂਬੇ ਵਿਚ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਪੂਰੀ ਤਰ੍ਹਾਂ ਧਿਆਨ ਕੇਂਦਰਿਤ ਕਰ ਰਹੀ ਹੈ | ਉਹ ਇੱਥੇ ਸੈਕਟਰ-43 ਸਥਿਤ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਐਨ.ਜੀ.ਓ ਕਰਾਸ ਹੌਰਾਈਜਨ ਦੇ ਸਹਿਯੋਗ ਨਾਲ Tਮਨੁੱਖੀ ਤਸਕਰੀ- ਚੁਣੌਤੀਆਂ ਤੇ ਹੱਲ'' ਵਿਸ਼ੇ 'ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ | ਇਸ ਮੌਕੇ ਮਾਲਟਾ ਕਾਂਡ ਅਤੇ ਹੋਰ ਦੁਖਦਾਈ ਘਟਨਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਧੰਦੇ 'ਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ | ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ | ਇਸ ਸੈਮੀਨਾਰ ਨੂੰ ਰਾਜ ਸਭਾ ਦੇ ਜੁਆਇੰਟ ਡਾਇਰੈਕਟਰ ਡਾ: ਅਨੁਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ: ਸੰਤੋਖਵਿੰਦਰ ਸਿੰਘ ਗਰੇਵਾਲ, ਐਜੂਕੇਸ਼ਨਲ ਮਲਟੀਮੀਡੀਆ ਖੋਜ ਕੇਂਦਰ ਦੇ ਡਾਇਰੈਕਟਰ ਦਲਜੀਤ ਅਮੀ ਅਤੇ ਸਹਾਇਤਾ ਐਨ.ਜੀ.ਓ ਦੇ ਡਾਇਰੈਕਟਰ ਅਤੇ ਅੱਖਾਂ ਦੇ ਸਰਜਨ ਡਾ: ਰਜਿੰਦਰ ਰਾਜੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕਰਾਸ ਹੌਰਾਈਜਨ ਦੇ ਪ੍ਰਧਾਨ ਅਨਿਲ ਕੁਮਾਰ ਸਾਗਰ ਅਤੇ ਸੁਪਰੀਮ ਕੋਰਟ ਦੇ ਵਕੀਲ ਆਨੰਦੇਸ਼ਵਰ ਗੌਤਮ ਕਨਵੀਨਰ ਸਨ |
ਚੰਡੀਗੜ੍ਹ, 21 ਮਈ (ਵਿ. ਪ੍ਰਤੀ.)- ਮਾਰਕਸਵਾਦੀ ਕਮਿਊਨਿਸਟ ਪਾਰਟੀ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ 25 ਮਈ ਤੋਂ 31 ਮਈ ਤਕ ਰੋਸ ਵਿਖਾਵੇ ਪੰਜਾਬ ਵਿਚ ਕੀਤੇ ਜਾਣਗੇ | ਪਾਰਟੀ ਮਹਿਸੂਸ ਕਰਦੀ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਤੋਂ ...
ਚੰਡੀਗੜ੍ਹ, 21 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸਮੂਹ ਸਰਕਾਰੀ ਅਤੇ ਸਰਕਾਰੀ ਏਡਿਡ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ ਸ਼ੁਰੂ ਹੋ ਰਹੀਆਂ ਹਨ | ਵਿਦਿਆਰਥੀਆਂ ਦੀ ਸੋਮਵਾਰ ਨੂੰ ਪਹਿਲੀ ਛੁੱਟੀ ਹੋਵੇਗੀ ਅਤੇ ਗਰਮੀਆਂ ਦੀਆਂ ਇਹ ਛੁੱਟੀਆਂ 30 ਜੂਨ ...
ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਖੇਡ ਵਿਭਾਗ ਵਲੋਂ ਸਕੂਲਾਂ ਦੇ ਵੱਖ-ਵੱਖ ਸਪੋਰਟਸ ਵਿੰਗਾਂ 'ਚ ਦਾਖਲਾ ਲੈਣ ਲਈ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਲਈ ਟਰਾਇਲ ਲਏ ਜਾਣਗੇ ¢ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ...
ਚੰਡੀਗੜ੍ਹ, 21 ਮਈ (ਨਵਿੰਦਰ ਸਿੰਘ ਬੜਿੰਗ)- ਗੁਰਦੀਪ ਸਿੰਘ ਵਾਸੀ ਨੰਗਲਾ ਮੁਹੱਲਾ ਮਨੀਮਾਜਰਾ, ਯੂਟੀ, ਚੰਡੀਗੜ੍ਹ ਨੇ ਦੱਸਿਆ ਕਿ ਜਦੋਂ ਸ਼ਾਮੀ ਉਹ ਆਪਣੇ ਕੰਮ 'ਤੋਂ ਘਰ ਨੂੰ ਜਾ ਰਿਹਾ ਸੀ ਤਾਂ ਉਸ ਨੂੰ ਰਸਤੇ ਵਿਚ ਰੋਕ ਕੇ ਨਵਜੋਤ, ਕਰਮਬੀਰ ਉਰਫ਼ ਬੰਟੀ, ਜਸਵਿੰਦਰ ਸਿੰਘ, ...
ਚੰਡੀਗੜ੍ਹ, 21 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸੈਕਟਰ 38 ਦੇ ਰਹਿਣ ਵਾਲੇ ਸੁਖਬੀਰ ਸਿੰਘ ਨਾਂ ਦੇ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਸਿਟੀ ਬੈਂਕ ਦਾ ਕ੍ਰੈਡਿਟ ਕਾਰਡ ਅੱਪਡੇਟ ਕਰਨ ...
ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਪੰਜਾਬ ਦੇ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਨੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ 'ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ | ਆਬਕਾਰੀ ਵਿਭਾਗ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ ਅਤੇ ਜ਼ਿਲ੍ਹਾ ਪੁਲਿਸ ਫ਼ਤਿਹਗੜ੍ਹ ਸਾਹਿਬ ...
ਚੰਡੀਗੜ੍ਹ, 21 ਮਈ (ਬੜਿੰਗ)- ਚੰਡੀਗੜ੍ਹ ਪੁਲਿਸ ਨੇ ਅਸ਼ੀਸ਼ ਕੁਮਾਰ ਉਰਫ਼ ਕਾਕੂ ਨਾਂਅ ਦੇ ਵਿਅਕਤੀ ਨੂੰ ਜੋ ਕਿ ਪਿੰਡ ਕਜਹੇੜੀ ਸੈਕਟਰ-52 ਚੰਡੀਗੜ੍ਹ ਦਾ ਵਸਨੀਕ ਹੈ, ਨੂੰ ਕਾਬੂ ਕਰਕੇ ਉਸ ਕੋਲੋਂ 240 ਕੁਆਰਟਰ ਦੇਸੀ ਸ਼ਰਾਬ ਮਾਰਕਾ ਬਰਾਮਦ ਕੀਤੀ | ਪੁਲਿਸ ਵੱਲੋਂ ਸੈਕਟਰ 36 ...
ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 26 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ ਵਿਚ ਐਸ.ਏ.ਐਸ ਨਗਰ ਤੋਂ 6, ਪਠਾਨਕੋਟ ਤੋਂ 3, ਫਾਜ਼ਿਲਕਾ, ਹੁਸ਼ਿਆਰਪੁਰ, ਲੁਧਿਆਣਾ ਤੇ ਮੋਗਾ ਤੋਂ 1-1 ਨਵਾਂ ...
ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਕਿਹਾ ਹੈ ਕਿ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ 20,000 ਲੀਟਰ ਪਾਣੀ ਮੁਫ਼ਤ ਦਿੱਤਾ ਜਾਵੇਗਾ, ਮੁਫ਼ਤ ਬਿਜਲੀ ਤੇ ਮੁਹੱਲਾ ...
ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਣਾਏ ਗਏ 1600 ਕੇਂਦਰਾਂ ਨੰੂ ਮੁਹੱਲਾ ਕਲੀਨਿਕ ਵਿਚ ਬਦਲਣ ਦੇ ...
ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧ) -ਆਜਾਦੀ ਦੇ ਅਮ੍ਰਤ ਮਹਾਉਤਸਵ ਦੀ ਚੇਨ ਵਿਚ ਪੂਰੇ ਸੂਬੇ ਵਿਚ ਸਿਹਤ ਵਿਭਾਗ ਵੱਲੋਂ 23 ਤੋਂ 29 ਮਈ ਤਕ ਕੌਮੀ ਕਿ੍ਮੀ ਮੁਕਤ ਹਫਤਾ ਮਨਾਇਆ ਜਾਵੇਗਾ | ਸਿਹਤ ਸੇਵਾ ਵਜੋਂ ਇਸ ਮੁਹਿੰਮ ਨੂੰ ਸੌ-ਫੀਸਦੀ ਸਫਲ ਬਣਾਉਣ ਲਈ ਅਧਿਕਾਰੀਆਂ ਨੂੰ ...
ਚੰਡੀਗੜ੍ਹ, 21 ਮਈ (ਪ੍ਰੋ ਅਵਤਾਰ ਸਿੰਘ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ ਤੋਂ ਐਕਸਾਈਜ਼ ਡਿਊਟੀ ਘਟਾ ਕੇ ਰੇਟ ਘੱਟ ਕਰਨ ਦਾ ਸਵਾਗਤ ...
ਚੰਡੀਗੜ੍ਹ, 21 ਮਈ (ਅਜਾਇਬ ਸਿੰਘ ਔਜਲਾ)- ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਅਤੇ ਹਰਿਆਣਾ ਸਰਕਾਰ ਦੁਆਰਾ ਸਾਂਝੇ ਰੂਪ ਵਿਚ 4 ਜੂਨ ਤੋਂ ਪੰਚਕੂਲਾ ਵਿਚ ਹੋਣ ਵਾਲੀ 'ਖੇਲ ਇੰਡੀਆ ਯੂਥ ਗੇਮਜ਼ 2021 ਦੀ ਲੜੀ ਵਿਚ ਆਯੋਜਕਾਂ ਵਲੋਂ ਇਕ ਪ੍ਰਮੋਸ਼ਨਲ ਇਵੇਂਟ ਕੀਤਾ ...
ਜਲੰਧਰ, 21 ਮਈ (ਅ.ਬ.)- ਚੰਡੀਗੜ੍ਹ-ਖਰੜ ਲੁਧਿਆਣਾ ਨੈਸ਼ਨਲ ਹਾਈਵੇ 'ਤੇ ਸਥਿਤ ਓਮੇਗਾ ਸਿਟੀ, ਪੰਜਾਬ ਸਰਕਾਰ ਦੁਆਰਾ ਅਪਰੂਵਡ ਇਕ ਸੁੰਦਰ ਟਾਉਨਸ਼ਿਪ ਹੈ ਜਿਸ ਵਿਚ 2 ਬੈੱਡਰੂਮ ਸੈੱਟ ਅਤੇ 2 ਬੀ.ਐੱਚ.ਕੇ. ਅਪਾਰਟਮੈਂਟ ਵਾਜਬ ਕੀਮਤਾਂ 'ਤੇ ਉਪਲਬਧ ਹਨ | ਇਹ ਟਾਉਨਸ਼ਿਪ ...
ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਸੂਚਨਾ ਤੇ ਲੋਕ ਸੰਪਰਕ ਆਫ਼ੀਸਰਜ਼ ਐਸੋਸੀਏਸ਼ਨ,ਪੰਜਾਬ ਨੇ ਵਿਭਾਗ ਦੇ ਜਾਇੰਟ ਡਾਇਰੈਕਟਰ ਸ੍ਰੀ ਕਿ੍ਸ਼ਨ ਲਾਲ ਰੱਤੂ ਦੀ ਬੇਵਕਤ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਦਾ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ | ...
ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਬੀਤੇ ਦਿਨੀਂ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ 8ਵੀਂ ਜਮਾਤ ਤੱਕ ਪੜ੍ਹ ਰਹੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92 ਕਰੋੜ 95 ਲੱਖ ਦੀ ਰਾਸ਼ੀ ਜਾਰੀ ਕੀਤੀ ...
ਡੇਰਾਬੱਸੀ, 21 ਮਈ (ਪੜ੍ਹੀ)-ਸਥਾਨਕ ਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ 'ਚ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਬੱਚੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ...
ਚੰਡੀਗੜ੍ਹ, 21 ਮਈ (ਪਰਵਾਨਾ) - ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਨੇ ਕਿਹਾ ਕਿ ਸੂਬੇ ਦੇ ਜਿਸ ਵੀ ਖੇਤਰ ਵਿਚ ਬਰਸਾਤ ਨਾਲ ਜਲਭਰਾਵ ਦੀ ਸਥਿਤੀ ਪੈਦਾ ਹੁੰਦੀ ਹੈ ਉਨ੍ਹਾਂ ਸਥਾਨਾਂ ਨੂੰ ਚੋਣ ਕਰ ਉਸ ਦਾ ਸਥਾਈ ਹੱਲ ਕੀਤਾ ਜਾਵੇ | ਸੂਬੇ ਦੇ ...
ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ ਵਿਚ ਕਾਂਗਰਸ ਪਾਰਟੀ ਦੀ ਹਾਲਤ ਇੰਨੀ ਪਤਲੀ ਹੋ ਗਈ ਹੈ ਕਿ ਉਸ ਦੀ ਸਹਿਯੋਗੀ ਪਾਰਟੀ ਵੀ ਉਸ ਉੱਤੇ ਸਵਾਲ ਖੜ੍ਹੇ ਕਰਨ ਲੱਗੀ ਹੈ | ਮਹਾਰਾਸ਼ਟਰ ਵਿਚ ਕਾਂਗਰਸ ਦੀ ਸਹਿਯੋਗੀ ਪਾਰਟੀ ਸ਼ਿਵ ਸੈਨਾ ਨੇ ਕਾਂਗਰਸ ਦੀ ਮੌਜੂਦਾ ...
ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਸਾਨੀ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ | ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਅਤੇ ...
ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ...
ਖਰੜ, 21 ਮਈ (ਮਾਨ)-ਅੱਤ ਦੀ ਗਰਮੀ ਨੂੰ ਵੇਖਦੇ ਹੋਏ ਪੰਛੀਆਂ ਨੂੰ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਦੇ ਵਿਦਿਆਰਥੀਆਂ ਨੂੰ ਮਿੱਟੀ ਦੇ ਕਟੋਰੇ ਵੰਡੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਜਤਿੰਦਰ ਗੁਪਤਾ ...
ਡੇਰਾਬੱਸੀ, 21 ਮਈ (ਪੜ੍ਹੀ)-ਡੇਰਾਬੱਸੀ ਦੇ ਪਿੰਡ ਬਸੌਲੀ ਵਿਖੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਉਤਸ਼ਾਹਿਤ ਕਰਨ ਲਈ ਖੁਦ ਟਰੈਕਟਰ ਚਲਾ ਕੇ ਝੋਨੇ ਦੀ ...
ਲਾਲੜੂ, 21 ਮਈ (ਰਾਜਬੀਰ ਸਿੰਘ)-ਪਿੰਡ ਜੌਲਾ ਕਲਾਂ ਦੇ ਲਾਗੇ ਧਰਮਗੜ੍ਹ-ਛਛਰੋਲੀ ਸੜਕ ਨੇੜੇ ਸਥਿਤ ਇਕ ਪੋਲਟਰੀ ਫਾਰਮ ਵਲੋਂ ਸੈਂਕੜਿਆਂ ਦੀ ਤਾਦਾਦ 'ਚ ਮਰੀਆਂ ਹੋਈਆਂ ਮੁਰਗੀਆਂ ਬਾਹਰ ਖੁੱਲੇ੍ਹ 'ਚ ਸੁੱਟ ਦਿੱਤੀਆਂ ਗਈਆਂ, ਆਵਾਰਾ ਕੁੱਤੇ ਮਰੀਆਂ ਹੋਈਆਂ ਮੁਰਗੀਆਂ ਨੂੰ ...
ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿਖੇ ਦਿਸ਼ਾ ਵੂਮੈਨ ਵੈੱਲਫ਼ੇਅਰ ਟਰੱਸਟ ਵਲੋਂ ਪਦਮਸ੍ਰੀ ਜਗਜੀਤ ਸਿੰਘ ਦਰਦੀ (ਚੇਅਰਮੈਨ ਚੜ੍ਹਦੀ ਕਲਾ ਟਾਈਮ ਟੀ. ਵੀ. ਅਤੇ ਚੜ੍ਹਦੀ ਕਲਾ ...
ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਭਾਰਤ ਦੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਚੰਡੀਗੜ੍ਹ ਕਾਂਗਰਸ ਵਲੋਂ ਇੱਥੇ ਕਾਂਗਰਸ ਭਵਨ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਦੇਸ਼ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿਚ ...
ਚੰਡੀਗੜ੍ਹ, 21 ਮਈ (ਪਰਵਾਨਾ) - ਹਰਿਆਣਾ ਸਰਕਾਰ ਸਮੇਂ-ਸਮੇਂ 'ਤੇ ਪੂਰੇ ਸੂਬੇ ਵਿਚ ਜਨਤਕ ਸਭਾਵਾਂ, ਸਮਾਰੋਹਾਂ, ਸੈਮੀਨਾਰਾਂ ਦਾ ਪ੍ਰਬੰਧ ਕਰ ਧਾਰਮਿਕ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੀ ਰਹੀ ਹੈ | ਇਸ ਤੋਂ ਇਲਾਵਾ, ਹਰਿਆਣਾ ਵਿਚ ਮਹਾਪੁਰਖਾਂ ...
ਖਰੜ, 21 ਮਈ (ਗੁਰਮੁੱਖ ਸਿੰਘ ਮਾਨ)-ਸਥਾਨਕ ਵਾ. ਨੰ. 18 ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਨਗਰ ਕੌਂਸਲ ਖਰੜ ਵਲੋਂ ਪਾਇਪ ਲਾਈਨ ਪਾਉਣ ਦਾ ਕੰਮ ਕੌਂਸਲਰ ਗੁਰਜੀਤ ਸਿੰਘ ਗੱਗੀ ਸਮੇਤ ਹੋਰਨਾਂ ਕੌਂਸਲਰਾਂ ਵਲੋਂ ਸਾਂਝੇ ਤੌਰ 'ਤੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਕੌਂਸਲਰ ...
ਮਾਜਰੀ, 21 ਮਈ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਦੇ ਆਦਰਸ਼ ਨਗਰ ਸਥਿਤ ਐਮ. ਐਸ. ਡੀ. ਮਾਡਲ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸੰਦੀਪ ਸੈਂਡੀ ਨੇ ਦੱਸਿਆ ...
ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ (ਨੇੜੇ ਡਾ. ਸਰਦਾਨਾ ਬੱਚਿਆਂ ਦਾ ਹਸਪਤਾਲ) ਆਯੁਰਵੈਦਿਕ ਇਲਾਜ ਰਾਹੀਂ ਜਿਥੇ ਸਰਵਾਈਕਲ ਦੇ ਦਰਦ, ਸੈਟੀਕਾ ਪੇਨ, ਦਮੇ, ਬਵਾਸੀਰ, ਰੀੜ੍ਹ ਦੀ ਹੱਡੀ ਦੇ ...
ਐੱਸ. ਏ. ਐੱਸ. ਨਗਰ, 21 ਮਈ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ 28 ਮਈ ਤੋਂ 3 ਜੂਨ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ...
ਮਾਜਰੀ, 21 ਮਈ (ਧੀਮਾਨ)-ਖਿਜ਼ਰਾਬਾਦ ਦੇ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫ਼ੀਸਦੀ ਰਿਹਾ | ਇਸ ਸੰਬੰਧੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁੱਲ 26 ...
ਖਰੜ, 21 ਮਈ (ਜੰਡਪੁਰੀ)-ਆੜ੍ਹਤੀ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆੜ੍ਹਤੀਆਂ ਦੀ ਕਮਿਸ਼ਨ ਅਤੇ ਲੇਬਰ ਦਾ ਭੁਗਤਾਨ ਤੁਰੰਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਭਾਵੇਂ ਸੀਜਨ ਖ਼ਤਮ ਹੋਏ ਨੂੰ ਇਕ ਮਹੀਨਾ ਬੀਤ ਚੁੱਕਾ ...
ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਹਲਕਾ ਡੇਰਾਬੱਸੀ ਵਿਚਲੇ ਗੁਲਾਬਗੜ੍ਹ ਰੋਡ 'ਤੇ ਸਥਿਤ ਪਿੰਡ ਮੋਜਾ ਮਾਧੋਪੁਰ ਦੇ ਵਸਨੀਕਾਂ ਪਰਮਜੀਤ ਸਿੰਘ, ਅਮਰਜੀਤ ਸਿੰਘ, ਰਾਧੇ ਸ਼ਿਆਮ, ਮਨੀਸ਼ ਕੁਮਾਰ, ਨਰਾਤਾ ਰਾਮ, ਰਾਜ ਕੁਮਾਰ, ਅਵਤਾਰ ਸਿੰਘ, ਨਿਸ਼ਾ ਰਾਣੀ, ਸੁਨੀਤਾ ਰਾਣੀ, ...
ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਭਾਰਤ ਮਾਲਾ ਪ੍ਰਾਜੈਕਟ 'ਚ ਆ ਰਹੀ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਪਿੰਡਾਂ ਦੀ ਜ਼ਮੀਨ ਦਾ ਘੱਟ ਮੁਆਵਜ਼ਾ ਦੇਣ ਦੇ ਰੋਸ ਵਜੋਂ ਡੀ. ਸੀ. ਦਫ਼ਤਰ ਮੁਹਾਲੀ ਅੱਗੇ ਜ਼ਿਲ੍ਹੇ ਦੇ ਕਿਸਾਨਾਂ ਵਲੋਂ ਲਗਾਇਆ ਗਿਆ ਪੱਕਾ ਧਰਨਾ ਚੌਥੇ ਦਿਨ ...
ਲਾਲੜੂ, 21 ਮਈ (ਰਾਜਬੀਰ ਸਿੰਘ)-'ਦੀ ਧਰਮਗੜ੍ਹ ਦੁੱਧ ਉਤਪਾਦਕ ਸਹਿਕਾਰੀ ਸਭਾ' ਦੇ ਦੁੱਧ ਉਤਪਾਦਕ ਬਲਜੀਤ ਸਿੰਘ ਪਿੰਡ ਧਰਮਗੜ੍ਹ ਦੀ ਅਚਾਨਕ ਅੱਗ ਲੱਗਣ ਕਾਰਨ ਇਕ ਮੱਝ ਤੇ ਗਾਂ ਮਰ ਗਈ ਸੀ, ਜਿਸ ਨੂੰ ਦੇਖਦਿਆਂ ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਉਤਪਾਦਕਾਂ ਲਈ ...
ਖਰੜ, 21 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਵਿਖੇ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਿਚਕਾਰ ਫੈਂਸੀ ਡਰੈਸ ਮੁਕਾਬਲਾ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ...
ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਸੇਵਾ-ਮੁਕਤ ਆਈ. ਏ. ਐਸ. ਅਧਿਕਾਰੀ ਡਾ. ਸਵਰਨ ਸਿੰਘ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪੰਚਾਇਤੀ ਜ਼ਮੀਨਾਂ 'ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ...
ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁ. ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 37ਵੀਂ ਬਰਸੀ ਮਨਾਈ ਗਈ | ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ...
ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਫਾਈਨ ਆਰਟਸ ਵਿਭਾਗ ਵਲੋਂ ਤਿੰਨ ਰੋਜ਼ਾ ਸਾਲਾਨਾ ਕਲਾ ਪ੍ਰਦਰਸ਼ਨੀ ਲਗਾਈ ਗਈ, ਜਿਸ ਦੌਰਾਨ ਯੂਨੀਵਰਸਿਟੀ ਦੇ ਫਾਈਨ ਆਰਟਸ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਪੇਂਟਿੰਗਾਂ, ਅਪਲਾਈਡ ਆਰਟਸ ...
ਡੇਰਾਬੱਸੀ, 21 ਮਈ (ਰਣਬੀਰ ਸਿੰਘ ਪੜ੍ਹੀ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸਨਾਤਨ ਧਰਮ ਸਭਾ (ਰਜਿ. 48) ਦੇ ਮੌਜੂਦਾ ਪ੍ਰਧਾਨ ਸੁਭਾਸ਼ ਗੁਪਤਾ ਉਰਫ਼ ਹੈਪੀ ਨੇ ਪ੍ਰਬੰਧਕਾਂ ਸਮੇਤ ਸਭਾ ਦੀ ਬਾਡੀ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ਹੈ | ਸਭਾ ਦਾ ਕਾਰਜਕਾਲ ਖ਼ਤਮ ਹੋਣ ਤੋਂ ਇਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX