ਮਾਮਲਾ ਦੁਕਾਨਦਾਰਾਂ ਵਲੋਂ ਨਕਲੀ ਸੂਰਜਮੁਖੀ ਦਾ ਬੀਜ ਵੇਚਣ ਦਾ
ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਸਥਾਨਕ ਕਿ੍ਸ਼ਨਾ ਮਾਰਕੀਟ ਦੇ ਨਕਲੀ ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਵੇਚਣ ਵਾਲੇ ਦੀ ਦੁਕਾਨ ਅੱਗੇ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਦਵਾਈਆਂ ਅਤੇ ਬੀਜ ਵੇਚਣ ਦਾ ਲਾਇਸੰਸ ਰੱਦ ਹੋਣ ਦੇ ਬਾਵਜੂਦ ਵੀ ਇਨ੍ਹਾਂ ਦੀ ਵਿਕਰੀ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਥਾਣਾ ਸ਼ਹਿਰੀ ਦੀ ਪੁਲਿਸ ਪੱਤਰ ਲਿਖ ਕੇ ਉਕਤ ਦੁਕਾਨਦਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਗੁਹਾਰ ਲਗਾਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸੁਖਵਿੰਦਰ ਸਿੰਘ ਵਾਸੀ ਪਿੰਡ ਚਲਹੇੜੀ ਨੇ ਥਾਣਾ ਸ਼ਹਿਰੀ ਦੇ ਐਸ.ਐਚ.ਓ. ਦੇ ਨਾਂਅ ਲਿਖਤੀ ਦਰਖ਼ਾਸਤ ਦੇਣ ਤੋਂ ਬਾਅਦ ਕਿਸਾਨ ਆਗੂਆਂ ਹਰਜਿੰਦਰ ਸਿੰਘ, ਨੱਥਾ ਸਿੰਘ, ਹਰਬੰਸ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ, ਜ਼ੋਗਿੰਦਰ ਸਿੰਘ, ਰਾਮ ਸਿੰਘ, ਪੂਰਨ ਸਿੰਘ ਦੇ ਨਾਲ ਕਿ੍ਸ਼ਨਾ ਮਾਰਕੀਟ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਦੱਸਿਆ ਕਿ ਰਾਜਪੁਰਾ ਸਥਿਤ ਬੀਜ ਅਤੇ ਦਵਾਈ ਵਿਕੇ੍ਰਤਾਵਾਂ ਵਲੋਂ ਸੂਰਜਮੁਖੀ ਦਾ ਬੀਜ ਮਹਿੰਗੇ ਭਾਅ 'ਤੇ ਲੈ ਕੇ ਬੀਜਿਆ ਸੀ | ਪਰ ਸੂਰਜਮੁਖੀ 'ਤੇ 5 ਤੋਂ 7 ਤੱਕ ਫੁੱਲ ਲੱਗਣ ਕਾਰਨ ਫ਼ਸਲ ਖ਼ਰਾਬ ਹੋ ਗਈ ਸੀ | ਜਿਸ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੂੰ ਦਿੱਤੀ ਗਈ ਸ਼ਿਕਾਇਤ ਦੇ ਅਧਾਰ 'ਤੇ ਖੇਤੀਬਾੜੀ ਵਿਭਾਗ ਪਟਿਆਲਾ ਵਲੋਂ ਰਾਜਪੁਰਾ ਟੀਮ ਦੇ ਨਾਲ ਸਾਂਝੇ ਤੌਰ 'ਤੇ ਕੀਤੀ ਗਈ ਛਾਣਬੀਣ 'ਚ ਕਿ੍ਸ਼ਨਾ ਮਾਰਕੀਟ ਅਤੇ ਨਵੀਂ ਅਨਾਜ ਮੰਡੀ ਦੇ 3 ਦੁਕਾਨਦਾਰਾਂ ਅਤੇ ਇਨ੍ਹਾਂ ਨੂੰ ਸਪਲਾਈ ਕਰਨ ਵਾਲੀ ਕੰਪਨੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਸੀ ਅਤੇ ਖੇਤੀਬਾੜੀ ਵਿਭਾਗ ਪਾਸੋਂ ਪ੍ਰਾਪਤ ਸੂਚਨਾ ਅਨੁਸਾਰ ਇਨ੍ਹਾਂ ਸਾਰੇ ਦੁਕਾਨਦਾਰਾਂ ਦੇ ਬੀਜ ਵੇਚਣ ਵਾਲੇ ਲਾਇਸੰਸ ਰੱਦ ਕਰ ਦਿੱਤੇ ਸਨ | ਪਰ ਇਹ ਦੁਕਾਨਦਾਰ ਅਜੇ ਵੀ ਬੀਜ ਵੇਚ ਰਹੇ ਹਨ | ਜਦੋਂ ਉਸ ਨੂੰ ਬੀਜ ਵੇਚਣ ਦਾ ਲਾਇਸੰਸ ਕੈਂਸਲ ਹੋਣ ਸੰਬੰਧੀ ਪੁੱਛਿਆ ਤਾਂ ਉਸ ਨੇ ਸਾਡੇ ਨਾਲ ਭੱਦੀ ਸ਼ਬਦਾਵਲੀ 'ਚ ਬੋਲਿਆ ਅਤੇ ਧਮਕੀਆਂ ਵੀ ਦਿੱਤੀਆਂ | ਜਿਸ ਤੋਂ ਬਾਅਦ ਜਦੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ | ਇਸ ਸੰਬੰਧੀ ਖੇਤੀਬਾੜੀ ਵਿਭਾਗ ਦੀ ਖੇਤੀਬਾੜੀ ਵਿਕਾਸ ਅਫਸਰ ਡਾ. ਨੀਤੂ ਰਾਣੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਿ੍ਸ਼ਨਾ ਮਾਰਕਿਟ ਵਿਚ ਮੌਕੇ 'ਤੇ ਪੁਲਿਸ ਪਾਰਟੀ ਪਹੁੰਚ ਗਈ ਸੀ ਤੇ ਹੁਣ ਥਾਣਾ ਸ਼ਹਿਰੀ ਦੀ ਪੁਲਿਸ ਨੇ ਅਗਲੀ ਕਾਰਵਾਈ ਕਰਨੀ ਹੈ |
ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਪਿਛਲੇ ਦਿਨੀਂ ਵੱਡੀ ਅਤੇ ਛੋਟੀਆਂ ਨਹਿਰਾਂ 'ਚ ਨਹਾਉਂਦੇ ਸਮੇਂ ਡੁੱਬਣ ਕਾਰਨ ਗਈਆਂ ਜਾਨਾਂ ਤੋਂ ਬਾਅਦ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਦੀ ਹੱਦ ਅੰਦਰ ਪੈਂਦੀਆਂ ਸਾਰੀਆਂ ਨਹਿਰਾਂ 'ਚ ਨਹਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ ਪਰ ...
ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 10 ਕਿੱਲੋ ਭੁੱਕੀ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ...
ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ 'ਚ ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਕਮੀਆਂ ਪਾਏ ਜਾਣ 'ਤੇ 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ...
ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਪੁਲਿਸ ਲਾਈਨ 'ਚ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਭੁਪਿੰਦਰਾ ਰੋਡ ਵਿਖੇ ਨਿੱਜੀ ਕੰਪਨੀ ਦੇ ਸ਼ੋਅਰੂਮ 'ਚ ਬਤੌਰ ਮੈਨੇਜ਼ਰ ਕੰਮ ਕਰਦਾ ਹੈ ਅਤੇ 27-28 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ...
ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਕੇਂਦਰੀ ਜੇਲ੍ਹ ਪਟਿਆਲਾ ਦੇ ਸਹਾਇਕ ਸੁਪਰਡੈਂਟ ਵਲੋਂ ਤਿ੍ਪੜੀ ਥਾਣੇ ਦੇ ਪੁਲਿਸ ਕੋਲ ਦਰਜ ਕਰਵਾਇਆ ਹੈ ਕਿ ਪੁਲਿਸ ਵਲੋਂ ਕੇਂਦਰੀ ਅਹਾਤੇ ਦੀ ਤਲਾਸ਼ੀ ਦੌਰਾਨ 8 ਲਾਵਾਰਸ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦਰਜ ...
ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਰਾਜਪੁਰਾ-ਪਟਿਆਲਾ ਮਾਰਗ 'ਤੇ ਗੁਰੂ ਨਾਨਕ ਇੰਡਸਟਰੀ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਪੁਲਿਸ ਅਣਪਛਾਤੇ ਵਾਹਨ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਲੰਘੀ ਦੇਰ ਰਾਤ ਇਲਾਜ ਲਈ ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਈ ਇਕ ਅਣਪਛਾਤੀ ਔਰਤ ਵਲੋਂ ਹਸਪਤਾਲ ਦੇ ਪਾਰਕਿੰਗ ਖੇਤਰ ਵਿਚ ਦਰਖ਼ਤ ਨਾਲ ਕੱਪੜਾ ਬੰਨ੍ਹ ਕੇ ਫਾਹਾ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸ਼ਹਿਰੀ ਦੇ ਸਹਾਇਕ ...
ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਪੁਰਾਣਾ ਬਿਸ਼ਨ ਨਗਰ ਦੀ ਗਲੀ ਨੰਬਰ 15 ਦੇ ਵਾਸੀਆਂ ਵਲੋਂ ਮਿਲ ਕੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਮੁਹੱਲਾ ਨਿਵਾਸੀਆਂ ਦੇ ਦੱਸਣ ਮੁਤਾਬਿਕ ਸਮੂਹ ...
ਬਹਾਦਰਗੜ੍ਹ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬੈਠਕ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਹੋਈ | ਜਿਸ ਦੌਰਾਨ ਜ਼ਿਲਾ ਪ੍ਰਧਾਨ ਗਿਆਨ ਸਿੰਘ ਰਾਏਪੁਰ ਮੰਡਲਾਂ ਦੀ ਅਗਵਾਈ ਵਿਚ ਭਾਰਤੀ ਕਿਸਾਨ ...
ਪਟਿਆਂਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਧੋਬੀਮਹਾ ਸਭਾ ਪਟਿਆਲਾ ਦੇ ਪ੍ਰਧਾਨ ਹਿੰਮਤ ਸੁਨਾਰੀਆ ਨੇ ਆਪਣੇ ਹੋਰਨਾ ਸਾਥੀਆਂ ਸਮੇਤ ਅਜੀਤਪਾਲ ਸਿੰਘ ਕੋਹਲੀ ਨੂੰ ਮਿਲ ਕੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜਤੀਪਾਲ ਸਿੰਘ ਕੋਹਲੀ ਪਟਿਆਲਾ ਦੇ ...
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਕਾਬਜ਼ਕਾਰਾਂ ਪਾਸੋਂ ਛਡਵਾਉਣ ਦੀ ਸ਼ੁਰੂ ਕੀਤੀ ਮੁਹਿੰਮ 'ਆਪ' ਸਰਕਾਰ ਦੇ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ, ਕਿਉਂਕਿ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ...
ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਟਿਆਲਾ ਜ਼ਿਲ੍ਹਾ ਕਾਂਗਰਸ ਮਾਮਲਿਆਂ ਵਿਚ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਰਵਿੰਦਰ ਸਿੰਘ ਨਿੱਪੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ...
ਖਮਾਣੋਂ, 21 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਦਾ ਜੰਮਪਲ ਤੇ ਵਸਨੀਕ ਆਯੂਸ਼ ਗਰਗ ਸਕੂਲ ਤੋਂ ਲੈ ਕੇ ਕਾਲਜ ਤੱਕ ਜਿੱਥੇ ਫੈਨਸਿੰਗ ਫੁਆਇਲ ਮੁਕਾਬਲਿਆਂ 'ਚ ਕਈ ਵੱਡੇ ਇਨਾਮ ਜਿੱਤ ਚੁੱਕਾ ਹੈ, ਉੱਥੇ ਹੀ ਨੈਸ਼ਨਲ ਤੇ ਇੰਟਰਨੈਸ਼ਨਲ ਮੁਕਾਬਲਿਆਂ 'ਚ ਕਈ ਸੋਨ ਤਗਮੇ ਪ੍ਰਾਪਤ ...
ਖਮਾਣੋਂ, 21 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਇਕ ਵਿਅਕਤੀ ਵਲੋਂ ਮੁੱਦਈ ਦੀ ਮੋਟਰ 'ਤੇ ਲਿਜਾ ਕੇ ਕੁੱਟਮਾਰ ਕਰਨ ਦੇ ਕਥਿਤ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮੁੱਦਈ ...
ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਤੇ ਨੈਸ਼ਨਲ ਬੋਰਡ ਆਫ਼ ਮਾਈਕਰੋ ਸਮਾਲ ਮੀਡੀਅਮ ਇੰਟਰਪ੍ਰਾਈਜਿਜ਼ ਇੰਡਸਟਰੀਜ਼, ਭਾਰਤ ਸਰਕਾਰ ਦੇ ਡਾਇਰੈਕਟਰ ਰਾਕੇਸ਼ ਗੁਪਤਾ ਨੇ ਫੋਕਲ ਪੁਆਇੰਟ, ਮੰਡੀ ਗੋਬਿੰਦਗੜ੍ਹ ...
ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਦੀਵੀਂ ਵਿਛੋੜੇ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ | ...
ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੀ ਸੇਂਟ ਪੀਟਰਜ਼ ਅਕੈਡਮੀ ਪਟਿਆਲਾ ਦੇ ਵਿਦਿਆਰਥੀ ਰਿਧਾਨ ਗੋਇਲ ਨੇ 15 ਮਈ ਤੋਂ 20 ਮਈ ਤੱਕ ਭੁਵਨੇਸ਼ਵਰ, ਉੜੀਸਾ 'ਚ ਹੋਈ ਨੈਸ਼ਨਲ ਸਕੂਲ ਖੇਡਾਂ ਵਿਚ ਪੰਜਾਬ ਦੀ ਨੁਮਾਇੰਦਗੀ ਕੀਤੀ ਅਤੇ ਸ਼ਤਰੰਜ ਵਿਚ 6 ਵਰਗ ਵਿਚ 6ਵਾਂ ...
ਦੇਵੀਗੜ੍ਹ, 21 ਮਈ (ਰਾਜਿੰਦਰ ਸਿੰਘ ਮੌਜੀ)-ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਗੁਰਮਤਿ ਨਾਲ ਜੋੜਨ ਵਾਸਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੂਰਬ ਦੇ ਸੰਬੰਧ 'ਚ ...
ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਅਨਾਜ ਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਪਾਸੋਂ 24 ਬੋਤਲਾਂ ਸ਼ਰਾਬ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਕਾਬਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੰਨ੍ਹਾ ਰੋਡ ...
ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਦੀ ਚੋਣ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਹੋਈ | ਜਥੇਬੰਦੀ ਦੇ ਜਨਰਲ ਸਕੱਤਰ ਗਗਨਦੀਪ ਸਿੰਘ ਬਠਿੰਡਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਲਜ਼ਾਰ ਖਾਨ ...
ਰਾਜਪੁਰਾ, 21 ਮਈ (ਜੀ.ਪੀ. ਸਿੰਘ)-ਟਰੈਕਟਰ 'ਤੇ ਉੱਚੀ ਆਵਾਜ਼ 'ਚ ਗਾਣੇ ਵਜਾਉਣ ਤੋਂ ਇਕ ਔਰਤ ਵਲੋਂ ਵਰਜਣ 'ਤੇ ਉਸ 'ਤੇ ਟ੍ਰੈਕਟਰ ਚੜਾ ਕੇ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਥਾਣਾ ਸ਼ੰਭੂ ਦੀ ਪੁਲਿਸ ਨੇ ਦੋ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਪਟਿਆਲਾ, 21 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਤਿ੍ਪੜੀ ਦੀ ਪੁਲਿਸ ਵਲੋਂ ਇਕ ਵਿਅਕਤੀ ਤੋਂ 10 ਗ੍ਰਾਮ ਸਮੈਕ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਅਜੀਤ ਕੌਰ ਪੁਲਿਸ ਪਾਰਟੀ ਸਮੇਤ ਸ਼ਕੁੰਤਲਾ ਵਿਹਾਰ ਪਟਿਆਲਾ ...
ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਨੇ ਦੱਸਿਆ ਕਿ ਸਿੱਖ ਬੁੱਧੀਜੀਵੀ ਕੌਂਸਲ ਨੇ ਆਪਣੀ ਇਕੱਤਰਤਾ 'ਚ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਅਚਾਨਕ ਅਕਾਲ ਚਲਾਣੇ 'ਤੇ ਗਹਿਰੇ ਸ਼ੋਕ ਦਾ ...
ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)-ਡਾ. ਗਗਨਦੀਪ ਥਾਪਾ ਨੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਉਹ ਯੂਨੀਵਰਸਿਟੀ ਦੇ ਸਿੱਖਿਆ ਅਤੇ ਸਮੁਦਾਇ ਸੇਵਾ ਵਿਭਾਗ ਵਿਚ ਸਹਾਇਕ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਨ | ਸਿੰਡੀਕੇਟ ਦੀ ਪ੍ਰਵਾਨਗੀ ...
ਨਾਭਾ, 21 ਮਈ (ਕਰਮਜੀਤ ਸਿੰਘ)-ਅੱਜ ਨਾਭਾ ਦੇ ਪੀ ਡਬਲਯੂ. ਡੀ ਰੈਸਟ ਹਾਊਸ ਵਿਖੇ ਗੁਰਦੇਵ ਸਿੰਘ ਦੇਵ ਮਾਨ ਐਮ.ਐਲ.ਏ. ਨਾਭਾ ਦੇ ਦਿਸ਼ਾ ਨਿਰਦੇਸ਼ 'ਤੇ ਉਨ੍ਹਾਂ ਦੇ ਭਰਾ ਕਪਿਲ ਮਾਨ ਵਲੋਂ ਸਹਿਰ ਦੇ ਕੌਸਲਰਾਂ ਨਾਲ ਸ਼ਹਿਰ ਦੀ ਸਫਾਈ ਅਤੇ ਗੰਦੇ ਨਾਲਿਆਂ ਦੀ ਸਫਾਈ ਸੰਬੰਧੀ ...
ਪਾਤੜਾਂ, 21 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਬਹੁਤ ਸਾਰੇ ਸਮਾਜ ਸੇਵਾ ਦੇ ਕੰਮ ਕਰ ਰਹੀ ਸਮਾਜਸੇਵੀ ਸੰਸਥਾ ਰੋਟਰੀ ਕਲੱਬ ਰੋਇਲ ਪਾਤੜਾਂ ਨੇ ਕਲੱਬ ਦੇ ਸਾਬਕਾ ਪ੍ਰਧਾਨ ਸਵ: ਗੁਰਸਿਮਰਨ ਸਿੰਘ ਹਰੀਕਾ ਦੀ ਯਾਦ 'ਚ 21 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦਾ ...
ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਪਸ਼ੂ ਪਾਲਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਸ਼ੂ ਪਾਲਨ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਪਸ਼ੂ ਪਾਲਨ ਡਾ. ਸੁਭਾਸ਼ ਚੰਦਰ ਦੇ ਹੁਕਮਾਂ ਦੀ ਪਾਲਣਾ ਕਰਦੇ ...
ਦੇਵੀਗੜ੍ਹ, 21 ਮਈ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਐਲੀਮੈਂਟਰੀ ਸਕੂਲ ਕਪੂਰੀ ਬਲਾਕ ਦੇਵੀਗੜ੍ਹ ਦੇ ਇੰਚਾਰਜ ਹਰਪ੍ਰੀਤ ਸਿੰਘ ਉੱਪਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਵਾਟਰ ਵਰਕਸ ਤੋਂ ਆ ਰਹੀ ਪਾਈਪ ਲਾਈਨ ਕਾਫ਼ੀ ਥਾਵਾਂ ਤੋਂ ਖ਼ਰਾਬ ਹੋ ਚੁੱਕੀ ਸੀ ਅਤੇ ਜ਼ਿਆਦਾ ...
ਦੇਵੀਗੜ੍ਹ, 21 ਮਈ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਆੜ੍ਹਤੀ ਐਸੋਸੀਏਸ਼ਨ ਦੁੱਧਨ ਸਾਧਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੋਹਲ ਨੇ ਆਖਿਆ ਕਿ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਟੀਮ ਵਲੋਂ ਲੋਕਾਂ ਦੇ ਮਸਲੇ ਭਾਈਚਾਰਕ ...
ਡਕਾਲਾ, 21 ਮਈ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਮਰਦਾਂਹੇੜੀ ਵਿਖੇ ਸ਼ਹੀਦ ਸਲੀਮ ਖਾਨ ਸਪੋਰਟਸ ਕਲੱਬ ਵਲੋਂ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸਦਾ ਉਦਘਾਟਨ ਆਮ ਆਦਮੀ ਪਾਰਟੀ ਦੀ ਬਲਾਕ ਬਲਬੇੜਾ ਦੀ ਪੂਰੀ ਟੀਮ ਵਲੋਂ ਕੀਤਾ ਗਿਆ | ਇਸ ਮੌਕੇ ਜਾਣਕਾਰੀ ...
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)-ਸਿੱਖਿਆ ਵਿਭਾਗ ਪੰਜਾਬ ਵਲੋਂ 5ਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਇਸ ਵਾਰ ਵੀ ਲੜਕੀਆਂ ਦੀ ਝੰਡੀ ਰਹੀ ਹੈ | ਸਿੱਖਿਆ ਵਿਭਾਗ ਵੱਲੋਂ ਐਲਾਨੇ ਗਏ 5ਵੀਂ ਜਮਾਤ ਦੇ ਸਲਾਨਾ ਨਤੀਜੇ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਸ਼ੁਤਰਾਣਾ ਦੇ ...
ਘਨੌਰ, 21 ਮਈ (ਸਰਦਾਰਾ ਸਿੰਘ ਲਾਛੜੂ)-ਪੇਂਡੂ ਚੌਕੀਦਾਰ ਯੂਨੀਅਨ ਵਲੋਂ ਸਬ ਤਹਿਸੀਲ ਘਨੌਰ ਵਿਖੇ ਰਾਮ ਮੂਰਤੀ ਸੋਗਲਪੁਰ ਸੀ. ਮੀਤ ਪ੍ਰਧਾਨ ਤੇ ਓਮਕਾਰ ਸ਼ਰਮਾ ਸੋਗਲਪੁਰ ਸਲਾਹਕਾਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਹਾਜ਼ਰੀਨ ਨੇ ਫ਼ੈਸਲਾ ਲਿਆ ਕਿ ਹਲਕਾ ਵਿਧਾਇਕ ਨੂੰ ...
ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਬਲਵੀਰ ਮੰਡੋਲੀ, ਕਿਸ਼ਨ ਚੰਦ ਕਲਵਾਣੂ ਦੀ ਪ੍ਰਧਾਨਗੀ ਹੇਠ ਨਹਿਰੂ ਪਾਰਕ ਨੇੜੇ ਬੱਸ ਸਟੈਂਡ ਪਟਿਆਲਾ ਵਿਖੇ ਹੋਈ | ਜਿਸ ਵਿਚ ਪੰਜਾਬ ਦੇ ਪ੍ਰਮੁੱਖ ਆਗੂ ਵੇਦ ਪ੍ਰਕਾਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX