ਸਾਦਿਕ, 21 ਮਈ (ਗੁਰਭੇਜ ਸਿੰਘ ਚੌਹਾਨ)-ਅੱਜ ਦੁਪਹਿਰ ਸਮੇਂ ਫ਼ਰੀਦਕੋਟ-ਫ਼ਿਰੋਜ਼ਪੁਰ ਸੜਕ 'ਤੇ ਪਿੰਡ ਗੋਲੇਵਾਲਾ ਨੇੜੇ ਸੜਕ ਲਾਗਲੇ ਖੇਤ ਨੂੰ ਕਿਸੇ ਕਿਸਾਨ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ਅੱਗ ਤੇਜ਼ੀ ਨਾਲ ਸੜਕ ਦੇ ਦੋਹਾਂ ਕਿਨਾਰਿਆਂ 'ਤੇ ਲੱਗੇ ਸਫੈਦੇ ਦੇ ਰੁੱਖਾਂ ਦੇ ਡਿੱਗੇ ਪਏ ਸੁੱਕੇ ਪੱਤਿਆਂ ਨੂੰ ਲੱਗ ਕੇ 2 ਕਿੱਲੋਮੀਟਰ ਤੱਕ ਫ਼ੈਲ ਗਈ, ਜਿਸ ਨਾਲ ਸੜਕ 'ਤੇ ਧੂੰਆਂ ਹੀ ਧੂੰਆਂ ਹੋ ਗਿਆ ਅਤੇ ਦੋਹਾਂ ਪਾਸਿਆਂ ਤੋਂ ਆਵਾਜਾਈ ਰੁਕ ਗਈ | ਦੋਹਾਂ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਇਸ ਮੌਕੇ ਸਕੂਲਾਂ ਦੇ ਬੱਚਿਆਂ ਨੂੰ ਵੀ ਛੁੱਟੀ ਹੋ ਚੁੱਕੀ ਸੀ ਅਤੇ ਉਨ੍ਹਾਂ ਦੀਆਂ ਵੈਨਾਂ ਵੀ ਰਸਤੇ 'ਚ ਰੋਕਣੀਆਂ ਪਈਆਂ | ਪਿੰਡ ਗੋਲੇਵਾਲਾ ਤੋਂ ਪਹੁੰਚੇ ਕੁਝ ਉੱਦਮੀ ਲੋਕਾਂ ਨੇ ਕਹੀਆਂ ਨਾਲ ਮਿੱਟੀ ਪਾ ਕੇ ਅਤੇ ਸਪਰੇਅ ਵਾਲੀਆਂ ਡਰੰਮੀਆਂ ਨਾਲ ਪਾਣੀ ਪਾ ਕੇ ਅੱਗ ਦੇ ਅੱਗੇ ਵਧਣ 'ਤੇ ਮੁਸ਼ਕਿਲ ਨਾਲ ਕਾਬੂ ਪਾਇਆ ਅਤੇ ਤਦ ਤੱਕ ਫ਼ਰੀਦਕੋਟ ਤੋਂ ਫ਼ਾਇਰ ਬਿ੍ਗੇਡ ਵੀ ਪਹੁੰਚ ਗਈ | ਅੱਗ 'ਤੇ ਸਮੇਂ ਸਿਰ ਕਾਬੂ ਪਾਉਣ ਨਾਲ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ 2 ਕਿੱਲੋਮੀਟਰ ਤੱਕ ਸੜਕ ਦੇ ਨਾਲ ਲੱਗੇ ਸਫ਼ੈਦੇ ਦੇ ਅਤੇ ਹੋਰ ਰੁੱਖ ਬੁਰੀ ਤਰਾਂ ਝੁਲਸ ਗਏ | ਅੱਗ ਦੀ ਸੂਚਨਾ ਪੁਲਿਸ ਚੌਕੀ ਗੋਲੇਵਾਲਾ ਨੂੰ ਦਿੱਤੀ ਗਈ, ਜਿਸ 'ਤੇ ਬਲਦੇਵ ਸਿੰਘ ਹੌਲਦਾਰ ਆਪਣੀ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਜਿਸ ਵੀ ਕਿਸਾਨ ਦੇ ਖੇਤ ਵਿਚ ਅੱਗ ਲਾਉਣ ਕਾਰਨ ਰੁੱਖਾਂ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਆਵਾਜਾਈ ਪ੍ਰਭਾਵਿਤ ਹੋਈ ਹੈ, ਉਸ ਦਾ ਪਤਾ ਲਗਾ ਕੇ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਅਵਨੀਤ ਕੌਰ ਸਿੱਧੂ ਵਲੋਂ ਨਿਵੇਕਲੀ ਪਹਿਲ ਕਰਦੇ ਹੋਏ ਇਕ ਨਵਾਂ ਪ੍ਰੋਗਰਾਮ 'ਕਾਫ਼ੀ ਵਿਦ ਐੱਸ. ਐੱਸ. ਪੀ' ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹਰ ਹਫ਼ਤੇ ਕਿਸੇ ਨਾ ਕਿਸੇ ਸਕੂਲ ਜਾਂ ਕਾਲਜ ਦੇ ...
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਹਰ ਵਿਭਾਗੀ ਦਫ਼ਤਰ 'ਚ ਬਾਬਾ ਸ਼ੇਖ਼ ਫ਼ਰੀਦ ਜੀ ਦੀ ਤਸਵੀਰ ਲਗਾਈ ਜਾਵੇ | ਇਹ ਪ੍ਰਗਟਾਵਾ ਕਰਦੇ ਹੋਏ ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ਨੇ ਕਿਹਾ ਕਿ 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਅਤੇ ਦਰਵੇਸ਼ ...
ਸਾਦਿਕ, 21 ਮਈ (ਆਰ.ਐੱਸ.ਧੁੰਨਾ)-ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਅਵਨੀਤ ਕੌਰ ਸਿੱਧੂ ਓਲੰਪੀਅਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਥਾਣੇ ਕਚਹਿਰੀਆਂ ਦੀ ਖੱਜਲ-ਖੁਆਰੀ ਤੋਂ ਬਚਾਉਣ, ਲੋਕਾਂ ਤੇ ਪੁਲਿਸ ਦਰਮਿਆਨ ਆਪਸੀ ਨੇੜਤਾ ਲਿਆਉਣ ਅਤੇ ਲੋਕਾਂ ਦੇ ਮਨਾਂ 'ਚ ...
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵਲੋਂ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਤਹਿਤ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ...
ਪੰਜਗਰਾੲੀਂ ਕਲਾਂ, 21 ਮਈ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਵਲੋਂ ਦਰਜ ਮਾਮਲੇ ਅਨੁਸਾਰ ਪੰਜਗਰਾੲੀਂ ਕਲਾਂ ਤੋਂ ਇਕ ਔਰਤ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਦੇ ਇੰਚਾਰਜ ਸੁਖਦੇਵ ਸਿੰਘ ...
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਇਕ ਪਾਸੇ ਜਿੱਥੇ ਭਗਵੰਤ ਮਾਨ ਸਰਾਕਰ ਵਲੋਂ ਲੋਕਾਂ ਨੂੰ ਅਪੀਲ ਕਰ ਕੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸੂਚਨਾ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ | ਦੂਜੇ ਪਾਸੇ ਅਜਿਹੀਆਂ ਘਟਨਾਵਾਂ ਹੌਂਸਲੇ ਤੋੜ ਕੇ ਰੱਖ ਦਿੰਦੀਆਂ ਹਨ ਜਦ ਕਿ ਨਸ਼ਾ ...
ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਕੁੜੀਆਂ ਵਾਲੇ ਹੋਸਟਲ ਦੀ ਦੀਵਾਰ 'ਤੇ ਚੜ੍ਹ ਕੇ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਨੌਜਵਾਨ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਬਿਆਨ ਦੇ ਕੇ ਇਕ ਨਿੱਜੀ ਸੰਸਥਾ ਦੇ ...
ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਰਾਜਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਹਰੀਨੌਂ ਨੇ ਦਿਹਾਤੀ ਪੁਲਿਸ ਥਾਣਾ ਕੋਟਕਪੂਰਾ ਦੀ ਪੁਲਿਸ ਨੂੰ ਦਰਖ਼ਾਸਤ ਦੇ ਕੇ ਦੱਸਿਆ ਹੈ ਕਿ ਉਹ ਖੇਤੀਬਾੜੀ ਕਰਦਾ ਹੈ | ਮੁਦਈ ਨੇ ਸਾਢੇ ਸਤਾਰਾਂ ਕਿੱਲੇ ਠੇਕੇ 'ਤੇ ਮੇਘਾ ...
ਲੰਬੀ, 21 ਮਈ (ਸ਼ਿਵਰਾਜ ਸਿੰਘ ਬਰਾੜ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਗੱਗੜ ਵਿਖੇ ਹੋਈ | ਇਸ ਮੌਕੇ ਯੂਨੀਅਨ ਦੇ ਬੁਲਾਰੇ ਰਾਮਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਤੋਂ ਮੰਗ ...
ਫ਼ਰੀਦਕੋਟ, 21 ਮਈ (ਹਰਮਿੰਦਰ ਸਿੰਘ ਮਿੰਦਾ)-ਜਰਮਨੀ ਦੇ ਸ਼ਹਿਰ ਸੁਹਲ ਵਿਖੇ ਹੋਏ ਆਈ. ਐੱਸ. ਐੱਸ. ਐੱਫ਼. ਜੂਨੀਅਰ ਵਿਸ਼ਵ ਕੱਪ ਦੌਰਾਨ 25 ਮੀਟਰ ਰੈਪਿਡ ਪਿਸਟਲ ਮੁਕਾਬਲੇ 'ਚ ਸਿਮਰਨਪ੍ਰੀਤ ਕੌਰ ਬਰਾੜ ਪੁੱਤਰੀ ਸ਼ਮਿੰਦਰ ਸਿੰਘ ਸੋਨੇ ਦਾ ਤਗਮਾ ਜਿੱਤ ਕੇ ਫ਼ਰੀਦਕੋਟ ਸ਼ਹਿਰ ...
ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-'ਆਪ' ਪਾਰਟੀ ਦੇ ਸੀਨੀਅਰ ਵਰਕਰ ਗੁਰਸੇਵਕ ਸਿੰਘ ਨੰਬਰਦਾਰ ਤੇ ਗੁੁਰਚਰਨ ਸਿੰਘ ਫ਼ੌਜੀ ਵਾਸੀ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਦੇ ਸਤਿਕਾਰਯੋਗ ਮਾਤਾ ਸੁੁਰਜੀਤ ਕੌਰ (75) ਪਤਨੀ ਸੁਖਦੇਵ ਸਿੰਘ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ...
ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੀ ਮੌਤ 'ਤੇ ...
ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਲੋਂ ਤਪਦੀ ਗਰਮੀ ਤੋਂ ਰਾਹਤ ਪਾਉਣ ਲਈ ਸਕੂਲ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸੇਵਾ ਵਿਚ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਵੱਧ ...
ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਵਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਪਿੰਡਾਂ ਨੂੰ ਪਾਣੀ ਵਾਲੀਆਂ ਟੈਂਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਿ ਪਿੰਡ 'ਚ ਹੋਣ ਵਾਲੇ ਸਮਾਗਮ ...
ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਅਰਾਈਆਂਵਾਲਾ ਕਲਾਂ ਰੋਡ 'ਤੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਸਕੂਟਰੀ ਸਵਾਰ ਨੂੰ ਕਾਬੂ ਕਰ ਕੇ ਉਸ ਪਾਸੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ...
ਪੰਜਗਰਾੲੀਂ ਕਲਾਂ, 21 ਮਈ (ਸੁਖਮੰਦਰ ਸਿੰਘ ਬਰਾੜ)-ਚੋਣਾਂ ਦੌਰਾਨ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀਆਂ ਵੱਡੀਆਂ-ਵੱਡੀਆਂ ਟਾਹਰਾਂ ਮਾਰਨ ਵਾਲੀ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਦੇ ਰਾਜ ਭਾਗ 'ਚ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਵੀ ਨਹੀਂ ਮਿਲ ਰਿਹਾ, ਜਿਸ ...
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਹਿੰਦੀ ਵਿਭਾਗ ਵਲੋਂ ਕੰਧ ਪੱਤਿ੍ਕਾ ਦੇ ਉਦਾਘਟਨ ਮੌਕੇ ਇਕ ਵਿਸ਼ੇਸ਼ ਭਾਸ਼ਣ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਅਤੇ ਬਲਿਾਰੇ ਵਜੋਂ ਡਾ. ਰਜਿੰਦਰ ਕੁਮਾਰ ਸੇਨ ...
ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਦੇ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ 'ਚ ਕਾਂਗਰਸੀ ਸਰਪੰਚਾਂ ਤੇ ਵਰਕਰਾਂ ਨੇ ਦਰਿਆ ਅਤੇ ਨਹਿਰਾਂ ਦੇ ਪਾਣੀ ਦੀ ਬਣੀ ਗੰਭੀਰ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ...
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਸੁਰਖੀਆਂ 'ਚ ਰਹਿਣ ਵਾਲੀ ਫ਼ਰੀਦਕੋਟ ਮਾਡਰਨ ਜੇਲ੍ਹ ਇਕ ਵਾਰ ਫਿਰ ਚਰਚਾ 'ਚ ਆਈ ਜਦੋਂ ਤਲਾਸ਼ੀ ਦੌਰਾਨ ਜੇਲ੍ਹ ਦੀ ਵੱਖ-ਵੱਖ ਬੈਰਕਾਂ 'ਚੋਂ 9 ਮੋਬਾਈਲ ਬਰਾਮਦ ਕੀਤੇ ਗਏ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ 4 ...
ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਕੋਰ ਕਮੇਟੀ ਮੈਂਬਰ ਵਿਕਾਸ ਦੇ ਮਸੀਹਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਰੌਸ਼ਨ ਦਿਮਾਗ਼ ਵਜੋਂ ਜਾਣੇ ਜਾਂਦੇ ਜਥੇਦਾਰ ਤੋਤਾ ਸਿੰਘ ਜਿਨ੍ਹਾਂ ਦਾ ਅੱਜ ਸਵੇਰੇ ਇਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX