ਤਾਜਾ ਖ਼ਬਰਾਂ


ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 minute ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  29 minutes ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 1 hour ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  41 minutes ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 1 hour ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 2 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 2 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 2 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 3 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 3 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 4 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 4 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 5 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 6 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 6 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 6 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 6 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  about 6 hours ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  about 6 hours ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 7 hours ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਕਪੂਰਥਲਾ / ਫਗਵਾੜਾ

ਪੁਲਿਸ ਦੀ ਲਾਪਰਵਾਹੀ ਖਿਲਾਫ਼ ਪੀੜਤ ਪਰਿਵਾਰ ਨੇ ਥਾਣਾ ਸਿਟੀ ਵਿਖੇ ਲਗਾਇਆ ਧਰਨਾ

ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਦਾਦੇ ਦੀਆਂ ਅਸਥੀਆਂ ਹਰਿਦੁਆਰ ਪਾਉਣ ਗਏ ਪੋਤੇ ਦੇ ਘਰ ਵਾਪਸ ਨਾ ਪਰਤਣ ਦੌਰਾਨ ਉਸ ਦੀ ਮਾਂ ਤੇ ਪਤਨੀ ਕੋਲੋਂ ਉਸ ਦੇ ਹੀ ਕੁੱਝ ਨੇੜਲੇ ਮੈਂਬਰ ਦਿਨ ਦਿਹਾੜੇ ਪਿਸਤੌਲ ਦੀ ਨੌਕ 'ਤੇ ਸੋਨਾ, ਨਕਦੀ, ਜਾਇਦਾਦ ਦੇ ਕਾਗ਼ਜ਼ਾਤ ਇਕ ਪੁਲਿਸ ਕਰਮਚਾਰੀ ਦੀ ਹਾਜ਼ਰੀ 'ਚ ਲੁੱਟ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਪੁਲਿਸ ਨੇ ਵੀ ਕੋਈ ਪ੍ਰਵਾਹ ਨਹੀਂ ਕੀਤੀ ਜਿਸ ਕਾਰਨ ਅੱਜ ਪੀੜਤ ਪਰਿਵਾਰ ਨੂੰ ਥਾਣਾ ਸਿਟੀ 'ਚ ਧਰਨਾ ਲੱਗਾ ਕੇ ਆਪਣੀ ਆਵਾਜ਼ ਬੁਲੰਦ ਕਰਨੀ ਪਈ | ਪ੍ਰਾਪਤ ਜਾਣਕਾਰੀ ਮੁਤਾਬਿਕ ਇੱਥੋਂ ਦੇ ਮੁਹੱਲਾ ਉਂਕਾਰ ਨਗਰ ਦੇ ਇੱਕ ਬਜ਼ੁਰਗ ਵਿਸ਼ਨੂੰ ਸ਼ੁਕਲਾ ਦੀ ਮੌਤ ਹੋ ਗਈ ਸੀ ਜਿਸ ਸੰਬੰਧੀ ਉਸ ਦੇ ਪਰਿਵਾਰਿਕ 9 ਮੈਂਬਰ ਹਰਿਦੁਆਰ ਵਿਖੇ ਅਸਥੀਆਂ ਪਾਉਣ ਲਈ ਗਏ ਸਨ, ਜਿਸ 'ਚ ਉਸ ਦਾ ਪੋਤਾ ਯੋਗੇਸ਼ ਸ਼ੁਕਲਾ ਜੋ ਉਸ ਦਾ ਕਰੀਬੀ ਸੀ ਤੇ ਦਾਦੇ ਨਾਲ ਕਾਫ਼ੀ ਪ੍ਰੇਮ ਰੱਖਦਾ ਸੀ ਉਹ ਵੀ ਨਾਲ ਗਿਆ ਸੀ | 14 ਮਈ ਨੂੰ ਜਦੋਂ ਇਹ ਪਰਿਵਾਰ ਹਰਿਦੁਆਰ ਪੁੱਜਾ ਤਾਂ ਉੱਥੇ ਇੱਕ ਵਿਅਕਤੀ ਅਸ਼ਵਨੀ ਕਨੌਜੀਆ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ 'ਚ ਉਥੋਂ ਐਂਬੂਲੈਂਸ ਰਾਹੀਂ ਭੇਜ ਦਿੱਤਾ ਜਦਕਿ ਬਾਕੀ ਪਰਿਵਾਰਿਕ ਮੈਂਬਰ ਅਸਥੀਆਂ ਪ੍ਰਵਾਹ ਕਰਕੇ ਵਾਪਸ 15 ਮਈ ਨੂੰ ਘਰ ਪੁੱਜ ਗਏ ਪਰ ਯੋਗੇਸ਼ ਸ਼ੁਕਲਾ ਘਰ ਨਾ ਪੁੱਜਿਆ | ਜਦੋਂ ਉਸ ਦੀ ਪਤਨੀ ਸੋਨੀਆ ਤੇ ਸੱਸ ਨੇ ਇਸ ਸੰਬੰਧੀ ਉਨ੍ਹਾਂ ਨੂੰ ਪੁੱਛਿਆ ਤਾਂ ਉਨ੍ਹਾਂ ਬਾਰੇ ਅਣਜਾਣਤਾ ਜਾਹਿਰ ਕਰ ਦਿੱਤੀ ਕਿ ਇਸ ਸਬੰਧੀ ਸਾਨੂੰ ਕੁੱਝ ਨਹੀਂ ਪਤਾ | ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 15 ਮਈ ਨੂੰ ਇੰਡਸਟਰੀ ਏਰੀਆ ਚੌਂਕੀ ਵਿਖੇ ਉਹ ਸ਼ਿਕਾਇਤ ਦੇ ਦਿੱਤੀ ਪਰ ਪੁਲਿਸ ਵਲੋਂ ਇਸ ਮਾਮਲੇ 'ਚ ਕੋਈ ਗੰਭੀਰਤਾ ਨਹੀਂ ਦਿਖਾਈ ਗਈ | ਇਸੇ ਦੌਰਾਨ ਪੁਲਿਸ ਨੂੰ ਇਹ ਸੂਚਨਾ ਮਿਲੀ ਕਿ ਉਸਦੀ ਲਾਸ਼ ਸਹਾਰਨਪੁਰ ਦੇ ਲਾਗਿਓਾ ਰੇਲਵੇ ਟਰੈਕ ਤੋਂ ਮਿਲੀ ਹੈ ਜਿਸ ਬਾਰੇ ਪਰਿਵਾਰ ਨੂੰ ਪਤਾ ਨਹੀਂ ਲੱਗਾ | ਇਸੇ ਦੌਰਾਨ ਜੀ.ਆਰ.ਪੀ ਪੁਲਿਸ ਨੇ ਇਹ ਲਾਸ਼ 72 ਘੰਟੇ ਰੱਖਣ ਮਗਰੋਂ ਉੱਥੇ ਇਸ ਦਾ ਸੰਸਕਾਰ ਕਰ ਦਿੱਤਾ | ਪੀੜਤ ਦੀ ਪਤਨੀ ਸੋਨੀਆ ਨੇ ਦੱਸਿਆ ਕਿ 17 ਮਈ ਨੂੰ ਦੁਪਹਿਰ ਸਮੇਂ ਇੱਕ ਪਰਿਵਾਰਿਕ ਮੈਂਬਰ ਆਪਣੇ ਨਾਲ ਹੋਰ ਸਾਥੀ ਲਿਆ ਕੇ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਗਏ ਤੇ ਰਿਵਾਲਵਰ ਦਿਖਾ ਕੇ 10 ਤੋਲੇ ਸੋਨਾ, 20-25 ਹਜ਼ਾਰ ਦੀ ਨਕਦੀ, ਜਾਇਦਾਦ ਦੇ ਕਾਗ਼ਜ਼ਾਤ ਜਬਰੀ ਲੈ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਇੰਡਸਟਰੀ ਏਰੀਆ ਚੌਂਕੀ ਦਾ ਇੱਕ ਪੁਲਿਸ ਕਰਮਚਾਰੀ ਵੀ ਉਨ੍ਹਾਂ ਦੇ ਨਾਲ ਉਸ ਸਮੇਂ ਮੌਜੂਦ ਸੀ | ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਇਸ ਦਾ ਵਿਰੋਧ ਕੀਤਾ ਤਾਂ ਪੁਲਿਸ ਕਰਮਚਾਰੀ ਨੇ ਕਹਿ ਦਿੱਤਾ ਕਿ ਇਹ ਸਾਰੇ ਕਾਗ਼ਜ਼ਾਤ ਥਾਣੇ 'ਚ ਜਮ੍ਹਾ ਹੋਣੇ ਹਨ ਪਰ ਇਸ ਸੰਬੰਧੀ ਦਰਖ਼ਾਸਤ ਦੇਣ ਦੇ ਬਾਵਜੂਦ ਵੀ ਪੁਲਿਸ ਨੇ ਇਸ ਮਾਮਲੇ 'ਚ ਕੁੱਝ ਨਹੀਂ ਕੀਤਾ | ਅੱਜ ਸਵੇਰ ਤੋਂ ਹੀ ਪੀੜਤ ਪਰਿਵਾਰ ਸਾਬਕਾ ਕੌਂਸਲਰ ਚੰਦਾ ਮਿਸ਼ਰਾ ਦੀ ਅਗਵਾਈ 'ਚ ਥਾਣਾ ਸਿਟੀ ਵਿਖੇ ਪੁੱਜਾ ਗਿਆ ਤੇ ਸਵੇਰ ਤੋਂ ਉੱਥੇ ਲੰਬਾ ਸਮਾਂ ਬੈਠੇ ਰਹੇ ਪਰ ਉਨ੍ਹਾਂ ਦੀ ਕਿਸੇ ਇੱਕ ਨਾ ਸੁਣੀ ਜਿਸ ਦੇ ਰੋਸ ਵਜੋਂ ਉਨ੍ਹਾਂ ਐਸ.ਐਚ.ਓ ਦੇ ਕਮਰੇ ਅੱਗੇ ਧਰਨਾ ਲੱਗਾ ਦਿੱਤਾ ਤੇ ਪੁਲਿਸ ਦੀ ਘਟੀਆ ਕਾਰਗੁਜ਼ਾਰੀ ਖਿਲਾਫ਼ ਡਟ ਕੇ ਨਾਅਰੇਬਾਜ਼ੀ ਕੀਤੀ | ਘਟਨਾ ਦੀ ਸੂਚਨਾ ਮਿਲਦੇ ਸਾਰ ਆਪ ਆਗੂ ਜੋਗਿੰਦਰ ਸਿੰਘ ਮਾਨ ਵੀ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਥਾਣੇ ਪੁੱਜੇ ਤੇ ਅਧਿਕਾਰੀਆਂ ਨੂੰ ਪਰਿਵਾਰ ਨਾਲ ਇਨਸਾਫ਼ ਕਰਨ ਬਾਰੇ ਕਿਹਾ ਜਿਸ ਤੋਂ ਬਾਅਦ ਡੀ.ਐਸ.ਪੀ. ਅਸ਼ਰੂ ਰਾਮ ਨਾਲ ਪਰਿਵਾਰਿਕ ਮੈਂਬਰਾਂ ਦੀ ਮੀਟਿੰਗ ਕਰਵਾਈ ਤੇ ਉਨ੍ਹਾਂ ਸਾਰੀ ਜਾਣਕਾਰੀ ਹਾਸਲ ਕਰਕੇ ਯੋਗ ਕਾਰਵਾਈ ਦਾ ਭਰੋਸਾ ਦਿੱਤਾ | ਅੱਜ ਸ਼ਾਮ ਸਮੇਂ ਤੱਕ ਪੁਲਿਸ ਨੇ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ, ਸਾਮਾਨ ਚੋਰੀ ਕਰਨ ਦੇ ਸੰਬੰਧੀ ਵੱਖ-ਵੱਖ ਧਾਰਾਵਾਂ ਤਹਿਤ ਘਣਸ਼ਿਆਮ ਪਾਂਡੇ, ਸੁਨੀਲ ਪਾਂਡੇ, ਖੁਸ਼ਬੂ ਕਨੌਜੀਆ ਤੇ ਦੋ ਹੋਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਜਦੋਂ ਇਸ ਸਾਰੇ ਮਾਮਲੇ ਸੰਬੰਧੀ ਐਸ.ਐਚ.ਓ ਸਿਟੀ ਅਮਨਦੀਪ ਨਾਹਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪਰਿਵਾਰਿਕ ਮੈਂਬਰਾਂ ਦੇ ਦੱਸਣ ਮੁਤਾਬਿਕ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਜੋ ਦੋਸ਼ ਪੁਲਿਸ 'ਤੇ ਲਗਾਏ ਗਏ ਹਨ ਉਹ ਬਿਲਕੁਲ ਝੂਠੇ ਹਨ ਤੇ ਕੋਈ ਵੀ ਪੁਲਿਸ ਕਰਮੀ ਦੀ ਮੌਜੂਦਗੀ 'ਚ ਅਜਿਹਾ ਨਹੀਂ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕੇਸ ਦਰਜ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇਗਾ |

20 ਗ੍ਰਾਮ ਹੈਰੋਇਨ, 4100 ਰੁਪਏ ਨਕਦੀ ਤੇ 200 ਖਾਲੀ ਸਰਿੰਜਾਂ ਸਮੇਤ ਔਰਤ ਗਿ੍ਫ਼ਤਾਰ

ਕਪੂਰਥਲਾ, 21 ਮਈ (ਸਡਾਨਾ) - ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ, ਖਾਲੀ ਸਰਿੰਜਾਂ ਤੇ ਨਕਦੀ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸੀ.ਆਈ.ਏ. ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਤੇ ਸਬ ਇੰਸਪੈਕਟਰ ਜਸਬੀਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ...

ਪੂਰੀ ਖ਼ਬਰ »

ਫਗਵਾੜਾ ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਤਰਨਜੀਤ ਸਿੰਘ ਕਿੰਨੜਾ ਫਗਵਾੜਾ, 21 ਮਈ - ਫਗਵਾੜਾ ਸਨਅਤੀ ਸ਼ਹਿਰ ਹੈ, ਸਿੱਖਿਆ ਕੇਂਦਰਾਂ ਦਾ ਧੁਰਾ ਹੈ ਤੇ ਕਪੂਰਥਲਾ ਜ਼ਿਲੇ੍ਹ ਦਾ ਕਮਾਊ ਸਬ-ਡਿਵੀਜ਼ਨ ਹੈ | ਇਹ ਸ਼ਹਿਰ ਕਈ ਸਹੂਲਤਾਂ ਤੋਂ ਸੱਖਣਾ ਤਾਂ ਹੈ ਹੀ, ਆਮ ਆਵਾਜਾਈ, ਟਰੈਫ਼ਿਕ ਦੀਆਂ ਔਖਿਆਈਆਂ ਅਤੇ ਨਜਾਇਜ਼ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਢਿਲਵਾਂ, 21 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 4 ਗਾ੍ਰਮ ਹੈਰੋਇਨ ਅਤੇ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

225 ਗ੍ਰਾਮ ਨਸ਼ੀਲੇ ਪਾਊਡਰ ਅਤੇ 15 ਸਰਿੰਜਾਂ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 21 ਮਈ (ਥਿੰਦ, ਹੈਪੀ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚੁੱਕੇ ਗਏ ਸਖ਼ਤ ਕਦਮਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ.ਐਸ.ਪੀ ਰਾਜੇਸ਼ ਕੱਕੜ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਇਕ ਨੌਜਵਾਨ ਪਾਸੋਂ 225 ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 21 ਮਈ (ਸਡਾਨਾ) - ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਬਲਦੇਵ ਸਿੰਘ ਨੇ ਲੱਖਣ ਕਲਾਂ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁੱਚਾ ਸਿੰਘ ਵਾਸੀ ਕਾਦੂਪੁਰ ਨੂੰ ਕਾਬੂ ਕਰਕੇ ਜਦੋਂ ਉਸ ...

ਪੂਰੀ ਖ਼ਬਰ »

ਆਰਮੀ ਵਾਲਾ ਦੱਸ ਕੇ ਫ਼ੋਨ 'ਤੇ ਵਿਅਕਤੀ ਨਾਲ ਮਾਰੀ ਠੱਗੀ

ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਅੱਜ ਸ਼ਾਮ ਇੱਕ ਵਿਅਕਤੀ ਨਾਲ ਫ਼ੋਨ 'ਤੇ ਗੱਲਬਾਤ ਕਰਕੇ ਉਸ ਨਾਲ ਕੁੱਝ ਵਿਅਕਤੀਆਂ ਨੇ ਹਜ਼ਾਰਾ ਰੁਪਏ ਦੀ ਠੱਗੀ ਮਾਰ ਲਈ ਜਿਸ ਸਬੰਧ 'ਚ ਪੀੜਤ ਵਿਅਕਤੀ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਪੀੜਤ ਸੰਜੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਨੈਸ਼ਨਲ ਗਰੀਨ ਟਿ੍ਬਿਊਨਲ ਦੀ ਨਿਗਰਾਨ ਕਮੇਟੀ ਦੇ ਚੇਅਰਮੈਨ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ) - ਨੈਸ਼ਨਲ ਗਰੀਨ ਟਿ੍ਬਿਊਨਲ ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਰਿਟਾ. ਜਸਟਿਸ ਜਸਬੀਰ ਸਿੰਘ, ਸੁਬੋਧ ਅਗਰਵਾਲ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਦੇ 75ਵੇਂ ਇਤਿਹਾਸਕ ਮੇਲੇ ਸੰਬੰਧੀ ਅਦਾ ਕੀਤੀ ਝੰਡਾ ਰਸਮ

ਕਪੂਰਥਲਾ, 21 ਮਈ (ਅਮਰਜੀਤ ਕੋਮਲ) - ਮਾਤਾ ਭੱਦਰਕਾਲੀ ਦਾ 75ਵਾਂ ਇਤਿਹਾਸਕ ਮੇਲਾ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਚ 25 ਤੇ 26 ਮਈ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਮੇਲੇ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਤਿਆਰੀਆਂ ਲਗਭਗ ਮੁਕੰਮਲ ਕੀਤੀਆਂ ਜਾ ...

ਪੂਰੀ ਖ਼ਬਰ »

ਤਲਵੰਡੀ ਚੌਕ 'ਚ ਕਲਾਕ ਟਾਵਰ ਬਣਿਆ ਚਰਚਾ ਦਾ ਵਿਸ਼ਾ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ) - ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਪਿਛਲੀ ਕਾਂਗਰਸ ਦੀ ਸਰਕਾਰ ਸਮੇਂ ਤਲਵੰਡੀ ਪੁਲ ਚੌਕ 'ਚ ਬਣਾਉਣਾ ਆਰੰਭ ਹੋਇਆ ਚਰਚਿਤ ਕਲਾਕ ਟਾਵਰ 6 ਮਹੀਨੇ ਬੀਤ ਜਾਣ ਤੇ ਵੀ ਅਧੂਰਾ ਹੈ ਪਰ ਇਸਦਾ ਉਦਘਾਟਨ ਪਹਿਲਾਂ ਹੀ ਹੋ ਚੁੱਕਾ ਹੈ ...

ਪੂਰੀ ਖ਼ਬਰ »

ਮੁਹੱਲਾ ਮੋਤੀ ਬਾਜ਼ਾਰ ਵਿਖੇ ਦਰਜਨ ਤੋਂ ਵੱਧ ਨੌਜਵਾਨਾਂ ਵਲੋਂ ਦੁਕਾਨਦਾਰ 'ਤੇ ਹਮਲਾ

ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਅੱਜ ਸ਼ਾਮ ਇਥੋਂ ਦੇ ਮੋਤੀ ਬਾਜ਼ਾਰ ਵਿਖੇ ਕਰੀਬ ਇੱਕ ਦਰਜਨ ਨੌਜਵਾਨਾਂ ਵਲੋਂ ਇਕ ਦੁਕਾਨਦਾਰ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਦੀਪਕ ਖੁਰਾਨਾ (ਅਰਲੋਕ ਚੰਦ ਐਂਡ ਸੰਨਜ਼) ਨੇ ...

ਪੂਰੀ ਖ਼ਬਰ »

ਰੋਟਰੀ ਜ਼ਿਲ੍ਹਾ 3070 ਦੇ ਗਵਰਨਰ ਡਾ: ਉਪਿੰਦਰ ਸਿੰਘ ਘਈ ਦੀ ਬੇਗੋਵਾਲ ਕਲੱਬ ਦੀ ਅਧਿਕਾਰਤ ਯਾਤਰਾ

ਬੇਗੋਵਾਲ, 21 ਮਈ (ਸੁਖਜਿੰਦਰ ਸਿੰਘ) - ਕਸਬਾ ਬੇਗੋਵਾਲ 'ਚ ਪਿਛਲੇ 23 ਸਾਲਾਂ ਤੋਂ ਸਮਾਜਿਕ ਖੇਤਰ 'ਚ ਵਿਚਰ ਕੇ ਸੇਵਾ ਕਰ ਰਹੀ ਰੋਟਰੀ ਕਲੱਬ ਬੇਗੋਵਾਲ ਨੇ ਸਥਾਨਕ ਟਾਊਨ ਹਾਰਟ ਰੈਸਟੋਰੈਂਟ ਵਿਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ, ਜਿਸ ਵਿਚ ਰੋਟਰੀ ਜ਼ਿਲ੍ਹਾ 3070 ਦੇ ਗਵਰਨਰ ਡਾ: ...

ਪੂਰੀ ਖ਼ਬਰ »

ਜ਼ਿਲ੍ਹੇ 'ਚ 31 ਮਈ ਤੱਕ ਤੰਬਾਕੂ ਵਿਰੋਧੀ ਸਰਗਰਮੀਆਂ ਸ਼ੁਰੂ ਕੀਤੀਆਂ ਜਾਣਗੀਆਂ-ਸਿਵਲ ਸਰਜਨ

ਕਪੂਰਥਲਾ, 21 ਮਈ (ਵਿ.ਪ੍ਰ.) - ਸਟੇਟ ਤੰਬਾਕੂ ਕੰਟਰੋਲ ਸੈੱਲ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕ 31 ਮਈ ਤੱਕ ਤੰਬਾਕੂ ਵਿਰੋਧੀ ਸਰਗਰਮੀਆਂ ਸ਼ੁਰੂ ਕਰਨਗੇ | ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ਤੰਬਾਕੂ ਨੋਸ਼ੀ ਵਿਰੁੱਧ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਇਨਾਮ ਅਤੇ ਡਿਗਰੀ ਵੰਡ ਸਮਾਗਮ

ਨਡਾਲਾ, 21 ਮਈ (ਮਨਜਿੰਦਰ ਸਿੰਘ ਮਾਨ) - ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਬੀਤੇ ਦਿਨੀਂ ਸਾਲਾਨਾ ਇਨਾਮ ਅਤੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਮ.ਏ. (ਪੋਲੀਟੀਕਲ ਸਾਇੰਸ), ਬੀ.ਏ., ਬੀ.ਐਸ.ਸੀ. (ਇਕਨਾਮਿਕਸ), ਬੀ.ਸੀ.ਏ ਅਤੇ ਬੀ.ਕਾਮ. ਦੇ 91 ਪਾਸ ...

ਪੂਰੀ ਖ਼ਬਰ »

ਜੇ.ਸੀ.ਆਈ. ਇੰਡੀਆ ਦੇ ਰਾਸ਼ਟਰੀ ਪ੍ਰਧਾਨ ਜੇ. ਸੀ. ਅੰਸ਼ੂ ਸਰਾਫ਼ ਫਗਵਾੜਾ ਪੁੱਜੇ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ) - ਜੇ. ਸੀ. ਆਈ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਜੇ. ਸੀ. ਅੰਸ਼ੂ ਸਰਾਫ਼ ਫਗਵਾੜਾ ਪੁੱਜੇ ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾ ਫਗਵਾੜਾ ਦੇ ਪੰਜਾਂ ਚੈਪਟਰਾਂ ਦੇ ਪ੍ਰਧਾਨਾਂ ਨਾਲ ਇੱਕ ਨਿੱਜੀ ਹੋਟਲ ਵਿਖੇ ਕੀਤੀ ਉਸ ਮੌਕੇ ਤੇ ਜ਼ੋਨ ਵਨ ...

ਪੂਰੀ ਖ਼ਬਰ »

ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਕਿਸਾਨਾਂ ਵਲੋਂ 26 ਨੂੰ ਜੀ.ਟੀ.ਰੋਡ ਜਾਮ ਕਰਨ ਦਾ ਐਲਾਨ

ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਪੰਜਾਬ ਦੇ ਕਿਸਾਨਾਂ ਦਾ ਗੰਨੇ ਦੀ ਅਦਾਇਗੀ ਦਾ 900 ਕਰੋੜ ਰੁਪਏ ਦਾ ਬਕਾਇਆ ਲੈਣ ਲਈ ਹੁਣ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ | ਅੱਜ ਇੱਥੇ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ...

ਪੂਰੀ ਖ਼ਬਰ »

ਚੋਣ ਰੈਲੀ ਦੌਰਾਨ 'ਆਪ' ਉਮੀਦਵਾਰ ਖ਼ਿਲਾਫ਼ ਵਰਤੀ ਅਪਮਾਨਜਨਕ ਸ਼ਬਦਾਵਲੀ ਸੰਬੰਧੀ ਕਾਂਗਰਸੀ ਵਰਕਰ ਖ਼ਿਲਾਫ਼ ਕੇਸ ਦਰਜ

ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹੋ ਰਹੀਆਂ ਚੋਣ ਰੈਲੀਆਂ ਦੌਰਾਨ ਇੱਕ ਵਿਅਕਤੀ ਵਲੋਂ ਕਾਂਗਰਸੀ ਵਿਧਾਇਕ ਦੇ ਹੱਕ 'ਚ ਚੋਣ ਰੈਲੀ ਮੌਕੇ ਬੋਲਦਿਆਂ 'ਆਪ' ਉਮੀਦਵਾਰ ਦੇ ਖ਼ਿਲਾਫ਼ ਜਾਤੀ ਸੂਚਕ ਸ਼ਬਦ ਵਰਤਣ ਦੇ ਦੋਸ਼ 'ਚ ਸਦਰ ਪੁਲਿਸ ਨੇ ਇਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬੀਮਾ ਸੁਰੱਖਿਆ ਯੋਜਨਾ ਦਾ ਲਾਭ ਲੈਣ ਲਈ ਘੱਟੋ-ਘੱਟ ਰਕਮ ਆਪਣੇ ਖਾਤੇ 'ਚ ਰੱਖਣ-ਜਾਨ ਮੁਹੰਮਦ

ਕਪੂਰਥਲਾ, 21 ਮਈ (ਵਿ.ਪ੍ਰ.) - ਕੇਂਦਰ ਸਰਕਾਰ ਵਲੋਂ ਸੰਚਾਲਿਤ ਕੀਤੀ ਜਾ ਰਹੀ ਪ੍ਰਧਾਨ ਮੰਤਰੀ ਬੀਮਾ ਸੁਰੱਖਿਆ ਯੋਜਨਾ ਤੇ ਪ੍ਰਧਾਨ ਮੰਤਰੀ ਜੋਤੀ ਜੀਵਨ ਯੋਜਨਾ ਦਾ ਲਾਭ ਲੈਣ ਲਈ ਖ਼ਾਤਾਧਾਰਕ ਨੂੰ 31 ਮਈ ਤੱਕ ਆਪਣੇ ਖਾਤੇ 'ਚ ਘੱਟ ਤੋਂ ਘੱਟ ਨਿਰਧਾਰਿਤ ਰਾਸ਼ੀ ਰੱਖਣੀ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲਜ ਦੇ ਵਿਦਿਆਰਥੀਆਂ ਵਿੱਦਿਅਕ ਟੂਰ ਲਗਾਇਆ

ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਕਮਲਾ ਨਹਿਰੂ ਕਾਲਜ ਫ਼ਾਰ ਵੁਮੈਨ, ਫਗਵਾੜਾ ਵਿਖੇ ਪਿ੍ੰਸੀਪਲ ਡਾ: ਸਵਿੰਦਰ ਪਾਲ ਦੀ ਅਗਵਾਈ 'ਚ ਹੇਠ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਵਿਦਿਆਰਥਣਾਂ ਲਈ ਉਦਯੋਗਿਕ ਟੂਰ ਦਾ ਪ੍ਰਬੰਧ ਕੀਤਾ ਗਿਆ, ਜਿਸ ਤਹਿਤ ਉਨ੍ਹਾਂ ਨੂੰ ਗੁਰੂ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਬਾਸਮਤੀ ਦੀਆਂ ਉੱਨਤ ਕਿਸਮਾਂ ਵਲੋਂ ਉਤਸ਼ਾਹਿਤ ਕੀਤਾ ਜਾਵੇ-ਡਡਵਿੰਡੀ

ਡਡਵਿੰਡੀ, 21 ਮਈ (ਦਿਲਬਾਗ ਸਿੰਘ ਝੰਡ) - ਉੱਘੇ ਸਮਾਜ ਸੇਵਕ ਅਤੇ ਕਿਸਾਨ ਟਰੇਡਜ਼ ਡਡਵਿੰਡੀ ਦੇ ਮਾਲਕ ਸੁਖਵਿੰਦਰ ਸਿੰਘ ਡਡਵਿੰਡੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਬਾਸਮਤੀ ਦੀਆਂ ਉੱਨਤ ਕਿਸਮਾਂ ਵੱਲ ਉਤਸ਼ਾਹਿਤ ਕਰੇ ...

ਪੂਰੀ ਖ਼ਬਰ »

ਲਾਇਨ ਕਲੱਬ ਬੇਗੋਵਾਲ ਦੀ ਮੀਟਿੰਗ 'ਚ ਨਵੀਂ ਕਮੇਟੀ ਦਾ ਗਠਨ

ਬੇਗੋਵਾਲ, 21 ਮਈ (ਸੁਖਜਿੰਦਰ ਸਿੰਘ) - ਲਾਇਨ ਕਲੱਬ ਬੇਗੋਵਾਲ ਦੀ ਇਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਪ੍ਰੇਮ ਦੀ ਅਗਵਾਈ ਹੇਠ ਬੇਗੋਵਾਲ 'ਚ ਹੋਈ ਜਿਸ 'ਚ ਸਾਲ 2022-23 ਲਈ ਨਵ-ਨਿਯੁਕਤ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ...

ਪੂਰੀ ਖ਼ਬਰ »

ਜ਼ਿੰਮੇਵਾਰੀ ਦੀ ਭਾਵਨਾ ਨਾਲ ਮਨਚਾਹੇ ਬਦਲਾਵਾਂ ਨੂੰ ਯਕੀਨੀ ਬਣਾਇਆ ਜਾ ਸਕਦੈ-ਵਿਸ਼ੇਸ਼ ਸਾਰੰਗਲ

ਕਪੂਰਥਲਾ, 21 ਮਈ (ਅਮਰਜੀਤ ਕੋਮਲ) - ਵਿਦਿਆਰਥਣਾਂ ਨੂੰ ਆਪਣੇ ਸੁਪਨਿਆਂ ਦੀ ਪੂਰਤੀ ਲਈ ਅਗਲੇ 10 ਸਾਲਾਂ ਲਈ ਵਿਸਥਾਰਤ ਯੋਜਨਾ ਉਲੀਕਣੀ ਚਾਹੀਦੀ ਹੈ | ਇਹ ਸ਼ਬਦ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਹਿੰਦੂ ਕੰਨਿਆ ਕਾਲਜ ਦੀਆਂ ਪਬਲਿਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਕੰਪਿਊਟਰਾਈਜ਼ਡ ਪਰਚੀ ਦੀ ਸਹੂਲਤ ਸ਼ੁਰੂ ਹੋਈ-ਐਸ.ਐਮ.ਓ

ਫਗਵਾੜਾ, 21 ਮਈ (ਹਰੀਪਾਲ ਸਿੰਘ) - ਸਿਵਲ ਹਸਪਤਾਲ ਫਗਵਾੜਾ ਵਿਖੇ ਅੱਜ ਤੋਂ ਮਰੀਜ਼ਾਂ ਦੇ ਲਈ ਕੰਪਿਊਟਰਾਈਜ਼ਡ ਪਰਚੀ ਬਣਾਉਣ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ | ਇਸ ਪਰਚੀ ਸਿਸਟਮ ਦੇ ਸ਼ੁਰੂ ਹੋਣ ਮੌਕੇ ਸਿਵਲ ਹਸਪਤਾਲ ਫਗਵਾੜਾ ਦੇ ਐਸ.ਐਮ.ਓ ਡਾ.ਕਮਲ ਕਿਸ਼ੋਰ ਨੇ ਦੱਸਿਆ ਕੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ 25 ਕੁਇੰਟਲ ਕਣਕ ਆਸ਼ਰਮ ਲਈ ਭੇਟ ਕੀਤੀ

ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਆੜ੍ਹਤੀ ਐਸੋਸੀਏਸ਼ਨ ਫਗਵਾੜਾ ਵਲੋਂ ਅੱਜ ਇੱਥੋਂ ਦੇ ਬਿਰਧ ਆਸ਼ਰਮ ਲਈ 25 ਕੁਇੰਟਲ ਕਣਕ ਆਸ਼ਰਮ ਦੇ ਪ੍ਰਬੰਧਕਾਂ ਨੂੰ ਦਾਣਾ ਮੰਡੀ ਵਿਖੇ ਭੇਟ ਕੀਤੀ ਜੋ ਆਸ਼ਰਮਾਂ 'ਚ ਰਹਿ ਰਹੇ ਬੇਸਹਾਰਾ ਲੋਕਾਂ ਲਈ ਵਰਤੀ ਜਾਵੇਗੀ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਿੱਦਿਅਕ ਟੂਰ ਦੌਰਾਨ ਸਾਇੰਸ ਸਿਟੀ ਦਾ ਕੀਤਾ ਦੌਰਾ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ) - ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਦੇ ਮੁਖੀ ਡਾ: ਮਨੀ ਛਾਬੜਾ ਦੀ ਅਗਵਾਈ ਵਿਚ ਕਾਲਜ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਦੇ ਮਨੋਰਥ ਨਾਲ ਕਰਵਾਏ ਗਏ ਵਿੱਦਿਅਕ ਟੂਰ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਸੀਨੀਅਰ ਵਿਦਿਆਰਥਣਾਂ ਨੂੰ ਫੇਅਰਵੈੱਲ ਪਾਰਟੀ ਦਿੱਤੀ

ਸੁਲਤਾਨਪੁਰ ਲੋਧੀ, 21 ਮਈ, (ਨਰੇਸ਼ ਹੈਪੀ, ਥਿੰਦ) - ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਪੰਜਾਬੀ ਵਿਭਾਗ ਦੇ ਇੰਚਾਰਜ ਤੇ ਸਨਮਾਨਿਤ ਅਧਿਆਪਕਾ ਕਸ਼ਮੀਰ ਕੌਰ ਦੀ ਅਗਵਾਈ ਵਿਚ ਸੀਨੀਅਰ ਵਿਦਿਆਰਥਣਾਂ ਲਈ ਫੇਅਰਵੈੱਲ ਪਾਰਟੀ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਦੇ ਰਾਜ 'ਚ ਕਾਨੂੰਨ ਦੀ ਸਥਿਤੀ ਵਿਗੜੀ-ਸਰਵਟਾ

ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਪੰਜਾਬ 'ਚ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਲਗਾਤਾਰ ਵੱਧ ਰਹੀਆਂ ਹਨ ਇਹ ਪ੍ਰਗਟਾਵਾ ਭਾਜਪਾ ਐਸ.ਸੀ. ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਲਾਇਬਰੇਰੀ ਮੈਂਬਰ ਐਸੋਸੀਏਸ਼ਨ ਦੀ ਹੋਈ ਡੀ.ਸੀ. ਨਾਲ ਮੀਟਿੰਗ

ਕਪੂਰਥਲਾ, 21 ਮਈ (ਵਿ.ਪ੍ਰ.) - ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਮੈਂਬਰ ਐਸੋਸੀਏਸ਼ਨ ਨੇ ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ਕੇਵਲ ਸਿੰਘ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨਾਲ ਮੀਟਿੰਗ ਕਰਕੇ ਲਾਇਬਰੇਰੀ ਵਿਚ ਹੋਣ ਵਾਲੇ ਕਾਰਜਾਂ ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਈ.ਟੀ.ਟੀ. ਅਧਿਆਪਕ ਯੂਨੀਅਨ 'ਚ ਸ਼ਾਮਿਲ ਹੋਣ ਦਾ ਐਲਾਨ

ਕਪੂਰਥਲਾ, 21 ਮਈ (ਵਿਸ਼ੇਸ਼ ਪ੍ਰਤੀਨਿਧ) - ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਕਪੂਰਥਲਾ ਦੀ ਪੂਰੀ ਟੀਮ ਨੇ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਇੰਦਰਜੀਤ ...

ਪੂਰੀ ਖ਼ਬਰ »

ਅੱਲ੍ਹਾ ਦਿੱਤਾ ਸਕੂਲ ਦੇ ਅੱਵਲ ਵਿਦਿਆਰਥੀ ਸਨਮਾਨਿਤ

ਡਡਵਿੰਡੀ, 21 ਮਈ (ਦਿਲਬਾਗ ਸਿੰਘ ਝੰਡ) - ਸਰਕਾਰੀ ਐਲੀਮੈਂਟਰੀ ਸਕੂਲ ਅੱਲਾ ਦਿੱਤਾ ਵਿਖੇ ਵੱਖ-ਵੱਖ ਜਮਾਤਾਂ ਵਿਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਪੰਚ ਮਨਦੀਪ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਸਿੱਧਵਾਂ ਦੋਨਾ ਇਲਾਕੇ 'ਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ

ਸਿੱਧਵਾਂ ਦੋਨਾ, 21 ਮਈ (ਅਵਿਨਾਸ਼ ਸ਼ਰਮਾ) - ਸਿੱਧਵਾਂ ਦੋਨਾ ਤੇ ਇਸ ਨਾਲ ਲਗਦੇ ਪਿੰਡਾਂ 'ਚ ਚੋਰਾਂ ਵਲੋਂ ਚੋਰੀਆਂ ਕਰਨ ਦਾ ਸਿਲਸਿਲਾ ਘਟਣ ਦਾ ਨਾਂਅ ਨਹੀਂ ਲੈ ਰਿਹਾ | ਚੋਰ ਬੇਝਿਜਕ ਹੋ ਕੇ ਟਰਾਂਸਫ਼ਾਰਮਰਾਂ 'ਚੋਂ ਤੇਲ ਕੱਢਣ ਤੇ ਸਟਾਟਰਾਂ ਦੀਆਂ ਤਾਰਾਂ ਚੋਰੀ ਕਰ ਰਹੇ ਹਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX