ਤਾਜਾ ਖ਼ਬਰਾਂ


ਲੰਬੀ: ਭੁੱਲਰਵਾਲਾ ਨੇੜੇ ਪੈਟਰੋਲ ਪੰਪ ਤੋਂ ਹਜ਼ਾਰਾਂ ਦੀ ਲੁੱਟ
. . .  17 minutes ago
ਮੰਡੀ ਕਿੱਲਿਆਂਵਾਲੀ, 5 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖ਼ੇਤਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਗੜ੍ਹ ਬਣੇ ਡੱਬਵਾਲੀ-ਅਬੋਹਰ ਰੋਡ ਖ਼ੇਤਰ 'ਤੇ ਲੁਟੇਰਾ ਗਰੋਹ ਨੇ ਅੱਜ ਦਿਨ-ਦਿਹਾੜੇ ਭੁੱਲਰਵਾਲਾ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ਅਤੇ ਮਿੱਡੂਖੇੜਾ 'ਚ ਸ਼ਰਾਬ ਦੇ ਠੇਕੇ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
ਆਜ਼ਾਦੀ ਦਿਵਸ ਪਰੇਡ 'ਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  32 minutes ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)- ਕੱਲ੍ਹ ਇਲੀਨੋਇਸ ਦੇ ਹਾਈਲੈਂਡ ਪਾਰਕ 'ਚ 4 ਜੁਲਾਈ ਦੀ ਪਰੇਡ ਉਪਰ ਕੀਤੀ ਗਈ ਗੋਲੀਬਾਰੀ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਤੋਂ ਵਧ ਲੋਕ ਜ਼ਖ਼ਮੀ ਹੋ ਗਏ ਸਨ, ਅੱਜ ਸ਼ਾਮ ਨੂੰ ਹੀ ਪੁਲਿਸ...
ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਜਹਾਜ਼ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
. . .  47 minutes ago
ਨਵੀਂ ਦਿੱਲੀ, 5 ਜੁਲਾਈ-ਦਿੱਲੀ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਐੱਸ.ਜੀ-11 ਦੀ ਉਡਾਣ 'ਚ ਤਕਨੀਕੀ ਨੁਕਸ ਪੈਣ ਤੋਂ ਬਾਅਦ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।
10ਵੀਂ 'ਚੋਂ ਫਿਰੋਜ਼ਪੁਰ ਦੀ ਨੈਨਸੀ ਨੇ ਕੀਤਾ ਟਾਪ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  about 1 hour ago
ਫਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਤੀਏਵਾਲਾ (ਫਿਰੋਜ਼ਪੁਰ) ਦੀ ਨੈਨਸੀ ਰਾਣੀ ਨੇ 650 'ਚੋਂ 644 ਅੰਕ ਹਾਸਲ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ...
ਖੇਮਕਰਨ 'ਚ ਟੈਕਸੀ ਚਲਾਉਣ ਦਾ ਧੰਦਾ ਕਰਦੇ ਇਕ ਕਾਰ ਡਰਾਈਵਰ ਦੀ ਚੱਲਦੀ ਕਾਰ 'ਚ ਹੱਤਿਆ
. . .  about 1 hour ago
ਖੇਮਕਰਨ, 5 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਾਸੀ ਇਕ ਟੈਕਸੀ ਚਾਲਕ ਕਾਰ ਡਰਾਈਵਰ ਸ਼ੇਰ ਮਸੀਹ (35) ਪੁੱਤਰ ਨਾਜ਼ਰ ਮਸੀਹ ਦੀ ਮੇਨ ਸੜਕ ਤੇ ਚੱਲਦੀ ਕਾਰ 'ਚ ਸਵਾਰ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੂੰ ਕਿਰਾਏ ਤੇ ਖੇਮਕਰਨ ਤੋਂ ਅੰਮ੍ਰਿਤਸਰ ਛੱਡਣ ਜਾ ਰਿਹਾ...
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ
. . .  about 1 hour ago
ਚੰਡੀਗੜ੍ਹ,5 ਜੁਲਾਈ-ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ...
2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . .  about 1 hour ago
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . .  about 1 hour ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . .  about 1 hour ago
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  about 2 hours ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਲਟੋਹਾ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਹੋਈ ਭੁੱਲ ਬਖ਼ਸ਼ਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ: ਵਿਰਸਾ ਸਿੰਘ ਵਲਟੋਹਾ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਂਅ ਪੱਤਰ ਲਿਖ ਕੇ ਆਪਣੇ ਵਲੋਂ 2004 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ...
ਮਹਾਰਾਸ਼ਟਰ ਦੇ ਘਾਟਕੋਪਰ 'ਚ ਲੈਂਡਸਲਾਈਡ, ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
. . .  about 3 hours ago
ਮੁੰਬਈ, 5 ਜੁਲਾਈ-ਮਹਾਰਾਸ਼ਟਰ 'ਚ ਭਾਰੀ ਮੀਂਹ ਦੌਰਾਨ ਮੁੰਬਈ ਦੇ ਘਾਟਕੋਪਰ ਪੰਚਸ਼ੀਲ ਨਗਰ 'ਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
. . .  about 3 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ...
ਕਰਨਾਟਕ: ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 5 ਜੁਲਾਈ-ਕਰਨਾਟਕ 'ਚ ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  about 5 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  about 6 hours ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਹੁਸ਼ਿਆਰਪੁਰ / ਮੁਕੇਰੀਆਂ

ਸੜਕ ਦੇ ਠੱਪ ਪਏ ਕੰਮ ਨੂੰ ਮੁੜ ਚਾਲੂ ਕਰਵਾਉਣ ਦੀ ਮੰਗ

ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਰਾਜਪੂਤ ਭਾਈਚਾਰੇ ਦੇ ਬਹੁਗਿਣਤੀ ਪਿੰਡਾਂ ਨੂੰ ਆਪਸ 'ਚ ਜੋੜਨ ਤੇ ਸਿੱਖ ਧਰਮ ਦੇ ਇਤਿਹਾਸਕ ਗੁਰਧਾਮਾਂ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਸਭ ਤੋਂ ਸੁਖਾਲੀ ਤੇ ਘੱਟ ਦੂਰੀ ਵਾਲੀ ਬਿਸਤ ਦੁਆਬ ਨਹਿਰ ਦੇ ਨਾਲ ਬਣੀ ਗੜ੍ਹਸ਼ੰਕਰ ਤੋਂ ਆਦਮਪੁਰ ਤੱਕ ਦੀ ਖਸਤਾ ਹਾਲ ਸੜਕ 'ਚੋਂ ਕੋਟਫਤੂਹੀ ਤੋਂ ਮੇਹਟੀਆਣਾ ਤੱਕ ਦੀ ਸੜਕ ਦੇ ਨਿਰਮਾਣ ਦੇ ਠੱਪ ਪਏ ਕੰਮ ਤੋਂ ਦੁਖੀ ਇਲਾਕੇ ਦੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੂੰ ਮਿਲੇ¢ ਇਸ ਮੌਕੇ ਇਲਾਕੇ ਦੇ ਮੋਹਤਬਾਰ ਲੋਕਾਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਕਾਲੀ ਸਰਕਾਰ ਸਮੇਂ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵਲੋਂ ਇਲਾਕੇ ਦੇ ਰਾਜਪੂਤ ਭਾਈਚਾਰੇ ਦੇ ਪਿੰਡਾਂ ਨੂੰ ਆਪਸ 'ਚ ਜੋੜਨ ਤੇ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਅੰਮਿ੍ਤਸਰ ਸਾਹਿਬ ਦੋਵੇਂ ਧਾਰਮਿਕ ਸਥਾਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੇ ਸਫਰ ਨੂੰ ਸੁਖਾਲਾ ਬਣਾਉਣ ਦੇ ਮੰਤਵ ਨਾਲ ਇਸ ਸੜਕ ਦਾ ਦੋ ਵਾਰ ਪਹਿਲਾਂ ਨਿਰਮਾਣ ਕਰਵਾਇਆ ਗਿਆ ਸੀ ਪਰ ਕਾਂਗਰਸ ਸਰਕਾਰ ਸਮੇਂ ਖਸਤਾ ਹਾਲ ਹੋਈ ਇਸ ਸੜਕ ਦੇ ਮੁੜ ਨਿਰਮਾਣ ਲਈ ਕੋਈ ਯਤਨ ਨਹੀਂ ਕੀਤੇ ਗਏ | ਨਤੀਜੇ ਵਜੋਂ ਇਲਾਕੇ ਦੇ ਲੋਕਾਂ ਦੀ ਮੰਗ 'ਤੇ ਸੋਹਣ ਸਿੰਘ ਠੰਡਲ ਨੇ ਕਾੇਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਰਾਹੀਂ ਇਸ ਸੜਕ ਦੇ ਮੁੜ ਨਿਰਮਾਣ ਕਾਰਜਾਂ ਲਈ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਰਾਸ਼ੀ ਮਨਜ਼ੂਰ ਕਰਵਾਈ¢ ਪਰ ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਵਲੋਂ ਚੋਣਾਂ ਦÏਰਾਨ ਵਾਹ-ਵਾਹ ਖੱਟਣ ਲਈ ਸੜਕ ਦੇ ਨਿਗੁਣੇ ਜਿਹੇ ਹਿੱਸੇ 'ਤੇ ਲੁੱਕ ਪਵਾ ਕੇ ਆਪਣੇ ਨਾਮ ਦਾ ਪੱਥਰ ਲਗਵਾ ਲਿਆ ਤੇ ਸੜਕ ਦਾ ਕੰਮ ਅੱਗੇ ਨਹੀਂ ਵਧਾਇਆ ਗਿਆ ਤੇ ਮÏਜੂਦਾ ਸਰਕਾਰ ਵੀ ਇਸ ਸੜਕ ਦੇ ਸੁਧਾਰ ਵੱਲ ਕੋਈ ਧਿਆਨ ਨਹੀ ਦੇ ਰਹੀ | ਇਸ ਮੌਕੇ ਮਾ. ਰਸ਼ਪਾਲ ਸਿੰਘ ਜਲਵੇੜਾ, ਮਾ. ਹਰਭਜਨ ਸਿੰਘ ਅਜਨੋਹਾ, ਕੁਲਦੀਪ ਸਿੰਘ ਅਜਨੋਹਾ, ਤਰਲੋਚਨ ਸਿੰਘ ਟੋਡਰਪੁਰ, ਜਰਨੈਲ ਸਿੰਘ ਖਾਲਸਾ ਬੱਡੋਂ, ਬਲਵਿੰਦਰ ਸਿੰਘ ਭਾਮ, ਗੁਰਨਾਮ ਸਿੰਘ ਟੋਡਰਪੁਰ, ਦਲਜੀਤ ਸਿੰਘ ਬੱਡੋ, ਡਾ. ਸੁਖਦੇਵ ਸਿੰਘ ਬੱਡੋ, ਸਰਪੰਚ ਮੋਹਣ ਸਿੰਘ ਸਰਹਾਲਾ ਕਲਾ, ਗੁਰਪ੍ਰੀਤ ਸਿੰਘ ਡਾਂਡੀਆਂ, ਲੰਬੜਦਾਰ ਸਰਜਿੰਦਰ ਸਿੰਘ ਦਿਹਾਣਾ, ਮਨਜੀਤ ਸਿੰਘ, ਬਲਦੇਵ ਸਿੰਘ ਸਾਬਕਾ ਸਰਪੰਚ ਅਜਨੋਹਾ, ਦਵਿੰਦਰ ਸਿੰਘ ਸਾਬਕਾ ਸਰਪੰਚ ਮÏਜੋਮਜਾਰਾ, ਜਸਵੀਰ ਸਿੰਘ ਸਰਪੰਚ ਮÏਜੋਮਜਾਰਾ, ਜਸਵਿੰਦਰ ਸਿੰਘ ਨੰਗਲ ਠੰਡਲ, ਸ਼ਵਿੰਦਰਪਾਲ ਸ਼ਰਮਾ ਅਜਨੋਹਾ ਆਦਿ ਹਾਜ਼ਰ ਸਨ |

ਕੈਬਨਿਟ ਮੰਤਰੀ ਜਿੰਪਾ ਵਲੋਂ ਸਫ਼ਾਈ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਦਾ ਭਰੋਸਾ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਕੈਬਨਿਟ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਖੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ-ਵਿਧਾਇਕ ਰਾਜਾ

ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪਿੰਡਾਂ 'ਚ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ...

ਪੂਰੀ ਖ਼ਬਰ »

ਬਿਆਸ ਦਰਿਆ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)-ਟਾਂਡਾ-ਸ੍ਰੀ ਹਰਗੋਬਿੰਦਪੁਰ ਸੜਕ 'ਤੇ ਬਿਆਸ ਦਰਿਆ ਪੁਲ ਨਜ਼ਦੀਕ ਅੱਜ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਹਾਦਸੇ ਵਿਚ ਉਨ੍ਹਾਂ ਦਾ ਪੁੱਤਰ ਗੰਭੀਰ ਰੂਪ 'ਚ ਜ਼ਖ਼ਮੀ ...

ਪੂਰੀ ਖ਼ਬਰ »

ਟਰਾਲੇ ਦੇ 2 ਟਾਇਰ ਚੋਰੀ

ਐਮਾਂ ਮਾਂਗਟ, 22 ਮਈ (ਗੁਰਾਇਆ)-ਬੀਤੀ ਰਾਤ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਨਜ਼ਦੀਕ ਪੈਂਦੇ ਅੱਡਾ ਪੇਪਰ ਦੇ ਕੋਲ ਇੱਕ 18 ਟਾਇਰਾ ਟਰਾਲੇ ਦੇ ਦੋ ਟਾਇਰ ਚੋਰਾਂ ਵਲੋਂ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦੇ ਹੋਏ ਸੋਨੂ ਵਾਸੀ ਡੁਗਰੀ ...

ਪੂਰੀ ਖ਼ਬਰ »

ਫ਼ੌਜੀਆਂ ਦਾ ਪਾਣੀ ਵਾਲਾ ਟੈਂਕਰ ਸੜਕ ਵਿਚਕਾਰ ਪਲਟਿਆ- ਡਰਾਈਵਰ ਜ਼ਖ਼ਮੀ

ਐਮਾਂ ਮਾਂਗਟ, 22 ਮਈ (ਗੁਰਾਇਆ)-ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਅੱਡਾ ਪੇਪਰ ਮਿੱਲ ਦੇ ਕੋਲ ਫ਼ੌਜੀ ਵੀਰਾਂ ਦਾ ਪਾਣੀ ਵਾਲਾ ਟੈਂਕਰ ਸੜਕ ਦੇ ਵਿਚਕਾਰ ਪਲਟ ਜਾਣ ਕਾਰਨ ਇੱਕ ਫ਼ੌਜੀ ਵੀਰ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਾਰਤ ਪ੍ਰਦੱਖਿਣਾ ਯਾਤਰਾ ਤਹਿਤ ਮੁਕੇਰੀਆਂ ਤੋਂ ਮਾਮੂਨ ਯਾਤਰਾ ਰਵਾਨਾ

ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਆਜ਼ਾਦੀ ਦੇ ਅੰਮਿ੍ਤਮਈ ਤਿਉਹਾਰ ਨੂੰ ਸਮਰਪਿਤ ਖੇਡ ਭਾਰਤੀ ਦੀ ਤਰਫ਼ੋਂ ਇਸੇ ਦਿਨ ਹੀ ਸ਼ੁਰੂ ਹੋਈ ਭਾਰਤ ਪ੍ਰਦੱਖਿਣਾ ਯਾਤਰਾ ਤਹਿਤ ਮੁਕੇਰੀਆਂ ਦੀ ਯਾਤਰਾ ਦੇਸ਼ ਭਰ 'ਚ ਤੈਅ ਸਮੇਂ 'ਤੇ 8:56 'ਤੇ ਮੁਕੇਰੀਆਂ ਤੋਂ ਰਵਾਨਾ ਹੋਈ | ਇਸ ਯਾਤਰਾ ...

ਪੂਰੀ ਖ਼ਬਰ »

ਫ਼ੌਜੀ ਸੰਜੇ ਕੁਮਾਰ ਦਾ ਸੈਨਿਕ ਸਨਮਾਨਾਂ ਨਾਲ ਅੰਤਿਮ ਸੰਸਕਾਰ

ਨੰਗਲ ਬਿਹਾਲਾਂ, 22 ਮਈ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸਹੌੜਾ ਡਡਿਆਲ ਵਿਖੇ ਅੱਜ ਉਸ ਸਮੇਂ ਸੋਗ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਨੌਜਵਾਨ ਫੌਜੀ ਸੰਜੇ ਕੁਮਾਰ ਦੀ ਮਿ੍ਤਕ ਦੇਹ ਉਨ੍ਹਾਂ ਦੇ ਘਰ ਪਹੁੰਚੀ | ਜਾਣਕਾਰੀ ਦਿੰਦੇ ਹੋਏ ਸੁਰਜੀਤ ਸਿੰਘ ਪ੍ਰਧਾਨ ਬਾਬਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਕੋਟਫ਼ਤੂਹੀ, 22 ਮਈ (ਅਟਵਾਲ)- ਸਮੂਹ ਦੁਕਾਨਦਾਰ ਮੈਨੇਜਿੰਗ ਕਮੇਟੀ ਅੱਡਾ ਕੋਟਫ਼ਤੂਹੀ ਵਲੋਂ ਪਹਿਲਾ ਸਵੈ ਇੱਛੁਕ ਖ਼ੂਨਦਾਨ ਕੈਂਪ ਮੁੱਖ ਮਾਰਕੀਟ ਵਿਚ ਸਤਿਅਮ ਬਲੱਡ ਬੈਂਕ ਜਲੰਧਰ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਭਾਜਪਾ ...

ਪੂਰੀ ਖ਼ਬਰ »

ਸਬ-ਇੰਸ: ਬਲਜਿੰਦਰ ਸਿੰਘ ਨੇ ਥਾਣਾ ਹਰਿਆਣਾ ਦਾ ਚਾਰਜ ਸੰਭਾਲਿਆ

ਹਰਿਆਣਾ, 22 ਮਈ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸੀਨੀ: ਪੁਲਿਸ ਅਧਿਕਾਰੀਆਂ ਵਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸਮਾਜ਼ ਅੰਦਰ ਨਸ਼ੇ ਦੇ ਤਸਕਰਾਂ ਤੇ ਗੁੰਡਾ ਅਨਸਰਾਂ 'ਤੇ ਸ਼ਿਕੰਜਾ ਕੱਸਿਆ ਜਾਏਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਬ ਇੰਸ: ਬਲਜਿੰਦਰ ...

ਪੂਰੀ ਖ਼ਬਰ »

ਜੰਤਰ ਮੰਤਰ ਦਿੱਲੀ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦਾ ਜਥਾ ਰਵਾਨਾ

ਕੋਟਫ਼ਤੂਹੀ, 22 ਮਈ (ਅਟਵਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪੀ.ਐਫ.ਆਰ.ਡੀ.ਏ. ਦੇ ਵਿਰੋਧ ਵਿਚ ਦਿੱਲੀ ਦੇ ਜੰਤਰ ਮੰਤਰ ਵਿਖੇ ਨਰਿੰਦਰ ਅਜਨੋਹਾ ਦੀ ਅਗਵਾਈ ਹੇਠ ਇਕ ਜਥਾ ਸ਼ਾਮਿਲ ਹੋਣ ਗਿਆ, ਇਸ ਸਬੰਧ 'ਚ ਜਨਰਲ ਸਕੱਤਰ ਉਂਕਾਰ ਸਿੰਘ ਤੇ ਵਿੱਤ ਸਕੱਤਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਆਰੰਭ

ਚੱਬੇਵਾਲ, 22 ਮਈ (ਥਿਆੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜ਼ਿਲ੍ਹਾ ਸਿਰਮੌਰ ਹਿਮਾਚਲ ਪ੍ਰਦੇਸ਼ ਵਿਖੇ ਦਰਬਾਰ ਸਾਹਿਬ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ ਵਾਪਰੇ ਖੂਨੀ ਸਾਕੇ ...

ਪੂਰੀ ਖ਼ਬਰ »

ਉੱਪ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਸ਼ਾਮਚੁਰਾਸੀ, 22 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਖਵਿੰਦਰ ਸਿੰਘ ਵਲੋਂ ਜ਼ਿਲੇ ਦੇ ਵੱਖ-ਵੱਖ ਸਕੂਲਾਂ ਸ਼ਾਮਚੁਰਾਸੀ, ਕਡਿਆਣਾ, ਚੱਕੋਵਾਲ ਬ੍ਰਾਹਮਣਾ, ਸੰਧਰਾਂ ਸੋਢੀਆਂ, ਕਾਠੇ ਤੇ ਹੋਰ ਸਕੂਲਾਂ ਦਾ ਅਚਨਚੇਤ ਦੌਰਾ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਟਕਸਾਲੀ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਚੌਧਰੀ ...

ਪੂਰੀ ਖ਼ਬਰ »

ਆਚਾਰੀਆ ਗੁਰੂਕੁਲ ਹਰਿਦੁਆਰ ਦੀ ਵਿਦਿਆਰਥਣ ਦਾ ਸਨਮਾਨ

ਦਸੂਹਾ, 22 ਮਈ (ਭੁੱਲਰ)-ਆਚਾਰੀਆ ਗੁਰੂਕੁਲ ਹਰਿਦੁਆਰ ਦੀ ਵਿਦਿਆਰਥਣ ਇਨਾਇਤ ਸੈਣੀ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਵਿਖੇ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਗੁਰਦਿਆਲ ਸਿੰਘ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਦਿੱਤਾ ਵਾਤਾਵਰਨ ਨੂੰ ਬਚਾਉਣ ਦਾ ਹੋਕਾ

ਅੱਡਾ ਸਰਾਂ, 22 ਮਈ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ (ਝਾਰਖੰਡ) ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ 'ਚ ਜੈਵ ਵਿਭਿੰਨਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਦਿੱਲੀ ਦੀ ਰੈਲੀ ਲਈ ਜਥਾ ਰਵਾਨਾ

ਮੁਕੇਰੀਆਂ, 22 ਮਈ (ਰਾਮਗੜ੍ਹੀਆ)- ਰੇਲਵੇ ਸਟੇਸ਼ਨ ਮੁਕੇਰੀਆਂ ਤੋਂ ਆਪਣੇ ਫ਼ਰਜ਼ਾਂ ਨੂੰ ਪਹਿਚਾਨਣ ਵਾਲੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮੁਕੇਰੀਆਂ ਦੇ ਸੰਘਰਸ਼ੀ ਯੋਧਿਆਂ ਦਾ ਇੱਕ ਭਾਰੀ ਜਥਾ ਆਪਣੇ ਪਰਿਵਾਰਾਂ ਸਮੇਤ ਬਲਾਕ ਕਨਵੀਨਰ ਰਜਤ ਮਹਾਜਨ ਦੀ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਕਣਕ ਦਾ ਟਰੱਕ ਰਵਾਨਾ

ਟਾਂਡਾ ਉੜਮੁੜ, 22 ਮਈ (ਕੁਲਬੀਰ ਸਿੰਘ ਗੁਰਾਇਆ)-ਨਜ਼ਦੀਕੀ ਪਿੰਡ ਹਰਸੀ ਪਿੰਡ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਲੰਗਰ ਵਾਸਤੇ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਕਣਕ ਦਾ ਟਰੱਕ ਭੇਜਿਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ...

ਪੂਰੀ ਖ਼ਬਰ »

ਪਿੰਡ ਮੌਜੋਮਜਾਰਾ 'ਚ ਲੱਗੇ ਮੋਬਾਈਲ ਟਾਵਰ ਦਾ ਉਦਘਾਟਨ

ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਮੌਜੋਮਜਾਰਾ (ਠੱਕਰਵਾਲ) ਵਿਖੇ ਇੱਕ ਨਿੱਜੀ ਕੰਪਨੀ ਵਲੋਂ ਲਗਾਏ ਗਏ ਟਾਵਰ ਦਾ ਉਤਘਾਟਨ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਪ੍ਰਧਾਨ ਨਿਰਮਲਾ ਸੰਤ ਮੰਡਲ ਵਲੋਂ ਅਰਦਾਸ ਕਰਨ ਉਪਰੰਤ ਕੀਤਾ ਗਿਆ | ਇਸ ਮੌਕੇ ਸਰਪੰਚ ਜਸਵੀਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਵੰਡੇ ਗਏ ਸੈਂਕਸ਼ਨ ਲੈਟਰ ਜਾਅਲੀ- ਚਿੱਤੋਂ

ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਤੋਂ ਵਿਧਾਇਕ ਵਲੋਂ ਜੋ ਸੈਂਕਸ਼ਨ ਲੈਟਰ ਵੰਡੇ ਗਏ ਸਨ ਉਹ ਜਾਅਲੀ ਹਨ ਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਦਿਹਾਤੀ ਮੋਹਣ ਲਾਲ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ

ਦਸੂਹਾ 22 ਮਈ (ਕੌਸ਼ਲ)-ਦਸੂਹਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸ਼ਹਿਰ ਨੂੰ ਸੁੰਦਰ ਬਣਾਉਣ ਵਾਸਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ, ਜਿਸ ਦੀ ਸ਼ੁਰੂਆਤ ਬਲੱਗਣ ਚੌਕ ਤੋਂ ਹਾਜੀਪੁਰ ਚੌਂਕ ਤੱਕ ਟਾਈਲਾਂ ਲਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ ਐਡਵੋਕੇਟ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਘੁਨਾਥ ਰਾਣਾ ਵਲੋਂ ਪਿੰਡਾਂ ਦੇ ਧੰਨਵਾਦੀ ਦੌਰੇ

ਰਾਮਗੜ੍ਹ ਸੀਕਰੀ, 22 ਮਈ (ਕਟੋਚ)-ਦਸੂਹਾ ਵਿਧਾਨ ਸਭਾ ਦੇ ਭਾਜਪਾ ਦੇ ਹਲਕਾ ਇੰਚਾਰਜ ਰਘੁਨਾਥ ਰਾਣਾ ਵਲੋਂ ਹਲਕੇ ਦੇ ਕੁੱਝ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਤੇ ਲੋਕਾਂ ਦੇ ਰੂਬਰੂ ਹੋਏ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਵੀ ਨਾਲ ਸਨ | ਪਿੰਡਾਂ ਵਿਚ ...

ਪੂਰੀ ਖ਼ਬਰ »

ਸਲਾਨਾ ਖ਼ੂਨਦਾਨ ਕੈਂਪ ਲਗਾਉਣ ਸੰਬੰਧੀ ਮੀਟਿੰਗ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਸੰਤ ਬਾਬਾ ਹਰਨਾਮ ਸਿੰਘ ਜੀ ਰੋਡੇਵਾਲੇ ਤੇ ਸੰਤ ਬਾਬਾ ਹਰਨਾਮ ਸਿੰਘ ਜੀ ਰੰਗਪੁਰ ਵਾਲਿਆਂ ਦੀ ਯਾਦ ਨੂੰ ਸਮਰਪਿਤ ਪਿੰਡ ਮੋਇਲਾ ਵਾਹਿਦਪੁਰ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ 9 ਜੂਨ ਨੂੰ ਲਗਾਏ ਜਾ ਰਹੇ ਸਾਲਾਨਾ ਖ਼ੂਨਦਾਨ ਕੈਂਪ ਦੀ ...

ਪੂਰੀ ਖ਼ਬਰ »

ਭਾਰਤੀਯ ਕਿਸਾਨ ਸੰਘ ਦੀ ਬੈਠਕ

ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਭਾਰਤੀਯ ਕਿਸਾਨ ਸੰਘ ਦੀ ਵਿਸ਼ੇਸ਼ ਬੈਠਕ ਸ਼ੀਤਲਾ ਮਾਤਾ ਮੰਦਰ ਵਿਕੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਦੀ ਅਗਵਾਈ 'ਚ ਹੋਈ | ਸਭ ਤੋਂ ਪਹਿਲਾਂ ਬੈਠਕ 'ਚ ਪੈਟਰੋਲ 9.50 ਰੁਪਏ, ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਕਰਨ ਤੇ ਉਜਵਲਾ ਯੋਜਨਾ ਤਹਿਤ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਨੇ ਪਿੰਡ ਜਹਾਨਖੇਲਾਂ ਨੂੰ ਗੋਦ ਲਿਆ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਨੇ ਭਾਰਤ ਸਰਕਾਰ ਦੁਆਰਾ ਚਲਾਏ 'ਸਵੱਛ ਭਾਰਤ ਅਭਿਆਨ' ਤਹਿਤ ਪਿੰਡ ਜਹਾਨਖੇਲਾਂ ਨੂੰ ਗੋਦ ਲਿਆ ਹੈ | ਕਾਲਜ ਦੇ ਸਵੱਛ ਭਾਰਤ ਗਰੁੱਪ ਦੇ ਮੈਂਬਰਾਂ ਨੇ ਇਸ ਪਿੰਡ ਦਾ ਦੌਰਾ ਕੀਤਾ | ...

ਪੂਰੀ ਖ਼ਬਰ »

ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ 'ਚ 'ਕਾਨੂੰਨ ਤੇ ਸਾਹਿਤ' ਵਿਸ਼ੇ 'ਤੇ ਗੋਸ਼ਠੀ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ)-ਯੁਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਪੰਜਾਬ ਯੁਨੀਵਰਸਿਟੀ ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਹੁਸ਼ਿਆਰਪੁਰ ਵਿਖੇ 'ਕਾਨੂੰਨ ਤੇ ਸਾਹਿਤ' ਵਿਸ਼ੇ 'ਤੇ ਇਕ ਗੋਸ਼ਠੀ ਕਰਵਾਈ ਗਈ | ਸਾਬਕਾ ਰਾਜ ਸਭਾ ਮੈਂਬਰ ਤੇ ...

ਪੂਰੀ ਖ਼ਬਰ »

ਹਿਮਾਲਿਅਨ ਫ਼ਾਊਾਡੇਸ਼ਨ ਵਲੋਂ ਮੁਹੱਲਾ ਸੁੰਦਰ ਨਗਰ 'ਚ ਜਾਗਰੂਕਤਾ ਸਮਾਗਮ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ)-ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਹੁਸ਼ਿਆਰਪੁਰ ਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਹਿਮਾਲਿਅਨ ਫ਼ਾਊਾਡੇਸ਼ਨ ਵਲੋਂ ਮੁਹੱਲਾ ਸੁੰਦਰ ਨਗਰ 'ਚ ਨਸ਼ਿਆਂ ਦੇ ਮਨੁੱਖੀ ਸਰੀਰ 'ਤੇ ਪੈਂਦੇ ਬੁਰੇ ਪ੍ਰਭਾਵਾਂ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡੇ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਪੰਡਿਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਨੂੰ ਸੇਵਾਵਾਂ ਦੇ ਰਿਹਾ ਹੈ ਅਤੇ ਪੰਜਾਬ ਦੇ ਸਰਵੋਤਮ ਤਕਨੀਕੀ ਸਿੱਖਿਆ ਅਦਾਰਿਆਂ ਵਿਚੋਂ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਵਿਖੇ ਇੰਟਰਨੈਸ਼ਨਲ ਮਿਊਜ਼ੀਅਮ ਦਿਵਸ ਮਨਾਇਆ

ਟਾਂਡਾ ਉੜਮੁੜ, 22 ਮਈ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸਾਹਬਾਜਪੁਰ ਵਿਖੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਟਰਨੈਸ਼ਨਲ ਮਿਊਜ਼ੀਅਮ ਦਿਵਸ ਮਨਾਉਂਦੇ ਹੋਏ ਵਿਦਿਆਰਥੀ ਨੂੰ ਇਸ ਦਿਨ ਮਹੱਤਤਾ ਬਾਰੇ ਦੱਸਿਆ ਗਿਆ | ...

ਪੂਰੀ ਖ਼ਬਰ »

ਝਰੇੜਾ ਵਾਸੀਆਂ ਵਲੋਂ ਵਿਧਾਇਕ ਘੰੁਮਣ ਦਾ ਸਵਾਗਤ

ਰਾਮਗੜ੍ਹ ਸੀਕਰੀ, 22 ਮਈ (ਕਟੋਚ)- ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਪਿੰਡ ਝਰੇੜਾ ਦਾ ਧੰਨਵਾਦੀ ਦੌਰਾ ਪਿੰਡ ਵਾਸੀਆਂ ਵਲੋਂ ਯਾਦਗਾਰੀ ਬਣਾ ਦਿੱਤਾ | ਭਾਰੀ ਗਿਣਤੀ 'ਚ ਇਕੱਠੇ ਹੋਏ ਲੋਕਾਂ ਵਲੋਂ ਵਿਧਾਇਕ ਦਸੂਹਾ ਘੁੰਮਣ ਦਾ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਦਸੂਹਾ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਦਸੂਹਾ, 22 ਮਈ (ਕੌਸ਼ਲ)-ਦੀ ਦਸੂਹਾ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਗਦੀਸ਼ ਸਿੰਘ ਸੋਹੀ ਦੀ ਹਾਜ਼ਰੀ ਵਿਚ ਡੀ. ਐੱਸ. ਪੀ. ਮਨੋਹਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਬਸਰਾ ਟਾਵਰ ਨਜ਼ਦੀਕ ਬੱਸ ਅੱਡਾ ਦਸੂਹਾ ਵਿਖੇ ਹੋਈ ਜਿਸ ਵਿਚ ਸਮੂਹ ...

ਪੂਰੀ ਖ਼ਬਰ »

ਦਬੁਰਜੀ 'ਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਓਪਨ ਜਿੰਮ ਦਾ ਨਿਰੀਖਣ

ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)-ਸਟੇਟ ਤੇ ਨੈਸ਼ਨਲ ਐਵਾਰਡ ਜੇਤੂ ਪਿੰਡ ਦਬੁਰਜੀ ਵਿਖੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਖੇਡ ਮੈਦਾਨ 'ਚ ਲੱਗ ਰਹੇ ਓਪਨ ਜਿੰਮ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਰਾਜਿੰਦਰ ...

ਪੂਰੀ ਖ਼ਬਰ »

ਵਿਧਾਇਕ ਰੌੜੀ ਨੇ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਗੜ੍ਹਸ਼ੰਕਰ, 22 ਮਈ (ਧਾਲੀਵਾਲ)- ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵਲੋਂ ਹਲਕੇ ਦੀਆਂ ਲਿੰਕ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਦੌਰਾਨ ਵਿਧਾਇਕ ਰੌੜੀ ਨੇ ਪਿੰਡ ਗੋਲੀਆਂ ਵਿਖੇ ਬਿਸਤ ਦੁਆਬ ਨਹਿਰ ਨੂੰ ਜਾਣ ਵਾਲੀ ਲਿੰਕ ਸੜਕ ਤੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ

ਕੋਟਫ਼ਤੂਹੀ, 22 ਮਈ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਦੇ ਅਸਥਾਨ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਸੀ.ਜੇ.ਐਮ. ਵਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ-ਕਮ-ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਨੇ 13 ਅਗਸਤ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਪੁਲਿਸ, ਪਾਵਰਕਾਮ, ਬੈਂਕਾਂ ਤੇ ਇੰਸ਼ੋਰੈਂਸ ਕੰਪਨੀਆਂ ਦੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕਤਾ ਕੈਂਪ ਲਗਾਇਆ

ਮਾਹਿਲਪੁਰ, 22 ਮਈ (ਰਜਿੰਦਰ ਸਿੰਘ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਲਗਾਇਆ ਗਿਆ | ਇਸ ਕੈਂਪ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੌਮੀ ਡੇਂਗੂ ਦਿਵਸ ਮਨਾਇਆ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਨ ਕੁਮਾਰ ਦੀ ਅਗਵਾਈ ਹੇਠ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਰਮਨ ਕੁਮਾਰ ਐੱਸ.ਐੱਮ.ਓ., ਰਾਜੇਸ਼ ਪਰਤੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਮੋਰਾਂਵਾਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ ਗਈ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਡੀ.ਸੀ. ਰਾਹੀ ਮੁੱਖ ਮੰਤਰੀ ਨੂੰ ਮੰਗ ਪੱਤਰ

ਹਾਜੀਪੁਰ, 22 ਮਈ (ਜੋਗਿੰਦਰ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਗੇਰਾ ਵਿਖੇ ਨਿਕਾਸੀ ਨਾਲੇ ਨੂੰ ਲੋਕਾਂ ਵਲੋਂ ਆਪਣੀ ਵਾਹੀ ਯੋਗ ਜ਼ਮੀਨ ਨਾਲ ਰਲਾ ਕੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਲੈ ਕੇ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਗੇਰਾ ਨੇ ਡਿਪਟੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਡਿਗਰੀ ਵੰਡ ਸਮਾਗਮ ਕੱਲ੍ਹ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ 50ਵੀਂ ਕਨਵੋਕੇਸ਼ਨ (ਡਿਗਰੀ ਵੰਡ ਸਮਾਗਮ) ਸੰਸਥਾ ਦੇ ਆਡੀਟੋਰੀਅਮ ਵਿਖੇ 24 ਮਈ ਦਿਨ ਮੰਗਲਵਾਰ ਨੂੰ ਹੋਵੇਗੀ¢ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਸਮਾਗਮ 'ਚ ...

ਪੂਰੀ ਖ਼ਬਰ »

ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਵਲੋਂ ਸਰਕਾਰ ਨੂੰ ਮੰਗ ਪੱਤਰ

ਬੰਗਾ, 22 ਮਈ (ਕਰਮ ਲਧਾਣਾ)-ਵੱਖ-ਵੱਖ ਵਿਭਾਗਾਂ ਬੋਰਡਾਂ, ਕਾਰਪੋਰੇਸ਼ਨਾਂ 'ਚ ਕੰਮ ਕਰਦੇ ਜੂਨੀਅਰ ਇੰਜੀਨੀਅਰ/ ਸਹਾਇਕ ਇੰਜੀਨੀਅਰਜ਼ ਦੀ ਅਗਵਾਈ ਕਰਦੀ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਸਰਕਾਰ ਦੇ ਸਮੂਹ ਐਮ. ਐਲ. ਏਜ਼ ਨੂੰ ਮੰਗ ...

ਪੂਰੀ ਖ਼ਬਰ »

ਐੱਸ. ਪੀ.ਐੱਨ. ਕਾਲਜ ਦੇ ਐੱਮ.ਏ ਰਾਜਨੀਤੀ ਸ਼ਾਸਤਰ ਵਿਭਾਗ ਦੇ 4 ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 22 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜੇ ਐਮ.ਏ ਰਾਜਨੀਤੀ ਸ਼ਾਸਤਰ ਦੇ ਤੀਜੇ ਸਮੈਸਟਰ ਵਿਚੋਂ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੇ 4 ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਨਤੀਜੇ ਦਿਖਾਏ ਹਨ | ਕਾਲਜ ਦੇ ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ-ਵਸ਼ਿਸ਼ਟ, ਸ਼ਾਰਦ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਪਾਣੀ ਬਚਾਓ ਪੰਜਾਬ ਬਚਾਓ' ਤਹਿਤ ਮੁੱਖ ਖੇਤੀਬਾੜੀ ਅਫ਼ਸਰ ਸਤਨਾਮ ਸਿੰਘ ਦੇ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਹੁਸ਼ਿਆਰਪੁਰ-2 ਜਤਿਨ ਵਸ਼ਿਸ਼ਟ ਨੇ ਦੱਸਿਆ ਕਿ ...

ਪੂਰੀ ਖ਼ਬਰ »

10ਵੀਂ ਜਮਾਤ ਦੇ ਨਤੀਜੇ 'ਚ ਪਰਮਵੀਰ ਕੌਰ ਤੇ ਮਨਪ੍ਰੀਤ ਕੌਰ ਪਹਿਲੇ ਸਥਾਨ 'ਤੇ ਰਹੇ

ਅੱਡਾ ਸਰਾਂ, 22 ਮਈ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੀ ਪਹਿਲੀ ਟਰਮ ਦੇ ਨਤੀਜੇ 'ਚ ਬੀ.ਐੱਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਪਿ੍ੰਸੀਪਲ ਜੈ ਕਿਸ਼ਨ ਮਹਿਤਾ ...

ਪੂਰੀ ਖ਼ਬਰ »

ਤੁਗਲਕਾਬਾਦ ਮੰਦਰ ਸੰਬੰਧੀ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਹੁਸ਼ਿਆਰਪੁਰ, 22 ਮਈ (ਨਰਿੰਦਰ ਸਿੰਘ ਬੱਡਲਾ)-ਤੁਗਲਕਾਬਾਦ 'ਚ ਬਣ ਰਹੇ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਸਬੰਧ 'ਚ ਸੰਤ ਨਿਰੰਜਣ ਦਾਸ ਬੱਲਾਂ ਵਾਲਿਆਂ ਦੀ ਅਗਵਾਈ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕਾਰਜਕਾਰੀ ਪ੍ਰਧਾਨ ਅਲੋਕ ਕੁਮਾਰ, ਸਾਂਸਦ ਹੰਸ ਰਾਜ ਹੰਸ ਤੇ ਮੰਦਿਰ ਦੇ ਪਦ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਏ

ਕੋਟਫ਼ਤੂਹੀ, 22 ਮਈ (ਅਟਵਾਲ)-ਪਿੰਡ ਡਾਂਡੀਆਂ ਦੇ ਸੰਤ ਬਾਬਾ ਰਾਮ ਸਿੰਘ ਦੇ ਤਪ ਅਸਥਾਨ ਡੇਰਾ ਰਾਮਪੁਰੀ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਡੇਰੇ ਦੇ ਸੇਵਾਦਾਰ ਸੰਤ ਬਾਬਾ ਕਸ਼ਮੀਰ ਸਿੰਘ ਡਾਂਡੀਆਂ ...

ਪੂਰੀ ਖ਼ਬਰ »

ਪਿ੍ੰਸੀਪਲ ਅਨੀਤਾ ਪਾਲ ਸਵਿੱਤਰੀ ਬਾਈ ਫੂਲੇ ਪੁਰਸਕਾਰ ਨਾਲ ਸਨਮਾਨਿਤ

ਦਸੂਹਾ, 22 ਮਈ (ਭੁੱਲਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਪਿ੍ੰਸੀਪਲ ਅਨੀਤਾ ਪਾਲ ਦਾ ਸਵਿੱਤਰੀ ਬਾਈ ਫੂਲੇ ਐਵਾਰਡ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ ਤੇ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ 'ਚ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਬਲਾਕ ਪੱਧਰੀ ਕੈਂਪ ਤੇ ਗੋਸ਼ਟੀ

ਦਸੂਹਾ, 22 ਮਈ (ਕੌਸ਼ਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਸੂਹਾ ਵਲੋਂ ਪ੍ਰਧਾਨ ਮੰਤਰੀ ਕਿ੍ਸ਼ੀ ਸਿੰਚਾਈ ਯੋਜਨਾ ਤੇ ਆਤਮਾ ਸਕੀਮ ਅਧੀਨ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਪਾਣੀ ਬਚਾਓ, ਪੰਜਾਬ ਬਚਾਓ ਮੁਹਿੰਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਸੰਬੰਧੀ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਜੀ. ਟੀ. ਬੀ. ਕਾਲਜ ਆਫ਼ ਐਜੂਕੇਸ਼ਨ ਦਸੂਹਾ 'ਚ ਬੀ.ਐੱਡ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਤੇ ਕੈਰੀਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX