ਤਾਜਾ ਖ਼ਬਰਾਂ


ਆਜ਼ਾਦੀ ਦਿਵਸ ਪਰੇਡ 'ਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  5 minutes ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)- ਕੱਲ੍ਹ ਇਲੀਨੋਇਸ ਦੇ ਹਾਈਲੈਂਡ ਪਾਰਕ 'ਚ 4 ਜੁਲਾਈ ਦੀ ਪਰੇਡ ਉਪਰ ਕੀਤੀ ਗਈ ਗੋਲੀਬਾਰੀ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਤੋਂ ਵਧ ਲੋਕ ਜ਼ਖ਼ਮੀ ਹੋ ਗਏ ਸਨ, ਅੱਜ ਸ਼ਾਮ ਨੂੰ ਹੀ ਪੁਲਿਸ...
ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਜਹਾਜ਼ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
. . .  20 minutes ago
ਨਵੀਂ ਦਿੱਲੀ, 5 ਜੁਲਾਈ-ਦਿੱਲੀ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਐੱਸ.ਜੀ-11 ਦੀ ਉਡਾਣ 'ਚ ਤਕਨੀਕੀ ਨੁਕਸ ਪੈਣ ਤੋਂ ਬਾਅਦ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।
10ਵੀਂ 'ਚੋਂ ਫਿਰੋਜ਼ਪੁਰ ਦੀ ਨੈਨਸੀ ਨੇ ਕੀਤਾ ਟਾਪ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  38 minutes ago
ਫਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਤੀਏਵਾਲਾ (ਫਿਰੋਜ਼ਪੁਰ) ਦੀ ਨੈਨਸੀ ਰਾਣੀ ਨੇ 650 'ਚੋਂ 644 ਅੰਕ ਹਾਸਲ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ...
ਖੇਮਕਰਨ 'ਚ ਟੈਕਸੀ ਚਲਾਉਣ ਦਾ ਧੰਦਾ ਕਰਦੇ ਇਕ ਕਾਰ ਡਰਾਈਵਰ ਦੀ ਚੱਲਦੀ ਕਾਰ 'ਚ ਹੱਤਿਆ
. . .  44 minutes ago
ਖੇਮਕਰਨ, 5 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਾਸੀ ਇਕ ਟੈਕਸੀ ਚਾਲਕ ਕਾਰ ਡਰਾਈਵਰ ਸ਼ੇਰ ਮਸੀਹ (35) ਪੁੱਤਰ ਨਾਜ਼ਰ ਮਸੀਹ ਦੀ ਮੇਨ ਸੜਕ ਤੇ ਚੱਲਦੀ ਕਾਰ 'ਚ ਸਵਾਰ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੂੰ ਕਿਰਾਏ ਤੇ ਖੇਮਕਰਨ ਤੋਂ ਅੰਮ੍ਰਿਤਸਰ ਛੱਡਣ ਜਾ ਰਿਹਾ...
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ
. . .  46 minutes ago
ਚੰਡੀਗੜ੍ਹ,5 ਜੁਲਾਈ-ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ...
2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . .  about 1 hour ago
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . .  about 1 hour ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . .  about 1 hour ago
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  about 2 hours ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਲਟੋਹਾ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਹੋਈ ਭੁੱਲ ਬਖ਼ਸ਼ਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ: ਵਿਰਸਾ ਸਿੰਘ ਵਲਟੋਹਾ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਂਅ ਪੱਤਰ ਲਿਖ ਕੇ ਆਪਣੇ ਵਲੋਂ 2004 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ...
ਮਹਾਰਾਸ਼ਟਰ ਦੇ ਘਾਟਕੋਪਰ 'ਚ ਲੈਂਡਸਲਾਈਡ, ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
. . .  about 2 hours ago
ਮੁੰਬਈ, 5 ਜੁਲਾਈ-ਮਹਾਰਾਸ਼ਟਰ 'ਚ ਭਾਰੀ ਮੀਂਹ ਦੌਰਾਨ ਮੁੰਬਈ ਦੇ ਘਾਟਕੋਪਰ ਪੰਚਸ਼ੀਲ ਨਗਰ 'ਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
. . .  about 2 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ...
ਕਰਨਾਟਕ: ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 5 ਜੁਲਾਈ-ਕਰਨਾਟਕ 'ਚ ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  about 5 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  about 5 hours ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫ਼ਤਹਿਗੜ੍ਹ ਸਾਹਿਬ

ਹਲਕਾ ਅਮਲੋਹ ਦੀਆਂ ਮਾੜੀਆਂ ਸੜਕਾਂ ਤੇ ਅਵਾਰਾ ਪਸ਼ੂਆਂ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ


ਕੇਵਲ ਸਿੰਘ
ਅਮਲੋਹ, 22 ਮਈ-ਹਲਕਾ ਅਮਲੋਹ ਦੀਆਂ ਵੱਖ-ਵੱਖ ਸੜਕਾਂ ਦੀ ਹਾਲਤ ਦਿਨ ਪ੍ਰਤੀ ਦਿਨ ਖਸਤਾ ਹੁੰਦੀ ਜਾ ਰਹੀ ਹੈ ਅਤੇ ਸੜਕਾਂ 'ਚ ਪਏ ਵੱਡੇ-ਵੱਡੇ ਟੋਇਆਂ ਕਾਰਨ ਹਾਦਸੇ ਵਾਪਰ ਸਕਦੇ ਹਨ ਤੇ ਚੋਣਾਂ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਵਲੋਂ ਹਲਕੇ ਅੰਦਰ ਸੜਕਾਂ ਨੂੰ ਚੌੜੀਆਂ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਪਰ ਸਰਕਾਰ ਬਦਲ ਜਾਣ ਕਾਰਨ ਕਈ ਸੜਕਾਂ ਦਾ ਕੰਮ ਵਿਚਕਾਰ ਹੀ ਲਟਕ ਗਿਆ ਹੈ, ਜਿਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿੱਥੇ ਲੋਕ ਸੜਕਾਂ ਦੀ ਮਾੜੀ ਹਾਲਤ ਕਾਰਨ ਪੇ੍ਰਸ਼ਾਨ ਹਨ, ਉੱਥੇ ਸੜਕਾਂ ਉੱਪਰ ਫਿਰਦੇ ਆਵਾਰਾ ਪਸ਼ੂਆਂ ਨੇ ਵੀ ਲੋਕਾਂ ਦੀ ਚਿੰਤਾ ਵਧਾਈ ਹੋਈ ਹੈ ਤੇ ਇਹ ਪਸ਼ੂ ਸੜਕਾਂ ਉੱਪਰ ਆਮ ਘੁੰਮਦੇ ਦੇਖੇ ਜਾ ਰਹੇ ਹਨ, ਇਨ੍ਹਾਂ ਦੀ ਵਧਦੀ ਗਿਣਤੀ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ ਤੇ ਆਵਾਜਾਈ 'ਚ ਵੀ ਇਹ ਪਸ਼ੂ ਵੱਡਾ ਵਿਘਨ ਪਾਉਂਦੇ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਇਲਾਕੇ ਦੇ ਲੋਕਾਂ ਨੇ ਕਿਹਾ ਕਿ ਜੇਕਰ ਸੜਕਾਂ ਦੀ ਹਾਲਤ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਇਨ੍ਹਾਂ ਹੀ ਹਾਲਤ ਹੋਰ ਜ਼ਿਆਦਾ ਮਾੜੀ ਹੋ ਜਾਵੇਗੀ, ਜਿਸ ਕਾਰਨ ਲੋਕਾਂ ਨੂੰ ਵੱਡੀਆਂ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਤੇ ਲੋਕਾਂ ਦੀ ਵੱਡੀਆਂ ਸਮੱਸਿਆ ਵੱਲ ਸਰਕਾਰ ਨੂੰ ਧਿਆਨ ਜ਼ਰੂਰ ਦੇਣਾ ਚਾਹੀਦਾ ਹੈ, ਤਾਂਕਿ ਲੋਕਾਂ ਨੂੰ ਆਉਣ-ਜਾਣ 'ਚ ਆਸਾਨੀ ਹੋਵੇ, ਉੱਥੇ ਹੀ ਇਲਾਕੇ ਦੇ ਆਮ ਲੋਕਾਂ ਨੇ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੀਆਂ ਸੜਕਾਂ ਉੱਪਰ ਫਿਰਦੇ ਆਵਾਰਾ ਪਸ਼ੂਆਂ ਦੀ ਗਿਣਤੀ ਜਿਹੜੀ ਕਿ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ, ਜਿਸ ਨਾਲ ਹਾਦਸੇ ਵੀ ਵਾਪਰਦੇ ਹਨ ਤੇ ਸਰਕਾਰਾਂ ਨੂੰ ਗਊਸੈਸ ਦੇਣ ਦੇ ਬਾਵਜੂਦ ਵੀ ਇਨ੍ਹਾਂ ਲਾਵਾਰਸ ਪਸ਼ੂੂਆਂ ਤੋਂ ਕੋਈ ਨਿਜਾਤ ਨਹੀਂ ਮਿਲ ਰਹੀ, ਉੱਥੇ ਹੀ ਇਹ ਪਸ਼ੂ ਫਸਲਾਂ ਦਾ ਵੀ ਬਹੁਤ ਜ਼ਿਆਦਾ ਨੁਕਸਾਨ ਕਰਦੇ ਹਨ | ਜੇਕਰ ਸਰਕਾਰ ਵਲੋਂ ਇਨ੍ਹਾਂ ਦਾ ਕੋਈ ਉਚਿੱਤ ਪ੍ਰਬੰਧ ਨਾ ਕੀਤਾ ਗਿਆ ਤਾਂ ਵੱਡੇ ਹਾਦਸੇ ਹੋ ਸਕਦੇ ਹਨ, ਜਿਸ ਨਾਲ ਜਾਨੀ ਨੁਕਸਾਨ ਵੀ ਹੋ ਸਕਦਾ ਹੈ ਅਤੇ ਹਰ ਰੋਜ਼ ਦੇਖਣ 'ਚ ਆਉਂਦਾ ਹੈ ਕਿ ਆਵਾਰਾ ਪਸ਼ੂਆਂ ਨੇ ਕਈ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ ਅਤੇ ਕਈਆਂ ਦੀ ਮੌਤ ਹੋ ਜਾਂਦੀ ਹੈ | ਇਨ੍ਹਾਂ ਪਸ਼ੂਆਂ ਕਾਰਨ ਲੋਕਾਂ 'ਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਇਨ੍ਹਾਂ ਵੱਡੀਆਂ ਸਮੱਸਿਆਵਾਂ ਵੱਲ ਧਿਆਨ ਦਿੱਤਾ ਜਾਵੇ |

ਫੋਕਲ ਪੁਆਇੰਟ 'ਚ ਸ਼ੈੱਡ ਬਣਾ ਕੀਤੇ ਨਾਜਾਇਜ਼ ਕਬਜ਼ੇ ਨੂੰ ਪ੍ਰਸ਼ਾਸਨ ਨੇ ਹਟਾਇਆ

ਖਮਾਣੋਂ, 22 ਮਈ (ਮਨਮੋਹਣ ਸਿੰਘ ਕਲੇਰ)-ਪਿੰਡ ਰਾਏਪੁਰ ਮਾਜਰੀ ਵਿਖੇ ਪਿਛਲੇ ਦਿਨੀਂ ਇਕ ਵਿਅਕਤੀ ਦੇ ਵਲੋਂ ਫੋਕਲ ਪੁਆਇੰਟ 'ਚ ਬਣਾਏ ਗਏ ਥੜੇ੍ਹ ਤੇ ਲੋਹੇ ਦੇ ਸ਼ੈੱਡ ਨੂੰ ਅੱਜ ਮੰਡੀ ਬੋਰਡ ਦੇ ਕਰਮਚਾਰੀ ਦੀ ਹਾਜ਼ਰੀ 'ਚ ਜੇ.ਸੀ.ਬੀ ਮਸ਼ੀਨ ਦੀ ਮਦਦ ਨਾਲ ਹਟਾਇਆ ਗਿਆ ਹੈ, ...

ਪੂਰੀ ਖ਼ਬਰ »

ਕੇਂਦਰ ਵਾਂਗ ਸੂਬਾ ਸਰਕਾਰ ਵੀ ਪੈਟਰੋਲ ਤੇ ਡੀਜ਼ਲ ਤੋਂ ਐਕਸਾਈਜ਼ ਡਿਊਟੀ ਘਟਾਏ-ਭੱਟੀ

ਜਖਵਾਲੀ, 22 ਮਈ (ਨਿਰਭੈ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਇੱਥੇ ਪਾਰਟੀ ਦੇ ਸੀਨੀਅਰ ਆਗੂ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ | ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਦੀਆਂ ਕੀਮਤਾਂ ਤੇ ਡੀਜ਼ਲ ਦੀਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡ ਛਲੇੜੀ ਦੇ ਕਿਸਾਨਾਂ ਨਾਲ ਇਨਸਾਫ਼ ਕਰੇ-ਪ੍ਰੋ. ਜਲਵੇੜਾ

ਫ਼ਤਹਿਗੜ੍ਹ ਸਾਹਿਬ, 22 ਮਈ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਪਿੰਡ ਛਲੇੜੀ ਦੇ ਕਿਸਾਨਾਂ ਤੇ ਮਜ਼ਦੂਰਾਂ ਕੋਲੋਂ ਵਾਹੀ ਯੋਗ 417 ਏਕੜ ਜ਼ਮੀਨ ਖੋਹ ਕੇ ਸਰਕਾਰ ਨੇ ਰਵਾਇਤੀ ਪਾਰਟੀਆਂ ਵਾਲਾ ਰਾਹ ਫੜ ਲਿਆ ਹੈ, ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਫੜਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆ ਐਸ.ਪੀ ਡੀ ਰਾਜਪਾਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ ਵਿਸ਼ੇਸ਼ ਸੈਮੀਨਾਰ

ਮੰਡੀ ਗੋਬਿੰਦਗੜ੍ਹ, 22 ਮਈ (ਬਲਜਿੰਦਰ ਸਿੰਘ)-ਪੰਜਾਬ ਦੀ 'ਆਪ' ਸਰਕਾਰ ਸੂਬੇ 'ਚੋਂ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕਰ ਕੇ ਇਕ ਚੰਗੇ, ਨਿਰੋਏ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਲਈ ਵਚਨਬੱਧ ਹੈ, ਜਿਸ 'ਚ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ | ਇਸ ਗੱਲ ਦਾ ਪ੍ਰਗਟਾਵਾ ਆਮ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਦਿ੍ੜ੍ਹ ਸੰਕਲਪ-ਡੀ. ਐਸ. ਪੀ.

ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ (ਡੀ) ਰਾਜਪਾਲ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਦੀ ਰੋਕਥਾਮ ਲਈ ਮੁਕੱਦਮਾ ਥਾਣਾ ਸਰਹਿੰਦ ਵਿਖੇ ਦਰਜ ਕੀਤਾ ਗਿਆ ਸੀ | ਇਹ ਮੁਕੱਦਮਾ ਹਰਦੀਪ ...

ਪੂਰੀ ਖ਼ਬਰ »

ਜਥੇ. ਜਗਤਾਰ ਸਿੰਘ ਹਵਾਰਾ ਦੇ ਜਨਮ ਦਿਹਾੜੇ ਮੌਕੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਖਮਾਣੋਂ, 22 ਮਈ (ਜੋਗਿੰਦਰ ਪਾਲ)-ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਜੱਦੀ ਪਿੰਡ ਹਵਾਰਾ ਕਲਾਂ ਵਿਖੇ ਪਿੰਡ ਦੇ ਐੱਨ.ਆਰ.ਆਈ ਗੁਰਿੰਦਰ ਯੂ.ਐਸ.ਏ, ਹਰਿੰਦਰ ਸਿੰਘ ਕੈਨੇਡਾ, ਕੁਲਵਿੰਦਰ ਸਿੰਘ, ਜੁਗਿੰਦਰਪਾਲ ਇਟਲੀ ਦੇ ਯਤਨਾਂ ਸਦਕਾ ਨਗਰ ਨਿਵਾਸੀਆਂ ਤੇ ਨੌਜਵਾਨਾਂ ਦੇ ...

ਪੂਰੀ ਖ਼ਬਰ »

ਮਹਿਤੋ ਤੇ ਗੋਗੀ ਦਾ ਵੱਡੀ ਜ਼ਿੰਮੇਵਾਰੀ ਮਿਲਣ 'ਤੇ ਰਾਜੂ ਖੰਨਾ ਨੇ ਕੀਤਾ ਸਨਮਾਨ

ਅਮਲੋਹ, 22 ਮਈ (ਕੇਵਲ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਨੂੰ ਸਮਰਪਿਤ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਅੰਦਰ ਸੇਵਾਵਾਂ ਨੂੰ ਦੇਖਦੇ ਹੋਏ ਸਮੇਂ-ਸਮੇਂ ਪ੍ਰਮੁੱਖ ਅਹੁਦੇ ਦੇ ਕੇ ਸੇਵਾ ਕਰਨ ਦਾ ਮਾਣ ਦਿੱਤਾ ਜਾਂਦਾ ਹੈ | ਇਸ ਕੜੀ ਤਹਿਤ ਬਸਪਾ ਵਲੋਂ ਕੁਲਵੰਤ ...

ਪੂਰੀ ਖ਼ਬਰ »

ਸਿੱਧੂ ਤੇ ਮਜੀਠੀਆ ਦਾ ਜੀਵਨ ਸੱਤਾ ਦੇ ਨਸ਼ੇ 'ਚ ਇਕ-ਦੂਸਰੇ ਨਾਲ ਸਿਆਸੀ ਕਿੱੜਾਂ ਕੱਢਣ ਵਾਲੇ ਆਗੂਆਂ ਲਈ ਇਕ ਸਬਕ-ਸਾ ਧੂਗੜ੍ਹ

ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭਾਰਤ ਦੀ ਸਰਵਉੱਚ ਅਦਾਲਤ ਵਲੋਂ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੇ 34 ਸਾਲ ਪੁਰਾਣੇ ਮਾਮਲੇ 'ਚ ਇਕ ਸਾਲ ਦੀ ਬਾਮੁਸ਼ੱਕਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੈਟਰੋਲ ਡੀਜ਼ਲ ਦੇ ਘਟਾਏ ਰੇਟਾਂ ਦਾ ਕਿਸਾਨ ਆਗੂਆਂ ਨੇ ਕੀਤਾ ਸਵਾਗਤ

ਅਮਲੋਹ, 22 ਮਈ (ਕੇਵਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਘਟਾਏ ਰੇਟਾਂ ਦਾ ਕਿਸਾਨ ਆਗੂਆਂ ਗੁਰਦੀਪ ਸਿੰਘ ਜੰਜੂਆ, ਹਰਜੀਤ ਸਿੰਘ ਜੀਤਾ, ਸੁਖਵਿੰਦਰ ਸਿੰਘ ਸੌਂਟੀ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਮਲੋਹ ਨੇ ਮੀਟਿੰਗ ਦੌਰਾਨ ਪਾਏ ਅਹਿਮ ਮਤੇ

ਅਮਲੋਹ, 22 ਮਈ (ਕੇਵਲ ਸਿੰਘ)-ਅੱਜ ਬਾਰ ਐਸੋਸੀਏਸ਼ਨ ਅਮਲੋਹ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਐਡ. ਸਤਨਾਮ ਸਿੰਘ ਭਗੜਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਐਡ. ਭਗੜਾਣਾ ਨੇ ਦੱਸਿਆ ਕਿ ਅੱਜ ਬਾਰ ਐਸੋਸੀਏਸ਼ਨ ਅਮਲੋਹ ਦੇ ਸਾਰੇ ਯੋਗ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਘਟਣ ਨਾਲ ਮਿਲੀ ਵੱਡੀ ਰਾਹਤ-ਅਮਰਾਲਾ

ਸੰਘੋਲ, 22 ਮਈ (ਗੁਰਨਾਮ ਸਿੰਘ ਚੀਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਦੁਆਰਾ ਲੋਕ ਪੱਖੀ ਫ਼ੈਸਲਾ ਲੈਂਦੇ ਹੋਏ ਪੈਟਰੋਲ 9.50 ਰੁਪਏ, ਡੀਜ਼ਲ 7 ਰੁਪਏ ਤੇ ਗੈਸ ਸਿਲੰਡਰ 200 ਰੁਪਏ ਸਸਤਾ ਕਰ ਕੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਹਿਤੇਸ਼ ਗੁਪਤਾ 5ਵੀਂ ਵਾਰ ਲਾਇਨਜ਼ ਕਲੱਬ ਦੇ ਮਾਰਕੀਟਿੰਗ ਤੇ ਕਮਿਊਨੀਕੇਸ਼ਨ ਚੇਅਰਮੈਨ ਬਣੇ

ਮੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਸੁਪਰੀਮ ਦੀ ਮੀਟਿੰਗ ਸਾਬਕਾ ਜ਼ਿਲ੍ਹਾ ਗਵਰਨਰ ਐਮ.ਜੇ.ਐਫ ਲਾਇਨ ਡਾ: ਮਨਮੋਹਨ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਲਾਇਨ ਗੁਰਬਚਨ ਸਿੰਘ ਧੀਮਾਨ ਵਲੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਜੀ! ਫੋਕਲ ਪੁਆਇੰਟ ਦੇ ਨਾਂਅ 'ਤੇ ਦੱਬੀ ਸਾਡੀ 16 ਏਕੜ ਉਪਜਾਊ ਜ਼ਮੀਨ ਵੀ ਛੁਡਵਾ ਦਿਓ...

ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰੋਲੂਮਾਜਰਾ ਦੇ ਕਿਸਾਨਾਂ ਵਲੋਂ ਕੀਤੀ ਇਕੱਤਰਤਾ ਵਿਚ ਪੰਜਾਬ ਸਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ ਦੇ ਛਡਵਾਏ ਜਾ ਰਹੇ ਨਾਜਾਇਜ਼ ਕਬਜ਼ਿਆਂ ਦੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਸਰਕਾਰ ਨੂੰ ਅਪੀਲ ਵੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗੈਰ-ਸੰਚਾਰੀ ਰੋਗਾਂ ਸੰਬੰਧੀ ਕੈਂਪ

ਬਸੀ ਪਠਾਣਾਂ, 22 ਮਈ (ਰਵਿੰਦਰ ਮੌਦਗਿਲ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਪੀ.ਐਚ.ਸੀ ਨੰਦਪੁਰ ਕਲੋੜ ਦੀ ਅਗਵਾਈ ਹੇਠ ਗੈਰ ਸੰਚਾਰੀ ਰੋਗਾਂ ਸਬੰਧੀ ਕੈਂਪ ਲਗਾਇਆ ਗਿਆ | ਜਿਸ 'ਚ 30 ਸਾਲ ਤੋਂ ਵੱਧ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਸਵਾਂ ਨਦੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼-ਬੰਦ ਕਰਵਾਉਣ ਦੀ ਕੀਤੀ ਮੰਗ

ਸੁਖਸਾਲ, 22 ਮਈ (ਧਰਮ ਪਾਲ)-ਸਵਾਂ ਨਦੀ ਵਿਚ ਗੈਰ ਕਾਨੂੰਨੀ ਮਾਈਨਿੰਗ ਨਿਰੰਤਰ ਹੋ ਰਹੀ ਹੈ, ਇਹ ਪ੍ਰਗਟਾਵਾ ਇਲਾਕਾ ਸੰਘਰਸ਼ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਆਗੂਆਂ ਨੇ ਕੀਤਾ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਨਵੀਂ ਬਣੀ ਪੰਜਾਬ ਸਰਕਾਰ ਕਹਿ ਰਹੀ ਸੀ ਕਿ ਅਸੀਂ ਪਾਲਿਸੀ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਖੜ੍ਹਾ ਟਰੱਕ ਚੋਰੀ

ਬਸੀ ਪਠਾਣਾਂ, 22 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਟਰੱਕ ਚੋਰੀ ਦੇ ਮਾਮਲੇ 'ਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਘਟਨਾ ਦੀ ਸੂਚਨਾ ਟਰੱਕ ਯੂਨੀਅਨ ਬਸੀ ਪਠਾਣਾਂ ਦੇ ਮੈਨੇਜਰ ਮਲਕੀਤ ਸਿੰਘ ਵਾਸੀ ਫ਼ਤਹਿਪੁਰ ਜੱਟਾਂ ਵਲੋਂ ਪੁਲਿਸ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਮੰੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਸ੍ਰੀ ਸੱਤਿਆ ਸਾਈਾ ਸੇਵਾ ਸੰਮਤੀ ਮੰਡੀ ਗੋਬਿੰਦਗੜ੍ਹ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ, ਲੇਬਰ ਕਾਲੋਨੀ, ਮੰਡੀ ਗੋਬਿੰਦਗੜ੍ਹ ਵਿਖੇ ਸਿੱਖਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ 5ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਪੀ. ਆਈ. ਐੱਮ. ਟੀ. 'ਚ ਫੇਅਰਵੈੱਲ ਸਮਾਗਮ ਕਰਵਾਇਆ

ਮੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਪੰਜਾਬ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਚਨੋਲੋਜੀ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰਜ ਲਈ ਇਕ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀ ਇਸ ਪਾਰਟੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਸਨ | ਸਮਾਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX