ਤਾਜਾ ਖ਼ਬਰਾਂ


ਲੰਬੀ: ਭੁੱਲਰਵਾਲਾ ਨੇੜੇ ਪੈਟਰੋਲ ਪੰਪ ਤੋਂ ਹਜ਼ਾਰਾਂ ਦੀ ਲੁੱਟ
. . .  7 minutes ago
ਮੰਡੀ ਕਿੱਲਿਆਂਵਾਲੀ, 5 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖ਼ੇਤਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਗੜ੍ਹ ਬਣੇ ਡੱਬਵਾਲੀ-ਅਬੋਹਰ ਰੋਡ ਖ਼ੇਤਰ 'ਤੇ ਲੁਟੇਰਾ ਗਰੋਹ ਨੇ ਅੱਜ ਦਿਨ-ਦਿਹਾੜੇ ਭੁੱਲਰਵਾਲਾ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ਅਤੇ ਮਿੱਡੂਖੇੜਾ 'ਚ ਸ਼ਰਾਬ ਦੇ ਠੇਕੇ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
ਆਜ਼ਾਦੀ ਦਿਵਸ ਪਰੇਡ 'ਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  22 minutes ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)- ਕੱਲ੍ਹ ਇਲੀਨੋਇਸ ਦੇ ਹਾਈਲੈਂਡ ਪਾਰਕ 'ਚ 4 ਜੁਲਾਈ ਦੀ ਪਰੇਡ ਉਪਰ ਕੀਤੀ ਗਈ ਗੋਲੀਬਾਰੀ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਤੋਂ ਵਧ ਲੋਕ ਜ਼ਖ਼ਮੀ ਹੋ ਗਏ ਸਨ, ਅੱਜ ਸ਼ਾਮ ਨੂੰ ਹੀ ਪੁਲਿਸ...
ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਜਹਾਜ਼ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
. . .  37 minutes ago
ਨਵੀਂ ਦਿੱਲੀ, 5 ਜੁਲਾਈ-ਦਿੱਲੀ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਐੱਸ.ਜੀ-11 ਦੀ ਉਡਾਣ 'ਚ ਤਕਨੀਕੀ ਨੁਕਸ ਪੈਣ ਤੋਂ ਬਾਅਦ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।
10ਵੀਂ 'ਚੋਂ ਫਿਰੋਜ਼ਪੁਰ ਦੀ ਨੈਨਸੀ ਨੇ ਕੀਤਾ ਟਾਪ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  55 minutes ago
ਫਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਤੀਏਵਾਲਾ (ਫਿਰੋਜ਼ਪੁਰ) ਦੀ ਨੈਨਸੀ ਰਾਣੀ ਨੇ 650 'ਚੋਂ 644 ਅੰਕ ਹਾਸਲ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ...
ਖੇਮਕਰਨ 'ਚ ਟੈਕਸੀ ਚਲਾਉਣ ਦਾ ਧੰਦਾ ਕਰਦੇ ਇਕ ਕਾਰ ਡਰਾਈਵਰ ਦੀ ਚੱਲਦੀ ਕਾਰ 'ਚ ਹੱਤਿਆ
. . .  1 minute ago
ਖੇਮਕਰਨ, 5 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਾਸੀ ਇਕ ਟੈਕਸੀ ਚਾਲਕ ਕਾਰ ਡਰਾਈਵਰ ਸ਼ੇਰ ਮਸੀਹ (35) ਪੁੱਤਰ ਨਾਜ਼ਰ ਮਸੀਹ ਦੀ ਮੇਨ ਸੜਕ ਤੇ ਚੱਲਦੀ ਕਾਰ 'ਚ ਸਵਾਰ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੂੰ ਕਿਰਾਏ ਤੇ ਖੇਮਕਰਨ ਤੋਂ ਅੰਮ੍ਰਿਤਸਰ ਛੱਡਣ ਜਾ ਰਿਹਾ...
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ
. . .  about 1 hour ago
ਚੰਡੀਗੜ੍ਹ,5 ਜੁਲਾਈ-ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ...
2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . .  about 1 hour ago
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . .  about 1 hour ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . .  about 1 hour ago
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  about 2 hours ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਲਟੋਹਾ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਹੋਈ ਭੁੱਲ ਬਖ਼ਸ਼ਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ: ਵਿਰਸਾ ਸਿੰਘ ਵਲਟੋਹਾ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਂਅ ਪੱਤਰ ਲਿਖ ਕੇ ਆਪਣੇ ਵਲੋਂ 2004 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ...
ਮਹਾਰਾਸ਼ਟਰ ਦੇ ਘਾਟਕੋਪਰ 'ਚ ਲੈਂਡਸਲਾਈਡ, ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
. . .  1 minute ago
ਮੁੰਬਈ, 5 ਜੁਲਾਈ-ਮਹਾਰਾਸ਼ਟਰ 'ਚ ਭਾਰੀ ਮੀਂਹ ਦੌਰਾਨ ਮੁੰਬਈ ਦੇ ਘਾਟਕੋਪਰ ਪੰਚਸ਼ੀਲ ਨਗਰ 'ਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
. . .  about 3 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ...
ਕਰਨਾਟਕ: ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 5 ਜੁਲਾਈ-ਕਰਨਾਟਕ 'ਚ ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  about 5 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  about 6 hours ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਿਰੋਜ਼ਪੁਰ

ਨਸ਼ਿਆਂ ਤੇ ਕਾਨੂੰਨ ਵਿਵਸਥਾ ਸੰਬੰਧੀ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਅੱਜ ਕਰਨਗੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ

ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)- ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਮੱੁਦਿਆਂ ਬਾਰੇ ਕਾਫ਼ੀ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ | ਇਸ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਵਲੋਂ ਲਗਾਤਾਰ ਮਿਹਨਤ ਅਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਹਲਕੇ ਨੂੰ ਨਸ਼ਾ ਮੁਕਤ ਬਣਿਆ ਜਾ ਸਕੇ | ਇਸ ਸਬੰਧੀ ਉਨ੍ਹਾਂ ਵਲੋਂ ਅੱਜ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਆਪਣੇ ਦਫ਼ਤਰ ਵਿਖੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਆ ਰਹੀ ਹੈ | ਜਾਣਕਾਰੀ ਦਿੰਦੇ ਹੋਏ ਵਿਧਾਇਕ ਰਜਨੀਸ਼ ਦਹੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਕਿਸੇ ਵੀ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਤਸਕਰੀ ਦੀ ਗੱਲ ਆਉਂਦੀ ਹੈ ਤਾਂ ਸਬੰਧਿਤ ਥਾਣਾ ਮੁਖੀ ਅਤੇ ਐੱਸ.ਐੱਸ.ਪੀ. ਜਵਾਬਦੇਹ ਹੋਣਗੇ | ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਹ ਆਪਣੇ ਹਲਕਾ ਅਧੀਨ ਆਉਂਦੇ ਚਾਰੇ ਪੁਲਿਸ ਥਾਣਾ ਮੁਖੀ, ਡੀ.ਐੱਸ.ਪੀ. ਦਿਹਾਤੀ ਅਤੇ ਅੱੈਸ.ਪੀ ਹੈਡਕੁਆਰਟਰ ਨਾਲ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਆਪਣੇ ਦਫ਼ਤਰ ਵਿਖੇ ਮੀਟਿੰਗ ਕਰਨਗੇ ਅਤੇ ਮੌਜੂਦਾ ਸਥਿਤੀ 'ਤੇ ਵਿਚਾਰ-ਵਟਾਂਦਰਾ ਕਰਨਗੇ | ਵਿਧਾਇਕ ਦਹੀਆ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵਿਚ ਵੱਖ-ਵੱਖ ਪਿੰਡਾਂ ਦੇ ਲੋਕ ਨਸ਼ੇ,ਦੜਾ ਸੱਟਾ ਚੱਲਣ ਦੀਆਂ ਸ਼ਿਕਾਇਤਾਂ ਲੈ ਕੇ ਆ ਰਹੇ ਹਨ | ਇਸ ਕਰਕੇ ਹਲਕੇ ਵਿਚ ਗੈਰ ਕਾਨੂੰਨੀ ਕੰਮਾਂ ਨੂੰ ਰੋਕਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਸੱਦੀ ਗਈ ਹੈ |

ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)-ਜਲ ਸ੍ਰੋਤ ਵਿਭਾਗ ਫ਼ਿਰੋਜ਼ਪੁਰ ਦੇ ਫ਼ੀਲਡ ਵਿਚ ਕੰਮ ਕਰਦੇ ਜਲ ਨਿਕਾਸ ਉਸਾਰੀ ਮੰਡਲ ਗੋਲੇ ਵਾਲਾ ਫ਼ਿਰੋਜ਼ਪੁਰ ਦੇ ਵੱਖ-ਵੱਖ ਕੈਟਾਗਰੀਆਂ ਦੇ ਫ਼ੀਲਡ ਮੁਲਾਜ਼ਮ ਦੂਜੀਆਂ ਜਥੇਬੰਦੀਆਂ ਨੂੰ ਛੱਡ ਕੇ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਨੂੰ ਜਾਰੀ ਕੀਤੇ 35 ਲੱਖ ਦੇ ਫ਼ੰਡ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)-ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ (ਵਜੀਦਪੁਰ) ਦੇ ਬਹੁਪੱਖੀ ਵਿਕਾਸ ਅਤੇ ...

ਪੂਰੀ ਖ਼ਬਰ »

15 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਔਰਤ ਕਾਬੂ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ ਸਵਾ 15 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਯੂ-ਡਾਇਸ ਸਰਵੇ ਦਾ ਡਾਟਾ ਭਰਨ ਦੀ ਤਰੀਕ 'ਚ ਵਾਧਾ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)-ਭਾਰਤ ਸਰਕਾਰ ਵਲੋਂ ਹਰ ਸਾਲ ਕਰਵਾਏ ਜਾ ਰਹੇ ਯੂਨੀਫਾਈਡ ਡਿਸਟਿ੍ਕਟ ਇਨਫਰਮੇਸ਼ਨ ਸਿਸਟਮ ਫ਼ਾਰ ਐਜੂਕੇਸ਼ਨ ਸਰਵੇ ਦੀ ਕੁਝ ਕਾਰਨਾਂ ਕਰਕੇ ਕੁਝ ਸਕੂਲ ਵਲੋਂ ਸਰਵੇ ਮੁਕੰਮਲ ਤਾਂ ਕਿ ਸ਼ੁਰੂ ਹੀ ਨਹੀਂ ਕੀਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਪੈਟਰੋਲ ਡੀਜ਼ਲ ਤੇ ਰਸੋਈ ਗੈੱਸ ਦੀਆਂ ਕੀਮਤਾਂ ਘਟਾ ਕੇ ਲੋਕ ਹਿਤੂ ਹੋਣ ਦਾ ਸਬੂਤ ਦਿੱਤਾ-ਭੀਮ ਸਿੰਘ

ਤਲਵੰਡੀ ਭਾਈ, 22 ਮਈ (ਕੁਲਜਿੰਦਰ ਸਿੰਘ ਗਿੱਲ)-ਅੰਤਰਰਾਸ਼ਟਰੀ ਬਾਜ਼ਾਰ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਮਹਿੰਗਾਈ ਵੱਧ ਰਹੀ ਹੈ, ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਤੋਂ ...

ਪੂਰੀ ਖ਼ਬਰ »

ਭਲਾਈ ਕਮੇਟੀ ਦਾ ਮੈਂਬਰ ਬਣਨ 'ਤੇ ਦਹੀਆ ਨੂੰ ਦਿੱਤੀਆਂ ਵਧਾਈਆਂ

ਮਮਦੋਟ, 22 ਮਈ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੂੰ ਵਿਧਾਨ ਸਭਾ ਭਲਾਈ ਕਮੇਟੀ ਦਾ ਮੈਂਬਰ ਬਣਨ 'ਤੇ ਪਾਰਟੀ ਵਰਕਰਾਂ ਤੇ ਪਤਵੰਤਿਆਂ ਵਲੋਂ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਇਕ ਟਰੈਕਟਰ ਸਮੇਤ ਟਰਾਲੀ ਰੇਤਾ ਦੇ ਨਾਲ ਭਰੀ ਗੁਰੂਹਰਸਹਾਏ ਪੁਲਿਸ ਨੇ ਕੀਤੀ ਬਰਾਮਦ

ਗੁਰੂਹਰਸਹਾਏ 22 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬੱਲ ਅਤੇ ਠਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਾਜਾਇਜ਼ ਰੇਤਾ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਲਕੇ ਜ਼ੀਰਾ 'ਚ

ਜ਼ੀਰਾ, 22 ਮਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸੀ ਵਕਰਕਾਂ ਨਾਲ ਮਿਲਣੀ ਮੁਹਿੰਮ ਤਹਿਤ ਭਲਕੇ ਮਿਤੀ 24 ਮਈ ਦਿਨ ਮੰਗਲਵਾਲ ਦੇ ਸਾਵਨ ਮੱਲ ਅਗਰਵਾਲ ਭਵਨ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਪ੍ਰਕੋਪ

ਫ਼ਿਰੋਜ਼ਪੁਰ, 22 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਨਸ਼ਿਆਂ ਨਾਲ ਲਗਾਤਾਰ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਤੋਂ ਬਾਅਦ ਸਿਟੀ ਪੁਲਿਸ ਨੇ ਸ਼ਹਿਰ ਵਿਚ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਇਕ ਹੋਰ ਮੁਕੱਦਮਾ ਦਰਜ ਕੀਤਾ ਹੈ | ਬੀਤੇ ਕੱਲ੍ਹ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪੁਰਾਣੀ ਰੰਜ਼ਸ਼ ਤਹਿਤ ਵਿਅਕਤੀ ਦੀ ਕੁੱਟਮਾਰ

ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਇਕ ਵਿਅਕਤੀ ਦੇ ਕੁੱਟਮਾਰ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਦੇ ਸਹਾਇਕ ਥਾਣੇਦਾਰ ਬਲਵਿੰਦਰ ਲਾਲ ਪਾਸ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਨਸਲਾਂ ਤੇ ਫ਼ਸਲਾਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਓ, ਪਾਣੀ ਬਚਾਓ-ਬਚਨ ਸਿੰਘ ਭੁੱਲਰ

ਆਰਿਫ਼ ਕੇ, 22 ਮਈ (ਬਲਬੀਰ ਸਿੰਘ ਜੋਸਨ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਸਰਕਲ ਆਰਿਫ ਕੇ ਦੀ ਜ਼ਰੂਰੀ ਮੀਟਿੰਗ ਸਰਕਲ ਪ੍ਰਧਾਨ ਜੱਜ ਸਿੰਘ ਗ਼ੁਲਾਮੀ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਰਾਮ ਲਾਲ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੇ ਜਨਮ ਦਿਨ ਨੂੰ ਵਾਤਾਵਰਨ ਦਿਵਸ ਵਜੋਂ ਮਨਾਉਣ ਦੀ ਅਪੀਲ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤਕਾਰ ਅਤੇ ਵਾਤਾਵਰਨ ਦੇ ਵਿਸ਼ੇ 'ਤੇ ਲਗਾਤਾਰ ਆਪਣੀ ਲਿਖਤਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਨਰੋਆ ਪੰਜਾਬ ਮੰਚ ਦੇ ਆਗੂ ਗੁਰਚਰਨ ਸਿੰਘ ਨੂਰਪੁਰ ਦੇ ਗ੍ਰਹਿ ਵਿਖੇ ਵਾਤਾਵਰਨ ਲਈ ਕੰਮ ਕਰ ਰਹੀਆਂ ...

ਪੂਰੀ ਖ਼ਬਰ »

ਰਾਏ ਸਿੱਖ ਸਮਾਜ ਦੀਆਂ ਮੁਸ਼ਕਿਲਾਂ 'ਤੇ ਆਗੂਆਂ ਦੀ ਹੋਈ ਅਹਿਮ ਮੀਟਿੰਗ

ਗੋਲੂ ਕਾ ਮੋੜ, 22 ਮਈ (ਸੁਰਿੰਦਰ ਸਿੰਘ ਪੁਪਨੇਜਾ)- ਰਾਏ ਸਿੱਖ ਸਮਾਜ ਦੇ ਰਾਜਨੀਤਕ ਆਗੂਆਂ, ਪੰਚ-ਸਰਪੰਚ, ਮੁਲਾਜ਼ਮ ਵਰਗ ਦੀ ਅਹਿਮ ਮੀਟਿੰਗ ਹੰਸਾ ਸਿੰਘ ਕਾਮਰੇਡ ਦੀ ਅਗਵਾਈ ਵਿਚ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਪੀਰ ਮੁਹੰਮਦ ਵਿਖੇ ਹੋਈ | ਇਸ ਮੀਟਿੰਗ ਵਿਚ ਹਲਕਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ

ਮੱਲਾਂਵਾਲਾ, 22 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਭਾਗ ਸਿੰਘ ਮਰਖਾਈ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਨਛੱਤਰ ਸਿੰਘ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ, ਕੁਲਵੰਤ ਸਿੰਘ ...

ਪੂਰੀ ਖ਼ਬਰ »

ਅਧੂਰੀ ਛੱਡੀ ਮਾਤਾ ਨਹਿਰਾਂ ਵਾਲੀ ਸੜਕ ਬਣਾਉਣ ਦੀ ਮੰਗ

ਮਮਦੋਟ, 22 ਮਈ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਵਿਖੇ ਸਥਿਤ ਸਰੂ ਮਾਤਾ ਨਹਿਰਾਂ ਵਾਲੀ ਮੰਦਰ ਵਾਲੀ ਅਧੂਰੀ ਛੱਡੀ ਗਈ ਸੜਕ ਨੂੰ ਬਣਾਉਣ ਦੀ ਮੰਗ ਸਥਾਨਕ ਸ਼ਰਧਾਲੂਆਂ ਵਲੋਂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਛਿੰਦਾ ਸੇਠੀ ਨੇ ...

ਪੂਰੀ ਖ਼ਬਰ »

ਨਾਜਾਇਜ਼ ਰੇਤਾ ਨਾਲ ਭਰਿਆ ਟਰੈਕਟਰ ਟਰਾਲੀ ਕਾਬੂ, 2 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)-ਨਾਜਾਇਜ਼ ਰੇਤਾ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਾਜਾਇਜ਼ ਰੇਤ ਨਾਲ ਭਰਿਆ ਟਰੈਕਟਰ ਇਕ ਵਿਅਕਤੀ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ...

ਪੂਰੀ ਖ਼ਬਰ »

ਸ਼ੁਕਰਾਨਾ ਸਮਾਗਮ 'ਚ ਗੁਰਦੁਆਰਾ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਆਰਿਫ ਕੇ, 22 ਮਈ (ਬਲਬੀਰ ਸਿੰਘ ਜੋਸਨ)- ਗੁਰਦੁਆਰਾ ਬਾਬਾ ਸਹਾਰੀ ਮੱਲ ਜੀ ਅੱਕੂ ਮਸਤੇ ਕੇ ਵਿਖੇ ਸਿੱਖ ਸੰਗਤਾਂ ਵਲੋਂ ਬੀਤੇ ਲੰਮੇ ਸਮੇਂ ਤੋਂ ਚਲਾਈ ਜਾ ਰਹੀ ਸ਼ੁਕਰਾਨਾ ਸਮਾਗਮਾਂ ਦੀ ਲੜੀ ਤਹਿਤ ਅੱਜ ਦੇ ਸਮਾਗਮ ਵਿਚ ਭਰ ਗਰਮੀ ਹੋਣ ਦੇ ਬਾਵਜੂਦ ਵੀ ਇਲਾਕੇ ਭਰ ਦੀਆ ...

ਪੂਰੀ ਖ਼ਬਰ »

ਰੰਜਿਸ਼ ਕਾਰਨ ਸਫ਼ੈਦੇ ਸਾੜਨ ਦੇ ਲਗਾਏ ਦੋਸ਼

ਗੁਰੂਹਰਸਹਾਏ, 22 ਮਈ (ਹਰਚਰਨ ਸਿੰਘ ਸੰਧੂ)-5 ਜੂਨ ਨੂੰ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ ਜਾਂਦਾ ਹੈ ਤੇ ਪੂਰੇ ਵਰਲਡ 'ਚ ਪੌਦੇ ਲਗਾਏ ਜਾਂਦੇ ਹਨ ਤਾਂ ਜੋ ਵਾਤਾਵਰਨ ਅਨੁਕੂਲ ਰਹਿ ਸਕੇ | ਦੇਸ਼ ਭਰ ਵਿਚ ਰਾਜਨੀਤਕ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਪੌਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਲਗਾਏ ਗਏ ਕੈਂਪ ਦੌਰਾਨ 155 ਯੂਨਿਟ ਖ਼ੂਨਦਾਨ

ਤਲਵੰਡੀ ਭਾਈ, 22 ਮਈ (ਕੁਲਜਿੰਦਰ ਸਿੰਘ ਗਿੱਲ)-ਸਾਂਝੇ ਬਲੱਡ ਕਲੱਬ ਫ਼ਰੀਦਕੋਟ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਸਹਿਯੋਗ ਨਾਲ ਰੋਟਰੀ ਕਲੱਬ ਤਲਵੰਡੀ ਭਾਈ ਵਲੋਂ ਸਥਾਨਿਕ ਸਨਾਤਨ ਧਰਮਸ਼ਾਲਾ ਵਿਖੇ ਚੌਥਾ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ...

ਪੂਰੀ ਖ਼ਬਰ »

ਨੌਜਵਾਨ ਲੋਕ ਭਲਾਈ ਸਭਾ ਵਲੋਂ ਆਯੁਰਵੈਦਿਕ ਮੈਡੀਕਲ ਜਾਂਚ ਕੈਂਪ

ਤਲਵੰਡੀ ਭਾਈ, 22 ਮਈ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਲੋਕ ਭਲਾਈ ਸਭਾ ਵਲੋਂ ਆਯੂਸ਼ ਵਿਭਾਗ ਦੇ ਸਹਿਯੋਗ ਨਾਲ ਇੱਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਆਯੁਰਵੈਦਿਕ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੀ ਆਰੰਭਤਾ ਮੌਕੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ:) ਜ਼ੀਰਾ ਦੀ ਮੀਟਿੰਗ 'ਚ ਚੱਲਿਆ ਰਚਨਾਵਾਂ ਦਾ ਦੌਰ

ਜ਼ੀਰਾ, 22 ਮਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬੀ ਸਾਹਿੱਤ ਸਭਾ (ਰਜ਼ਿ:) ਜ਼ੀਰਾ ਦੀ ਮਹੀਨਾਵਾਰ ਇਕੱਤਰਤਾ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸਾਹਿੱਤਕਾਰ ਕੁਲਵੰਤ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਦੌਰਾਨ ਇਕੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਮੇਹਰ ਸਿੰਘ ਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸਕੂਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੀ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ...

ਪੂਰੀ ਖ਼ਬਰ »

ਪਾਰਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਹੋਇਆ ਚੋਰੀ

ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਆਏ ਦਿਨ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ | ਚੋਰਾਂ ਅਤੇ ਲੁਟੇਰਿਆਂ ਵਲੋਂ ਦਿਨ-ਦਿਹਾੜੇ ਇਨ੍ਹਾਂ ਵਾਰਦਾਤਾਂ ਨੂੰ ਬਿਨਾਂ ਕਿਸੇ ਡਰ ਦੇ ਅੰਜਾਮ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਲਗਾਏ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਡਾ. ਜਗਦੀਸ਼ ਸ਼ਰਮਾ ਹਸਪਤਾਲ ਜ਼ੀਰਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਘੱਟ ਹੋਣ 'ਤੇ ਲੋਕਾਂ ਨੂੰ ਮਿਲੀ ਵਕਤੀ ਰਾਹਤ

ਫ਼ਿਰੋਜ਼ਸ਼ਾਹ, 22 ਮਈ (ਸਰਬਜੀਤ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਤੇ ਐਕਸਾਈਜ਼ ਡਿਊਟੀ ਘੱਟ ਕਰਨ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਥੋੜ੍ਹਾ ਥੱਲੇ ਆ ਗਈਆਂ ਹਨ | ਪੈਟਰੋਲ 9.5 ਰੁਪਏ ਅਤੇ ਡੀਜ਼ਲ 7 ਰੁਪਏ ਘੱਟ ਹੋਣ 'ਤੇ ਲੋਕਾਂ ਨੇ ਕੁੱਝ ...

ਪੂਰੀ ਖ਼ਬਰ »

ਵਿਧਾਨ ਸਭਾ ਪੰਜਾਬ ਵਲੋਂ ਗਠਿਤ ਕੀਤੀਆਂ ਕਮੇਟੀਆਂ 'ਚ ਸ਼ਹਿਰੀ ਵਿਧਾਇਕ ਰਣਬੀਰ ਭੁੱਲਰ ਬਣੇ ਮੈਂਬਰ

ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)-ਸੂਬੇ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨ ਪਿੱਛੋਂ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਵਲੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਈ, ਜਿਸ ਪਿੱਛੋਂ ਪਹਿਲਾਂ ਆਗੂਆਂ ਨੂੰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਦੇ ਜ਼ਿਲ੍ਹਾ ਆਗੂਆਂ ਦੀ ਹੋਈ ਅਹਿਮ ਬੈਠਕ

ਫ਼ਿਰੋਜ਼ਪੁਰ, 22 ਮਈ (ਕੁਲਬੀਰ ਸਿੰਘ ਸੋਢੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਗੁਰਦੁਆਰਾ ਅਰਮਾਨਪੁਰਾ ਸਾਹਿਬ ਪਿੰਡ ਆਂਸਲ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਵਲੋਂ ਲਗਾਇਆ ਗਿਆ ਹੱਡੀਆਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ

ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਆਸਥਾ ਹਸਪਤਾਲ ਵਿਖੇ ਅੱਜ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ (ਕਲੱਬ) ਵਲੋਂ ਆਸਥਾ ਹਸਪਤਾਲ ਦੇ ਸਹਿਯੋਗ ਦੇ ਨਾਲ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਏਕ ਸ਼ਾਮ ਰਾਮ ਕੇ ਨਾਮ ਤਹਿਤ ਮੰਦਰ ਵਿਚ ਕਰਵਾਈ ਗਈ ਸ੍ਰੀ ਬਾਲਾ ਜੀ ਮਹਾਰਾਜ ਦੀ ਚੌਂਕੀ

ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫੁਹਾਰਾ ਚੌਕ ਕੋਲ ਸਥਿਤ ਸ੍ਰੀ 1008 ਬ੍ਰਹਮ ਰਿਸ਼ੀ ਬਾਬਾ ਦੂਧਾਧਾਰੀ ਮੰਦਰ ਵਿਖੇ ਮੰਦਰ ਕਮੇਟੀ ਵਲੋਂ ਇਲਾਕੇ ਦੀ ਸੁੱਖ-ਸ਼ਾਂਤੀ ਦੇ ਲਈ ਸ੍ਰੀ ਬਾਲਾ ਜੀ ਮਹਾਰਾਜ ਦੀ ਚੌਂਕੀ ਕਰਵਾਈ ਗਈ | ਇਸ ਮੌਕੇ ਮੰਦਰ ਕਮੇਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX