ਤਾਜਾ ਖ਼ਬਰਾਂ


ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  11 minutes ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  19 minutes ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਅੱਪਰਾ ਦੀ ਭੂਮਿਕਾ ਨੇ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ
. . .  23 minutes ago
ਅੱਪਰਾ, 5 ਜੁਲਾਈ (ਦਲਵਿੰਦਰ ਸਿੰਘ ਅੱਪਰਾ)- ਕਸਬਾ ਅੱਪਰਾ ਦੀ ਭੂਮਿਕਾ ਪੁੱਤਰੀ ਵਿਨੈ ਕੁਮਾਰ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚ ਪਹਿਲਾ ਸਥਾਨ ਹਾਸਲ ਕੀਤਾ।
ਸਰਕਾਰੀ ਕੰਨਿਆ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਮਹਿਕ ਅਤੇ ਹਰਸ਼ਪ੍ਰੀਤ ਨੇ ਮੈਰਿਟ ਸੂਚੀ 'ਚ ਨਾਂਅ ਕਰਵਾਇਆ ਦਰਜ
. . .  38 minutes ago
ਅਮਲੋਹ, 5 ਜੁਲਾਈ (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਦੀਆਂ ਦੋ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ...
ਲੰਬੀ: ਭੁੱਲਰਵਾਲਾ ਨੇੜੇ ਪੈਟਰੋਲ ਪੰਪ ਤੋਂ ਹਜ਼ਾਰਾਂ ਦੀ ਲੁੱਟ
. . .  about 1 hour ago
ਮੰਡੀ ਕਿੱਲਿਆਂਵਾਲੀ, 5 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖ਼ੇਤਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਗੜ੍ਹ ਬਣੇ ਡੱਬਵਾਲੀ-ਅਬੋਹਰ ਰੋਡ ਖ਼ੇਤਰ 'ਤੇ ਲੁਟੇਰਾ ਗਰੋਹ ਨੇ ਅੱਜ ਦਿਨ-ਦਿਹਾੜੇ ਭੁੱਲਰਵਾਲਾ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ਅਤੇ ਮਿੱਡੂਖੇੜਾ 'ਚ ਸ਼ਰਾਬ ਦੇ ਠੇਕੇ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
ਆਜ਼ਾਦੀ ਦਿਵਸ ਪਰੇਡ 'ਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)- ਕੱਲ੍ਹ ਇਲੀਨੋਇਸ ਦੇ ਹਾਈਲੈਂਡ ਪਾਰਕ 'ਚ 4 ਜੁਲਾਈ ਦੀ ਪਰੇਡ ਉਪਰ ਕੀਤੀ ਗਈ ਗੋਲੀਬਾਰੀ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਤੋਂ ਵਧ ਲੋਕ ਜ਼ਖ਼ਮੀ ਹੋ ਗਏ ਸਨ, ਅੱਜ ਸ਼ਾਮ ਨੂੰ ਹੀ ਪੁਲਿਸ...
ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਜਹਾਜ਼ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 5 ਜੁਲਾਈ-ਦਿੱਲੀ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਐੱਸ.ਜੀ-11 ਦੀ ਉਡਾਣ 'ਚ ਤਕਨੀਕੀ ਨੁਕਸ ਪੈਣ ਤੋਂ ਬਾਅਦ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਹੋਈ। ਜਹਾਜ਼ ਵਿਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।
10ਵੀਂ 'ਚੋਂ ਫਿਰੋਜ਼ਪੁਰ ਦੀ ਨੈਨਸੀ ਨੇ ਕੀਤਾ ਟਾਪ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  about 1 hour ago
ਫਿਰੋਜ਼ਪੁਰ, 5 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਤੀਏਵਾਲਾ (ਫਿਰੋਜ਼ਪੁਰ) ਦੀ ਨੈਨਸੀ ਰਾਣੀ ਨੇ 650 'ਚੋਂ 644 ਅੰਕ ਹਾਸਲ ਕਰਕੇ ਪੰਜਾਬ 'ਚੋਂ ਪਹਿਲਾ ਸਥਾਨ...
ਖੇਮਕਰਨ 'ਚ ਟੈਕਸੀ ਚਲਾਉਣ ਦਾ ਧੰਦਾ ਕਰਦੇ ਇਕ ਕਾਰ ਡਰਾਈਵਰ ਦੀ ਚੱਲਦੀ ਕਾਰ 'ਚ ਹੱਤਿਆ
. . .  about 1 hour ago
ਖੇਮਕਰਨ, 5 ਜੁਲਾਈ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਵਾਸੀ ਇਕ ਟੈਕਸੀ ਚਾਲਕ ਕਾਰ ਡਰਾਈਵਰ ਸ਼ੇਰ ਮਸੀਹ (35) ਪੁੱਤਰ ਨਾਜ਼ਰ ਮਸੀਹ ਦੀ ਮੇਨ ਸੜਕ ਤੇ ਚੱਲਦੀ ਕਾਰ 'ਚ ਸਵਾਰ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੂੰ ਕਿਰਾਏ ਤੇ ਖੇਮਕਰਨ ਤੋਂ ਅੰਮ੍ਰਿਤਸਰ ਛੱਡਣ ਜਾ ਰਿਹਾ...
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ
. . .  about 1 hour ago
ਚੰਡੀਗੜ੍ਹ,5 ਜੁਲਾਈ-ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ...
2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . .  about 2 hours ago
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . .  about 2 hours ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . .  about 2 hours ago
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  about 3 hours ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਲਟੋਹਾ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਹੋਈ ਭੁੱਲ ਬਖ਼ਸ਼ਾਉਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ: ਵਿਰਸਾ ਸਿੰਘ ਵਲਟੋਹਾ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਂਅ ਪੱਤਰ ਲਿਖ ਕੇ ਆਪਣੇ ਵਲੋਂ 2004 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ...
ਮਹਾਰਾਸ਼ਟਰ ਦੇ ਘਾਟਕੋਪਰ 'ਚ ਲੈਂਡਸਲਾਈਡ, ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
. . .  about 3 hours ago
ਮੁੰਬਈ, 5 ਜੁਲਾਈ-ਮਹਾਰਾਸ਼ਟਰ 'ਚ ਭਾਰੀ ਮੀਂਹ ਦੌਰਾਨ ਮੁੰਬਈ ਦੇ ਘਾਟਕੋਪਰ ਪੰਚਸ਼ੀਲ ਨਗਰ 'ਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
. . .  1 minute ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ...
ਕਰਨਾਟਕ: ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ
. . .  about 5 hours ago
ਨਵੀਂ ਦਿੱਲੀ, 5 ਜੁਲਾਈ-ਕਰਨਾਟਕ 'ਚ ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  about 6 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  about 6 hours ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਕਪੂਰਥਲਾ / ਫਗਵਾੜਾ

ਵਰਿੰਦਰ ਪਾਰਕ ਨੇੜੇ ਬਣੇ ਕੂੜੇ ਦੇ ਡੰਪ ਨੇ ਇਲਾਕੇ ਦਾ ਵਾਤਾਵਰਨ ਕੀਤਾ ਪ੍ਰਦੂਸ਼ਿਤ

ਫਗਵਾੜਾ, 22 ਮਈ (ਹਰੀਪਾਲ ਸਿੰਘ)-ਅੱਧੀ ਦਰਜਨ ਦੇ ਕਰੀਬ ਵੱਖ-ਵੱਖ ਧਾਰਮਿਕ ਸਥਾਨਾਂ ਦੇ ਨੇੜੇ ਵਰਿੰਦਰ ਪਾਰਕ ਵਿਖੇ ਖੁੱਲ੍ਹੇ 'ਚ ਬਣੇ ਕੁੜੇ ਦੇ ਡੰਪ ਨੇ ਇਲਾਕੇ ਦਾ ਵਾਤਾਵਰਨ ਪ੍ਰਦੂਸ਼ਿਤ ਕਰਕੇ ਲੋਕਾਂ ਦਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਹੈ | ਵਰਿੰਦਰ ਪਾਰਕ ਦੇ ਨੇੜੇ ਕਰੀਬ 30 ਸਾਲ ਪਹਿਲਾਂ ਪੋ੍ਰਫੈਸਰ ਕਾਲੋਨੀ ਵਾਲੇ ਪਾਸੇ ਇਕ ਖਾਲੀ ਪਲਾਟ ਦੇ ਅੱਗੇ ਕੂੜਾ ਸੱੁਟਿਆ ਜਾਣ ਲੱਗਾ ਜੋ ਕੇ ਹੋਲੀ-ਹੋਲੀ ਵੱਡੇ ਕੂੜੇ ਦਾ ਡੰਪ ਬਣ ਗਿਆ | ਇੱਥੇ ਪੋ੍ਰਫੈਸਰ ਕਾਲੋਨੀ ਦੇ ਵਿਚ ਆਪਣੀ ਰਿਹਾਇਸ਼ ਵਿਚ ਪ੍ਰੈਕਟਿਸ ਕਰਦੇ ਹੋਏ ਡਾ. ਜਵਾਹਰ ਧੀਰ ਨੇ ਦੱਸਿਆ ਕੇ ਪਿਛਲੇ ਕਰੀਬ 20 ਸਾਲ ਤੋਂ ਅਨੇਕ ਬਾਰ ਇਸ ਡੰਪ ਨੂੰ ਹਟਾਉਣ ਲਈ ਵੱਖ-ਵੱਖ ਸਿਆਸੀ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਡੰਪ ਹਟਾਉਣ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪਰ ਇਹ ਹਟਿਆ ਤਾਂ ਨਹੀਂ ਪਰ ਇਸਦਾ ਨਤੀਜਾ ਇਹ ਨਿਕਲਿਆ ਕੇ ਵਿਧਾਇਕ ਹੁੰਦੇ ਹੋਏ ਸੋਮ ਪ੍ਰਕਾਸ਼ ਦੇ ਯਤਨਾਂ ਸਦਕਾ ਇਕ ਪਾਸੇ ਖਾਲੀ ਪਲਾਟ ਦੇ ਅੱਗੇ ਤੋਂ ਡੰਪ ਹਟਾ ਕੇ ਉਸੇ ਜਗ੍ਹਾ ਸੜਕ ਦੇ ਦੂਸਰੇ ਪਾਸੇ ਵਰਿੰਦਰ ਪਾਰਕ ਦੇ ਨਾਲ ਗਊਸ਼ਾਲਾ ਦੇ ਬਾਹਰ ਵੱਡੇ ਕੂੜੇਦਾਨ ਜ਼ਮੀਨ ਵਿਚ ਪੱਕੇ ਲੱਗਾ ਕੇ ਖੁੱਲੇ੍ਹ ਵਿਚ ਹੀ ਕੂੜੇ ਦਾ ਡੰਪ ਬਣਾ ਦਿੱਤਾ ਗਿਆ ਸੀ | ਉਸ ਵੇਲੇ ਪ੍ਰਸ਼ਾਸਨ ਵਲੋਂ ਇਹ ਦਾਅਵਾ ਕੀਤਾ ਗਿਆ ਸੀ ਕੇ ਸਾਰਾ ਕੂੜਾ ਬੰਦ ਕੂੜੇਦਾਨ ਵਿਚ ਸੁੱਟਿਆ ਜਾਵੇਗਾ ਤੇ ਨਗਰ ਨਿਗਮ ਦੀ ਮਸ਼ੀਨਰੀ ਹੀ ਇਨ੍ਹਾਂ ਕੂੜੇਦਾਨ ਵਿਚੋਂ ਕੂੜਾ ਚੁੱਕ ਕੇ ਲੈ ਜਾਇਆ ਕਰੇਗੀ, ਪਰ ਨਿਗਮ ਦੀ ਇਹ ਯੋਜਨਾਂ ਪੂਰੀ ਤਰ੍ਹਾਂ ਕਾਮਯਾਬ ਨਹੀਂ ਹੋਈ | ਇੱਥੇ ਵਰਿੰਦਰ ਪਾਰਕ ਦੇ ਬਾਹਰ ਇੱਕ ਵੱਡਾ ਕੂੜੇ ਦਾ ਡੰਪ ਬਣ ਗਿਆ ਹੈ | ਇਸ ਇਲਾਕੇ ਦੇ ਵਿਚ ਇਕ ਗੁਰਦੁਆਰਾ ਸਾਹਿਬ ਤੋਂ ਇਲਾਵਾ ਅਨੇਕ ਮੰਦਰ ਹਨ ਅਤੇ ਇਸੇ ਸੜਕ ਤੋਂ ਹੀ ਲੋਕ ਇਤਿਹਾਸਕ ਗੁਰਦੁਆਰਾ ਸੁਖਚੈਆਣਾ ਸਾਹਿਬ ਨੂੰ ਰੋਜ਼ਾਨਾ ਮੱਥਾ ਟੇਕਣ ਜਾਂਦੇ ਹਨ | ਇਸ ਡੰਪ 'ਤੇ ਸਾਰਾ ਕੂੜਾ ਸੜਕ 'ਤੇ ਹੀ ਸੱੁਟਿਆ ਜਾਂਦਾ ਹੈ, ਜਿਸਦੇ ਕਰਕੇ ਇਸਦੇ ਆਲੇ-ਦੁਆਲੇ ਦੇ ਇਲਾਕੇ ਦਾ ਵਾਤਾਵਰਨ ਵੀ ਪ੍ਰਦੂਸ਼ਿਤ ਹੋ ਰੱਖਿਆ ਹੈ, ਵਿਸ਼ੇਸ਼ ਕਰਕੇ ਜਦੋਂ ਮੀਂਹ ਪੈਂਦਾ ਹੈ ਤੇ ਤੇਜ਼ ਹਵਾ ਚੱਲਦੀ ਹੈ ਤਾਂ ਇਸ ਕੂੜੇ ਦੀ ਬਦਬੂ ਕਰਕੇ ਇੱਥੋਂ ਦੇ ਵਸਨੀਕਾਂ ਦਾ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ | ਇਸ ਡੰਪ ਤੋਂ ਦਿਨ ਵਿਚ ਇੱਕ ਬਾਰ ਕੂੜਾ ਚੱੁਕਿਆ ਜਾਂਦਾ ਹੈ, ਪਰ ਕੁਝ ਹੀ ਦੇਰ ਬਾਅਦ ਕੂੜੇ ਦੇ ਹੋਰ ਢੇਰ ਲੱਗ ਜਾਂਦੇ ਹਨ | ਇਸ ਡੰਪ ਨੂੰ ਹਟਾਉਣ ਦੀ ਮੰਗ ਕਰਨ ਵਾਲਿਆਂ ਵਿਚ ਸ਼ਾਮਲ ਡਾ. ਜਵਾਹਰ ਧੀਰ, ਸਮਾਜ ਸੇਵਕ ਅਮਿਤ ਸ਼ੁਕਲਾ ਤੇ ਅਸ਼ੀਸ਼ ਬਜਾਜ ਨੇ ਫਗਵਾੜਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕੇ ਵਰਿੰਦਰ ਪਾਰਕ ਇਲਾਕੇ ਦੇ ਵਿਚੋਂ ਕੂੜੇ ਦਾ ਇਹ ਡੰਪ ਹਟਾ ਕੇ ਸ਼ਹਿਰ ਦੇ ਬਾਹਰਲੇ ਪਾਸੇ ਬਣਾ ਕੇ ਇਸ ਇਲਾਕੇ ਦੇ ਲੋਕਾਂ ਨੂੰ ਇਸ ਮੁਸ਼ਕਿਲ ਤੋਂ ਛੁਟਕਾਰਾ ਦੁਵਾਇਆ ਜਾਵੇ |

ਹੈਰੋਇਨ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਸਿਰਤੋੜ ਯਤਨਾਂ ਤਹਿਤ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਡੀ. ਐੱਸ. ਪੀ ਰਜੇਸ਼ ਕੱਕੜ ਅਗਵਾਈ ਹੇਠ ਕਾਰਵਾਈ ਕਰਦਿਆਂ ਜੰਮੂ-ਕਸ਼ਮੀਰ ਦੇ ਇਕ ਨਿਵਾਸੀ ਨੂੰ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਡਡਵਿੰਡੀ, 22 ਮਈ (ਦਿਲਬਾਗ ਸਿੰਘ ਝੰਡ)-ਬੀਤੀ ਰਾਤ ਡਡਵਿੰਡੀ ਅੱਡੇ ਤੇ ਮੰਡੀ ਵਿਚ ਲੱਗੇ ਬਿਜਲੀ ਦੇ 2 ਟਰਾਂਸਫ਼ਾਰਮਰਾਂ ਵਿਚੋਂ ਕਰੀਬ 300 ਲੀਟਰ ਤੇਲ ਚੋਰੀ ਹੋ ਜਾਣ ਦੀ ਖ਼ਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਧਾ ਸੈਨੀਟੇਸ਼ਨ ਦੇ ਮਾਲਕ ਸੁਖਦੇਵ ਸਿੰਘ ਸੰਧਾ, ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬੇਗੋਵਾਲ, 22 ਮਈ (ਸੁਖਜਿੰਦਰ ਸਿੰਘ)-ਥਾਣਾ ਬੇਗੋਵਾਲ ਪੁਲਿਸ ਪਾਰਟੀ ਵਲੋਂ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਅੱਡਾ ਸਤਿਗੁਰੂ ਰਾਖਾ 'ਤੇ ਮੌਜੂਦ ਸੀ ਕਿ ਇਕ ਨੌਜਵਾਨ ਜੋ ਭਦਾਸ ਚੌਂਕ ਵਲੋਂ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ, ਜਦੋਂ ਉਸ ਨੂੰ ਰੁਕਣ ਦਾ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

ਨਡਾਲਾ, 22 ਮਈ (ਮਾਨ)-ਨਡਾਲਾ-ਸੁਭਾਨਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 150 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਦੌਰਾਨ ਸੁਖਚੈਨ ਬਣੇ ਕਾਰਜਕਾਰੀ ਪ੍ਰਧਾਨ

ਸੁਲਤਾਨਪੁਰ, 22 ਮਈ (ਥਿੰਦ, ਹੈਪੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ 16ਵੀਂ ਸੂਬਾਈ ਜਨਰਲ ਕੌਂਸਲ ਦੇ ਦੂਸਰੇ ਅਜਲਾਸ ਦੇ ਫ਼ੈਸਲਿਆਂ ਅਨੁਸਾਰ ਕਪੂਰਥਲਾ ਦੀ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਕੀਤੀ ਗਈ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਭੰਨ ਤੋੜ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)-ਘਰ 'ਚ ਦਾਖ਼ਲ ਹੋ ਕੇ ਸਾਮਾਨ ਦੀ ਭੰਨ ਤੋੜ ਕਰਨ ਤੇ ਮਾਰਨ ਦੀ ਕੋਸ਼ਿਸ਼ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਧਾਰਾ 452, 427, 506 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸੋਮਨਾਥ ਪੁੱਤਰ ਜਾਗਰ ਰਾਮ ...

ਪੂਰੀ ਖ਼ਬਰ »

ਸ਼ਹਿਰ ਦੇ ਹਰ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ-ਮਾਨ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ਦੇ ਹਰ ਇਕ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ 'ਆਪ' ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਨਗਰ ਨਿਗਮ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਜ਼ਬਰਦਸਤੀ ਸਾਮਾਨ ਚੁੱਕ ਕੇ ਲੈਜਾਣ ਸੰਬੰਧੀ ਛੇ ਖਿਲਾਫ਼ ਕੇਸ ਦਰਜ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਉਂਕਾਰ ਨਗਰ ਵਿਖੇ ਇਕ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਸਾਮਾਨ ਚੁੱਕ ਕੇ ਲੈ ਜਾਣ ਸਬੰਧੀ ਸਿਟੀ ਪੁਲਿਸ ਨੇ ਛੇ ਮੈਂਬਰਾਂ ਖਿਲਾਫ਼ ਧਾਰਾ 323, 452, 380, 148, 149, 506 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਸਿਟੀ ...

ਪੂਰੀ ਖ਼ਬਰ »

ਦੋ ਭਗੌੜਿਆਂ ਖਿਲਾਫ਼ ਕੇਸ ਦਰਜ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)-ਵੱਖ-ਵੱਖ ਮਾਮਲਿਆਂ 'ਚ ਫ਼ਰਾਰ ਹੋਏ ਦੋ ਵਿਅਕਤੀਆਂ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਧਾਰਾ 174-ਏ ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਸਤਨਾਮਪੁਰਾ ਜਤਿੰਦਰ ਸਿੰਘ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

ਨਡਾਲਾ, 22 ਮਈ (ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਦੀ ਅਗਵਾਈ ਹੇਠ ਹੋਈ, ਮੀਟਿੰਗ ਮੌਕੇ ਪ੍ਰਧਾਨ ਨਛੱਤਰ ਸਿੰਘ ਬਿਜਲੀ ਨੰਗਲ ਨੇ ਕਿਹਾ ਕਿ ਸਰਕਾਰ ਆਬਾਦਕਾਰਾਂ ਨੂੰ ਉਜਾੜਨਾ ...

ਪੂਰੀ ਖ਼ਬਰ »

ਬਲਾਕ ਨਡਾਲਾ 'ਚ 200 ਏਕੜ ਤੋਂ ਵੱਧ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ- ਸਤਨਾਮ ਸਿੰਘ

ਨਡਾਲਾ, 22 ਮਈ (ਮਾਨ)-ਬਲਾਕ ਨਡਾਲਾ ਦੇ ਵੱਖ-ਵੱਖ ਪਿੰਡਾਂ ਵਿਚ ਇਸ ਵਾਰ 200 ਏਕੜ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ | ਇਸ ਸਬੰਧੀ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਹਰ ਪੱਖੋਂ ਮਦਦ ਕਰੇਗਾ | ਇਹ ਪ੍ਰਗਟਾਵਾ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਡਾ. ਸਤਨਾਮ ...

ਪੂਰੀ ਖ਼ਬਰ »

ਯੋਗ ਉਲੰਪੀਆਡ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਸਨਮਾਨ

ਹੁਸੈਨਪੁਰ, 22 ਮਈ (ਸੋਢੀ)-ਜ਼ਿਲ੍ਹਾ ਪੱਧਰੀ ਕਰਵਾਏ ਗਏ ਯੋਗ ਓਲੰਪੀਆਡ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਣੋ ਲੰਗਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਜਿੰਦਰ ਸਿੰਘ ਪੁੱਤਰ ਸਰਵਿੰਦਰ ਸਿੰਘ ਵਾਸੀ ਤੋਗਾਂਵਲ ਨੇ ਯੋਗ ਉਲੰਪੀਆਡ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਨੇ ਵਿਸ਼ਵ ਜੀਵ ਵਿਭਿੰਨਤਾ ਦਿਵਸ ਮਨਾਇਆ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਵਿਸ਼ਵ ਜੀਵ ਵਿਭਿੰਨਤਾ ਦਿਵਸ ਫਗਵਾੜਾ ਇੰਨਵਾਇਰਮੈਂਟ ਐਸੋਸੀਏਸ਼ਨ ਵਲੋਂ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਿਖੇ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ 'ਚ ਮਨਾਇਆ ਗਿਆ | ਸਮਾਗਮ ਦਾ ਆਰੰਭ ਸ਼ਮ੍ਹਾ ...

ਪੂਰੀ ਖ਼ਬਰ »

ਵਿਧਾਇਕ ਰਾਣਾ ਨੇ ਸੀਵਰੇਜ ਦਾ ਹੱਲ ਕੱਢਣ ਲਈ ਕੀਤੀ ਪਹਿਲਕਦਮੀ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇ ਸਮੂਹ ਮੈਂਬਰਾਂ ਨਾਲ ਮੀਟਿੰਗ ਕਰਕੇ ਪਾਵਨ ਨਗਰੀ ਚ ਨਵਾਂ ਸੀਵਰੇਜ ਪਾਉਣ ਲਈ ਅਤੇ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਕਾਬੂ ਨਾ ਪਾਇਆ ਤਾਂ ਹਾਈ ਬਲੱਡ ਪ੍ਰੈਸ਼ਰ ਦੀ ਬਿਮਾਰੀ ਜਾਨਲੇਵਾ ਸਾਬਤ ਹੋ ਸਕਦੀ ਹੈ- ਡਾ. ਅਮਨਪ੍ਰੀਤ ਸਿੰਘ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ, ਥਿੰਦ)-ਵਿਸ਼ਵ ਹਾਈਪ੍ਰਟੈਂਸ਼ਨ ਦਿਵਸ ਨੂੰ ਸਮਰਪਿਤ ਹਸਪਤਾਲ ਵਿਚ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਗੋਲਡ ਮੈਡਲਿਸਟ ਐੱਮ. ਐ ਸ. ਡਾ. ਅਮਨਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਹਾਈ ਬਲੱਡ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਸੀਨੀਅਰ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ

ਨਡਾਲਾ, 22 ਮਈ (ਮਨਜਿੰਦਰ ਸਿੰਘ ਮਾਨ)-ਬੀਤੇ ਦਿਨੀਂ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਬੀ.ਏ/ ਬੀ.ਐੱਸ.ਸੀ./ ਬੀ.ਕਾਮ/ ਬੀ.ਸੀ.ਏ. ਭਾਗ ਦੂਜਾ ਵਲੋਂ ਬੀ.ਏ/ ਬੀ.ਐੱਸ.ਸੀ./ ਬੀ.ਕਾਮ/ ਬੀ.ਸੀ.ਏ. ਭਾਗ ਤੀਜਾ ਅਤੇ ਪੀ.ਜੀ.ਡੀ.ਸੀ.ਏ. ਦੇ ਵਿਦਿਆਰਥੀਆਂ ਲਈ ਰਸਮੀ ਵਿਦਾਇਗੀ ...

ਪੂਰੀ ਖ਼ਬਰ »

ਸਾਹਿਬ ਸਿੰਘ ਥਿੰਦ ਗੁਰਦੁਆਰਾ ਬੇਰ ਸਾਹਿਬ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਹੈਪੀ)-ਕਾਮਾਗਾਟਾਮਾਰੂ ਜਹਾਜ਼ ਦੇ ਸਾਕੇ ਦੀ ਕੈਨੇਡਾ ਪਾਰਲੀਮੈਂਟ ਵਿਚ ਉੱਥੋਂ ਦੀ ਸਰਕਾਰ ਕੋਲੋਂ ਮੁਆਫ਼ੀ ਮੰਗਵਾਉਣ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਪ੍ਰੋ. ਮੋਹਨ ਸਿੰਘ ਫਾਉਂਡੇਸ਼ਨ ਕੈਨੇਡਾ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਮੀਟਿੰਗ 25 ਨੂੰ

ਪਾਂਸ਼ਟਾ, 22 ਮਈ (ਸਤਵੰਤ ਸਿੰਘ)–ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਲ ਸਬੰਧੀ ਇਕ ਮੀਟਿੰਗ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਗਵਾੜਾ ਵਿਖੇ 25 ਮਈ ਨੂੰ ਕੀਤੀ ਜਾਵੇਗੀ | ਸਾਬਕਾ ਪੰਚਾਇਤ ਅਫ਼ਸਰ ਅਮਰੀਕ ਸਿੰਘ ਡੋਡ ਜਲਵੇੜ੍ਹਾ ਅਨੁਸਾਰ ...

ਪੂਰੀ ਖ਼ਬਰ »

ਦਲਜੀਤ ਸਿੰਘ ਨੇ ਵਾਤਾਵਰਨ ਦੀ ਸੰਭਾਲ ਲਈ ਦਿੱਤਾ ਯੋਗਦਾਨ

ਨਡਾਲਾ, 22 ਮਈ (ਮਾਨ)-ਪਿਛਲੇ 5 ਸਾਲ ਤੋਂ ਇਤਿਹਾਸਕ ਕਸਬਾ ਨਡਾਲਾ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਜਾ ਰਹੀ, ਇਨ੍ਹਾਂ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਲਈ ਯੂਥ ਆਗੂ ਦਲਜੀਤ ਸਿੰਘ ਨਡਾਲਾ ਫੁਲਵਾੜੀ ਵਾਤਾਵਰਨ ਸੇਵਾ ਸੁਸਾਇਟੀ ਨਡਾਲਾ ਨੂੰ 10000 ਰੁਪਏ ਦਾ ਵਡਮੁੱਲਾ ਯੋਗਦਾਨ ...

ਪੂਰੀ ਖ਼ਬਰ »

ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਪਾਂਸ਼ਟਾ, 22 ਮਈ (ਸਤਵੰਤ ਸਿੰਘ)-ਗੁਰਦਵਾਰਾ ਸ਼ਹੀਦਗੰਜ਼ ਪ੍ਰਬੰਧਕ ਕਮੇਟੀ ਪਾਂਸ਼ਟਾ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਤੇ ਵਿਦਿਆਰਥੀਆਂ 'ਚ ਬਹੁ-ਪੱਖੀ ਪ੍ਰਤਿਭਾ ਵਿਕਸਤ ਕਰਨ ਲਈ ਯਤਨਸ਼ੀਲ ਸਥਾਨਕ ਸ੍ਰੀ ਗੁਰੂ ਹਰਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਪਾਂਸ਼ਟਾ 'ਚ ...

ਪੂਰੀ ਖ਼ਬਰ »

ਸਾਹੀ ਮਾਰਕੀਟ ਕਮੇਟੀ ਨੇ ਸਟਰੀਟ ਲਾਈਟਾਂ ਲਗਾਉਣ ਲਈ ਕੀਤਾ ਧੰਨਵਾਦ

ਨਡਾਲਾ, 22 ਮਈ (ਮਾਨ)-ਸਾਹੀ ਮਾਰਕੀਟ ਤੇ ਮੇਨ ਬਾਜ਼ਾਰ ਅੱਡਾ ਨਡਾਲਾ ਦੇ ਦੁਕਾਨਦਾਰਾਂ ਦੀ ਮੀਟਿੰਗ ਮਾਰਕੀਟ ਤੇ 'ਆਪ' ਦੇ ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ ਸਾਜਨ ਦੀ ਅਗਵਾਈ ਹੇਠ ਹੋਈ | ਇਸ ਮੌਕੇ ਨਗਰ ਪੰਚਾਇਤ ਵਲੋਂ ਮਾਰਕੀਟ ਵਿਚ ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ ...

ਪੂਰੀ ਖ਼ਬਰ »

ਦਸਮੇਸ਼ ਅਕੈਡਮੀ ਵਿਖੇ ਵਾਲੀਬਾਲ ਦੇ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ, ਥਿੰਦ)-ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਵਾਲੀਬਾਲ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੀਆਂ ਚਾਰ ਟੀਮਾਂ ਨੇ ਹਿੱਸਾ ਲਿਆ | ਖੇਡ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਸਨਾਤਨ ਸੇਵਾ ਸੰਮਤੀ ਨੇ ਸਿੰਘ ਭਿਵਾਨੀ ਮੰਦਰ ਵਿਖੇ ਵਣ ਮਹਾਂਉਤਸਵ ਮਨਾਇਆ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਹੈਪੀ)-ਵਾਤਾਵਰਨ ਦੀ ਸ਼ੁੱਧਤਾ ਲਈ ਯਤਨਸ਼ੀਲ ਸੱਤਿਆ ਸਨਾਤਨ ਸੇਵਾ ਸੰਮਤੀ ਨੇ ਸਿੰਘ ਭਿਵਾਨੀ ਮੰਦਰ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ | ਇਸ ਮੌਕੇ ਮੰਦਰ ਸਿੰਘ ਭਿਵਾਨੀ ਦੇ ਮਹੰਤ ਗੌਰਵ ਗਿਰ ਨੇ ਸਮਿਤੀ ...

ਪੂਰੀ ਖ਼ਬਰ »

ਜਸਬੀਰ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਤਲਵੰਡੀ ਚੌਧਰੀਆਂ, 22 ਮਈ (ਪਰਸਨ ਲਾਲ ਭੋਲਾ) - ਬੀਤੇ ਕੱਲ੍ਹ ਹੋਏ ਮਾਮੂਲੀ ਤਕਰਾਰ ਤੋਂ ਹਰਦੇਵ ਸਿੰਘ ਥਾਣੇਦਾਰ ਨੇ ਗੋਲੀਆਂ ਮਾਰ ਕੇ ਜਸਬੀਰ ਸਿੰਘ ਦਾ ਕਤਲ ਕਰ ਦਿੱਤਾ ਸੀ ਉਸ ਦਾ ਅੱਜ ਪਿੰਡ ਤਲਵੰਡੀ ਚੌਧਰੀਆਂ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ | ...

ਪੂਰੀ ਖ਼ਬਰ »

ਏਜੰਸੀ ਹੋਲਡਰ ਸ੍ਰੀਕਿ੍ਸ਼ਨ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਭੁਲੱਥ, 22 ਮਈ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ) - ਕਸਬਾ ਭੁਲੱਥ ਦੇ ਸ਼ਰਮਾ ਨਿਊਜ਼ ਏਜੰਸੀ ਦੇ ਮਾਲਕ ਸੇਵਾ ਮੁਕਤ ਅਧਿਆਪਕ ਸ਼੍ਰੀਕਿ੍ਸ਼ਨ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਜਿਹੀ ਬਿਮਾਰੀ ਉਪਰੰਤ ਅਕਾਲ ਚਲਾਣਾ ਹੋ ਗਿਆ ਸੀ, ਨਮਿੱਤ ਅੱਜ ਪੇਲੀਆ ਪੈਲੇਸ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਲਗਾਏ ਕੈਂਪ 'ਚ 50 ਤੋਂ ਵੱਧ ਮਰੀਜ਼ਾਂ ਦੀ ਜਾਂਚ

ਸਿੱਧਵਾਂ ਦੋਨਾ, 22 ਮਈ (ਅਵਿਨਾਸ਼ ਸ਼ਰਮਾ) - ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੇ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸ਼ਾਹਪੁਰ ਕੈਂਪਸ ਅਤੇ ਸਰਪੰਚ ਪਿੰਡ ਸਿੱਧਵਾਂ ਦੋਨਾਂ ਜਸਵਿੰਦਰ ਸਿੰਘ ਗਿੱਲ ਦੀ ਸਹਾਇਤਾ ਨਾਲ ਮੁਫ਼ਤ ਫਿਜ਼ਿਉਥਰੈਪੀ ਮੈਡੀਕਲ ਕੈਂਪ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦਫ਼ਤਰ 'ਚ ਹਰਬੰਸ ਲਾਲ ਨੇ ਸੀਨੀਅਰ ਆਡਿਟ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 22 ਮਈ (ਵਿਸ਼ੇਸ਼ ਪ੍ਰਤੀਨਿਧ) - ਸੀਨੀਅਰ ਆਡੀਟਰ ਅਫ਼ਸਰ ਵਜੋਂ ਪਦਉੱਨਤ ਹੋਣ ਉਪਰੰਤ ਹਰਬੰਸ ਲਾਲ ਨੇ ਸਹਿਕਾਰੀ ਸਭਾਵਾਂ ਦਫ਼ਤਰ ਕਪੂਰਥਲਾ ਵਿਚ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਸਹਿਕਾਰੀ ...

ਪੂਰੀ ਖ਼ਬਰ »

ਗਿਆਰ੍ਹਵੀਂ ਵਾਲੀ ਸਰਕਾਰ ਜਗਪਾਲਪੁਰ ਵਿਖੇ ਦੋ ਦਿਨਾ ਜੋੜ ਮੇਲਾ ਕੱਲ੍ਹ

ਫਗਵਾੜਾ, 22 ਮਈ (ਅਸ਼ੋਕ ਕੁਮਾਰ ਵਾਲੀਆ) - ਗਿਆਰ੍ਹਵੀਂ ਵਾਲੀ ਸਰਕਾਰ ਵੈੱਲਫੇਅਰ ਸੁਸਾਇਟੀ ਜਗਪਾਲਪੁਰ ਰਜਿ: ਫਗਵਾੜਾ ਵਲੋਂ ਦਰਬਾਰ ਗਿਆਰ੍ਹਵੀਂ ਵਾਲੀ ਸਰਕਾਰ ਪਿੰਡ ਜਗਪਾਲਪੁਰ ਵਿਖੇ ਸਾਲਾਨਾ ਜੋੜ ਮੇਲਾ 24 ਤੇ 25 ਮਈ ਦਿਨ ਮੰਗਲਵਾਰ ਤੇ ਬੁੱਧਵਾਰ ਨੂੰ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਨੇ ਲੋੜਵੰਦ ਪਰਿਵਾਰ ਨੂੰ ਦਿੱਤੀ ਵਿੱਤੀ ਸਹਾਇਤਾ

ਬੇਗੋਵਾਲ, 22 ਮਈ (ਸੁਖਜਿੰਦਰ ਸਿੰਘ) - ਪੂਰੇ ਡਿਸਟਿ੍ਕਟ ਵਿਚ ਅੱਵਲ ਰਹਿਣ ਵਾਲੀ ਤੇ ਇਲਾਕੇ ਵਿਚ ਆਪਣੇ ਸਮਾਜ ਸੇਵੀ ਕੰਮਾਂ ਤੋਂ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਪ੍ਰਧਾਨ ਹਰਵਿੰਦਰ ਸਿੰਘ ਜੈਦ ਦੀ ਅਗਵਾਈ ਹੇਠ ਅੱਜ ਲੋੜਵੰਦ ਪਰਿਵਾਰ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਡਾਕਟਰ ਦੀ ਨਿਯੁਕਤੀ 'ਤੇ ਪੰਚਾਇਤ ਵਲੋਂ ਸਰਕਾਰ ਦਾ ਧੰਨਵਾਦ

ਖਲਵਾੜਾ, 22 ਮਈ (ਮਨਦੀਪ ਸਿੰਘ ਸੰਧੂ) - ਪਿੰਡ ਸਾਹਨੀ ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਮੈਡੀਕਲ ਸਹੂਲਤਾਂ ਵਾਸਤੇ ਸੀ.ਐਚ.ਓ. ਦੀ ਨਿਯੁਕਤੀ ਦੀ ਲੋੜ ਸੀ | ਪਿੰਡ ਸਾਹਨੀ ਅਤੇ ਕੁੱਝ ਹੋਰ ਪਿੰਡਾਂ ਦੇ ਲੋਕਾਂ ਨੂੰ ਸਾਧਾਰਨ ਬਿਮਾਰੀਆਂ ਦੇ ਇਲਾਜ ਲਈ ਵੀ ਦੂਰ ਦੁਰਾਡੇ ਪਿੰਡ ...

ਪੂਰੀ ਖ਼ਬਰ »

ਗੁਰਦੁਆਰਾ ਸੰਤਘਾਟ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਤੇ ਹਲਕਾ ਸ਼ਾਹਕੋਟ ਤੋਂ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਜਿੱਤ ਦੀ ਖ਼ੁਸ਼ੀ 'ਚ ਸਥਾਨਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਵਿਖੇ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਐਕਸਪੈੱ੍ਰਸ ਵੇਅ ਨਾਲ ਪ੍ਰਭਾਵਿਤ ਹੋ ਰਹੇ ਕਿਸਾਨਾਂ ਨਾਲ ਵਿਧਾਇਕ ਇੰਦਰਪ੍ਰਤਾਪ ਨੇ ਕੀਤੀ ਮੀਟਿੰਗ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਹੈਪੀ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਉਸਾਰੇ ਜਾ ਰਹੇ ਦਿੱਲੀ-ਕਟੜਾ-ਅੰਮਿ੍ਤਸਰ ਤੇ ਜਾਮਨਗਰ ਬਠਿੰਡਾ ਐਕਸਪੈੱ੍ਰਸ ਵੇਅ ਜੋ ਕਿ ਹਲਕਾ ਸੁਲਤਾਨਪੁਰ ਲੋਧੀ ਦੇ 22 ਪਿੰਡਾਂ ਦੀਆਂ ਜ਼ਮੀਨਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ | ਐਕਸਪੈੱ੍ਰਸ ...

ਪੂਰੀ ਖ਼ਬਰ »

ਪੀਰ ਸਖੀ ਸੁਲਤਾਨ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਮਨਾਇਆ

ਫੱਤੂਢੀਂਗਾ, 22 ਮਈ (ਬਲਜੀਤ ਸਿੰਘ)-ਪਿੰਡ ਖੈੜਾ ਬੇਟ ਵਿਖੇ ਪੀਰ ਬਾਬਾ ਸਖੀ ਸੁਲਤਾਨ ਦੀ ਦਰਗਾਹ 'ਤੇ ਸਮੂਹ ਨਗਰ ਨਿਵਾਸੀਆਂ, ਇਲਾਕਾ ਨਿਵਾਸੀਆਂ ਤੇ ਐੱਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮਨਾਇਆ ਗਿਆ | ਇਸ ਮੌਕੇ ਦਰਬਾਰ 'ਤੇ ਚਾਦਰ ਅਤੇ ਝੰਡਾ ਚੜ੍ਹਾਉਣ ਦੀ ...

ਪੂਰੀ ਖ਼ਬਰ »

ਚੋਣ ਜਾਬਤੇ ਦੀ ਭੇਟ ਚੜ੍ਹੀਆਂ ਅਧੂਰੀਆਂ ਸੜਕਾਂ ਬਣਾਉਣ ਦੀ ਮੰਗ

ਤਲਵੰਡੀ ਚੌਧਰੀਆਂ, 22 ਮਈ (ਪਰਸਨ ਨਾਲ ਭੋਲਾ) - ਵਿਧਾਨ ਸਭਾ ਚੋਣਾਂ 2021 ਨੂੰ ਲੈ ਕੈ ਪੰਜਾਬ ਦੀ ਕਾਂਗਰਸ ਵਲੋਂ ਰਹਿੰਦੀ ਪੰਜਵੇਂ ਸਾਲ ਪੰਚਾਇਤਾਂ ਅਤੇ ਹੋਰ ਵਿਭਾਗਾਂ ਨੂੰ ਮੰਤਰੀਆਂ ਅਤੇ ਐਮ. ਐਲ. ਏਜ ਨੇ ਦਿਲ ਖੋਹਲ ਕੇ ਪੈਸੇ ਵੰਡੇ ਕਿ ਰਹਿੰਦੇ ਵਿਕਾਸ ਕਾਰਜ ਹੁੰਦੇ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ 'ਚ ਰੋਜ਼ਗਾਰ ਸੰਬੰਧੀ ਵਿਸ਼ੇਸ਼ ਲੈਕਚਰ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ, ਥਿੰਦ) - ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਰੋਜ਼ਗਾਰ ਦਫ਼ਤਰ ਕਪੂਰਥਲਾ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਰਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਪਤਨੀ ਜ਼ਖ਼ਮੀ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ-ਹੁਸ਼ਿਆਰਪੁਰ ਸੜਕ 'ਤੇ ਰਾਵਲਪਿੰਡੀ ਲਾਗੇ ਮੋਟਰਸਾਈਕਲ ਦਾ ਟਾਇਰ ਅਚਾਨਕ ਪੈਂਚਰ ਹੋ ਜਾਣ ਕਾਰਨ ਬੇਕਾਬੂ ਹੋਏ ਮੋਟਰਸਾਈਕਲ ਦੇ ਡਿਗਣ ਕਾਰਨ ਪਤੀ ਪਤਨੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਰਿਹਾਣਾ ਜੱਟਾ ਵਿਖੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

ਫਗਵਾੜਾ, 22 ਮਈ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾਂ ਵਿਖੇ ਖੇਡ ਸਟੇਡੀਅਮ ਨੂੰ ਉਸਾਰਨ ਦੇ ਕੰਮ ਦਾ ਨੀਂਹ ਪੱਥਰ ਸੰਤ ਬਾਬਾ ਹਰਦੀਪ ਸਿੰਘ ਰਿਹਾਣਾ ਜੱਟਾ ਅਤੇ ਸਰਪੰਚ ਹਰਦੀਪ ਸਿੰਘ ਦੀਪਾ ਵਲੋਂ ਸਮੂਹ ਗ੍ਰਾਂਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

'ਆਪ' ਦੀਆਂ ਦੋ ਮਹਿਲਾ ਵਰਕਰਾਂ ਵਲੋਂ ਹਲਕਾ ਇੰਚਾਰਜ ਮੰਜੂ ਰਾਣਾ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 22 ਮਈ (ਸਡਾਨਾ)-ਦੋ ਬਜ਼ੁਰਗ ਆਮ ਆਦਮੀ ਪਾਰਟੀ ਦੀਆਂ ਵਰਕਰ ਔਰਤਾਂ ਵਲੋਂ ਹਲਕਾ ਇੰਚਾਰਜ ਮੰਜੂ ਰਾਣਾ ਦੇ ਦਫ਼ਤਰ ਦੇ ਬਾਹਰ ਉਨ੍ਹਾਂ ਦੇ ਖ਼ਿਲਾਫ਼ ਧਰਨਾ ਲਗਾ ਦਿੱਤਾ ਤੇ ਦੋਸ਼ ਲਗਾਏ ਕਿ ਹਲਕਾ ਇੰਚਾਰਜ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਤੇ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਧਾਲੀਵਾਲ ਬੇਟ 'ਚ ਵਿੱਤੀ ਜਾਗਰੂਕਤਾ ਕੈਂਪ ਲਗਾਇਆ

ਢਿੱਲਵਾਂ, 22 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਸਹਿਕਾਰੀ ਬੈਂਕ ਧਾਵੀਵਾਲ ਬੇਟ ਵਿਚ ਗਾਹਕ ਅਤੇ ਬੈਂਕ ਦੇ ਆਪਸੀ ਸੰਬੰਧਾਂ ਨੂੰ ਸੁਖਾਵੇਂ, ਸਰਲ ਅਤੇ ਭਰੋਸੇਯੋਗ ਬਣਾਈ ਰੱਖਣ ਤੇ ਨਬਾਰਡ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸੰਬੰਧੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਥਾਂ ਮੱਕੀ, ਗੰਨਾ, ਆਲੂ, ਮੂੰਗਫਲੀ ਤੇ ਕਪਾਹ ਵਰਗੀਆਂ ਫ਼ਸਲਾਂ ਨੂੰ ਤਰਜੀਹ ਦੇਣ-ਭੁੰਗਰਨੀ

ਫਗਵਾੜਾ, 22 ਮਈ (ਤਰਨਜੀਤ ਸਿੰਘ ਕਿੰਨੜਾ) - ਸੀਨੀਅਰ ਅਕਾਲੀ ਆਗੂ ਅਤੇ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਸਰਪ੍ਰਸਤ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਦੇਖਦੇ ...

ਪੂਰੀ ਖ਼ਬਰ »

ਦੀ ਪਟਵਾਰ ਯੂਨੀਅਨ ਵਲੋਂ ਐਸ.ਡੀ.ਐਮ. ਭੁਲੱਥ ਦਾ ਸਵਾਗਤ

ਭੁਲੱਥ, 22 ਮਈ (ਸੁਖਜਿੰਦਰ ਸਿੰਘ ਮੁਲਤਾਨੀ) - ਅੱਜ ਦੀ ਪਟਵਾਰ ਯੂਨੀਅਨ ਭੁਲੱਥ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਨਵੇਂ ਆਏ ਐਸਡੀਐਮ ਡਾ: ਸੰਜੀਵ ਕੁਮਾਰ ਨੂੰ ਸਬਡਵੀਜ਼ਨ ਭੁਲੱਥ ਦਾ ਚਾਰਜ ਸੰਭਾਲਣ ਤੇ ਜੀ ਆਇਆਂ ਆਖਿਆ | ਇਸ ਮੌਕੇ ਸਮੂਹ ਯੂਨੀਅਨ ਵਲੋਂ ...

ਪੂਰੀ ਖ਼ਬਰ »

ਢਿਲਵਾਂ ਨਜ਼ਦੀਕ ਬਰਮਾਂ ਨੂੰ ਖ਼ਾਲੀ ਕਰਵਾਉਣ ਦੀ ਮੰਗ

ਢਿਲਵਾਂ, 22 ਮਈ (ਪੱਤਰ ਪ੍ਰੇਰਕ) - ਇਕ ਪਾਸੇ ਜਿੱਥੇ ਸੰਪਰਕ ਸੜਕਾਂ ਦੇ ਬਰਮ ਨਾਮਾਤਰ ਰਹਿ ਗਏ ਹਨ, ਉੱਥੇ ਹੁਣ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਵੱਖ-ਵੱਖ ਲੋਕਾਂ ਵਲੋਂ ਰਾਸ਼ਟਰੀ ਰਾਜ ਮਾਰਗ ਦੇ ਬਰਮਾਂ 'ਤੇ ਚਲਾਏ ਜਾ ਰਹੇ ਆਪੋ ਆਪਣੇ ਕੰਮਾਂ ਦੇ ਕਾਰਨ ਬਰਮ ਆਪਣੇ ਅਧੀਨ ਕੀਤੇ ...

ਪੂਰੀ ਖ਼ਬਰ »

ਬਲੱਡ ਬੈਂਕ ਵਲੋਂ 161ਵੇਂ ਮਹੀਨਾਵਾਰ ਸਮਾਗਮ ਦੌਰਾਨ 75 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਫਗਵਾੜਾ, 22 ਮਈ (ਤਰਨਜੀਤ ਸਿੰਘ ਕਿੰਨੜਾ) - ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ 161ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੀਆਂ ਸਿਖਿਆਰਥਣਾਂ ਨੇ ਅਥਲੈਟਿਕਸ 'ਚ ਮਾਰੀਆਂ ਮੱਲਾਂ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਹੈਪੀ) - ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਈਆਂ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ ਬਿਹਤਰੀਨ ਪ੍ਰਦਰਸ਼ਨ ਕੀਤਾ | ਸੰਸਥਾ ਦੀ ਸੀਨੀਅਰ ਇੰਸਟਰਕਟਰ ਮੋਨਿਕਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨਡਾਲਾ ਨੇ ਮਸਲਿਆਂ ਸੰਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਨਡਾਲਾ, 22 ਮਈ (ਮਾਨ) - ਕਿਸਾਨ ਯੂਨੀਅਨ ਨਡਾਲਾ ਵਲੋਂ ਕਸਬੇ ਨਡਾਲਾ ਦੇ ਭਖਦੇ ਮਸਲਿਆ ਦੇ ਹੱਲ ਕਰਵਾਉਣ ਲਈ ਐਸ.ਡੀ.ਐਮ. ਭੁਲੱਥ ਸੰਜੀਵ ਕੁਮਾਰ ਨੂੰ ਇਕ ਮੰਗ ਪੱਤਰ ਦੇ ਕੇ ਉਨ੍ਹਾਂ ਦੇ ਧਿਆਨ ਵਿਚ ਇਨ੍ਹਾਂ ਦੇ ਹੱਲ ਕਰਨ ਲਈ ਬੇਨਤੀ ਕੀਤੀ ਹੈ | ਇਸ ਸਬੰਧੀ ਮੰਗ ਪੱਤਰ ਵਿਚ ...

ਪੂਰੀ ਖ਼ਬਰ »

ਪੰਜਾਬ 'ਚ ਪੰਜਾਬੀ ਭਾਸ਼ਾ ਕਮਿਸ਼ਨ ਬਣੇ-ਪਲਾਹੀ

ਫਗਵਾੜਾ, 22 ਮਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬੀ ਦੇ ਉੱਘੇ ਕਾਲਮਨਵੀਸ ਪੱਤਰਕਾਰਾਂ, ਲੇਖਕਾਂ, ਬੁੱਧੀਜੀਵੀਆਂ ਨੇ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਇਕ ਸਾਂਝਾ ਖ਼ਤ ਲਿਖਕੇ ਸੁਝਾਇਆ ਹੈ ਕਿ ਪੰਜਾਬੀ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੰਜਾਬੀ ਭਾਸ਼ਾ ਕਮਿਸ਼ਨ ਦੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਮੰਗਾਂ ਸੰਬੰਧੀ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਲਗਾਇਆ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ) - ਸਫ਼ਾਈ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਅੱਜ ਸਫ਼ਾਈ ਕਰਮਚਾਰੀ ਯੂਨੀਅਨ (ਆਜ਼ਾਦ) ਦੀ ਅਗਵਾਈ 'ਚ ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਕਰੀਬ ਤਿੰਨ ਘੰਟੇ ਧਰਨਾ ਦਿੱਤਾ ਗਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX