ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)-ਸਿੱਖ ਧਰਮ ਨੂੰ ਮੀਰੀ-ਪੀਰੀ ਤੇ ਭਗਤੀ ਤੇ ਸ਼ਕਤੀ ਦਾ ਨਿਵੇਕਲਾ ਸਿਧਾਂਤ ਦੇਣ ਵਾਲੇ ਛੇਵੇਂ ਸਿੱਖ ਗੁਰੂ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਤਾਗੱਦੀ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਦੀ ਪਰਿਕਰਮਾ ਵਿਚ ਪਵਿੱਤਰ ਸਰੋਵਰ ਕਿਨਾਰੇ ਸਥਿਤ ਇਤਿਹਾਸਕ ਗੁਰਦੁਆਰਾ ਬੀਬੀ ਕੌਲਾਂ ਜੀ, ਸ੍ਰੀ ਕੌਲਸਰ ਸਾਹਿਬ ਵਿਖੇ ਅੱਜ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਬੀਬੀ ਕੌਲਾਂ ਜੀ ਹਸਪਤਾਲ ਕਟੜਾ ਦਲ ਸਿੰਘ ਦੇ ਸਹਿਯੋਗ ਨਾਲ 55ਵਾਂ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਸਹਿਤ ਸਜਾਇਆ ਗਿਆ | ਬਾਅਦ ਦੁਪਹਿਰ 3 ਵਜੇ ਤੋਂ ਦੇਰ ਅੱਧੀ ਰਾਤ ਤੱਕ ਸਜਾਏ ਗਏ ਇਸ ਮਹਾਨ ਸਾਲਾਨਾ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਹਜ਼ੂਰੀ ਰਾਗੀ ਤੇ ਹੋਰ ਪ੍ਰਸਿੱਧ ਕੀਰਤਨੀ ਜਥਿਆਂ ਤੇ ਵੱਖ-ਵੱਖ ਧਾਰਮਿਕ ਸੁਸਾਇਟੀਆਂ ਦੇ ਜਥਿਆਂ ਨੇ ਕਥਾ ਕੀਰਤਨ ਤੇ ਗੁਰਇਤਿਹਾਸ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਸਲੂਜਾ ਤੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਉਦੱਮ ਸਦਕਾ ਸਜਾਏ ਇਸ ਵਿਸ਼ਾਲ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਕੀਰਤਨ ਕੌਂਸਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਤਰਸੇਮ ਸਿੰਘ ਪ੍ਰਚਾਰਕ ਸ਼ੋ੍ਰਮਣੀ ਕਮੇਟੀ, ਭਾਈ ਮਹਿਤਾਬ ਸਿੰਘ ਜਲੰਧਰ, ਭਾਈ ਤਰਜਿੰਦਰ ਸਿੰਘ ਅੰਮਿ੍ਤਸਰ ਸੰਗੀਤ ਸਭਾ, ਭਾਈ ਤੇਜਪਾਲ ਸਿੰਘ, ਬੀਬੀ ਪਰਮਜੀਤ ਕੌਰ ਪੰਮਾ ਭੈਣਜੀ ਤੇ ਬੀਬੀ ਹਰਵੀਨ ਕੌਰ ਜਥਾ ਭਲਾਈ ਕੇਂਦਰ, ਭਾਈ ਸਰਬਜੀਤ ਸਿੰਘ ਤੇ ਮਾਤਾ ਗੰਗਾ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮੇਤ ਹੋਰ ਕੀਰਤਨੀ ਜਥਿਆਂ ਵਲੋਂ ਛੇਵੇਂ ਪਾਤਸ਼ਾਹ ਦੇ ਜੀਵਨ ਤੇ ਗੁਰਇਤਿਹਾਸ ਸਰਵਣ ਕਰਾਏ ਜਾਣ ਤੋਂ ਇਲਾਵਾ ਗੁਰਬਾਣੀ ਕਥਾ- ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ ਗਿਆ | ਸਮਾਪਤੀ ਮੌਕੇ ਅਰਦਾਸ ਉਪਰੰਤ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੰਤ ਬਾਬਾ ਭੂਰੀ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਮੈਨੇਜਰ ਬਘੇਲ ਸਿੰਘ ਤੋਂ ਇਲਾਵਾ ਭਾਈ ਤਰਜਿੰਦਰ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਇੰਦਰਜੀਤ ਸਿਘ ਬਿੱਲਾ, ਗੁਰਪ੍ਰਤਾਪ ਸਿੰਘ ਰਾਜੂ ਸਲੂੁਜਾ, ਹਰਮੀਤ ਸਿੰਘ, ਭਜਨ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਸਿੰਘ ਟੋਨੀ, ਸਿਮਰਨਜੀਤ ਸਿੰਘ ਤੇ ਅਮਰਜੀਤ ਸਿੰਘ ਭਾਟੀਆ ਸਮੇਤ ਦੂਰੋਂ ਨੇੜਿਓੁਾ ਪੁੱਜੀਆਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਲੰਬੇ ਸਮੇਂ ਤੋਂ ਬਾਅਦ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ | ਲਗਭਗ 46 ਦਿਨਾਂ ਬਾਅਦ ਕੇਂਦਰ ਸਰਕਾਰ ਵਲੋਂ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ...
ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅੱਜ 7 ਆਈ. ਏ. ਐਸ. ਤੇ 34 ਪੀ. ਸੀ. ਐਸ. ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਦੌਰਾਨ ਕਰਨੈਲ ਸਿੰਘ ਨੂੰ ਨਗਰ ਨਿਗਮ ਅੰਮਿ੍ਤਸਰ ਦਾ ਕਮਿਸ਼ਨਰ ਲਗਾਇਆ ਗਿਆ ਹੈ | ਉਹ ਵਧੀਕ ਸਕੱਤਰ ਮਾਲ ਤੇ ਪੁਨਰਵਾਸ, ਡਾਇਰੈਕਟਰ ਭੂਮੀ ...
ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਏ.ਟੀ.ਪੀ ਵਲੋਂ ਸਮਰੱਥਾ ਦੇ ਵੱਧ ਕੰਮ ਦਿਤੇ ਜਾਣ ਕਰਕੇ ਮਾਨਸਿਕ ਤੌਰ ਤੇ ਪ੍ਰੇਸ਼ਾਨੀ ਦਾ ਸਾਹਮਣਾ ਕੀਤੇ ਜਾਣ ਦਾ ਹਵਾਲਾ ਦਿੰਦੇ ਹੋਏ ਆਪਣੇ ਵਕੀਲ ਵਰਿੰਦਰ ਕੁਮਾਰ ਸਧੀਰ ਰਾਹੀਂ ਨਗਰ ਨਿਗਮ ਦੇ ...
ਅੰਮਿ੍ਤਸਰ, 23 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਾਰਡ ਨੰਬਰ 63 ਦੇ ਇਲਾਕੇ ਕੋਟ ਰਲੀਆ ਰਾਮ ਦੀਆਂ ਪਾਰਕਾਂ ਨਸ਼ੇੜੀਆਂ ਦਾ ਅੱਡਾ ਬਣੀਆਂ ਹੋਈਆਂ ਹਨ | ਆਲਮ ਇਹ ਹੈ ਕਿ ਸਾਹਮਣੇ ਪੁਲਿਸ ਥਾਣਾ ਹੋਣ ਦੇ ਬਾਵਜੂਦ ਇਨ੍ਹਾਂ ਦੇ ਕਾਰਵਾਈ ਨਹੀਂ ਹੋ ਰਹੀ, ਜਿਸ ਕਾਰਨ ਇਲਾਕਾ ਨਿਵਾਸੀਆਂ ...
ਵੇਰਕਾ, 23 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਦੇ ਇਲਾਕੇ ਗ੍ਰੀਨ ਫੀਲਡ 'ਚ ਮਜੀਠਾ ਰੋਡ ਵਿਖੇ ਇਕ ਇਲੈਕਟ੍ਰੀਕਲ ਦੇ ਦੋ ਮੰਜ਼ਿਲਾ ਸ਼ੋਅ ਰੂਮ 'ਚ ਅੱਜ ਸਵੇਰੇ ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਅੱਗ ਨਾਲ ਲੱਖਾਂ ਦਾ ਕੀਮਤੀ ਸਾਮਾਨ ਨਸ਼ਟ ਹੋ ਗਿਆ | ਪ੍ਰਭਾਵਿਤ ਦੁਕਾਨ ...
ਅੰਮਿ੍ਤਸਰ, 23 ਮਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਦੇ ਅੰਮਿ੍ਤਸਰ-1 ਡੀਪੂ 'ਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੀ ਹਾਜ਼ਰੀ ਵਿਚ ਓਪਨ ਬੋਲੀ ਸ਼ਾਂਤੀਪੂਰਵਕ ਮਾਹੌਲ 'ਚ ਸੰਪੰਨ ਹੋ ਗਈ, ਜਿਸ ਦੌਰਾਨ ਟਰਾਂਸਪੋਰਟ ਵਿਭਾਗ ਨੂੰ ਇਕੱਲੇ ...
ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਦੇਸ਼ ਦੀ ਰੀੜ੍ਹ ਦੀ ਹੱਡੀ ਮੰਨੇ ਜਾਣ ਵਾਲੇ ਸਨਅਤੀ ਖੇਤਰ ਅਤੇ ਦੇਸ਼ ਦੇ ਕਮਾਊ ਪੁੱਤ ਮੰਨੇ ਜਾਂਦੇ ਵਪਾਰਕ ਅਦਾਰਿਆਂ ਨੂੰ ਭਾਰੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਾਲਾਤ ਇਹ ਬਣ ਚੁਕੇ ਹਨ ਕਿ ਛੋਟੀਆਂ ਜਾਂ ਦਰਮਿਆਨੀਆਂ ...
ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਦੀਵਾਨ ਦੇ ਮੁੱਖ ਦਫ਼ਤਰ ਕੰਪਲੈਕਸ 'ਚ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦੀ ...
ਅੰਮਿ੍ਤਸਰ, 23 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਲੱਗੀ ਇਕ ਆਟੋਮੈਟਿਕ ਵੈਂਡਿੰਗ ਮਸ਼ੀਨ 'ਚੋਂ ਤਕਰੀਬਨ ਸਵਾ 2 ਸਾਲਾਂ ਬਾਅਦ ਮੁੜ ਟਿਕਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਕਰਕੇ ਯਾਤਰੀਆਂ ਨੂੰ ਜਨਰਲ ਟਿਕਟ ਕਾਉਂਟਰ ਦੀ ਖਿੜਕੀਆਂ ਦੇ ਬਾਹਰ ...
ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਇਥੇ ਮਰੀਜ਼ ਬਣ ਕੇ ਡਾਕਟਰ ਨੂੰ ਲੁੱਟਣ ਆਏ ਦੋ ਨੌਜਵਾਨਾਂ ਨੂੰ ਲੋਕਾਂ ਨੇ ਮੌਕੇ 'ਤੇ ਕਾਬੂ ਕਰ ਲਿਆ ਤੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਇਹ ਡਾਕਟਰ ਨਾਲ ਹੱਥੋਪਾਈ ਕਰਕੇ ਉਸਦਾ ਪਰਸ ਖੋਹ ਕੇ ਭੱਜ ਰਹੇ ਸਨ | ਮਿਲੇ ਵੇਰਵਿਆਂ ...
ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਆਮ ਲੋਕਾਂ ਦੇ ਇਲਾਜ਼ ਲਈ ਲਗਭਗ ਸਾਰੇ ਹੀ ਨਿੱਜੀ ਹਸਪਤਾਲਾਂ ਨਾ ਆਯੂਸ਼ਮਾਨ ਸਰਬਤ ਸਿਹਤ ਯੋਜਨਾਂ ਦੇ ਕਾਰਡ 'ਤੇ ਇਲਾਜ ਕਰਨ ਤੋਂ ਹੱਥ ਖੜੇ ਕਰ ਦਿੱਤੇ ਹਨ ਜਿਸ ਕਾਰਨ ਮਰੀਜਾਂ ਨੂੰ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...
ਅੰਮਿ੍ਤਸਰ, 23 ਮਈ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ 63ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ | ਇਸ ਵਿਚਕਾਰ ਪਿਛਲਾ ਇਕ ਬੈਚ, ਜੋ ਕੋਰੋਨਾ ਕਾਲ ਦੇ ਕਾਰਨ ਡਿਗਰੀ ਸਮਾਰੋਹ ਵਿਚ ਸ਼ਾਮਿਲ ਨਹੀਂ ਹੋ ਸਕਿਆ, ਉਸ ਬੈਚ ਨੇ ਵੀ ਮੌਜੂਦਾ ਪਾਸ ...
ਛੇਹਰਟਾ¸ ਧਾਰਮਿਕ ਬਿਰਤੀ ਤੇ ਨਿੱਘੇ ਸੁਭਾਅ ਵਾਲੀ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਇਕਬਾਲ ਸਿੰਘ ਸੰਧੂ ਦਾ ਜਨਮ 1949 ਨੂੰ ਪਿਤਾ ਅਜੀਤ ਸਿੰਘ ਸੰਧੂ ਤੇ ਮਾਤਾ ਸਰਦਾਰਨੀ ਮਹਿੰਦਰ ਕੌਰ ਦੇ ਗ੍ਰਹਿ ਪਿੰਡ ਘਨੂੰਪੁਰ ਜ਼ਿਲ੍ਹਾ ਅੰਮਿ੍ਤਸਰ ਵਿਖੇ ਹੋਇਆ | ਮੁੱਢਲੀ ਸਿੱਖਿਆ ...
ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਡਾ: ਸ਼ਕੀਨ ਆਈ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਅੱਖਾਂ ਵਿਭਾਗ ਦੇ ਮੁਖੀ ਡਾ: ਸ਼ਕੀਨ ਸਿੰਘ ਨੂੰ ਸਰਬਸਮੰਤੀ ਨਾਲ ਓਕਲੂਰ ਟਰੌਮਾ ਸੁਸਾਇਟੀ ਆਫ ਇੰਡੀਆਂ ਦੇ ਸਰਬਸੰਮਤੀ ਨਾਲ ਵਾਈਸ ...
ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਦੱਖਣੀ ਤੋਂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੇ ...
ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)-ਨਗਰ ਨਿਗਮ 'ਚ ਬਾਹਰੀ ਸਾਧਨਾ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਨੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪਨੋਰਮਾ ਵਿਖੇ ਬੈਠਕ ਕੀਤੀ | ਜਿਸ ਵਿਚ ਸਫ਼ਾਈ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਨੋਦ ਬਿੱਟਾ ਅਤੇ ਚੇਅਰਮੈਨ ਸੁਰਿੰਦਰ ਟੋਨਾ ਨੇ ...
ਅੰਮਿ੍ਤਸਰ, 23 ਮਈ (ਸਟਾਫ ਰਿਪੋਰਟਰ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਭਾਰਤ ਸਰਕਾਰ ਦੁਆਰਾ ਚਲਾਈ ਗਈ 'ਏਕ ਭਾਰਤ ਸ੍ਰੇਸ਼ਠ ਭਾਰਤ' ਮੁਹਿੰਮ ਤਹਿਤ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੋ. ਰਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਆਂਧਰਾ ਪ੍ਰਦੇਸ਼ ਰਾਜ ਦੀ ਜਾਣਕਾਰੀ ਦਿੰਦੇ ...
ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ 'ਚ ਲਗਾਤਾਰ ਮੋਬਾਇਲ ਫੋਨ ਬਰਾਮਦ ਹੋ ਰਹੇ ਹਨ ਤੇ ਜੇਲ੍ਹ ਪ੍ਰਸ਼ਾਸਨ ਵਲੋਂ ਲਈ ਗਈ ਤਲਾਸ਼ੀ ਮੁਹਿੰਮ 'ਚ ਜੇਲ੍ਹ ਅੰਦਰੋਂ 9 ਹੋਰ ਮੋਬਾਇਲ ਫੋਨ ਬਰਾਮਦ ਹੋਏ ਹਨ | ਇਸ ਸਬੰਧੀ ਚਾਰ ਕੈਦੀਆਂ ਖਿਲਾਫ ਪੁਲਿਸ ਵਲੋਂ ...
ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਨੇ ਅੰਮਿ੍ਤਸਰ 'ਚ ਇਕ ਵੱਡੇ ਟੂਰਿਸਟ ਹੱਬ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਸੈਲਾਨੀਆਂ ਦੁਆਰਾ ਦੌਰਾ ਕੀਤੇ ਜਾਣ ਵਾਲੇ ਸ਼ਹਿਰਾਂ 'ਚੋਂ ਅੰਮਿ੍ਤਸਰ ਦੇਸ਼ ਦਾ ...
ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਤੂੜੀ ਲੈ ਕੇ ਇਕ ਤੋਂ ਦੂਜੇ ਜ਼ਿਲਿ੍ਹਆਂ 'ਚ ਸਪਲਾਈ ਕਰਨ ਵਾਲੇ ਟਰੈਕਟਰ ਤੇ ਟਰਾਲੀ ਚਾਲਕਾਂ ਨੂੰ ਰੋਕ ਕੇ ਉਨ੍ਹਾਂ ਨੂੰ ਧਮਕਾਉਣ ਤੇ ਹੁੰਦੀ ਧੱਕੇਸ਼ਾਹੀ ਖ਼ਿਲਾਫ਼ ਤੂੜੀ ਯੂਨੀਅਨ ਵਲੋਂ ਡੀ. ਸੀ. ਕੋਲ ਸੁਰੱਖਿਆ ਤੇ ਇਨਸਾਫ ਦੀ ਗੁਹਾਰ ...
ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਮੰਗ ਕੀਤੀ ਹੈ ਕਿ ਅਗਾਂਹ ਆਉਣ ਵਾਲੇ ਗੁਰਪੁਰਬ, ਤਿਉਹਾਰ, ਸ਼ਹੀਦੀ ਦਿਹਾੜੇ ਅਤੇ ਸਿੱਖ ਧਾਰਮਿਕ ਸਮਾਰੋਹ ਮੂਲ ਨਾਨਕਸ਼ਾਹੀ ...
ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਆਂ ਹਦਾਇਤਾਂ ਤੇ ਗਰੈਂਡ ਹੋਟਲ ਦਾ ਖਸਤਾ ਹਿੱਸਾ ਤੋੜਨ ਲਈ ਗਈ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੂੰ ਲੋਕਾਂ ਵਲੋਂ ਕਾਰਵਾਈ ਕੀਤੇ ਜਾਣ ਤੇ ਰੋਕੇ ਜਾਣ 'ਤੇ ਇਹ ਟੀਮ ਅੱਜ ਬਿਨਾਂ ਕਾਰਵਾਈ ਦੇ ਹੀ ...
ਅੰਮਿ੍ਤਸਰ, 23 ਮਈ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਜਪੁਜੀ ...
ਅੰਮਿ੍ਤਸਰ, 23 ਮਈ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਪਰਿਨਾਜ ਕੌਰ ਬਾਜਵਾ (ਸੱਤਵੀਂ-ਡੀ) ਨੇ ਚੇਅਰਮੈਨ ਡਾ. ਏ. ਐਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਸਕੇਟਿੰਗ ਦੀ ਓਪਨ ਰੋਲਰ ਚੈਂਪੀਅਨਸ਼ਿੱਪ ...
ਸੁਲਤਾਨਵਿੰਡ, 23 ਮਈ (ਗੁਰਨਾਮ ਸਿੰਘ ਬੁੱਟਰ)-ਪੁਰਾਤਨ ਸਮਿਆਂ 'ਚ ਨਹਿਰਾਂ ਦੇ ਪਾਣੀ ਨੂੰ ਲੋਕ ਪੂਰੀ ਤਰ੍ਹਾਂ ਸਾਫ ਰੱਖਣ ਲਈ ਧਿਆਨ ਦਿੰਦੇ ਸਨ ਪ੍ਰੰਤੂ ਅਜੋਕੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਕਿ ਫੋਕੀ ਆਸਥਾ ਦੇ ਨਾਮ 'ਤੇ ਲੋਕਾਂ ਵਲੋਂ ਨਹਿਰਾਂ 'ਚ ਗੁਰੂਆਂ-ਪੀਰਾਂ ...
ਵੇਰਕਾ, 23 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ ਦੇ ਇਲਾਕਿਆਂ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਾਂ 'ਚੋਂ ਤੇਲ ਚੋਰੀ ਹੋਣ ਤੋਂ ਨਿਰਾਸ਼ ਕਿਸਾਨ ਵਲੋਂ ਰੋਸ ਪ੍ਰਦਰਸ਼ਨ ਕਰਕੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੱਸਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX