ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਸੀਮਾ, ਐੱਸ.ਡੀ.ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਐੱਸ.ਡੀ.ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ ਖਡੂਰ ਸਾਹਿਬ ਦੀਪਕ ਭਾਟੀਆ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਤੀਸ਼ ਕੁਮਾਰ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ, ਭੂਮੀ ਰੱਖਿਆ ਵਿਭਾਗ, ਡ੍ਰੇਨੇਜ਼ ਵਿਭਾਗ, ਖੇਤੀਬਾੜੀ ਵਿਭਾਗ ਅਤੇ ਨਗਰ ਕੌਸਲਾਂ ਦੇ ਕਾਰਜਸਾਧਕ ਅਫ਼ਸਰ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਯਕੀਨੀ ਬਣਾਈ ਜਾਵੇ | ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ, ਪਲਾਸਟਿਕ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਬਾਇਓ ਮੈਡੀਕਲ ਵੇਸਟ ਦੀ ਸਾਂਭ-ਸੰਭਾਲ ਤੋਂ ਇਲਾਵਾ ਸੀਵਰੇਜ ਟ੍ਰੀਟਮੈਂਟ ਪਲਾਟਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦੀ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਸੀਵਰੇਜ ਦੇ ਪਾਣੀ ਨੂੰ ਸਾਫ-ਸੁਥਰਾ ਕਰਕੇ ਸਿੰਜਾਈ ਦੇ ਕੰਮਾਂ ਲਈ ਵਰਤੋਂ ਵਾਲੇ ਪ੍ਰਾਜੈਕਟਾਂ ਦੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਯਤਨਾਂ ਦਾ ਵੀ ਮੁਲਾਂਕਣ ਕੀਤਾ | ਇਸ ਦੌਰਾਨ ਉਨ੍ਹਾਂ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਟ੍ਰੀਟਮੈਂਟ ਪਲਾਟਾਂ ਵਲੋਂ ਪਾਣੀ ਸਾਫ ਕਰਨ ਲਈ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਉਨ੍ਹਾਂ ਸੀਵਰੇਜ ਬੋਰਡ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ |
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਥਾਣਾ ਸਰਹਾਲੀ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਬਲਦੇਵ ਰਾਜ ਨੇ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਅਜੇ ਦੋ ਮਹੀਨੇ ਪੂਰੇ ਹੋਏ ਹਨ, ਇਸ ਸਰਕਾਰ ਨੇ ਆਪਣਾ ਅਸਲ ਚਿਹਰਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ | ਪੰਜਾਬ ਸਰਕਾਰ ਵਲੋਂ ਗ੍ਰਾਮ ਸੇਵਕਾਂ ਅਤੇ ਹੋਰ ਵੱਖ-ਵੱਖ ਵਰਗਾਂ ਦੀ ਭਰਤੀ ਵਾਸਤੇ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਮੁਫ਼ਤ ਵਿਚ ਕਿੱਤਾ ਮੁੱਖੀ ਕੋਰਸ ਕਰਵਾਏ ਜਾਂਦੇ ਹਨ | ਪੰਜਾਬ ਸਕਿੱਲ ਡਿਵੈਲਪਮੈਂਟ ...
ਚੋਹਲਾ ਸਾਹਿਬ, 23 ਜੁਲਾਈ (ਬਲਵਿੰਦਰ ਸਿੰਘ) - ਖੱਬੀਆਂ ਪਾਰਟੀਆਂ ਦੇਸ਼ ਪੱਧਰ ਤੇ ਮਹਿੰਗਾਈ, ਬੇਰੁਜ਼ਗਾਰੀ ਤੇ ਮੋਦੀ ਸਰਕਾਰ ਦੀ ਬੁਲਡੋਜ਼ਰ ਨੀਤੀ ਵਿਰੁੱਧ ਪੂਰੇ ਪੰਜਾਬ ਵਿਚ ਪ੍ਰਦਰਸ਼ਨ ਕਰ ਰਹੀਆਂ ਹਨ | ਜਿਸ ਤਹਿਤ ਹੀ ਸੀ.ਪੀ.ਆਈ. ਬਲਾਕ ਨੌਸ਼ਹਿਰਾ-ਚੋਹਲਾ ਸਾਹਿਬ ਦੇ ...
ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ 3 ਘਰਾਂ 'ਚੋਂ ਅਣਪਛਾਤੇ ਵਿਅਕਤੀਆਂ ਵਲੋਂ 6 ਮੋਬਾਈਲ ਫੋਨ ਅਤੇ 8500 ਰੁਪਏ ਦੀ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ) - ਬਦਲ-ਬਦਲ ਕੇ ਖੇਡ ਨੀਤੀ ਨਾਲ ਪੰਜਾਬ 'ਤੇ ਰਾਜ ਕਰਦੀਆਂ ਰਹੀਆਂ ਪਿਛਲੀਆਂ ਕਾਂਗਰਸ ਤੇ ਅਕਾਲੀ ਦੀਆਂ ਸਰਕਾਰਾਂ ਨੂੰ ਜਿਸ ਤਰ੍ਹਾਂ ਪੰਜਾਬ ਵਾਸੀਆਂ ਵਲੋਂ ਬਦਲਾਅ ਚਾਹੁੰਦਿਆਂ ਉਨ੍ਹਾਂ ਦੋਨੋਂ ਪਾਰਟੀਆਂ ਨੂੰ ਬੁਰੀ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਸਿੱਖਿਆ ਨੂੰ ਹੋਰ ਬਿਹਤਰ ਬਣਾਉਣ, ਵਿਦਿਆਰਥੀਆਂ ਦੇ ਕੰਮ ਨੂੰ ਇਕ ਨਵੀਂ ਦਿਸ਼ਾ ਦੇਣ ਅਤੇ ਅਧਿਆਪਕ ਸਹਿਬਾਨ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੰਦੇ ਹੋਏ ਜ਼ਿਲ੍ਹੇ ਤਰਨ ਤਾਰਨ ਦੇ ਵੱਖ-ਵੱਖ ਕੈਟਾਗਰੀ ਨਾ ਸਬੰਧਤ ਈ.ਟੀ.ਟੀ. ਅਧਿਆਪਕਾਂ ...
ਚੋਹਲਾ ਸਾਹਿਬ, 23 ਮਈ (ਬਲਵਿੰਦਰ ਸਿੰਘ) - ਜਮਹੂਰੀ ਕਿਸਾਨ ਸਭਾ ਵਲੋਂ ਕਥਿਤ ਤੌਰ 'ਤੇ ਪੁਲਿਸ ਜ਼ਿਆਦਤੀਆਂ ਵਿਰੁੱਧ ਥਾਣਾ ਚੋਹਲਾ ਸਾਹਿਬ ਮੂਹਰੇ ਮਿਤੀ 3 ਜੂਨ ਨੂੰ ਧਰਨਾ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ...
ਹਰੀਕੇ ਪੱਤਣ, 23 ਮਈ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਦੀ 89 ਕਿੱਲੇ ਪੰਚਾਇਤੀ ਜ਼ਮੀਨ ਜੋ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਚਾਇਤੀ ਵਿਭਾਗ ਵਲੋਂ 15 ਮਈ ਨੂੰ ਨਾਜਾਇਜ਼ ਕਬਜ਼ੇ ਤੋਂ ਛੁਡਾਈ ਗਈ ਸੀ, ਜਿਸ ਦੀ ਖੁੱਲ੍ਹੀ ਬੋਲੀ ਸ੍ਰੀ ...
ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ) - ਬੱਚਿਆਂ ਵਿਚ ਅਲਰਜੀ ਦੇ ਕਈ ਲੱਛਣ ਹੋ ਸਕਦੇ ਹਨ ਕਿਉਂਕਿ ਬੱਚਿਆਂ ਵਿਚ ਅਲਰਜੀ ਵੱਡਿਆ ਨਾਲੋਂ ਜ਼ਿਆਦਾ ਹੁੰਦੀ ਹੈ ਤੇ ਅਗਰ ਕਿਸੇ ਬੱਚੇ 'ਚ ਅਲਰਜੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਮਾਹਿਰ ਡਾਕਟਰ ਪਾਸੋਂ ਬੱਚਿਆਂ ਦਾ ਚੈੱਕਅੱਪ ...
ਹਰੀਕੇ ਪੱਤਣ, 23 ਮਈ (ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ 'ਚ ਮੁਫ਼ਤ ਬੱਸ ਸਫਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਜਾਰੀ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਹਰੀ ਸਿੰਘ ਨੇ ਦੱਸਿਆ ਕਿ ਉਹ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਈਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 10-12 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਜਿਸ ਖਿਲਾਫ਼ ਪੁਲਿਸ ਵਲੋਂ ਕਤਲ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ, ਦਾ ਨਾਂਅ ਪੁਲਿਸ ਮੁਕੱਦਮੇ ਵਿਚੋਂ ਬਾਹਰ ਕਰਵਾਉਣ ਦੇ ਨਾਂਅ 'ਤੇ ਇਕ ਵਿਅਕਤੀ ਵਲੋਂ 3 ...
ਤਰਨ ਤਾਰਨ, 23 ਮਈ (ਵਿਕਾਸ ਮਰਵਾਹਾ) - ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਕਰਵਾਈ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਸ਼ਾਂਤਮਈ ਮਾਹੌਲ 'ਚ ਸੰਪੰਨ ਹੋਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਜੇਕਰ ਪ੍ਰਧਾਨ ਮੰਤਰੀ ਦੇ ਕਾਤਲ ਨੂੰ 31 ਸਾਲ ਬਾਅਦ ਰਿਹਾਈ ਮਿਲ ਸਕੀ ਹੈ ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ | ਸਾਡੇ ਦੇਸ਼ ਦੀ ਸੁਪਰੀਮ ਕੋਰਟ ਕਾਨੂੰਨ ਦੀ ਧਾਰਾ 142 ਦੇ ਅਨੁਸਾਰ ਜੇਲ੍ਹ ਵਿਚੋਂ ਕਿਸੇ ਨੁੰ ਵੀਰਿਹਾਅ ਕਰਕੇ ਉਸ ਤੇ ਹੋ ...
ਚੋਹਲਾ ਸਾਹਿਬ, 23 ਮਈ (ਬਲਵਿੰਦਰ ਸਿੰਘ) - ਕਸਬਾ ਚੋਹਲਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਘੇ ਕਿਸਾਨ ਆਗੂ ਬਲਵੰਤ ਸਿੰਘ ਜੌਣੇਕੇ ਅਤੇ ਬਾਬਾ ਬਲਵਿੰਦਰ ਸਿੰਘ ਚੋਹਲਾ ਖੁਰਦ ਦੇ ਯਤਨਾਂ ਸਦਕਾ ਬਲਾਕ ਚੋਹਲਾ ਸਾਹਿਬ ਦੇ ਆਲੇ ਦੁਆਲੇ ਦੇ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਮਿਡ ਡੇ ਮੀਲ ਵਰਕਰ ਯੂਨੀਅਨ ਵਲੋਂ ਵਰਕਰ ਦੀ ਬਹਾਲੀ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਧਰਨਾ ਦਿੱਤਾ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹੇ ਦੀ ਜਨਰਲ ਸਕੱਤਰ ਰਜਵੰਤ ਕੌਰ ਮਰਹਾਣਾ ਕੀਤੀ | ਇਸ ਮੌਕੇ ਪ.ਸ.ਸ.ਫ ਦੇ ਸੀਨੀਅਰ ਮੀਤ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਦੇਸ਼ ਦੀਆਂ ਖੱਬੀਆਂ ਪਾਰਟੀਆਂ ਦੇ ਫਰੰਟ ਨੇ ਸੱਦਾ ਦਿੱਤਾ ਹੈ ਕਿ ਮੋਦੀ ਸਰਕਾਰ ਦੀ ਮਹਿੰਗਾਈ, ਬੇਰੁਜ਼ਗਾਰੀ, ਫਿਰਕਾਪ੍ਰਸਤੀ ਤੇ ਬਲਡੋਜ਼ਰ ਨੀਤੀ ਵਿਰੁੱਧ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤੇ ਜਾਣ | ਇਸ ਦੇ ਮੱਦੇਨਜ਼ਰ ਸੀ.ਪੀ.ਆਈ, ...
ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਮੈਡੀਕਲ ਅਫਸਰ ਦੀ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਦੁਰਵਿਹਾਰ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਡਾ. ਹਰਪੁਨੀਤ ਕੌਰ ਪਤਨੀ ਡਾ. ...
ਝਬਾਲ, 23 ਮਈ (ਸੁਖਦੇਵ ਸਿੰਘ) - ਸੂਬਾ ਸਰਕਾਰ ਵਲੋਂ 1600 ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿਚ ਬਦਲਣ ਦੇ ਲਏ ਗਏ ਫੈਸਲੇ ਨੂੰ ਮੰਦਭਾਗਾ ਦੱਸਦਿਆਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਇਸ ਫੈਸਲੇ ਨੂੰ ਤਰੁੰਤ ਖਾਰਜ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਸ਼ੋਸ਼ਲ ਮੀਡੀਆ ਰਾਹੀਂ ਸਟਾਰ ਬਣੇ ਕਸ਼ਮੀਰ ਸਿੰਘ ਸੰਘਾ ਤਰਨ ਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਚ ਪਿ੍ੰਸੀਪਲ ਡਾ. ਐਚ.ਐਸ. ਭੱਲਾ ਦੇ ਸੱਦੇ 'ਤੇ ਪਹੁੰਚੇ ਜਿਥੇ ਉਹ ਵਿਦਿਆਰਥੀਆਂ ਦੇ ਰੂਬਰੂ ਅਤੇ ਉਨ੍ਹਾਂ ਨੂੰ ਅਪੀਲ ...
ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ) - ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਅਗਵਾਈ ਵਿਚ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਵਿਖੇ ਈ.ਟੀ.ਟੀ. ਕੋਰਸ ਸੈਸ਼ਨ 2019-21 ਸਾਲ ਦੂਸਰਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਵਿਦਿਆਰਥੀਆਂ ...
ਝਬਾਲ, 23 ਮਈ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਬਾਬਾ ਬੁੱਢਾ ਸਾਹਿਬ ਜੀ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਵਿਖੇ ਇਕ ਗਰੀਬ ਪਰਿਵਾਰ ਦੀ ਔਰਤ ਜੋ ਕਿ ਕੈਂਸਰ ਪੀੜਤ ਸੀ ਅਤੇ ਮਹਿੰਗਾ ਇਲਾਜ ਕਰਾਉਣ ਤੋਂ ਅਸਮਰੱਥ ਸੀ ਜਿਸ ਦਾ ...
ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ) - ਲਾਲ ਝੰਡਾ ਪੇਂਡੂ ਚੌਂਕੀਦਾਰਾਂ ਯੂਨੀਅਨ ਪੰਜਾਬ ਸੀਟੂ ਦੇ ਵਫ਼ਦ ਨੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਸੁਰਿੰਦਰ ਸਿੰਘ ਪ੍ਰੈੱਸ ਸਕੱਤਰ ਪੰਜਾਬ ਦੀ ਅਗਵਾਈ 'ਚ ਬ੍ਰਹਮ ਸ਼ੰਕਰ ਜਿੰਪਾ ਮਾਲ ਮੰਤਰੀ ਪੰਜਾਬ ਨੂੰ ...
ਸੁਰਸਿੰਘ, 23 ਮਈ (ਧਰਮਜੀਤ ਸਿੰਘ) - ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਨਗਰ ਸੁਰਸਿੰਘ ਵਿਖੇ ਪਵਿੱਤਰ ਚਰਨ ਪਾਉਣ ਦਾ 2 ਦਿਨਾਂ ਸਾਲਾਨਾ ਜੋੜ ਮੇਲਾ ਜੋ ਬੀਤੇ ਕੱਲ੍ਹ ਤੋਂ ਉਨ੍ਹਾਂ ਦੇ ਸਥਾਨਕ ਇਤਿਹਾਸਕ ਅਸਥਾਨ ਵਿਖੇ ਦੇਸ਼ ਵਿਦੇਸ਼ ਦੀਆਂ ...
ਖਡੂਰ ਸਾਹਿਬ, 23 ਮਈ (ਰਸਪਾਲ ਸਿੰਘ ਕੁਲਾਰ) - ਬਾਬਾ ਉੱਤਮ ਸਿੰਘ ਦੁਆਰਾ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਸ਼ੈਸਨ 2021-22 ਦੀ ਸੰਪੂਰਨਤਾ ਸਮੇਂ ਯੂਨੀਵਰਸਿਟੀ ਇਮਤਿਹਾਨਾਂ ਵਿਚ ...
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਆਪਣੀ ਬਿਹਤਰੀਨ ਕਾਰਜਸ਼ੈਲੀ ਸਦਕਾ ਪੂਰੇ ਪੰਜਾਬ ਵਿਚ ਵਿਲੱਖਣ ਪਛਾਣ ਬਣਾਉਣ ਵਾਲੇ ਅਤੇ ਆਪਣੀ ਮਿਹਨਤ, ਕਾਬਲੀਅਤ ਅਤੇ ਮਜ਼ਬੂਤ ਇਰਾਦਿਆਂ ਸਦਕਾ ਸਟੇਟ ਐਵਾਰਡ ਹਾਸਲ ਕਰਨ ਵਾਲੇ ਮਿਹਨਤੀ, ਦਿ੍ੜ ਸੰਕਲਪੀ ਸੁਖਵਿੰਦਰ ਸਿੰਘ ਧਾਮੀ ਨੇ ...
ਤਰਨਤਾਰਨ, 23 ਮਈ (ਵਿਕਾਸ ਮਰਵਾਹਾ) - ਕਲਾ ਸੁਮਨ ਰੰਗਮੰਗ ਦੇ ਡਾਇਰੈਕਟਰ ਅਤੇ ਹਿਮਾਚਲ ਪੰਜਾਬ ਐਡਵੇਂਚਰ ਐਸੋਸੀਏਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਰਮੇਸ਼ ਸਿੰਘ ਚੰਦੇਲ ਨੇ ਦੱਸਿਆ ਕਿ ਜਲੰਧਰ, ਅੰਮਿ੍ਤਸਰ, ਤਰਨਤਾਰਨ ਦੇ ਕੁਝ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ...
ਗੋਇਦਵਾਲ ਸਾਹਿਬ, 23 ਮਈ (ਸਕੱਤਰ ਸਿੰਘ ਅਟਵਾਲ )- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇਦਵਾਲ ਸਾਹਿਬ ਵਿਖੇ ਸਿੱਖਿਆ ਵਿਭਾਗ ਵਲੋਂ ਲਈਆਂ ਜਾ ਰਹੀਆਂ ਦੱਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਅਮਨ ਅਮਾਨ ਨਾਲ ਸਮਾਪਤ ਹੋਈਆਂ | ...
ਤਰਨ ਤਾਰਨ, 23 ਮਈ (ਵਿਕਾਸ ਮਰਵਾਹਾ) - ਸ੍ਰੀ ਸਨਾਤਨ ਧਰਮ ਸਭਾ ਤਰਨ ਤਾਰਨ ਦੀ ਇਕ ਅਹਿਮ ਮੀਟਿੰਗ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਦੇ ਗੀਤਾ ਭਵਨ ਵਿਖੇ ਪ੍ਰਧਾਨ ਪ੍ਰਮੋਦ ਕੁਮਾਰ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ...
ਸਰਾਏ ਅਮਾਨਤ ਖਾਂ, 23 ਮਈ (ਨਰਿੰਦਰ ਸਿੰਘ ਦੋਦੇ) - ਬੀ.ਕੇ.ਯੂ. ਡਕੌਂਦਾ ਜਥੇਬੰਦੀ ਦੇ ਬਲਾਕ ਗੰਡੀਵਿੰਡ ਦੇ ਅਹੁਦੇਦਾਰਾਂ ਦੀ ਬੈਠਕ ਪਿੰਡ ਗੰਡੀਵਿੰਡ ਵਿਚ ਹੋਈ, ਜਿਸ ਵਿਚ ਆਉਣ ਵਾਲੇ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਪਾਵਰਕਾਮ ਦੇ ਸਰਕਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX