ਜੈਂਤੀਪੁਰ, 23 ਮਈ (ਭੁਪਿੰਦਰ ਸਿੰਘ ਗਿੱਲ)-ਇੱਕ ਪਰਿਵਾਰ ਵਲੋਂ ਜ਼ਮੀਨੀ ਵਿਵਾਦ ਕਾਰਨ ਜੈਂਤੀਪੁਰ ਵਿਖੇ ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਧਰਨਾ ਲਗਾ ਕੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਅਤੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਇੱਕਤਰ ਕੀਤੀ ਜਾਣਕਾਰੀ ਅਨੁਸਾਰ ਧਰਨਾਕਾਰੀ ਸੁਲੱਖਣ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਬੱਜੂਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਮਾਲਕੀ ਜ਼ਮੀਨ ਵਿਚ ਉਨ੍ਹਾਂ ਦਾ ਭਤੀਜਾ ਹਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਪਾਈਪ ਲਾਈਨ ਪਾ ਰਿਹਾ ਹੈ ਜਿਸਨੂੰ ਰੋਕਣ ਲਈ ਅਸੀਂ ਪੁਲਿਸ ਪ੍ਰਸ਼ਾਸਨ ਨੂੰ ਦਰਖਾਸਤਾਂ ਦੇ ਚੁੱਕੇ ਹਾਂ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਮਜਬੂਰਨ ਇਨਸਾਫ ਲੈਣ ਲਈ ਅੱਜ ਨੈਸ਼ਨਲ ਹਾਈਵੇ ਜਾਮ ਕਰਨਾ ਪਿਆ | ਇਸ ਸਬੰਧੀ ਦੂਜੀ ਧਿਰ ਹਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਹ ਜ਼ਮੀਨ ਸਾਡੇ ਹਿੱਸੇ ਵਿਚ ਆਈ ਹੈ ਜਿਸ ਵਿਚ ਅਸੀਂ ਪਾਈਪਲਾਈਨ ਪਾ ਰਹੇ ਹਾਂ ਕਿ ਪਾਣੀ ਦੀ ਬੱਚਤ ਹੋ ਸਕੇ ਜਿਸ ਵਿਚ ਸਾਡਾ ਚਾਚਾ ਸੁਲੱਖਣ ਸਿੰਘ ਰੁਕਾਵਟ ਪਾ ਰਿਹਾ ਹੈ ਇਸ ਸਬੰਧੀ ਹੀ ਆਪਣੀ ਮਾਲਕੀ ਦੇ ਕਾਗਜ਼ਾਤ ਪੁਲਿਸ ਪ੍ਰਸ਼ਾਸਨ ਅਤੇ ਮਾਲ ਵਿਭਾਗ ਨੂੰ ਦਿਖਾ ਚੁੱਕੇ ਹਾਂ ਉਨ੍ਹਾਂ ਦੀ ਇਨਕੁਆਰੀ ਤੋਂ ਬਾਅਦ ਅਸੀਂ ਪਾਈਪ ਲੈਣ ਪਾਉਣੀ ਸ਼ੁਰੂ ਕੀਤੀ ਹੈ | ਇਸ ਸਬੰਧੀ ਐੱਸ.ਐੱਚ.ਓ. ਸਦਰ ਬਲਵਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸੁਲੱਖਣ ਸਿੰਘ ਦੇ ਪਰਿਵਾਰ ਵਲੋਂ ਜਾਣਬੁੱਝ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਧਰਨਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਐਸ.ਐਸ.ਪੀ. ਬਟਾਲਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਧਰਨਾ ਬਿਲਕੁਲ ਗਲਤ ਲਗਾਇਆ ਗਿਆ ਹੈ ਅਤੇ ਧਰਨਾਕਾਰੀਆਂ ਉੱਪਰ ਬਣਦੇ ਕਾਨੂੰਨਾਂ ਤਹਿਤ ਕਾਰਵਾਈ ਕੀਤੀ ਜਾਵੇਗੀ |
ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਚਿੱਟਫੰਡ ਕੰਪਨੀ ਪਰਲਜ ਦੀ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਦੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਜਵੰਤ ਬਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ ਅਜਨਾਲਾ ਵਿਖੇ ਹੋਈ | ...
ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਬੀਤੇ ਦਿਨ ਪਿੰਡ ਦੇ ਹੀ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 39 ਅੰਗ ਚਾਕੂ ਨਾਲ ਪਾੜ ਕੇ ਉਨ੍ਹਾਂ ਦੀ ...
ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)- ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜੇ ਮੌਕੇ ਭਲਕੇ 24 ਮਈ ਨੂੰ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਪੰਜਾਬ ਵਲੋਂ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਕਰਵਾਈ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਸਾਰੀਆਂ ਤਿਆਰੀਆਂ ...
ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸਬ-ਡਵੀਜ਼ਨ ਅਜਨਾਲਾ ਦੇ ਐੱਸ.ਡੀ.ਐੱਮ. ਅਨੂਪ੍ਰੀਤ ਕੌਰ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਜਗ੍ਹਾ 'ਤੇ ਜ਼ਿਲ੍ਹਾ ਕਪੂਰਥਲਾ ਦੀ ਸਬ-ਡਵੀਜ਼ਨ ਫਗਵਾੜਾ ਦੇ ਐੱਸ.ਡੀ.ਐਮ. ਕੁਲਪ੍ਰੀਤ ...
ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਉਪਰ ਬਣਾਏ ਗਏ ਗੁੰਬਦ ਤੇ ਕਲਸ਼ ਸੁਸ਼ੋਭਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ...
ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਪਿਛਲੀ ਕਾਂਗਰਸ ਸਰਕਾਰ ਵਲੋਂ ਭਾਵੇਂ ਪਿੰਡਾਂ ਵਿਚ ਇੰਟਰਲੋਕ ਟਾਈਲਾਂ ਲਗਾ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਪਰ ਕਈ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਗੰਦੇ ਪਾਣੀ ਦੇ ਨਿਕਾਸ ਦਾ ਕੋਈ ਹੱਲ ਨਾ ਕੱਢਣ ਕਾਰਨ ਪਿੰਡਾਂ ...
ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਅਟਾਰੀ ਨੇੜੇ ਸਰਹੱਦੀ ਪਿੰਡ ਮੁਹਾਵਾ ਦੇ ਜੋਗਿੰਦਰ ਸਿੰਘ ਤੇ ਉਸ ਦੀ ਪਤਨੀ ਜਸਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਹੈ ਕਿ ਉਸਦੀ 16 ਸਾਲ ਦੀ ਨਾਬਾਲਗ ਲੜਕੀ ਜੋ ਕਿ ਗਿਆਰ੍ਹਵੀਂ ਕਲਾਸ ਵਿਚ ਅੰਮਿ੍ਤਸਰ ਵਿਖੇ ...
ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਡਾਕਟਰ ਨੂੰ ਭਗਵਾਨ ਦਾ ਰੂਪ ਮੰਨਿਆ ਜਾਂਦਾ ਹੈ ਪਰ ਇਕ ਗ਼ਰੀਬ ਵਿਅਕਤੀ ਚੂਨਾ ਸਿੰਘ ਵਾਸੀ ਪਿੰਡ ਭਰੋਭਾਲ ਨੇ ਡਾਕਟਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਦੱਸਿਆ ਹੈ ਕਿ ਉਸਨੂੰ ਪਿੰਡ ਦੇ ਪੰਜ ਛੇ ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ...
ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਭੱਖਦੇ ਮਸਲੇ ਤੇ ਹੱਕੀ ਮੰਗਾਂ ਹੱਲ ਕਰਨ ਲਈ ਖਰੀ ਨਹੀਂ ਉਤਰ ਰਹੀ ਤੇ ਧਰਤੀ ਹੇਠਲੇ ਪਾਣੀ ਦੇ ਬਚਾਓ ਲਈ ...
ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਵਲੋਂ ਪੰਜਾਬ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਅਤੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ...
ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਵਲੋਂ ਆਪਣੇ ਸਾਥੀਆਂ ਸਮੇਤ ਐਸ. ਡੀ. ਐਮ. ਮਜੀਠਾ ਦੇ ਨਾਮ ਇਕ ਮੰਗ ਪੱਤਰ ਤਹਿਸੀਲਦਾਰ ਮਜੀਠਾ ਦੇ ਰੀਡਰ ਮੇਜਰ ਸਿੰਘ ਨੂੰ ਦਿੱਤਾ ਗਿਆ, ਜਿਸ ਵਿਚ ਪ੍ਰਸ਼ਾਸਨ ਦਾ ਧਿਆਨ ...
ਚੌਂਕ ਮਹਿਤਾ, 23 ਮਈ (ਜਗਦੀਸ਼ ਸਿੰਘ ਬਮਰਾਹ)-ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ | ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬਚਾਅ ਸਕਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...
ਟਾਂਗਰਾ, 23 ਮਈ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਅਤੇ ਡੀ. ਐਸ. ਪੀ. ਜੰਡਿਆਲਾ ਗੁਰੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਚੌਕੀ ਟਾਂਗਰਾ ਦੇ ਮੁੱਖ ਅਫਸਰ ਐੱਸ. ਆਈ. ਹਰਪਾਲ ਸਿੰਘ ਵਲੋਂ ਟਾਂਗਰਾ ਤੋਂ ਰੇਲਵੇ ਸਟੇਸ਼ਨ ਨੂੰ ਜਾਂਦੀ ...
ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਤੇ ਬਾਰਿਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ | ਹਨ੍ਹੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ. ਰੂਮ ਦੇ ਤਾਲੇ ਤੋੜਨ ਲੱਗ ਪਏ | ...
ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਸ: ਸੁਖਵਿੰਦਰਪਾਲ ਸਿੰਘ ਨੇ ਅੱਜ ਇੱਥੇ ਕਿਹਾ ਹੈ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ...
ਚੌਕ ਮਹਿਤਾ, 23 ਮਈ (ਧਰਮਿੰਦਰ ਸਿੰਘ ਭੰਮਰਾ)-ਪ੍ਰਾਈਵੇਟ ਸਕੂਲਾਂ ਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਤੇ ਵਿਦਿਆਰਥੀਆਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੇਂ ਦਿਨ ਰਾਤ ਯਤਨਸ਼ੀਲ ਹਨ | ਪਰ ਬਾਵਜੂਦ ਇਸ ਦੇ ਵਿਦਿਆਰਥੀਆਂ ਦੀ ...
ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ | ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ ਤੇ ਮੁਹੰਮਦ ਅਦਨਾਨ ਅਲੀ ਪੁੱਤਰ ਮਨਸਾਬ ਅਲੀ ਪਾਕਿਸਤਾਨ ਕਸੂਰ ...
ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਬੀਤੇ ਦਿਨੀਂ ਆਪਣੀ ਪਤਨੀ ਨਾਲ ਦਵਾਈ ਲੈਣ ਗਏ ਪਤੀ ਦੀ ਲਹੂ ਲੁਹਾਨ ਲਾਸ਼ ਪਿੰਡ ਡੇਅਰੀਵਾਲ ਨੇੜਿਓਾ ਮਿਲੀ ਸੀ, ਜਿਸਦੇ ਸੰਬੰਧ ਵਿਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ...
ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੁਝ ਦਿਨਾਂ ਤੋਂ ਹਲਕਾ ਅਜਨਾਲਾ ਨਾਲ ਸੰਬੰਧਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਦਾ ਅੱਜ ਮਾਸਟਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX