ਮੋਗਾ, 23 ਮਈ (ਜਸਪਾਲ ਸਿੰਘ ਬੱਬੀ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਮਿਸਟਰ ਤੇ ਮਿਸ ਹਰਕੁਲੀਜ਼ ਵਰਲਡ ਕੈਨੇਡਾ ਬਾਡੀ ਬਿਲਡਿੰਗ ਚੈਂਪੀਅਨਸ਼ਿਪ 2022 ਲਈ ਭਾਰਤੀ ਅਥਲੀਟਾਂ ਦੀ ਚੋਣ ਲਈ ਟਰਾਇਲ ਸਲੀਣਾ ਜਿੰਮ ਮੋਗਾ ਦੇ ਮੁੱਖ ਸੰਚਾਲਕ ਹਰਵਿੰਦਰ ਸਿੰਘ ਸਲ੍ਹੀਣਾ ਜਨਰਲ ਸੈਕਟਰੀ ਇੰਡੀਆ ਬਾਡੀ ਬਿਲਡਿੰਗ ਦੀ ਅਗਵਾਈ ਹੇਠ ਹੋਏ | ਕਾਂਸੀ ਤਗਮਾ ਵਿਜੇਤਾ ਹਰਵਿੰਦਰ ਸਿੰਘ ਸਲ੍ਹੀਣਾ ਨੇ ਦੱਸਿਆ ਕਿ ਟਰਾਇਲ ਦੌਰਾਨ 17 ਲੜਕੇ ਚੁਣੇ ਗਏ ਅਤੇ ਜੱਜਾਂ ਦੀ ਭੂਮਿਕਾ ਮਿਸਟਰ ਏਸ਼ੀਆ ਇੰਸਪੈਕਟਰ ਦਲਜੀਤ ਸਿੰਘ, ਮਿਸਟਰ ਵਰਲਡ ਗੋਲਡ ਮੈਡਲਿਸਟ ਇੰਸਪੈਕਟਰ ਮਨਜੀਤ ਸਿੰਘ, ਪ੍ਰਧਾਨ ਨਾਰਥ ਇੰਡੀਆ ਬੌਬੀ ਸਿੰਘ, ਹਰਵਿੰਦਰ ਸਿੰਘ ਸਲ੍ਹੀਣਾ, ਮਿਸਟਰ ਇੰਡੀਆ ਬਿੱਲਾ ਪੁਲਿਸ ਅਧਿਕਾਰੀ ਨੇ ਨਿਭਾਈ | ਇਸ ਮੌਕੇ ਉਚੇਚੇ ਤੌਰ 'ਤੇ ਪੰਜਾਬੀ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵੀ ਪੁੱਜੇ | ਉਨ੍ਹਾਂ ਬੋਲਦਿਆਂ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰਾਂ ਨੂੰ ਕਾਲਜਾਂ ਅਤੇ ਸਕੂਲਾਂ ਵਿਚ ਖੇਡਾਂ ਦੇ ਵਿਸ਼ੇ ਨੂੰ ਜ਼ਰੂਰੀ ਵਿਸ਼ਾ ਬਣਾਉਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੁੜ ਕੇ ਆਪਣਾ ਉੱਜਵਲ ਭਵਿੱਖ ਬਣਾ ਸਕਣ | ਇਸ ਮੌਕੇ ਹਰਵਿੰਦਰ ਸਿੰਘ ਸਲ੍ਹੀਣਾ ਨੇ ਦੱਸਿਆ ਕਿ ਮਿਸਟਰ ਤੇ ਮਿਸ ਹਰਕੁਲੀਜ ਵਰਲਡ ਕੈਨੇਡਾ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਲਈ ਭਾਰਤੀ ਐਥਲੀਟ 13 ਅਗਸਤ ਨੂੰ ਕੈਲਗਰੀ ਕੈਨੇਡਾ ਵਿਖੇ ਹੋਣ ਵਾਲੀ ਚੈਂਪੀਅਨਸ਼ਿੱਪ 'ਚ ਭਾਗ ਲੈਣਗੇ | ਇਸ ਮੌਕੇ ਕਾਲਜ ਚੇਅਰਮੈਨ ਪ੍ਰਵੀਨ ਗਰਗ, ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਜੀ. ਡੀ. ਗੁਪਤਾ, ਵਾਈਸ ਪਿ੍ੰਸੀਪਲ ਡਾ. ਆਰ. ਕੇ. ਨਾਰੰਗ, ਸਾਬਕਾ ਇੰਸਪੈਕਟਰ ਅਮਰ ਸਿੰਘ ਸਲੀਣਾ, ਮਿਸਟਰ ਸਟਰਾਂਗਮੈਨ ਚੈਂਪੀਅਨ ਜਗਸੀਰ ਸਿੰਘ ਮੰਗਾ, ਦਿਲਪ੍ਰੀਤ ਸਿੰਘ ਸੋਢੀ, ਲਾਲੀ ਮੋਗਾ, ਭਲਵਾਨ ਪੰਮਾ ਨੇ ਪੰਜਾਬੀ ਫਿਲਮੀ ਅਦਾਕਾਰ ਯੋਗਰਾਜ ਸਿੰਘ ਦਾ ਸਨਮਾਨ ਕੀਤਾ |
ਨਿਹਾਲ ਸਿੰਘ ਵਾਲਾ, 23 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਏ. ਐੱਸ. ਪੀ. ਮੁਹੰਮਦ ਸਰਫ਼ਰਾਜ ਆਲਮ ਵਲੋਂ ਨਸ਼ੀਲੇ ਪਦਾਰਥਾਂ ਦਾ ...
ਨੱਥੂਵਾਲਾ ਗਰਬੀ, 23 ਮਈ (ਸਾਧੂ ਰਾਮ ਲੰਗੇਆਣਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਾਜਾਇਜ਼ ਕਬਜ਼ਿਆਂ ਸੰਬੰਧੀ ਚੁੱਕਿਆ ਗਿਆ ਕਦਮ ਸ਼ਲਾਘਾਯੋਗ ਉਪਰਾਲਾ ਹੈ, ਜਿਸ ਦੇ ਨਤੀਜੇ ਦਿਨੋ-ਦਿਨ ਸਾਰਥਿਕ ਸਿੱਧ ਹੋ ਰਹੇ ਹਨ | ਜੇਕਰ ਨਿਗਾਹ ਮਾਰੀਏ ਤਾਂ ਬਹੁਤ ਸਾਰੇ ਲੋਕਾਂ ਨੇ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ, ਮੈਂਬਰ ਕੋਰ ਕਮੇਟੀ ਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਬੀਤੀ 21 ਮਈ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਸਦੀਵੀ ...
ਬਾਘਾ ਪੁਰਾਣਾ, 23 ਮਈ (ਗੁਰਮੀਤ ਸਿੰਘ ਮਾਣੂੰਕੇ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਿ੍ਤਪਾਲ ਸਿੰਘ ਅਤੇ ਡਾ. ਨਵਦੀਪ ਸਿੰਘ ਜੌੜਾ ਬਲਾਕ ਖੇਤੀਬਾੜੀ ...
ਨਿਹਾਲ ਸਿੰਘ ਵਾਲਾ, 23 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਨਿਹਾਲ ਸਿੰਘ ਵਾਲਾ ਦੇ ਪਤਵੰਤਿਆਂ ਵਲੋਂ ਪਾਣੀ ਬਚਾਓ ਵਾਤਾਵਰਨ ਬਚਾਓ ਦੇ ਨਾਅਰੇ ਹੇਠ ਨਿਵੇਕਲੀ ਪਹਿਲ ਕਰਦਿਆਂ ਇਸ ਪ੍ਰਤੀ ਲੋਕ ਲਹਿਰ ਉਸਾਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਮੇਟੀ ...
ਠੱਠੀ ਭਾਈ, 23 ਮਈ (ਜਗਰੂਪ ਸਿੰਘ ਮਠਾੜੂ)-ਥਾਣਾ ਬਾਘਾ ਪੁਰਾਣਾ ਹੇਠਲੇ ਪਿੰਡ ਮਾੜੀ ਮੁਸਤਫ਼ਾ ਵਿਖੇ ਮਠਿਆਈ ਦੀ ਦੁਕਾਨ ਚਲਾ ਰਹੇ ਇਕ ਬੰਗਾਲੀ ਵਿਅਕਤੀ ਦੀ ਪਤਨੀ ਵਲੋਂ ਕਮਰੇ ਅੰਦਰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ | ਜਾਣਕਾਰੀ ਅਨੁਸਾਰ ਮਧੂ ਸੂਦ (ਮੂਲ ਵਾਸੀ ਵੈਸਟ ...
ਮੋਗਾ, 23 ਮਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਡਰਾਈਵਿੰਗ ਲਾਇਸੰਸ ਬਣਵਾਉਣ, ਓਵਰ ਸਪੀਡ ਵਾਹਨ ਨਾ ਚਲਾਉਣ, ...
ਨਿਹਾਲ ਸਿੰਘ ਵਾਲਾ, 23 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬਾਬਾ ਹਰੀ ਦਾਸ ਦੀ ਕੁਟੀਆ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਗਤਕਾ ਅਖਾੜਾ ਜਥਾ ਤਖ਼ਤੂਪੁਰਾ ਸਾਹਿਬ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਵਾਰਿਸ ਪੰਜਾਬ ...
ਬਾਘਾ ਪੁਰਾਣਾ, 23 ਮਈ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਆਤੰਕਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਇੰਦਰਜੀਤ ਸਿੰਘ ਕਾਲੇਕੇ ਨੇ ਦੱਸਿਆ ਕਿ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦੇ ...
ਧਰਮਕੋਟ, 23 ਮਈ (ਪਰਮਜੀਤ ਸਿੰਘ)-ਪੰਜਾਬੀ ਸਾਹਿਤ ਸਭਾ ਧਰਮਕੋਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਹਮਦਰਦੀ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਭਾ ਦੇ ਸਰਪ੍ਰਸਤ ...
ਅਜੀਤਵਾਲ, 23 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਸਿਆਸੀ, ਧਾਰਮਿਕ ਖੇਤਰ ਵਿਚ ਵੱਡੀ ਪਛਾਣ ਸਨ, ਦੇ ਚਲੇ ਜਾਣ ਨਾਲ ਵੱਡਾ ਖ਼ਲਾਅ ਪੈਦਾ ਹੋ ਗਿਆ ਹੈ | ਇਨ੍ਹਾਂ ਦਾ ਘਾਟਾ ਕਦੇ ਪੂਰੀ ਨਹੀਂ ਹੋਣਾ | ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਰਾਮ ਸਿੰਘ ...
ਬਾਘਾ ਪਰਾਣਾ, 23 ਮਈ (ਗੁਰਮੀਤ ਸਿੰਘ ਮਾਣੂੰਕੇ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਦੇ ਮਾਤਾ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਗਿੱਲ ਦੇ ਨਾਨੀ ਮਾਤਾ ਗੁਰਦੀਪ ਕੌਰ (90 ਸਾਲ) ਜੋ ਬੀਤੇ ਦਿਨੀਂ ਸਦੀਵੀ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਲੁਧਿਆਣਾ ਸ਼ੂਟਿੰਗ ਰੇਂਜ ਰੱਖਬਾਗ ਵਿਖੇ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਐੱਨ. ਆਰ. ਏ. ਆਈ. ਵਲੋਂ ਕਰਵਾਏ ਗਏ, ਜਿਸ ਵਿਚ ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਨੌਵੀਂ ...
ਮੋਗਾ, 23 ਮਈ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸਿੰਘ ਸਭਾ ਮੋਗਾ ਵਿਖੇ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਜਗਮੋਹਨ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਜੂਨ ਮਹੀਨੇ ਦੀਆ ਛੁੱਟੀਆਂ ਦੌਰਾਨ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਲਗਾਉਣ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਐੱਸ. ਸੀ. ਈ. ਆਰ. ਟੀ. ਚੰਡੀਗੜ੍ਹ ਵਲੋਂ ਐਲਾਨੇ ਈ. ਟੀ. ਟੀ. ਸਾਲ ਦੂਜਾ ਦੇ ਨਤੀਜੇ 'ਚ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਅੰਕ ਹਾਸਿਲ ਕੀਤੇ | ...
ਕਿਸ਼ਨਪੁਰਾ ਕਲਾਂ, 23 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਦੇ ਅਕਾਲ ...
ਧਰਮਕੋਟ, 23 ਮਈ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਆਈਲੈਟਸ ਦੀ ਹੋਈ ਪ੍ਰੀਖਿਆ 'ਚ ਮੁਸਕਾਨ ਅਰੋੜਾ ਪੁੱਤਰੀ ਵਿਨੋਦ ਕੁਮਾਰ ਵਾਸੀ ਧਰਮਕੋਟ ਨੇ ਓਵਰਆਲ 6.5 ਬੈਂਡ ਹਾਸਿਲ ਕਰ ਕੇ ਸੰਸਥਾ ਦਾ ...
ਕੋਟ ਈਸੇ ਖਾਂ, 23 ਮਈ (ਨਿਰਮਲ ਸਿੰਘ ਕਾਲੜਾ)-ਧਰਤੀ ਤੋਂ ਜਿਸ ਬੇਰਹਿਮੀ ਨਾਲ ਦਰੱਖਤਾਂ ਦੀ ਕਟਾਈ ਕੀਤੀ ਜਾ ਰਹੀ ਹੈ, ਉਸ ਦਾ ਅਸਰ ਇਹ ਹੋ ਰਿਹਾ ਹੈ ਕਿ ਜਿੱਥੇ ਅਸੀਂ ਗਰਮੀ ਦੀ ਤਪਸ਼ ਝੱਲ ਰਹੇ ਹਾਂ, ਉੱਥੇ ਬਾਰਿਸ਼ ਦੀ ਵੀ ਘਾਟ ਹੋਣ ਕਾਰਨ ਮਨੁੱਖ, ਪਸ਼ੂ, ਪੰਛੀ ਅਤੇ ਬੂਟਿਆਂ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਮੁੱਚੇ ਪੰਜਾਬ 'ਚ ਆਉਣ ਵਾਲੇ ਕੁਝ ਦਿਨਾਂ ਵਿਚ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ ਤੇ ਕਿਸਾਨਾਂ ਨੂੰ ਪੈਟਰੋਲ ਤੇ ਡੀਜ਼ਲ ਦੀ ਫ਼ਸਲ ਦੀ ਬਿਜਾਈ ਜਾਂ ਹੋਰ ਕੰਮਾਂ ਲਈ ਵਧੇਰੇ ਲੋੜ ਹੋਵੇਗੀ ਤੇ ਦੇਸ਼ ਦੇ ...
ਧਰਮਕੋਟ, 23 ਮਈ (ਪਰਮਜੀਤ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁੱਖ ਗਿੱਲ ਵਲੋਂ ਇਕ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਪ੍ਰੈੱਸ ਕਾਨਫ਼ਰੰਸ ਦਾ ਮੇਨ ਮੁੱਦਾ ਪੰਜਾਬ ਵਿਚ ਆਏ ਦਿਨ ਹੋ ਰਹੀਆਂ ਚਿੱਟੇ ਨਾਲ ਮੌਤਾਂ ਨੂੰ ਗੰਭੀਰਤਾ ਨਾਲ ...
ਫ਼ਤਿਹਗੜ੍ਹ ਪੰਜਤੂਰ, 23 ਮਈ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਹਲਕਾ ਵਿਧਾਇਕ ਧਰਮਕੋਟ ਜਥੇ. ਤੋਤਾ ਸਿੰਘ ਦੀ ...
ਕੋਟ ਈਸੇ ਖਾਂ, 23 ਮਈ (ਨਿਰਮਲ ਸਿੰਘ ਕਾਲੜਾ)-ਖੋਸਾ ਕੋਟਲਾ ਤੋਂ ਗਲੋਟੀ-ਕੋਟ ਈਸੇ ਖਾਂ ਦੀ ਪੇਂਡੂ ਲਿੰਕ ਸੜਕ ਜੋ ਕਿ ਪਿੱਛੇ ਜਿਹੇ ਹੀ ਬਣਾਈ ਗਈ ਸੀ ਅਤੇ ਜਿਸ ਵਿਚੋਂ ਖੋਸਾ ਕੋਟਲਾ ਤੋਂ ਨਹਿਰ ਦੀਆਂ ਠੋਕਰਾਂ ਤੱਕ ਦਾ ਟੋਟਾ ਪੁੱਟ ਕੇ ਬਣਾਇਆ ਗਿਆ ਸੀ ਪਰ ਪੰਜਾਬ ਮੰਡੀ ਬੋਰਡ ...
ਨਿਹਾਲ ਸਿੰਘ ਵਾਲਾ, 23 ਮਈ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਅਤੇ ਵਾਈਸ ਚੇਅਰਪਰਸਨ ਬੀਬੀ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀਆਂ ਇਲਾਕੇ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਅਨੰਦ ...
ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਸਾਬਕਾ ਖੇਤੀਬਾੜੀ ਅਤੇ ਸਿੱਖਿਆ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਤੋਤਾ ਸਿੰਘ ਦੇ ਮੋਹਾਲੀ ਫੋਰਟਿਸ ਹਸਪਤਾਲ ਵਿਚ ਦਿਹਾਂਤ ਬਾਅਦ ਆਨਰੇਰੀ ਲੈਫਟੀਨੈਂਟ ਮਹਿੰਦਰ ਸਿੰਘ ਗਿੱਲ ਯਾਦਗਾਰੀ ਹਾਕੀ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ, ਗੁਰਤੇਜ ਸਿੰਘ)-ਆਉਣ ਵਾਲੀਆਂ ਲੋਕ ਸਭ ਚੋਣਾਂ ਨੂੰ ਲੈ ਕੇ ਅਤੇ ਪਾਰਟੀ ਦੇ ਅੰਦਰੂਨੀ ਗਿਲੇ੍ਹ ਸ਼ਿਕਵੇ ਖ਼ਤਮ ਕਰ ਕੇ ਪਾਰਟੀ ਨੂੰ ਮੁੜ ਤੋਂ ਲੀਹ 'ਤੇ ਲਿਆ ਕੇ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੀਨੀਅਰ ਅਕਾਲੀ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ, ਕੇਵਲ ਸਿੰਘ ਗਿੱਲ, ਕੁਲਦੀਪ ਸਿੰਘ ਗਿੱਲ ਕੈਨੇਡਾ ਦੇ ਸਤਿਕਾਰਯੋਗ ਪਿਤਾ ਤੇ ਹਰਮਨਪ੍ਰੀਤ ਸਿੰਘ ਗਿੱਲ, ਹਰਸਿਮਰਨਪ੍ਰੀਤ ਸਿੰਘ ...
ਕੋਟ ਈਸੇ ਖਾਂ, 23 ਮਈ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਚ ਅੱਤਵਾਦ ਵਿਰੋਧੀ ਦਿਵਸ ਸਕੂਲ ਵਲੰਟੀਅਰਜ਼ ਵਲੋਂ ਮਨਾਇਆ ਗਿਆ | ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ. ਡੀ. ਰਣਜੀਤ ਕੌਰ ਸੰਧੂ ਨੇ ਕਿਹਾ ਕਿ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਆਪਣੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਜਰੀਏ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਕਿ ਸੂਬੇ ਦੇ ...
ਨਿਹਾਲ ਸਿੰਘ ਵਾਲਾ, 23 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਹਿੰਮਤਪੁਰਾ (ਮੋਗਾ) ਦੀ ਮੀਟਿੰਗ ਇਕਾਈ ਪ੍ਰਧਾਨ ਜੰਗੀਰ ਸਿੰਘ ਹਿੰਮਤਪੁਰਾ ਦੇ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਖੇਤ ਮਜ਼ਦੂਰ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਇਕ ਅਜਿਹੀ ਸੰਸਥਾ ਹੈ ਜੋ ਵਿਦਿਆਰਥੀਆਂ ਦੇ ਬੋਧਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੇ ਕੈਰੀਅਰ ਨੂੰ ਵੀ ਧਿਆਨ ਵਿਚ ਰੱਖ ਕੇ ਯੋਗ ਅਗਵਾਈ ਲਈ ਹਮੇਸ਼ਾ ਸੰਭਵ ਕੋਸ਼ਿਸ਼ ਕਰਦੀ ਹੈ | ਇਸੇ ...
ਬਾਘਾ ਪੁਰਾਣਾ, 23 ਮਈ (ਕਿ੍ਸ਼ਨ ਸਿੰਗਲਾ)-ਅੱਜ ਇੱਥੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਵਲੋਂ ਪਿੰਡਾਂ ਅੰਦਰ ਵਿਕਾਸ ਕਾਰਜਾਂ ਸੰਬੰਧੀ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ ਅਤੇ ਸੰਮਤੀ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਵਿਧਾਇਕ ...
ਅਜੀਤਵਾਲ, 23 ਮਈ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੀ ਮਿ੍ਤਕ ਦੇਹ ਨੂੰ ਅੱਜ ਮੋਗਾ ਲੈ ਕੇ ਆਉਣ ਸਮੇਂ ਮੋਗਾ ਦੀ ਹੱਦ ਪਿੰਡ ਚੂਹੜਚੱਕ ਕੋਲ ਵੱਡੀ ਗਿਣਤੀ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਆਈਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਰਾਈਟਵੇ ਏਅਰਿਲੰਕਸ ਨੇ ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਦੇ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ | ਸੰਸਥਾ ਨੇ ਸੁਖਜੀਤ ਕੌਰ ਪੁੱਤਰੀ ਇਕਬਾਲ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰਦੇ ਹੋਏ ਅੱਗੇ ਵੱਧ ਰਹੀ ਹੈ | ਬੀਤੇ ਦਿਨੀਂ 19 ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਟੈਗੋਰ ਕਾਲਜ ਆਫ਼ ਐਜੂਕੇਸ਼ਨ ਫ਼ਤਿਹਗੜ੍ਹ ਕੋਰੋਟਾਣਾ 'ਚ ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਟੈਗੋਰ ਕਾਲਜ ਪਿ੍ੰਸੀਪਲ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਇਹ ਦਿਨ 21 ਮਈ ਨੂੰ ਅੱਤਵਾਦ ਵਿਰੋਧੀ ਦਿਨ ਦੇ ਰੂਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX