ਤਾਜਾ ਖ਼ਬਰਾਂ


ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  0 minutes ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  9 minutes ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  16 minutes ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
. . .  28 minutes ago
ਨਵੀਂ ਦਿੱਲੀ, 17 ਅਗਸਤ-ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਪਟਿਆਲਾ 'ਚ ਬਣੇਗਾ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਮਨਜ਼ੂਰੀ
. . .  46 minutes ago
ਪਟਿਆਲਾ, 17 ਅਗਸਤ-ਪਟਿਆਲਾ 'ਚ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਬਣੇਗਾ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਦੀ ਜ਼ਿੰਮੇਵਾਰੀ ਦੇ ਦਿੱਤੀ ਹੈ।
'ਆਪ' ਵਿਧਾਇਕ ਪਠਾਨਮਾਜਰਾ ਖ਼ਿਲਾਫ਼ ਪਤਨੀ ਵਲੋਂ ਧਮਕੀ ਦੇਣ ਦਾ ਦੋਸ਼
. . .  about 1 hour ago
ਜ਼ੀਰਕਪੁਰ, 17 ਅਗਸਤ (ਹੈਪੀ ਪੰਡਵਾਲਾ)- ਵਿਧਾਨ ਸਭਾ ਹਲਕਾ ਸਨੌਰ ਤੋਂ ਸੱਤਾ ਧਿਰ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਖ਼ਿਲਾਫ਼ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵਲੋਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਹਨ। ਸ਼ਿਕਾਇਤਕਰਤਾ ਵਲੋਂ ਵਿਧਾਇਕ ਦੀ ਦੂਜੀ ਪਤਨੀ...
ਸਬ ਇੰਸਪੈਕਟਰ ਦੀ ਗੱਡੀ ਥੱਲੇ ਲਗਾਇਆ 2 ਕਿਲੋ 700 ਗ੍ਰਾਮ ਆਰ.ਡੀ.ਐਕਸ. ਬਰਾਮਦ
. . .  about 1 hour ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਥੱਲੇ ਲਗਾਇਆ 2 ਕਿਲੋ 700 ਗ੍ਰਾਮ ਆਰ.ਡੀ.ਐਕਸ. ਬਰਾਮਦ ਕੀਤਾ ਗਿਆ ਹੈ। ਘਟਨਾ ਸਥਾਨ...
ਨੈਸ਼ਨਲ ਹਾਈਵੇ ਗੁੰਮਜਾਲ ਬਾਰਡਰ ਕਿਸਾਨਾਂ ਨੇ ਕੀਤਾ ਸੀਲ
. . .  about 2 hours ago
ਅਬੋਹਰ, 17 ਅਗਸਤ (ਸੰਦੀਪ ਸੋਖਲ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿਚ ਰਾਜਸਥਾਨ ਬਾਰਡਰ 'ਤੇ ਪਿੰਡ ਗੁੰਮਜਾਲ ਨੈਸ਼ਨਲ ਹਾਈਵੇ...
ਮਨੀਸ਼ ਸਿਸੋਦੀਆ ਵਲੋਂ ਮੋਹਾਲੀ 'ਚ ਮੁਹੱਲਾ ਕਲੀਨਿਕ ਦਾ ਦੌਰਾ
. . .  about 2 hours ago
ਮੋਹਾਲੀ, 17 ਅਗਸਤ - ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਮੋਹਾਲੀ ਫ਼ੇਜ਼-5 ਵਿਖੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ...
ਵਿਦੇਸ਼ ਮੰਤਰੀ ਜੈਸ਼ੰਕਰ ਵਲੋਂ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਦਾ ਬਚਾਅ
. . .  about 2 hours ago
ਨਵੀਂ ਦਿੱਲੀ, 17 ਅਗਸਤ - ਰੂਸ ਤੋਂ ਕੱਚੇ ਤੇਲ ਦੀ ਦਰਾਮਦ ਦਾ ਬਚਾਅ ਕਰਦੇ ਹੋਏ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਇਹ ਸਭ ਤੋਂ ਵਧੀਆ ਸਮਝੌਤਾ...
ਲਖੀਮਪੁਰ ਖੀਰੀ ਲਈ ਵੱਡਾ ਜਥਾ ਫਗਵਾੜਾ ਤੋਂ ਰਵਾਨਾ
. . .  about 2 hours ago
ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਇਕ ਵੱਡਾ ਜਥਾ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ। ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੌਰਾਨ ਬੀਤੇ ਦਿਨੀਂ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ...
ਯਮੁਨਾ ਨਦੀ 'ਚ ਪਾਣੀ ਦਾ ਪੱਧਰ 204.98 ਮੀਟਰ
. . .  about 3 hours ago
ਨਵੀਂ ਦਿੱਲੀ, 17 ਅਗਸਤ - ਦਿੱਲੀ ਵਿਖੇ ਯਮੁਨਾ ਨਦੀ 'ਚ ਪਾਣੀ ਦਾ ਪੱਧਰ 204.98 ਮੀਟਰ...
ਮਹਾਰਾਸ਼ਟਰ 'ਚ ਰੇਲ ਗੱਡੀ ਦਾ ਸਿਰਫ਼ ਇਕ ਡੱਬਾ ਪਟੜੀ ਤੋਂ ਉਤਰਿਆ ਤੇ 2 ਯਾਤਰੀ ਹੋਏ ਨੇ ਜ਼ਖਮੀ - ਭਾਰਤੀ ਰੇਲਵੇ
. . .  about 3 hours ago
ਮੁੰਬਈ, 17 ਅਗਸਤ - ਮਹਾਰਾਸ਼ਟਰ ਦੇ ਗੋਂਦੀਆ 'ਚ ਟਰੇਨ ਹਾਦਸੇ 'ਤੇ ਭਾਰਤੀ ਰੇਲਵੇ ਦਾ ਕਹਿਣਾ ਹੈ ਕਿ ਰੇਲਗੱਡੀ ਦਾ ਸਿਰਫ਼ ਇਕ ਡੱਬਾ ਪਟੜੀ ਤੋਂ ਉਤਰਿਆ ਹੈ ਤੇ 2 ਯਾਤਰੀ ਜ਼ਖਮੀ ਹੋਏ ਹਨ। ਇਸ ਤੋਂ ਪਹਿਲਾਂ...
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ...
ਜੰਮੂ ਕਸ਼ਮੀਰ : ਘਰ 'ਚੋਂ ਇਕੋ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਸ੍ਰੀਨਗਰ, 17 ਅਗਸਤ - ਜੰਮੂ ਕਸ਼ਮੀਰ ਦੇ ਸਿਦਰਾ ਵਿਖੇ ਇਕੋ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ ਉਨ੍ਹਾਂ ਦੀ ਰਿਹਾਇਸ਼ ਤੋਂ ਬਰਾਮਦ ਹੋਈਆਂ...
ਅੰਬਾਲਾ ਏਅਰਬੇਸ ਨੇੜੇ ਦੋ ਦਿਨਾਂ ਦੌਰਾਨ ਦੇਖੇ ਗਏ ਡਰੋਨ
. . .  about 4 hours ago
ਅੰਬਾਲਾ, 17 ਅਗਸਤ - ਹਰਿਆਣਾ ਦੇ ਅੰਬਾਲਾ ਏਅਰਬੇਸ ਨੇੜੇ ਦੋ ਦਿਨਾਂ ਦੌਰਾਨ ਡਰੋਨ ਦੇਖੇ ਗਏ ਹਨ। ਇਸ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ...
ਅੱਜ ਦੂਸਰੇ ਦਿਨ ਵੀ ਰਾਵੀ ਦਰਿਆ ਦਾ ਪਾਣੀ ਪੱਧਰ ਜਿਉਂ ਦਾ ਤਿਉਂ
. . .  about 4 hours ago
ਡੇਰਾ ਬਾਬਾ ਨਾਨਕ, 17 ਅਗਸਤ (ਅਵਤਾਰ ਸਿਘ ਰੰਧਾਵਾ) - ਰਾਵੀ ਦਰਿਆ ਪਾਰ ਆਪਣੇ ਕੰਮ ਕਾਜ ਲਈ ਗਏ ਕਿਸਾਨ ਅਤੇ ਫ਼ੌਜ ਦੇ ਜਵਾਨ ਬੀਤੇ ਦਿਨ ਤੋਂ ਪਾਣੀ ਦੇ ਤੇਜ ਵਹਾਅ 'ਚ ਸੜਕ ਰੁੜਣ ਕਾਰਨ ਫਸੇ ਹੋਏ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਅਜੇ ਤੱਕ ਨਹੀਂ ਕੱਢਿਆ...
ਟਵਿੱਟਰ ਦੀ ਬੋਲੀ ਤੋਂ ਬਾਅਦ ਐਲਨ ਮਸਕ ਦੀਆਂ ਨਜ਼ਰਾਂ ਹੁਣ ਮਾਨਚੈਸਟਰ ਯੁਨਾਇਟਡ 'ਤੇ
. . .  about 4 hours ago
ਲੰਡਨ, 17 ਅਗਸਤ - ਟਵਿੱਟਰ ਦੀ ਬੋਲੀ ਤੋਂ ਬਾਅਦ ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲਨ ਮਸਕ ਦੀਆਂ ਨਜ਼ਰਾਂ ਹੁਣ ਇੰਗਲਿਸ਼ ਪ੍ਰੀਮੀਅਰ ਲੀਗ ਦੀ ਫੁੱਟਬਾਲ ਟੀਮ ਮਾਨਚੈਸਟਰ...
ਜੰਮੂ ਕਸ਼ਮੀਰ 'ਚ ਸਰਚ ਪਾਰਟੀ ਉੱਪਰ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ
. . .  about 5 hours ago
ਸ੍ਰੀਨਗਰ, 17 ਅਗਸਤ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸਰਚ ਪਾਰਟੀ ਉੱਪਰ ਗ੍ਰਨੇਡ ਹਮਲਾ ਕਰ ਦਿੱਤਾ। ਸਰਚ ਪਾਰਟੀ ਨੇ ਵੀ ਜਵਾਬੀ ਕਾਰਵਾਈ ਕੀਤੀ ਤਾਂ ਹਨੇਰੇ ਦਾ ਫ਼ਾਇਦਾ...
ਮਹਾਰਾਸ਼ਟਰ : ਰੇਲ ਗੱਡੀ ਦੇ 3 ਡੱਬੇ ਪਟੜੀ ਤੋਂ ਉਤਰਨ ਕਾਰਨ 50 ਵੱਧ ਲੋਕ ਜ਼ਖਮੀ
. . .  about 4 hours ago
ਮੁੰਬਈ, 17 ਅਗਸਤ - ਮਹਾਰਾਸ਼ਟਰ ਦੇ ਗੋਂਦੀਆ ਵਿਖੇ ਬੀਤੀ ਰਾਤ ਰੇਲ ਗੱਡੀ ਦੇ 3 ਡੱਬੇ ਪਟੜੀ ਤੋਂ ਉਤਰਨ ਕਾਰਨ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਭਗਤ ਦੀ ਕੋਠੀ ਵਿਚਕਾਰ ਇਹ ਹਾਦਸਾ ਸਿਗਨਲ ਨਾ ਮਿਲਣ ਕਾਰਨ ਯਾਤਰੀ ਗੱਡੀ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554

ਸੰਗਰੂਰ

ਨਸ਼ਿਆਂ ਦੀ ਦਲਦਲ 'ਚ ਫਸੇ ਨੌਜਵਾਨਾਂ ਦੇ ਮਾਪਿਆਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਭੁੱਲਰ, ਧਾਲੀਵਾਲ) - ਇਕ ਪਾਸੇ ਤਾਂ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜੋਂ੍ਹ ਵੱਢਣ ਦੀਆਂ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਜਾ ਰਹੀਆਂ ਹਨ, ਜਦੋਂ ਕਿ ਦੂਜੇ ਪਾਸੇ ਨਸ਼ਿਆਂ ਦਾ ਇਹ ਦੈਂਤ ਦਿਨੋ ਦਿਨ ਵਿਕਰਾਲ ਰੂਪ 'ਚ ਪਿੰਡਾਂ ਵਿਚ ਪੈਰ ਪਸਾਰ ਰਿਹਾ ਹੈ | ਨਸ਼ਿਆਂ ਦੀ ਦਲਦਲ ਵਿਚ ਧਸ ਰਹੀ ਨੌਜਵਾਨ ਔਲਾਦ ਨੂੰ ਲੈ ਕੇ ਮਾਪੇ ਬੇਹੱਦ ਚਿੰਤਤ ਹਨ, ਜਿਸ ਦੀ ਕੜੀ ਤਹਿਤ ਅੱਜ ਨੇੜਲੇ ਪਿੰਡ ਚੱਠੇ ਨਕਟੇ ਵਿਖੇ ਨਸ਼ਾ ਪੀੜਤ ਨੌਜਵਾਨਾਂ ਦੇ ਮਾਪਿਆਂ ਨੇ ਨਸ਼ਿਆਂ ਦੀ ਰੋਕਥਾਮ ਨਾ ਕਰਨ 'ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਇਸ ਸਮੇਂ ਪ੍ਰਦਰਸ਼ਨਕਾਰੀਆਂ ਵਿਚ ਸ਼ਾਮਿਲ ਸਾਬਕਾ ਪੰਚ ਜਸਵੀਰ ਕੌਰ, ਵੀਰਪਾਲ ਕੌਰ, ਸੁਖਵਿੰਦਰ ਕੌਰ, ਹਰਬੰਸ ਕੌਰ, ਮਨਜੀਤ ਕੌਰ ਆਦਿ ਨੇ ਆਪਣਾ ਦੁੱਖੜਾ ਬਿਆਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਦਿਹਾੜੀ ਕਰਨ ਲਈ ਸੁਨਾਮ ਸ਼ਹਿਰ ਜਾਂਦੇ ਹਨ, ਪਰ ਕੁਝ ਸਮੇਂ ਤੋਂ ਉਹ ਨਸ਼ੇ ਦੇ ਸੁਦਾਗਰਾਂ ਦੇ ਜਾਲ ਵਿਚ ਫਸ ਕੇ ਚਿੱਟਾ ਆਦਿ ਕਰਨ ਦੇ ਆਦੀ ਹੋ ਗਏ ਹਨ | ਉਹ ਜੋ ਵੀ ਪੈਸਾ ਕਮਾਉਂਦੇ ਹਨ, ਉਹ ਸਾਰਾ ਨਸ਼ਿਆਂ 'ਤੇ ਖ਼ਰਚ ਕਰ ਦਿੰਦੇ ਹਨ, ਜਿਸ ਕਾਰਨ ਸਾਡੇ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਸਾਡੇ ਇਹ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨ ਸੁਨਾਮ ਦੀ ਇਕ ਬਦਨਾਮ ਬਸਤੀ 'ਚੋਂ ਨਸ਼ਾ ਖ਼ਰੀਦਦੇ ਹਨ, ਜਿਸ ਬਾਰੇ ਉਹ ਇਹ ਮਸਲਾ ਪੁਲਿਸ ਦੇ ਧਿਆਨ ਵਿਚ ਲਿਆ ਚੁੱਕੇ ਹਨ, ਪਰ ਕੋਈ ਕਾਰਵਾਈ ਨਹੀ ਹੋਈ, ਬਲਕਿ ਪੁਲਿਸ ਦਾ ਰਵੱਈਆ ਵੀ ਸਾਡੇ ਪ੍ਰਤੀ ਨਿੰਦਣਯੋਗ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰੀਆਂ ਫ਼ੀਸਾਂ ਕਾਰਨ ਉਹ ਆਪਣੇ ਬੱਚਿਆਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਵੀ ਦਾਖਲ ਨਹੀਂ ਕਰਵਾ ਸਕਦੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਦਲਦਲ ਵਿਚ ਫਸੇ ਉਨ੍ਹਾਂ ਦੇ ਪੁੱਤਰਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇ ਅਤੇ ਸੁਨਾਮ ਸ਼ਹਿਰ ਵਿਚ ਸ਼ਰ੍ਹੇਆਮ ਨਸ਼ਾ ਵੇਚ ਰਹੇ ਸੁਦਾਗਰਾਂ ਖ਼ਿਲਾਫ਼ ਸਖ਼ਤ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਐਸ.ਐੱਚ.ਓ. ਇੰਸਪੈਕਟਰ ਸੁਖਦੇਵ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਧੰਦੇ 'ਚ ਜਿਸ ਵੀ ਵਿਅਕਤੀ ਬਾਰੇ ਉਨ੍ਹਾਂ ਨੂੰ ਪਤਾ ਲੱਗਦਾ ਹੈ, ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ | ਜੇਕਰ ਉਕਤ ਪਿੰਡ ਦੇ ਇਹ ਪਰਿਵਾਰ ਨਸ਼ੇ ਦੇ ਕਾਰੋਬਾਰ 'ਚ ਸ਼ਾਮਿਲ ਵਿਅਕਤੀਆਂ ਬਾਰੇ ਦੱਸਣਗੇ ਤਾਂ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਰਵਿੰਦਰ ਸਿੰਘ, ਨਾਹਰ ਸਿੰਘ, ਅਮਰੀਕ ਸਿੰਘ, ਚਰਨਜੀਤ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਹਰਮੀਤ ਕੌਰ, ਹਰਦੀਪ ਕੌਰ, ਰੋਜ ਕੌਰ, ਸੋਨੂੰ, ਗੁਰਮੇਲ ਕੌਰ, ਸੁਖਵਿੰਦਰ ਕੌਰ ਆਦਿ ਮੌਜੂਦ ਸਨ |

ਪਿੰਡ ਹੇੜੀਕੇ ਦੇ ਐਸ.ਸੀ. ਭਾਈਚਾਰੇ ਵਲੋਂ ਸ਼ੇਰਪੁਰ 'ਚ ਰੋਸ ਮਾਰਚ

ਸ਼ੇਰਪੁਰ, 23 ਮਈ (ਸੁਰਿੰਦਰ ਚਹਿਲ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪਿੰਡ ਹੇੜੀਕੇ ਦੀ ਪੰਚਾਇਤੀ ਜ਼ਮੀਨ 'ਤੇ ਰਿਜ਼ਰਵ ਕੋਟੇ ਨੂੰ ਲੈ ਕੇ ਪੰਚਾਇਤ ਵਲੋਂ ਐਸ.ਸੀ. ਭਾਈਚਾਰੇ 'ਤੇ ਕੀਤੇ ਜਾ ਰਹੇ ਪੱਖਪਾਤ ਅਤੇ ਤਸ਼ੱਦਦ ਦੇ ਖ਼ਿਲਾਫ਼ ਸ਼ੇਰਪੁਰ 'ਚ ਪੁਲਿਸ ਅਤੇ ...

ਪੂਰੀ ਖ਼ਬਰ »

ਕਾਲਜਾਂ 'ਚੋਂ ਈ.ਵੀ.ਐਮ. ਮਸ਼ੀਨਾਂ ਨਾ ਚੁੱਕਣ 'ਤੇ ਪੀ.ਐਸ.ਯੂ. ਵਲੋਂ ਵਿੱਦਿਅਕ ਸੰਸਥਾਵਾਂ 'ਚ ਅੱਜ ਹੜਤਾਲ ਦਾ ਐਲਾਨ

ਮਲੇਰਕੋਟਲਾ, 23 ਮਈ (ਪਰਮਜੀਤ ਸਿੰਘ ਕੁਠਾਲਾ)- ਜ਼ਿਲ੍ਹਾ ਮਲੇਰਕੋਟਲਾ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਅੰਦਰ ਪਿਛਲੇ ਢਾਈ ਮਹੀਨਿਆਂ ਤੋਂ ਪਈਆਂ ਈ.ਵੀ.ਐਮ. ਮਸ਼ੀਨਾਂ ਨੂੰ ਚੁਕਵਾਉਣ ਲਈ ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਦੀ ਅਗਵਾਈ ਹੇਠ ਲਗਾਤਾਰ ਸੰਘਰਸ਼ ...

ਪੂਰੀ ਖ਼ਬਰ »

ਹੁਣ ਪੰਜਾਬ ਸਰਕਾਰ ਵੀ ਤੇਲ ਦੇ ਰੇਟ ਘਟਾਵੇ-ਚੱਠਾ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਰੁਪਿੰਦਰ ਸਿੰਘ ਸੱਗੂ)- ਕੇਂਦਰ ਸਰਕਾਰ ਵਲੋਂ ਪੈਟਰੋਲ 'ਤੇ ਐਕਸਾਈਜ਼ ਡਿਊਟੀ 8 ਰੁਪਏ ਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਘੱਟ ਕਰਨ ਨਾਲ ਜਿੱਥੇ ਸਾਰੇ ਦੇਸ਼ ਵਾਸੀਆਂ ਨੂੰ ਫ਼ਾਇਦਾ ਹੋਇਆ ਹੈ, ਉੱਥੇ ਹੀ ਹੁਣ ਝੋਨੇ ਦੇ ਸੀਜ਼ਨ ਨੂੰ ਦੇਖਦੇ ...

ਪੂਰੀ ਖ਼ਬਰ »

ਚੋਰਾਂ ਨੇ ਇੱਕੋ ਰਾਤ ਦੋ ਦੁਕਾਨਾਂ ਤੋਂ ਨਕਦੀ ਤੇ ਸਾਮਾਨ ਕੀਤਾ ਚੋਰੀ

ਦਿੜ੍ਹਬਾ ਮੰਡੀ, 23 ਮਈ (ਪਰਵਿੰਦਰ ਸੋਨੂੰ)- ਸਥਾਨਕ ਸ਼ਹਿਰ ਵਿਖੇ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਚੋਰਾਂ ਨੇ ਖ਼ਰਾਬ ਮੌਸਮ ਦਾ ਫ਼ਾਇਦਾ ਉਠਾਉਂਦੇ ਹੋਏ ਗਰੇਨ ਮਾਰਕੀਟ ਵਿਚ ਬਿਜਲੀ ਦੇ ਸਮਾਨ ਦੀ ਦੁਕਾਨ 'ਤੇ ਇਕ ਕਰਿਆਨਾ ਦੀ ਦੁਕਾਨ 'ਚ ਵੜ ਕੇ ਨਕਦੀ ਅਤੇ ਹੋਰ ...

ਪੂਰੀ ਖ਼ਬਰ »

ਪੰਚਾਇਤ ਦੀ ਪੇ੍ਰਰਨਾ ਸਦਕਾ ਕਬਜ਼ਾਧਾਰੀ ਨੇ 6 ਵਿੱਘੇ ਜ਼ਮੀਨ ਛੱਡੀ

ਸੰਦੌੜ, 23 ਮਈ (ਜਸਵੀਰ ਸਿੰਘ ਜੱਸੀ)- ਇਤਿਹਾਸਿਕ ਪਿੰਡ ਕੁਠਾਲਾ ਤੋਂ 'ਆਪ' ਦੇ ਸੀਨੀਅਰ ਆਗੂ ਕਰਮਜੀਤ ਸਿੰਘ ਮਾਨ ਕੁਠਾਲਾ, ਸਰਪੰਚ ਗੁਰਲਵਲੀਨ ਸਿੰਘ ਲਵਲੀ ਅਤੇ ਪੰਚਾਇਤ ਦੀ ਪੇ੍ਰਰਨਾ ਸਦਕਾ ਸ਼ਾਮ ਸਿੰਘ ਪੁੱਤਰ ਧਨੀਰਾਮ ਦੇ ਪਰਿਵਾਰ ਵਲੋਂ ਪੰਜਗਰਾਈਆਂ ਰੋੜ੍ਹ ਦੇ ਨਾਲ ...

ਪੂਰੀ ਖ਼ਬਰ »

ਮਿਲਕ ਡੇਅਰੀ 'ਚ ਪਿਆ ਸਾਰਾ ਸਾਮਾਨ ਕੀਤਾ ਸੀਲ

ਦਿੜ੍ਹਬਾ ਮੰਡੀ, 23 ਮਈ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ)- ਫੂਡ ਸੇਫ਼ਟੀ ਵਿਭਾਗ ਸੰਗਰੂਰ ਦੀ ਟੀਮ ਨੇ ਤਹਿਸੀਲ ਰੋਡ ਦਿੜ੍ਹਬਾ ਵਿਖੇ ਮਿਲਕ ਡੇਅਰੀ 'ਤੇ ਛਾਪਾ ਮਾਰ ਕੇ ਦੁੱਧ ਪਦਾਰਥਾਂ ਦੇ ਨਮੂਨੇ ਭਰੇ ਗਏ | ਨਮੂਨੇ ਭਰਨ ਤੋਂ ਉਪਰੰਤ ਡੇਅਰੀ ਵਿਚ ਪਏ ਸਾਮਾਨ ਨੂੰ ...

ਪੂਰੀ ਖ਼ਬਰ »

ਫੜੇ ਗਏ ਪਨੀਰ, ਮੱਖਣ ਤੇ ਦਹੀਂ ਦੇ ਸੈਂਪਲ ਹੋਏ ਫ਼ੇਲ੍ਹ, ਦੋ ਖ਼ਿਲਾਫ਼ ਮੁਕੱਦਮਾ ਦਰਜ

ਧੂਰੀ, 23 ਮਈ (ਦੀਪਕ, ਸੰਜੇ ਲਹਿਰੀ, ਭੁੱਲਰ)-ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਬੀਤੇ ਦਿਨੀਂ ਦਿੜ੍ਹਬਾ ਸ਼ਹਿਰ ਦੇ ਰਹਿਣ ਵਾਲੇ ਅਤੇ ਧੂਰੀ ਵਿਖੇ ਪਨੀਰ, ਮੱਖਣ ਤੇ ਦਹੀਂ ਸਪਲਾਈ ਕਰਨ ਵਾਲੇ ਕੁਝ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਇਕ ਗੱਡੀ ਸਮੇਤ ਕਾਬੂ ਕਰਕੇ ਥਾਣੇ ...

ਪੂਰੀ ਖ਼ਬਰ »

ਹੁਣ ਪੰਜਾਬ ਸਰਕਾਰ ਵੀ ਤੇਲ ਦੇ ਰੇਟ ਘਟਾਵੇ-ਚੱਠਾ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਰੁਪਿੰਦਰ ਸਿੰਘ ਸੱਗੂ)- ਕੇਂਦਰ ਸਰਕਾਰ ਵਲੋਂ ਪੈਟਰੋਲ 'ਤੇ ਐਕਸਾਈਜ਼ ਡਿਊਟੀ 8 ਰੁਪਏ ਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਘੱਟ ਕਰਨ ਨਾਲ ਜਿੱਥੇ ਸਾਰੇ ਦੇਸ਼ ਵਾਸੀਆਂ ਨੂੰ ਫ਼ਾਇਦਾ ਹੋਇਆ ਹੈ, ਉੱਥੇ ਹੀ ਹੁਣ ਝੋਨੇ ਦੇ ਸੀਜ਼ਨ ਨੂੰ ਦੇਖਦੇ ...

ਪੂਰੀ ਖ਼ਬਰ »

ਨਵਰੀਤ ਕੌਰ ਸੇਖੋਂ ਹੀ ਹੋਣਗੇ ਐਸ.ਡੀ.ਐਮ. ਲਹਿਰਾਗਾਗਾ

ਲਹਿਰਾਗਾਗਾ, 23 ਮਈ (ਅਸ਼ੋਕ ਗਰਗ)- ਉਪ ਮੰਡਲ ਮੈਜਿਸਟਰੇਟ ਦਫ਼ਤਰ ਲਹਿਰਾਗਾਗਾ ਵਿਖੇ ਤਾਇਨਾਤ ਐਸ. ਡੀ. ਐਮ. ਨਵਰੀਤ ਕੌਰ ਸੇਖੋਂ ਦਾ ਤਬਾਦਲਾ ਕੁੱਝ ਦਿਨ ਪਹਿਲਾਂ ਸਬ-ਡਵੀਜ਼ਨ ਪਾਤੜਾਂ ਵਿਖੇ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ ਅਜੇ ਕਿਸੇ ਹੋਰ ਪੀ. ਸੀ. ਐਸ. ਅਧਿਕਾਰੀ ...

ਪੂਰੀ ਖ਼ਬਰ »

ਵਿਧਾਇਕ ਗੋਇਲ ਨੂੰ ਅਧੀਨ ਵਿਧਾਨ ਕਮੇਟੀ ਦੇ ਚੇਅਰਮੈਨ ਬਣਾਏ ਜਾਣ 'ਤੇ ਇਲਾਕੇ 'ਚ ਖ਼ੁਸ਼ੀ

ਲਹਿਰਾਗਾਗਾ, 23 ਮਈ (ਅਸ਼ੋਕ ਗਰਗ) - ਪੰਜਾਬ ਵਿਧਾਨ ਸਭਾ ਵਿਚ ਹਲਕਾ ਲਹਿਰਾਗਾਗਾ ਤੋਂ 'ਆਪ' ਦੇ ਵਿਧਾਇਕ ਬਰਿੰਦਰ ਗੋਇਲ ਨੂੰ ਅਧੀਨ ਵਿਧਾਨ ਕਮੇਟੀ ਦੇ ਚੇਅਰਮੈਨ ਬਣਾਏ ਜਾਣ 'ਤੇ ਇਲਾਕੇ ਵਿਚ 'ਆਪ' ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਸ੍ਰੀ ਗੋਇਲ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਰਨਾਲਾ, 23 ਮਈ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਇਕ ਵਿਅਕਤੀ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

ਬਾਂਸ ਚੋਰੀ ਕਰਨ ਵਾਲਿਆਂ ਨੂੰ ਜੰਗਲਾਤ ਵਿਭਾਗ ਨੇ ਲਾਇਆ ਜੁਰਮਾਨਾ

ਅਮਰਗੜ੍ਹ, 23 ਮਈ (ਜਤਿੰਦਰ ਮੰਨਵੀ)- ਪਿੰਡ ਮਾਹੋਰਾਣਾ ਨਜ਼ਦੀਕ ਦਿਨ-ਦਿਹਾੜੇ ਜੰਗਲਾਤ ਵਿਭਾਗ ਦੀ ਨਰਸਰੀ ਦੇ ਬਿਲਕੁਲ ਸਾਹਮਣਿਓਾ ਵਿਭਾਗ ਦੇ ਕਰਮਚਾਰੀਆਂ ਦੀ ਨੱਕ ਹੇਠੋਂ ਬਾਂਸ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਜੰਗਲਾਤ ਵਿਭਾਗ ਵਲੋਂ ਜੁਰਮਾਨਾ ਲਾਇਆ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਦੇ 12 ਹਜ਼ਾਰ ਕੈਮਿਸਟਾਂ ਨੇ ਥਰਮਾਮੀਟਰ, ਬੀ.ਪੀ. ਆਪ੍ਰੇਟਸ ਤੇ ਭਾਰ ਤੋਲ ਮਸ਼ੀਨਾਂ ਦੀ ਵਿਕਰੀ ਕੀਤੀ ਬੰਦ

ਸੰਗਰੂਰ, 23 ਮਈ (ਧੀਰਜ ਪਸੌਰੀਆ)- ਨਾਪਤੋਲ ਵਿਭਾਗ ਪੰਜਾਬ ਵਲੋਂ ਰਾਜ ਦੇ ਕੈਮਿਸਟਾਂ 'ਤੇ ਇਕ ਹੋਰ ਨਵਾਂ ਲਾਇਸੰਸ ਥੋਪੇ ਜਾਣ ਦੇ ਵਿਰੋਧ ਵਿਚ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਦਿੱਤੇ ਸੱਦੇ 'ਤੇ ਅੱਜ ਜ਼ਿਲ੍ਹਾ ਸੰਗਰੂਰ ਦੇ ਕਰੀਬ 12 ਹਜ਼ਾਰ ਕੈਮਿਸਟਾਂ ਨੇ ਥਰਮਾਮੀਟਰ, ...

ਪੂਰੀ ਖ਼ਬਰ »

ਨਿਯਮਾਂ ਦੀਆਂ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਜਲਦ ਕੱਢੇ ਜਾਣਗੇ ਨੋਟਿਸ

ਸੰਗਰੂਰ, 23 ਮਈ (ਧੀਰਜ ਪਸ਼ੌਰੀਆ)- ਪੂਰੇ ਪੰਜਾਬ 'ਚ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਆਈਆਂ ਸ਼ਿਕਾਇਤਾਂ ਤੋਂ ਬਾਅਦ ਸਿੱਖਿਆ ਵਿਭਾਗ ਦੀਆਂ ਟੀਮਾਂ ਨੇ ਪ੍ਰਾਈਵੇਟ ਸਕੂਲਾਂ ਦੇ ਦੌਰੇ ਕਰ ਕੇ ਜਾਂਚ ਦਾ ਕੰਮ ਲੱਗਭਗ ਪੂਰਾ ਕਰ ਲਿਆ ਹੈ ਅਤੇ ਆਪਣੀਆਂ ਰਿਪੋਰਟਾਂ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਨਾਰੀਕੇ ਵਿਖੇ ਉਸਾਰਿਆ ਜਾਵੇਗਾ ਆਧੁਨਿਕ ਸਹੂਲਤਾਂ ਵਾਲਾ ਖੇਡ ਸਟੇਡੀਅਮ

ਅਮਰਗੜ੍ਹ, 23 ਮਈ (ਸੁਖਜਿੰਦਰ ਸਿੰਘ ਝੱਲ)-ਖੰਨਾ ਮਲੇਰਕੋਟਲਾ ਸੜਕ ਦੇ ਨਾਲ ਲੱਗਦੇ ਪਿੰਡ ਨਾਰੀਕੇ ਵਿਖੇ ਆਧੁਨਿਕ ਸਹੂਲਤਾਂ ਵਾਲਾ ਬਹੁ ਕਰੋੜੀ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ | ਇਸ ਸਬੰਧੀ ਪਿੰਡ ਵਾਸੀਆਂ ਵਲੋਂ ਰੱਖੀ ਮੰਗ 'ਤੇ ਮੋਹਰ ਲਗਾਉਂਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਬਸਪਾ ਜ਼ਿਲ੍ਹਾ ਮਲੇਰਕੋਟਲਾ ਸਮੇਤ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ਦੇ ਅਹੁਦੇਦਾਰਾਂ ਦੀ ਚੋਣ

ਮਲੇਰਕੋਟਲਾ, 23 ਮਈ (ਪਰਮਜੀਤ ਸਿੰਘ ਕੁਠਾਲਾ)- ਬਹੁਜਨ ਸਮਾਜ ਪਾਰਟੀ ਵਲੋਂ ਅੱਜ ਜ਼ਿਲ੍ਹਾ ਮਲੇਰਕੋਟਲਾ ਦੇ ਜਥੇਬੰਦਕ ਢਾਂਚੇ ਦੇ ਨਾਲ-ਨਾਲ ਅਤੇ ਵਿਧਾਨ ਸਭਾ ਹਲਕਿਆਂ ਅਮਰਗੜ੍ਹ ਤੇ ਮਲੇਰਕੋਟਲਾ ਦੇ ਅਹੁਦੇਦਾਰਾਂ ਦੀ ਚੋਣ ਮੁਕੰਮਲ ਕਰ ਲਈ ਗਈ | ਜਾਣਕਾਰੀ ਮੁਤਾਬਿਕ ਇੱਥੇ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਅਪਣਾ ਕੇ ਕਿਸਾਨ ਕਰ ਰਿਹੈ ਲਾਹੇਵੰਦ ਖੇਤੀ

ਸੰਦੌੜ, 23 ਮਈ (ਗੁਰਪ੍ਰੀਤ ਸਿੰਘ ਚੀਮਾ)- ਪੰਜਾਬ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਸਮੇਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਕਿਸਾਨ ਰਵਾਇਤੀ ਫ਼ਸਲਾਂ ਦੇ ਚੱਕਰ 'ਚੋਂ ਬਾਹਰ ਨਿਕਲ ਰਹੇ ਹਨ | ਜ਼ਮੀਨ ਹੇਠਲੇ ਪਾਣੀ ਦੇ ...

ਪੂਰੀ ਖ਼ਬਰ »

ਭਾਸ਼ਨ ਪ੍ਰਤੀਯੋਗਤਾ ਦੇ ਗ੍ਰੈਂਡ ਫਿਨਾਲੇ 'ਚ ਤਾਰਾ ਕਾਨਵੈਂਟ ਸਕੂਲ ਦੀ ਰਿਮਸ਼ਾ ਫਾਰੂਕੀ ਦਾ ਪਹਿਲਾ ਸਥਾਨ

ਮਾਲੇਰਕੋਟਲਾ, 23 ਮਈ (ਮੁਹੰਮਦ ਹਨੀਫ਼ ਥਿੰਦ)- ਸਥਾਨਕ ਪੰਜਾਬ ਉਰਦੂ ਅਕੈਡਮੀ ਵਿਖੇ ਅਵੇਕ ਫਾਊਾਡੇਸ਼ਨ ਵਲੋਂ ਰੇਡੀਐਂਸ ਇੰਸਟੀਚਿਊਟ ਅਤੇ ਇਕ ਨਿੱਜੀ ਚੈਨਲ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੀ ਭਾਸ਼ਣ ਕਲਾ ਨੂੰ ਪ੍ਰਫੁੱਲਿਤ ਕਰਨ ਲਈ 'ਅਸੀਂ ਇਕ ਹਾਂ' ਦੇ ਨਾਂਅ ...

ਪੂਰੀ ਖ਼ਬਰ »

ਕਿ੍ਕਟ ਮਹਾਂ ਕੁੰਭ ਅਮਿਟ ਯਾਦਾਂ ਛੱਡਦਾ ਸਮਾਪਤ

ਸ਼ੇਰਪੁਰ, 23 ਮਈ (ਦਰਸ਼ਨ ਸਿੰਘ ਖੇੜੀ)- ਐਨ.ਆਰ.ਆਈ. ਯਾਰਾਂ ਦਾ ਕਿ੍ਕਟ ਮਹਾਕੁੰਭ ਪਿੰਡ ਭਗਵਾਨਪੁਰਾ ਵਿਖੇ ਪਿੰਡ ਵਾਸੀਆਂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਚਾਰ ਰੋਜ਼ਾ ਟੂਰਨਾਮੈਂਟ ਵਿਚ 48 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦਾ ਆਖ਼ਰੀ ਮੈਚ ...

ਪੂਰੀ ਖ਼ਬਰ »

ਪਾਣੀ ਦਾ ਬਚਾਅ ਕਰਨਾ ਸਮੇਂ ਦੀ ਲੋੜ-ਪਵਨ ਗੁੱਜਰਾਂ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਰੁਪਿੰਦਰ ਸਿੰਘ ਸੱਗੂ)-ਦਿਨ ਪ੍ਰਤੀ ਦਿਨ ਪਾਣੀ ਦਾ ਡਿਗਦਾ ਜਾ ਰਿਹਾ ਪੱਧਰ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਕੁਦਰਤੀ ਸਮੇਂ ਪਾਣੀ ਤੇ ਮਨੁੱਖੀ ਜੀਵਨ ਦੀਆਂ ਰੋਜ਼ਮਰ੍ਹਾ ਲੋੜਾਂ 'ਚੋਂ ਇਕ ਹੈ ਅਤੇ ਧਰਤੀ ਉੱਪਰ ਮਨੁੱਖੀ ਹੋਂਦ ਨੂੰ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਵਲੋਂ 100 ਦਿਨ ਪੂਰਾ ਰੁਜ਼ਗਾਰ ਦੇਣ ਦੀ ਮੰਗ

ਭਵਾਨੀਗੜ੍ਹ, 23 ਮਈ (ਰਣਧੀਰ ਸਿੰਘ ਫੱਗੂਵਾਲਾ)- ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਦੇ ਪਿੰਡ ਜੌਲੀਆਂ, ਭੜੋ, ਕਪਿਆਲ ਅਤੇ ਭੱਟੀਵਾਲ ਖ਼ੁਰਦ ਦੇ ਕਾਮਿਆਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਤੋਂ ਮਨਰੇਗਾ ਕਾਨੂੰਨ ਅਨੁਸਾਰ ਅਰਜ਼ੀਆਂ ਦੇ ਕੇ ਕੰਮ ਦੇਣ ਅਤੇ ਕੰਮ ਨਾ ਮਿਲਣ ਵਾਲ ...

ਪੂਰੀ ਖ਼ਬਰ »

ਪੁਰੀ ਪਰਿਵਾਰ ਨੂੰ ਸਦਮਾ, ਐਡ. ਅਮਨ ਮਹਿਤਾ ਨਹੀਂ ਰਹੇ

ਅਹਿਮਦਗੜ੍ਹ, 23 ਮਈ (ਸੋਢੀ, ਮਹੋਲੀ)- ਐਡਵੋਕੇਟ ਅਮਨ ਮਹਿਤਾ ਭਰ ਜਵਾਨੀ 'ਚ ਅਕਾਲ ਚਲਾਣਾ ਕਰ ਗਏ | ਨਗਰ ਕੌਂਸਲ ਅਹਿਮਦਗੜ੍ਹ ਦੇ ਸਾਬਕਾ ਪ੍ਰਧਾਨ ਪੱਤਰਕਾਰ ਰਵਿੰਦਰ ਪੁਰੀ ਅਤੇ ਐਡਵੋਕੇਟ ਨਰਿੰਦਰ ਪੁਰੀ ਦਾ ਭਾਣਜਾ ਅਤੇ ਗਗਨ ਮਹਿਤਾ (ਸੋਨੂੰ) ਦਾ ਭਰਾ ਅਮਨ ਮਹਿਤਾ (40) ਦੇ ...

ਪੂਰੀ ਖ਼ਬਰ »

ਗੁਰੂ ਹਰਿਰਾਇ ਸਕੂਲ ਵਿਖੇ ਮੁਕਾਬਲੇ ਕਰਵਾਏ

ਸੰਦੌੜ, 23 ਮਈ (ਗੁਰਪ੍ਰੀਤ ਸਿੰਘ ਚੀਮਾ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਰਾਇ ਮਾਡਲ ਸਕੂਲ ਝਨੇਰ ਵਿਖੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਗਿਆ | ਸੀਨੀਅਰ ਵਿੰਗ ਅਤੇ ਜੂਨੀਅਰ ਵਿੰਗ ਦੇ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਵਲੋਂ ਉੱਘੇ ਸਵ: ਲੇਖਕ ਗੁਰਮੁਖ ਸਿੰਘ ਦੀ ਕਿਤਾਬ ਜਾਰੀ

ਧੂਰੀ, 23 ਮਈ (ਦੀਪਕ, ਲਹਿਰੀ)- ਪੰਜਾਬ ਦੇ ਉੱਘੇ ਲੇਖਕ ਸਵ ਗੁਰਮੁਖ ਸਿੰਘ ਗੋਮੀ ਦੀ ਲਿਖੀ ਕਿਤਾਬ (ਦਾਸਤਾਨ ਦੀ ਮੌਤ) ਧੂਰੀ ਦੇ ਇਕ ਹੋਟਲ ਵਿਚ ਕਰਵਾਏ ਵਿਸ਼ੇਸ਼ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵਲੋਂ ਸਾਹਿਤਕਾਰਾਂ ਦੀ ਹਾਜ਼ਰੀ ਵਿਚ ਰਿਲੀਜ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਫਿਰਕੂ ਰਾਜਨੀਤੀ ਖੇਡ ਕੇ ਲੋਕਾਂ ਦਾ ਧਿਆਨ ਭਟਕਾਉਣ 'ਚ ਲੱਗੀ

ਸੰਗਰੂਰ, 23 ਮਈ (ਅਮਨਦੀਪ ਸਿੰਘ ਬਿੱਟਾ)- ਇੰਟਰਨੈਸ਼ਨਲ ਡੌਮੋਕਰੇਟਿਕ ਪਲੇਟਫਾਰਮ (ਆਈ.ਡੀ.ਪੀ.) ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਵਿਚ ਬੇਰੁਜ਼ਗਾਰੀ, ਮਹਿੰਗਾਈ, ਵਾਤਾਵਰਨ ਸੰਕਟ ਅਤੇ ਕੇਂਦਰ ਸਰਕਾਰ ਵਲੋਂ ਫਿਰਕਾਪ੍ਰਸਤੀ ਨੰੂ ਵਧਾਵਾ ਦੇਣ ਵਾਲੇ ਮੁੱਦਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਉੱਭਿਆ ਵਿਖੇ ਮਾਂ ਬੋਲੀ ਪੰਜਾਬੀ ਬਾਰੇ ਸੈਮੀਨਾਰ

ਕੌਹਰੀਆ, 23 ਮਈ (ਮਾਲਵਿੰਦਰ ਸਿੰਘ ਸਿੱਧੂ)- ਅਕਾਲ ਅਕੈਡਮੀ ਉਭਿਆ ਵਿਚ ਮਾਂ ਬੋਲੀ ਪੰਜਾਬੀ ਸੰਬੰਧੀ ਇਕ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ, ਜਿਸ 'ਚ ਪੰਜਾਬੀ ਲੇਖਕਾ ਜਸਪ੍ਰੀਤ ਕੌਰ ਨੇ ਵਿਸ਼ੇਸ਼ ਸ਼ਿਰਕਤ ਕਰਕੇ ਅਕਾਲ ਅਕੈਡਮੀ ਦੇ ਸਟਾਫ਼ ਨੂੰ ਪੰਜਾਬੀ ਵਿਸ਼ੇ ਬਾਰੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਸ਼ੇਰਪੁਰ, 23 ਮਈ (ਦਰਸ਼ਨ ਸਿੰਘ ਖੇੜੀ)- ਲੋਕ ਸੇਵਾ ਖ਼ੂਨਦਾਨ ਕਲੱਬ ਸ਼ੇਰਪੁਰ ਵਲੋਂ 18ਵਾਂ ਵਿਸਾਲ ਖੂਨਦਾਨ ਕੈਂਪ ਗੁਰਦੁਆਰਾ ਅਕਾਲ ਪ੍ਰਕਾਸ਼ ਸ਼ੇਰਪੁਰ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਕਿਰਨ ਮਹੰਤ ਸਿੱਧੂ ਵਲੋਂ ਕੀਤਾ ਗਿਆ | ਇਸ ਮੌਕੇ ਪ੍ਰਧਾਨਗੀ ਮੰਡਲ ਵਿਚ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ

ਸੰਦੌੜ, 23 ਮਈ (ਗੁਰਪ੍ਰੀਤ ਸਿੰਘ ਚੀਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਅਨਾਜ ਮੰਡੀ ਸੰਦੌੜ ਵਿਖੇ ਜਥੇਬੰਦੀ ਦੇ ਬਲਾਕ ਅਹਿਮਦਗੜ੍ਹ ਦੇ ਪ੍ਰਧਾਨ ਸ਼ੇਰ ਸਿੰਘ ਮਹੌਲੀ ਅਤੇ ਸੀਨੀਅਰ ਮੀਤ ਪ੍ਰਧਾਨ ਡਾ ਅਮਰਜੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬੋਰਵੈੱਲ ਕਾਰਨ ਹੋ ਰਹੇ ਹਾਦਸਿਆਂ ਨੂੰ ਲੈ ਕੇ ਸਰਕਾਰ ਸਖ਼ਤ ਕਾਨੂੰਨ ਬਣਾਏ-ਦਾਮਨ ਬਾਜਵਾ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਸੱਗੂ, ਧਾਲੀਵਾਲ, ਭੁੱਲਰ)- ਕੱਲ੍ਹ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਖਿਆਲਾ ਬੁਲੰਦਾ ਵਿਖੇ ਬੋਰਵੈੱਲ 'ਚ ਡਿੱਗਣ ਕਾਰਨ 6 ਸਾਲ ਦੇ ਬੱਚੇ ਰਿਤਿਕ ਦੀ ਮੌਤ ਹੋ ਗਈ | ਇਸ ਸਬੰਧੀ ਸੁਨਾਮ ਤੋਂ ਭਾਜਪਾ ਪਾਰਟੀ ਦੇ ਆਗੂ ...

ਪੂਰੀ ਖ਼ਬਰ »

ਗਿਆਨ ਚੰਦ ਬਣੇ ਗਊਸ਼ਾਲਾ ਦੇ ਸੀਨੀਅਰ ਮੀਤ ਪ੍ਰਧਾਨ

ਲਹਿਰਾਗਾਗਾ, 23 ਮਈ (ਅਸ਼ੋਕ ਗਰਗ)- ਗਊਸ਼ਾਲਾ ਕਮੇਟੀ ਲਹਿਰਾਗਾਗਾ ਦੀ ਇਕ ਮੀਟਿੰਗ ਗਊਸ਼ਾਲਾ ਵਿਖੇ ਪ੍ਰਧਾਨ ਯੋਗ ਰਾਜ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਸ ਸਾਲ ਗਊਆਂ ਦੇ ਖਾਣ ਲਈ ਤੂੜੀ ਘੱਟ ਆਉਣ 'ਤੇ ਚਿੰਤਾ ਪ੍ਰਗਟਾਈ ਗਈ ਅਤੇ ਗਊਸ਼ਾਲਾ ਦੀ ਆਮਦਨ ਵਧਾਉਣ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਸ਼ੇਰਪੁਰ ਵਿਖੇ ਰੋਸ ਮਾਰਚ

ਸ਼ੇਰਪੁਰ, 23 ਮਈ (ਦਰਸ਼ਨ ਸਿੰਘ ਖੇੜੀ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪਿੰਡ ਹੇੜੀਕੇ (ਸ਼ੇਰਪੁਰ) ਦੇ ਪੰਚਾਇਤੀ ਜ਼ਮੀਨ 'ਤੇ ਰਿਜ਼ਰਵ ਕੋਟੇ ਨੂੰ ਮੁੱਖ ਰੱਖ ਕੇ ਰੋਸ ਮਾਰਚ ਕੀਤਾ ਗਿਆ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ...

ਪੂਰੀ ਖ਼ਬਰ »

ਸੰਗਰੂਰ ਇੰਡਸਟਰੀ ਚੈਂਬਰਜ਼ ਦੀ ਕਾਰਜਕਾਰਨੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਸੰਗਰੂਰ, 23 ਮਈ (ਦਮਨਜੀਤ ਸਿੰਘ)- ਸੰਗਰੂਰ ਡਿਸਟਿਕ ਇੰਡਸਟਰੀਅਲ ਚੈਂਬਰ ਬਲਾਕ ਸੰਗਰੂਰ ਦੀ ਐਗਜ਼ੀਕਿਊਟਿਵ ਦੀ ਪਹਿਲੀ ਮੀਟਿੰਗ ਚੈਂਬਰ ਭਵਨ ਫੋਕਲ ਪੁਆਇੰਟ ਸੰਗਰੂਰ ਵਿਖੇ ਅਮਨਜੀਤ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪ੍ਰਧਾਨ ਜ਼ਖਮੀ ਵਲੋਂ ਆਪਸੀ ...

ਪੂਰੀ ਖ਼ਬਰ »

ਜ਼ਿਲ੍ਹੇ ਲਈ ਝੋਨੇ ਦੀ ਸਿੱਧੀ ਬਿਜਾਈ ਦੇ ਪੰਜਾਬ ਸਰਕਾਰ ਦੇ 66 ਹਜ਼ਾਰ ਏਕੜ ਦੇ ਟੀਚੇ ਨੂੰ ਡੀ.ਸੀ. ਨੇ ਵਧਾ ਕੇ ਕੀਤਾ 90 ਹਜ਼ਾਰ ਏਕੜ

ਸੰਗਰੂਰ, 23 ਮਈ (ਧੀਰਜ ਪਸ਼ੌਰੀਆ)- ਸੂਬੇ ਵਿਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਜਾਣ ਤੋਂ ਚਿੰਤਤ ਮਾਨ ਸਰਕਾਰ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰ ਰਹੀ ਹੈ | ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ...

ਪੂਰੀ ਖ਼ਬਰ »

ਜ਼ਿਲ੍ਹੇ 'ਚ 77 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ

ਸੰਗਰੂਰ, 23 ਮਈ (ਧੀਰਜ਼ ਪਸ਼ੌਰੀਆ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੰੂ ਛੁਡਾਉਣ ਦੀ ਵਿੱਢੀ ਮੁਹਿੰਮ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹਾ ਸੰਗਰੂਰ ਵਿਚ 77 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ...

ਪੂਰੀ ਖ਼ਬਰ »

ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਤੋਂ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਔਖੇ

ਮਲੇਰਕੋਟਲਾ, 23 ਮਈ (ਪਰਮਜੀਤ ਸਿੰਘ ਕੁਠਾਲਾ)- ਪੰਜਾਬ ਦੀ ਨਵੀਂ ਸਰਕਾਰ ਵਲੋਂ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕਾਂ ਦੀ ਕੀਤੀ ਜਾ ਰਹੀ ਅਣਦੇਖੀ ਤੋਂ ਔਖ ਮਹਿਸੂਸ ਕਰਦਿਆਂ ਪਾਵਰਕਾਮ ਅਤੇ ਟਰਾਂਸਕੋ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀ ਜਥੇਬੰਦੀ ...

ਪੂਰੀ ਖ਼ਬਰ »

9 ਮਹੀਨਿਆਂ ਤੋਂ ਪਟਵਾਰੀ ਦੀ ਨਿਯੁਕਤੀ ਲਈ ਪੱਤਰ ਉਡੀਕ ਰਹੇ ਬੇਰੁਜ਼ਗਾਰਾਂ ਨੂੰ ਬੱਝੀ ਆਸ

ਸੰਗਰੂਰ, 23 ਮਈ (ਧੀਰਜ ਪਸ਼ੌਰੀਆ)- ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਪਿਛਲੇ 9 ਮਹੀਨਿਆਂ ਤੋਂ ਪਟਵਾਰੀ ਦੀ ਨਿਯੁਕਤੀ ਲਈ ਪੱਤਰ ਉਡੀਕ ਰਹੇ ਬੇਰੁਜ਼ਗਾਰਾਂ ਨੰੂ ਆਸ ਬੱਝੀ ਹੈ | ਮੰਤਰੀ ਨਾਲ ਮੁਲਾਕਾਤ ਕਰ ਕੇ ਆਏ ਪਟਵਾਰੀ ਪ੍ਰੀਖਿਆ ਪਾਸ ...

ਪੂਰੀ ਖ਼ਬਰ »

ਸੰਜੀਵ ਬੰਦਲਿਸ਼ ਸ਼ਹੀਦ ਦੇ ਜੱਦੀ ਘਰ ਹੋਏ ਨਤਮਸਤਕ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਭੁੱਲਰ, ਧਾਲੀਵਾਲ)- ਆਲ ਇੰਡੀਆ ਸਟੇਟ ਬੈਂਕ ਆਫ਼ ਇੰਡੀਆ ਸਟਾਫ਼ ਸੰਘ ਦੇ ਮੁਖੀ ਅਤੇ ਸਮੂਹ ਸਰਕਾਰੀ ਬੈਂਕਾਂ ਦੇ ਕਨਵੀਨਰ ਸੰਜੀਵ ਕੁਮਾਰ ਬੰਦਲਿਸ਼ ਵਲੋਂ ਆਪਣੀ ਟੀਮ ਦੇ ਮੈਂਬਰਾਂ ਖੇਤਰੀ ਸਕੱਤਰ ਵਿੱਕੀ ਅਬਦਾਲ, ਸਤੀਸ਼ ਵਰਮਾ, ...

ਪੂਰੀ ਖ਼ਬਰ »

ਪਵਨ ਗੁਪਤਾ ਦੀ ਜਿੱਤ 'ਤੇ ਜ਼ਿਲ੍ਹਾ ਬਾਰ 'ਚ ਵੰਡੇ ਲੱਡੂ

ਸੰਗਰੂਰ, 23 ਮਈ (ਧੀਰਜ ਪਸ਼ੌਰੀਆ)- ਐਡਵੋਕੇਟ ਪਵਨ ਗੁਪਤਾ ਦੇ ਅਗਰਵਾਲ ਸਭਾ ਸੰਗਰੂਰ ਦਾ ਪ੍ਰਧਾਨ ਚੁਣੇ ਜਾਣ ਦੀ ਜਿੱਤ ਦੀ ਖੁਸ਼ੀ ਵਿਚ ਜ਼ਿਲ੍ਹਾ ਬਾਰ ਸੰਗਰੂਰ ਵਿਚ ਲੱਡੂ ਵੰਡੇ ਗਏ | ਐਡ. ਗੁਪਤਾ ਨੇ ਇਸ ਮੌਕੇ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ...

ਪੂਰੀ ਖ਼ਬਰ »

-ਮਾਮਲਾ ਆੜ੍ਹਤੀਏ ਤੇ ਕਿਸਾਨ ਦੇ ਦੇਣ-ਲੈਣ ਦਾ-

ਕਾਲਾ ਝਾੜ ਵਾਸੀਆਂ ਵਲੋਂ ਅਨਾਜ ਮੰਡੀ 'ਚ ਰੋਸ ਧਰਨਾ

ਨਦਾਮਪੁਰ ਚੰਨੋ, 23 ਮਈ (ਹਰਜੀਤ ਸਿੰਘ ਨਿਰਮਾਣ)-ਪਿੰਡ ਕਾਲਾ ਝਾੜ ਵਿਚ ਪਿਛਲੇ ਕੁੱਝ ਸਮੇਂ ਤੋਂ ਆੜ੍ਹਤੀਏ ਅਤੇ ਕਿਸਾਨਾਂ ਦੇ ਆਪਸੀ ਲੈਣ-ਦੇਣ ਦੇ ਚੱਲ ਰਹੇ ਮਸਲੇ ਸਬੰਧੀ ਅੱਜ ਪਿੰਡ ਕਾਲਾ ਝਾੜ ਦੀ ਅਨਾਜ ਮੰਡੀ ਵਿਚ ਇਕੱਠੇ ਹੋਏ ਨਗਰ ਕਾਲਾ ਝਾੜ ਦੇ ਨਿਵਾਸੀਆਂ ਨੇ ...

ਪੂਰੀ ਖ਼ਬਰ »

-ਮਾਮਲਾ ਲੁੱਟ-ਖੋਹ ਦੇ ਦੋਸ਼ 'ਚ ਫੜਾਏ ਦੋ ਵਿਅਕਤੀਆਂ ਨੂੰ ਬਿਨਾਂ ਕਾਰਵਾਈ ਛੱਡਣ ਦਾ-

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਪਿੰਡ ਵਾਸੀਆਂ ਨੇ ਕੀਤਾ ਰੋਸ ਜ਼ਾਹਿਰ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਧਾਲੀਵਾਲ, ਭੁੱਲਰ, ਸੱਗੂ) - ਪਿੰਡ ਸਿੰਘਪੁਰਾ ਅਤੇ ਸ਼ਹਿਰ ਨੇੜਲੇ ਖੇਤਾਂ 'ਚ ਰਹਿਣ ਵਾਲੇ ਲੋਕਾਂ ਵਲੋਂ ਕਥਿਤ ਤੌਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਸੁਨਾਮ ਪੁਲਿਸ ਹਵਾਲੇ ਕਰਨ ਦੀ ਖ਼ਬਰ ਹੈ, ਪਰ ਪੁਲਿਸ ਵਲੋਂ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX