ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣ ਅਤੇ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਲਾਰੇਬਾਜ਼ੀ ਲਗਾਏ ਜਾਣ ਤੋਂ ਖ਼ਫ਼ਾ ਹੋਏ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀਆਂ ਨੇ ਓ.ਪੀ.ਡੀ. ਸੇਵਾਵਾਂ ਬੰਦ ਰੱਖਦੇ ਹੋਏ ਯੂਨੀਅਨ ਦੇ ਝੰਡੇ ਹੇਠ ਸਿਵਲ ਹਸਪਤਾਲ ਅੰਦਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਮਾਰ ਸੀਨੀਅਰ ਮੈਡੀਕਲ ਅਫ਼ਸਰ ਫ਼ਿਰੋਜ਼ਪੁਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ | ਧਰਨੇ ਦੀ ਪ੍ਰਧਾਨਗੀ ਸੁਧੀਰ ਅਗਲਜ਼ੈਂਡਰ ਨੇ ਕਰਦੇ ਹੋਏ ਦੱਸਿਆ ਕਿ ਜਥੇਬੰਦਕ ਆਗੂ ਬਹੁਤ ਵਾਰ ਸੀਨੀਅਰ ਮੈਡੀਕਲ ਅਫ਼ਸਰ ਨੂੰ ਮੰਗਾਂ ਦੀ ਪੂਰਤੀ ਦੇ ਸੰਬੰਧ ਵਿਚ ਮੰਗ ਪੱਤਰ ਦੇ ਚੁੱਕੇ ਹਨ, ਪਰ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਮੰਗਾਂ ਦੀ ਪੂਰਤੀ ਵੱਲ ਅੱਜ ਤੱਕ ਕੋਈ ਵੀ ਉਪਰਾਲਾ ਨਹੀਂ ਕੀਤਾ | ਇਸ ਮੌਕੇ ਰਾਮ ਪ੍ਰਸ਼ਾਦ ਪ੍ਰਧਾਨ ਜ਼ਿਲ੍ਹਾ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ, ਪੀ.ਸੀ.ਐੱਮ.ਐੱਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ: ਜਤਿੰਦਰ ਕੋਛੜ ਅਤੇ ਨਰਿੰਦਰ ਸ਼ਰਮਾ ਪੈਰਾ ਮੈਡੀਕਲ ਦੇ ਆਗੂ ਨੇ ਦੱਸਿਆ ਕਿ ਐਨ.ਆਰ.ਐੱਚ.ਐਮ. ਅਧੀਨ ਕੰਮ ਕਰਦੇ ਮੁਲਾਜ਼ਮ ਸਭ ਤੋਂ ਵੱਧ ਸੇਵਾਵਾਂ ਨਿਭਾ ਰਹੇ ਹਨ ਨਾ ਤਾਂ ਪੰਜਾਬ ਸਰਕਾਰ ਇਨ੍ਹਾਂ ਨੂੰ ਰੈਗੂਲਰ ਕਰ ਰਹੀ ਹੈ ਅਤੇ ਨਾ ਹੀ ਪੂਰੀਆਂ ਤਨਖ਼ਾਹਾਂ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਨਿਗੂਣੀਆਂ ਤਨਖ਼ਾਹਾਂ 'ਤੇ ਕੀਤਾ ਜਾ ਰਿਹਾ ਸ਼ੋਸ਼ਣ ਸਰਕਾਰ ਤੁਰੰਤ ਬੰਦ ਕਰੇ | ਉਨ੍ਹਾਂ ਕਿਹਾ ਨਿਗੂਣੀਆਂ ਤਨਖ਼ਾਹਾਂ ਨੂੰ ਵੀ ਦੇਣ ਲਈ ਸੀਨੀਅਰ ਮੈਡੀਕਲ ਅਫ਼ਸਰ ਹਰ ਮਹੀਨੇ ਮਿੰਨਤਾਂ ਕਰਵਾ ਰਹੇ ਹਨ, ਜੋ ਸਰਾਸਰ ਧੱਕੇਸ਼ਾਹੀ ਹੈ | ਧਰਨਾਕਾਰੀ ਮੰਗ ਕਰ ਰਹੇ ਸਨ ਕਿ ਸੀ.ਪੀ.ਐਫ਼. ਸਟਾਫ਼, ਨਰਸਾਂ ਦਾ ਏਰੀਅਰ, ਆਸ਼ਾ ਵਰਕਰ ਦਾ ਬਣਦਾ ਇੰਨਸੈਂਟਿਵ, ਕਲਾਸ ਫੋਰ ਦੀਆਂ ਜੀ.ਪੀ. ਫ਼ੰਡ ਦੀਆਂ ਸਟੇਟਮੈਂਟਾਂ, ਲੇਬਰ ਰੂਮ ਵਿਚ ਸਕਿਉਰਿਟੀ ਦਾ ਇੰਤਜ਼ਾਮ, ਮਰੀਜ਼ਾਂ ਲਈ ਵੇਟਿੰਗ ਰੂਮ, ਬਾਥਰੂਮ ਦੇ ਪ੍ਰਬੰਧ ਕੀਤੇ ਜਾਣ | ਓ.ਪੀ.ਡੀ. ਬੰਦ ਕਰਕੇ ਲਗਾਏ ਗਏ ਧਰਨੇ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਜਥੇਬੰਦੀ ਨੂੰ ਬੁਲਾ ਕੇ ਮੰਗਾਂ ਦੀ ਪੂਰਤੀ ਲਈ ਦੋ ਦਿਨ ਦਾ ਸਮਾਂ ਮੰਗਿਆ | ਸੀਨੀਅਰ ਪੈਰਾਮੈਡੀਕਲ ਆਗੂ ਕੌਰਜੀਤ ਸਿੰਘ ਅਤੇ ਸੁਮਿਤ ਗਿੱਲ ਨੇ ਦੱਸਿਆ ਕਿ ਜੇਕਰ ਦੋ ਦਿਨ ਦੇ ਅੰਦਰ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਦੋ ਦਿਨ ਬਾਅਦ 26 ਮਈ ਤੋਂ ਲਗਾਤਾਰ ਪੂਰਨ ਤੌਰ 'ਤੇ ਓ.ਪੀ.ਡੀ. ਬੰਦ ਕਰਕੇ ਸੀਨੀਅਰ ਮੈਡੀਕਲ ਅਫ਼ਸਰ ਦਾ ਘਿਰਾਓ ਕੀਤਾ ਜਾਵੇਗਾ | ਧਰਨੇ ਵਿਚ ਹੋਰਨਾਂ ਤੋਂ ਇਲਾਵਾ ਮਨਿੰਦਰਜੀਤ, ਗੁਰਮੇਲ, ਕਰਨ, ਰਾਜਵਿੰਦਰ, ਭਾਰਤ ਭੂਸ਼ਨ, ਡਾ: ਮਨਮੀਤ, ਡਾ: ਲਲਿਤ, ਰਿਬਿਕਾ, ਸੰਗੀਤਾ, ਇਨਦੀਪ, ਅਮਨਦੀਪ ਕੌਰ, ਰਾਜਵੰਤ, ਰਣਜੀਤ ਕੌਰ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਕਿ੍ਸ਼ਨਾ, ਲਖਵਿੰਦਰ ਕੌਰ, ਮਲਕੀਤ ਸਿੰਘ, ਅਜੀਤ ਗਿੱਲ, ਸ਼ਮ੍ਹਾ, ਪ੍ਰਭਜੋਤ ਕੌਰ, ਪਰਮਜੀਤ, ਜਸਵਿੰਦਰ, ਗੀਤਾਂਜਲੀ, ਸ਼ਵੇਤਾ, ਡਾ: ਗੁਰਮੇਜ, ਡਾ: ਪੰਕਜ, ਡਾ: ਆਕਾਸ਼, ਡਾ: ਨਵੀਨ, ਗੁਰਪ੍ਰੀਤ ਕੌਰ, ਸੰਦੀਪ ਸਿੰਘ ਐਕਸਰੇ ਪ੍ਰਧਾਨ ਪੰਜਾਬ, ਬਿਕਰਮਜੀਤ ਸਿੰਘ, ਹਰਪ੍ਰੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ |
ਗੁਰੂਹਰਸਹਾਏ, 23 ਮਈ (ਹਰਚਰਨ ਸਿੰਘ ਸੰਧੂ)- ਪੰਜਾਬ ਅੰਦਰ ਚੱਲ ਰਹੇ ਚਿੱਟੇ ਦੇ ਨਸ਼ੇ ਨੂੰ ਰੋਕਣ ਲਈ ਭਾਵੇਂ ਪਿਛਲੀ ਕਾਂਗਰਸ ਦੀ ਸਰਕਾਰ ਨੇ ਰੋਕਣ ਲਈ ਕਈ ਕਦਮ ਉਠਾਏ, ਪਰ ਫਿਰ ਵੀ ਕਾਂਗਰਸ ਦੀ ਸਰਕਾਰ ਇਸ ਨਸ਼ੇ ਨੂੰ ਬੰਦ ਨਹੀਂ ਕਰਵਾ ਸਕੀ, ਉਸ ਤੋਂ ਬਾਅਦ ਪਿਛਲੀ ਵਿਧਾਨ ...
ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਸੂਬੇ ਅੰਦਰ ਕਾਂਗਰਸ ਨੂੰ ਮੁੜ ਪੈਰਾਂ ਭਾਰ ਕਰਨ ਅਤੇ ਵਰਕਰਾਂ ਅੰਦਰ ਨਵੀਂ ਰੂਹ ਫੂਕਣ ਦੇ ਮੰਤਵ ਤਹਿਤ ਕਾਂਗਰਸ ਵਲੋਂ ਵਿੱਢੀ ਜਨ ਸੰਪਰਕ ਮੁਹਿੰਮ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ...
ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ਹਨ | ਜੇਲ੍ਹ ਅਧਿਕਾਰੀਆਂ ਅਨੁਸਾਰ ਮੋਬਾਈਲ ਫ਼ੋਨ ਦੀ ਬਰਾਮਦਗੀ ਮੌਕੇ ...
ਫ਼ਿਰੋਜ਼ਪੁਰ, 23 ਮਈ (ਕੁਲਬੀਰ ਸਿੰਘ ਸੋਢੀ)- ਸੂਬੇ ਅੰਦਰ ਬੀਤੇ ਦਿਨ ਵਿਧਾਨ ਸਭਾ ਪੰਜਾਬ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਵਿਧਾਇਕਾਂ ਨੂੰ ਕਮੇਟੀ ਮੈਂਬਰ ਨਿਯੁਕਤ ਕਰਕੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਚੱਲਦੇ ਜ਼ਿਲ੍ਹਾ ...
ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ ਇਕ ਹੋਰ ਵਿਅਕਤੀ ਨੂੰ ਆਪਣੇ ਕਲਾਵੇ 'ਚ ਲੈ ਲਿਆ, ਉੱਥੇ ਯੋਗ ਇਲਾਜ ਮਿਲਣ ਕਾਰਨ ਦੋ ਕੋਰੋਨਾ ਮਰੀਜ਼ ਤੰਦਰੁਸਤ ਹੋਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ...
ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ 'ਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਦੇ ਚੱਲਦਿਆਂ ਅੱਜ ਦਿਨ ਦਿਹਾੜੇ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਸਥਿਤ ਡੇਅਰੀ ਨਜ਼ਦੀਕ ਪੁਰਾਣੀ ਰੰਜਸ਼ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਵਲੋਂ ...
ਫ਼ਿਰੋਜ਼ਪੁਰ, 23 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਵੱਡੀ ਗਿਣਤੀ ਵਿਚ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ...
ਫ਼ਿਰੋਜ਼ਪੁਰ, 23 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਵਲੋਂ ਮੈਡੀਕਲ ਨਸ਼ੇ ਦਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਥਾਣਾ ...
ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀ ਬੀ.ਐੱਸ.ਸੀ ਨਾਨ-ਮੈਡੀਕਲ ਫੈਕਲਟੀ ਦੇ ਦੂਜੇ ਸਾਲ ਦੀਆਂ ਵਿਦਿਆਰਥਣਾਂ ਨਵਿਆ ਨਵੇਲੀ ਅਤੇ ਰਣਦੀਪ ਕੌਰ ਭਾਰਤ ਸਰਕਾਰ ਦੇ ਸਾਇੰਸ ਅਤੇ ਤਕਨਾਲੋਜੀ ਵਿਭਾਗ ਵਲੋਂ ...
ਗੋਲੂ ਕਾ ਮੋੜ, 23 ਮਈ (ਸੁਰਿੰਦਰ ਸਿੰਘ ਪੁੁਪਨੇਜਾ)- ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਗੋਲੂ ਕਾ ਮੋੜ ਵਿਖੇ ਅੱਡੇ ਉੱਪਰ ਇਕ ਵਿਦਿਆਰਥਣ ਟਰਾਲੇ ਦੀ ਲਪੇਟ ਵਿਚ ਆਉਣ ਨਾਲ ਜ਼ਖ਼ਮੀ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...
ਫ਼ਿਰੋਜ਼ਪੁਰ, 23 ਮਈ (ਰਾਕੇਸ਼ ਚਾਵਲਾ)- ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਵਲੋਂ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੁੱਦਈ ਸੁਰੇਸ਼ ਕੁਮਾਰ ਪੁੱਤਰ ਬਾਰੂ ਰਾਮ ਦਾਸੀ ...
ਮਮਦੋਟ, 23 ਮਈ (ਸੁਖਦੇਵ ਸਿੰਘ ਸੰਗਮ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਚੋਣਾਂ ਵਿਚ ਹੋਈ ਜਿੱਤ ਸੰਬੰਧੀ ਵੋਟਰਾਂ ਦਾ ਧੰਨਵਾਦ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਬਾਰਡਰ ਪੱਟੀ ਦੇ ਕਰੀਬ ਅੱਧਾ ਦਰਜਨ ਪਿੰਡਾਂ ਦਾ ਦੌਰਾ ਕੀਤਾ ...
ਕਪਿਲ ਕੰਧਾਰੀ
ਗੁਰੂਹਰਸਹਾਏ, 23 ਮਈ- ਜਿਵੇਂ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਹਲਕੇ ਦੇ ਅੰਦਰ ਵਿਧਾਇਕ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਵਿਕਾਸ ਕਾਰਜਾਂ ਦੇ ਕੰਮ ਵੱਡੇ ਪੱਧਰ 'ਤੇ ਕਰਵਾਏ ਗਏ, ਪ੍ਰੰਤੂ ਇਸ ਦੇ ਬਾਵਜੂਦ ਸ਼ਹਿਰ ਵਿਚ ਉਸ ਸਮੇਂ ਦੌਰਾਨ ਕਰਵਾਏ ਗਏ ...
ਜ਼ੀਰਾ, 23 ਮਈ (ਜੋਗਿੰਦਰ ਸਿੰਘ ਕੰਡਿਆਲ)-ਸ੍ਰੀ ਸ੍ਰੀ ਰਵੀਸ਼ੰਕਰ ਜੀ ਦੀ ਅਗਵਾਈ ਹੇਠ ਚੱਲ ਰਹੀ ਆਰਟ ਆਫ਼ ਲਿਵਿੰਗ ਸੰਸਥਾ ਦੁਨੀਆ ਭਰ ਵਿਚ ਲੋਕਾਂ ਨੂੰ ਯੋਗ, ਧਿਆਨ ਅਤੇ ਸੁਦਰਸ਼ਨ ਕਿ੍ਆ ਨਾਲ ਜੋੜ ਕੇ ਤਣਾਅ ਤੇ ਰੋਗ ਮੁਕਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਅਤੇ ਹਰ ...
ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਰਗਰਮ ਆਗੂਆਂ ਦੀ ਸਾਂਝੀ ਮੀਟਿੰਗ ਜ਼ੀਰਾ ਵਿਖੇ ਹੋਈ, ਜਿਸ ਵਿਚ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਅਤੇ ਡੂੰਘੇ ਤੇ ਗੰਧਲੇ ਹੁੰਦੇ ਜਾ ਰਹੇ ਪੰਜਾਬ ਦੇ ...
ਫ਼ਿਰੋਜ਼ਸ਼ਾਹ, 23 ਮਈ (ਸਰਬਜੀਤ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਇਤਿਹਾਸਕ ਫ਼ੈਸਲਿਆਂ ਨਾਲ ਸੂਬੇ ਦੇ ਲੋਕ ਬਾਗੋ-ਬਾਗ ਹਨ ਅਤੇ ਉਹ ਪਹਿਲਾਂ ਸੱਤਾ 'ਤੇ ਕਾਬਜ਼ ਲੋਕਾਂ ਅਤੇ ਆਮ ਆਦਮੀ ਪਾਰਟੀ 'ਚ ਖ਼ੁਦ ਫ਼ਰਕ ...
ਆਰਿਫ਼ ਕੇ, 23 ਮਈ (ਬਲਬੀਰ ਸਿੰਘ ਜੋਸਨ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਉਦੋਂ ਵਾਲੀ ਵਿਚ ਨਾਮਲੂਮ ਵਿਅਕਤੀਆਂ ਵਲੋਂ ਸਮਰਸੀਬਲ ਪੰਪ 'ਤੇ ਕੈਮਰੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਉਦੋਂ ਵਾਲੀ ਦੇ ਈ.ਟੀ.ਟੀ. ਟੀਚਰ ਵੀਨਾ ਕੁਮਾਰ ...
ਤਲਵੰਡੀ ਭਾਈ, 23 ਮਈ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਤੇ ਪਿੰ੍ਰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਟਰੈਫ਼ਿਕ ...
ਜ਼ੀਰਾ, 23 ਮਈ (ਜੋਗਿੰਦਰ ਸਿੰਘ ਕੰਡਿਆਲ)-ਬੀਤੇ ਦਿਨੀਂ ਬਾਈਜੂਸ ਐਪ ਵੱਲੋਂ ਕਰਵਾਏ ਗਏ ਡਿਸਕਵਰੀ ਸਕੂਲ ਸੁਪਰ ਲੀਗ ਆਨਲਾਈਨ ਮੁਕਾਬਲੇ 'ਚ ਹਿੱਸਾ ਲੈਂਦਿਆਂ ਐਮਬਰੋਜੀਅਲ ਪਬਲਿਕ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ਮਾਣਮੱਤੀ ਪ੍ਰਾਪਤੀ ਕੀਤੀ ਹੈ | ਇਸ ਸੰਬੰਧੀ ...
ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)- ਐੱਸ.ਟੀ.ਐਫ. ਦੀ ਟੀਮ ਨੇ ਫ਼ਿਰੋਜ਼ਪੁਰ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ੇ ਸਪਲਾਈ ਕਰਨ ਜਾਂਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ...
ਮੱਲਾਂਵਾਲਾ, 23 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਕਿਸਾਨ ਆਗੂ ਗੁਰਮੇਲ ਸਿੰਘ ਫੱਤੇਵਾਲਾ ਅਤੇ ਰਣਜੀਤ ਸਿੰਘ ਖੱਚਰ ਵਾਲਾ ਨੇ ਕਿਹਾ ਕਿ ਪਟਵਾਰੀਆਂ ਦੀ ਘਾਟ ਕਰਕੇ ਸਰਕਾਰ ਨੇ ...
ਗੁਰੂਹਰਸਹਾਏ, 23 ਮਈ (ਕਪਿਲ ਕੰਧਾਰੀ)- ਹਲਕਾ ਗੁਰੂਹਰਸਹਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੀ ਬੇਟੀ ਸਿਮਰਨ ਸਰਾਰੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ...
ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)-ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਨਛੱਤਰ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਸਹਾਰਾ ਕਲੱਬ ਦੇ ਦਫ਼ਤਰ ਵਿਚ ਹੋਈ | ਇਸ ਮੌਕੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਨ 'ਤੇ ਗੰਭੀਰ ...
ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ 28 ਮਈ ਨੂੰ ਅੰਤਰਰਾਸ਼ਟਰੀ ਮਾਹਵਾਰੀ ਸਵੱਛਤਾ ਦਿਵਸ ਮੌਕੇ 'ਤੇ ਸੂਬੇ ਭਰ ਵਿਚ ਲੋੜਵੰਦ ਲੜਕੀਆਂ ਅਤੇ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦੀ ਇਕ ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਕੀਮ ਤਹਿਤ ...
ਜਲਾਲਾਬਾਦ, 23 ਮਈ (ਜਤਿੰਦਰ ਪਾਲ ਸਿੰਘ)- ਡੀ.ਏ.ਵੀ ਹਾਲਟ 'ਤੇ 3 ਵਜੇ ਦੇ ਕਰੀਬ ਇਕ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ | ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਰੇਲਵੇ ਸਟੇਸ਼ਨ ਜਲਾਲਾਬਾਦ ਜੀ.ਆਰ.ਪੀ ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ...
ਅਬੋਹਰ 23 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਪਿੰਡ ਢਾਬਾ ਕੋਕਰੀਆ ਵਿਖੇ ਇਕ ਕਿਸਾਨ ਦੇ ਖੇਤ ਵਿਚੋਂ ਸੋਲਰ ਪਲੇਟਾਂ ਅਤੇ ਹੋਰ ਸਾਮਾਨ ਚੋਰੀ ਹੋਣ ਦੇ ਸੰਬੰਧ ਵਿਚ ਅੱਠ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਪੁਲਿਸ ...
ਮੰਡੀ ਅਰਨੀਵਾਲਾ, 23 ਮਈ (ਨਿਸ਼ਾਨ ਸਿੰਘ ਮੋਹਲਾਂ)- ਪੁਲਿਸ ਥਾਣਾ ਅਰਨੀਵਾਲਾ ਨੇ ਇਕ ਵਿਅਕਤੀ ਨੂੰ 30 ਕਿੱਲੋ ਚੂਰਾ ਭੁੱਕੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਜੀਤ ਸਿੰਘ ਉਰਫ਼ ਗੀਤੂ ਪੁੱਤਰ ਖ਼ਾਨ ...
ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)- ਭਾਰਤੀ ਫ਼ੌਜ ਵਿਚ ਭਰਤੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ ਵਿਚ ਬੇਰੁਜ਼ਗਾਰ ਨੌਜਵਾਨਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਸ਼ਹਿਰ ਵਿਚ ਰੋਸ ਮਾਰਚ ਕੱਢਦਿਆਂ ਬੇਰੁਜ਼ਗਾਰ ਨੌਜਵਾਨਾਂ ਨੇ ਕੇਂਦਰ ...
ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਵਿਸ਼ਵ ਨੋ ਤੰਬਾਕੂ ਪੰਦੜਵਾੜੇ ਦੇ ਸਬੰਧ ਵਿਚ ਡਾ: ਰਜਿੰਦਰ ਅਰੋੜਾ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ: ਰਵੀ ਰਾਮ ਸਰਨ ਖੇੜਾ ਡੈਜੀਗਨੇਟਿਡ ਅਫ਼ਸਰ (ਫੂਡ ਸੇਫ਼ਟੀ) ਅਤੇ ਸ਼੍ਰੀ ਹਰਵਿੰਦਰ ਸਿੰਘ ...
ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਪ੍ਰੇਰਿਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਜ਼ੀਰਾ ਵਲੋਂ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਭੂਮੀ ਪਰਖ ਅਤੇ ਝੋਨੇ ਦੀ ...
ਤਲਵੰਡੀ ਭਾਈ, 23 ਮਈ (ਰਵਿੰਦਰ ਸਿੰਘ ਬਜਾਜ)- ਪੰਜਾਬ ਵਿਚ ਨਸ਼ੇ ਦੇ ਕਾਰੋਬਾਰ ਅਤੇ ਹੋਰ ਨਸ਼ੀਲੀਆਂ ਸਮੱਗਰੀਆਂ ਜਿਨ੍ਹਾਂ ਵਿਚ ਬੀੜੀਆਂ, ਪਾਣ, ਚੁਟਕੀ, ਬੀੜਾ, ਭੋਲਾ ਅਤੇ ਹੋਰ ਕਈ ਪ੍ਰਕਾਰ ਦੇ ਭੈੜੇ-ਭੈੜੇ ਨਸ਼ੀਲੇ ਪਦਾਰਥ ਹਨ, ਜੋ ਕਿ ਮਾਰਕੀਟ ਦੀਆਂ ਮੇਨ ਦੁਕਾਨਾਂ ਦੀ ...
ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਕਿ੍ਕਟ ਕਮੇਟੀ ਵਲੋਂ ਸਥਾਨਕ ਪੁੱਡਾ ਗਰਾਊਾਡ ਵਿਖੇ ਕਰਵਾਇਆ ਗਿਆ ਸ਼ਹੀਦ ਭਗਤ ਸਿੰਘ ਕਿ੍ਕਟ ਟੂਰਨਾਮੈਂਟ ਬੀਤੀ ਸ਼ਾਮ ਮਿੱਠੀਆਂ ਯਾਦਾਂ ਛੱਡਦਾ ਸਮਾਪਤ ਹੋ ਗਿਆ | ਕਰੀਬ 42 ਟੀਮਾਂ ਦੀ ਭਾਗੀਦਾਰੀ ਵਾਲੇ ਇਸ ...
ਮੁੱਦਕੀ, 23 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸ਼ਹੀਦ ਗੰਜ ਸਕੂਲ (ਲੜਕੀਆਂ) ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਡਾਇਰੈਕਟਰ ਪ੍ਰੋ: ਦਲਬੀਰ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਦਸਵੀਂ ਜਮਾਤ ਵਿਚ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ...
ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਦੇ ਵਿਹੜੇ ਵਿਚ ਸੁਨੀਲ ਕੁਮਾਰ ਸੇਵਾ-ਮੁਕਤ ਡਿਪਟੀ ਸਪੋਰਟਸ ਡਾਇਰੈਕਟਰ ਪੰਜਾਬ ਅਤੇ ਸਕੱਤਰ ਗੁਰਵੀਰ ਸਿੰਘ ਦੀ ਰਹਿਨੁਮਾਈ ਹੇਠ ਅੱਠਵੀਂ ਸੀਨੀਅਰ ਡਿਸਟਿ੍ਕਟ ਅਤੇ ਸੱਤਵੀਂ ਕੈਡਿਟ ਜੂਨੀਅਰ ਦੀ ਕਿੱਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX