ਤਾਜਾ ਖ਼ਬਰਾਂ


ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  11 minutes ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  46 minutes ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  about 2 hours ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  about 3 hours ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  about 5 hours ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  about 6 hours ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  about 6 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  about 6 hours ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  about 3 hours ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  about 8 hours ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  about 8 hours ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  about 9 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  about 9 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  about 10 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  about 10 hours ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  about 11 hours ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  about 9 hours ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 11 hours ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  about 11 hours ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  about 11 hours ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇਕ ਕਾਬੂ
. . .  about 11 hours ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  about 11 hours ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  about 12 hours ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 13 hours ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਪਹਿਲਾ ਸਫ਼ਾ

ਅੱਤਵਾਦੀ ਸਮੂਹਾਂ ਖ਼ਿਲਾਫ਼ ਲੜਾਈ ਜਾਰੀ ਰਹੇਗੀ-ਕਵਾਡ

ਹਿੰਦ-ਪ੍ਰਸ਼ਾਂਤ ਖੇਤਰ 'ਚ 50 ਅਰਬ ਡਾਲਰ ਦੇ ਨਿਵੇਸ਼ ਦਾ ਐਲਾਨ
ਟੋਕੀਓ, 24 ਮਈ (ਏਜੰਸੀ)-ਭਾਰਤ, ਅਮਰੀਕਾ, ਆਸਟ੍ਰੇਲੀਆ ਤੇ ਜਾਪਾਨ ਨੇ ਅੱਤਵਾਦ ਤੇ ਹਿੰਸਕ ਵੱਖਵਾਦ ਦੇ ਹਰੇਕ ਸਰੂਪ ਦੀ ਸਪੱਸ਼ਟ ਤੌਰ 'ਤੇ ਨਿੰਦਾ ਕੀਤੀ ਹੈ | ਟੋਕੀਓ ਵਿਖੇ ਕਵਾਡ ਸੰਮੇਲਨ ਦੌਰਾਨ ਚਾਰੇ ਕਵਾਡ ਦੇਸ਼ਾਂ ਦੇ ਆਗੂਆਂ ਨੇ ਪਾਕਿਸਤਾਨ ਆਧਾਰਿਤ ਅੱਤਵਾਦੀ ਸਮੂਹਾਂ ਵਲੋਂ 26/11 ਮੁੰਬਈ ਤੇ ਪਠਾਨਕੋਟ 'ਤੇ ਅੱਤਵਾਦੀ ਹਮਲਿਆਂ ਦੀ ਵੀ ਖੁੱਲ੍ਹ ਕੇ ਨਿੰਦਾ ਕੀਤੀ | ਕਵਾਡ ਆਗੂਆਂ ਨੇ ਕਿਹਾ ਹੈ ਕਿ ਅੱਤਵਾਦ ਖਿਲਾਫ਼ ਜਾਰੀ ਲੜਾਈ 'ਚ ਅਸੀਂ ਸਾਰੇ ਅੱਤਵਾਦੀ ਸਮੂਹਾਂ ਖਿਲਾਫ਼ ਠੋਸ ਕਾਰਵਾਈ ਕਰਾਂਗੇ, ਜਿਸ 'ਚ ਉਹ ਵਿਅਕਤੀ ਤੇ ਸੰਸਥਾਵਾਂ ਵੀ ਸ਼ਾਮਿਲ ਹਨ, ਜਿਨਾਂ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ 1267 (1999) ਅਨੁਸਾਰ ਨਾਮਜ਼ਦ ਕੀਤਾ ਗਿਆ ਹੈ | ਟੋਕੀਓ ਵਿਖੇ ਕਵਾਡ ਨੇਤਾਵਾਂ ਵਲੋਂ ਦੂਸਰੀ ਬੈਠਕ ਤੋਂ ਬਾਅਦ ਜਾਰੀ ਸਾਂਝੇ ਕਵਾਡ ਬਿਆਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਤੇ ਆਸਟ੍ਰੇਲੀਆ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਐਂਥਨੀ ਅਲਬਨੀਸ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਹਾਲਤ 'ਚ ਅੱਤਵਾਦੀ ਕਾਰਵਾਈਆਂ ਜਾਇਜ਼ ਨਹੀਂ ਹਨ | ਕਵਾਡ ਆਗੂਆਂ ਨੇ ਕਿਹਾ ਕਿ ਅਸੀਂ ਅੱਤਵਾਦ ਤੇ ਹਿੰਸਕ ਵੱਖਵਾਦ ਦੀਆਂ ਸਾਰੀਆਂ ਕਿਸਮਾਂ ਦੀ ਸਪੱਸ਼ਟ ਤੌਰ 'ਤੇ ਨਿੰਦਾ ਕਰਦੇ ਹਾਂ | ਇਸ ਮੌਕੇ ਕਵਾਡ ਆਗੂਆਂ ਨੇ ਕਿਸੇ ਦੇਸ਼ ਦਾ ਨਾਂਅ ਲਏ ਬਗੈਰ ਪਰਦੇ ਪਿੱਛੋਂ ਅੱਤਵਾਦ ਦੀ ਵਰਤੋਂ ਕਰਨ ਦੀ ਕਰੜੀ ਨਿੰਦਾ ਕੀਤੀ | ਉਨ੍ਹਾਂ ਅੱਤਵਾਦੀ ਸਮੂਹਾਂ ਨੂੰ ਕਿਸੇ ਵੀ ਮਾਲੀ, ਵਿੱਤੀ ਜਾਂ ਫੌਜੀ ਸਹਾਇਤਾ ਤੋਂ ਇਨਕਾਰ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜਿਸ ਦੀ ਵਰਤੋਂ ਸਰੱਹਦ ਪਾਰੋਂ ਹਮਲਿਆਂ ਸਮੇਤ ਹੋਰ ਅੱਤਵਾਦੀ ਹਮਲਿਆਂ ਲਈ ਹੰੁਦੀ ਹੈ | ਆਗੂਆਂ ਨੇ ਸਾਂਝੇ ਬਿਆਨ 'ਚ ਕਿਹਾ ਕਿ ਅਸੀਂ 26/11 ਦੇ ਮੁੰਬਈ ਹਮਲੇ ਤੇ ਪਠਾਨਕੋਟ ਵਿਖੇ ਹੋਏ ਹਮਲੇ ਸਮੇਤ ਹਰੇਕ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹਾਂ |
ਬਾਈਡਨ, ਕਿਸ਼ਿਦਾ ਤੇ ਐਂਥਨੀ ਐਲਬਨੀਸ ਨਾਲ ਦੁਵੱਲੀ ਗੱਲਬਾਤ

ਜਾਪਾਨ ਦੀ ਰਾਜਧਾਨੀ ਟੋਕੀਓ ਵਿਖੇ ਕਵਾਡ ਸੰਮੇਲਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਸ ਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਨਾਲ ਦੁਵੱਲੇ ਸੰਬੰਧਾਂ ਦੀ ਹੋਰ ਮਜ਼ਬੂਤੀ ਨੂੰ ਲੈ ਕੇ ਮੁਲਾਕਾਤ ਕੀਤੀ | ਜੋ ਬਾਈਡਨ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਦੇਸ਼ਾਂ ਦਰਮਿਆਨ ਰੱਖਿਆ ਤੇ ਆਰਥਿਕ ਸੰਪਰਕਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧਤਾ ਵਿਅਕਤ ਕੀਤੀ | ਇਸ ਮੁਲਾਕਾਤ ਤੋਂ ਬਾਅਦ ਭਾਰਤ ਤੇ ਅਮਰੀਕਾ ਨੇ ਮਹੱਤਵਪੂਰਨ ਤੇ ਉੱਭਰਦੀ ਸੂਚਨਾ ਤਕਨੀਕ ਦੇ ਖੇਤਰ 'ਚ ਆਪਣੀਆਂ ਸੁਰੱਖਿਆ ਏਜੰਸੀਆਂ ਵਿਚਾਲੇ ਸਹਿਯੋਗ ਲਈ ਅਹਿਮ ਗੱਠਜੋੜ ਦਾ ਐਲਾਨ ਕੀਤਾ | ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਨਾਲ ਮੁਲਾਕਾਤ

ਚੀਨ ਨੂੰ ਦਿੱਤਾ ਸਪੱਸ਼ਟ ਸੰਦੇਸ਼

ਹਮਲਾਵਰ ਚੀਨ ਨੂੰ ਸਪੱਸ਼ਟ ਸੰਦੇਸ਼ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਸਮੇਤ ਕਵਾਡ ਸਮੂਹ ਦੇ ਆਗੂਆਂ ਨੇ ਮੌਜੂਦਾ ਸਥਿਤੀ ਬਦਲਣ ਦੀ ਕਿਸੇ ਵੀ ਹਮਲਾਵਰ ਜਾਂ ਇਕਪਾਸੜ ਕਾਰਵਾਈ ਦਾ ਕਰੜਾ ਵਿਰੋਧ ਜਤਾਇਆ ਹੈ ਤੇ ਧਮਕੀ ਜਾਂ ਬਲ ਦੀ ਵਰਤੋਂ ਕੀਤੇ ਬਗੈਰ ਵਿਵਾਦਾਂ ਦੇ ਸ਼ਾਂਤੀਪੂਰਨ ਹੱਲ ਦਾ ਸੱਦਾ ਦਿੱਤਾ ਹੈ | ਦੂਸਰੀ ਕਵਾਡ ਬੈਠਕ ਦੌਰਾਨ ਚਾਰੇ
ਕਵਾਡ ਆਗੂ ਜਿਨ੍ਹਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਤੇ ਆਸਟ੍ਰੇਲੀਆਂ ਦੇ ਨਵੇਂ ਪ੍ਰਧਾਨ ਮੰਤਰੀ ਐਂਥਨੀ ਐਲਬਨੀਸ ਨੇ ਹਿੰਦ-ਪ੍ਰਸ਼ਾਂਤ ਖੇਤਰ ਦੇ ਵਿਕਾਸ ਤੇ ਦੁਵੱਲੇ ਹਿਤਾਂ ਦੇ ਕੌਮਾਂਤਰੀ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ | ਬੈਠਕ ਤੋਂ ਬਾਅਦ ਕਵਾਡ ਨੇਤਾਵਾਂ ਨੇ ਸਾਂਝੇ ਬਿਆਨ 'ਚ ਕਿਹਾ ਕਿ ਅਸੀਂ ਮੌਜੂਦਾ ਸਥਿਤੀ ਨੂੰ ਬਦਲਣ ਤੇ ਖੇਤਰ 'ਚ ਤਣਾਅ ਵਧਾਉਣ ਲਈ ਵਿਵਾਦਿਤ ਖੇਤਰਾਂ 'ਚ ਫੌਜੀਕਰਨ ਵਧਾਉਣ, ਕੋਸਟ ਗਾਰਡ ਜਾਂ ਜਲ ਸੈਨਾਵਾਂ ਦੀ ਖ਼ਤਰਨਾਕ ਵਰਤੋਂ ਤੇ ਦੂਜੇ ਦੇਸ਼ਾਂ ਦੇ ਤਟੀ ਸਰੋਤਾਂ ਦੇ ਸ਼ੋਸ਼ਣ ਦੀਆਂ ਗਤੀਵਿਧੀਆਂ 'ਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਖਿਲਾਫ਼ ਹਮਲਾਵਰ ਜਾਂ ਇਕਪਾਸੜ ਕਾਰਵਾਈ ਦਾ ਸਖ਼ਤ ਵਿਰੋਧ ਕਰਦੇ ਹਾਂ |

ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਸਿਹਤ ਮੰਤਰੀ ਸਿੰਗਲਾ ਗਿ੍ਫ਼ਤਾਰ

• ਵਿਭਾਗ ਦੇ ਕੰਮਾਂ ਤੇ ਟੈਂਡਰਾਂ ਨੂੰ ਲੈ ਕੇ ਕਮਿਸ਼ਨ ਮੰਗਣ ਦਾ ਮਾਮਲਾ
• ਮੁੱਖ ਮੰਤਰੀ ਨੇ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਕੀਤਾ ਬਰਖ਼ਾਸਤ
ਗੁਰਪ੍ਰੀਤ ਸਿੰਘ ਜਾਗੋਵਾਲ
ਚੰਡੀਗੜ੍ਹ, 24 ਮਈ-ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰ ਦਿੱਤਾ ਹੈ | ਮੁੱਖ ਮੰਤਰੀ ਦੇ ਹੁਕਮਾਂ 'ਤੇ ਪੰਜਾਬ ਪੁਲਿਸ ਦੀ ਭਿ੍ਸ਼ਟਾਚਾਰ ਵਿਰੋਧੀ ਸ਼ਾਖਾ ਨੇ ਮੰਤਰੀ ਨੂੰ ਗਿ੍ਫ਼ਤਾਰ ਵੀ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਸ ਦਿਨ ਪਹਿਲਾਂ ਇਕ ਅਧਿਕਾਰੀ ਨੇ ਡਾ. ਵਿਜੇ ਸਿੰਗਲਾ ਵਲੋਂ ਕੀਤੇ ਜਾ ਰਹੇ ਭਿ੍ਸ਼ਟਾਚਾਰ ਸੰਬੰਧੀ ਸੂਚਨਾ ਦਿੱਤੀ ਸੀ | ਮਾਮਲੇ ਦੀ ਜੜ੍ਹ ਤੱਕ ਜਾਣ ਲਈ ਮੁੱਖ ਮੰਤਰੀ ਦੀ ਅਗਵਾਈ 'ਚ ਅਧਿਕਾਰੀ ਦੀ ਸਹਾਇਤਾ ਦੇ ਨਾਲ ਸਟਿੰਗ ਆਪਰੇਸ਼ਨ ਨੂੰ ਅੰਜ਼ਾਮ ਦਿੱਤਾ ਗਿਆ | ਮੁੱਖ ਮੰਤਰੀ ਵਲੋਂ ਕਰਵਾਏ ਇਸ ਸਟਿੰਗ ਅਪਰੇਸ਼ਨ 'ਚ ਇਹ ਸਾਫ਼ ਨਿਕਲ ਕੇ ਸਾਹਮਣੇ ਆਇਆ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਕੁਝ ਪਹਿਚਾਣ ਵਾਲੇ ਆਪਣੇ ਵਿਭਾਗ ਦੇ ਕੰਮਾਂ ਅਤੇ ਟੈਂਡਰਾਂ ਨੂੰ ਲੈ ਕੇ ਇਕ ਫ਼ੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਹਨ | ਇਨ੍ਹਾਂ ਸਬੂਤਾਂ ਦੀ ਰਿਕਾਰਡਿੰਗ ਕਰਨ ਦੇ ਬਾਅਦ ਮੁੱਖ ਮੰਤਰੀ ਵਲੋਂ ਕਾਰਵਾਈ ਕੀਤੀ ਗਈ ਅਤੇ ਸਿਹਤ ਮੰਤਰੀ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਕੇ ਪੁਲਿਸ ਨੂੰ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ ਗਏ | ਦਸ ਦਿਨਾਂ ਦੇ ਅੰਦਰ ਹੋਈ ਕਾਰਵਾਈ ਦੇ ਬਾਅਦ ਮੁੱਖ ਮੰਤਰੀ ਨੇ ਅੱਜ ਇਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਆਪਣਾ ਮੰਤਰੀ ਹੋਵੇ ਜਾਂ ਸਰਕਾਰੀ ਅਧਿਕਾਰੀ | ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਉਨ੍ਹਾਂ ਦੇ ਹੀ ਧਿਆਨ ਵਿਚ ਸੀ ਅਤੇ ਉਹ ਇਸ ਨੂੰ ਆਸਾਨੀ ਨਾਲ ਦਬਾ ਜਾਂ ਟਾਲ ਸਕਦੇ ਸਨ, ਪਰ ਉਨ੍ਹਾਂ ਨੇ ਖਟਕੜ ਕਲਾਂ ਦੀ ਪਵਿੱਤਰ ਧਰਤੀ 'ਤੇ ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਦਾ ਅਹਿਦ ਲਿਆ ਸੀ ਅਤੇ ਇਸ ਦਿਸ਼ਾ ਵਿਚ ਇਹ ਇਕ ਇਤਿਹਾਸਕ ਕਦਮ ਹੈ | ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਪਾਰਦਰਸ਼ੀ ਤੇ ਭਿ੍ਸ਼ਟਾਚਾਰ ਮੁਕਤ ਨਿਜ਼ਾਮ ਲਈ ਚੁਣਿਆ ਸੀ ਅਤੇ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਹਰੇਕ ਪੰਜਾਬੀ ਦੀਆਂ ਇੱਛਾਵਾਂ 'ਤੇ ਖਰਾ ਉਤਰੀਏ | ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਨੂੰ ਆਜ਼ਾਦ ਹੋਏ ਨੂੰ 75 ਸਾਲ ਹੋ ਚੁੱਕੇ ਹਨ, ਪਰ ਸੂਬੇ ਵਿਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2015 ਵਿਚ ਉਦੋਂ ਮਿਸਾਲ ਕਾਇਮ ਕੀਤੀ, ਜਦੋਂ ਉਨ੍ਹਾਂ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਖ਼ੁਰਾਕ ਤੇ ਸਪਲਾਈ ਮੰਤਰੀ ਨੂੰ ਬਰਖ਼ਾਸਤ ਕੀਤਾ ਸੀ | ਭਗਵੰਤ ਮਾਨ ਨੇ ਕਿਹਾ ਕਿ ਸਾਡਾ ਸੰਦੇਸ਼ ਬਿਲਕੁਲ ਸਪਸ਼ਟ ਹੈ ਕਿ ਸੂਬੇ ਵਿਚ ਭਿ੍ਸ਼ਟ ਕਾਰਵਾਈਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਡਾ. ਸਿੰਗਲਾ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਹੁਣ ਕਾਨੂੰਨ ਆਪਣਾ ਕੰਮ ਕਰੇਗਾ |
57 ਦਿਨਾਂ 'ਚ ਗਈ ਕੁਰਸੀ
ਡਾ. ਵਿਜੇ ਸਿੰਗਲਾ ਦੀ 57 ਦਿਨਾਂ 'ਚ ਹੀ ਛੁੱਟੀ ਹੋ ਗਈ | ਜਿਸ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਸੀ ਉਸ ਦੇ ਮੰਤਰੀ ਵਜੋਂ ਹੀ ਭਿ੍ਸ਼ਟਾਚਾਰ ਕੀਤੇ ਜਾਣ 'ਤੇ ਪਾਰਟੀ ਵਲੋਂ ਸਿੰਗਲਾ ਖ਼ਿਲਾਫ਼ ਸਖ਼ਤ ਫ਼ੈਸਲਾ ਲਿਆ ਗਿਆ | 52 ਸਾਲ ਦੇ ਡਾ. ਸਿੰਗਲਾ ਨੇ ਪੰਜਾਬੀ ਗਾਇਕ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਹਰਾ ਕੇ ਮਾਨਸਾ ਸੀਟ ਜਿੱਤੀ ਸੀ, ਜਿਸ ਦੇ ਬਾਅਦ ਉਹ ਕਾਫ਼ੀ ਸੁਰਖ਼ੀਆਂ 'ਚ ਰਹੇ ਸਨ | ਸਿੰਗਲਾ ਪੇਸ਼ੇ ਤੋਂ ਦੰਦਾਂ ਦੇ ਸਰਜਨ ਹਨ ਅਤੇ ਉਨ੍ਹਾਂ ਦੇ ਪੇਸ਼ੇ ਨੂੰ ਦੇਖਦੇ ਹੋਏ ਹੀ ਉਨ੍ਹਾਂ ਨੂੰ ਸਿਹਤ ਮੰਤਰੀ ਦੀ ਕੁਰਸੀ ਮਿਲੀ ਸੀ | ਸੂਤਰਾਂ ਅਨੁਸਾਰ ਸਰਕਾਰ ਵਲੋਂ ਬੀਤੇ ਦੋ ਮਹੀਨਿਆਂ ਦੌਰਾਨ ਸਿੰਗਲਾ ਦੇ ਕਾਰਜਕਾਲ 'ਚ ਪਾਸ ਹੋਏ ਟੈਂਡਰਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਸੇ ਹੋਰ ਵਿਅਕਤੀ ਤੋਂ ਵੀ ਤਾਂ ਕਮਿਸ਼ਨ ਨਹੀਂ ਮੰਗਿਆ ਗਿਆ ਸੀ |
ਓ.ਐਸ.ਡੀ. ਵੀ ਗਿ੍ਫ਼ਤਾਰ
ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਫਸੇ ਸਾਬਕਾ ਸਿਹਤ ਮੰਤਰੀ ਦੇ ਓ.ਐਸ.ਡੀ ਪ੍ਰਦੀਪ ਕੁਮਾਰ ਨੂੰ ਵੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਦਰਜ ਕੀਤੀ ਗਈ ਐਫ.ਆਈ.ਆਰ. ਵਿਚ ਪ੍ਰਦੀਪ ਕੁਮਾਰ ਦੇ ਨਾਂਅ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ |

ਓ.ਐਸ.ਡੀ. ਵੀ ਗਿ੍ਫ਼ਤਾਰ, ਅਦਾਲਤ 'ਚ ਪੇਸ਼, ਦੋਵਾਂ ਦਾ 27 ਤੱਕ ਪੁਲਿਸ ਰਿਮਾਂਡ

ਜਸਬੀਰ ਸਿੰਘ ਜੱਸੀ
ਐੱਸ. ਏ. ਐੱਸ. ਨਗਰ, 24 ਮਈ -ਐਸ. ਸੀ. ਤੋਂ 1 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ 'ਚ ਗਿ੍ਫ਼ਤਾਰ ਬਰਖ਼ਾਸਤ ਕੀਤੇ ਗਏ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਉਸ ਦੇ ਓ. ਐਸ. ਡੀ. ਪ੍ਰਦੀਪ ਕੁਮਾਰ ਖ਼ਿਲਾਫ਼ ਥਾਣਾ ਫੇਜ਼-8 ਮੁਹਾਲੀ ਵਿਖੇ ਭਿ੍ਸ਼ਟਾਚਾਰ ਦੀਆਂ ਧਾਰਾ-7 ਅਤੇ 8 ਦੇ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਦੋਵਾਂ ਨੂੰ ਜੂਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਰਵੀਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਨੇ 4 ਦਿਨ ਦਾ ਪੁਲਿਸ ਰਿਮਾਂਡ ਮੰਗਦਿਆਂ ਤਰਕ ਦਿੱਤਾ ਕਿ ਵਿਜੇ ਸਿੰਗਲਾ ਅਤੇ ਪ੍ਰਦੀਪ ਕੁਮਾਰ ਦੇ ਮੋਬਾਈਲ ਫੋਨਾਂ ਦੇ ਰਿਕਾਰਡ ਦੀ ਜਾਂਚ ਕਰਨੀ ਹੈ ਕਿ ਉਨ੍ਹਾਂ ਹੁਣ ਤੱਕ ਕਿਸੇ ਹੋਰ ਕੋਲੋਂ ਤਾਂ ਰਿਸ਼ਵਤ ਨਹੀਂ ਮੰਗੀ | ਉਧਰ ਬਚਾਅ ਪੱਖ ਦੇ ਵਕੀਲ ਅਮਨਦੀਪ ਸ਼ਰਮਾ ਨੇ ਪੁਲਿਸ ਰਿਮਾਂਡ ਦਾ ਵਿਰੋਧ ਕੀਤਾ | ਅਦਾਲਤ ਵਲੋਂ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਜੇ ਸਿੰਗਲਾ ਅਤੇ ਪ੍ਰਦੀਪ ਕੁਮਾਰ ਨੂੰ 27 ਮਈ ਤੱਕ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਉਧਰ ਵਿਜੇ ਸਿੰਗਲਾ ਨੇ ਵੀ ਆਪਣੇ ਬਚਾਅ ਵਿਚ ਮੀਡੀਆ ਨਾਲ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ | ਪੁਲਿਸ ਵਲੋਂ ਜਿਥੇ ਵਿਜੇ ਸਿੰਗਲਾ ਅਤੇ ਪ੍ਰਦੀਪ ਕੁਮਾਰ ਨੂੰ ਮੀਡੀਆ ਤੋਂ ਬਚਾਅ ਕੇ ਬੇਸਮੈਂਟ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਉਥੇ ਮੀਡੀਆ ਨੂੰ ਅਦਾਲਤ ਦੇ ਅੰਦਰ ਚੱਲ ਰਹੀ ਬਹਿਸ ਵੀ ਸੁਣਨ ਨਹੀਂ ਦਿੱਤੀ ਗਈ ਅਤੇ ਕਿਹਾ ਕਿ ਜੱਜ ਸਾਹਿਬ ਨੇ ਮਨ੍ਹਾਂ ਕੀਤਾ ਹੈ | ਪੁਲਿਸ ਮੁਤਾਬਿਕ ਇਸ ਮਾਮਲੇ ਦੀ ਤਫ਼ਤੀਸ਼ ਡੀ. ਐਸ. ਪੀ. ਖਰੜ ਬਿਕਰਮ ਸਿੰਘ ਬਰਾੜ ਕਰ ਰਹੇ ਹਨ ਅਤੇ ਇਸ ਗੱਲ ਦੀ ਵੀ ਚਰਚਾ ਹੈ ਕਿ ਵਿਜੇ ਸਿੰਗਲਾ ਅਤੇ ਓ. ਐਸ. ਡੀ. ਪ੍ਰਦੀਪ ਕੁਮਾਰ ਕੋਲੋਂ ਸੀ. ਆਈ. ਏ. ਸਟਾਫ਼ 'ਚ ਪੁੱਛਗਿੱਛ ਕੀਤੀ ਜਾਵੇਗੀ |
ਕੀ ਕਹਿਣਾ ਹੈ ਸ਼ਿਕਾਇਤਕਰਤਾ ਦਾ
ਇਸ ਸੰਬੰਧੀ ਰਾਜਿੰਦਰ ਸਿੰਘ ਐਸ. ਸੀ. ਨੇ ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਹ ਬਤੌਰ ਇੰਜੀਨੀਅਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਫੇਜ਼-8 ਵਿਖੇ ਡੈਪੂਟੇਸ਼ਨ 'ਤੇ ਕੰਮ ਕਰ ਰਿਹਾ ਹੈ | ਕਰੀਬ ਇਕ ਮਹੀਨਾ ਪਹਿਲਾਂ ਉਸ ਨੂੰ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਓ. ਐਸ. ਡੀ. ਪ੍ਰਦੀਪ ਕੁਮਾਰ ਵਲੋਂ ਪੰਜਾਬ ਭਵਨ ਵਿਖੇ ਬੁਲਾਇਆ ਗਿਆ | ਵਿਜੇ ਸਿੰਗਲਾ ਵਲੋਂ ਆਪਣੇ ਓ. ਐਸ. ਡੀ. ਦੇ ਸਾਹਮਣੇ ਉਸ ਨੂੰ ਕਿਹਾ ਗਿਆ ਕਿ ਪ੍ਰਦੀਪ ਕੁਮਾਰ ਤੁਹਾਡੇ ਨਾਲ ਗੱਲ ਕਰੇਗਾ ਕਿਉਂਕਿ ਉਹ ਜਲਦੀ ਵਿਚ ਹਨ | ਪ੍ਰਦੀਪ ਕੁਮਾਰ ਨੇ ਉਸ ਨੂੰ ਕਿਹਾ ਕਿ 41 ਕਰੋੜ ਰੁ. ਦੇ ਲਗਭਗ ਦੀਆਂ ਤੁਹਾਡੇ ਵਲੋਂ ਉਸਾਰੀ ਦੇ ਕੰਮਾਂ ਦੀਆਂ ਅਲਾਟਮੈਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ 17 ਕਰੋੜ ਰੁ. ਦੇ ਲਗਭਗ ਹੀ ਠੇਕੇਦਾਰਾਂ ਨੂੰ ਮਾਰਚ ਮਹੀਨੇ ਵਿਚ ਅਦਾਇਗੀ ਕੀਤੀ ਗਈ ਹੈ | ਇਸ ਤਰ੍ਹਾਂ ਕੁੱਲ ਰਕਮ 58 ਕਰੋੜ ਰੁ. ਦਾ 2 ਪ੍ਰਤੀਸ਼ਤ ਕਮਿਸ਼ਨ 1 ਕਰੋੜ 16 ਲੱਖ ਰੁ. ਬਤੌਰ ਰਿਸ਼ਵਤ ਦਿੱਤਾ ਜਾਵੇ | ਸ਼ਿਕਾਇਤਕਰਤਾ ਮੁਤਾਬਿਕ ਉਸ ਨੇ ਕਿਹਾ ਕਿ ਸ੍ਰੀ ਮਾਨ ਜੀ ਮੈਂ ਇਹ ਕੰਮ ਨਹੀਂ ਕਰ ਸਕਦਾ, ਮੈਨੂੰ ਬੇਸ਼ੱਕ ਮੇਰੇ ਮਹਿਕਮੇ ਵਿਚ ਦੁਬਾਰਾ ਭੇਜ ਦਿੱਤਾ ਜਾਵੇ | ਉਸ ਤੋਂ ਬਾਅਦ ਉਨ੍ਹਾਂ ਦੇ ਲਗਾਤਾਰ ਵਟਸਅੱਪ ਕਾਲਾਂ ਵੀ ਕੀਤੀਆਂ, ਜਿਸ ਰਾਹੀਂ ਉਨ੍ਹਾਂ ਵਲੋਂ ਮੈਨੂੰ ਵਾਰ-ਵਾਰ ਬੁਲਾ ਕੇ ਰਿਸ਼ਵਤ ਦੀ ਮੰਗ ਕੀਤੀ ਗਈ | ਉਨ੍ਹਾਂ ਉਸ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਰਿਸ਼ਵਤ ਨਾ ਦਿੱਤੀ ਗਈ ਤਾਂ ਉਹ ਉਸ ਦਾ ਕੈਰੀਅਰ ਖ਼ਰਾਬ ਕਰ ਦੇਣਗੇ | ਉਸ ਵਲੋਂ ਬੇਨਤੀ ਕੀਤੀ ਗਈ ਕਿ ਉਸ ਦੀ 30 ਨਵੰਬਰ, 2022 ਨੂੰ ਸੇਵਾਮੁਕਤੀ ਹੈ, ਇਸ ਲਈ ਉਸ ਦਾ ਕੈਰੀਅਰ ਖ਼ਰਾਬ ਨਾ ਕੀਤਾ ਜਾਵੇ | ਅਖੀਰ ਵਿਚ ਉਨ੍ਹਾਂ ਵਲੋਂ 20 ਮਈ ਨੂੰ ਕਿਹਾ ਕਿ ਉਹ 10 ਲੱਖ ਰੁ. ਦੇਵੇ ਅਤੇ ਅੱਗੇ ਤੋਂ ਜਿਹੜਾ ਵੀ ਕੋਈ ਕੰਮ ਅਲਾਟ ਹੋਵੇਗਾ ਜਾਂ ਠੇਕੇਦਾਰ ਨੂੰ ਅਦਾਇਗੀ ਕੀਤੀ ਜਾਵੇਗੀ, ਉਸ ਦਾ 1 ਪ੍ਰਤੀਸ਼ਤ ਦੇਣਾ ਪਵੇਗਾ | ਸ਼ਿਕਾਇਤਕਰਤਾ ਮੁਤਾਬਿਕ ਉਸ ਨੇ ਸਪਸ਼ਟ ਕਿਹਾ ਕਿ ਉਸ ਦੇ ਖਾਤੇ ਵਿਚ ਢਾਈ ਲੱਖ ਰੁ. ਹਨ ਅਤੇ ਉਹ ਮਾਨਸਿਕ ਪ੍ਰੇਸ਼ਾਨੀ ਤੋਂ ਬਚਣ ਲਈ ਸਿਰਫ਼ 5 ਲੱਖ ਰੁ. ਹੀ ਦੇ ਸਕਦਾ ਹੈ | 23 ਮਈ ਨੂੰ ਪ੍ਰਦੀਪ ਕੁਮਾਰ ਨੇ ਫ਼ੋਨ ਕਰਕੇ ਕਿਹਾ ਕਿ ਉਹ ਸਿਵਲ ਸਕੱਤਰੇਤ ਆਵੇ | ਉਹ ਸਿਵਲ ਸਕੱਤਰੇਤ ਜਾ ਕੇ ਸਿਹਤ ਮੰਤਰੀ ਅਤੇ ਉਸ ਦੇ ਓ. ਐਸ. ਡੀ. ਨੂੰ ਮਿਲਿਆ ਅਤੇ ਸਿਹਤ ਮੰਤਰੀ ਵਲੋਂ 5 ਲੱਖ ਰੁ. ਪ੍ਰਦੀਪ ਕੁਮਾਰ ਨੂੰ ਰਿਸ਼ਵਤ ਦੇਣ ਬਾਰੇ ਉਸ ਨੇ ਰਿਕਾਰਡਿੰਗ ਕਰ ਲਈ ਅਤੇ ਮੁੱਖ ਮੰਤਰੀ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ |

ਭਗਵੰਤ ਮਾਨ ਨੇ ਮੰਤਰੀਆਂ ਨਾਲ ਕੀਤੀ ਮੀਟਿੰਗ

ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੰਤਰੀਆਂ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਆਪਣੀ ਕੈਬਨਿਟ ਦੇ ਮੰਤਰੀਆਂ ਨੂੰ ਭਿ੍ਸ਼ਟਾਚਾਰ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਨੂੰ ਭਿ੍ਸ਼ਟਾਚਾਰ ਫੈਲਾਉਣ ਵਾਲੇ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਅਤੇ ਭਿ੍ਸ਼ਟਾਚਾਰ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਤੁਰੰਤ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਹਨ |

ਸਸਤਾ ਹੋਵੇਗਾ ਸੋਇਆਬੀਨ ਤੇ ਸੂਰਜਮੁਖੀ ਦਾ ਤੇਲ

ਨਵੀਂ ਦਿੱਲੀ, 24 ਮਈ (ਏਜੰਸੀ)-ਕੇਂਦਰ ਸਰਕਾਰ ਨੇ ਕੱਚੇ ਸੋਇਆਬੀਨ ਤੇ ਸੂਰਜਮੁਖੀ ਦੇ ਤੇਲ ਦੀ ਦਰਾਮਦ 'ਤੇ ਕਸਟਮ ਡਿਊਟੀ ਅਤੇ ਖੇਤੀਬਾੜੀ ਸੈੱਸ ਨੂੰ ਮਾਰਚ 2024 ਤੱਕ ਹਟਾਉਣ ਦਾ ਫ਼ੈਸਲਾ ਕੀਤਾ ਹੈ | ਸਰਕਾਰ ਦੇ ਇਸ ਫ਼ੈਸਲੇ ਤਹਿਤ 2 ਸਾਲ ਤੱਕ ਦੋਵੇਂ ਤੇਲਾਂ ਦੇ 20-20 ਲੱਖ ਮੀਟਿ੍ਕ ਟਨ ਸਾਲਾਨਾ ਦਰਾਮਦ 'ਤੇ ਛੋਟ ਦਿੱਤੀ ਜਾਵੇਗੀ ਅਤੇ ਸਾਲਾਨਾ 20 ਲੱਖ ਮੀਟਿ੍ਕ ਟਨ ਕੱਚੇ ਸੋਇਆਬੀਨ ਅਤੇ ਸੂਰਜਮੁਖੀ ਤੇਲ 'ਤੇ ਵਿੱਤੀ ਸਾਲ 2022-23 ਅਤੇ 2023-24 ਦੌਰਾਨ ਕਸਟਮ ਡਿਊਟੀ ਨਹੀਂ ਲਗਾਈ ਜਾਵੇਗੀ | ਜਿਸ ਨਾਲ ਸੋਇਆਬੀਨ ਤੇ ਸੂਰਜਮੁਖੀ ਦਾ ਤੇਲ ਸਸਤਾ ਹੋ ਸਕਦਾ ਹੈ | ਇਸ ਸਬੰਧੀ ਵਿੱਤ ਮੰਤਰਾਲੇ ਵਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ | ਸਰਕਾਰ ਦਾ ਮੰਨਣਾ ਹੈ ਕਿ ਦਰਾਮਦ ਕਰਾਂ ਵਿਚ ਛੋਟ ਦੇਣ ਨਾਲ ਖਾਣ ਵਾਲੇ ਤੇਲ ਦੀਆਂ ਘਰੇਲੂ ਬਾਜ਼ਾਰ 'ਚ ਕੀਮਤਾਂ ਘੱਟ ਹੋਣਗੀਆਂ ਤੇ ਮਹਿੰਗਾਈ ਨੂੰ ਕਾਬੂ ਕਰਨ ਵਿਚ ਮਦਦ ਮਿਲੇਗੀ | ਜਿਸ ਨਾਲ ਉਪਭੋਗਤਾਵਾਂ ਨੂੰ ਵੱਡੀ ਰਾਹਤ ਮਿਲੇਗੀ | ਸੋਲਵੈਂਟ ਐਕਸਟਰੈਕਟਰਜ਼ ਆਫ਼ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ਬੀ. ਵੀ. ਮਹਿਤਾ ਨੇ ਕਿਹਾ ਕਿ ਸੋਇਆਬੀਨ ਤੇਲ ਦੀਆਂ ਕੀਮਤਾਂ 3 ਰੁਪਏ ਪ੍ਰਤੀ ਲੀਟਰ ਹੇਠਾਂ ਆਉਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਫ਼ੈਸਲੇ ਤਹਿਤ ਦੋ ਸਾਲ ਲਈ ਕਸਟਮ ਡਿਊਟੀ ਅਤੇ 5.5 ਫ਼ੀਸਦੀ ਖੇਤੀਬਾੜੀ ਸੈੱਸ ਖ਼ਤਮ ਹੋ ਜਾਵੇਗਾ |

ਕੇਂਦਰ ਵਲੋਂ ਖੰਡ ਦੀ ਬਰਾਮਦ 'ਤੇ ਵੀ ਪਾਬੰਦੀ

ਨਵੀਂ ਦਿੱਲੀ, 24 ਮਈ (ਏਜੰਸੀ)-ਕੇਂਦਰ ਸਰਕਾਰ ਨੇ ਕਣਕ ਤੋਂ ਬਾਅਦ ਹੁਣ 1 ਜੂਨ ਤੋਂ ਖੰਡ ਦੀ ਬਰਾਮਦ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ | ਘਰੇਲੂ ਬਾਜ਼ਾਰ 'ਚ ਉਪਲਬਧਤਾ ਵਧਾਉਣ ਅਤੇ ਕੀਮਤਾਂ ਨੂੰ ਕਾਬੂ 'ਚ ਰੱਖਣ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ | ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ (ਡੀ.ਜੀ.ਐਫ.ਟੀ.) ਨੇ ਆਪਣੇ ਇਕ ਨੋਟੀਫਿਕੇਸ਼ਨ 'ਚ ਕਿਹਾ ਕਿ ਖੰਡ (ਕੱਚੀ, ਰਿਫਾਇੰਡ ਤੇ ਚਿੱਟੀ ਖੰਡ) ਦੀ ਬਰਾਮਦ 1 ਜੂਨ ਤੋਂ ਪਾਬੰਦੀਸ਼ੁਦਾ ਸ਼੍ਰੇਣੀ 'ਚ ਰੱਖੀ ਗਈ ਹੈ | ਇਹ ਪਾਬੰਦੀ 31 ਅਕਤੂਬਰ 2022 ਤੱਕ ਜਾਂ ਕਿਸੇ ਅਗਲੇ ਆਦੇਸ਼ ਤੱਕ ਲਾਗੂ ਰਹੇਗੀ | ਹਾਲਾਂਕਿ ਇਸ ਦੌਰਾਨ ਯੂਰਪੀਅਨ ਯੂਨੀਅਨ ਅਤੇ ਅਮਰੀਕਾ ਨੂੰ ਸੀ.ਐਲ.ਐਕਸ. ਅਤੇ ਟੀ.ਆਰ.ਕਿਊ. ਕੋਟੇ ਦੇ ਤਹਿਤ ਖੰਡ ਦੀ ਬਰਾਮਦ ਜਾਰੀ ਰਹੇਗੀ | ਸਰਕਾਰ ਨੇ ਕਿਹਾ ਹੈ ਕਿ ਦੇਸ਼ 'ਚ ਘਰੇਲੂ ਉਪਲਬਧਤਾ ਨੂੰ ਬਰਕਰਾਰ ਰੱਖਣ ਤੇ ਕੀਮਤਾਂ ਦੀ ਸਥਿਰਤਾ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਖੰਡ ਦੇ ਸੀਜ਼ਨ 2021-22 (ਅਕਤੂਬਰ-ਸਤੰਬਰ) ਦੌਰਾਨ ਖੰਡ ਦੀ ਬਰਾਮਦ ਨੂੰ 1 ਜੂਨ ਤੋਂ ਨਿਯਮਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਹਾਲਾਂਕਿ ਸਰਕਾਰ ਨੇ ਇਸ ਦੌਰਾਨ 100 ਲੱਖ ਮੀਟਰਿਕ ਟਨ ਖੰਡ ਦੀ ਬਰਾਮਦ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ |

ਸ੍ਰੀਨਗਰ ਅੱਤਵਾਦੀ ਹਮਲੇ 'ਚ ਪੁਲਿਸ ਕਰਮੀ ਸ਼ਹੀਦ-ਬੇਟੀ ਜ਼ਖ਼ਮੀ

ਸ੍ਰੀਨਗਰ, 24 ਮਈ (ਮਨਜੀਤ ਸਿੰਘ)-ਸ੍ਰੀਨਗਰ ਦੇ ਸੋਵਰਾ ਖੇਤਰ ਵਿਖੇ ਅੱਤਵਾਦੀਆਂ ਨੇ ਇਕ ਪੁਲਿਸ ਕਰਮੀ 'ਤੇ ਹਮਲਾ ਕਰ ਦਿੱਤਾ | ਇਸ ਦੌਰਾਨ ਅੱਤਵਾਦੀਆਂ ਵਲੋਂ ਚਲਾਈਆਂ ਗੋਲੀਆਂ ਨਾਲ ਪੁਲਿਸ ਕਰਮੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ...

ਪੂਰੀ ਖ਼ਬਰ »

ਕੁਲਗਾਮ ਗ੍ਰਨੇਡ ਹਮਲੇ 'ਚ 3 ਨਾਗਰਿਕ ਜ਼ਖ਼ਮੀ

ਸ੍ਰੀਨਗਰ, 24 ਮਈ (ਏਜੰਸੀ)-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਮੰਗਲਵਾਰ ਨੂੰ ਹੋਏ ਇਕ ਗ੍ਰਨੇਡ ਹਮਲੇ 'ਚ 3 ਨਾਗਰਿਕ ਜ਼ਖ਼ਮੀ ਹੋ ਗਏ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਵਲੋਂ ਮੰਗਲਵਾਰ ਸ਼ਾਮ ਸ਼ਹਿਰ ਦੇ ਯਾਰੀਪੋਰਾ ਮੇਨ ਚੌਕ 'ਚ ਪੁਲਿਸ ਪਾਰਟੀ ਨੂੰ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਮੰਤਰੀ ਤੇ ਵਿਧਾਇਕ ਦੇ ਘਰ ਨੂੰ ਲਗਾਈ ਅੱਗ

ਅਮਰਾਵਤੀ, 24 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਅਮਲਾਪੁਰਮ ਸ਼ਹਿਰ 'ਚ ਮੰਗਲਵਾਰ ਨੂੰ ਕੋਨਸੀਮਾ ਜ਼ਿਲ੍ਹੇ ਦਾ ਨਾਂਅ ਬਦਲ ਕੇ ਡਾ: ਬੀ. ਆਰ. ਅੰਬੇਡਕਰ ਕੋਨਸੀਮਾ ਜ਼ਿਲ੍ਹਾ ਰੱਖਣ ਦੇ ਪ੍ਰਸਤਾਵ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਸੂਬੇ ਦੇ ਮੰਤਰੀ ਪੀ. ਵਿਸ਼ਵਰੂਪ ...

ਪੂਰੀ ਖ਼ਬਰ »

2024 ਦੀਆਂ ਤਿਆਰੀਆਂ 'ਚ ਰੁੱਝੀ ਕਾਂਗਰਸ ਵਲੋਂ 3 ਸਮੂਹਾਂ ਦਾ ਗਠਨ

 ਉਪਮਾ ਡਾਗਾ ਪਾਰਥ ਨਵੀਂ ਦਿੱਲੀ, 24 ਮਈ-ਕਾਂਗਰਸ 'ਚ ਲੀਡਰਸ਼ਿਪ ਬਦਲਾਅ ਦੀ ਉੱਠਦੀ ਮੰਗ ਦਰਮਿਆਨ 3 ਸਮੂਹਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ 2024 ਦੀਆਂ ਚੋਣਾਂ ਦੀਆਂ ਤਿਆਰੀਆਂ, ਜ਼ਮੀਨ 'ਤੇ ਪਾਰਟੀ ਦੇ ਖੁੰਝ ਰਹੇ ਆਧਾਰ ਅਤੇ ਸਿਆਸੀ ਮਾਮਲਿਆਂ ਜਿਨ੍ਹਾਂ 'ਚ ਗੱਠਜੋੜ ਸਿਆਸਤ ਵੀ ...

ਪੂਰੀ ਖ਼ਬਰ »

ਭਾਰਤ ਨੂੰ ਬੋਲਣ ਦੀ ਆਜ਼ਾਦੀ ਦੇਣ ਵਾਲੀਆਂ ਸੰਸਥਾਵਾਂ 'ਤੇ ਹੋ ਰਹੇ ਹਨ ਯੋਜਨਾਬੱਧ ਹਮਲੇ-ਰਾਹੁਲ ਗਾਂਧੀ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 24 ਮਈ-ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ ਸਰਕਾਰ ਨੂੰ ਅਸਿੱਧੇ ਤੌਰ 'ਤੇ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਗਾਇਆ ਕਿ ਭਾਰਤ ਨੂੰ ਬੋਲਣ ਦੀ ਆਜ਼ਾਦੀ ਦੇਣ ਵਾਲੀਆਂ ਸੰਸਥਾਵਾਂ 'ਤੇ ਯੋਜਨਾਬੱਧ ਹਮਲੇ ਹੋ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਟੈਡਰੋਸ ਅਡਾਨੋਮ ਵਿਸ਼ਵ ਸਿਹਤ ਸੰਗਠਨ ਦੇ ਅਗਲੇ 5 ਸਾਲ ਲਈ ਮੁਖੀ ਬਣੇ ਰਹਿਣਗੇ

ਲੰਡਨ, 24 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ-ਜਨਰਲ ਟੈਡਰੋਸ ਅਡਾਨੋਮ ਘੇਬਰੇਅਸਸ ਅਗਲੇ 5 ਸਾਲਾਂ ਲਈ ਮੁਖੀ ਬਣੇ ਰਹਿਣਗੇ | ਇਸ ਦੀ ਪੁਸ਼ਟੀ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਕੀਤੀ | ਕੋਰੋਨਾ ਵਾਇਰਸ ਮਹਾਂਮਾਰੀ ਦੀਆਂ ਚੱਲ ...

ਪੂਰੀ ਖ਼ਬਰ »

ਜੇਕਰ 800 ਸਾਲ ਤੋਂ ਦੇਵਤੇ ਬਿਨਾਂ ਪੂਜਾ ਤੋਂ ਹਨ ਤਾਂ ਅੱਗੇ ਵੀ ਰਹਿਣ ਦਿਓ-ਅਦਾਲਤ

ਦੋਵੇਂ ਧਿਰਾਂ ਨੂੰ 1 ਹਫ਼ਤੇ ਅੰਦਰ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਜਗਤਾਰ ਸਿੰਘ ਨਵੀਂ ਦਿੱਲੀ, 24 ਮਈ-ਦਿੱਲੀ ਦੀ ਸਾਕੇਤ ਕੋਰਟ ਨੇ ਕੁਤਬ ਮੀਨਾਰ ਕੰਪਲੈਕਸ 'ਚ ਹਿੰਦੂ ਦੇਵੀ-ਦੇਵਤਿਆਂ ਦੀ ਪੂਜਾ ਕਰਨ ਦਾ ਅਧਿਕਾਰ ਮੰਗਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਫ਼ੈਸਲਾ ...

ਪੂਰੀ ਖ਼ਬਰ »

ਕੀਵ ਨੇੜੇ ਦੇਸਨਾ 'ਚ ਰੂਸੀ ਹਮਲੇ 'ਚ 87 ਮੌਤਾਂ-ਜ਼ੇਲੇਂਸਕੀ ਨੇ ਕੀਤਾ ਦਾਅਵਾ

ਕੀਵ, 24 ਮਈ (ਏਜੰਸੀਆਂ)-ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਦਾਅਵਾ ਕੀਤਾ ਹੈ ਕਿ ਰਾਜਧਾਨੀ ਕੀਵ ਤੋਂ 55 ਕਿਲੋਮੀਟਰ ਉੱਤਰ 'ਚ ਸਥਿਤ ਦੇਸਨਾ ਸ਼ਹਿਰ 'ਚ ਪਿਛਲੇ ਹਫ਼ਤੇ ਹੋਏ ਰੂਸੀ ਹਮਲੇ 'ਚ 87 ਵਿਅਕਤੀ ਮਾਰੇ ਗਏ ਹਨ | ਉਨ੍ਹਾਂ ਕਿਹਾ ਕਿ ਚੇਰਨੀਹੀਵ ਖੇਤਰ 'ਚ ...

ਪੂਰੀ ਖ਼ਬਰ »

ਮਾਰੀਓਪੋਲ 'ਚ ਬੇਸਮੈਂਟ 'ਚੋਂ ਮਿਲੀਆਂ 200 ਲਾਸ਼ਾਂ

ਯੂਕਰੇਨ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਮਾਰੀਓਪੋਲ ਸ਼ਹਿਰ 'ਚ ਬਚਾਅ ਕਰਮੀਆਂ ਨੂੰ ਮਲਬੇ 'ਚੋਂ 200 ਲਾਸ਼ਾਂ ਮਿਲੀਆਂ ਹਨ | ਯੂਕਰੇਨ 'ਚ 3 ਮਹੀਨਿਆਂ ਤੋਂ ਜਾਰੀ ਲੜਾਈ 'ਚ ਤਬਾਹ ਹੋ ਚੁੱਕੀ ਇਸ ਬੰਦਰਗਾਹ ਸ਼ਹਿਰ 'ਚ ਇਕ ਵਾਰ ਫਿਰ ਅਜਿਹਾ ਮੰਦਭਾਗਾ ਦਿ੍ਸ਼ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਪੁਲਿਸ ਮੈਡਲ ਤੋਂ ਚਿੰਨ੍ਹ ਹਟਾਉਣਾ ਇਤਿਹਾਸ ਮਿਟਾਉਣ ਦੀ ਕੋਸ਼ਿਸ਼-ਨੈਸ਼ਨਲ ਕਾਨਫ਼ਰੰਸ

ਸ੍ਰੀਨਗਰ, 24 ਮਈ (ਮਨਜੀਤ ਸਿੰਘ)-ਜੰਮੂ ਕਸ਼ਮੀਰ ਯੂ.ਟੀ ਪ੍ਰਸ਼ਾਸਨ ਵਲੋਂ ਪੁਲਿਸ ਮੈਡਲਾਂ ਤੋਂ ਨੈਸ਼ਨਲ ਕਾਨਫ਼ਰੰਸ ਦੇ ਸੰਸਥਾਪਕ ਮਰਹੂਮ ਸ਼ੇਖ ਮੁਹੰਮਦ ਅਬਦੁੱਲਾ ਦੀ ਤਸਵੀਰ ਰਾਸ਼ਟਰੀ ਚਿੰਨ੍ਹ ਤੋਂ ਬਦਲਣ ਦੇ ਐਲਾਨ ਦੇ ਇਕ ਦਿਨ ਬਾਅਦ ਯੂ.ਟੀ. ਪ੍ਰਸ਼ਾਸਨ 'ਤੇ ਹਮਲਾ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮਭੂਮੀ ਮਾਮਲੇ 'ਚ ਹਾਈਕੋਰਟ ਦੇ ਹੁਕਮ ਦੀ ਕਾਪੀ ਮûਰਾ ਅਦਾਲਤ ਨੂੰ ਸੌਂਪੀ

ਮûਰਾ (ਯੂ.ਪੀ.), 24 ਮਈ (ਏਜੰਸੀ)-ਸ੍ਰੀ ਕਿ੍ਸ਼ਨ ਜਨਮਭੂਮੀ-ਸ਼ਾਹੀ ਈਦਗਾਹ ਮਸਜਿਦ ਵਿਵਾਦ ਨਾਲ ਸੰਬੰਧਿਤ ਪਟੀਸ਼ਨਾਂ ਦਾ ਨਿਪਟਾਰਾ 4 ਮਹੀਨਿਆਂ 'ਚ ਕਰਨ ਦਾ ਨਿਰਦੇਸ਼ ਦੇਣ ਵਾਲੀ ਇਲਾਹਾਬਾਦ ਹਾਈਕੋਰਟ ਦੇ ਹੁਕਮ ਦੀ ਇਕ ਕਾਪੀ ਮûਰਾ ਦੀ ਅਦਾਲਤ ਨੂੰ ਸੌਂਪੀ ਗਈ ਹੈ | ਪਟੀਸ਼ਨਰ ...

ਪੂਰੀ ਖ਼ਬਰ »

ਗਿਆਨਵਾਪੀ ਮਸਜਿਦ ਵਿਵਾਦ ਸੰਬੰਧੀ ਸੁਪਰੀਮ ਕੋਰਟ 'ਚ ਨਵੀਂ ਪਟੀਸ਼ਨ ਦਾਇਰ

ਨਵੀਂ ਦਿੱਲੀ, 24 ਮਈ (ਏਜੰਸੀ)-ਗਿਆਨਵਾਪੀ ਮਸਜਿਦ ਵਿਵਾਦ ਮਾਮਲੇ 'ਚ ਸੁਪਰੀਮ ਕੋਰਟ 'ਚ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ | ਇਸ ਪਟੀਸ਼ਨ 'ਚ ਦਲੀਲ ਦਿੱਤੀ ਗਈ ਹੈ ਕਿ ਮੁਸਲਮਾਨਾਂ ਨੂੰ ਮਸਜਿਦ ਹੋਣ ਵਾਲੀ ਜ਼ਮੀਨ 'ਤੇ ਦਾਅਵਾ ਕਰਨ ਦਾ ਅਧਿਕਾਰ ਨਹੀਂ ਜਦੋਂ ਤੱਕ ਉਕਤ ...

ਪੂਰੀ ਖ਼ਬਰ »

ਵਾਰਾਨਸੀ ਅਦਾਲਤ 'ਚ ਸੁਣਵਾਈ ਕੱਲ੍ਹ

ਵਾਰਾਨਸੀ, 24 ਮਈ (ਏਜੰਸੀ)-ਇਥੋਂ ਦੀ ਜ਼ਿਲ੍ਹਾ ਅਦਾਲਤ 'ਚ ਗਿਆਨਵਾਪੀ-ਸ਼ਿ੍ੰਗਾਰ ਗੌਰੀ ਕੰਪਲੈਕਸ ਮਾਮਲੇ ਦੀ ਅਗਲੀ ਸੁਣਵਾਈ 26 ਮਈ ਨੂੰ ਹੋਵੇਗੀ, ਜਿਸ 'ਚ ਤੈਅ ਹੋਵੇਗਾ ਕਿ ਇਸ ਮਾਮਲੇ ਦੀ ਸੁਣਵਾਈ ਹੋ ਸਕਦੀ ਹੈ ਜਾਂ ਨਹੀਂ | ਸਰਕਾਰੀ ਵਕੀਲ ਰਾਣਾ ਸੰਜੀਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

50 ਅਰਬ ਡਾਲਰ ਦੇ ਨਿਵੇਸ਼ ਦਾ ਐਲਾਨ

ਭਾਰਤ, ਅਮਰੀਕਾ, ਆਸਟ੍ਰੇਲੀਆ ਤੇ ਜਾਪਾਨ ਨੇ ਹਿੰਦ-ਪ੍ਰਸ਼ਾਂਤ ਖੇਤਰ 'ਚ ਚੀਨ ਦੇ ਵਧਦੇ ਦਬਦਬੇ ਵਿਚਕਾਰ ਅਗਲੇ 5 ਸਾਲਾਂ ਦੌਰਾਨ ਬੁਨਿਆਦੀ ਢਾਂਚਾ ਸਹਾਇਤਾ ਤੇ ਨਿਵੇਸ਼ ਲਈ 50 ਅਰਬ ਡਾਲਰ ਤੋਂ ਵੱਧ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ, ...

ਪੂਰੀ ਖ਼ਬਰ »

ਮੋਦੀ ਨੇ ਕਵਾਡ ਸਾਥੀਆਂ ਨੂੰ ਦਿੱਤੇ ਬੇਸ਼ਕੀਮਤੀ ਤੋਹਫ਼ੇ

ਟੋਕੀਓ, 24 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ, ਅਮਰੀਕਾ ਤੇ ਜਾਪਾਨ ਦੇ ਆਪਣੇ ਸਾਥੀ ਕਵਾਡ ਨੇਤਾਵਾਂ ਨੂੰ ਗੋਂਡ ਆਰਟ ਪੇਂਟਿੰਗ, ਸਾਂਝੀ ਕਲਾ ਦਾ ਨਮੂਨਾ ਤੇ ਲੱਕੜ ਦਾ ਹੱਥ ਨਾਲ ਘੜਿਆ ਹੋਇਆ ਡੱਬਾ ਤੋਹਫ਼ੇ ਵਜੋਂ ਦਿੱਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਚੀਨ ਤੇ ਰੂਸ ਦੇ ਲੜਾਕੂ ਜਹਾਜ਼ਾਂ ਵਲੋਂ ਜਾਪਾਨ ਸਾਗਰ 'ਤੇ ਹਵਾਈ ਗਸ਼ਤ

ਬੀਜਿੰਗ, 24 ਮਈ (ਏਜੰਸੀ)-ਬੀਜਿੰਗ ਤੇ ਮਾਸਕੋ ਵਿਚਕਾਰ ਏਕਤਾ ਦਾ ਸੰਦੇਸ਼ ਭੇਜਣ ਲਈ ਚੀਨ ਤੇ ਰੂਸ ਦੇ ਲੜਾਕੂ ਜਹਾਜ਼ਾਂ ਨੇ ਟੋਕੀਓ 'ਚ ਕਵਾਡ ਸਿਖਰ ਸੰਮੇਲਨ ਦੌਰਾਨ ਜਾਪਾਨ ਸਾਗਰ, ਪੂਰਬੀ ਚੀਨ ਸਾਗਰ ਤੇ ਪੱਛਮੀ ਪ੍ਰਸ਼ਾਂਤ ਮਹਾਸਾਗਰ 'ਤੇ ਸਾਂਝੀ ਹਵਾਈ ਗਸ਼ਤ ਕੀਤੀ | ਇਸ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਭਗਵੰਤ ਮਾਨ ਦੀ ਸ਼ਲਾਘਾ

ਨਵੀਂ ਦਿੱਲੀ, 24 ਮਈ (ਏਜੰਸੀ)-ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਆਪਣੇ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਿ੍ਸ਼ਟਾਚਾਰ ਦੇਸ਼ ਨਾਲ ਇਕ ...

ਪੂਰੀ ਖ਼ਬਰ »

ਡਾ. ਵਿਜੇ ਸਿੰਗਲਾ ਦੇ ਘਰ ਪਸਰਿਆ ਸੰਨਾਟਾ

ਮਾਨਸਾ, 24 ਮਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਗਿ੍ਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਮਾਨਸਾ ਸਥਿਤ ਕੋਠੀ ਅੱਗੇ ਸੰਨਾਟਾ ਪਸਰਿਆ ਹੋਇਆ ਹੈ | ਇਹੀ ਦਿ੍ਸ਼ ਡਾ. ਸਿੰਗਲਾ ਦੇ ਬਰਨਾਲਾ-ਸਿਰਸਾ ਰੋਡ 'ਤੇ ਮੁੱਖ ...

ਪੂਰੀ ਖ਼ਬਰ »

ਜੈਸ਼-ਏ-ਮੁਹੰਮਦ ਅੱਤਵਾਦੀ ਗਰੋਹ ਦਾ ਪਰਦਾਫ਼ਾਸ਼-8 ਗਿ੍ਫ਼ਤਾਰ

ਸ੍ਰੀਨਗਰ, 24 ਮਈ (ਯੂ. ਐਨ. ਆਈ.)-ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ | ਰਿਪੋਰਟ ਮੁਤਾਬਿਕ ਸੁਰੱਖਿਆ ਬਲਾਂ ਦੀ ਸਾਂਝੀ ਕਾਰਵਾਈ 'ਚ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ 'ਚ ਜੈਸ਼-ਏ-ਮੁਹੰਮਦ ਅੱਤਵਾਦੀ ਗਿਰੋਹ ਦਾ ਪਰਦਾਫ਼ਾਸ਼ ਕੀਤਾ ਗਿਆ | ...

ਪੂਰੀ ਖ਼ਬਰ »

ਜਿਨਸੀ ਅਪਰਾਧ ਪੀੜਤ ਬੱਚੇ ਦੇ ਮਾਪੇ ਦੋਸ਼ੀ ਨਾਲ ਸਮਝੌਤਾ ਨਹੀਂ ਕਰ ਸਕਦੇ-ਹਾਈਕੋਰਟ

ਚੰਡੀਗੜ੍ਹ, 24 ਮਈ (ਏਜੰਸੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਜਿਨਸੀ ਅਪਰਾਧ ਦਾ ਸ਼ਿਕਾਰ ਹੋਏ ਬੱਚੇ ਦੇ ਮਾਤਾ-ਪਿਤਾ ਦੋਸ਼ੀ ਨਾਲ 'ਸਮਝੌਤਾ' ਨਹੀਂ ਕਰ ਸਕਦੇ | ਜਸਟਿਸ ਪੰਕਜ ਜੈਨ ਦੇ ਬੈਂਚ ਨੇ ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ...

ਪੂਰੀ ਖ਼ਬਰ »

ਬੱਗਾ ਗਿ੍ਫ਼ਤਾਰੀ ਮਾਮਲਾ

ਪੰਜਾਬ ਪੁਲਿਸ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਦਿੱਲੀ ਪੁਲਿਸ ਤੇ ਹੋਰਾਂ ਕੋਲੋਂ ਮੰਗਿਆ ਜਵਾਬ

ਨਵੀਂ ਦਿੱਲੀ, 24 ਮਈ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਅਗਵਾ ਕਰਨ ਦੇ ਮਾਮਲੇ 'ਚ ਦਰਜ ਐਫ. ਆਈ. ਆਰ. ਨੂੰ ਰੱਦ ਕਰਨ ਦੀ ਪੰਜਾਬ ਪੁਲਿਸ ਦੀ ਪਟੀਸ਼ਨ 'ਤੇ ਦਿੱਲੀ ਪੁਲਿਸ ਤੇ ਹੋਰਾਂ ਕੋਲੋਂ ਜਵਾਬ ...

ਪੂਰੀ ਖ਼ਬਰ »

ਮਹਾਰਾਸ਼ਟਰ ਏ.ਟੀ.ਐਸ. ਵਲੋਂ ਲਸ਼ਕਰ ਨਾਲ ਜੁੜਿਆ ਸ਼ੱਕੀ ਅੱਤਵਾਦੀ ਗਿ੍ਫ਼ਤਾਰ

ਮੁੰਬਈ, 24 ਮਈ (ਏਜੰਸੀਆਂ)-ਮਹਾਰਾਸ਼ਟਰ ਏ.ਟੀ.ਐਸ. ਨੇ ਬੀਤੇ ਦਿਨ ਅੱਤਵਾਦੀ ਫੰਡਿੰਗ ਮਾਮਲੇ 'ਚ ਇਕ ਸ਼ੱਕੀ ਨੂੰ ਹਿਰਾਸਤ 'ਚ ਲਿਆ ਸੀ | ਉਸ ਸ਼ੱਕੀ ਨੂੰ ਅੱਜ ਪੁਣੇ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ ਅਦਾਲਤ ਨੇ 3 ਜੂਨ ਤੱਕ ਏ.ਟੀ.ਐਸ. ਦੀ ਹਿਰਾਸਤ 'ਚ ਭੇਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX