ਤਾਜਾ ਖ਼ਬਰਾਂ


ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  33 minutes ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  about 2 hours ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  about 3 hours ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  about 5 hours ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  about 5 hours ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  about 6 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  about 6 hours ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  about 3 hours ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  about 8 hours ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  about 8 hours ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  about 9 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  about 9 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  about 10 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  about 10 hours ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  about 10 hours ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  about 9 hours ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 11 hours ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  about 11 hours ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  about 11 hours ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇਕ ਕਾਬੂ
. . .  about 11 hours ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  about 11 hours ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  about 12 hours ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 13 hours ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਹੋਰ ਵਿਧਾਇਕਾਂ ਨਾਲ ਪਹੁੰਚੇ ਮਹਾਰਾਸ਼ਟਰ ਵਿਧਾਨ ਸਭਾ
. . .  about 12 hours ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਜਗਰਾਓਂ

ਗੋਰਸੀਆਂ 'ਚ ਰੇਤੇ ਦੀ ਸ਼ੁਰੂ ਹੋਈ ਖੱਡ ਤੋਂ ਨਿਕਲਣ ਵਾਲੇ ਓਵਰਲੋਡ ਟਿੱਪਰ ਤੇ ਟਰਾਲੀਆਂ ਦੇ ਰਹੀਆਂ ਹਨ ਸੜਕ ਹਾਦਸਿਆਂ ਨੂੰ ਸੱਦਾ

ਹੰਬੜਾਂ, 24 ਮਈ (ਮੇਜਰ ਹੰਬੜਾਂ)-ਆਮ ਆਦਮੀ ਪਾਰਟੀ ਦੀ ਸੂਬੇ 'ਚ ਸਰਕਾਰ ਬਣਨ ਉਪਰੰਤ ਜਿੱਥੇ ਨਾਜਾਇਜ਼ ਚੱਲਦੀਆਂ ਕੱਕੇ ਰੇਤੇ ਦੀਆਂ ਖੱਡਾਂ ਬੰਦ ਪਈਆਂ ਸਨ ਤੇ ਰੇਤ ਕਾਰੋਬਾਰੀ ਆਪਣੀ ਮਸ਼ੀਨਰੀ ਲੈ ਕੇ ਰਫੂਚੱਕਰ ਹੋ ਗਏ ਸਨ | ਕੁਝ ਦਿਨਾਂ ਤੋਂ ਮੁੜ ਗੋਰਸੀਆਂ 'ਚ ਰੇਤੇ ਦੀ ਖੱਡ ਸ਼ੁਰੂ ਹੋਣ ਨਾਲ ਉੱਥੋਂ ਨਿਕਲਦੇ ਰੇਤੇ ਦੇ ਓਵਰਲੋਡ ਟਿੱਪਰ ਤੇ ਟਰਾਲੀਆਂ ਸੜਕ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਨ੍ਹਾਂ ਓਵਰਲੋਡ ਟਿੱਪਰਾਂ ਸਮੇਤ ਟਰਾਲੀਆਂ ਜੋ ਕਿ ਪੁਲਿਸ ਦੀ ਨੱਕ ਹੇਠੋਂ ਲੰਘਦੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਰੇਤ ਕਾਰੋਬਾਰੀਆਂ ਦੀ ਉੱਚੀ ਪਹੁੰਚ ਸਦਕਾ ਮੂਕ ਦਰਸ਼ਕ ਬਣ ਕੇ ਚੌਂਕਾਂ 'ਚ ਖੜ੍ਹਨ ਲਈ ਪਹਿਲਾਂ ਦੀ ਤਰ੍ਹਾਂ ਹੀ ਮਜ਼ਬੂਰ ਦਿਖਾਈ ਦੇ ਰਿਹਾ ਹੈ | ਦੇਖਣ 'ਚ ਆਇਆ ਕਿ ਓਵਰਲੋਡ ਰੇਤੇ ਦੇ ਭਰੇ ਟਿੱਪਰ ਤੇ ਟਰਾਲੀਆਂ ਸੜਕ ਹਾਦਸੇ ਦਾ ਕਾਰਨ ਬਣ ਰਹੇ ਹਨ, ਪਰ ਪੁਲਿਸ ਪ੍ਰਸ਼ਾਸਨ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਅਮਲ 'ਚ ਲਿਆਉਣ ਦੀ ਬਜਾਏ ਆਮ ਲੋਕਾਂ ਦੇ ਚਲਾਨ ਕੱਟਦਾ ਦਿਖਾਈ ਦੇ ਰਿਹਾ ਹੈ, ਅੱਜ ਰੇਤੇ ਦਾ ਭਰਿਆ ਓਵਰਲੋਡ ਟਿੱਪਰ ਮਲਕਪੁਰ ਨੇੜੇ ਪਲਟਣ 'ਤੇ ਟਿੱਪਰ ਦਾ ਡਰਾਇਵਰ ਟਿੱਪਰ ਦੇ ਕੈਬਨ ਅੰਦਰ ਫਸ ਗਿਆ ਤੇ ਲੋਕਾਂ ਵਲੋਂ ਬੜੀ ਮੁਸ਼ਕਿਲ ਨਾਲ ਡਰਾਇਵਰ ਨੂੰ ਬਾਹਰ ਕੱਢਿਆ ਗਿਆ | ਟਿੱਪਰ ਪਲਟਣ ਨਾਲ ਜਿੱਥੇ ਆਵਾਜਾਈ ਪ੍ਰਭਾਵਿਤ ਹੋਈ, ਉੱਥੇ ਇਕ ਵੱਡਾ ਹਾਦਸਾ ਹੋਣੋ ਟਲ ਗਿਆ | ਇਸੇ ਤਰ੍ਹਾਂ ਹੀ ਪਿੰਡ ਮਲਕਪੁਰ ਨੇੜੇ ਟਰੈਕਟਰ ਤੇ ਕਾਰ ਦੀ ਹੋਈ ਟੱਕਰ 'ਚ ਜਿੱਥੇ ਵਾਹਨਾਂ ਦਾ ਵੱਡਾ ਨੁਕਸਾਨ ਹੋਇਆ, ਉੱਥੇ ਚਾਲਕ ਵੀ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ ਤੇ ਮੌਕੇ 'ਤੇ ਪੁੱਜੀ ਪੁਲਿਸ ਪਾਰਟੀ ਵਲੋਂ ਉਕਤ ਘਟਨਾ ਦਾ ਜਾਇਜ਼ਾ ਲਿਆ ਗਿਆ | ਇਲਾਕੇ ਦੇ ਲੋਕਾਂ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਤੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ (ਜਗਰਾਉਂ) ਦੇ ਐੱਸ.ਐੱਸ.ਪੀ. ਤੋਂ ਮੰਗ ਕੀਤੀ ਕਿ ਉਹ ਸੜਕ ਤੋਂ ਲੰਘਣ ਵਾਲੇ ਓਵਰਲੋਡ ਟਿੱਪਰਾਂ ਤੇ ਟਰਾਲੀਆਂ ਵਿਰੁੱਧ ਕਰਵਾਈ ਕੀਤੀ ਜਾਵੇ ਤੇ ਓਵਰਲੋਡ ਵਾਹਨਾਂ ਨੂੰ ਬੰਦ ਕੀਤਾ ਜਾਵੇ ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ |

ਲੱਖੇ ਦੀ ਪੰਚਾਇਤ ਨੇ ਮਤਾ ਪਾ ਕੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ

ਹਠੂਰ, 24 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਲੱਖਾ ਦੀ ਪੰਚਾਇਤ ਨੇ ਸਰਪੰਚ ਜਸਵੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸਹਿਮਤੀ ਨਾਲ ਆਮ ਇਜਲਾਸ ਬੁਲਾ ਕੇ ਨਸ਼ਿਆਂ ਖ਼ਿਲਾਫ਼ ਮਤਾ ਪਾਸ ਕੀਤਾ, ਜਿਸ ਵਿਚ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ | ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਯਤਨ ਕਰਾਂਗੇ- ਆਗੂ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਮੌਜੂਦਾ ਸਮੇਂ ਦੇਸ਼ ਅੰਦਰ ਰਾਜ ਭਾਗ ਸੰਭਾਲ ਰਹੇ ਆਗੂ ਵੀ ਅੰਗਰੇਜ ਪ੍ਰਸ਼ਾਸਨ ਦੇ ਰਾਹ 'ਤੇ ਤੁਰ ਕੇ ਆਮ ਨਾਗਰਿਕਾਂ ਦੇ ਮੁੱਢਲੇ ਅਧਿਕਾਰਾਂ ਦਾ ਕਤਲ ਕਰਕੇ ਉਨ੍ਹਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੇ ਹਨ, ਪਰ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਰੋਸ ਪ੍ਰਦਰਸ਼ਨ ਅੱਜ ਤੋਂ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਸੀ.ਪੀ.ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਸੀ.ਪੀ.ਆਈ.(ਐੱਮ.ਐੱਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਰਾਜਵਿੰਦਰ ਰਾਣਾ ਵਲੋਂ ਇਕ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸੈਮੀਨਾਰ ਕਰਵਾਇਆ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱੱਖੋਵਾਲ, ਇਫਕੋ ਲੁਧਿਆਣਾ ਤੇ ਜੀਵ ਵਿਗਿਆਨ ਵਿਭਾਗ ਪੀ. ਏ. ਯੂ. ਲੁਧਿਆਣਾ ਵਲੋਂ ਪ੍ਰਕਾਸ਼ ਸਿੰਘ ਖੇਤੀਬਾੜੀ ਅਫ਼ਸਰ ਪੱਖੋਵਾਲ ਦੀ ਅਗਵਾਈ ਹੇਠ ਪਿੰਡ ਬਰ੍ਹਮੀ ਵਿਖੇ ਝੋਨੇ ਦੀ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਦੋਸ਼ ਹੇਠ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨਾ ਮਿਸਾਲੀ ਫ਼ੈਸਲਾ- ਸੁੱਚਾ ਤੁਗਲ, ਬਾਵਾ ਗਿੱਲ

ਗੁਰੂਸਰ ਸੁਧਾਰ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਮਿਸ਼ਨ ਮੰਗਣ 'ਤੇ ਭਿ੍ਸ਼ਟਾਚਾਰ ਦੇ ਦੋਸ਼ ਹੇਠ ਆਪਣੇ ਹੀ ਮੰਤਰੀ ਮੰਡਲ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਤੁਰੰਤ ਬਰਖ਼ਾਸਤ ਕਰਨਾ ਇਕ ਮਿਸਾਲੀ, ਦਲੇਰਾਨਾ ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਧੋਖਾਧੜੀ ਦਾ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਮਨਜੀਤ ਕੌਰ ਹਾਲ ਵਾਸੀ ਯੂ. ਕੇ. ਵਲੋਂ ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਨੂੰ ਦਰਖ਼ਾਸਤ ਦਿੱਤੀ ਕਿ ਉਸ ਨੇ ਭਾਰਤ ਆ ਕੇ ਆਪਣੇ ਆਉਣ-ਜਾਣ ਲਈ ਸਕਾਰਪੀਓ ਕਾਰ ਪੀ. ਬੀ. 10 ਜੀ.ਐਕਸ. 1364 ਖ਼ਰੀਦ ਕੇ ਦੂਰ ਦੇ ਰਿਸ਼ਤੇਦਾਰ ...

ਪੂਰੀ ਖ਼ਬਰ »

ਪਾਵਰਕਾਮ ਰਾਏਕੋਟ ਦੀਆਂ ਸਬ-ਡਿਵੀਜ਼ਨਾਂ ਵਲੋਂ ਸਰਪੰਚ ਦੇ ਪਤੀ ਨੂੰ ਗਿ੍ਫ਼ਤਾਰ ਕਰਨ ਲਈ ਧਰਨਾ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਪਾਵਰਕਾਮ ਡਿਵੀਜ਼ਨ ਰਾਏਕੋਟ ਵਿਖੇ ਸਾਂਝੀ ਸੰਘਰਸ਼ ਕਮੇਟੀ ਰਾਏਕੋਟ ਦੇ ਸੱਦੇ 'ਤੇ ਪਿਛਲੇ ਦਿਨੀਂ ਪਿੰਡ ਬੁਰਜ ਕੁਲਾਰਾਂ ਵਿਚ ਹੋਈ ਘਟਨਾ ਸਬੰਧੀ ਬਿਜਲੀ ਮੁਲਾਜ਼ਮ ਨੂੰ ਘੇਰਨ ਵਾਲੇ ਵਿਅਕਤੀ (ਸਰਪੰਚ ਦੇ ਪਤੀ) ਨੂੰ ...

ਪੂਰੀ ਖ਼ਬਰ »

ਮਨੁੱਖਤਾ ਤੇ ਪਸ਼ੂ-ਪੰਛੀਆਂ ਦਾ ਕੀਤਾ ਜਾ ਰਿਹਾ ਹੈ ਘਾਣ

ਭੂੰਦੜੀ, 24 ਮਈ (ਕੁਲਦੀਪ ਸਿੰਘ ਮਾਨ)-ਪਿਛਲੇ ਕਈ ਸਾਲਾਂ ਤੋਂ ਫ਼ਸਲ ਦੀ ਰਹਿੰਦ-ਖੂੰਹਦ ਜਿਵੇਂ ਕਿ ਪਰਾਲੀ ਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦਾ ਵਰਤਾਰਾ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਜਿੱਥੇ ਇਸ ਅੱਗ ਨਾਲ ਕਈ ਹਾਦਸੇ ਵਾਪਰਦੇ ਹਨ, ਉੱਥੇ ਫ਼ਸਲ ਨੂੰ ਉਪਜਾਊ ਬਣਾਉਣ ਲਈ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਰੋਸ ਪ੍ਰਦਰਸ਼ਨ ਅੱਜ ਤੋਂ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਸੀ.ਪੀ.ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਸੀ.ਪੀ.ਆਈ.(ਐੱਮ.ਐੱਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਰਾਜਵਿੰਦਰ ਰਾਣਾ ਵਲੋਂ ਇਕ ...

ਪੂਰੀ ਖ਼ਬਰ »

ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ- ਇਯਾਲੀ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਸਦਾ ਚੜ੍ਹਦੀ ਕਲਾ 'ਚ ਰਹਿੰਦੀਆਂ ਹਨ | ਇਸ ਲਈ ਸਾਨੂੰ ਆਪਣੇ ਸ਼ਹੀਦਾਂ ਦੇ ਜਨਮ ਤੇ ਸ਼ਹੀਦੀ ਦਿਹਾੜੇ ਪੂਰੇ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਸੰਸਥਾਵਾਂ 'ਚ ਸ਼ਹੀਦ ਸਰਾਭਾ ਦਾ ਜਨਮ ਦਿਵਸ ਮਨਾਇਆ r ਨੌਜਵਾਨ ਪੀੜ੍ਹੀ ਕਿਤਾਬਾਂ ਤੇ ਕਲਚਰ ਨਾਲ ਜੁੜੇ- ਐੱਸ. ਡੀ. ਐੱਮ.

ਸਰਾਭਾ/ਸੁਧਾਰ, 24 ਮਈ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਪ੍ਰਵਾਸੀ ਪੰਜਾਬੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚੱਲ ਰਹੇ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਤੇ ਹਸਪਤਾਲ ਵਲੋਂ ਸਾਂਝੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੂਰਪੁਰਾ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗੁਰਬਾਣੀ ਕੰਠ ਤੇ ਕਵੀਸ਼ਰੀ ਗਾਇਨ ...

ਪੂਰੀ ਖ਼ਬਰ »

ਪੰਜਾਬ ਦੀ ਸੱਤਾ ਪਰਿਵਰਤਨ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ਦੇ ਉਲਟ ਮਾਰੂ ਨਸ਼ੇ ਵਧੇ

ਮੁੱਲਾਂਪੁਰ-ਦਾਖਾ 24 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੀ ਸੱਤ੍ਹਾ ਪਰਿਵਰਤਨ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ਦੇ ਉਲਟ ਮਾਰੂ ਨਸ਼ੇ ਸਮੈਕ, ਹੈਰੋਇਨ, ਨਸ਼ੀਲਾ ਪਾਊਡਰ ਦੀ ਵਿਕਰੀ ਜ਼ਿਆਦਾ ਵੱਧ ਜਾਣ ਨਾਲ ਲੱਗਦਾ ਇਕ ਵਾਰ ਕਾਲੇ ਦੌਰ ਦੀ ਮੁੜ ਸ਼ੁਰੂਆਤ ਹੋ ਗਈ ਹੈ | ...

ਪੂਰੀ ਖ਼ਬਰ »

ਮਾਲ ਦੀ ਢੋਆ-ਢੁਆਈ ਨੂੰ ਲੈ ਕੇ ਟਰੱਕ ਯੂਨੀਅਨ ਦਾ ਚੱਲ ਰਿਹਾ ਵਿਵਾਦ ਖ਼ਤਮ

ਜਗਰਾਉਂ, 24 ਮਈ (ਜੋਗਿੰਦਰ ਸਿੰਘ)-ਇੱਥੇ ਸਥਾਨਕ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਤੇ ਡੀ. ਐੱਸ. ਪੀ. ਸਿਟੀ ਦਲਜੀਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਟਰੱਕ ਯੂਨੀਅਨ, ਕੈਂਟਰ ਯੂਨੀਅਨ, ਆੜਤੀਆਂ, ਵਪਾਰੀਆਂ, ਸਬਜ਼ੀ ਉਤਪਾਦਕਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ...

ਪੂਰੀ ਖ਼ਬਰ »

ਪੁਲਿਸ ਵਲੋਂ 13 ਪੇਟੀਆਂ ਨਾਜਾਇਜ਼ ਸ਼ਰਾਬ ਤੇ ਨਕਦੀ ਸਮੇਤ ਇਕ ਕਾਬੂ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ. ਹੀਰਾ ਸਿੰਘ ਸੰਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਵਚਨਬੱਧ- ਪਰਾਸ਼ਰ, ਕੰਗ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਸਰਾਭਾ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਵਿਧਾਇਕ ਲੁਧਿਆਣਾ ਸੈਂਟਰਲ ਅਸ਼ੋਕ ਪਰਾਸ਼ਰ ਤੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ 'ਚ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਪਹਿਲਾ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਪਰਮਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਰਾਏਕੋਟ, 24 ਮਈ (ਸੁਸ਼ੀਲ)-ਪੰਚਾਇਤ ਵਿਭਾਗ ਵਲੋਂ ਜਾਰੀ ਨਵੇਂ ਆਦੇਸ਼ਾਂ ਅਨੁਸਾਰ ਪਰਮਿੰਦਰ ਸਿੰਘ ਨੇ ਰਾਏਕੋਟ ਬਲਾਕ ਦਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ.) ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਦਫ਼ਤਰ ਦੇ ਸਟਾਫ਼ ਮੈਂਬਰਾਂ ਤੇ ਪੰਚਾਇਤ ਸਕੱਤਰ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਬੂਟੇ ਲਗਾਏ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਤੱਤਪਰ ਸੰਸਥਾ ਦੇ ਮੁਖੀ ਆਰਕੀਟੈਕਟ ਸੁਖਚੈਨ ਸਿੰਘ ਦੇ ਜਨਮ ਦਿਨ ਮੌਕੇ ਬੂਟੇ ਲਾਉਣ ਦੀ ਮੁਹਿੰਮ ਸਮੇਂ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵਿਸ਼ੇਸ ਸ਼ਮੂਲੀਅਤ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਮੌਕੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ, ਅਗਵਾੜ ਲੋਪੋ, ਜਗਰਾਉਂ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਮੌਕੇ ਮੁਫ਼ਤ ਅੱਖਾਂ ਦਾ ਚੈੱਕਅਪ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਗਿੱਦੜਵਿੰਡੀ ਦਾ ਦਿਹਾਂਤ, ਅੰਤਿਮ ਸੰਸਕਾਰ ਕੱਲ੍ਹ

ਸਿੱਧਵਾਂ ਬੇਟ, 24 ਮਈ (ਜਸਵੰਤ ਸਿੰਘ ਸਲੇਮਪੁਰੀ)-ਪ੍ਰਵਾਸੀ ਭਾਰਤੀ ਹਰਦੀਪ ਸਿੰਘ ਖੈਹਿਰਾ ਕੈਨੇਡਾ, ਗੁਰਦੀਪ ਸਿੰਘ ਖੈਹਿਰਾ ਕੈਨੇਡਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਅਤੇ ਲਾਗਲੇ ਪਿੰਡ ਗਿੱਦੜਵਿੰਡੀ ਦੇ ਸਾਬਕਾ ਸਰਪੰਚ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਭਿ੍ਸ਼ਟਚਾਰ ਮੰਤਰੀ ਖ਼ਿਲਾਫ਼ ਕਾਰਵਾਈ ਸ਼ਲਾਘਾਯੋਗ- ਚੇਅ. ਮੁੱਲਾਂਪੁਰ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ 'ਚ ਸ਼ਿਕਾਇਤ ਬਾਅਦ ਆਪਣੀ ਹੀ ਕੈਬਨਿਟ ਦੇ ਭਿ੍ਸ਼ਟ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਅਤੇ ਨਾਲ ਦੀ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX