ਤਾਜਾ ਖ਼ਬਰਾਂ


ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  about 1 hour ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  about 2 hours ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  about 4 hours ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  about 5 hours ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  about 5 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  about 5 hours ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  about 2 hours ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  about 7 hours ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  about 7 hours ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  about 8 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  about 8 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  about 9 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  about 9 hours ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  about 10 hours ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  about 8 hours ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 10 hours ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  about 10 hours ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  about 10 hours ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇਕ ਕਾਬੂ
. . .  about 10 hours ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  about 10 hours ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  about 11 hours ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 12 hours ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਹੋਰ ਵਿਧਾਇਕਾਂ ਨਾਲ ਪਹੁੰਚੇ ਮਹਾਰਾਸ਼ਟਰ ਵਿਧਾਨ ਸਭਾ
. . .  about 12 hours ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
ਉਦੈਪੁਰ ਪ੍ਰਸ਼ਾਸਨ ਵਲੋਂ ਕਰਫ਼ਿਊ 'ਚ 10 ਘੰਟੇ ਢਿੱਲ
. . .  about 12 hours ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੜਕ ਹਾਦਸਿਆਂ 'ਚ ਜਾਨਾਂ ਬਚਾਉਣ ਲਈ 'ਗੁੱਡ ਸਮਾਰਟੀਅਨ ਸਕੀਮ' ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ- ਡੀ. ਸੀ.

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜਕ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਕੀਮਤੀ ਜਾਨਾਂ ਬਚਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਚਲਾਈ ਗਈ 'ਗੁੱਡ ਸਮਾਰਟੀਅਨ ਸਕੀਮ' ਬਾਰੇ ਜਾਗਰੂਕਤਾ ਪੈਦਾ ਕਰਨ | ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 'ਫ਼ੌਜਦਾਰੀ ਨਿਆਂ ਪ੍ਰਣਾਲੀ 'ਚ ਸੁਧਾਰ' ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸਕੀਮ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਇਮਾਰਤਾਂ, ਬਾਜ਼ਾਰਾਂ ਜਾਂ ਸੜਕਾਂ 'ਤੇ ਹੋਰਡਿੰਗ/ਬੈਨਰ ਲਗਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਲੋਕ ਆਮ ਤੌਰ 'ਤੇ ਪੁਲਿਸ ਅਧਿਕਾਰੀਆਂ ਵਲੋਂ ਕੀਤੀ ਜਾਣ ਵਾਲੀ ਪੁੱਛਗਿੱਛ ਤੋਂ ਡਰਦੇ ਹਨ, ਜਿਸ ਕਾਰਨ ਉਹ ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਅੱਗੇ ਨਹੀਂ ਆਉਂਦੇ ਪਰ ਇਸ ਸਕੀਮ ਦਾ ਉਦੇਸ਼ ਅਜਿਹੇ ਕਿਸੇ ਵੀ ਤਰ੍ਹਾਂ ਦੇ ਝੰਜਟ ਤੋਂ ਮੁਕਤੀ ਦਿਵਾ ਕੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਲਈ ਉਤਸ਼ਾਹਿਤ ਕਰਨਾ ਹੈ | ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮਦਦ ਕਰਨ ਵਾਲੇ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਜਾਂ ਕਾਨੂੰਨੀ ਝੰਜਟ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਨੂੰ ਇਲਾਜ ਸਬੰਧੀ ਹਲਫ਼ੀਆ ਬਿਆਨ ਤਿਆਰ ਕਰਕੇ ਜਾਂਚ ਅਧਿਕਾਰੀਆਂ ਨੂੰ ਸੌਂਪਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪੋਸਕੋ ਐਕਟ ਤਹਿਤ ਔਰਤਾਂ ਜਾਂ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ, ਜਬਰ ਜਨਾਹ ਦੇ ਕੇਸਾਂ ਲਈ ਮਹਿਲਾ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ | ਇਸ ਮੌਕੇ ਐੱਸ.ਡੀ.ਐਮਜ਼ ਨਵਨੀਤ ਕੌਰ ਬੱਲ, ਡਾ. ਬਲਜਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਡੀ.ਏ. ਸਤਨਾਮ ਸਿੰਘ ਆਦਿ ਹਾਜ਼ਰ ਸਨ |

ਭਿ੍ਸ਼ਟ ਆਗੂ ਵਿਰੁੱਧ ਸਰਕਾਰ ਵਲੋਂ ਚੁੱਕਿਆ ਕਦਮ ਸ਼ਲਾਘਾਯੋਗ : ਸ਼ਿਵ ਕੌੜਾ

ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸਕੱਤਰ ਸ਼ਿਵ ਕੌੜਾ ਤੇ ਬੰਗਾ ਬਲਾਕ ਦੇ ਪ੍ਰਧਾਨ ਅਮਰਦੀਪ ਬੰਗਾ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਚੋਰੀ ਕੀਤੇ ਮੋਬਾਈਲ ਵਾਰਦਾਤ ਸਮੇਂ ਵਰਤੇ ਮੋਟਰਸਾਈਕਲ ਸਮੇਤ 2 ਕਾਬੂ

ਬਲਾਚੌਰ, 24 ਮਈ (ਸ਼ਾਮ ਸੁੰਦਰ ਮੀਲੂ)-ਸਥਾਨਕ ਪੁਲਿਸ ਦੁਆਰਾ ਹਲਕੇ ਅੰਦਰ ਅਮਨ ਸ਼ਾਂਤੀ ਬਹਾਲ ਰੱਖਣ ਤੇ ਚੋਰ ਗਿਰੋਹਾਂ ਖ਼ਿਲਾਫ਼ ਆਰੰਭੀ ਵਿਸ਼ੇਸ਼ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਚੋਰੀ ਦੇ ਮੋਬਾਇਲ ਫੋਨਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਉਪ ਪੁਲਿਸ ਕਪਤਾਨ ਤਰਲੋਚਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਰੇਤ ਮਾਈਨਿੰਗ ਸਾਈਟਾਂ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ 'ਚ ਪੈਂਦੀਆਂ ਮਾਈਨਿੰਗ ਸਾਈਟਾਂ ਦੀ ਅਚਨਚੇਤ ਚੈਕਿੰਗ ਕੀਤੀ | ਡਿਪਟੀ ਕਮਿਸ਼ਨਰ ਜੋ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੇ ਚੇਅਰਮੈਨ ਵੀ ਹਨ, ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਚੌਧਰੀ ਮੇਲਾ ਰਾਮ ਭੂੰਬਲਾ ਦੇ ਪਰਿਵਾਰ ਦਾ ਸਨਮਾਨ

ਪੋਜੇਵਾਲ ਸਰਾਂ, 24 ਮਈ (ਨਵਾਂਗਰਾਈਾ)-ਸਮਾਜ ਸੇਵੀ, ਵਿੱਦਿਆ ਦਾਨੀ, ਨਾਮਵਰ ਉਦਯੋਗਪਤੀ ਤੇ ਗ਼ਰੀਬਾਂ ਦੇ ਮਸੀਹਾ ਬਾਬੂ ਮੇਲਾ ਰਾਮ ਭੂੰਬਲਾ ਦੀ ਬਰਸੀ ਮੌਕੇ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਕਰਵਾਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪਿਛਲੇ 12 ਸਾਲਾਂ ਤੋਂ ਮੁੱਖ ਅਧਿਆਪਕ ਨੂੰ ਉਡੀਕ ਰਿਹਾ ਸਰਕਾਰੀ ਹਾਈ ਸਕੂਲ ਚੱਕਦਾਨਾ

ਉੜਾਪੜ/ਲਸਾੜਾ, 24 ਮਈ (ਲਖਵੀਰ ਸਿੰਘ ਖੁਰਦ)-1911 ਸੰਨ ਦਾ ਬਣਿਆ ਲੜਕੇ ਤੇ ਲੜਕੀਆਂ ਦਾ ਇਲਾਕੇ ਦਾ ਇੱਕੋ ਇਕ ਸਰਕਾਰੀ ਹਾਈ ਸਕੂਲ ਚੱਕਦਾਨਾ ਜਿਹੜਾ ਪਹਿਲਾਂ ਖਾਲਸਾ ਹਾਈ ਸਕੂਲ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ ਜਿਸਦਾ ਸਿੱਖਿਆ ਦੇ ਖੇਤਰ 'ਚ ਆਪਣਾ ਵੱਖਰਾ ਹੀ ਮੁਕਾਮ ਸੀ | ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਕਾਬੂ

ਕਾਠਗੜ੍ਹ, 24 ਮਈ (ਬਲਦੇਵ ਸਿੰਘ ਪਨੇਸਰ)- ਥਾਣਾ ਕਾਠਗੜ੍ਹ ਅਧੀਨ ਆਉਂਦੇ ਇਲਾਕੇ ਵਿਚ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਰੰਭੀ ਗਈ ਹੈ | ਹਾਈਟੈੱਕ ਨਾਕਾ ਆਸਰੋਂ ਵਿਖੇ ਵਾਹਨਾਂ ਦੀ ਚੈਕਿੰਗ ਥਾਣਾ ਕਾਠਗੜ੍ਹ ਦੇ ਐੱਸ.ਐਚ.ਓ. ਹਰਕੀਰਤ ...

ਪੂਰੀ ਖ਼ਬਰ »

ਬਗੈਰ ਜਾਲ ਤੋਂ ਖੁੱਲੇ੍ਹ ਮੂੰਹ ਵਾਲੇ ਖੂਹ ਤੇ ਬੋਰਵੈਲਾਂ ਨਾਲ ਵਾਪਰ ਸਕਦੈ ਵੱਡਾ ਹਾਦਸਾ

ਭੱਦੀ, 24 ਮਈ (ਨਰੇਸ਼ ਧੌਲ)- ਪਿਛਲੇ ਸਮਿਆਂ ਦੌਰਾਨ ਆਏ ਦਿਨ ਖੁੱਲ੍ਹੇ ਮੂੰਹ ਵਾਲੇ ਖੂਹਾਂ ਅਤੇ ਬੋਰਵੈਲਾਂ ਅੰਦਰ ਡਿੱਗ ਕੇ ਬਹੁ ਗਿਣਤੀ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਫਿਰ ਵੀ ਇਨ੍ਹਾਂ ਹਾਦਸਿਆਂ ਤੋਂ ਸਬਕ ਲੈ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ

ਉਸਮਾਨਪੁਰ, 24 ਮਈ (ਮਝੂਰ)-ਦੇਰ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਪਿਛਲੇ ਕਈ ਦਿਨਾਂ ਤੋਂ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦਿੱਤੀ ਹੈ | ਮੀਂਹ ਪੈਣ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ | ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਸੀ | ਪਰ ...

ਪੂਰੀ ਖ਼ਬਰ »

ਲੈਕ. ਕ੍ਰਿਸ਼ਨਾ ਰਾਣੀ ਦਾ ਸਸਕਾਰ

ਬੰਗਾ, 24 ਮਈ (ਕਰਮ ਲਧਾਣਾ)-ਕਿ੍ਸ਼ਨਾ ਰਾਣੀ ਹੀਉਂ ਲੈਕਚਰਾਰ (ਹਿਸਟਰੀ) ਪਤਨੀ ਕਿਰਪਾਲ ਸਿੰਘ ਝੱਲੀ ਸੇਵਾ ਮੁਕਤ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਫ਼ਤਰ ਸਿਵਲ ਸਰਜਨ ਜਲੰਧਰ ਜਿਨ੍ਹਾਂ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਭਗਵਾਨ ਪਰਸ਼ੂ ਰਾਮ ਦੇ ਜਨਮ ਉਤਸਵ ਸੰਬੰਧੀ ਸੂਬਾ ਪੱਧਰੀ ਸਮਾਗਮ 29 ਨੂੰ

ਜਾਡਲਾ, 24 ਮਈ (ਬਲਦੇਵ ਸਿੰਘ ਬੱਲੀ)- ਭਗਵਾਨ ਪਰਸ਼ੂ ਰਾਮ ਜਨਮ ਉਤਸਵ ਸਮਾਗਮ 29 ਮਈ ਨੂੰ ਲਾਗਲੇ ਪਿੰਡ ਰਕਾਸਣ ਦੇ ਭਗਵਾਨ ਪਰਸ਼ੂ ਰਾਮ ਮੰਦਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਭਗਵਾਨ ਪਰਸ਼ੂ ਰਾਮ ਵੈੱਲਫੇਅਰ ਐਸੋਸੀਏਸ਼ਨ, ਗਰਾਮ ਪੰਚਾਇਤ, ਨਗਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਥਾਣਾ ਮੁਖੀਆਂ ਦੇ ਤਬਾਦਲੇ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਸੰਦੀਪ ਕੁਮਾਰ ਸ਼ਰਮਾ ਵਲੋਂ ਅੱਜ ਕਈ ਥਾਣਾ ਮੁਖੀਆਂ ਦੇ ਪ੍ਰਬੰਧਕੀ ਆਧਾਰ 'ਤੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਸ੍ਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਤੋਂ ਪਹਿਲਾਂ ਮੈਡੀਕਲ ਪ੍ਰੈਕਟੀਸ਼ਨਰ ਨਾਲ ਮੀਟਿੰਗ ਕਰੇ- ਡਾਕਟਰ ਬਾਲੀ

ਨਵਾਂਸ਼ਹਿਰ, 24 ਮਈ (ਹਰਵਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਡਾਕਟਰ ...

ਪੂਰੀ ਖ਼ਬਰ »

ਡੈਰਿਕ ਸਕੂਲ ਬੰਗਾ 'ਚ ਰੋਟਰੀ ਕਲੱਬ ਵਲੋਂ ਕੈਂਸਰ ਜਾਂਚ ਕੈਂਪ

ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਇਨਰ ਵਹੀਲ ਕਲੱਬ ਬੰਗਾ ਅਤੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਕੈਂਸਰ ਰੋਕੂ ਜਾਂਚ ਕੈਂਪ ਲਗਾਇਆ ਗਿਆ | ਜਿਸ ਦੌਰਾਨ ਕੈਂਸਰ ਡਿਟੈਕਸ਼ਨ ਵੈਨ 'ਚ ਮਰੀਜਾਂ ਦੀ ਮੁਬਾਇਲ ਮੈਮੋਗ੍ਰਾਫੀ ਟੀਮ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ 'ਚ ਇਨਾਮ ਵੰਡ ਸਮਾਗਮ

ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦਾ ਸਾਲਾਨਾ ਅਰਦਾਸ ਦਿਵਸ ਤੇ ਇਨਾਮ ਵੰਡ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਤੇ ਸਮੂਹ ਸਟਾਫ਼ ਦੇ ਯਤਨਾਂ ਸਦਕਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭੀਣ 'ਚ ਸਿੱਧੂ ਜਠੇਰਿਆਂ ਦਾ ਜੋੜ ਮੇਲਾ ਕਰਵਾਇਆ

ਮੱਲਪੁਰ ਅੜਕਾਂ, 24 ਮਈ (ਮਨਜੀਤ ਸਿੰਘ ਜੱਬੋਵਾਲ)-ਪਿੰਡ ਭੀਣ ਵਿਖੇ ਸਿੱਧੂ ਜਠੇਰਿਆਂ ਦੇ ਅਸਥਾਨ 'ਤੇ ਸਮੂਹ ਸਿੱਧੂ ਪਰਿਵਾਰਾਂ ਵਲੋਂ ਜੋੜ ਮੇਲਾ ਕਰਵਾਇਆ ਗਿਆ | ਜਿਸ 'ਚ ਸਵੇਰੇ ਝੰਡੇ ਦੀ ਰਸਮ ਅਦਾ ਕੀਤੀ ਗਈ, ਉਪਰੰਤ ਸਟੇਜੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਜਿਸ 'ਚ ...

ਪੂਰੀ ਖ਼ਬਰ »

ਹਲਕੇ ਵਲੋਂ ਦਿੱਤੇ ਮਾਣ ਸਤਿਕਾਰ ਲਈ ਮੈਂ ਸਦਾ ਹੀ ਰਿਣੀ ਰਹਾਂਗੀ-ਵਿਧਾਇਕਾ ਕਟਾਰੀਆ

ਭੱਦੀ, 24 ਮਈ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਦਾ ਜਿੱਥੇ ਹਲਕੇ ਦੇ ਪਿੰਡ-ਪਿੰਡ ਅੰਦਰ ਵੱਡਾ ਸਵਾਗਤ ਹੋ ਰਿਹਾ ਹੈ, ਉੱਥੇ ਚੌਧਰੀ ਗੁਰਦੇਵ (ਨਿੱਕਾ ਨਾਨੋਵਾਲ) ਦੀ ਅਗਵਾਈ ਹੇਠ ਪਿੰਡ ਨਾਨੋਵਾਲ ਕੰਢੀ ਵਿਖੇ ਵੀ ਵਿਧਾਇਕਾ ਕਟਾਰੀਆ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਈ

ਸੰਧਵਾਂ, 24 ਮਈ (ਪ੍ਰੇਮੀ ਸੰਧਵਾਂ)-ਪੰਜਾਬ ਦੀ ਪਿਛਲੀ ਸਰਕਾਰ ਸਮੇਂ ਸੰਧਵਾਂ-ਕੰਗਰੌੜ ਤੇ ਚਾੜਾਂ ਵਾਲੀਆਂ ਨਵੀਆਂ ਬਣੀਆਂ ਸੜਕਾਂ ਥੋੜੇ ਦਿਨਾਂ ਬਾਅਦ ਹੀ ਟੁੱਟਣ ਕਾਰਨ ਰਾਹਗੀਰਾਂ ਦੇ ਸੱਟਾਂ ਲੱਗਣੀਆਂ ਮੁੜ ਸ਼ੁਰੂ ਹੋ ਗਈਆਂ ਸਨ | ਕਿਸਾਨਾਂ ਨੂੰ ਫ਼ਸਲਾਂ ਦੀ ...

ਪੂਰੀ ਖ਼ਬਰ »

ਪੱਲੀ ਝਿੱਕੀ ਝਿੱੜੀ ਦੇ ਮੇਲੇ ਦੌਰਾਨ ਚਿਰਾਗ਼ ਰੌਸ਼ਨ ਕੀਤੇ

ਪੱਲੀ ਝਿੱਕੀ, 24 ਮਈ (ਕੁਲਦੀਪ ਸਿੰਘ ਪਾਬਲਾ)-ਬਾਬਾ ਸ਼ਾਹ ਕੁਮਾਲ, ਬਾਬਾ ਚਾਓ, ਬਾਬਾ ਜਤੀ, ਬਾਬਾ ਕਾਬਲੀ ਦੇ ਝਿੱੜੀ ਅਸਥਾਨ ਪਿੰਡ ਪੱਲੀ ਝਿੱਕੀ ਵਿਖੇ ਝਿੱੜੀ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ, ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ, ਸਮੂਹ ਗ੍ਰਾਮ ...

ਪੂਰੀ ਖ਼ਬਰ »

ਸਮਾਜ ਸੇਵੀ ਭਾਰਗਵ ਵਲੋਂ ਗੁਣਾਚੌਰ ਸਕੂਲ ਦੇ ਬੱਚਿਆਂ ਦੀ ਸਹਾਇਤਾ

ਬੰਗਾ, 24 ਮਈ (ਕਰਮ ਲਧਾਣਾ)-ਸਰਕਾਰੀ ਹਾਈ ਸਕੂਲ ਗੁਣਾਚੌਰ ਦੇ ਸਾਰੇ ਬੱਚਿਆਂ ਨੂੰ ਉੱਘੇ ਸਮਾਜ ਸੇਵੀ ਦੇਵਕੀ ਨੰਦਨ ਭਾਰਗਵ ਕਿੰਗ ਵਲੋਂ ਲਿਖਣ ਪੜ੍ਹਨ ਸਮੱਗਰੀ ਭੇਟ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਵਿੱਦਿਆ ਮਨੁੱਖ ਦੀ ਉਹ ਤੀਜੀ ਅੱਖ ਹੈ ਜਿਸ ਨਾਲ ਬੱਚਾ ਦੁਨੀਆਂ ...

ਪੂਰੀ ਖ਼ਬਰ »

ਜੱਬੋਵਾਲ 'ਚ ਲੱਖਦਾਤਾ ਦਰਬਾਰ 'ਤੇ ਜੋੜ ਮੇਲਾ ਕਰਵਾਇਆ

ਮੱਲਪੁਰ ਅੜਕਾਂ, 24 ਮਈ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜੱਬੋਵਾਲ ਵਿਖੇ ਸਮੂਹ ਪਿੰਡ ਵਾਸੀਆਂ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਲੱਖ ਦਾਤਾ ਪੀਰ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਜਿਸ 'ਚ ਪਹਿਲੇ ਦਿਨ ਸ਼ਾਮ ਨੂੰ ਝੰਡੇ ਦੀ ਰਸਮ ਤੇ ਚਿਰਾਗ ਰੌਸ਼ਨ ...

ਪੂਰੀ ਖ਼ਬਰ »

ਕਲੱਬ ਸਿਟੀ ਸਮਾਇਲ ਵਲੋਂ ਭੂਤਾਂ ਸਕੂਲ ਦੇ ਬੱਚਿਆਂ ਦੀ ਮਦਦ

ਬੰਗਾ, 24 ਮਈ (ਕਰਮ ਲਧਾਣਾ)-ਇਲਾਕੇ ਦੀ ਨਾਮੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਨੇ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪ੍ਰਧਾਨ ਲਾਇਨ ਕਰਮਵੀਰ ਸਿੰਘ ਦੀ ਅਗਵਾਈ 'ਚ ਸਰਕਾਰੀ ਸਕੂਲ ਪਿੰਡ ਭੂਤਾਂ ਵਿਖੇ ਪੜ੍ਹਦੇ ਸਾਰੇ ...

ਪੂਰੀ ਖ਼ਬਰ »

ਹਲਕੀ ਬਾਰਿਸ਼ ਨਾਲ ਹੀ ਭਰਿਆ ਟੁੱਟੀਆਂ ਸੜਕਾਂ 'ਤੇ ਪਾਣੀ

ਮੁਕੰਦਪੁਰ, 24 ਮਈ (ਅਮਰੀਕ ਸਿੰਘ ਢੀਂਡਸਾ)-ਬੀਤੇ ਦਿਨ ਅੱਤ ਦੀ ਗਰਮੀ ਤੋਂ ਬਾਅਦ ਹੋਈ ਹਲਕੀ ਤੋਂ ਦਰਮਿਆਨੀ ਬਾਰਸ਼ ਨਾਲ ਤਾਪਮਾਨ 'ਚ ਭਾਰੀ ਕਮੀ ਆਈ ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਤਾਂ ਗਰਮੀ ਤੋਂ ਕੁੱਝ ਸਮੇਂ ਲਈ ਤਾਂ ਨਿਜਾਤ ਮਿਲੀ | ਲੇਕਨ ਮਾਮੂਲੀ ਜਿਹੀ ਬਾਰਸ਼ ...

ਪੂਰੀ ਖ਼ਬਰ »

ਸੁਆਮੀ ਸੰਤ ਰਾਮ ਦੇ ਅਸਥਾਨ 'ਤੇ ਜੋੜ ਮੇਲਾ ਕਰਵਾਇਆ

ਬੰਗਾ, 24 ਮਈ (ਕਰਮ ਲਧਾਣਾ)-ਤਪ ਅਸਥਾਨ ਸੁਆਮੀ ਸੰਤ ਰਾਮ ਨੇੜੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਲਾਨਾ ਜੋੜ ਮੇਲਾ ਸੰਤ ਸ਼ੰਕਰ ਦਾਸ ਦੀ ਯਾਦ 'ਚ ਕਰਵਾਇਆ ਗਿਆ | ਬਾਬਾ ਸਤਨਾਮ ਦਾਸ ਦੀ ਯੋਗ ਅਗਵਾਈ ਹੇਠ ਕਰਵਾਏ ਇਸ ਜੋੜ ਮੇਲੇ ਦੀ ਅਰੰਭਤਾ 'ਚ ਪਾਠ ਦੇ ਭੋਗ ...

ਪੂਰੀ ਖ਼ਬਰ »

ਜਲਵਾਹਾ ਵਲੋਂ ਕੈਬਨਿਟ ਮੰਤਰੀ ਬੈਂਸ ਨਾਲ ਨਵਾਂਸ਼ਹਿਰ ਹਲਕੇ ਸੰਬੰਧੀ ਅਹਿਮ ਵਿਚਾਰਾਂ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਉੱਪ ਪ੍ਰਧਾਨ ਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵਲੋਂ ਜੇਲ੍ਹ, ਕਾਨੂੰਨ, ਮਾਈਨਿੰਗ ਤੇ ਸੈਰ ਸਪਾਟਾ ਵਿਭਾਗ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੰਤਰੀ ਬਣਨ ਤੋਂ ...

ਪੂਰੀ ਖ਼ਬਰ »

ਮਹਾਨ ਤਪੱਸਵੀ ਬਾਬਾ ਖੁਸ਼ੀ ਰਾਮ ਭਰੋਮਜਾਰਾ ਦੀ ਬਰਸੀ ਮਨਾਈ

ਬਹਿਰਾਮ, 24 ਮਈ (ਨਛੱਤਰ ਸਿੰਘ ਬਹਿਰਾਮ)- ਮਹਾਨ ਤਪੱਸਵੀ ਸੰਤ ਬਾਬਾ ਖੁਸ਼ੀ ਰਾਮ ਭਰੋਮਜਾਰਾ ਦੀ ਸਲਾਨਾ ਬਰਸੀ ਸੰਤ ਕੁਲਵੰਤ ਰਾਮ ਭਰੋਮਜਾਰਾ ਮੌਜੂਦਾ ਗੱਦੀ ਨਸ਼ੀਨ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ...

ਪੂਰੀ ਖ਼ਬਰ »

ਆਦਿ ਧਰਮ ਮੰਡਲ ਸਥਾਪਨਾ ਦਿਵਸ ਸੰਬੰਧੀ ਦੋ ਰੋਜ਼ਾ ਸਮਾਗਮ 11, 12 ਨੂੰ -ਸੰਤ ਸਤਵਿੰਦਰ ਹੀਰਾ

ਸੜੋਆ, 24 ਮਈ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੀ ਕਾਰਜਕਾਰਨੀ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਮਿਸ਼ਨ ਦੇ ਸੰਤ ਸਮਾਜ ਦੇ ਕੌਮੀ ਪ੍ਰਧਾਨ ਸੰਤ ਸਰਬਣ ਦਾਸ ਦੀ ...

ਪੂਰੀ ਖ਼ਬਰ »

ਕਾ. ਮਲਕੀਤ ਚੰਦ ਮੇਹਲੀ ਦੀ ਬਰਸੀ ਮਨਾਈ

ਮੇਹਲੀ, 24 ਮਈ (ਸੰਦੀਪ ਸਿੰਘ)-ਕਾ. ਮਲਕੀਤ ਚੰਦ ਮੇਹਲੀ ਦੀ 34ਵੀਂ ਸਲਾਨਾ ਬਰਸੀ ਭਾਰਤੀ ਕਮਿਉਨਿਸਟ ਪਾਰਟੀ ਵਲੋਂ ਪਿੰਡ ਮੇਹਲੀ ਵਿਖੇ ਮਨਾਈ ਗਈ | ਇਸ ਮੌਕੇ ਗੁਰਨਾਮ ਸਿੰਘ ਗੋਰੀਆ ਆਲ ਇੰਡੀਆ ਖੇਤ ਮਜ਼ਦੂਰ ਸਭਾ ਜਨਰਲ ਸਕੱਤਰ ਅਤੇ ਬੀਬੀ ਦੇਵੀ ਕੁਮਾਰੀ ਜਨਰਲ ਸਕੱਤਰ ਖੇਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਜਥਾ ਗੁਰ ਸੂਰਾ ਖ਼ਾਲਸਾ ਵਲੋਂ ਵਿਸ਼ੇਸ਼ ਮੀਟਿੰਗ

ਭੱਦੀ, 24 ਮਈ (ਨਰੇਸ਼ ਧੌਲ)-ਸੇਵਕ ਜਥਾ ਕੁਟੀਆ ਸਾਹਿਬ ਪਿੰਡ ਖੰਡੂਪਰ ਵਿਖੇ ਅੰਤਰਰਾਸ਼ਟਰੀ ਜਥਾ ਗੁਰ ਸੂਰਾ ਖ਼ਾਲਸਾ ਦੇ ਸਮੁੱਚੇ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਦੌਰਾਨ ਗੁਰ ਸੂਰਾ ਖ਼ਾਲਸਾ ਗਤਕਾ ਗਰੁੱਪ ਤੇ ਸੇਵਕ ਜਥੇ ਵਲੋਂ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਕਟਾਰੀਆਂ, 24 ਮਈ (ਨਵਜੋਤ ਸਿੰਘ ਜੱਖੂ)-ਕਿਸਾਨਾਂ ਨੇ ਇਕ ਵਾਰ ਫਿਰ ਵਾਤਾਵਰਨ ਦੇ ਰਾਖੇ ਬਣਨ ਦਾ ਅਹਿਦ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ | ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕੀਤੀ ਅਪੀਲ ਨੂੰ ਹਾਂ ਪੱਖੀ ਹੁੰਗਾਰਾ ਭਰਦਿਆਂ ਬਲਾਕ ਬੰਗਾ ਜ਼ਿਲ੍ਹਾ ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ ਬੰਗਾ ਵਿਖੇ ਕੈਡਿਟ ਜੂਨੀਅਰ ਤੇ ਸੀਨੀਅਰ ਚੈਂਪੀਅਨਸ਼ਿਪ

ਬੰਗਾ, 24 ਮਈ (ਕਰਮ ਲਧਾਣਾ)-ਐਸ. ਐਲ. ਐਮ ਸੈਂਟਰਲ ਪਬਲਿਕ ਸਕੂਲ ਬੰਗਾ ਵਿਖੇ ਪਹਿਲੀ ਕੈਡਿਟ ਜੂਨੀਅਰ ਤੇ ਸੀਨੀਅਰ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ 50 ਤੋਂ ਉੱਪਰ ਖਿਡਾਰੀਆਂ ਨੇ ਭਾਗ ਲਿਆ | ਸਕੌਲਰ ਪਬਲਿਕ ਸਕੂਲ ਜਾਡਲਾ, ਐੱਮ. ਐੱਲ. ਬੀ. ਜੀ ਕਾਲਜ ਟੱਪਰੀਆਂ ਖੁਰਦ, ਆਸ਼ੂ ...

ਪੂਰੀ ਖ਼ਬਰ »

ਔੜ ਸਕੂਲ 'ਚ ਜੈਵ-ਵਿਭਿੰਨਤਾ ਦਿਵਸ ਮਨਾਇਆ

ਔੜ, 24 ਮਈ (ਜਰਨੈਲ ਸਿੰਘ ਖੁਰਦ)-ਸ.ਸ.ਸ. ਸਕੂਲ ਔੜ ਵਿਖੇ ਅੰਤਰਰਾਸ਼ਟਰੀ ਜੈਵ-ਵਿਭਿੰਨਤਾ ਦਿਵਸ ਮਨਾਇਆ ਗਿਆ | ਪਿ੍ੰ. ਰਾਜਨ ਭਾਰਦਵਾਜ ਨੇ ਜੈਵ-ਵਿਭਿੰਨਤਾ ਦਿਵਸ ਦੇ ਮਹੱਤਵ ਨੂੰ ਸਮਝਾਉਂਦਿਆਂ ਦੱਸਿਆ ਕਿ ਜੈਵ-ਵਿਭਿੰਨਤਾ ਉਹ ਬੁਨਿਆਦ ਹੈ ਜਿਸ 'ਤੇ ਜਲਵਾਯੂ, ਸਿਹਤ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬੈਰਸਾਲ ਵਿਖੇ ਨਾਬਾਰਡ ਅਧੀਨ ਬਣਾਏ ਕਮਰੇ ਦਾ ਉਦਘਾਟਨ

ਰਾਹੋਂ, 24 ਮਈ (ਬਲਬੀਰ ਸਿੰਘ ਰੂਬੀ)-ਪਿੰਡ ਬੈਰਸਾਲ ਵਿਖੇ ਪਿੰਡ ਦੀ ਪੰਚਾਇਤ ਤੇ ਸਕੂਲ ਪ੍ਰਬੰਧਕ ਕਮੇਟੀ ਨੇ ਨਾਬਾਰਡ ਅਧੀਨ ਬਣਾਏ ਕਮਰੇ ਦਾ ਉਦਘਾਟਨ ਕੀਤਾ ਗਿਆ | ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ | ਸੈਂਟਰ ਹੈੱਡ ਟੀਚਰ ਜਗਦੀਸ਼ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ-ਡਾ. ਕਸਾਣਾ

ਮਜਾਰੀ/ਸਾਹਿਬਾ, 24 ਮਈ (ਨਿਰਮਲਜੀਤ ਸਿੰਘ ਚਾਹਲ)- ਮਿੰਨੀ ਪੀ.ਐੱਸ.ਸੀ. ਸਾਹਿਬਾ ਵਿਖੇ ਡਾ. ਇੰਦਰਜੀਤ ਕਸਾਣਾ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਮਲੇਰੀਆ ਤੇ ਡੇਂਗੂ ਦੇ ਮੱਛਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਡਾ. ਕਸਾਣਾ ਨੇ ...

ਪੂਰੀ ਖ਼ਬਰ »

ਮਾਹੀ ਗੋਤ ਦੇ ਜਠੇਰਿਆਂ ਦਾ ਮੇਲਾ ਸ਼ਰਧਾ ਨਾਲ ਮਨਾਇਆ

ਬੰਗਾ, 24 ਮਈ (ਕਰਮ ਲਧਾਣਾ)-ਪਿੰਡ ਜੰਡਿਆਲਾ ਵਿਖੇ ਮਾਹੀ ਗੋਤ ਦੇ ਜਠੇਰਿਆਂ ਦਾ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ 'ਚ ਮੋਹਣ ਮਾਹੀ, ਬਲਜਿੰਦਰ ਗੁਰੂ ਜਸਵੀਰ ਕੌਰ ਐਂਡ ਪਾਰਟੀ, ...

ਪੂਰੀ ਖ਼ਬਰ »

ਕਲੇਰ ਐਥਲੈਟਿਕਸ ਅਕੈਡਮੀ ਵਲੋਂ 10 ਹੋਰ ਤਗਮਿਆਂ ਨਾਲ ਜੇਤੂ ਲੜੀ ਬਰਕਰਾਰ

ਮੁਕੰਦਪੁਰ, 24 ਮਈ (ਅਮਰੀਕ ਸਿੰਘ ਢੀਂਡਸਾ)-ਕਲੇਰ ਐਥਲੈਟਿਕਸ ਅਕੈਡਮੀ ਸਰਹਾਲ ਕਾਜ਼ੀਆਂ ਦੇ ਸੰਚਾਲਕ ਰਵਿੰਦਰ ਸਿੰਘ ਕਲੇਰ ਦੀ ਅਗਵਾਈ 'ਚ ਹੋਰ ਐਥਲੀਟਾਂ ਵਲੋਂ ਬੰਗਲੌਰ-ਕਰਨਾਟਕਾ ਵਿਖੇ ਹੋਏ ਪਹਿਲੀ ਪੈਣ ਇੰਡੀਅਨ ਨੈਸ਼ਨਲ ਮਾਸਟਰਜ਼ ਐਥਲੈਟਿਕ ਖੇਡਾਂ 'ਚ ਭਾਗ ਲੈ ਕੇ 10 ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮਜਾਰੀ/ਸਾਹਿਬਾ, 24 ਮਈ (ਨਿਰਮਲਜੀਤ ਸਿੰਘ ਚਾਹਲ)-ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਬੀ.ਏ. ਭਾਗ ਤੀਸਰਾ ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚ ਸਾਰੀਆਂ ਲੜਕੀਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਾਸ ਹੋਈਆਂ | ਜਿਨ੍ਹਾਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਪ੍ਰਵਾਸੀ ਮਜ਼ਦੂਰ ਦਾ ਲੜਕਾ ਲਾਪਤਾ

ਮਜਾਰੀ/ਸਾਹਿਬਾ, 24 ਮਈ (ਨਿਰਮਲਜੀਤ ਸਿੰਘ ਚਾਹਲ)-ਬੀਤੇ ਦਿਨਾਂ ਤੋਂ ਕਸਬਾ ਮਜਾਰੀ ਤੋਂ ਇਕ ਪ੍ਰਵਾਸੀ ਮਜ਼ਦੂਰ ਦੇ ਲੜਕੇ ਮੁਕੇਸ਼ ਕੁਮਾਰ (15) ਪੁੱਤਰ ਲਾਲ ਬਿਹਾਰੀ ਦੇ ਲਾਪਤਾ ਹੋਣ ਦੀ ਖ਼ਬਰ ਹੈ | ਇਸ ਬਾਰੇ ਲਾਲ ਬਿਹਾਰੀ ਨੇ ਦੱਸਿਆ ਕਿ ਉਹ ਬਿਹਾਰ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਮਨਸੋਵਾਲ ਦਾ ਬੀ.ਏ.ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਟੱਪਰੀਆਂ ਖੁਰਦ, 24 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਾ ਨੰਦ ...

ਪੂਰੀ ਖ਼ਬਰ »

ਹੁਸ਼ਿਆਰ ਤੇ ਲੋੜਵੰਦ ਵਿਦਿਆਰਥਣਾਂ ਨੂੰ ਦਿੱਤਾ ਵਜ਼ੀਫ਼ਾ

ਰੱਤੇਵਾਲ, 24 ਮਈ (ਆਰ.ਕੇ. ਸੂਰਾਪੁਰੀ)-ਐੱਮ.ਬੀ.ਬੀ.ਜੀ.ਜੀ.ਜੀ ਗਰਲਜ਼ ਕਾਲਜ ਰੱਤੇਵਾਲ ਦੀਆਂ ਮੈਰਿਟ 'ਚ ਆਉਣ ਵਾਲੀਆਂ ਤੇ ਲੋੜਵੰਦ ਵਿਦਿਆਰਥਣਾਂ ਲਈ ਡਾ. ਪ੍ਰੇਮ ਭੂੰਬਲਾ ਤੇ ਕੀਰਤੀ ਦੁਆਰਾ ਹੈਡਾ ਖਾਂਡੀ ਸਮਾਜ ਵਲੋਂ 2 ਲੱਖ 7 ਹਜ਼ਾਰ 8 ਸੌ ਰੁਪਏ ਦਾ ਚੈੱਕ ਕਾਲਜ ਕਮੇਟੀ ਦੇ ...

ਪੂਰੀ ਖ਼ਬਰ »

ਇੰਗਲੈਂਡ ਦੀ ਉਲਸਟਰ ਯੂਨੀਵਰਸਿਟੀ 'ਚ ਪੜ੍ਹਾ ਰਹੇ ਪਿੰਡ ਗਹੂੰਣ ਦੇ ਡਾ. ਰਾਏ 'ਪੀ.ਐੱਚ.ਡੀ. ਰਿਸਰਚਰ ਸੁਪਰਵਾਈਜ਼ਰ ਆਫ਼ ਦ ਯੀਅਰ ਐਵਾਰਡ' ਨਾਲ ਸਨਮਾਨਿਤ

ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)-ਇੰਗਲੈਂਡ ਦੇ ਨਾਰਦਰਨ ਆਇਰਲੈਂਡ ਦੀ ਉਲਸਟਰ ਯੂਨੀਵਰਸਿਟੀ ਦੇ ਸਕੂਲ ਆਫ਼ ਬਾਇਓ-ਮੈਡੀਕਲ ਸਾਇੰਸਜ਼ ਦੇ ਲੰਡਨਡੈਰੀ ਕੈਂਪਸ 'ਚ ਪੀ.ਐੱਚ.ਡੀ. ਤੇ ਐੱਮ.ਬੀ.ਬੀ.ਐੱਸ ਦੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਪਿੰਡ ਗਹੂੰਣ ਦੇ ਪ੍ਰੋਫੈਸਰ ...

ਪੂਰੀ ਖ਼ਬਰ »

ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੀ ਸ਼ੁੱਧਤਾ ਨੂੰ ਪਰਖੇਗਾ ਸਿਹਤ ਵਿਭਾਗ-ਸਿਵਲ ਸਰਜਨ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨਾਲ ਨਜਿੱਠਣ ਤੇ ਇਨ੍ਹਾਂ ਨਾਲ ਹੋਣ ਵਾਲੇ ਜਾਨੀ ਨੁਕਸਾਨ ਨੂੰ ਰੋਕਣ ਲਈ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਦੀ ਪਰਖ ਲਈ ਨਮੂਨੇ ਲੈਣ ਸਬੰਧੀ ਇਕ ਵੱਡੀ ਮੁਹਿੰਮ ...

ਪੂਰੀ ਖ਼ਬਰ »

ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕਮੇਟੀ ਦੀ ਚੋਣ ਸੂਬਾ ਅਬਜ਼ਰਵਰ ਸੁਰਿੰਦਰ ਮੋਹਨ ਦੀ ਦੇਖ-ਰੇਖ ਹੇਠ ਕਰਵਾਈ ਗਈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਫਾਰਮੇਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX