ਤਾਜਾ ਖ਼ਬਰਾਂ


ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  1 day ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  1 day ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  1 day ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  1 day ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  1 day ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  1 day ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  1 day ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  1 day ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  1 day ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  1 day ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  1 day ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  1 day ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  1 day ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇਕ ਕਾਬੂ
. . .  1 day ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  1 day ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  1 day ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਾਜ਼ਿਲਕਾ / ਅਬੋਹਰ

ਸੇਫ਼ ਸਕੂਲ ਵਾਹਨ ਸਕੀਮ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 11 ਸਕੂਲੀ ਬੱਸਾਂ ਦੇ ਕੱਟੇ ਚਲਾਨ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- 'ਸੇਫ਼ ਸਕੂਲ ਵਾਹਨ ਸਕੀਮ' ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਨੇ ਸਾਂਝੇ ਤੌਰ ਤੇ ਇਕ ਮੁਹਿੰਮ ਚਲਾਉਂਦਿਆਂ ਸਕੂਲ ਵਾਹਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਸਕੂਲੀ ਵਾਹਨ 'ਤੇ ਜਾ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਤਰਾਂ ਨਾਲ ਜਾਂਚ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਸਕੂਲੀ ਵਾਹਨਾਂ 'ਤੇ ਭੇਜਣ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਿਤੂ ਬਾਲਾ, ਟਰਾਂਸਪੋਰਟ ਵਿਭਾਗ ਤੋਂ ਜਸਵਿੰਦਰ ਸਿੰਘ ਚਾਵਲਾ, ਸਿੱਖਿਆ ਵਿਭਾਗ ਤੋਂ ਨੋਡਲ ਅਫ਼ਸਰ ਵਿਜੈ ਪਾਲ ਅਤੇ ਪੰਜਾਬ ਪੁਲਿਸ ਟਰੈਫ਼ਿਕ ਇੰਚਾਰਜ ਪਵਨ ਕੁਮਾਰ ਦੀ ਅਗਵਾਈ ਵਾਲੀ ਟੀਮ ਵਲੋਂ ਸਾਂਝੇ ਤੌਰ 'ਤੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਚੈਕਿੰਗ ਅਭਿਆਨ ਕਰਦਿਆਂ ਕਿਹਾ ਕਿ ਇਸ ਅਭਿਆਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ 'ਤੇ 11 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ | ਉਨ੍ਹਾਂ ਦੱਸਿਆ ਕਿ ਐੱਸ.ਡੀ.ਐਮ. ਫ਼ਾਜ਼ਿਲਕਾ ਰਵਿੰਦਰ ਸਿੰਘ ਅਰੋੜਾ ਵਲੋਂ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ 'ਸੇਫ਼ ਸਕੂਲ ਵਾਹਨ ਸਕੀਮ' ਤਹਿਤ ਸਮੇਂ-ਸਮੇਂ 'ਤੇ ਸਕੂਲੀ ਵਾਹਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਅੱਗ ਬੁਝਾਊ ਯੰਤਰ, ਫ਼ਸਟ ਏਡ ਬਾਕਸ, ਸਪੀਡ ਗਵਰਨਰ, ਐਮਰਜੈਂਸੀ ਖਿੜਕੀਆਂ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ | ਇਸ ਨੂੰ ਜ਼ਮੀਨੀ ਪੱਧਰ ਨਾਲ ਲਾਗੂ ਕਰਨ ਲਈ ਟੀਮਾਂ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 'ਸੇਫ਼ ਸਕੂਲ ਵਾਹਨ ਸਕੀਮ' ਦੀ ਪਾਲਨਾ ਕਰਨੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਬੱਸਾਂ 'ਤੇ ਸਕੂਲ ਦਾ ਨਾਮ ਅਤੇ ਫ਼ੋਨ ਨੰਬਰ ਪਿ੍ੰਟ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲੀ ਬੱਸਾਂ 15 ਸਾਲ ਤੋਂ ਜ਼ਿਆਦਾ ਪੁਰਾਣੀਆਂ ਨਹੀਂ ਹੋਣੀਆਂ ਚਾਹੀਦੀਆਂ | ਇਸ ਮੌਕੇ ਬਾਲ ਸੁਰੱਖਿਆ ਵਿਭਾਗ ਤੋਂ ਮੈਡਮ ਰਣਵੀਰ, ਨਿਸ਼ਾਨ ਸਿੰਘ, ਪੰਜਾਬ ਪੁਲਿਸ ਟਰੈਫ਼ਿਕ ਇੰਚਾਰਜ ਏ.ਐੱਸ.ਆਈ. ਜਗਦੀਸ਼ ਕੁਮਾਰ ਤੋਂ ਇਲਾਵਾ ਹੋਰ ਨੁਮਾਇੰਦੇ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਨੇ ਅਬੋਹਰ ਇਲਾਕੇ ਵਿਚ ਗਰਮੀ ਤੇ ਸੋਕੇ ਨਾਲ ਨੁਕਸਾਨੇ ਬਾਗ਼ਾਂ ਦਾ ਲਿਆ ਜਾਇਜ਼ਾ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਅੱਜ ਅਬੋਹਰ ਇਲਾਕੇ ਦੇ ਪਿੰਡ ਗਿੱਦੜਾਂ ਵਾਲੀ, ਉਸਮਾਨ ਖੇੜਾ, ਪੰਨੀ ਵਾਲਾ ਮਾਹਲਾ ਵਿਖੇ ਬਾਗ਼ਬਾਨ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਗਰਮੀ ਅਤੇ ਸੋਕੇ ਨਾਲ ਨੁਕਸਾਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇਕ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਮਿਲੇ ਵਫ਼ਦ ਨੇ ਕਿਸਾਨਾਂ ਦੀ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਕੱਟੇ ਚਲਾਨ

ਫ਼ਾਜ਼ਿਲਕਾ 24 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਸਿਹਤ ਵਿਭਾਗ ਵਲੋਂ ਪਿੰਡਾ ਵਿਚ ਲੋਕਾਂ ਨੂੰ ਤੰਬਾਕੂਨੋਸ਼ੀ ਬਾਰੇ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ | ਜਿਸ ਵਿਚ ਸਕੂਲ, ਕਾਲਜ ਅਤੇ ਪਿੰਡਾ ਦੀ ਜਨਤਕ ਥਾਵਾਂ ਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 80 ਹਜ਼ਾਰ ਦੀ ਮਾਰੀ ਠੱਗੀ, ਮੁਕੱਦਮਾ ਦਰਜ

ਜਲਾਲਾਬਾਦ, 24 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ 80 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਪੋਸਤ ਸਣੇ ਔਰਤ ਗਿ੍ਫ਼ਤਾਰ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਪੋਸਤ ਸਣੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਲੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਣਜੋਧ ਪਤਨੀ ਭੁਪਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਕੁੱਟਮਾਰ ਕੇ ਹਜ਼ਾਰਾਂ ਰੁਪਏ ਕੱਢਣ ਦੇ ਦੋਸ਼ 'ਚ ਚਾਰ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਕੁੱਟਮਾਰ ਕਰ ਕੇ ਜੇਬ ਵਿਚੋਂ ਹਜ਼ਾਰਾਂ ਰੁਪਏ ਕੱਢਣ ਦੇ ਦੋਸ਼ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗੁਰਨਾਮ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਤੇਜ਼ ਹਨੇਰੀ ਦੇ ਕਾਰਨ ਤਿੰਨ ਰਾਈਸ ਮਿੱਲਾਂ ਦੀਆਂ ਦੀਵਾਰਾਂ ਤੇ ਸ਼ੈੱਡ ਡਿੱਗੇ

ਮੰਡੀ ਲਾਧੂਕਾ, 24 ਮਈ (ਰਾਕੇਸ਼ ਛਾਬੜਾ)-ਪਿਛਲੇ ਦਿਨੀਂ ਆਈ ਤੇਜ਼ ਹਨੇਰੀ ਦੇ ਕਾਰਨ ਮੰਡੀ ਦੀਆਂ ਤਿੰਨ ਰਾਈਸ ਮਿੱਲਾਂ ਦੀਆਂ ਦੀਵਾਰਾਂ ਅਤੇ ਸ਼ੈੱਡ ਡਿਗ ਪਏ ਹਨ | ਮੰਡੀ ਦੀ ਕੇ.ਬੀ. ਰਾਈਸ ਮਿੱਲ ਦੇ ਮਾਲਕ ਸ਼ਰਨਜੀਤ ਸਿੰਘ ਕਪੂਰ ਅਤੇ ਰਾਕੇਸ਼ ਵਾਟਸ ਨੇ ਦੱਸਿਆ ਹੈ ਕਿ ਤੇਜ਼ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟਰੇਸ਼ਨ ਜੁਵੇਨਾਇਲ ਜਸਟਿਸ ਐਕਟ 2015 ਅਧੀਨ ਲਾਜ਼ਮੀ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਈ ਵੀ ਬਾਲ ਘਰ, ਜਿਸ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਤੇ ਬੇਸਹਾਰਾ ਬਚਿਆਂ ਜਾਂ ਦਿਵਿਆਂਗ ਬਚਿਆਂ ਨਾਲ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਇਲ ...

ਪੂਰੀ ਖ਼ਬਰ »

ਜੋਸਨ ਨੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਲਾਈ ਗੁਹਾਰ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਬੀਤੀ ਦੇਰ ਸ਼ਾਮ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਬਲਾਕ ਨਾਲ ਸਬੰਧਿਤ ਪਿੰਡਾਂ ਵਿਚ ਗੜੇਮਾਰੀ ਅਤੇ ਮੀਂਹ ਨਾਲ ਨਰਮੇ ਅਤੇ ਹਰੇ ਚਾਰੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਪੰਜਾਬ ਦੇ ਸਾਬਕਾ ਮੰਤਰੀ ਸ਼੍ਰੀ ...

ਪੂਰੀ ਖ਼ਬਰ »

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਬੱਲੂਆਣਾ ਹਲਕੇ ਦੇ ਕਿਸਾਨਾਂ ਦਾ ਜੋ ਮੁਆਵਜ਼ਾ ਹਾਲੇ ਤੱਕ ...

ਪੂਰੀ ਖ਼ਬਰ »

ਅਬੋਹਰ 'ਚ ਬੀੜੀ ਸਿਗਰਟ ਵੇਚਣ ਵਾਲਿਆਂ ਦੇ ਚਲਾਨ ਕੱਟੇ

ਅਬੋਹਰ, 24 ਮਈ (ਵਿਵੇਕ ਹੂੜੀਆ)-ਜ਼ਿਲ੍ਹਾ ਸਿਵਲ ਸਰਜਨ ਡਾ. ਤੇਜਵੰਤ ਸਿੰਘ ਦੇ ਹੁਕਮਾਂ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਅਬੋਹਰ ਦੇ ਨੋਡਲ ਅਫ਼ਸਰ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਬੀੜੀ ਸਿਗਰਟ ਵੇਚਣ ਵਾਲਿਆਂ ਦੇ ਚਲਾਨ ਕੱਟੇ | ਇੰਚਾਰਜ ਟਹਿਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪੰਚਾਇਤ ਘਰ ਦੇ ਇਕ ਕਮਰੇ ਵਿਚ ਚੱਲ ਰਿਹਾ ਹੈ ਸਰਕਾਰੀ ਡਿਗਰੀ ਕਾਲਜ

ਅਬੋਹਰ, 24 ਮਈ (ਵਿਵੇਕ ਹੂੜੀਆ)- ਪਿਛਲੀ ਕਾਂਗਰਸ ਸਰਕਾਰ ਵਲੋਂ ਪਿੰਡ ਸੁਖਚੈਨ ਦੀ ਪੰਚਾਇਤੀ ਥਾਂ 'ਤੇ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਤਾਂ ਰੱਖ ਦਿੱਤਾ ਗਿਆ, ਪਰ ਤਤਕਾਲੀ ਸਰਕਾਰ ਦੀ ਅਣਦੇਖੀ ਕਾਰਨ ਅੱਜ ਤੱਕ ਇਸ ਕਾਲਜ ਦੀ ਉਸਾਰੀ ਸ਼ੁਰੂ ਨਹੀਂ ਹੋ ਸਕੀ ...

ਪੂਰੀ ਖ਼ਬਰ »

ਸੀਤੋ ਗੁੰਨ੍ਹੋ ਖੇਤਰ 'ਚ ਗਰਮੀ ਕਾਰਨ ਬਾਗ਼ਾਂ ਦਾ ਫਲ ਝੜਿਆ

ਬੱਲੂਆਣਾ, 24 ਮਈ (ਜਸਮੇਲ ਸਿੰਘ ਢਿੱਲੋਂ)- ਸੀਤੋ ਗੁੰਨ੍ਹੋ ਸਬ ਤਹਿਸੀਲ ਦੇ ਤਕਰੀਬਨ ਡੇਢ ਦਰਜਨ ਪਿੰਡਾਂ ਵਿਚ ਮਾਰਚ ਤੋਂ ਹੀ ਪੈ ਰਹੀ ਅੱਤ ਦੀ ਗਰਮੀ ਕਾਰਨ ਕਿੰਨੂ ਦੇ ਬਾਗ਼ਾਂ ਦਾ 75 ਪ੍ਰਤੀਸ਼ਤ ਫਲ ਝੜ ਗਿਆ ਹੈ | ਜਿਸ ਕਾਰਨ ਕਿਸਾਨਾਂ ਦੇ ਬਾਗ਼ਾਂ ਦੀ ਫ਼ਸਲ ਦਾ ਭਾਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਐਲਾਨ ਤੋਂ ਬਾਅਦ ਵੀ ਪੁਰਾਣੇ ਰੇਟ 'ਤੇ ਮਿਲ ਰਿਹਾ ਹੈ ਗੈਸ ਸਿਲੰਡਰ

ਬੱਲੂਆਣਾ, 24 ਮਈ (ਜਸਮੇਲ ਸਿੰਘ ਢਿੱਲੋਂ)- ਭਾਵੇਂ ਕੇਂਦਰ ਸਰਕਾਰ ਵਲੋਂ ਗੈੱਸ ਸਿਲੰਡਰ 200 ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਗਿਆ ਹੈ | ਫਿਰ ਵੀ ਬੱਲੂਆਣਾ ਅਤੇ ਅਬੋਹਰ ਹਲਕੇ ਅੰਦਰ ਗੈੱਸ ਸਿਲੰਡਰ ਪੁਰਾਣੇ ਰੇਟਾਂ ਤੇ ਹੀ ਮਿਲ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਗੈੱਸ ...

ਪੂਰੀ ਖ਼ਬਰ »

ਨਾਬਾਲਗਾ ਨੂੰ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਖੂਈਖੇੜਾ ਥਾਣਾ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ 16 ਸਾਲ ਦੀ ਲੜਕੀ ਦੇ ਮਾਤਾ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਅਬੋਹਰ ਦੇ ਗੁਰਦੁਆਰਾ ਸੰਗਤਸਰ ਵਿਖੇ ਅੰਮਿ੍ਤ ਸੰਚਾਰ ਸਮਾਗਮ 29 ਨੂੰ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਧਵਾਲਾ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਵਿਖੇ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੰਮਿ੍ਤ ਸੰਚਾਰ ਸਮਾਗਮ 29 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਵਿਧਾਇਕ ਦੇ ਵਿਸ਼ਵਾਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ ਮੁਲਤਵੀ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਮੀਟਿੰਗ ਦੌਰਾਨ ਦਿੱਤੇ ਵਿਸ਼ਵਾਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 25 ਮਈ ਨੂੰ ਵਿਧਾਇਕ ਦੇ ਘਰ ਮੂਹਰੇ ਲੱਗਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ | ਇਹ ਮੀਟਿੰਗ ਮਾਰਕੀਟ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਦੇ ਖਿਡਾਰੀਆਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 27 ਤੋਂ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ / ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ...

ਪੂਰੀ ਖ਼ਬਰ »

ਮੰਡੀ ਲਾਧੂਕਾ ਇਲਾਕੇ 'ਚ ਕਈ ਕਿਸਾਨਾਂ ਨੇ ਕੀਤੀ ਝੋਨੇ ਦੀ ਸਿੱਧੀ ਬਿਜਾਈ

ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਇਲਾਕੇ ਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਝੋਨੇ ਦੀ ਕੀਤੀ ਸਿੱਧੀ ਬਿਜਾਈ | ਮੰਡੀ ਲਾਧੂਕਾ ਦੇ ਕਿਸਾਨ ਗੁਰਦੀਪ ਸਿੰਘ ਵਲੋਂ ਖੇਤੀ ਤੇ ਹੋ ਰਹੇ ...

ਪੂਰੀ ਖ਼ਬਰ »

ਪਿੰਡ ਘਾਂਗਾ ਖ਼ੁਰਦ ਵਿਖੇ 24 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ

ਗੁਰੂਹਰਸਹਾਏ, 24 ਮਈ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਵਾਉਣ ਦੀ ਛੇੜੀ ਗਈ ਮੁਹਿੰਮ ਆਪਣਾ ਰੰਗ ਦਿਖਾ ਰਹੀ ਹੈ ਅਤੇ ਲਗਭਗ ਹਰ ਹਲਕੇ ਵਿਚ ਹੀ ਰਸੂਖਦਾਰਾਂ ਕੋਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਵਾਏ ਜਾ ਰਹੇ ਹਨ | ਹੁਣ ...

ਪੂਰੀ ਖ਼ਬਰ »

ਦੋਧੀ ਦੀ ਕੁੱਟਮਾਰ ਕਰਨ ਦੇ ਸੰਬੰਧ ਵਿਚ ਤਿੰਨ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਥਾਣਾ ਸਿਟੀ-2 ਦੀ ਪੁਲਿਸ ਨੇ ਦੋਧੀ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀ ਪਵਨ ...

ਪੂਰੀ ਖ਼ਬਰ »

ਤੂਫ਼ਾਨ ਤੇ ਭਾਰੀ ਗੜੇਮਾਰੀ ਨਾਲ ਭਾਰੀ ਨੁਕਸਾਨ

ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)- ਬੀਤੀ ਸਾਮ ਆਏ ਭਾਰੀ ਤੂਫ਼ਾਨ ਅਤੇ ਹੋਈ ਗੜੇਮਾਰੀ ਨਾਲ ਇਲਾਕੇ ਅੰਦਰ ਭਾਰੀ ਨੁਕਸਾਨ ਹੋਇਆ ਹੈ | ਪਿੰਡ ਰੰਗੀਲਾ, ਕਿੜਿਆਂਵਾਲੀ ਤੇ ਪਿੰਡ ਖੁੰਡ ਵਾਲਾ ਸੈਣੀਆਂ ਦੇ ਕਿਸਾਨ ਬਲਕਾਰ ਸਿੰਘ, ਗੁਲਾਬ ਸਿੰਘ, ਜਰਨੈਲ ਸਿੰਘ, ...

ਪੂਰੀ ਖ਼ਬਰ »

ਪ੍ਰਸ਼ਾਸਨ ਜੀ! ਜਦੋਂ ਟੋਲ ਹੱਸ ਕੇ ਦਿੰਦੇ ਹਾਂ ਤਾਂ ਫਿਰ ਸਹੂਲਤਾਂ ਤੋਂ ਵਾਂਝੇ ਕਿਉਂ?

ਮੰਡੀ ਘੁਬਾਇਆ, 24 ਮਈ (ਅਮਨ ਬਵੇਜਾ)- ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸੜਕੀ ਸਹੂਲਤਾਂ ਦੇਣ ਲਈ ਨੈਸ਼ਨਲ ਅਤੇ ਰਾਜ ਮਾਰਗ ਪ੍ਰਾਈਵੇਟ ਕੰਪਨੀਆਂ ਨੂੰ ਦੇ ਦਿੱਤੇ ਗਏ, ਉਨ੍ਹਾਂ ਵਲੋਂ ਸੜਕਾਂ ਦਾ ਨਿਰਮਾਣ ਕਰਵਾ ਕੇ ਇਸ ਦੇ ਬਦਲੇ ਟੋਲ ਟੈਕਸ ਵਸੂਲਿਆ ਜਾਂਦਾ ਹੈ, ਪਰ ...

ਪੂਰੀ ਖ਼ਬਰ »

ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

ਜਲਾਲਾਬਾਦ, 24 ਮਈ (ਕਰਨ ਚੁਚਰਾ) ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਪਾਵਰ ਕਾਮ ਅਤੇ ਟਰਾਂਸਕੋ ਵਲੋਂ ਮੀਟਿੰਗ ਕੀਤੀ ਗਈ | ਜਿਸ 'ਚ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ 'ਚ 1 ਜੂਨ 2022 ਤੋਂ ਦਿੱਤੇ ਵਰਕ ਯੂ ਰੂਲ ਦੇ ਨੋਟਿਸ ਅਤੇ 10 ਜੂਨ ਤੋਂ ਸਮੂਹਿਕ ਛੁੱਟੀ ਤੇ ਜਾਣ ...

ਪੂਰੀ ਖ਼ਬਰ »

ਡੱਬਵਾਲਾ ਕਲਾਂ ਵਿਚ ਸਿਵਲ ਸਰਜਨ ਨੇ ਫ਼ੀਲਡ ਸਟਾਫ਼ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾਕਟਰ ਤੇਜਵੰਤ ਸਿੰਘ ਢਿੱਲੋਂ ਨੇ ਸੀ. ਐੱਚ. ਸੀ. ਡੱਬਵਾਲਾ ਕਲਾ ਵਿਖੇ ਸਮੂਹ ਫ਼ੀਲਡ ਸਟਾਫ਼ ਦੀ ਮੀਟਿੰਗ ਕੀਤੀ ਅਤੇ ਪਿੰਡਾ ਵਿਚ ਚੱਲ ਰਹੇ ਸਿਹਤ ਪ੍ਰੋਗਰਾਮ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਖੁੱਲ੍ਹਾ ਦਰਬਾਰ ਲਗਾ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਤੋਂ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਆਪਣੇ ਸਥਾਨਕ ਸੀਤੋ ਰੋਡ 'ਤੇ ਸਥਿਤ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਉਨ੍ਹਾਂ ...

ਪੂਰੀ ਖ਼ਬਰ »

ਅਰੋੜਾ ਵਿਕਾਸ ਮੰਚ ਦੀ ਮੀਟਿੰਗ 'ਚ ਹੋਈਆਂ ਵਿਚਾਰਾਂ

ਅਬੋਹਰ, 24 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)- ਅਰੋੜਾ ਵਿਕਾਸ ਮੰਚ ਦੀ ਇਕ ਮੀਟਿੰਗ ਅਰੋੜਵੰਸ਼ ਧਰਮਸ਼ਾਲਾ ਵਿਚ ਦਰਸ਼ਨ ਲਾਲ ਚੁੱਘ ਅਤੇ ਰੇਣੂ ਡੋਡਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 30 ਮਈ ਨੂੰ ਅਰੂਟ ਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX