ਤਾਜਾ ਖ਼ਬਰਾਂ


ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  1 day ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  1 day ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  1 day ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  1 day ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  1 day ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  1 day ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  1 day ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  1 day ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  1 day ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  1 day ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  1 day ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  1 day ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  1 day ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇਕ ਕਾਬੂ
. . .  1 day ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  1 day ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  1 day ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਰਨਤਾਰਨ

ਖਡੂਰ ਸਾਹਿਬ ਦੇ ਮੇਨ ਬਾਜ਼ਾਰ 'ਚ ਰਾਤ ਸਮੇਂ ਪੰਜ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦਾ ਨੁਕਸਾਨ

ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ) - ਸਥਾਨਕ ਕਸਬੇ ਦੇ ਮੇਨ ਬਾਜ਼ਾਰ 'ਚ ਰਾਤ ਸਮੇਂ ਚੋਰਾਂ ਨੇ ਪੰਜ ਵੱਖ-ਵੱਖ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਤਿੰਨ ਦੁਕਾਨਾਂ 'jh`ਚੋਂ ਲੱਖਾਂ ਰੁਪਏ ਦਾ ਸਮਾਨ ਲੈ ਕਿ ਫ਼ਰਾਰ ਹੋ ਗਏ | ਘਟਨਾ ਸਥਾਨ ਦਾ ਦੌਰਾ ਕਰਨ ਪੁੱਜੇ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁੱਖ ਅਫ਼ਸਰ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਚੋਰਾਂ ਨੇ ਪੰਜ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਪਰ ਚੋਰੀ ਸਿਰਫ ਤਿੰਨ ਦੁਕਾਨਾਂ 'ਤੇ ਹੀ ਕਰ ਪਾਏ | ਉਨ੍ਹਾਂ ਦੱਸਿਆ ਕਿ ਬਿੱਲਾ ਜਿਊਲਰਜ ਦੀ ਦੁਕਾਨ ਤੋਂ ਢਾਈ ਕਿਲੋਂ ਚਾਂਦੀ ਦਾ ਸਮਾਨ, ਇਕ ਏ.ਸੀ, ਇੰਨਵੈਟਰ ਤੇ ਬੈਟਰਾਂ, ਖਹਿਰਾ ਕਰਿਆਨਾ ਸਟੋਰ ਤੋਂ 15 ਲੀਟਰ ਸਰੋਂ ਦਾ ਤੇਲ, ਚਾਰ ਕਿਲੋ ਦੇਸ਼ੀ ਘਿਓ, ਬਿਸਕੁੱਟ ਤੇ ਲੋਹੇ ਦਾ ਗੱਲ੍ਹਾ ਜਿਸ ਵਿਚ ਦੁਕਾਨ ਦੀਆਂ ਮੋਹਰਾਂ ਤੇ ਹੋਰ ਕਾਗਜ਼ ਪੱਤਰ ਅਤੇ ਇਸੇ ਤਰ੍ਹਾਂ ਅਰਵਿਨ ਕਰਾਕਰੀ ਦੀ ਦੁਕਾਨ ਤੋਂ ਵੀ ਇੰਵੈਟਰ ਬੈਟਰਾਂ ਤੇ ਬੈਂਕ ਦੀ ਪਾਸ ਬੁੱਕ ਤੇ ਚੈੱਕ ਬੁੱਕ ਹੀ ਚੋਰੀ ਹੋਈ ਹੈ | ਜਦੋਂਕਿ ਕਰਨ ਮੈਡੀਕਲ ਸਟੋਰ ਤੇ ਜੇ.ਕੇ ਮੈਡੀਕਲ ਸਟੋਰ ਦੇ ਤਾਲੇ ਤੋੜੇ ਗਏ ਪਰ ਕੋਈ ਸਮਾਨ ਚੋਰੀ ਨਹੀਂ ਹੋਇਆ | ਇਸ ਤੋਂ ਇਲਾਵਾ ਮਨਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਖਡੂਰ ਸਾਹਿਬ ਦੇ ਸਰਦਾਰ ਫਾਰਮ ਹਾਊਸ ਤੋਂ ਚੋਰਾਂ ਨੇ ਦੋ ਸਟਾਰਟਰ ਤੇ ਤਾਰ ਚੋਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਉਕਤ ਸਾਰੀਆਂ ਚੋਰੀਆਂ ਦਾ ਖੁਰਾਖੋਜ ਲੱਭਣ ਲਈ ਪੁਲਿਸ ਵਲੋਂ ਪਰਚਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦੀ ਚੋਰ ਪੁਲਿਸ ਦੀ ਗਿ੍ਫ਼ਤ ਵਿਚ ਹੋਣਗੇ | ਜਿਕਰਯੋਗ ਹੈ ਕਿ ਬਾਜ਼ਾਰ ਵਿਚ ਰਾਤ ਨੂੰ ਪੀ.ਸੀ.ਆਰ ਟੀਮ ਦੀ ਡਿਊਟੀ ਹੁੰਦੀ ਹੈ ਪਰ ਬੀਤੀ ਰਾਤ ਸਾਢੇ 12 ਵਜੇ ਤੋਂ ਲੈ ਕਿ ਸਾਢੇ 3 ਵਜੇ ਤੱਕ ਤਿੰਨ ਘੰਟੇ ਚੋਰ ਬਾਜ਼ਾਰ ਵਿਚ ਚੋਰੀ ਕਰਦੇ ਰਹੇ ਪਰ ਪੀ.ਸੀ.ਆਰ ਟੀਮ ਕਿਥੇ ਸੀ | ਇਹ ਸਵਾਲ ਪੁਲਿਸ ਟੀਮ ਤੇ ਸਵਾਲੀਆਂ ਨਿਸ਼ਾਨ ਖੜ੍ਹੇ ਕਰ ਰਿਹਾ ਹੈ |

ਛੋਟੀ ਇੰਡਸਟਰੀ ਨੂੰ ਪੈਰਾਂ ਸਿਰ ਕਰਨ ਲਈ ਮੁਫ਼ਤ ਬਿਜਲੀ ਦਿੱਤੀ ਜਾਵੇ-ਕਾ. ਹੀਰਾ ਸਿੰਘ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਪੰਜਾਬ ਸਰਕਾਰ ਛੋਟੀ ਇੰਡਸਟਰੀ, ਘਰੇਲੂ ਉਦਯੋਗ ਅਤੇ ਟੀਨੀ ਉਦਯੋਗ ਨੂੰ ਮੁਫ਼ਤ ਬਿਜਲੀ ਦੇਵੇ, ਕਿਉਂਕਿ ਇਨ੍ਹਾਂ ਉਦਯੋਗਾਂ ਦੀ ਆਰਥਿਕ ਹਾਲਤ ਬਹੁਤ ਵਧੀਆ ਨਹੀਂ ਹੈ | ਇਸ ਸੰਬੰਧ 'ਚ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਤਰਨ ਤਾਰਨ ਦੇ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਐਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਦੂਰ ਕਰਨ ਲਈ ਖੋਲਿ੍ਹਆ ਓਟ ਸੈਂਟਰ

ਗੋਇੰਦਵਾਲ ਸਾਹਿਬ, 24 ਮਈ (ਸਕੱਤਰ ਸਿੰਘ ਅਟਵਾਲ) - ਨਸ਼ੇ ਦੇ ਵਹਿਣ 'ਚ ਫਸੇ ਹੋਏ ਨੌਜਵਾਨਾਂ ਨੂੰ ਨਸ਼ੇ ਦੀ ਲੱਗੀ ਹੋਈ ਲਤ ਦੂਰ ਕਰਨ ਅਤੇ ਮੁੜ ਨਵੇਂ ਸਿਰੇ ਤੋਂ ਆਪਣੀ ਜ਼ਿੰਦਗੀ ਜਿਊਣ ਅਤੇ ਮੁੜ ਰਸਤੇ 'ਤੇ ਲਿਆਉਣ ਲਈ ਮਿੰਨੀ ਪੀ.ਐੱਚ.ਸੀ. ਗੋਇੰਦਵਾਲ ਸਾਹਿਬ ਵਿਖੇ ਓਟ ...

ਪੂਰੀ ਖ਼ਬਰ »

ਪਿਸਟਲ ਨਾਲ ਹਵਾਈ ਫਾਇਰ ਕਰਨ ਵਾਲਾ ਗਿ੍ਫ਼ਤਾਰ

ਪੱਟੀ, 24 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੁਲਿਸ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਬੀਤੇ ਦਿਨੀਂ ਭਾਡਿਆਂ ਵਾਲਾ ਚੌਂਕ ਦੇ ਨਜਦੀਕ ਹਵਾਈ ਫਾਇਰ ਕਰਨ ਵਾਲੇ ਨੂੰ ਪਿਸਟਲ ਸਮੇਤ ਕਾਬੂ ਕਰ ਲਿਆ ਹੈ | ਇਸ ਸੰਬੰਧੀ ਥਾਣਾ ਸਿਟੀ ਪੱਟੀ ਦੇ ਮੁੱਖੀ ...

ਪੂਰੀ ਖ਼ਬਰ »

ਪਲਾਟਾਂ ਦੀ ਮੰਗ ਨੂੰ ਲੈ ਕੇ ਐਸ.ਡੀ.ਐਮ.ਪੱਟੀ ਦਫ਼ਤਰ ਅੱਗੇ ਧਰਨਾ 26 ਨੂੰ - ਚੂਸਲੇਵੜ

ਪੱਟੀ, 24 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਚੂਸਲੇਵੜ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਜੱਸਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਚੂਸਲੇਵੜ ਤੇ ਧਰਮ ਸਿੰਘ ...

ਪੂਰੀ ਖ਼ਬਰ »

ਜਗਤਪੁਰਾ ਵਿਖੇ ਡੀਪੂ ਹੋਲਡਰ ਨੇ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ 'ਚ ਲੋੜਵੰਦਾਂ ਨੂੰ ਕਣਕ ਵੰਡੀ

ਝਬਾਲ, 24 ਮਈ (ਸਰਬਜੀਤ ਸਿੰਘ) - ਪੰਜਾਬ ਸਰਕਾਰ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਵਧੇਰੇ ਸਹੂਲਤਾਂ ਦੇਣ ਦੇ ਯਤਨਾਂ ਤਹਿਤ ਅੱਜ ਹਲਕਾ ਵਿਧਾਇਕ ਦੇ ਆਦੇਸ਼ਾਂ 'ਤੇ ਹਲਕੇ 'ਚ ਥਾਣਾ ਝਬਾਲ ਦੇ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਡੀਪੂ ਹੋਲਡਰ ਸਰਪੰਚ ਗੁਰਪਾਲ ਸਿੰਘ ...

ਪੂਰੀ ਖ਼ਬਰ »

ਤੰਬਾਕੂ ਵੇਚਣ ਵਾਲਿਆਂ ਦੇ ਕੋਟਪਾ ਐਕਟ ਅਧੀਨ ਚਲਾਨ ਕੱਟੇ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਔਲਖ ਦੀ ਅਗਵਾਈ ਹੇਠ ਤਰਨ ਤਾਰਨ ਸ਼ਹਿਰ ਵਿਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਖੋਖਾ ਮਾਲਕਾਂ ...

ਪੂਰੀ ਖ਼ਬਰ »

'ਦਾ ਟੀਮ ਗਲੋਬਲ' ਵਲੋਂ ਕੈਨੇਡਾ ਦੇ 5 ਸਟੂਡੈਂਟਸ ਵੀਜੇ ਹਾਸਲ ਕੀਤੇ-ਡਾਇਰੈਕਟਰ ਸੈਮ ਗਿੱਲ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਦਾ ਟੀਮ ਗਲੋਬਲ ਤਰਨ ਤਾਰਨ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜਾ ਮਾਹਿਰ ਸੈਮ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 'ਦਾ ਟੀਮ ਗਲੋਬਲ' ਨੇ ਅੱਜ ਕੈਨੇਡਾ ਦੇ ਪੰਜ ਸਟੂਡੈਂਟਸ ਦਾ ਵੀਜਾ ਹਾਸਲ ਕੀਤਾ ਹੈ ਅਤੇ 3 ਹੋਰ ਸਟੂਡੈਂਟਸ ਦੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਕੇਸ ਦਰਜ

ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ 4 ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨਤਾਰਨ ਕੋਲ ਗੁਰਜੀਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਖੇਮਕਰਨ ਦੇ ਏ.ਐਸ.ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਨੇ ਭਿ੍ਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ-ਮਨਜਿੰਦਰ ਭੋਜੀਆਂ

ਝਬਾਲ, 24 ਮਈ (ਸੁਖਦੇਵ ਸਿੰਘ) - ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਆਪਣੇ ਹੀ ਵਿਭਾਗ 'ਚ ਇਕ ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਬਰਖਾਸਤ ਕਰਨ ਦੇ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਦਾ ਉਪਰਾਲਾ ਸ਼ਲਾਘਾਯੋਗ-ਗੋਰਖਾ

ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - ਸਮਾਜ ਸੇਵਕ ਗੁਰਮੀਤ ਸਿੰਘ ਗੋਰਖਾ ਨੇ ਕਿਹਾ ਕਿ ਫਰਵਰੀ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਸੰਬੰਧੀ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਵਿਚ ਬਦਲਾਅ ਲਿਆ ਕੇ ਜੋ ਨਵੀਂ ਸਰਕਾਰ 'ਆਪ' ਪਾਰਟੀ ਦੀ ਬਣੀ ਹੈ ਵਿਚ 100 ਫ਼ੀਸਦੀ ਭਰੋਸਾ ...

ਪੂਰੀ ਖ਼ਬਰ »

ਨਾਪਤੋਲ ਵਿਭਾਗ ਕੈਮਿਸਟਾਂ ਪ੍ਰਤੀ ਲਏ ਗਏ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ-ਪ੍ਰਧਾਨ ਬਿਮਲ ਅਗਰਵਾਲ

ਤਰਨ ਤਾਰਨ, 24 ਮਈ (ਵਿਕਾਸ ਮਰਵਾਹਾ) - ਪੰਜਾਬ ਦੇ ਕੈਮਿਸਟਾਂ ਨੇ ਨਾਪਤੋਲ ਵਿਭਾਗ ਨੂੰ ਲੈ ਕੇ ਮੋਰਚਾ ਖੋਲ ਦਿੱਤਾ ਹੈ ਕਿਉਂਕਿ ਨਾਪਤਾਲ ਵਿਭਾਗ ਨੇ ਕੈਮਿਸਟਾਂ ਪ੍ਰਤੀ ਆਦੇਸ਼ ਜਾਰੀ ਕੀਤਾ ਹੈ ਕਿ ਜੇਕਰ ਉਹ ਬੀ.ਪੀ, ਥਰਮਾਮੀਟਰ ਅਤੇ ਵੇਇੰਗ ਮਸ਼ੀਨ ਵੇਚਦੇ ਹਨ ਤਾਂ ...

ਪੂਰੀ ਖ਼ਬਰ »

ਦਾਣਾ ਮੰਡੀ ਵਿਖੇ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਵਰਗ ਨੂੰ ਆ ਰਹੀਆਂ ਭਾਰੀ ਮੁਸ਼ਕਿਲਾਂ

ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ)-ਦਾਣਾ ਮੰਡੀ ਤਰਨ ਤਾਰਨ ਜੋ ਕਿ ਜ਼ਿਲ੍ਹੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਹੈ, ਪਰ ਇਥੇ ਯੋਗ ਪ੍ਰਬੰਧਾਂ ਦੀ ਭਾਰੀ ਘਾਟ ਹੈ, ਜਿਸ ਕਾਰਨ ਆਪਣੀ ਫ਼ਸਲ ਵੇਚਣ ਲਈ ਆਉਂਦੇ ਕਿਸਾਨਾਂ, ਮੰਡੀ ਦੇ ਆੜ੍ਹਤੀਆਂ ਅਤੇ ਮਜ਼ਦੂਰ ਵਰਗ ਨੂੰ ਭਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਗੁਰਮਤਿ ਸਿਰਜਣਾ ਕੈਂਪ ਲਗਾਇਆ

ਹਰੀਕੇ ਪੱਤਣ, 24 ਮਈ (ਸੰਜੀਵ ਕੁੰਦਰਾ) - ਚੀਫ਼ ਖਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬੱਚਿਆਂ ਨੂੰ ਆਪਣੇ ਗੋਰਵਮਈ ਵਿਰਸੇ ਨਾਲ ਜੋੜਨ ਦੇ ਮਕਸਦ ਲਈ ਆਪਣੇ ਵੱਖ-ਵੱਖ ਅਦਾਰਿਆਂ ਵਿਚ ਗੁਰਮਤਿ ਸਿਰਜਨਾ ਕੈਂਪਾਂ ਦੀ ਸੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸ੍ਰੀ ਗੁਰੂ ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ 29 ਨੂੰ -ਮੰਨਾ

ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - 1984 ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਇਕ ਅਹਿਮ ਮੀਟਿੰਗ 29 ਮਈ ਦਿਨ ਐਤਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨਤਾਰਨ ਵਿਖੇ ਸਵੇਰੇ 10 ਵਜੇ ਹੋ ਰਹੀ ਹੈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਆਜ਼ਾਦੀ ਅਮਿ੍ਤ ਮਹਾਂ ਉਤਸਵ ਤਹਿਤ ਪ੍ਰਾਇਮਰੀ ਸਕੂਲ ਚੁਤਾਲਾ 'ਚ ਕਰਵਾਇਆ ਪ੍ਰਸ਼ਨੋਤਰੀ ਮੁਕਾਬਲਾ

ਤਰਨ ਤਾਰਨ, 24 ਮਈ (ਵਿਕਾਸ ਮਰਵਾਹਾ) - ਡਿਪਟੀ ਕਮਿਸ਼ਨਰ ਮੁਨੀਸ ਕੁਮਾਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਜਗਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀ.ਈ.ਈ.ਓ. ਨੌਸ਼ਹਿਰਾ ਪਨੂੰਆਂ ਦਿਲਬਾਗ ਸਿੰਘ ਦੀ ਸੁਚੱਜੀ ਅਗਵਾਈ ਹੇਠ ਸਰਕਾਰੀ ...

ਪੂਰੀ ਖ਼ਬਰ »

ਇੰਚਾਰਜ ਦਇਆ ਸਿੰਘ ਚੋਹਲਾ ਸਾਹਿਬ ਐਸ.ਡੀ.ਓ. ਵਲੋਂ ਸਨਮਾਨਿਤ

ਸਰਹਾਲੀ ਕਲਾਂ, 24 ਮਈ (ਅਜੇ ਸਿੰਘ ਹੁੰਦਲ) - ਮਨਜਿੰਦਰ ਸਿੰਘ ਲਾਲਪੁਰਾ ਵਿਧਾਇਕ ਹਲਕਾ ਖਡੂਰ ਸਾਹਿਬ ਵਲੋਂ ਪਿੰਡ ਚੋਹਲਾ ਸਾਹਿਬ ਦੇ ਸੀਨੀਅਰ ਆਗੂ ਦਇਆ ਸਿੰਘ ਚੋਹਲਾ ਸਾਹਿਬ ਨੂੰ ਬਿਜਲੀ ਘਰ ਚੋਹਲਾ ਸਾਹਿਬ ਦਾ ਇੰਚਾਰਜ਼ ਨਿਯੁਕਤ ਕੀਤਾ ਗਿਆ | ਦਇਆ ਸਿੰਘ ਨੇ ਐੱਸ.ਡੀ.ਓ. ...

ਪੂਰੀ ਖ਼ਬਰ »

ਫੌਜ ਵਿਚ ਭਰਤੀ ਲਈ ਟ੍ਰੇਨਿੰਗ ਕੈਂਪ 1 ਜੂਨ ਤੋਂ ਸ਼ੁਰੂ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਕਮਾਂਡਰ ਬਲਜਿੰਦਰ ਸਿੰਘ ਵਿਰਕ (ਸੇਵਾਮੁਕਤ) ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਰਮੀ, ਪੰਜਾਬ ਪੁਲਿਸ, ਨੇਵੀ, ਏਅਰ ਫੋਰਸ, ਬੀ.ਐੱਸ.ਐੱਫ., ਆਈ.ਟੀ.ਬੀ.ਪੀ, ਸੀ.ਆਰ.ਪੀ.ਐੱਫ਼., ...

ਪੂਰੀ ਖ਼ਬਰ »

ਸੁਸਾਇਟੀ ਨੇ ਲੋੜਵੰਦ ਦੇ ਇਲਾਜ ਲਈ ਦਿੱਤੀ ਆਰਥਿਕ ਸਹਾਇਤਾ

ਪੱਟੀ, 24 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਆਪਣੇ ਅਤੇ ਆਪਣੇ ਬੱਚਿਆਂ ਲਈ ਤਾਂ ਜਾਨਵਰ, ਪੰਛੀ ਵੀ ਬਹੁਤ ਕਰਦੇ ਹਨ | ਇਨਸਾਨ ਹੋਣ ਦੇ ਅਰਥ ਤਾਂ ਮਾਨਵਤਾ ਨਾਲ ਜੁੜੇ ਹੋਏ ਹਨ ਜੇ ਤੁਸੀਂ ਹੋਰਾਂ ਦੇ ਮੁਸ਼ਕਿਲ ਸਮੇਂ ਉਨ੍ਹਾਂ ਦੀ ਸਹਾਇਤਾ ਕਰਦੇ ਹੋ ...

ਪੂਰੀ ਖ਼ਬਰ »

ਪੀਰ ਬਾਬਾ ਢੀਂਡੇ ਸ਼ਾਹ ਦੇ ਮੇਲੇ ਮੌਕੇ ਗਾਇਕ ਰੰਧਾਵਾ ਭਰਾਵਾਂ ਨੇ ਸਰੋਤੇ ਕੀਲੇ

ਖਾਲੜਾ, 24 ਮਈ (ਜੱਜਪਾਲ ਸਿੰਘ ਜੱਜ) - ਸਰਹੱਦੀ ਪਿੰਡ ਡੱਲ ਵਿਖੇ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਪੀਰ ਬਾਬਾ ਢੀਂਡੇ ਸ਼ਾਹ ਜੀ ਦਾ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ ਦੀ ਆਰੰਭਤਾ ਪ੍ਰਬੰਧ ਪ੍ਰਬੰਧਕੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਤੋਂ ਬਚਾਅ ਲਈ ਭਿੱਖੀਵਿੰਡ 'ਚ ਜਾਗਰੂਕਤਾ ਰੈਲੀ ਕੱਢੀ

ਭਿੱਖੀਵਿੰਡ, 24 ਮਈ (ਬੌਬੀ) - ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਸਿਵਲ ਸਰਜਨ ਡਾ. ਸੀਮਾ ਅਤੇ ਐਪੀਡਿਮੋਲੋਜਿਸਟ ਡਾ. ਨੇਹਾ ਦੀਆਂ ਹਦਾਇਤਾਂ ਮੁਤਾਬਿਕ ਅਤੇ ਸੀਨੀਅਰ ਮੈਡੀਕਲ ਅਫਸਰ ਸੁਰਸਿੰਘ ਡਾ. ਸੁਧੀਰ ਅਰੋੜਾ ਦੀ ਅਗਵਾਈ ਬੇਠ ਲੱਗੇ ਡੇਂਗੂ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਐਸੋਸੀਏਟਿਡ ਸਕੂਲ ਸਕੂਲਾਂ ਵਲੋਂ ਹਰਪਾਲ ਸਿੰਘ ਯੂ.ਕੇ. ਸਨਮਾਨਿਤ

ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਦੇ ਐਸੋਸੀਏਟਿਡ ਸਕੂਲਾਂ ਦੀ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਕਪੂਰ ਦੀ ਪ੍ਰਧਾਨਗੀ ਹੇਠ ਐਸ.ਡੀ. ਪਬਲਿਕ ਸਕੂਲ ਤਰਨ ਤਾਰਨ ਵਿਖੇ ਹੋਈ ਜਿਸ 'ਚ ਰਾਸਾ ਯੂ.ਕੇ. ਦੇ ਪ੍ਰਧਾਨ ਹਰਪਾਲ ਸਿੰਘ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ (ਲੜਕੇ) ਸੁਰਸਿੰਘ ਦੇ ਵਿਦਿਆਰਥੀਆਂ ਵਲੋਂ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸੁਰਸਿੰਘ, 24 ਮਈ (ਧਰਮਜੀਤ ਸਿੰਘ) - ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਪਿੰਡ ਵੀਰਮ ਵਿਖੇ ਸੁਰਖਾਬ ਕਲੱਬ ਵਲੋਂ ਪ੍ਰਾਇਮਰੀ ਸਕੂਲਾਂ ਵਿਚਕਾਰ ਕਰਵਾਏ ਗਏ ਖੇਡ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਦਿਵਸ ਮੌਕੇ ਤੰਬਾਕੂ ਵੇਚਣ ਵਾਲਿਆਂ ਦੇ ਕੱਟੇ ਚਲਾਨ

ਗੋਇੰਦਵਾਲ ਸਾਹਿਬ, 24 ਮਈ (ਸਕੱਤਰ ਸਿੰਘ ਅਟਵਾਲ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਤੇ ਡਾ. ਲਹਿੰਬਰ ਰਾਮ ਐੱਸ.ਐੱਮ.ਓ. ਮੀਆਂਵਿੰਡ ਦੀ ਯੋਗ ਉੱਦਮ ਸਦਕਾ ਅੱਜ ਵਿਸ਼ਵ ਤੰਬਾਕੂ ਦਿਵਸ ਮੌਕੇ ਤੰਬਾਕੂ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਾਉਣ 'ਚ ਸਾਰਿਆਂ ਨੂੰ ਪਛਾੜਿਆ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਸਟੱਡੀ ਵੀਜੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੇ ਮਨ 'ਚ ਸਭ ਤੋਂ ਪਹਿਲਾਂ ਨਾਂਅ ਵੀਜਾ ਮਾਹਿਰ ਗੈਵੀ ਕਲੇਰ ਦਾ ਆਉਂਦਾ ਹੈ, ਕਿਉਂਕਿ ਗੈਵੀ ਕਲੇਰ ਨੇ ਆਸਟ੍ਰੇਲੀਆ ਦੇ ਹਰ ਇਨਟੇਕ ਵਿਚ ਰਿਕਾਰਡਤੋੜ ਵੀਜੇ ਲਗਵਾ ਕੇ ਆਪਣੀ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ 141ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ

ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - ਪਿੰਡ ਪੱਖੋਕੇ ਵਿਖੇਂ 141ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਅੱਜ 23 ਮਈ 2022 ਨੂੰ ਖਡੂਰ ਸਾਹਿਬ ਤੋਂ ਆਏ ਸੇਵਾਦਾਰਾਂ ਨੇ ਸੁਖਦੇਵ ਸਿੰਘ ਰੰਧਾਵਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਨਮਾਨਿਤ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਸੀਨੀਅਰ ਮੀਤ ਪ੍ਰਧਆਨ ਜੱਸਾ ਸਿੰਘ ਦੀ ਅਗਵਾਈ ਹੇਠ ਦਵਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਜਨਰਲ ਸਕੱਤਰ, ਮੰਗਤ ਸਿੰਘ ਲਾਲਪੁਰਾ ਸੀਨੀਅਰ ਮੀਤ ਪਰਧਾਨ, ...

ਪੂਰੀ ਖ਼ਬਰ »

ਵੱਖ-ਵੱਖ ਖੇਡਾਂ ਲਈ ਨਿਰਧਾਰਤਿ ਸਥਾਨਾਂ 'ਤੇ 27 ਅਤੇ 28 ਨੂੰ ਆਯੋਜਿਤ ਹੋਣਗੇ ਸਿਲੈਕਸ਼ਨ ਟਰਾਇਲ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਧੀਨ ਮਿਤੀ 27 ਮਈ ਤੋਂ 28 ਮਈ ਤੱਕ ਵੱਖ-ਵੱਖ ਖੇਡਾਂ ਲਈ ਨਿਰਧਾਰਤਿ ਸਥਾਨਾਂ 'ਤੇ ਸਿਲੈਕਸ਼ਨ ਟਰਾਇਲ ਆਯੋਜਿਤ ਕੀਤੇ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਕੁਦਰਤੀ ਆਫਤਾਂ ਤੋਂ ਬਚਣ ਲਈ ਕੀਤਾ ਜਾਗਰੂਕ

ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਡੂਰ ਸਾਹਿਬ ਵਿਖੇ ਬਠਿੰਡਾ ਤੋਂ ਪੁੱਜੀ 7 ਬਟਾਲੀਅਨ ਐੱਨ.ਡੀ.ਆਰ.ਐੱਫ. ਦੀ ਟੀਮ ਵਲੋਂ ਲਗਾਏ ਗਏ ਕੈਂਪ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਕੁਦਰਤੀ ਆਫਤਾਂ ਆਉਣ ਸਮੇਂ ਉਸ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜਲੰਧਰ ਵਿਖੇ ਮਨਾਵੇਗੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ

ਫਤਿਆਬਾਦ 24 ਮਈ (ਹਰਵਿੰਦਰ ਸਿੰਘ ਧੂੰਦਾ) - ਗਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ 24 ਮਈ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਬਾਬਾ ਜਵਾਲਾ ਸਿੰਘ ਠੱਠੀਆਂ ਆਡੀਟੋਰੀਅਮ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਵਿਸ਼ਾਲ ਸੂਬਾਈ ਕਨਵੈਨਸ਼ਨ ...

ਪੂਰੀ ਖ਼ਬਰ »

ਉਲੰਘਣਾ ਕਰਨ ਵਾਲੇ ਲੋਕਾਂ ਦੇ ਕੋਟਪਾ ਐਕਟ ਦੀਆਂ ਧਾਰਾਵਾਂ ਅਧੀਨ ਚਲਾਣ ਕੱਟੇ

ਪੱਟੀ, 24 ਮਈ (ਕਾਲੇਕੇ, ਖਹਿਰਾ) - ਸੀ.ਐਚ.ਸੀ. ਕੈਰੋਂ ਦੇ ਸਿਹਤ ਕਰਮਚਾਰੀਆਂ ਵਲੋਂ ਉਲੰਘਣਾ ਕਰਨ ਵਾਲੇ ਲੋਕਾਂ ਦੇ ਕੋਟਪਾ ਐਕਟ ਦੀਆਂ ਧਾਰਾਵਾਂ ਅਧੀਨ ਚਾਲਾਨ ਕੱਟੇ ਗਏ | ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਨਿਰਦੇਸ਼ਾਂ 'ਤੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਕੋਹਲੀ ਦੀ ...

ਪੂਰੀ ਖ਼ਬਰ »

ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਲੋਕ ਭਲਾਈ ਕਮੇਟੀ ਤੇ ਖੇਤੀਬਾੜੀ ਕਮੇਟੀ ਦੇ ਮੈਂਬਰ ਨਾਮਜ਼ਦ ਕਰਨ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਖੁਸ਼ੀ ਦੀ ਲਹਿਰ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਨੌਜਵਾਨ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਭਲਾਈ ਕਮੇਟੀ ਅਤੇ ਖੇਤੀਬਾੜੀ ਨਾਲ ਸੰਬੰਧਤ ਕਮੇਟੀ ਦੇ ਮੈਂਬਰ ਨਾਮਜ਼ਦ ਕਰਨ 'ਤੇ ...

ਪੂਰੀ ਖ਼ਬਰ »

ਫੁੱਟਪਾਥਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਤੋਂ ਦੁਕਾਨਦਾਰਾਂ ਵਲੋਂ ਵਿਰੋਧ ਕਰਕੇ ਲਗਾਏ ਪੱਖਪਾਤ ਦੇ ਦੋਸ਼

ਮਜੀਠਾ, 24 ਮਈ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਚ ਮਜੀਠਾ-ਅੰਮਿ੍ਤਸਰ ਮੁੱਖ ਮਾਰਗ 'ਤੇ ਅਤੇ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਰੇਹੜ੍ਹੀ ਫੜ੍ਹੀ ਵਾਲਿਆਂ ਵਲੋਂ ਫੁੱਟਪਾਥਾਂ 'ਤੇ ਸਾਮਾਨ ਰੱਖ ਕੇ ਆਵਾਜਾਈ ਵਿਚ ਵਿਘਨ ਪਾਏ ਜਾਣ ਦਾ ਨੋਟਿਸ ਲੈਂਦੇ ਹੋਏ ਨਗਰ ...

ਪੂਰੀ ਖ਼ਬਰ »

ਬਿਜਲੀ ਘਰ ਮਜੀਠਾ ਵਿਖੇ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਕਾਮਿਆਂ ਕੀਤੀ ਰੋਸ ਰੈਲੀ

ਮਜੀਠਾ, 24 ਮਈ (ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਸੋਧੇ ਤਨਖ਼ਾਹ ਸਕੇਲਾਂ ਦਾ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਤੀਸਰੇ ਪੜਾਅ ਵਿਚ ਅੱਜ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX