ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਸਿੱਧੀ ਬਿਜਾਈ (ਤਰ ਵੱਤਰ) ਹੇਠ ਰਕਬਾ ਵਧਾਉਣ ਲਈ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਰੋਜ਼ਾਨਾ ਹਰੇਕ ਬਲਾਕ 'ਚ 500 ਤੋਂ ਵਧੇਰੇ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਸੰਬੰਧੀ ਜਾਣਕਾਰੀ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ ਲਗਾਏ ਗਏ ਕੈਂਪਾਂ ਦੀ ਅਤੇ ਸ਼ਾਮਲ ਕਿਸਾਨਾਂ ਵਲੋਂ ਦਿਖਾਏ ਉਤਸ਼ਾਹ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਵੀ ਯਕੀਨੀ ਬਣਾਈ ਜਾਵੇ | ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਕਿਸਾਨਾਂ ਦੇ ਸਿੱਧੀ ਬਿਜਾਈ ਸਬੰਧੀ ਸਵਾਲਾਂ ਦੇ ਮਾਹਿਰਾਂ ਵਲੋਂ ਜਵਾਬ ਦਿੱਤੇ ਜਾਣ 'ਤੇ ਕਿਸਾਨਾਂ ਦੇ ਸ਼ੰਕਿਆਂ ਦਾ ਹੱਲ ਕੀਤਾ ਜਾਵੇ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਵਲੋਂ ਅਕਸਰ ਪੁੱਛੇ ਜਾਣ ਵਾਲੇ ਸਵਾਲਾਂ 'ਤੇ ਉਨ੍ਹਾਂ ਦੇ ਜਵਾਬਾਂ ਦਾ ਕਿਤਾਬਚਾ ਤਿਆਰ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਕਿਸਾਨਾਂ ਪਾਸੋਂ ਸਿੱਧੀ ਬਿਜਾਈ ਸੰਬੰਧੀ ਫੀਡਬੈਕ ਵੀ ਪ੍ਰਾਪਤ ਕੀਤੀ ਜਾਵੇ ਤਾਂ ਕਿ ਇਸ ਖੇਤਰ 'ਚ ਹੋਰ ਵੀ ਸੁਧਾਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਏ ਗਏ 116 ਨੋਡਲ ਅਫ਼ਸਰਾਂ ਦੀ ਜਵਾਬਦੇਹੀ ਵੀ ਤਹਿ ਕਰਕੇ ਰੋਜ਼ਾਨਾ ਦਾ ਟੀਚਾ ਦਿੱਤਾ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਐਸ.ਡੀ.ਐਮਜ਼, ਸਹਿਕਾਰੀ ਸਭਾਵਾਂ ਤੇ ਪੰਚਾਇਤ ਵਿਭਾਗ ਨਾਲ ਮਿਲਕੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਸ਼ਮੂਲੀਅਤ ਨਾਲ ਕੈਂਪ ਲਗਾਕੇ ਕਿਸਾਨਾਂ ਨੂੰ ਡੀ.ਐਸ.ਆਰ ਤਕਨੀਕ ਰਾਹੀਂ ਝੋਨੇ ਦੀ ਬਿਜਾਈ ਦੀ ਟਰੇਨਿੰਗ ਦੇਵੇ ਤੇ ਇਸ ਸਬੰਧੀ ਬਲਾਕ ਪੱਧਰ 'ਤੇ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣ ਤਾਂ ਕਿ ਕਿਸਾਨ ਵਿਹਾਰਕ ਤੌਰ 'ਤੇ ਸਾਰੀ ਤਕਨੀਕ ਨੂੰ ਸਮਝ ਸਕਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਲਈ ਸਿੱਧੀ ਬਿਜਾਈ (ਤਰ ਵੱਤਰ) ਹੇਠ ਨਿਸ਼ਚਿਤ ਕੀਤੇ ਗਏ 65 ਹਜ਼ਾਰ ਹੈਕਟੇਅਰ ਦੇ ਟੀਚੇ ਦੀ ਪ੍ਰਾਪਤ ਲਈ ਵਿਆਪਕ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ ਨਾਲ ਕਿਸਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਸੰਬੰਧਿਤ ਵਿਭਾਗ ਨੂੰ ਜਮੀਨੀ ਪੱਧਰ 'ਤੇ ਕੰਮ ਕਰਨਾ ਹੋਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟੀਚੇ ਦੀ ਪ੍ਰਾਪਤ ਲਈ ਬਣਾਏ ਗਏ ਪਲਾਨ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਤਾਂ ਕਿ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣ | ਮੀਟਿੰਗ 'ਚ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਜਸਵੰਤ ਰਾਏ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ, ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਸੁਖਚੈਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਸਨੌਰ, 24 ਮਈ (ਸੋਖਲ)-ਸਨੌਰ ਨੇੜੇ ਪਿੰਡ ਨੇੜੇ ਪਿੰਡ ਭਾਂਖਰ ਸਥਿਤ ਪੈਟਰੋਲ ਪੰਪ ਅੱਜ ਫਿਰ ਗੰਭੀਰ ਕਥਿਤ ਦੋਸ਼ਾਂ ਤਹਿਤ ਵਿਵਾਦਾਂ 'ਚ ਆ ਗਿਆ | ਸੈਂਕੜਿਆਂ ਦੀ ਗਿਣਤੀ ਕਿਸਾਨ ਅਤੇ ਇਲਾਕੇ ਦੇ ਲੋਕ ਇਥੇ ਰੋਸ ਪ੍ਰਗਟ ਕਰਨ ਲਈ ਪੁੱਜੇ | ਕਿਸਾਨਾਂ ਨੇ ਦੱਸਿਆ ਕਿ ਬਲਦੇਵ ਸਿੰਘ ...
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ...
ਨਾਭਾ, 24 ਮਈ (ਕਰਮਜੀਤ ਸਿੰਘ)-ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨਾਭਾ ਦੀ ਅਹਿਮ ਮੀਟਿੰਗ ਪ੍ਰਧਾਨ ਜਸਪਾਲ ਜੁਨੇਜਾ ਦੀ ਅਗਵਾਈ ਵਿਚ ਰੋਟਰੀ ਕਲੱਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਸਪਾਲ ਜੁਨੇਜਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟਰੋਲ ਪੰਪ ...
ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਪ੍ਰਸ਼ਾਸਨ ਵਲੋਂ ਹਵਾਲਾਤੀ ਕਪਤਾਨ ਸਿੰਘ ਦੀ ਤਲਾਸ਼ੀ ਲੈਣ ਦੌਰਾਨ ਇਕ ਮੋਬਾਈਲ ਬਰਾਮਦ ਹੋਇਆ | ਇਸੇ ਤਰ੍ਹਾਂ ਬੈਰਕਾਂ ਦੇ ਪਿਛਲੇ ਪਾਸੇ ਗਰਾਉਂਡ 'ਚੋਂ ਇਕ ਮੋਬਾਈਲ ਅਤੇ ਮੁਰਗੀ ਹਾਤੇ ਲਾਗੇ ਬਣੇ ...
ਪਟਿਆਲਾ, 24 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਨੂੰ ਮੁੱਖ ਰੱਖਦੇ ਹੋਏ ਯੂਨੀਵਰਸਿਟੀ ਦੇ ਅਧਿਆਪਕ ਸੰਘ (ਪੂਟਾ) ਵਲੋਂ ਅੱਜ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਗਈ | ਪੂਟਾ ਦੇ ਪ੍ਰਧਾਨ ਡਾ. ਭੁਪਿੰਦਰ ...
ਮਾਮਲਾ ਨੌਜਵਾਨਾਂ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ
ਰਾਜਪੁਰਾ, 24 ਮਈ (ਜੀ.ਪੀ. ਸਿੰਘ)-ਚਾਰ ਮਹੀਨੇ ਪਹਿਲਾਂ ਇਕ ਨੌਜਵਾਨ ਵਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਮਰਨ ਲਈ ਮਜਬੂਰ ਕਰਨ 'ਤੇ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਮੰਗ ...
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਡੇਅਰੀ ਵਿਕਾਸ, ਮੱਛੀ ਪਾਲਣਾ ਤੇ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗਾਂ ਵਲੋਂ ਸਵੈ-ਰੋਜ਼ਗਾਰ ਨੂੰ ...
ਪਾਤੜਾਂ, 24 ਮਈ (ਜਗਦੀਸ਼ ਸਿੰਘ ਕੰਬੋਜ)-ਕੈਨੇਡਾ ਦੇ ਇਕ ਕਾਲਜ ਵਲੋਂ ਪਹਿਲਾਂ ਪੜ੍ਹ ਰਹੇ ਵਿਦਿਆਰਥੀਆਂ ਨੂੰ ਜਬਰੀ ਛੁੱਟੀਆਂ 'ਤੇ ਭੇਜਣ ਮਗਰੋਂ ਉਨ੍ਹਾਂ ਵਲੋਂ ਕਾਲਜ ਅੱਗੇ ਬੈਠ ਕੇ ਇਨਸਾਫ਼ ਮੰਗਣ ਦੀਆਂ ਵੀਡੀਓ ਸਾਹਮਣੇ ਆਉਣ 'ਤੇ ਪਾਤੜਾਂ ਇਲਾਕੇ ਦੇ ਕਈ ਆਈਲਟਸ ਕਰ ...
ਡਕਾਲਾ, 24 ਮਈ (ਪਰਗਟ ਸਿੰਘ ਬਲਬੇੜਾ)-ਕੋਆਪ੍ਰੇਟਿਵ ਸੁਸਾਇਟੀ ਡਕਾਲਾ ਦੀ ਅੱਜ ਹੋਈ ਚੋਣ ਦੌਰਾਨ ਅਵਤਾਰ ਸਿੰਘ ਬਠੋਈ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਡਕਾਲਾ ਸੁਸਾਇਟੀ ਦੀ ਹੋਈ ਇਸ ਚੋਣ 'ਚੋਂ ਸੁਸਾਇਟੀ ਦੇ 11 ਮੈਂਬਰਾਂ 'ਚੋਂ 6 ਮੈਂਬਰਾਂ ਨੇ ਅਵਤਾਰ ...
ਬਟਾਲਾ, 24 ਮਈ (ਕਾਹਲੋਂ)-ਬੇਰੁਜ਼ਗਾਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਹੋੋਈ, ਜਿਸ ਵਿਚ ਵੱਡੀ ਗਿਣਤੀ ਵਿਚ ਵੈਟਰਨਰੀ ਡਾਕਟਰਾਂ ਨੇ ਹਿੱਸਾ ਲਿਆ | ਐਸੋਸੀਏਸ਼ਨ ਵਲੋਂ ਮੀਡੀਆ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬੀ.ਵੀ.ਐੱਸ.ਸੀ. ਕਰ ਚੁੱਕੇ ਵੈਟਰਨਰੀ ...
ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਦਾ ਮਿਲੇਨੀਅਮ ਸਕੂਲ ਪਟਿਆਲਾ ਦੇ ਪਿ੍ੰਸੀਪਲ ਵਿਨੀਤਾ ਰਾਜਪੂਤ ਅਤੇ ਪਟਿਆਲਾ ਤਾਇਕਵਾਂਡੋ ਇੰਸਟੀਚਿਊਟ ਦੇ ਡਾਇਰੈਕਟਰ ਕੋਚ ਸਤਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੰਜਵੇਂ ਪੰਜਾਬ ਤਾਇਕਵਾਡੋਂ ਕੱਪ ਦਾ ਉਦਘਾਟਨ ਸਮਾਰੋਹ ...
ਨਾਭਾ, 24 ਮਈ (ਅਮਨਦੀਪ ਸਿੰਘ ਲਵਲੀ)-ਪਦਮਸ੍ਰੀ ਜਗਜੀਤ ਸਿੰਘ ਦਰਦੀ ਵਲੋਂ ਲਿਖੀ ਪੁਸਤਕ 'ਪ੍ਰੋਮੀਨੈਂਟ ਸਿੱਖ ਆਫ਼ ਇੰਡੀਆ' ਇਤਿਹਾਸਕ ਨਗਰੀ ਨਾਭਾ ਦੇ ਵਸਨੀਕ ਅਮਰਜੀਤ ਸਿੰਘ ਸਾ. ਮੁੱਖ ਸੇਵਾਦਾਰ ਗੁਰਦੁਆਰਾ ਮੁਹੱਲਾ ਕਰਤਾਰਪੁਰਾ ਪ੍ਰਬੰਧਕ ਕਮੇਟੀ ਮੈਂਬਰ ਸ਼ਹੀਦ ...
ਪਾਤੜਾਂ, 24 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਲਕਾ ਸ਼ੁਤਰਾਣਾ ਦੇ ਵਿਧਾਇਕ ਦੇ ਜੀਜਾ ਸੁਖਪਾਲ ਸਿੰਘ ਲਾਡੀ ਦੇ ਨਮਿਤ ਰੱਖ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਅੰਤਿਮ ਅਰਦਾਸ ਪਾਤੜਾਂ ਦੇ ...
ਸਮਾਣਾ, 24 ਮਈ (ਸਾਹਿਬ ਸਿੰਘ)-ਦੋ ਦਿਨਾ ਪੰਜਵਾਂ ਪੰਜਾਬ ਤਾਇਕਵਾਂਡੋ ਕੱਪ ਜਿਹੜਾ ਕਿ ਪਟਿਆਲਾ ਮਿਲੇਨੀਅਮ ਸਕੂਲ ਵਿਚ ਕਰਵਾਇਆ ਗਿਆ | ਉਸ ਵਿਚ ਸਮਾਣਾ ਤਾਇਕਵਾਂਡੋ ਅਕੈਡਮੀ ਦੇ ਬੱਚਿਆਂ ਨੇ ਮੱਲ੍ਹਾਂ ਮਾਰੀਆਂ | ਇਸ ਮੌਕੇ ਕੋਚ ਮੁਸਕਾਨ ਰਤਨ ਨੇ ਦੱਸਿਆ ਕਿ ਹਰਮਨ ਸਿੰਘ, ...
ਪਟਿਆਲਾ, 24 ਮਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਗੈਰ-ਅਕਾਦਮਿਕ ਗਤੀਵਿਧੀਆਂ 'ਚ ਹਾਸਲ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ | ਸਾਲ 2021-23 ਦੀ ਵਿਦਿਆਰਥੀਆਂ ...
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਠੇਕੇ ਦੇ ਆਧਾਰ 'ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ 'ਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੌਸ਼ਨੀ 'ਚ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਜ਼ਿਲ੍ਹੇ ...
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਨੌਰ ਦੇ ਵਾਸੀ ਜਸਬੀਰ ਸਿੰਘ ਵਲੋਂ ਸਰਕਾਰੀ ਸਕੂਲ 'ਚ ਏ.ਸੀ. ਲਗਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸਕੂਲ 'ਚ ਪਹੁੰਚ ਕਿ ਜਸਬੀਰ ਸਿੰਘ ਨੂੰ ...
ਭੁੱਨਰਹੇੜੀ, 24 ਮਈ (ਧਨਵੰਤ ਸਿੰਘ)-ਕਿਸਾਨਾਂ ਦੀ ਇਕ ਵਿਸ਼ੇਸ਼ ਸਾਂਝੀ ਬੈਠਕ ਪਿੰਡ ਮਹਿਮੂਦਪੁਰ 'ਚ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨ ਸ਼ਾਮਲ ਸਨ | ਇਸ ਮੌਕੇ ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਵੀ ਸ਼ਮੂਲੀਅਤ ਕੀਤੀ | ਇਸ ਬੈਠਕ ਦੌਰਾਨ ...
ਸ਼ੁਤਰਾਣਾ, 24 ਮਈ (ਬਲਦੇਵ ਸਿੰਘ ਮਹਿਰੋਕ)-ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰਾਂ ਤੇ ਸਿੱਖਿਆ ਵਿਭਾਗ ਵਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸ ਮੁਹਿੰਮ 'ਚ ਅਧਿਆਪਕਾਂ ਦਾ ਵੱਡਾ ਯੋਗਦਾਨ ਹੈ | ਸਰਕਾਰੀ ਐਲੀਮੈਂਟਰੀ ਸਕੂਲ ਸ਼ੁਤਰਾਣਾ ਵਿਖੇ ਇਕ ...
ਸਮਾਣਾ, 24 ਮਈ (ਸਾਹਿਬ ਸਿੰਘ)-ਸਰਕਾਰੀ ਹਾਈ ਸਕੂਲ ਤਲਵੰਡੀ ਮਲਿਕ ਵਿਖੇ ਮਿਡ-ਡੇ-ਮੀਲ ਸ਼ੈੱਡ ਦਾ ਉਦਘਾਟਨ ਉੱਘੇ ਸਮਾਜ ਸੇਵੀ 'ਤੇ ਦਾਨੀ ਰਮੇਸ਼ ਗਰਗ ਦੇ ਸਪੁੱਤਰ ਮਨੂੰੁ ਗਰਗ ਨੇ ਨਾਲ ਕੀਤਾ | ਇਸ ਮਿਡ-ਡੇ-ਮੀਲ ਸ਼ੈੱਡ ਦੀ ਉਸਾਰੀ ਸਵ: ਲਾਲਾ ਦੇਵੀ ਦਿਆਲ ਦੀ ਯਾਦ 'ਚ ਉਨ੍ਹਾਂ ...
ਪਟਿਆਲਾ, 24 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਯੋਗਾ ਵਿਭਾਗ ਅਤੇ ਐਨ.ਐੱਸ.ਐੱਸ ਯੂਨਿਟ ਵਲੋਂ ਕਰਵਾਈ ਦਸ ਦਿਨਾਂ ਯੋਗਾ ਵਰਕਸ਼ਾਪ ਅੱਜ ਸਮਾਪਤ ਹੋ ਗਈ | ਇਸ 'ਚ ਲਗਭਗ 150 ਤੋਂ ਉੱਪਰ ਵਿਦਿਆਰਥੀਆਂ ਅਤੇ ਪਟਿਆਲਾ ਨਿਵਾਸੀਆਂ ਨੇ ਭਾਗ ਲਿਆ | ਵਰਕਸ਼ਾਪ ...
ਪਾਤੜਾਂ, 24 ਮਈ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸ਼ਖ਼ਸੀਅਤਾਂ ਦੀ ਬਣਾਈ ਗਈ 11 ਮੈਂਬਰੀ ਕਮੇਟੀ ...
ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਵਿਸ਼ਵ ਤੰਬਾਕੂ ਰਹਿਤ ਦਿਵਸ ਸਬੰਧੀ ਪੰਦ੍ਹਰਵਾੜੇ ਦੌਰਾਨ ਚਲਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ ਤਹਿਤ ਸਿਵਲ ਸਰਜਨ ਡਾ. ਰਾਜੂ ਧੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਤੰਬਾਕੂ ਕੰਟਰੋਲ ਸੈਲ ਦੇ ਨੋਡਲ ਅਫ਼ਸਰ ਡਾ. ਐੱਸ.ਜੇ. ...
ਪਟਿਆਲਾ, 24 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ, ਸੰਗੀਤ ਵਿਭਾਗ, ਨਿ੍ਤ ਵਿਭਾਗ, ਥੀਏਟਰ ਅਤੇ ਟੀਵੀ ਵਿਭਾਗ ਅਤੇ ਗੁਰਮਤਿ ਸੰਗੀਤ ਚੇਅਰ ਵਲੋਂ ...
ਰਾਜਪੁਰਾ, 24 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ...
ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਸਥਾਨਕ ਅਮਰ ਆਸਰਮ 'ਚ ਫੰਕਸ਼ਨ ਦੌਰਾਨ ਇਕ ਵਿਅਕਤੀ ਵਲੋਂ ਹਵਾਈ ਫਾਇਰ ਕਰਨ 'ਤੇ ਗੋਲੀ ਦਾ ਛਰਲਾ ਡੀਜੇ ਵਾਲੇ ਦੇ ਲੱਗਣ ਕਾਰਨ ਦੋਨਾਂ ਧਿਰਾਂ ਦੀ ਆਪਸੀ ਤਕਰਾਰ ਹੋ ਗਈ ਤੇ ਜਦੋਂ ਅਕਸ਼ੇ ਕੁਮਾਰ ਉਨ੍ਹਾਂ ਨੂੰ ਸਮਝਾਉਣ ਗਿਆ ਤਾਂ ...
ਪਟਿਆਲਾ, 24 ਮਈ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਸਕੱਤਰ ਤੇ ਉੱਘੇ ਟਰਾਂਸਪੋਰਟਰ ਜਸਵਿੰਦਰਪਾਲ ਸਿੰਘ ਚੱਡਾ ਨੇ ਮੰਗ ਕੀਤੀ ਹੈ ਕਿ ਪਟਿਆਲਾ ਦੇ ਨਵੇਂ ਬਣ ਰਹੇ ਬੱਸ ਅੱਡੇ ਦਾ ਨਾਮ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ...
ਨਾਭਾ, 24 ਮਈ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਨੇੜਲੇ ਪਿੰਡ ਦੁੱਲਦੀ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਲਖਤੇ ਜਿਗਰ ਬਾਬਾ ਫਤਹਿ ਸਿੰਘ ਜੀ ਦੇ ਨਾਂਅ 'ਤੇ ਬਣੀ ਹੋਰਸ ਸੁਸਾਇਟੀ ਵਲੋਂ ਦੂਸਰਾ ਖੇਡ ਮੇਲਾ ਮਿਤੀ 25 ਮਈ ਦਿਨ ...
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ...
ਨਾਭਾ, 24 ਮਈ (ਅਮਨਦੀਪ ਸਿੰਘ ਲਵਲੀ)-ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੂਬੇ ਦੀ 'ਆਪ' ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐਸ.ਸੀ. ...
ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਮੀਰੀ-ਪੀਰੀ ਦਿਵਸ ਮੌਕੇ ਹਰ ਸਿੱਖ ਨੂੰ ਸ਼ਸਤਰਧਾਰੀ ਹੋਣ ਅਤੇ ਆਧੁਨਿਕ ਹਥਿਆਰ ਰੱਖਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ੋ੍ਰਮਣੀ ...
ਡਕਾਲਾ, 24 ਮਈ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਪਿੰਡ ਮਰਦਾਂਹੇੜੀ ਵਿਖੇ ਸ਼ਹੀਦ ਸਲੀਮ ਖ਼ਾਨ ਸਪੋਰਟਸ ਕਲੱਬ ਵਲੋਂ ਦੋ ਦਿਨਾ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਵਿਧਾਇਕ ਹਰਮੀਤ ਸਿੰਘ ...
ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਮੀਰੀ-ਪੀਰੀ ਦਿਵਸ ਮੌਕੇ ਹਰ ਸਿੱਖ ਨੂੰ ਸ਼ਸਤਰਧਾਰੀ ਹੋਣ ਅਤੇ ਆਧੁਨਿਕ ਹਥਿਆਰ ਰੱਖਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ੋ੍ਰਮਣੀ ...
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦੇ ਨਿਰਦੇਸ਼ਕ ਪ੍ਰਾਣ ਸੱਭਰਵਾਲ ਅਤੇ ਕਲਾਕਾਰਾਂ ਨੇ ਕੁਸ਼ਲ ਪ੍ਰਸ਼ਾਸਕ, ਪ੍ਰੋ. ਅਰਵਿੰਦ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਨੂੰ ਥੀਏਟਰ ਲਹਿਰ ਦੀ ਮਜ਼ਬੂਤੀ ਲਈ ਸਰਪ੍ਰਸਤੀ ਦੀ ...
ਸਮਾਣਾ, 24 ਮਈ (ਗੁਰਦੀਪ ਸ਼ਰਮਾ)-ਸਥਾਨਕ ਸ਼ਹਿਰ ਦੇ ਨਵ ਨਿਯੁਕਤ ਆਵਾਜਾਈ ਪੁਲਿਸ ਮੁਖੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਵਲੋਂ ਅਪਣਾ ਅਹੁਦਾ ਸੰਭਾਲਣ ਉਪਰੰਤ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ 'ਤੇ ਸਮੇਤ ਪੁਲਿਸ ਪਾਰਟੀ ਨਾਕੇ ਲਗਾਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX