ਤਾਜਾ ਖ਼ਬਰਾਂ


ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  10 minutes ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  45 minutes ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  about 2 hours ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  about 3 hours ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  about 5 hours ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  about 6 hours ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  about 6 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  about 6 hours ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  about 3 hours ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  about 8 hours ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  about 8 hours ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  about 9 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  about 9 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  about 10 hours ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  about 10 hours ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  about 11 hours ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  about 9 hours ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  about 11 hours ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  about 11 hours ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  about 11 hours ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇਕ ਕਾਬੂ
. . .  about 11 hours ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  about 11 hours ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  about 12 hours ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 13 hours ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਪੰਜਾਬ / ਜਨਰਲ

ਪੰਜਾਬ 'ਵਰਸਿਟੀ ਨੂੰ ਕੇਂਦਰੀ 'ਵਰਸਿਟੀ 'ਚ ਤਬਦੀਲ ਕਰਨ ਲਈ ਗ੍ਰਹਿ ਤੇ ਸਿੱਖਿਆ ਮੰਤਰਾਲੇ ਨਾਲ ਵਿਚਾਰ ਕਰੇ ਕੇਂਦਰ-ਹਾਈ ਕੋਰਟ

ਪ੍ਰੋ. ਅਵਤਾਰ ਸਿੰਘ
ਚੰਡੀਗੜ੍ਹ, 24 ਮਈ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੇ ਮੁੱਦੇ 'ਤੇ ਗ੍ਰਹਿ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਨਾਲ ਵਿਚਾਰ ਕਰੇ | ਹਾਈ ਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਨੇ ਮਾਮਲੇ ਦੀ ਅਗਲੀ ਸੁਣਵਾਈ 30 ਅਗਸਤ ਨੂੰ ਤੈਅ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਏ ਗਏ ਫ਼ੈਸਲੇ ਨੂੰ ਸਿਧਾਂਤਕ ਤੌਰ 'ਤੇ ਅਗਲੀ ਸੁਣਵਾਈ ਦੌਰਾਨ ਅਦਾਲਤ ਦੇ ਸਾਹਮਣੇ ਰੱਖਿਆ ਜਾਵੇ | ਵਕੀਲ ਸਮੀਰ ਸਚਦੇਵਾ ਰਾਹੀਂ ਡਾ: ਸੰਗੀਤਾ ਭੱਲਾ ਵਲੋਂ ਪੰਜਾਬ ਰਾਜ ਅਤੇ ਹੋਰਾਂ ਵਿਰੁੱਧ ਪਾਈ ਪਟੀਸ਼ਨ 'ਤੇ ਕੇਂਦਰ ਦੀ ਨੁਮਾਇੰਦਗੀ ਅਰੁਣ ਗੋਸਾਈਾ ਨੇ ਕੀਤੀ | ਜਸਟਿਸ ਸਹਿਰਾਵਤ ਨੇ ਜ਼ੋਰ ਦੇ ਕੇ ਕਿਹਾ ਕਿ ਕੇਸ ਨੇ ਬਹੁਤ ਅਜੀਬ ਸਥਿਤੀ ਪੇਸ਼ ਕੀਤੀ ਹੈ | ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 29 ਮਾਰਚ ਨੂੰ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਜਿਸ ਵਿਚ ਕੇਦਰ ਸ਼ਾਸਤ ਪ੍ਰਸ਼ਾਸਨ ਦੇ ਕਰਮਚਾਰੀਆਂ, ਸਰਕਾਰੀ ਕਾਲਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਅੰਦਰ ਕੰਮ ਕਰ ਰਹੇ ਉੱਚ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਸਮੇਤ ਸਭ 'ਤੇ ਕੇਂਦਰੀ ਸਿਵਲ ਸੇਵਾ ਨਿਯਮਾਂ ਨੂੰ ਲਾਗੂ ਕੀਤਾ ਗਿਆ ਸੀ | ਹਾਲਾਂਕਿ, ਨੋਟੀਫ਼ਿਕੇਸ਼ਨ ਦੀ ਲਾਗੂ ਕਰਨ ਦੀ ਧਾਰਾ ਦਰਸਾਉਂਦੀ ਹੈ ਕਿ ਇਹ ਕਿਸੇ ਵੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਵਿਚ ਕੰਮ ਕਰ ਰਹੇ ਜਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਕਵਰ ਨਹੀਂ ਕਰਦੀ ਹੈ | ਨਤੀਜੇ ਵਜੋਂ, ਚੰਡੀਗੜ੍ਹ ਦੇ ਸਰਕਾਰੀ ਕਾਲਜਾਂ ਤੇ ਉੱਚ ਸਿੱਖਿਆ ਦੇ ਸਰਕਾਰੀ ਅਦਾਰਿਆਂ ਵਿਚ ਕੰਮ ਕਰਦੇ ਲੈਕਚਰਾਰ 65 ਸਾਲ ਦੀ ਉਮਰ ਵਿਚ ਸੇਵਾਮੁਕਤ ਹੋ ਜਾਣਗੇ | ਹਾਲਾਂਕਿ, ਯੂਨੀਵਰਸਿਟੀ ਦੇ ਅਧਿਆਪਨ ਵਿਭਾਗਾਂ ਤੇ ਮਾਨਤਾ ਪ੍ਰਾਪਤ ਕਾਲਜਾਂ ਵਿਚ ਕੰਮ ਕਰ ਰਹੇ ਪ੍ਰੋਫੈਸਰ/ਲੈਕਚਰਾਰ ਆਪਣੀ ਮੌਜੂਦਾ ਸਥਿਤੀ ਅਨੁਸਾਰ 60 ਸਾਲ ਦੀ ਉਮਰ ਵਿਚ ਸੇਵਾ ਮੁਕਤ ਹੋਣਗੇ | ਜਸਟਿਸ ਰਾਜਬੀਰ ਸਹਿਰਾਵਤ ਨੇ ਅੱਗੇ ਕਿਹਾ ਕਿ ਇਸ ਮਤਭੇਦ ਦਾ ਸਪੱਸ਼ਟ ਕਾਰਨ ਇਹ ਸੀ ਕਿ ਪੰਜਾਬ ਯੂਨੀਵਰਸਿਟੀ ਨੂੰ ਅੰਤਰਰਾਜੀ ਸੰਸਥਾ ਕਾਰਪੋਰੇਟ ਦੱਸਿਆ ਗਿਆ ਸੀ | ਇਸ ਤਰ੍ਹਾਂ, ਯੂਨੀਵਰਸਿਟੀ ਅਤੇ ਇਸ ਦੇ ਪ੍ਰਾਈਵੇਟ ਮਾਨਤਾ ਪ੍ਰਾਪਤ ਕਾਲਜਾਂ ਨਾਲ ਯੂਨੀਵਰਸਿਟੀ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨ ਦੇ ਤਹਿਤ ਵੱਖਰੇ ਤੌਰ 'ਤੇ ਨਜਿੱਠਿਆ ਜਾ ਰਿਹਾ ਸੀ | ਜਸਟਿਸ ਸਹਿਰਾਵਤ ਨੇ ਅੱਗੇ ਕਿਹਾ ਕਿ ਯੂਨੀਵਰਸਿਟੀ ਅੱਜ ਤੱਕ ਵਿਸ਼ੇਸ਼ ਤੌਰ 'ਤੇ ਕੇਂਦਰ ਸਰਕਾਰ ਵਲੋਂ ਨਿਯੰਤਰਿਤ ਹੈ | ਅੰਤਰ-ਰਾਜੀ ਸੰਸਥਾ ਵਜੋਂ ਇਸ ਦਾ ਕਿਰਦਾਰ ਪਹਿਲਾਂ ਹੀ ਖ਼ਤਮ ਹੋ ਚੁੱਕਾ ਹੈ | ਚੰਡੀਗੜ੍ਹ ਦੀ ਸਿਰਫ਼ ਭਾਗੀਦਾਰੀ ਇਸ ਨੂੰ ਅੰਤਰ-ਰਾਜੀ ਸੰਸਥਾ ਨਹੀਂ ਬਣਾ ਦੇਵੇਗੀ, ਕਿਉਂਕਿ ਕੇਂਦਰ ਪ੍ਰਸ਼ਾਸਨ ਸਿਰਫ਼ ਕੇਂਦਰ ਸਰਕਾਰ ਦਾ ਸਾਧਨ ਹੈ | ਇਥੋਂ ਤੱਕ ਕਿ ਕਾਲਜਾਂ ਦੀ ਯੂਨੀਵਰਸਿਟੀ ਨਾਲ ਮਾਨਤਾ ਦਾ ਮੁੱਦਾ ਵੀ ਪੰਜਾਬ ਯੂਨੀਵਰਸਿਟੀ ਐਕਟ ਦੀ ਧਾਰਾ 27 ਅਨੁਸਾਰ ਕੇਂਦਰ ਸਰਕਾਰ ਨੇ ਤੈਅ ਕਰਨਾ ਹੈ | ਇਸ ਲਈ, ਸੰਖੇਪ ਰੂਪ ਵਿਚ, ਪੰਜਾਬ ਯੂਨੀਵਰਸਿਟੀ ਪਹਿਲਾਂ ਹੀ ਕੇਂਦਰੀ ਯੂਨੀਵਰਸਿਟੀ ਦੇ ਸਾਰੇ ਗੁਣ ਗ੍ਰਹਿਣ ਕਰ ਚੁੱਕੀ ਹੈ | ਹਾਲਾਂਕਿ, ਇਸ ਵਿਚ ਇਕ ਅਜਿਹਾ ਮੁਢਲਾ ਕਾਰਜਕਾਰੀ ਅਤੇ ਪ੍ਰਬੰਧਕੀ ਢਾਂਚਾ ਹੈ, ਜੋ ਸ਼ਾਇਦ ਕਿਸੇ ਹੋਰ ਯੂਨੀਵਰਸਿਟੀ ਕੋਲ ਨਹੀਂ ਹੈ ਤੇ ਜੋ ਅਕਾਦਮਿਕ ਰਾਜਨੀਤੀ ਤੇ ਚੋਣ ਵਿਵਾਦਾਂ ਤੋਂ ਇਲਾਵਾ ਬਾਹਰੀ ਲੋਕਾਂ ਨੂੰ ਵੀ ਫੈਕਲਟੀ ਦੇ ਡੀਨ ਬਣਨ ਦੀ ਇਜਾਜ਼ਤ ਦਿੰਦਾ ਹੈ | ਜਸਟਿਸ ਸਹਿਰਾਵਤ ਨੇ ਅੱਗੇ ਕਿਹਾ ਕਿ ਇਕ ਅਨੁਕੂਲ ਅਕਾਦਮਿਕ ਮਾਹੌਲ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਸੁਧਾਰਨ ਦਾ ਹੱਕ ਹੈ, ਜੋ ਅਕਾਦਮਿਕ ਅਤੇ ਖੋਜ 'ਚ ਉੱਤਮਤਾ ਨੂੰ ਯਕੀਨੀ ਬਣਾਉਣ ਲਈ ਇਕ ਪੂਰਵ ਸ਼ਰਤ ਸੀ | ਇਸ ਤੋਂ ਇਲਾਵਾ, ਯੂਨੀਵਰਸਿਟੀ ਤੇ ਇਸ ਨਾਲ ਸੰਬੰਧਤ ਕਾਲਜਾਂ ਵਿਚ ਕੰਮ ਕਰਦੇ ਅਧਿਆਪਕਾਂ ਦੀਆਂ ਸ਼ਿਕਾਇਤਾਂ ਨੂੰ ਵੀ ਹੱਲ ਕੀਤਾ ਜਾਣਾ ਚਾਹੀਦਾ ਹੈ | ਇਸ ਲਈ, ਸਾਰੀਆਂ ਗੰੁਝਲਾਂ ਨੂੰ ਦੂਰ ਕਰਨ ਤੇ ਯੂਨੀਵਰਸਿਟੀ ਦੇ ਮਾਮਲਿਆਂ ਨਾਲ ਸੰਬੰਧਤ ਸਾਰੇ ਖੇਤਰਾਂ ਵਿਚ ਪ੍ਰਚਲਿਤ ਭੰਬਲਭੂਸੇ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਇਕ ਕੇਂਦਰੀ ਯੂਨੀਵਰਸਿਟੀ ਵਿਚ ਰਸਮੀ ਤੌਰ 'ਤੇ ਤਬਦੀਲ ਕਰਨ ਬਾਰੇ ਵਿਚਾਰ ਕਰਨ ਲਈ ਨਿਰਦੇਸ਼ ਦਿੱਤਾ ਗਿਆ ਹੈ | ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਪਹਿਲਾਂ 40 ਫ਼ੀਸਦੀ ਗ੍ਰਾਂਟ ਪੰਜਾਬ, 40 ਫ਼ੀਸਦੀ ਗ੍ਰਾਂਟ ਹਰਿਆਣਾ ਤੇ 20 ਫ਼ੀਸਦੀ ਕੇਂਦਰ ਸਰਕਾਰ ਦਿੰਦੀ ਸੀ, ਬਾਅਦ ਵਿਚ ਹਰਿਆਣਾ ਨੇ ਆਪਣੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲੋਂ ਤੋੜ ਕੇ ਕੁਰੂਕਸ਼ੇਤਰ ਯੂਨੀਵਰਸਿਟੀ ਨਾਲ ਜੋੜ ਲਿਆ ਤੇ ਹਰਿਆਣਾ ਨੇ ਗ੍ਰਾਂਟ ਦੇਣੀ ਬੰਦ ਕਰ ਦਿੱਤੀ ਤੇ ਫਿਰ ਕੇਂਦਰ ਸਰਕਾਰ 60 ਫ਼ੀਸਦੀ ਤੇ ਪੰਜਾਬ 40 ਫ਼ੀਸਦੀ ਗ੍ਰਾਂਟ ਦਿੰਦੇ ਰਹੇ, ਪ੍ਰੰਤੂ ਪਿਛਲੇ ਕੁਝ ਸਾਲਾਂ ਤੋਂ ਹੌਲੀ-ਹੌਲੀ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੀ ਗ੍ਰਾਂਟ ਘਟਾ ਕੇ ਹੁਣ ਸਿਰਫ਼ 8 ਫ਼ੀਸਦੀ 'ਤੇ ਕਰ ਦਿੱਤੀ ਹੈ ਤੇ 92 ਫ਼ੀਸਦੀ ਕੇਂਦਰ ਸਰਕਾਰ ਦੇ ਰਹੀ ਹੈ, ਜਿਸ ਲਈ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੈ |

ਪੰਜਾਬ ਯੂਨੀਵਰਸਿਟੀ ਦੇ ਮਾਮਲੇ 'ਚ ਸੂਬਾ ਸਰਕਾਰ ਦੀ ਨਾਕਾਮੀ-ਸੁਖਬੀਰ

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦਾ ਕੰਟਰੋਲ ਖ਼ਤਮ ਕਰਨ ਵਾਸਤੇ ਅਨੇਕਾਂ ਸਾਜ਼ਿਸ਼ਾਂ ਰਚੀਆਂ ਗਈਆਂ ਤੇ ਹੁਣ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਦਰਜਨਾਂ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਲਗਪਗ ਖ਼ਤਮ ਹੋਣ ਕਿਨਾਰੇ

ਰਾਜਪੁਰਾ, 24 ਮਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਦਰਜਨਾਂ ਹੀ ਪਿੰਡਾਂ ਦਾ ਪਾਣੀ ਲਗਪਗ ਖ਼ਤਮ ਹੋਣ ਕਿਨਾਰੇ ਹੈ ਤੇ ਹਰ ਸਾਲ ਖ਼ਤਰਨਾਕ ਹੱਦ ਤੱਕ ਡੂੰਘਾ ਹੁੰਦਾ ਜਾ ਰਿਹਾ ਹੈ | ਨੇੜਲੇ ਪਿੰਡ ਚਮਾਰੂ ਦੇ ਗੁਰਬਚਨ ਸਿੰਘ ਚਾਰ ਸਾਲਾਂ ਬਾਅਦ ਅਮਰੀਕਾ ਤੋਂ ਪਿੰਡ ਪਰਤੇ ਹਨ | ...

ਪੂਰੀ ਖ਼ਬਰ »

ਨਸ਼ੇ ਕਾਰਨ ਨੌਜਵਾਨ ਦੀ ਮੌਤ

ਮਹਿਤਪੁਰ, 24 ਮਈ (ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਚੰਦੀ)-ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਅਰੋੜਾ ਨੇ ਦੱਸਿਆ ਕਿ ਪਿੰਡ ਬਾਗੀਵਾਲ ਖੁਰਦ ਦੇ ਕਰੀਬ 30 ਸਾਲ ਦੇ ਨੌਜਵਾਨ ਜਗਰੂਪ ਸਿੰਘ ਪੁੱਤਰ ਦਲਬੀਰ ਸਿੰਘ ਦੀ ਨਸ਼ੇ ਦੀ ਵਧੇਰੇ ਮਾਤਰਾ ਲੈਣ ਨਾਲ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 14 ਨਵੇਂ ਮਾਮਲੇ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚੋਂ ਐਸ.ਏ.ਐਸ. ਨਗਰ ਤੋਂ 10, ਲੁਧਿਆਣਾ ਤੋਂ 2, ਬਠਿੰਡਾ ਤੋਂ 1 ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚੋਂ 1 ...

ਪੂਰੀ ਖ਼ਬਰ »

ਸਰਕਾਰ ਨੇ ਮੰਨੀਆਂ ਡੇਅਰੀ ਕਿਸਾਨਾਂ ਦੀਆਂ ਮੰਗਾਂ

ਚੰਡੀਗੜ੍ਹ, 24 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ.ਏ.) ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਦੀ ਕੁਰਸੀ ਲੈਣ ਲਈ ਭਾਜਪਾ ਸਰਗਰਮ

ਸੁਖਵਿੰਦਰ ਸਿੰਘ ਫੁੱਲ ਸੰਗਰੂਰ, 24 ਮਈ-ਭਾਰਤੀ ਜਨਤਾ ਪਾਰਟੀ ਦੀ ਨਜ਼ਰ ਹੁਣ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ 'ਤੇ ਹੈ | ਪਾਰਟੀ ਦੇ ਵਿਧਾਨ ਸਭਾ ਵਿਚ ਕੇਵਲ ਦੋ ਮੈਂਬਰ ਹਨ, ਜਦਕਿ ਇਸ ਸਮੇਂ ਵਿਰੋਧੀ ਧਿਰ ਦਾ ਆਗੂ ਕਾਂਗਰਸ ਦਾ ਹੈ ਅਤੇ ਕਾਂਗਰਸ ...

ਪੂਰੀ ਖ਼ਬਰ »

ਕਾਂਗਰਸੀ ਨੇਤਾ ਚੀਮਾ ਵੀ ਸੁਰੱਖਿਆ ਲਈ ਹਾਈ ਕੋਰਟ ਪੁੱਜੇ

ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)-ਕਾਂਗਰਸ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਸੁਰੱਖਿਆ ਘਟਾਈ ਜਾਣ ਦਾ ਮੁੱਦਾ ਉਠਾਇਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੂੰ 'ਵਾਈ ਪਲੱਸ' ਕੈਟਾਗਰੀ ਦੀ ...

ਪੂਰੀ ਖ਼ਬਰ »

ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਨੇ ਗਰੁੱਪ 'ਸੀ' ਅਤੇ 'ਡੀ' ਦੀਆਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਸੰਬੰਧਤ ਅਸਾਮੀ ਵਾਸਤੇ ਨਿਰਧਾਰਤ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਘੱਟੋ-ਘੱਟ 50 ਫ਼ੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ...

ਪੂਰੀ ਖ਼ਬਰ »

ਡਾਕਟਰਾਂ ਦੀ ਰਿਪੋਰਟ ਮੁਤਾਬਿਕ ਸਿੱਧੂ ਨੂੰ ਜੇਲ੍ਹ 'ਚ ਭੋਜਨ ਮੁਹੱਈਆ ਕਰਵਾਉਣ ਦੇ ਹੁਕਮ

ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਸਰਕਾਰੀ ਰਾਜਿੰਦਰਾ ਹਸਪਤਾਲ ਦੇ ਤਿੰਨ ਮੈਂਬਰੀ ਡਾਕਟਰਾਂ ਦੇ ਬੋਰਡ ਵਲੋਂ ਨਵਜੋਤ ਸਿੰਘ ਸਿੱਧੂ ਦੀ ਸਿਹਤ ਜਾਂਚ ਸੰਬੰਧੀ ਬਣਾਈ ਗਈ ਰਿਪੋਰਟ ਜੇਲ੍ਹ ਵਿਭਾਗ ਨੇ ਸਥਾਨਕ ਅਦਾਲਤ 'ਚ ਪੇਸ਼ ਕੀਤੀ | ਇਸ ਰਿਪੋਰਟ ਨੂੰ ਸੀ.ਜੇ.ਐਮ. ਅਮਿਤ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਰਵੇਸ਼ ਸਿਆਸਤਦਾਨ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀਠ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਗ੍ਰਹਿ ਦੀਦਾਰ ...

ਪੂਰੀ ਖ਼ਬਰ »

ਮੌਜੂਦਾ, ਸਾਬਕਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਖ਼ਿਲਾਫ਼ 4400 ਕੇਸ ਅਦਾਲਤਾਂ 'ਚ ਬਕਾਇਆ

ਰਾਮਪੁਰਾ ਫੂਲ , 24 ਮਈ (ਨਰਪਿੰਦਰ ਸਿੰਘ ਧਾਲੀਵਾਲ)-ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੌਜੂਦਾ, ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖ਼ਿਲਾਫ਼ ਅਦਾਲਤਾਂ ਅੰਦਰ 4 ਹਜ਼ਾਰ ਤੋਂ ਵੱਧ ਕੇਸ ਸੁਣਵਾਈ ਲਈ ਬਕਾਇਆ ਪਏ ਹਨ | ਇਹ ਖੁਲਾਸਾ ਇਕ ਜਨ ਹਿੱਤ ਪਟੀਸ਼ਨ ਦੇ ਤਹਿਤ ਹਾਈ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦਾ ਹਰਿਆਵਲ ਦਸਤਾ ਵੀ ਸਿਮਰਨਜੀਤ ਸਿੰਘ ਮਾਨ ਵੱਲ ਝੁਕਣ ਲੱਗਾ

ਸੰਗਰੂਰ, 24 ਮਈ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬੀ ਅਦਾਕਾਰ ਅਤੇ ਨੌਜਵਾਨ ਆਗੂ ਦੀਪ ਸਿੱਧੂ ਵਲੋਂ ਕੀਤਾ ਪ੍ਰਚਾਰ ਇਕ ਵਾਰੀ ਫਿਰ ਨੌਜਵਾਨਾਂ ਦੇ ਸਿਰ ਚੜ੍ਹ ਬੋਲਣ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ, ਜੋ ਕਿ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਵਧੀਆ ਸੇਵਾਵਾਂ ਨਿਭਾਅ ਰਹੀ ਹੈ | ਆਪਣੀ ਇਸੇ ਕੜੀ ਨੂੰ ਜਾਰੀ ਰੱਖਦਿਆਂ ...

ਪੂਰੀ ਖ਼ਬਰ »

ਤਿੰਨ ਥਾਵਾਂ 'ਤੇ ਬੋਰਵੈਲਾਂ 'ਚ ਡਿੱਗੇ ਬੱਚਿਆਂ ਨੰੂ ਬਾਹਰ ਕੱਢ ਚੁੱਕਾ ਹੈ ਪਿੰਡ ਮੰਗਵਾਲ ਦਾ ਗੁਰਿੰਦਰ ਗਿੰਦੀ

ਸੰਗਰੂਰ, 24 ਮਈ (ਧੀਰਜ ਪਸ਼ੌਰੀਆ)-ਬੋਰਵੈਲਾਂ ਵਿਚ ਡਿੱਗੇ ਬੱਚਿਆਂ ਨੰੂ ਬਾਹਰ ਕੱਢਣ ਲਈ ਜਿਥੇ ਸਰਕਾਰੀ ਮਸ਼ੀਨਰੀ ਫੇਲ੍ਹ ਹੋ ਜਾਂਦੀ ਹੈ, ਉਥੇ ਕੰਮ ਆਉਂਦਾ ਹੈ ਪਿੰਡ ਮੰਗਵਾਲ ਦਾ ਗੁਰਿੰਦਰ ਸਿੰਘ ਗਿੰਦੀ | ਗਿੰਦੀ ਦੀ ਉਮਰ ਉਸ ਸਮੇਂ ਸਿਰਫ 10-12 ਸਾਲ ਹੀ ਸੀ, ਜਦ ਉਹ ਪੜ੍ਹਾਈ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨਮਿਤ ਸਮਾਪਤੀ ਸਮਾਗਮ ਅੱਜ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਧਾਰਮਿਕ ਸਮਾਗਮ 25 ਮਈ ਨੂੰ ਸਮਾਪਤ ਹੋਣਗੇ | ਇਹ ਸਮਾਗਮ ਬਾਬਾ ਜੀ ਤੋਂ ਵਰੋਸਾਇ ਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਵਲੋਂ ਮੰਗਾਂ ਸੰਬੰਧੀ ਵਿੱਤ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ (ਪੀਫੈਕਟੋ) ਦਾ ਇਕ ਵਫ਼ਦ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਕੱਤਰੇਤ ਵਿਖੇ ਮਿਲਿਆ ਤੇ ਮੰਗ ਪੱਤਰ ਦਿੱਤਾ | ਵਫ਼ਦ ਨੇ ਮੰਗ ...

ਪੂਰੀ ਖ਼ਬਰ »

ਪੀ. ਸੀ. ਐਸ. ਦੀ ਸਾਂਝੀ ਪ੍ਰੀਖਿਆ ਨੂੰ ਛੱਡ ਕੇ ਬਾਕੀ ਪ੍ਰੀਖਿਆਵਾਂ ਅੰਗਰੇਜ਼ੀ ਭਾਸ਼ਾ 'ਚ ਲਈਆਂ ਜਾਂਦੀਆਂ ਹਨ-ਚੇਅਰਮੈਨ

ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਨਾਇਬ ਤਹਿਸੀਲਦਾਰਾਂ ਦੀਆਂ 78 ਅਸਾਮੀਆਂ ਦੀ ਪ੍ਰੀਖਿਆ ਸਿਰਫ਼ ਅੰਗਰੇਜ਼ੀ ਭਾਸ਼ਾ ਵਿਚ ਕਰਵਾਉਣ ਬਾਰੇ ਮੀਡੀਆ ਰਿਪੋਰਟਾਂ 'ਤੇ ਪ੍ਰਤੀਕਰਮ ਦਿੰਦਿਆਂ ਪੀ.ਪੀ.ਐਸ.ਸੀ. ਦੇ ਚੇਅਰਮੈਨ ਜਗਬੰਸ ਸਿੰਘ ਨੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਲਈ ਦਾਖ਼ਲਾ ਪ੍ਰੀਖਿਆ ਦੇ ਪ੍ਰਵੇਸ਼ ਕਾਰਡ ਜਾਰੀ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੈਰੀਟੋਰੀਅਸ ਸਕੂਲਾਂ ਵਿਚ 9ਵੀਂ, 11ਵੀਂ ਤੇ 12ਵੀਂ ਜਮਾਤਾਂ ਵਿਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਲਈ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਤੇ ਦਾਖਲਾ ਪ੍ਰਵੇਸ਼ ਕਾਰਡ ਵੈੱਬਸਾਈਟ 'ਤੇ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਪਲਟਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ, 6 ਜ਼ਖ਼ਮੀ

ਸੰਤੋਖਗੜ੍ਹ, 24 ਮਈ (ਮਲਕੀਤ ਸਿੰਘ)-ਟਾਹਲੀਵਾਲੀ-ਅਮਰਾਲੀ ਸੜਕ 'ਤੇ ਸ਼ਰਧਾਲੂਆਂ ਨਾਲ ਭਰੀ ਇਕ ਟਰੈਕਟਰ-ਟਰਾਲੀ ਪਲਟ ਜਾਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ, ਜਦੋਂਕਿ 6 ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਿੰਡ ਹਾਜ਼ੀਪੁਰ ...

ਪੂਰੀ ਖ਼ਬਰ »

ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਅੱਜ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ 3 ਮਹੀਨੇ ਬਾਅਦ ਲਈ ਜਾਂਦੀ ਮੈਟਿ੍ਕੁਲੇਸ਼ਨ ਪੱਧਰੀ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦੇ ਤਹਿਤ 30 ਅਪੈ੍ਰਲ ਅਤੇ 1 ਮਈ ਨੂੰ ਕਰਵਾਈ ਗਈ ਉਚੇਚੀ ਪ੍ਰੀਖਿਆ ਦਾ ਨਤੀਜਾ 25 ਮਈ ਨੂੰ ਬਾਅਦ ...

ਪੂਰੀ ਖ਼ਬਰ »

ਜੀਂਦ 'ਚ ਸੜਕ ਹਾਦਸੇ 'ਚ 6 ਮੌਤਾਂ, 17 ਜ਼ਖ਼ਮੀ

ਚੰਡੀਗੜ੍ਹ, 24 ਮਈ (ਏਜੰਸੀ)-ਜੀਂਦ ਜ਼ਿਲ੍ਹੇ ਦੇ ਕੰਡੇਲਾ ਪਿੰਡ ਨੇੜੇ ਅੱਜ ਸਵੇਰੇ ਟਰੱਕ ਅਤੇ ਪਿਕਅੱਪ ਦੀ ਟੱਕਰ 'ਚ ਇਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ | ਸਾਰੇ ਪੀੜਤ ਹਿਸਾਰ ਜ਼ਿਲ੍ਹੇ ਦੇ ਸਨ ਅਤੇ ਪਰਿਵਾਰ ਦੇ ਬਜ਼ੁਰਗ ਮੈਂਬਰ ਦੀ ਮੌਤ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਵਲੋਂ ਮੰਗ ਪੱਤਰ

ਜਲੰਧਰ, 24 ਮਈ (ਜਸਪਾਲ ਸਿੰਘ)-ਐਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਦੀ ਇਕ ਮੀਟਿੰਗ ਸਥਾਨਕ ਅੰਬੇਡਕਰ ਭਵਨ ਵਿਖੇ ਹੋਈ, ਜਿਸ ਵਿਚ ਅਧਿਆਪਕ ਵਰਗ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਪਰੰਤ ਇਕ ਮੰਗ ਪੱਤਰ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ...

ਪੂਰੀ ਖ਼ਬਰ »

ਪੰਜਾਬ 'ਚ ਲੋੜੀਂਦੇ 33 ਫ਼ੀਸਦੀ ਜੰਗਲ ਦੇ ਮੁਕਾਬਲੇ ਸਿਰਫ਼ 3.67 ਫ਼ੀਸਦੀ ਜੰਗਲ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਪੰਜਾਬ ਦੇ ਜੰਗਲਾਂ ਦੀ ਸੁਰੱਖਿਆ ਤੇ ਵਾਧਾ ਕਰਨ ਲਈ ਟੀਮ ਪੀ.ਏ.ਸੀ. ਸਤਲੁਜ ਤੇ ਮੱਤੇਵਾੜਾ ਵਲੋਂ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਵਾਤਾਵਰਨ ਪ੍ਰੇਮੀ ਸੰਸਥਾਵਾਂ ਨੇ ਪੰਜਾਬ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX