ਤਾਜਾ ਖ਼ਬਰਾਂ


ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  9 minutes ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਲਟੋਹਾ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਹੋਈ ਭੁੱਲ ਬਖ਼ਸ਼ਾਉਣ ਦੀ ਮੰਗ
. . .  2 minutes ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ: ਵਿਰਸਾ ਸਿੰਘ ਵਲਟੋਹਾ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਂਅ ਪੱਤਰ ਲਿਖ ਕੇ ਆਪਣੇ ਵਲੋਂ 2004 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ...
ਮਹਾਰਾਸ਼ਟਰ ਦੇ ਘਾਟਕੋਪਰ 'ਚ ਲੈਂਡਸਲਾਈਡ, ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
. . .  49 minutes ago
ਮੁੰਬਈ, 5 ਜੁਲਾਈ-ਮਹਾਰਾਸ਼ਟਰ 'ਚ ਭਾਰੀ ਮੀਂਹ ਦੌਰਾਨ ਮੁੰਬਈ ਦੇ ਘਾਟਕੋਪਰ ਪੰਚਸ਼ੀਲ ਨਗਰ 'ਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
. . .  53 minutes ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ...
ਕਰਨਾਟਕ: ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 5 ਜੁਲਾਈ-ਕਰਨਾਟਕ 'ਚ ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  about 3 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  about 3 hours ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਸੰਪਾਦਕੀ

ਚੀਨ ਦੇ ਖ਼ਿਲਾਫ਼ ਮੁਹਾਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੋ ਦਿਨਾ ਜਾਪਾਨ ਦੌਰਾ ਕਈ ਪੱਖਾਂ ਤੋਂ ਬੇਹੱਦ ਮਹੱਤਵਪੂਰਨ ਰਿਹਾ ਹੈ। ਜਿਥੋਂ ਤੱਕ ਜਾਪਾਨ ਦਾ ਸੰਬੰਧ ਹੈ, ਇਹ ਭਾਰਤ ਦੇ ਕੁਝ ਨੇੜਲੇ ਅਤੇ ਸਹਿਯੋਗੀ ਮੁਲਕਾਂ 'ਚੋਂ ਇਕ ਰਿਹਾ ਹੈ। ਜਾਪਾਨ ਦਾ ਖੇਤਰਫਲ ਪੌਣੇ 4 ਲੱਖ ਕਿਲੋਮੀਟਰ ਹੈ। ਅਨੁਪਾਤਕ ਤੌਰ 'ਤੇ ਇਹ ਛੋਟਾ ਮੁਲਕ ਹੈ ਪਰ ਇਸ ਦੀਆਂ ਪ੍ਰਾਪਤੀਆਂ ਵੱਡੀਆਂ ਮੰਨੀਆਂ ਜਾਂਦੀਆਂ ਰਹੀਆਂ ਹਨ। ਦੂਸਰੇ ਸੰਸਾਰ ਯੁੱਧ ਸਮੇਂ ਵੀ ਜਾਪਾਨ ਇਕ ਵੱਡੀ ਸ਼ਕਤੀ ਵਜੋਂ ਉੱਭਰਿਆ ਸੀ। ਜਰਮਨੀ, ਜਾਪਾਨ ਅਤੇ ਇਟਲੀ ਨੇ ਯੂਰਪ ਦੇ ਬਹੁਤ ਸਾਰੇ ਮੁਲਕਾਂ ਅਤੇ ਫਿਰ ਅਮਰੀਕਾ ਨੂੰ ਵੱਡੀ ਟੱਕਰ ਦਿੱਤੀ ਸੀ। ਹੀਰੋਸ਼ੀਮਾ ਤੇ ਨਾਗਾਸਾਕੀ 'ਤੇ ਅਮਰੀਕਾ ਵਲੋਂ ਐਟਮ ਬੰਬ ਸੁੱਟੇ ਜਾਣ ਤੋਂ ਬਾਅਦ ਹੀ ਇਸ ਨੇ ਹਾਰ ਕਬੂਲੀ ਸੀ ਪਰ ਇਸ ਜੰਗ ਦੀ ਤਬਾਹੀ ਤੋਂ ਬਾਅਦ ਜਿਸ ਤੇਜ਼ੀ ਨਾਲ ਜਾਪਾਨ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ, ਉਹ ਹੈਰਾਨੀਜਨਕ ਹੈ। ਅੱਜ ਜਾਪਾਨ ਹਰ ਪੱਖ ਤੋਂ ਦੁਨੀਆ ਦੇ ਕੁਝ ਇਕ ਵੱਡੇ ਮੁਲਕਾਂ ਵਿਚ ਸ਼ੁਮਾਰ ਹੈ। ਭਾਰਤ ਨਾਲ ਇਸ ਦੇ ਰਿਸ਼ਤੇ ਲੰਮੇ ਸਮੇਂ ਤੋਂ ਸੁਖਾਵੇਂ ਬਣੇ ਰਹੇ ਹਨ। ਭਾਰਤ ਵਿਚ ਉਪਜਿਆ ਬੁੱਧ ਧਰਮ ਚੀਨ ਰਾਹੀਂ ਜਾਪਾਨ ਵਿਚ ਗਿਆ ਸੀ। ਅੱਜ ਇਹ ਧਰਮ ਉਥੋਂ ਦਾ ਸਭ ਤੋਂ ਵੱਡਾ ਧਰਮ ਹੈ। ਜਾਪਾਨ ਨੇ ਹਮੇਸ਼ਾ ਹੀ ਮੁਢਲੀਆਂ ਸਹੂਲਤਾਂ ਅਤੇ ਲੋੜਾਂ ਦੇ ਖੇਤਰ ਵਿਚ ਭਾਰਤ ਦੀ ਵੱਡੀ ਮਦਦ ਕੀਤੀ ਹੈ ਅਤੇ ਹਰ ਔਖੀ ਘੜੀ ਸਮੇਂ ਇਹ ਭਾਰਤ ਨਾਲ ਖੜ੍ਹਾ ਰਿਹਾ ਹੈ। ਅਜੋਕੇ ਸਮਿਆਂ ਵਿਚ ਚੀਨ ਇਕ ਮਹਾਂਸ਼ਕਤੀ ਵਜੋਂ ਉੱਭਰ ਰਿਹਾ ਹੈ ਅਤੇ ਉਸ ਨੇ ਦੱਖਣੀ ਚੀਨ ਸਾਗਰ ਅਤੇ ਪੂਰਬੀ ਚੀਨ ਸਾਗਰ 'ਤੇ ਆਪਣਾ ਪੂਰਾ ਅਧਿਕਾਰ ਜਮਾਉਣਾ ਸ਼ੁਰੂ ਕਰ ਦਿੱਤਾ ਹੈ, ਪਰ ਜਾਪਾਨ ਸਮੇਤ ਉਸ ਦੇ ਗੁਆਂਢੀ ਦੇਸ਼ ਇਨ੍ਹਾਂ ਸਾਗਰਾਂ 'ਤੇ ਅੰਤਰਰਾਸ਼ਟਰੀ ਸਮੁੰਦਰੀ ਕਾਨੂੰਨਾਂ ਅਨੁਸਾਰ ਆਪੋ-ਆਪਣਾ ਹੱਕ ਸਮਝਦੇ ਹਨ। ਇਨ੍ਹਾਂ ਵਿਚ ਤਾਈਵਾਨ, ਫਿਲਪੀਨਜ਼, ਬਰੂਨੇਈ, ਮਲੇਸ਼ੀਆ ਅਤੇ ਵੀਅਤਨਾਮ ਆਦਿ ਦੇਸ਼ ਸ਼ਾਮਿਲ ਹਨ। ਹੁਣ ਜਾਪਾਨ ਵਿਚ ਅਮਰੀਕਾ ਦੀ ਪਹਿਲਕਦਮੀ ਨਾਲ 'ਇੰਡੋ-ਪੈਸੀਫਿਕ ਇਕਨਾਮਿਕ ਫਰੇਮਵਰਕ' ਦੀ ਸਥਾਪਨਾ ਦੇ ਐਲਾਨ ਨਾਲ ਇਸ ਖੇਤਰ ਦੀ ਮਹੱਤਤਾ ਹੋਰ ਵੀ ਵਧ ਗਈ ਹੈ। ਇਸ ਸੰਗਠਨ ਵਿਚ 12 ਦੇਸ਼ ਅਜਿਹੇ ਹਨ ਜਿਹੜੇ ਹਰ ਤਰ੍ਹਾਂ ਦੇ ਆਪਸੀ ਸਹਿਯੋਗ ਨਾਲ ਭਵਿੱਖ ਵਿਚ ਇਕੱਠੇ ਹੋ ਕੇ ਚੱਲਣ ਲਈ ਤਿਆਰ ਹਨ। ਇਨ੍ਹਾਂ ਵਿਚ ਆਸਟ੍ਰੇਲੀਆ, ਬਰੂਨੇਈ, ਭਾਰਤ, ਇੰਡੋਨੇਸ਼ੀਆ, ਜਾਪਾਨ, ਦੱਖਣੀ ਕੋਰੀਆ, ਮਲੇਸ਼ੀਆ, ਨਿਊਜ਼ੀਲੈਂਡ, ਫਿਲਪੀਨਜ਼, ਥਾਈਲੈਂਡ, ਸਿੰਗਾਪੁਰ ਤੇ ਵੀਅਤਨਾਮ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ ਜਾਪਾਨ ਵਿਚ ਕਵਾਡ ਸਮੂਹ 'ਚ ਸ਼ਾਮਿਲ ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਵੀ ਬੈਠਕ ਕੀਤੀ ਹੈ, ਜਿਨ੍ਹਾਂ ਵਿਚ ਅਮਰੀਕਾ, ਆਸਟ੍ਰੇਲੀਆ, ਜਾਪਾਨ ਅਤੇ ਭਾਰਤ ਸ਼ਾਮਿਲ ਹਨ।
ਹਿੰਦ ਪ੍ਰਸ਼ਾਂਤ ਖੇਤਰ ਜਿਸ ਨੂੰ ਇੰਡੋ-ਪੈਸੀਫਿਕ ਖਿੱਤਾ ਵੀ ਕਿਹਾ ਜਾਂਦਾ ਹੈ, ਦੇ ਘੇਰੇ ਵਿਚ ਹਿੰਦ ਮਹਾਂਸਾਗਰ ਅਤੇ ਪ੍ਰਸ਼ਾਂਤ ਮਹਾਂਸਾਗਰ ਨਾਲ ਲਗਦਾ ਪੂਰਾ ਖੇਤਰ ਸ਼ਾਮਿਲ ਹੈ, ਜਿਸ ਨੂੰ ਹਿੰਦ ਪ੍ਰਸ਼ਾਂਤ ਖੇਤਰ ਹੀ ਕਿਹਾ ਜਾਂਦਾ ਹੈ। ਕਵਾਡ ਦੇਸ਼ਾਂ ਦੀ ਇਸ ਮੁਲਾਕਾਤ ਵਿਚ ਚਾਹੇ ਹੋਰ ਏਜੰਡੇ ਵੀ ਸ਼ਾਮਿਲ ਹਨ ਪਰ ਇਸ ਦਾ ਮੁੱਖ ਮੰਤਵ ਚੀਨ ਦੀ ਇਸ ਖਿੱਤੇ ਵਿਚ ਵਧਦੀ ਹੋਈ ਦਖ਼ਲਅੰਦਾਜ਼ੀ ਨੂੰ ਰੋਕਣਾ ਹੈ। ਚੀਨ ਨੇ ਜਿਥੇ ਇਸ ਖੇਤਰ ਦੇ ਵੱਡੇ ਸਮੁੰਦਰੀ ਹਿੱਸੇ 'ਤੇ ਆਪਣਾ ਹੱਕ ਜਮਾਉਣਾ ਸ਼ੁਰੂ ਕਰ ਦਿੱਤਾ ਹੈ, ਉਥੇ ਇਹ ਸਾਰੇ ਹੀ ਗੁਆਂਢੀ ਦੇਸ਼ਾਂ ਲਈ ਇਕ ਵੱਡਾ ਖ਼ਤਰਾ ਬਣਿਆ ਨਜ਼ਰ ਆਉਂਦਾ ਹੈ, ਕਿਉਂਕਿ ਇਸ ਨੇ ਦੱਖਣੀ ਚੀਨ ਸਾਗਰ ਵਿਚ ਕੁਝ ਅਜਿਹੇ ਟਾਪੂ ਆਪ ਤਿਆਰ ਕਰ ਲਏ ਹਨ, ਜਿਨ੍ਹਾਂ 'ਤੇ ਇਸ ਨੇ ਆਪਣੇ ਫ਼ੌਜੀ ਪਹਿਰੇ ਬਿਠਾ ਦਿੱਤੇ ਹਨ। ਚਾਰ ਮੈਂਬਰੀ ਕਵਾਡ ਦੇਸ਼ਾਂ ਦੇ ਸੰਗਠਨ ਨੇ ਇਸ ਗੱਲ ਦੀ ਸਖ਼ਤ ਆਲੋਚਨਾ ਕੀਤੀ ਹੈ ਕਿ ਚੀਨ ਆਪਣੇ ਤੌਰ 'ਤੇ ਇਸ ਖੇਤਰ 'ਤੇ ਆਪਣਾ ਅਧਿਕਾਰ ਜਮਾ ਰਿਹਾ ਹੈ ਅਤੇ ਦੂਸਰੇ ਦੇਸ਼ਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰਨ ਦੇ ਨਾਲ-ਨਾਲ ਸਮੁੰਦਰ ਰਾਹੀਂ ਕੌਮਾਂਤਰੀ ਵਪਾਰ ਵਿਚ ਵੀ ਅੜਚਨਾਂ ਡਾਹ ਰਿਹਾ ਹੈ। ਇਸੇ ਲਈ ਭਾਰਤ ਸਮੇਤ ਅੱਜ ਦਰਜਨਾਂ ਦੇਸ਼ ਇਸ ਦੇ ਖ਼ਿਲਾਫ਼ ਉੱਠ ਖੜ੍ਹੇ ਹੋਏ ਹਨ। ਜੇਕਰ ਚੀਨ ਆਪਣੇ ਇਰਾਦਿਆਂ ਤੋਂ ਨਹੀਂ ਟਲਦਾ ਤਾਂ ਕਵਾਡ ਦੇਸ਼ਾਂ ਨਾਲ ਮਿਲ ਕੇ ਚੀਨ ਦੇ ਹੋਰ ਦਰਜਨਾਂ ਗੁਆਂਢੀ ਦੇਸ਼ ਸਾਂਝੇ ਰੂਪ ਵਿਚ ਉਸ ਨੂੰ ਚੁਣੌਤੀ ਦੇ ਸਕਦੇ ਹਨ ਅਤੇ ਚੀਨ ਦੀਆਂ ਵਿਸਥਾਰਵਾਦੀ ਨੀਤੀਆਂ ਨੂੰ ਰੋਕਣ ਲਈ ਪ੍ਰਭਾਵੀ ਕਦਮ ਉਠਾ ਸਕਦੇ ਹਨ।

-ਬਰਜਿੰਦਰ ਸਿੰਘ ਹਮਦਰਦ

ਪਿੰਡਾਂ ਵਿਚ ਵਸਦੇ ਲੋਕਾਂ 'ਤੇ ਪੈ ਰਹੀ ਹੈ ਮਹਿੰਗਾਈ ਦੀ ਵਧੇਰੇ ਮਾਰ

ਇਕ ਪਾਸੇ ਲੋਕਾਂ ਦੀ ਸੁੰਗੜਦੀ ਜਾ ਰਹੀ ਆਮਦਨ ਤੇ ਦੂਜੇ ਪਾਸੇ ਮਹਿੰਗਾਈ ਦੀ ਅੱਤ, ਲੋਕ ਆਖਿਰ ਜਾਣ ਕਿੱਥੇ? ਮਹਿੰਗਾਈ ਨੇ ਹੁਣੇ ਹੁਣੇ ਅਪ੍ਰੈਲ ਵਿਚ ਅੱਠਾਂ ਵਰ੍ਹਿਆਂ ਦੀ ਸਭ ਤੋਂ ਉੱਚੀ ਛਾਲ ਮਾਰੀ ਹੈ ਜੋ ਕਿ 8.38 ਫ਼ੀਸਦੀ ਦਰਜ ਕੀਤੀ ਗਈ ਹੈ। ਇਥੇ ਹੀ ਬੱਸ ਨਹੀਂ, ਇਹ ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਨੌਜਵਾਨਾਂ ਦਾ ਸੁਆਗਤ ਕਰਨ ਵਾਲਾ ਦੇਸ਼ ਹੈ ਕੈਨੇਡਾ

ਵਿਦੇਸ਼ਾਂ ਵਿਚ ਪੜ੍ਹਨਾ ਇਕ ਜੀਵਨ ਬਦਲਣ ਵਾਲਾ ਤਜਰਬਾ ਹੈ ਜੋ ਵਿਸ਼ਵ ਪੱਧਰ 'ਤੇ ਮੌਕਿਆਂ ਦੇ ਦਰਵਾਜ਼ੇ ਖੋਲ੍ਹਦਾ ਹੈ। ਇਸ ਦੇ ਨਾਲ ਹੀ ਇਹ ਦੇਸ਼ ਵੱਖ-ਵੱਖ ਸਥਾਨਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਇਸ ਸਮੇਂ ਵਿਚ ਅੱਗੇ ਵਧਣ ਅਤੇ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ...

ਪੂਰੀ ਖ਼ਬਰ »

ਕਾਨੂੰਨਾਂ ਤੇ ਅਦਾਲਤਾਂ ਰਾਹੀਂ ਅੱਗੇ ਵਧਦਾ ਹਿੰਦੂਤਵ (2)

(ਕੱਲ੍ਹ ਤੋਂ ਅੱਗੇ) ਇਹੀ ਕਾਰਨ ਹੈ ਕਿ ਅੰਬੇਡਕਰ ਦੇ ਨਵ-ਬੋਧੀ ਪੈਰੋਕਾਰਾਂ ਨੇ ਧਰਮ-ਪਰਿਵਰਤਨ ਤੋਂ ਬਾਅਦ ਹਿੰਦੂ ਹੋਣ ਦੀ ਕਾਨੂੰਨ ਸ਼੍ਰੇਣੀ 'ਤੇ ਕਦੇ ਕੋਈ ਵੀ ਇਤਰਾਜ਼ ਨਹੀਂ ਕੀਤਾ। ਇਸ ਦੇ ਪਿੱਛੇ ਦੀ ਸਿਆਸਤ ਨੂੰ ਵੀ ਸਮਝਣ ਦੀ ਜ਼ਰੂਰਤ ਹੈ। ਨਵ-ਬੋਧੀਆਂ ਨੂੰ ਅੱਸੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX