ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554

ਪਹਿਲਾ ਸਫ਼ਾ

ਅਮਰੀਕਾ ਦੇ ਸਕੂਲ 'ਚ ਗੋਲੀਬਾਰੀ 19 ਬੱਚਿਆਂ ਸਮੇਤ 21 ਮੌਤਾਂ

18 ਸਾਲਾ ਗੋਰਾ ਹਮਲਾਵਰ ਮਾਰ ਮੁਕਾਇਆ
ਸਿਆਟਲ/ਸੈਕਰਾਮੈਂਟੋ, 25 ਮਈ (ਹਰਮਨਪ੍ਰੀਤ ਸਿੰਘ, ਹੁਸਨ ਲੜੋਆ ਬੰਗਾ)-ਅਮਰੀਕਾ ਦੇ ਇਤਿਹਾਸ 'ਚ ਅੱਜ ਦਾ ਦਿਨ ਬਹੁਤ ਹੀ ਦੁੱਖਦਾਈ ਰਿਹਾ | ਟੈਕਸਾਸ ਸੂਬੇ ਦੇ ਉਵਾਲਡੇ ਸ਼ਹਿਰ ਦੇ ਰੋਬ ਐਲੀਮੈਂਟਰੀ ਸਕੂਲ 'ਚ 18 ਸਾਲਾ ਗੋਰੇ ਬੰਦੂਕਧਾਰੀ ਨੌਜਵਾਨ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ 19 ਬੱਚਿਆਂ ਸਮੇਤ 21 ਜਣਿਆਂ ਦੀ ਹੱਤਿਆ ਕਰ ਦਿੱਤੀ | ਇਸ ਸੰਬੰਧੀ ਟੈਕਸਾਸ ਸੂਬੇ ਦੇ ਗਵਰਨਰ ਗ੍ਰੇਗ ਐਬਟ ਨੇ ਦੱਸਿਆ ਕਿ ਹਮਲਾਵਰ ਸਲਵਾਡੋਰ ਰਾਮੋਸ ਨੇ ਘਰੋਂ ਚੱਲਣ ਤੋਂ ਪਹਿਲਾਂ ਆਪਣੀ ਦਾਦੀ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਤੇ ਫਿਰ ਸਕੂਲ ਪਹੁੰਚ ਕੇ ਦੋ ਆਟੋਮੈਟਿਕ ਰਫਲਾਂ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਕੇ 19 ਬੱਚਿਆਂ, ਜਿਨ੍ਹਾਂ ਦੀ ਉਮਰ 7-10 ਸਾਲ ਸੀ, ਦੀ ਹੱਤਿਆ ਕਰ ਦਿੱਤੀ | ਇਸ ਹਮਲੇ 'ਚ ਇਕ ਅਧਿਆਪਕਾ ਈਵਾ ਮਿਰਲੇਸ ਤੇ ਇਕ ਹੋਰ ਵਿਅਕਤੀ ਵੀ ਮਾਰਿਆ ਗਿਆ ਹੈ | ਇਸ ਤੋਂ ਇਲਾਵਾ ਹਮਲਾਵਰ ਵਲੋਂ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਬਿਨਾਂ ਦੇਰ ਕੀਤੇ ਇਸ ਗੋਰੇ ਬੰਦੂਕਧਾਰੀ ਨੂੰ ਗੋਲੀ ਮਾਰ ਕੇ ਮੌਕੇ 'ਤੇ ਹੀ ਮਾਰ ਦਿੱਤਾ | ਪੁਲਿਸ ਅਧਿਕਾਰੀ ਵੀ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ ਹੈ | ਉਵਾਲਡੇ ਦੇ ਪੁਲਿਸ ਮੁਖੀ ਪੀਟ ਅਰੇਡੋਡੋ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਕਾਤਲ ਰਾਮੋਸ ਨੇ ਇਕੱਲੇ ਨੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਰਾਮੋਸ ਦੇ ਉਵਾਲਡੇ ਹਾਈ ਸਕੂਲ ਦੇ ਮੌਜੂਦਾ ਜਾਂ ਸਾਬਕਾ ਵਿਦਿਆਰਥੀ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਘਟਨਾ ਸਥਾਨ 'ਤੇ ਪਹੁੰਚੇ ਪੁਲਿਸ ਅਧਿਕਾਰੀ ਦੀ ਵੀ ਸ਼ਲਾਘਾ ਕੀਤੀ, ਜਿਸ ਨੇ ਬਗ਼ੈਰ ਦੇਰੀ ਕੀਤੇ ਜਵਾਬੀ ਕਾਰਵਾਈ ਕਰਕੇ ਦੋਸ਼ੀ ਨੂੰ ਮਾਰ ਮੁਕਾਇਆ, ਨਹੀਂ ਤਾਂ ਹੋਰ ਜਾਨੀ ਨੁਕਸਾਨ ਹੋ ਸਕਦਾ ਸੀ | ਅੱਜ ਦੀ ਇਸ ਘਟਨਾ ਨੇ ਅਮਰੀਕਾ ਨੂੰ ਹਿਲਾ ਕੇ ਰੱਖ ਦਿੱਤਾ ਹੈ ਤੇ ਸਾਰੇ ਪਾਸੇ ਸੋਗ ਦੀ ਲਹਿਰ ਹੈ |

ਹੁਣ ਕਾਰਵਾਈ ਕਰਨੀ ਪਵੇਗੀ-ਬਾਈਡਨ

ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਅਮਰੀਕਾ ਭਰ ਦੇ ਸਕੂਲਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੋਲੀਬਾਰੀ 'ਚ ਜਾਨ ਗੁਆਉਣ ਵਾਲਿਆਂ ਲਈ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਪ੍ਰਾਥਨਾ ਕਰਨ | ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਆਪਣੇ ਬੱਚੇ ਨੂੰ ਗਵਾਉਣ ਦਾ ਦੁੱਖ ਕੀ ਹੁੰਦਾ ਹੈ | ਇਹ ਤੁਹਾਡੀ ਰੂਹ ਦੇ ਟੁਕੜੇ ਨੂੰ ਤੋੜਨ ਦੇ ਬਰਾਬਰ ਹੈ | ਬਾਈਡਨ ਨੇ ਕਿਹਾ ਕਿ ਸਾਨੂੰ 'ਬੰਦੂਕ ਕਾਨੂੰਨ' ਨੂੰ ਸਖ਼ਤ ਕਰਨਾ ਪਵੇਗਾ ਤੇ ਬੰਦੂਕ ਲਾਬੀ, ਜੋ ਇਸ ਨੂੰ ਬੰਦ ਨਹੀਂ ਹੋਣ ਦੇਣਾ ਚਾਹੁੰਦੀ, ਖਿਲਾਫ਼ ਵੀ ਖੜ੍ਹਨਾ ਹੋਵੇਗਾ | ਇਸ ਬੇਹੱਦ ਦੁੱਖਦਾਈ ਘਟਨਾ ਤੋਂ ਬਾਅਦ ਅਮਰੀਕਾ ਦੇ ਝੰਡੇ ਅੱਧੇ ਝੁਕਾ ਦਿੱਤੇ ਗਏ ਹਨ | ਇਸੇ ਦੌਰਾਨ ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਬੰਦੂਕ ਸੱਭਿਆਚਾਰ ਨੂੰ ਤੁਰੰਤ ਸਖ਼ਤ ਕਾਨੂੰਨ ਬਣਾ ਕੇ ਕਾਬੂ ਕਰੀਏ |

ਯਾਸਿਨ ਮਲਿਕ ਨੂੰ 2 ਮਾਮਲਿਆਂ 'ਚ ਉਮਰ ਕੈਦ

• ਹੋਰ ਮਾਮਲਿਆਂ 'ਚ 10-10 ਸਾਲ ਦੀ ਸਜ਼ਾ ਅਤੇ 10 ਲੱਖ ਦਾ ਜੁਰਮਾਨਾ • ਸ੍ਰੀਨਗਰ 'ਚ ਜ਼ਬਰਦਸਤ ਪ੍ਰਦਰਸ਼ਨ, ਝੜਪਾਂ
ਨਵੀਂ ਦਿੱਲੀ, 25 ਮਈ (ਉਪਮਾ ਡਾਗਾ ਪਾਰਥ)-ਕਸ਼ਮੀਰੀ ਵੱਖਵਾਦੀ ਯਾਸਿਨ ਮਲਿਕ ਨੂੰ ਅੱਤਵਾਦੀ ਗਤੀਵਿਧੀਆਂ ਲਈ ਰਕਮ ਦਾ ਬੰਦੋਬਸਤ ਕਰਨ ਦੇ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਅਦਾਲਤ 'ਚ ਰਾਸ਼ਟਰੀ ਪੜਤਾਲੀਆ ਏਜੰਸੀ (ਐਨ. ਆਈ. ਏ.) ਵਲੋਂ ਮਲਿਕ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ ਸੀ, ਜਦਕਿ ਯਾਸਿਨ ਮਲਿਕ ਵਲੋਂ ਪੇਸ਼ ਹੋਏ ਐਮਿਕਸ ਕਿਉਰੀ ਅਦਾਲਤ ਵਲੋਂ ਮੁਹੱਈਆ ਕਰਵਾਏ ਗਏ ਵਕੀਲ ਨੇ ਉਮਰ ਕੈਦ ਦੀ ਸਜ਼ਾ ਦੀ ਮੰਗ ਕੀਤੀ ਸੀ | ਪਟਿਆਲਾ ਹਾਊਸ ਕੋਰਟ ਵਲੋਂ ਫ਼ੈਸਲੇ ਮੁਤਾਬਿਕ ਯਾਸਿਨ ਮਲਿਕ ਨੂੰ ਵੱਖ-ਵੱਖ ਮਾਮਲਿਆਂ 'ਚ ਦਿੱਤੀ ਸਜ਼ਾ ਮੁਤਾਬਿਕ 2 ਮਾਮਲਿਆਂ 'ਚ ਉਮਰ ਕੈਦ ਅਤੇ 5 ਮਾਮਲਿਆਂ 'ਚ 10-10 ਸਾਲ ਦੀ ਸਜ਼ਾ ਅਤੇ 2 ਮਾਮਲਿਆਂ 'ਚ 5-5 ਸਾਲ ਦੀ ਸਜ਼ਾ ਦਿੱਤੀ ਗਈ ਹੈ | ਅਦਾਲਤੀ ਹੁਕਮ ਮੁਤਾਬਿਕ ਇਹ ਸਾਰੀਆਂ ਸਜ਼ਾਵਾਂ ਨਾਲੋ-ਨਾਲ ਹੀ ਚੱਲਣਗੀਆਂ | ਇਸ ਤੋਂ ਇਲਾਵਾ ਉਸ 'ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ | ਇਸ ਤੋਂ ਪਹਿਲਾਂ ਪਟਿਆਲਾ ਹਾਊਸ ਕੋਰਟ ਨੇ ਐਨ. ਆਈ. ਏ. ਅਧਿਕਾਰੀਆਂ ਨੂੰ ਯਾਸਿਨ ਮਲਿਕ ਦੇ ਵਿੱਤੀ ਹਾਲਾਤ ਦੀ ਸਮੀਖਿਆ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ ਤਾਂ ਜੋ ਜੁਰਮਾਨੇ ਦੀ ਰਕਮ ਨਿਸਚਿਤ ਕੀਤਾ ਜਾ ਸਕੇ |
ਛਾਉਣੀ 'ਚ ਬਦਲੀ ਪਟਿਆਲਾ ਹਾਊਸ ਕੋਰਟ
ਯਾਸਿਨ ਮਲਿਕ ਦੀ ਸਜ਼ਾ ਸੁਣਾਉਣ ਤੋਂ ਪਹਿਲਾਂ ਪੁਲਿਸ ਵਲੋਂ ਅਦਾਲਤ ਦੇ ਬਾਹਰ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ | ਤਿਹਾੜ ਜੇਲ੍ਹ ਤੋਂ ਅਦਾਲਤ ਤੱਕ ਲਜਾਂਦੇ ਸਮੇਂ ਚਾਰੋਂ ਗੇਟ ਬੰਦ ਕਰਵਾ ਦਿੱਤੇ ਗਏ | ਸਜ਼ਾ ਦੇ ਐਲਾਨ ਤੋਂ ਪਹਿਲਾਂ ਸਿਰਫ਼ ਵਕੀਲਾਂ ਅਤੇ ਦਿੱਲੀ ਦੇ ਡੀ. ਸੀ. ਪੀ. ਨੂੰ ਹੀ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਗਈ | ਯਾਸਿਨ ਦੇ ਅਦਾਲਤ 'ਚ ਦਾਖ਼ਲ ਹੋਣ ਤੋਂ ਪਹਿਲਾਂ ਵੀ ਉੱਥੋਂ ਦੀ ਡਾਗ ਸਕਵਾਡ ਤੋਂ ਤਲਾਸ਼ੀ ਲਈ ਗਈ ਅਤੇ ਥਰਮਲ ਸਕਰੀਨਿੰਗ ਵੀ ਕੀਤੀ ਗਈ | ਫ਼ੈਸਲੇ ਤੋਂ ਪਹਿਲਾਂ ਸੁਰੱਖਿਆ ਦੇ ਅਜਿਹੇ ਇੰਤਜ਼ਾਮ ਸ੍ਰੀਨਗਰ 'ਚ ਯਾਸਿਨ ਦੇ ਘਰ ਦੇ ਬਾਹਰ ਵੀ ਕੀਤੇ ਗਏ | ਹਾਲਾਂਕਿ ਇੰਤਜ਼ਾਮਾਂ ਦੇ ਬਾਵਜੂਦ ਉਸ ਦੇ ਸਮਰਥਕਾਂ ਨੇ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਕੀਤੀ | ਜਿਸ ਦੇ ਜਵਾਬ 'ਚ ਸੁਰੱਖਿਆ ਬਲਾਂ ਨੂੰ ਹੰਝੂ ਗੈਸ ਦੇ ਗੋਲੇ ਛੱਡਣੇ ਪਏ | ਜਾਣਕਾਰੀ ਮੁਤਾਬਿਕ ਸ੍ਰੀਨਗਰ ਦੇ ਕਈ ਬਾਜ਼ਾਰ ਬੰਦ ਕਰ ਦਿੱਤੇ ਗਏ ਅਤੇ ਵਾਦੀ ਅਤੇ ਆਸ-ਪਾਸ ਦੇ ਇਲਾਕਿਆਂ 'ਚ ਮੋਬਾਈਲ ਅਤੇ ਇੰਟਰਨੈੱਟ ਸੇਵਾ 'ਤੇ ਪਾਬੰਦੀ ਲਗਾ ਦਿੱਤੀ ਗਈ |
ਫ਼ੈਸਲਾ ਸੁਣਾਉਣ 'ਚ ਅਦਾਲਤ ਨੇ ਲਿਆ 3 ਘੰਟੇ ਦਾ ਸਮਾਂ
ਯਾਸਿਨ ਮਲਿਕ ਦੀ ਸਜ਼ਾ 'ਤੇ ਬੁੱਧਵਾਰ ਨੂੰ ਹੋਈ ਬਹਿਸ ਤੋਂ ਪਹਿਲਾਂ 19 ਮਈ ਨੂੰ ਹੋਈ ਸੁਣਵਾਈ 'ਚ ਯਾਸਿਨ ਆਪਣੇ ਗੁਨਾਹ ਕਬੂਲ ਕਰ ਚੁੱਕਾ ਸੀ | ਜਿੱਥੇ ਐਨ. ਆਈ. ਏ. ਵਲੋਂ ਮਾਮਲੇ 'ਚ ਯਾਸਿਨ ਲਈ ਵੱਧ ਤੋਂ ਵੱਧ ਸਜ਼ਾ ਭਾਵ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਸੀ, ਉੱਥੇ ਬਚਾਅ ਧਿਰ ਵਲੋਂ ਘੱਟ ਤੋਂ ਘੱਟ ਸਜ਼ਾ ਭਾਵ ਉਮਰ ਕੈਦ ਦੀ ਮੰਗ ਕੀਤੀ ਜਾ ਰਹੀ ਸੀ | ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਵੇਖਦਿਆਂ ਅਦਾਲਤ ਵਲੋਂ ਫ਼ੈਸਲਾ ਸੁਣਾਉਣ 'ਚ ਚੋਖਾ ਸਮਾਂ ਲਿਆ ਗਿਆ | ਸਜ਼ਾ 'ਤੇ ਕੀਤੀ ਬਹਿਸ ਤੋਂ ਬਾਅਦ ਅਦਾਲਤ ਨੇ ਪਹਿਲਾਂ ਦੁਪਹਿਰ ਸਾਢੇ ਤਿੰਨ ਵਜੇ ਸਜ਼ਾ ਸੁਣਾਉਣ ਦਾ ਸਮਾਂ ਦਿੱਤਾ ਸੀ | ਹਾਲਾਂਕਿ ਕਿ ਤਿੰਨ ਘੰਟੇ ਦੀ ਲੰਬੀ ਉਡੀਕ ਤੋਂ ਬਾਅਦ ਸ਼ਾਮ ਸਾਢੇ 6 ਵਜੇ ਤੋਂ ਬਾਅਦ ਫ਼ੈਸਲਾ ਸੁਣਾਇਆ ਗਿਆ | 19 ਮਈ ਨੂੰ ਐਨ. ਆਈ. ਏ. ਦੇ ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਵਲੋਂ ਸਬੂਤਾਂ ਦੇ ਆਧਾਰ 'ਤੇ ਯਾਸਿਨ ਮਲਿਕ ਨੂੰ ਬਾਕੀ ਦੋਸ਼ੀਆਂ ਨਾਲ ਸੰਪਰਕ ਅਤੇ ਪਾਕਿਸਤਾਨੀ ਫੰਡਿੰਗ ਸਾਬਤ ਹੋਣ 'ਤੇ ਦੋਸ਼ੀ ਕਰਾਰ ਦਿੱਤਾ ਗਿਆ ਸੀ | ਦੋਸ਼ੀ ਕਰਾਰ ਹੋਣ ਤੋਂ ਬਾਅਦ ਮਲਿਕ ਨੇ ਕਿਹਾ ਕਿ ਉਹ ਖ਼ੁਦ 'ਤੇ ਲੱਗੇ ਦੋਸ਼ਾਂ ਨੂੰ ਚੁਣੌਤੀ ਨਹੀਂ ਦੇਣਾ ਚਾਹੁੰਦਾ ਨਾ ਹੀ ਉਸ ਨੇ ਆਪਣੇ ਲਈ ਕੋਈ ਵਕੀਲ ਮੁਕਰਰ ਕੀਤਾ ਸੀ | ਮਲਿਕ 'ਤੇ ਯੂ. ਏ. ਪੀ. ਏ. ਦੀ ਧਾਰਾ 16 (ਅੱਤਵਾਦੀ ਗਤੀਵਿਧੀਆਂ) 17 (ਅੱਤਵਾਦੀ ਗਤੀਵਿਧੀਆਂ) ਲਈ ਰਕਮ ਇਕੱਠੀ ਕਰਨ, 18 (ਅੱਤਵਾਦੀ ਗਤੀਵਿਧੀਆਂ) ਦੀ ਸਾਜਿਸ਼ ਰਚਣ, 20 (ਅੱਤਵਾਦੀ ਧੜੇ ਦਾ ਮੈਂਬਰ ਹੋਣ) ਅਤੇ ਤਾਜ਼ੀਰਾਤੇ ਹਿੰਦ ਦੀ ਧਾਰਾ 120 ਬੀ (ਅਪਰਾਧਿਕ ਸਾਜਿਸ਼) ਅਤੇ 124 (ਏ) ਦੇਸ਼ ਧ੍ਰੋਹ ਤਹਿਤ ਇਲਜ਼ਾਮ ਲਗਾਏ ਗਏ ਹਨ | ਯਾਸਿਨ ਮਲਿਕ 2019 ਤੋਂ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਹੈ |
ਮਲਿਕ ਨੇ ਦਲੀਲਾਂ 'ਚ ਕੀਤਾ ਮਹਾਤਮਾ ਗਾਂਧੀ ਦਾ ਜ਼ਿਕਰ
ਸੁਣਵਾਈ ਦੌਰਾਨ ਯਾਸਿਨ ਮਲਿਕ ਨੇ ਦਲੀਲ ਦਿੰਦਿਆਂ ਮਹਾਤਮਾ ਗਾਂਧੀ ਦਾ ਜ਼ਿਕਰ ਕਰਦਿਆਂ ਕਿਹਾ ਕਿ 1994 'ਚ ਹਥਿਆਰ ਛੱਡਣ ਤੋਂ ਬਾਅਦ ਉਹ ਮਹਾਤਮਾ ਗਾਂਧੀ ਦੇ ਸਿਧਾਂਤਾਂ 'ਤੇ ਚੱਲ ਰਿਹਾ ਹੈ | ਉਸ ਨੇ ਕਿਹਾ ਕਿ ਉਹ ਉਸ ਸਮੇਂ ਤੋਂ ਕਸ਼ਮੀਰ ਅਹਿੰਸਕ ਸਿਆਸਤ ਕਰ ਰਿਹਾ ਹੈ | ਮਲਿਕ ਨੇ ਇਹ ਵੀ ਕਿਹਾ ਕਿ ਜੇਕਰ ਉਹ ਇਕ ਦੋਸ਼ੀ ਹੈ ਤਾਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨੇ ਉਸ ਨੂੰ ਪਾਸਪੋਰਟ ਕਿਉਂ ਜਾਰੀ ਕੀਤਾ | ਯਾਸਿਨ ਮਲਿਕ ਨੇੇ ਚੁਣੌਤੀ ਦਿੰਦਿਆਂ ਇਹ ਵੀ ਕਿਹਾ ਕਿ ਜੇਕਰ ਖੁਫ਼ੀਆ ਏਜੰਸੀਆਂ ਇਹ ਸਾਬਤ ਕਰ ਦੇਣ ਕਿ ਪਿਛਲੇ 28 ਸਾਲ ਤੋਂ ਉਹ ਕਿਸੇ ਅੱਤਵਾਦੀ ਗਤੀਵਿਧੀ ਜਾਂ ਹਿੰਸਾ 'ਚ ਸ਼ਾਮਿਲ ਹੈ ਤਾਂ ਉਹ ਸਿਆਸਤ ਤੋਂ ਰਿਟਾਇਰ ਹੋ ਜਾਣਗੇ | ਉਸ ਨੇ ਇਹ ਵੀ ਕਿਹਾ ਕਿ ਉਹ ਫਾਂਸੀ ਵੀ ਮਨਜ਼ੂਰ ਕਰ ਲਵੇਗਾ ਨਾਲ ਹੀ ਉਸ ਨੇ ਇਹ ਵੀ ਕਿਹਾ ਕਿ ਉਹ 7 ਪ੍ਰਧਾਨ ਮੰਤਰੀਆਂ ਨਾਲ ਕੰਮ ਕਰ ਚੁੱਕਾ ਹੈ |
ਵਾਦੀ 'ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ
ਯਾਸੀਨ ਮਲਿਕ ਨੂੰ ਸਜ਼ਾ ਸੁਣਾਏ ਜਾਣ ਬਾਅਦ ਸਾਵਧਾਨੀ ਵਜੋਂ ਕਸ਼ਮੀਰ 'ਚ ਮੋਬਾਈਲ ਤੇ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ | ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਕਸ਼ਮੀਰ ਵਾਦੀ 'ਚ ਸਭ ਨੈਟਵਰਕ ਸੇਵਾਵਾਂ ਦੇਣ ਵਾਲਿਆਂ ਵਲੋਂ ਮੋਬਾਈਲ ਤੇ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਹਾਲਾਂਕਿ ਕੁਝ ਫਿਕਸਡ ਲਾਈਨਾਂ 'ਤੇ ਫਾਈਬਰ ਤੇ ਬਰਾਡਬੈਂਡ ਸਮੇਤ ਇੰਟਰਨੈਟ ਸੇਵਾਵਾਂ ਜਾਰੀ ਹਨ |

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 23 ਜੂਨ ਨੂੰ -ਨਤੀਜਾ 26 ਨੂੰ

ਨਵੀਂ ਦਿੱਲੀ, 25 ਮਈ (ਏਜੰਸੀ)-ਸੰਗਰੂਰ ਸਮੇਤ ਲੋਕ ਸਭਾ ਦੀਆਂ 3 ਤੇ ਵੱਖ-ਵੱਖ ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ 23 ਜੂਨ ਨੂੰ ਹੋਣਗੀਆਂ | ਇਸ ਸੰਬੰਧੀ ਚੋਣ ਕਮਿਸ਼ਨ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ, ਆਜ਼ਮਗੜ੍ਹ ਤੇ ਰਾਮਪੁਰ (ਉੱਤਰ ਪ੍ਰਦੇਸ਼) ਕ੍ਰਮਵਾਰ ਭਗਵੰਤ ਮਾਨ, ਅਖਿਲੇਸ਼ ਯਾਦਵ ਤੇ ਆਜ਼ਮ ਖਾਨ ਵਲੋਂ ਵਿਧਾਨ ਸਭਾ ਚੋਣਾਂ ਜਿੱਤਣ ਕਾਰਨ ਖਾਲੀ ਹੋ ਗਏ ਹਨ | ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਵਲੋਂ ਵਿਧਾਇਕ ਚੁਣਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਹਨ ਜਦਕਿ ਅਖਿਲੇਸ਼ ਯਾਦਵ ਤੇ ਆਜ਼ਮ ਖਾਨ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਸਮਾਜਵਾਦੀ ਪਾਰਟੀ ਵਲੋਂ ਵਿਧਾਇਕ ਚੁਣੇ ਗਏ ਹਨ | 7 ਵਿਧਾਨ ਸਭਾ ਸੀਟਾਂ 'ਚੋਂ ਇਕ ਸੀਟ ਜਿਥੇ ਜ਼ਿਮਨੀ ਚੋਣ ਹੋਣੀ ਹੈ, ਉਨ੍ਹਾਂ 'ਚ ਦਿੱਲੀ ਦਾ ਰਾਜਿੰਦਰ ਨਗਰ ਹੈ, ਜੋ 'ਆਪ' ਦੇ ਰਾਘਵ ਚੱਢਾ ਵਲੋਂ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਹੈ | ਬਾਕੀ ਵਿਧਾਨ ਸਭਾ ਹਲਕਿਆਂ 'ਚ ਝਾਰਖੰਡ ਦਾ ਮੰਦਰ, ਆਂਧਰਾ ਪ੍ਰਦੇਸ਼ ਦਾ ਆਤਮਾਕੁਰ ਤੇ ਤਿ੍ਪੁਰਾ ਦਾ ਅਗਰਤਲਾ, ਟਾਊਨ ਬੋਰਦੋਵਾਲੀ, ਸੁਰਮਾ ਤੇ ਜੁਬਰਾਜਨਗਰ ਹਨ, ਜਿਥੇ ਜ਼ਿਮਨੀ ਚੋਣ ਹੋਣੀ ਹੈ | ਚੋਣ ਕਮਿਸ਼ਨ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਜ਼ਿਮਨੀ ਚੋਣਾਂ ਦਾ ਨਤੀਜਾ 26 ਜੂਨ ਨੂੰ ਆਵੇਗਾ ਜਦਕਿ ਚੋਣਾਂ ਸੰਬੰਧੀ ਨੋਟੀਫਿਕੇਸ਼ਨ 30 ਮਈ ਨੂੰ ਜਾਰੀ ਹੋਵੇਗਾ |

ਫ਼ੌਜ 'ਚ ਪਹਿਲੀ ਮਹਿਲਾ ਲੜਾਕੂ ਏਵੀਏਟਰ ਬਣੀ ਕੈਪਟਨ ਅਭਿਲਾਸ਼ਾ ਬਰਾਕ

ਨਵੀਂ ਦਿੱਲੀ, 25 ਮਈ (ਪੀ. ਟੀ. ਆਈ.)-ਕੈਪਟਨ ਅਭਿਲਾਸ਼ਾ ਬਰਾਕ ਭਾਰਤੀ ਫੌਜ ਦੀ ਪਹਿਲੀ ਮਹਿਲਾ ਕਾਂਬੈਟ ਏਵੀਏਟਰ (ਲੜਾਕੂ ਜਹਾਜ਼ ਪਾਇਲਟ) ਬਣ ਗਈ ਹੈ | ਇਸ ਸੰਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਨਾਸਿਕ ਦੇ ਕਾਂਬੈਟ ਆਰਮੀ ਏਵੀਏਸ਼ਨ ਟ੍ਰੇਨਿੰਗ ਸਕੂਲ 'ਚ ਕਰਵਾਏ ਸਮਾਰੋਹ 'ਚ ਕੈਪਟਨ ਅਭਿਲਾਸ਼ਾ ਬਰਾਕ ਨੂੰ ਫੌਜ ਦੇ 36 ਪਾਇਲਟਾਂ ਨਾਲ ਉੱਚ ਵਿੰਗਾਂ ਨਾਲ ਸਨਮਾਨਿਤ ਕੀਤਾ ਗਿਆ ਹੈ | ਇਕ ਅਧਿਕਾਰੀ ਨੇ ਕਿਹਾ ਕਿ ਕੈਪਟਨ ਬਰਾਕ ਕਾਂਬੈਟ ਆਰਮੀ ਏਵੀਏਸ਼ਨ ਕੋਰਸ ਦੇ ਸਫ਼ਲਤਾਪੂਰਵਕ ਪੂਰਾ ਹੋਣ ਤੋਂ ਬਾਅਦ ਆਰਮੀ ਏਵੀਏਸ਼ਨ ਕੋਰ 'ਚ ਲੜਾਕੂ ਜਹਾਜ਼ ਪਾਇਲਟ ਦੇ ਰੂਪ 'ਚ ਸ਼ਾਮਿਲ ਹੋਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਬਣ ਗਈ ਹੈ | ਕੈਪਟਨ ਅਭਿਲਾਸ਼ਾ ਬਰਾਕ ਹਰਿਆਣਾ ਦੀ ਰਹਿਣ ਵਾਲੀ ਹੈ ਤੇ ਸਤੰਬਰ 2018 'ਚ ਆਰਮੀ ਏਅਰ ਡਿਫੈਂਸ ਕੋਰ 'ਚ ਸ਼ਾਮਿਲ ਹੋਈ ਸੀ | ਉਹ ਕਰਨਲ ਐਸ ਓਮ ਸਿੰਘ (ਸੇਵਾਮੁਕਤ) ਦੀ ਧੀ ਹੈ | ਅਧਿਕਾਰੀ ਨੇ ਦੱਸਿਆ ਕਿ ਕੈਪਟਨ ਅਭਿਲਾਸ਼ਾ ਨੇ ਆਰਮੀ ਏਵੀਏਸ਼ਨ ਕੋਰ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਕਈ ਪੇਸ਼ੇਵਰ ਮਿਲਟਰੀ ਕੋਰਸ ਕੀਤੇ ਹਨ |

ਵੀਜ਼ਾ ਘੁਟਾਲਾ: ਈ.ਡੀ. ਵਲੋਂ ਕਾਰਤੀ ਚਿਦੰਬਰਮ ਖ਼ਿਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 25 ਮਈ (ਉਪਮਾ ਡਾਗਾ ਪਾਰਥ)-ਕਾਂਗਰਸੀ ਨੇਤਾ ਕਾਰਤੀ ਚਿਦੰਬਰਮ ਦੀਆਂ ਮੁਸ਼ਕਿਲਾਂ 'ਚ ਵਾਧਾ ਕਰਦਿਆਂ ਈ. ਡੀ. ਨੇ ਚੀਨੀ ਵੀਜ਼ਾ ਘੁਟਾਲੇ 'ਚ ਮਾਮਲੇ ਦਰਜ ਕਰ ਲਿਆ ਹੈ | ਇਸ ਮਾਮਲੇ 'ਚ ਹੀ ਬੀਤੇ ਦਿਨੀਂ ਕਾਰਤੀ ਅਤੇ ਉਨ੍ਹਾਂ ਦੇ ਪਿਤਾ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਰਿਹਾਇਸ਼ 'ਤੇ ਸੀ. ਬੀ. ਆਈ. ਵਲੋਂ ਛਾਪੇਮਾਰੀ ਕੀਤੀ ਗਈ ਸੀ | ਹਲਕਿਆਂ ਮੁਤਾਬਿਕ ਈ. ਡੀ. ਨੇ ਸੀ. ਬੀ. ਆਈ. ਕੋਲੋਂ ਛਾਪੇਮਾਰੀ ਦੌਰਾਨ ਮਿਲੇ ਦਸਤਾਵੇਜ਼ਾਂ ਦੀ ਤਫਸੀਲ ਮੰਗੀ ਹੈ, ਤਾਂ ਜੋ ਇਹ ਦਸਤਾਵੇਜ਼ ਜਾਂਚ 'ਚ ਸ਼ਾਮਿਲ ਕੀਤੇ ਜਾ ਸਕਣ | ਸੀ. ਬੀ. ਆਈ. ਵਲੋਂ ਦਰਜ ਐਫ਼. ਆਈ. ਆਰ. ਨੂੰ ਆਧਾਰ ਬਣਾਉਂਦਿਆਂ ਈ. ਡੀ. ਨੇ ਗ਼ੈਰ-ਕਾਨੂੰਨੀ ਢੰਗ ਨਾਲ ਪੈਸੇ ਦੇ ਲੈਣ-ਦੇਣ ਤੋਂ ਬਚਾਅ ਬਾਰੇ ਕਾਨੂੰਨ (ਪੀ. ਐਮ. ਐਲ. ਏ.) ਤਹਿਤ ਮਾਮਲਾ ਦਰਜ ਕੀਤਾ ਹੈ | ਹਲਕਿਆਂ ਮੁਤਾਬਿਕ ਈ. ਡੀ. ਵਲੋਂ ਛੇਤੀ ਹੀ ਇਸ ਮਾਮਲੇ 'ਚ ਕਾਰਤੀ ਚਿਦੰਬਰਮ ਅਤੇ ਹੋਰਨਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾਵੇਗਾ | ਹਲਕਿਆਂ ਮੁਤਾਬਿਕ ਈ. ਡੀ. ਨੂੰ ਸੀ. ਬੀ. ਆਈ. ਨੇ ਇਕ ਐਫ਼. ਆਈ. ਆਰ. ਸਮੇਤ ਕੁਝ ਦਸਤਾਵੇਜ਼ ਦਿੱਤੇ ਸੀ, ਪਰ ਈ. ਡੀ. ਨੇ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਹੈ | ਸੀ. ਬੀ. ਆਈ. ਵਲੋਂ ਦਾਇਰ ਐਫ਼. ਆਈ. ਆਰ. 'ਚ ਵੇਦਾਂਤਾ ਗਰੁੱਪ ਦੀ ਕੰਪਨੀ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਇਕ ਅਧਿਕਾਰੀ ਵਲੋਂ ਕਾਰਤੀ ਅਤੇ ਉਸ ਦੇ ਕਰੀਬੀ ਐਸ. ਭਾਸਕਰਨ ਨੂੰ ਰਿਸ਼ਵਤ ਦੇਣ ਦਾ ਦੋਸ਼ ਹੈ | ਹਾਲਾਂਕਿ ਕਾਰਤੀ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਇਹ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਕੀਤੀ ਕਾਰਵਾਈ ਹੈ |

ਸਿੱਬਲ ਵਲੋਂ ਕਾਂਗਰਸ ਤੋਂ ਅਸਤੀਫ਼ਾ

ਲਖਨਊ, 25 ਮਈ (ਏਜੰਸੀ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਸਾਰਿਆਂ ਨੂੰ ਉਸ ਵੇਲੇ ਹੈਰਾਨ ਕਰ ਦਿੱਤਾ ਜਦੋਂ ਉਨ੍ਹਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜ਼ਾਦ ਉਮੀਦਵਾਰ ਵਜੋਂ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਦਾਖਲ ਕੀਤੇ | ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿੱਬਲ ਨੇ ਪਾਰਟੀ ਦੇ ਸਮਰਥਨ ਨਾਲ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕੀਤੀ ਹੈ | ਨਾਮਜ਼ਦਗੀ ਦੌਰਾਨ ਅਖਿਲੇਸ਼ ਦੇ ਨਾਲ ਪਾਰਟੀ ਦੇ ਮੁੱਖ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਤੇ ਸਪਾ ਦੇ ਹੋਰ ਸੀਨੀਅਰ ਨੇਤਾ ਵੀ ਮੌਜੂਦ ਸਨ | ਨਾਮਜ਼ਦਗੀ ਭਰਨ ਤੋਂ ਬਾਅਦ ਸਿੱਬਲ ਨੇ ਸਪੱਸ਼ਟ ਕੀਤਾ ਕਿ ਮੈਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ ਤੇ ਅਖਿਲੇਸ਼ ਦਾ ਸਮਰਥਨ ਕਰਨ ਲਈ ਧੰਨਵਾਦ ਕਰਦਾ ਹਾਂ | ਸਿੱਬਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ 16 ਮਈ ਨੂੰ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ | ਕਾਂਗਰਸ ਪਾਰਟੀ ਛੱਡਣ 'ਤੇ ਸਿੱਬਲ ਨੇ ਕਿਹਾ ਕਿ ਮੇਰਾ ਕਾਂਗਰਸ ਨਾਲ ਡੂੰਘਾ ਸੰਬੰਧ ਸੀ | ਇਹ ਕੋਈ ਛੋਟੀ ਗੱਲ ਨਹੀਂ ਹੈ | ਮੈਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਾਰਨ ਕਾਂਗਰਸ 'ਚ ਸ਼ਾਮਿਲ ਹੋਇਆ ਸੀ | ਉਨ੍ਹਾਂ ਕਿਹਾ ਕਿ ਪਰ ਮੇਰੀ ਵਿਚਾਰਧਾਰਾ ਕਾਂਗਰਸ ਨਾਲ ਜੁੜੀ ਹੋਈ ਹੈ | ਮੈਂ ਕਾਂਗਰਸ ਤੇ ਇਸ ਦੀ ਵਿਚਾਰਧਾਰਾ ਤੋਂ ਦੂਰ ਨਹੀਂ ਹਾਂ | ਮੈਂ ਪਾਰਟੀ ਦੀਆਂ ਭਾਵਨਾਵਾਂ ਨਾਲ ਹਾਂ | ਜ਼ਿਕਰਯੋਗ ਹੈ ਕਿ ਕਾਂਗਰਸ ਲੀਡਰਸ਼ਿਪ ਦੀ ਆਲੋਚਨਾ ਕਰਨ ਵਾਲੇ ਸਿੱਬਲ ਨੇ ਪਾਰਟੀ ਦੇ ਨਵੇਂ ਮੁਖੀ ਵਜੋਂ ਗੈਰ-ਗਾਂਧੀ ਦੀ ਮੰਗ ਕੀਤੀ ਸੀ | ਇਹ ਪੁੱਛੇ ਜਾਣ 'ਤੇ ਕਿ ਕੀ ਹੁਣ ਉਨ੍ਹਾਂ ਦੀ ਵਿਚਾਰਧਾਰਾ ਸਮਾਜਵਾਦੀ ਪਾਰਟੀ ਦੀ ਹੋਵੇਗੀ, ਸਿੱਬਲ ਨੇ ਕਿਹਾ ਕਿ ਮੈਂ ਸਾਰੀਆਂ ਵਿਚਾਰਧਾਰਾਵਾਂ ਨਾਲ ਹਾਂ | ਭਾਵੇਂ ਉਹ ਸਪਾ, ਆਰ.ਐਲ.ਡੀ., ਮਮਤਾ ਬੈਨਰਜੀ ਜਾਂ ਐਮ.ਕੇ. ਸਟਾਲਿਨ ਦੀ ਹੋਵੇ | ਸਿੱਬਲ ਦਾ ਅਸਤੀਫ਼ਾ ਸੁਨੀਲ ਜਾਖੜ ਤੇ ਹਾਰਦਿਕ ਪਟੇਲ ਵਲੋਂ ਕਾਂਗਰਸ ਛੱਡਣ ਦੇ ਕੁਝ ਦਿਨਾਂ ਬਾਅਦ ਆਇਆ ਹੈ |

ਸ੍ਰੀਨਗਰ ਮੁਕਾਬਲੇ 'ਚ ਜੈਸ਼ ਦੇ 3 ਪਾਕਿ ਅੱਤਵਾਦੀ ਹਲਾਕ-ਪੁਲਿਸ ਕਰਮੀ ਸ਼ਹੀਦ

ਸ੍ਰੀਨਗਰ, 25 ਮਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁਲਾ 'ਚ ਅੱਜ ਹੋਏ ਇਕ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ 3 ਪਾਕਿਸਤਾਨੀ ਅੱਤਵਾਦੀ ਮਾਰੇ ਗਏ ਜਦਕਿ ਪੁਲਿਸ ਦਾ ਜਵਾਨ ਸ਼ਹੀਦ ਹੋ ਗਿਆ | ਆਈ.ਜੀ. ਕਸ਼ਮੀਰ ਵਿਜੇ ਕੁਮਾਰ ਅਨੁਸਾਰ ਅੱਤਵਾਦੀ ਵਿਰੋਧੀ ...

ਪੂਰੀ ਖ਼ਬਰ »

ਬਡਗਾਮ 'ਚ ਟੀ.ਵੀ. ਕਲਾਕਾਰ ਦੀ ਗੋਲੀਆਂ ਮਾਰ ਕੇ ਹੱਤਿਆ, ਭਤੀਜਾ ਜ਼ਖ਼ਮੀ

ਸ੍ਰੀਨਗਰ, 25 ਮਈ (ਏਜੰਸੀ)-ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਇਕ ਟੀਵੀ ਕਲਾਕਾਰ ਅਮਰੀਨ ਭੱਟ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਉਸ ਦੇ ਭਤੀਜੇ ਨੂੰ ਜ਼ਖ਼ਮੀ ਕਰ ਦਿੱਤਾ | ਕਸ਼ਮੀਰ ਜ਼ੋਨ ਦੀ ਪੁਲਿਸ ਨੇ ਟਵੀਟ ਕਰਕੇ ਦੱਸਿਆ ਕਿ ਬੁੱਧਵਾਰ ...

ਪੂਰੀ ਖ਼ਬਰ »

ਸਿੰਗਲਾ ਵਿਰੁੱਧ ਹਾਈ ਸਪੀਡ ਕਾਰਵਾਈ ਮੁਕਾਬਲੇ ਦੂਜੇ ਘੁਟਾਲਿਆਂ ਸੰਬੰਧੀ ਜਾਂਚ ਸੁਸਤ ਕਿਉਂ

ਹਰਕਵਲਜੀਤ ਸਿੰਘ ਚੰਡੀਗੜ੍ਹ, 25 ਮਈ- ਪੰਜਾਬ ਸਰਕਾਰ ਵਲੋਂ ਕੱਲ੍ਹ ਆਪਣੇ ਇਕ ਕੈਬਨਿਟ ਮੰਤਰੀ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਬਰਖ਼ਾਸਤ ਕਰਨ ਤੇ ਕੇਸ ਦਰਜ ਕਰ ਕੇ ਗਿ੍ਫ਼ਤਾਰ ਕਰਨ ਸਬੰਧੀ ਜੋ ਫੁਰਤੀ ਵਿਖਾਈ ਗਈ ਹੈ, ਉਸ ਨੂੰ ਲੈ ਕੇ ਸਿਆਸੀ ਤੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਪਾਕਿ ਵਿਦੇਸ਼ ਮੰਤਰੀ ਨੇ ਕਸ਼ਮੀਰ ਦੀ ਸਥਿਤੀ 'ਤੇ ਲਿਖਿਆ ਪੱਤਰ

ਇਸਲਾਮਾਬਾਦ, 25 ਮਈ (ਏਜੰਸੀ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬੈਚਲੇਟ ਨੂੰ ਕਸ਼ਮੀਰ ਦੀ ਸਥਿਤੀ 'ਤੇ ਇਕ ਪੱਤਰ ਲਿਖਿਆ ਹੈ | ਪਾਕਿਸਤਾਨ ਵਿਦੇਸ਼ ਵਿਭਾਗ ਵਲੋਂ ...

ਪੂਰੀ ਖ਼ਬਰ »

ਪਾਕਿ ਬੈਠਾ ਦਾਊਦ ਹਰ ਮਹੀਨੇ ਪਰਿਵਾਰ ਨੂੰ ਭੇਜਦਾ ਹੈ 10 ਲੱਖ ਰੁਪਏ

ਮੁੰਬਈ, 25 ਮਈ (ਏਜੰਸੀਆਂ)-ਅੰਡਰਵਲਰਡ ਡਾਨ ਦਾਊਦ ਇਬਰਾਹਿਮ ਨੂੰ ਲੈ ਕੇ ਅੱਜ ਕੱਲ੍ਹ ਅਹਿਮ ਖ਼ੁਲਾਸੇ ਹੋ ਰਹੇ ਹਨ | ਉਸ ਦੇ ਭਾਣਜੇ ਅਲੀਸ਼ਾਹ ਪਾਰਕਾਰ ਨੇ ਈ.ਡੀ. ਨੂੰ ਦੱਸਿਆ ਸੀ ਕਿ ਉਸ ਦਾ ਮਾਮਾ ਦਾਊਦ ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਰਹਿੰਦਾ ਹੈ | ਹਾਲਾਂਕਿ ਪਰਿਵਾਰ ਦਾ ...

ਪੂਰੀ ਖ਼ਬਰ »

ਭਗੌੜਾ ਕਿਸੇ ਰਿਆਇਤ ਜਾਂ ਮਿਹਰਬਾਨੀ ਦਾ ਹੱਕਦਾਰ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 25 ਮਈ (ਏਜੰਸੀ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਕ 'ਭਗੌੜਾ' ਜੋ ਜਾਂਚ ਏਜੰਸੀਆਂ ਦੀ ਪਹੁੰਚ ਤੋਂ ਦੂਰ ਰਹਿੰਦਾ ਹੈ, ਉਹ ਅਦਾਲਤ ਤੋਂ ਕਿਸੇ ਰਿਆਇਤ ਜਾਂ ਮਿਹਰਬਾਨੀ ਦਾ ਹੱਕਦਾਰ ਨਹੀਂ ਹੋ ਸਕਦਾ | ਜਸਟਿਸ ਦਿਨੇਸ਼ ਮਹੇਸ਼ਵਰੀ ਤੇ ਅਨੀਰੁੱਧ ਬੋਸ ਦੇ ਬੈਂਚ ਨੇ ...

ਪੂਰੀ ਖ਼ਬਰ »

ਪਾਕਿਸਤਾਨ 'ਚ ਇਮਰਾਨ ਖ਼ਾਨ ਦੇ ਸਮਰਥਕ ਪ੍ਰਦਰਸ਼ਨਕਾਰੀ ਤੇ ਸੁਰੱਖਿਆ ਬਲ ਆਹਮੋ-ਸਾਹਮਣੇ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਰਾਜਧਾਨੀ ਇਸਲਾਮਾਬਾਦ ਵੱਲ ਮਾਰਚ ਦੇ ਸੱਦੇ ਤੋਂ ਬਾਅਦ ਪਾਕਿ ਦੇ ਪ੍ਰਮੁੱਖ ਸ਼ਹਿਰਾਂ ਤੋਂ ਸਰਕਾਰ ਵਿਰੋਧੀ ਮੁਹਿੰਮ ਸ਼ੁਰੂ ਹੋ ਗਈ ਹੈ ਅਤੇ ਪਾਕਿ ਦਾ ਵੱਡਾ ਹਿੱਸਾ ...

ਪੂਰੀ ਖ਼ਬਰ »

ਗਿਆਨਵਾਪੀ ਕੰਪਲੈਕਸ 'ਚ ਸ਼ਿਵਲਿੰਗ ਦੀ ਪੂਜਾ ਸੰਬੰਧੀ ਪਟੀਸ਼ਨ ਫਾਸਟ-ਟਰੈਕ ਅਦਾਲਤ ਹਵਾਲੇ

ਵਾਰਾਨਸੀ, 25 ਮਈ (ਏਜੰਸੀ)-ਇਥੋਂ ਦੀ ਜ਼ਿਲ੍ਹਾ ਅਦਾਲਤ ਨੇ ਬੁੱਧਵਾਰ ਨੂੰ ਗਿਆਨਵਾਪੀ ਕੰਪਲੈਕਸ 'ਚ 'ਸ਼ਿਵਲਿੰਗ' ਦੀ ਪੂਜਾ ਕਰਨ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਨੂੰ 30 ਮਈ ਨੂੰ ਸੁਣਵਾਈ ਲਈ ਫਾਸਟ-ਟਰੈਕ ਅਦਾਲਤ 'ਚ ਤਬਦੀਲ ਕਰ ਦਿੱਤਾ ਹੈ | ਸਰਕਾਰੀ ਵਕੀਲ ਰਾਣਾ ਸੰਜੀਵ ...

ਪੂਰੀ ਖ਼ਬਰ »

ਭਾਜਪਾ ਵਾਦੀ 'ਚ ਸ਼ਾਂਤੀ ਕਾਇਮ ਕਰਨ 'ਚ ਨਾਕਾਮ-ਮਹਿਬੂਬਾ

ਸ੍ਰੀਨਗਰ, 25 ਮਈ (ਯੂ. ਐਨ. ਆਈ.)-ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਬੁੱਧਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਵੀ ਜੰਮੂ-ਕਸ਼ਮੀਰ 'ਚ ਸ਼ਾਂਤੀ ਕਾਇਮ ਕਰਨ 'ਚ ਨਾਕਾਮ ਰਹੀ ਹੈ | ...

ਪੂਰੀ ਖ਼ਬਰ »

ਸ੍ਰੀਨਗਰ 'ਚ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀਨਗਰ, 25 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਚੇਅਰਮੈਨ ਯਾਸੀਨ ਮਲਿਕ ਨੂੰ ਦਿੱਲੀ ਵਿਖੇ ਐਨ.ਆਈ.ਏ. ਦੀ ਇਕ ਅਦਾਲਤ ਵਿਖੇ ਅੱਤਵਾਦੀ ਫੰਡਿੰਗ ਦੇ ਮਾਮਲੇ 'ਚ ਸਜ਼ਾ ਸਣਾਉਣ ਦੇ ਰੋਸ 'ਚ ਲਾਲ ਚੌਕ, ਮਾਈਸੂਮਾ ਖੇਤਰ 'ਚ ਮੁਕੰਮਲ ਹੜਤਾਲ ਰਹੀ | ਜਿਸ ਕਾਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX