ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਅੰਮਿ੍ਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ

ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ ਸਕੂਲ ਦੇ ਕੁੱਝ ਅਧਿਆਪਕਾਂ ਵਲੋਂ ਇੱਕ ਅੰਮਿ੍ਤਧਾਰੀ ਵਿਦਿਆਰਥੀ ਨੂੰ ਸਕੂਲ 'ਚ ਕੜਾ ਤੇ ਸ੍ਰੀ ਸਾਹਿਬ ਪਾਉਣ ਤੋਂ ਰੋਕਣ 'ਤੇ ਰੋਸ 'ਚ ਆਏ ਸਿੱਖ ਭਾਈਚਾਰੇ ਵਲੋਂ ਸਕੂਲ ਅੱਗੇ ਧਰਨਾ ਲਗਾ ਦਿੱਤਾ | ਜਾਣਕਾਰੀ ਅਨੁਸਾਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਸਰਹਾਲਾ ਖ਼ੁਰਦ, ਇੰਦਰਪਾਲ ਸਿੰਘ ਮਹਿੰਗਰੋਵਾਲ, ਰਛਪਾਲ ਸਿੰਘ ਪਾਲੀ ਸਰਪੰਚ ਬੱਦੋਵਾਲ, ਸੁਰਜੀਤ ਸਿੰਘ, ਗੁਰਜਿੰਦਰ ਸਿੰਘ ਗੋਗਾ, ਹਰਵਿੰਦਰ ਸਿੰਘ ਪਾਲਾ ਚੱਕ ਨਰਿਆਲ, ਪਰਮਜੀਤ ਸਿੰਘ ਮੇਘੋਵਾਲ, ਲਖਵੀਰ ਸਿੰਘ ਰਾਣਾ ਡਾਨਸੀਵਾਲ, ਮਨਜੀਤ ਸਿੰਘ ਖ਼ਾਨਪੁਰ, ਜਤਿੰਦਰ ਸਿੰਘ, ਕੁਲਦੀਪ ਸਿੰਘ, ਮਨਿੰਦਰ ਸਿੰਘ, ਸ਼ਮਸ਼ੇਰ ਸਿੰਘ ਸਮੇਤ ਸਿੱਖ ਭਾਈਚਾਰੇ ਨਾਲ ਸਬੰਧਿਤ ਸ਼ਖ਼ਸੀਅਤਾਂ ਨੇ ਦੱਸਿਆ ਕਿ ਇਸ ਸਕੂਲ 'ਚ ਗੁਰਪ੍ਰੀਤ ਸਿੰਘ ਪੁੱਤਰ ਸੁਭਾਸ਼ ਚੰਦ ਵਾਸੀ ਜੇਜੋਂ ਨਾਂਅ ਦਾ ਵਿਦਿਆਰਥੀ ਜੋ ਕਿ ਦਸਵੀਂ ਜਮਾਤ 'ਚ ਪੜ੍ਹਦਾ ਹੈ ਜੋ ਕਿ ਅੰਮਿ੍ਤਧਾਰੀ ਹੈ ਤੇ ਗੁਰੂ ਮਰਿਆਦਾ ਅਨੁਸਾਰ ਪੰਜ ਕਕਾਰ ਪਹਿਨ ਕੇ ਸਿੱਖੀ ਸਰੂਪ 'ਚ ਸਕੂਲ ਆਉਂਦਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਤਿੰਨ ਅਧਿਆਪਕਾਂ ਵਲੋਂ ਉਸ ਨੂੰ ਕਕਾਰ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੱਲ੍ਹ ਉਨ੍ਹਾਂ ਅਧਿਆਪਕਾਂ ਨੇ ਸਿੱਖ ਧਰਮ ਨੂੰ ਵੱਡੀ ਠੇਸ ਪਹੁੰਚਾਈ ਜਦੋਂ ਇੱਕ ਅਧਿਆਪਕ ਨੇ ਉਸ ਵਿਦਿਆਰਥੀ ਦਾ ਕੜਾ ਤੇ ਸ੍ਰੀ ਸਾਹਿਬ ਲਾਹੁਣ ਦੀ ਜਬਰਨ ਕੋਸ਼ਿਸ਼ ਕੀਤੀ | ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਇਹ ਕਦਮ ਚੁੱਕਣ ਪਿਆ | ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੇ ਇਸ ਵਿਦਿਆਰਥੀ ਨੂੰ ਇੱਥੋਂ ਤੱਕ ਕਹਿ ਦਿੱਤੇ ਤਾਂ ਜੇਕਰ ਇਹ ਕਕਾਰ ਨਹੀਂ ਲਾਹੁਣੇ ਤਾਂ ਕਿਸੇ ਹੋਰ ਸਕੂਲ ਦਾਖ਼ਲ ਹੋ ਜਾਵੇ |
ਸਿੱਖੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸਕੂਲ ਪ੍ਰਬੰਧਕਾਂ ਦੌਰਾਨ ਚੱਲੀ 2 ਘੰਟੇ ਦੇ ਕਰੀਬ ਬਹਿਸਬਾਜ਼ੀ 'ਚ ਆਿਖ਼ਰਕਾਰ ਸਕੂਲ ਦੇ ਪਿ੍ੰਸੀਪਲ ਸਤਪਾਲ ਸੈਣੀ ਸਮੇਤ ਅਧਿਆਪਕ ਹਰੀਸ਼, ਸੰਦੀਪ ਤੇ ਅਮਰਜੀਤ ਵਲੋਂ ਮੁਆਫ਼ੀ ਮੰਗ ਕੇ ਮਸਲਾ ਸੁਲਝਾਇਆ |

ਬੋਰਵੈੱਲ 'ਚ ਡਿੱਗ ਕੇ ਜਾਨ ਗੁਆਉਣ ਵਾਲੇ ਬੱਚੇ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੀਤੇ ਦਿਨੀਂ ਬੋਰਵੈੱਲ 'ਚ ਡਿੱਗ ਕੇ ਜਾਨ ਗੁਆਉਣ ਵਾਲੇ ਕਰੀਬ 6 ਸਾਲਾ ਬੱਚੇ (ਰਿਤਿਕ ਰੌਸ਼ਨ) ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜ਼ਲੀ ...

ਪੂਰੀ ਖ਼ਬਰ »

ਬੋਰਵੈੱਲ 'ਚ ਡਿੱਗਣ ਨਾਲ ਬੱਚੇ ਦੀ ਹੋਈ ਮੌਤ ਸੰਬੰਧੀ ਕਿਸਾਨ 'ਤੇ ਦਰਜ ਪਰਚਾ ਰੱਦ ਕਰਨ ਦੀ ਮੰਗ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀਂ ਪਿੰਡ ਬੈਰਮਪੁਰ ਵਿਖੇ ਬੋਰਵੈੱਲ 'ਚ ਡਿੱਗਣ ਨਾਲ ਬੱਚੇ ਦੀ ਹੋਈ ਮੌਤ ਨੂੰ ਲੈ ਕੇ ਜ਼ਮੀਨ ਮਾਲਕ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਨੂੰ ਰੱਦ ਕਰਵਾਉਣ ਸਬੰਧੀ ਦੋਆਬਾ ਕਿਸਾਨ ਕਮੇਟੀ ਹੁਸ਼ਿਆਰਪੁਰ ਤੇ ਸ਼ਹੀਦ ਬਾਬਾ ...

ਪੂਰੀ ਖ਼ਬਰ »

ਜਲ ਸਪਲਾਈ ਮੁਲਾਜ਼ਮਾਂ ਲਈ ਵਿਦੇਸ਼ ਜਾਣਾ ਹੋਇਆ ਦੂਰ

ਹੁਸ਼ਿਆਰਪੁਰ, 25 ਮਈ (ਹਰਪ੍ਰੀਤ ਕੌਰ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਵਿਦੇਸ਼ ਰਹਿੰਦੇ ਆਪਣੇ ਬੱਚਿਆਂ ਜਾਂ ਰਿਸ਼ਤੇਦਾਰਾਂ ਨੂੰ ਮਿਲਣ, ਵਿਆਹ ਜਾਂ ਕਿਸੇ ਹੋਰ ਸਮਾਗਮ ਵਾਸਤੇ ਵਿਦੇਸ਼ ਜਾਣਾ ਅੱਜ ਕੱਲ੍ਹ ਕਾਫ਼ੀ ਟੇਢੀ ਖੀਰ ਬਣਿਆ ਪਿਆ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਦੇ ਦੂਸ਼ਿਤ ਪਾਣੀ ਲਈ ਫੈਕਟਰੀਆਂ ਤੇ ਘਟਦੇ ਪੱਧਰ ਲਈ ਸਰਕਾਰਾਂ ਜ਼ਿੰਮੇਵਾਰ-ਉਗਰਾਹਾਂ

ਬੁੱਲ੍ਹੋਵਾਲ 25 ਮਈ (ਲੁਗਾਣਾ)-ਧਰਤੀ ਹੇਠਲੇ ਮੁੱਕ ਰਹੇ ਪਾਣੀਆਂ ਤੇ ਜ਼ਹਿਰੀਲੇ ਪਾਣੀਆਂ ਦੇ ਸਬੰਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗ ਕਮ ਕਨਵੈਨਸ਼ਨ ਸੈਣੀਬਾਰ ਸੀਨੀਅਰ ਸਕੈਡਰੀ ਸਕੂਲ ਬੁੱਲ੍ਹੋਵਾਲ ਵਿਖੇ ਜਥੇਬੰਦੀ ਦੇ ਜਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਸੈਨਿਕਾਂ ਦੇ ਪਰਿਵਾਰਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਪਟਾਰਾ-ਸੰਦੀਪ ਹੰਸ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੈਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਤੇ ਸੈਨਿਕਾਂ ਨਾਲ ਸਬੰਧਿਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਨੂੰ ...

ਪੂਰੀ ਖ਼ਬਰ »

ਆਟੋ ਸਰਵਿਸ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ-ਲੱਖਾਂ ਦਾ ਨੁਕਸਾਨ

ਗੜ੍ਹਸ਼ੰਕਰ, 25 ਮਈ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਲੰਘੀ ਅੱਧੀ ਰਾਤ ਨੂੰ ਸ਼ਹਿਰ ਦੀ ਅਜੀਤ ਮਾਰਕੀਟ ਨਾਲ ਸਥਿਤ ਇਕ ਆਟੋ ਸਰਵਿਸ ਨਾਂਅ ਦੀ ਦੁਕਾਨ 'ਚ ਸ਼ਾਟ ਸਰਕਟ ਹੋਣ ਨਾਲ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ | ਇਕੱਤਰ ਜਾਣਕਾਰੀ ਅਨੁਸਾਰ ਸ੍ਰੀ ...

ਪੂਰੀ ਖ਼ਬਰ »

ਡਾ. ਬਲਦੇਵ ਸਿੰਘ ਵਲੋਂ ਸਿਹਤ ਕੇਂਦਰਾਂ ਦਾ ਨਿਰੀਖਣ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬਲਾਕ ਚੱਕੋਵਾਲ ਅਧੀਨ ਆਉਂਦੇ ਸਿਹਤ ਕੇਂਦਰਾਂ ਦਾ ਡਾ. ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਚੱਕੋਵਾਲ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ¢ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਦੇਸ਼ ਤੋਂ ਫ਼ੋਨ ਕਰਕੇ ਖ਼ੁਦ ਨੂੰ ਰਿਸ਼ਤੇਦਾਰ ਦੱਸ ਕੇ 7.35 ਲੱਖ ਠੱਗੇ, ਮਾਮਲਾ ਦਰਜ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਤੋਂ ਫ਼ੋਨ ਕਰਕੇ ਰਿਸ਼ਤੇਦਾਰੀ ਦਾ ਵਾਸਤਾ ਦੇ ਕੇ ਇੱਕ ਨੌਸਰਬਾਜ਼ ਨੇ ਇੱਕ ਸੇਵਾ ਮੁਕਤ ਅਧਿਆਪਕਾ ਤੋਂ 7.35 ਲੱਖ ਰੁਪਏ ਠੱਗਣ ਵਾਲੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਹਰਿਆਣਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਤੋਂ ਮੋਟਰਸਾਈਕਲ ਚੋਰੀ

ਕੋਟਫ਼ਤੂਹੀ, 25 ਮਈ (ਅਟਵਾਲ)-ਪਿੰਡ ਠੀਡਾਂ ਦੇ ਧਾਰਮਿਕ ਅਸਥਾਨ 'ਤੇ ਮੇਲੇ ਦੌਰਾਨ ਇੱਕ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਠੀਡਾਂ ਦੇ ਲੌਂਗ ਦਾਸ ਦੇ ਧਾਰਮਿਕ ਅਸਥਾਨ ਦੇ ਜੋੜ ਮੇਲੇ 'ਤੇ ਨਰੇਸ਼ ਕੁਮਾਰ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਗੋਲੀਆਂ ਸਮੇਤ ਔਰਤ ਕਾਬੂ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਇੱਕ ਔਰਤ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਔਰਤ ਦੀ ਪਹਿਚਾਣ ਵੰਦਨਾ ਪਤਨੀ ਹਰਦੀਪ ਸਿੰਘ ...

ਪੂਰੀ ਖ਼ਬਰ »

ਲੱਕੜ ਚੋਰੀ ਕਰਨ ਦੇ ਦੋਸ਼ 'ਚ 4 ਨਾਮਜ਼ਦ-2 ਕਾਬੂ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)-ਲੱਕੜ ਚੋਰੀ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 2 ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਵਾਸੀ ਬਾਗਪੁਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 2 ਮੋਬਾਈਲ ਬਾਰਮਦ

ਹੁਸ਼ਿਆਰਪੁਰ, 25 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਦੀਆਂ ਦੋ ਬੈਰਕਾਂ 'ਚੋਂ ਦੋ ਮੋਬਾਇਲ ਬਾਰਮਦ ਹੋਏ | ਇਹ ਮੋਬਾਇਲ ਜੇਲ ਗਾਰਦ ਵਲੋਂ ਬੈਰਕ ਨੰਬਰ-22 ਦੀ ਤਲਾਸ਼ੀ ਲੈਣ 'ਤੇ ਬਰਾਮਦ ਹੋਏ | ਸਹਾਇਕ ਸੁਪਰਡੈਂਟ ਰਾਜਿੰਦਰ ਸਿੰਘ ਦੀ ਸ਼ਿਕਾਇਤ 'ਤੇ ਸਿਟੀ ...

ਪੂਰੀ ਖ਼ਬਰ »

ਐੱਸ.ਐੱਮ.ਓ. ਮਨੋਹਰ ਲਾਲ ਵਲੋਂ ਸਬਸਿਡਰੀ ਹੈਲਥ ਸੈਂਟਰ ਦੀ ਚੈਕਿੰਗ

ਪੱਸੀ ਕੰਢੀ, 25 ਮਈ (ਰਜਪਾਲਮਾ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐੱਮ.ਓ. ਡਾ. ਮਨੋਹਰ ਲਾਲ ਪੀ.ਐੱਚ.ਸੀ. ਭੂੰਗਾ ਵਲੋਂ ਸਬਸਿਡਰੀ ਹੈਲਥ ਸੈਂਟਰ ਕੋਈ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ 'ਤੇ ਉਨ੍ਹਾਂ ਵਲੋਂ ਸੰਤੁਸ਼ਟੀ ...

ਪੂਰੀ ਖ਼ਬਰ »

ਸੁੱਕੀ ਤੂੜੀ ਨੂੰ ਬਾਲਣ 'ਤੇ ਪਾਬੰਦੀ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ 2 ਮਈ ਤੇ 8 ਮਈ ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 10 ...

ਪੂਰੀ ਖ਼ਬਰ »

ਡਾ: ਓਬਰਾਏ ਵਲੋਂ ਕਲੀਨਿਕਲ ਲੈਬਾਂ ਤੇ ਡਾਇਗਨੋਸਿਟਕ ਸੈਂਟਰਾਂ ਦਾ ਉਦਘਾਟਨ ਅੱਜ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)-ਭਾਜਪਾ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਪ੍ਰਸਿੱਧ ਸਮਾਜ ਸੇਵੀ ਡਾ: ਐਸ.ਪੀ. ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਕਥਿਤ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲਾ ਸੁਰਾਜਾ ਹਰਿਆਣਾ ਦੀ ਵਾਸੀ ਪਿ੍ਆ ਨੇ ਪੁਲਿਸ ...

ਪੂਰੀ ਖ਼ਬਰ »

ਨਾਜਾਇਜ਼ ਮਾਇਨਿੰਗ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਅਜ਼ਾਦ ਕਿਸਾਨ ਕਮੇਟੀ ਦੋਆਬਾ ਹੁਸ਼ਿਆਰਪੁਰ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ 'ਚ ਉਨ੍ਹਾਂ ਪਿੰਡ ਰੜਾ ਤੇ ਸ੍ਰੀ ਹਰਗੋਬਿੰਦਪੁਰ ਦੇ ਨਾਲ ਲੱਗਦੇ ਬਿਆਸ ਦਰਿਆ 'ਚ ਕਥਿਤ ਤੌਰ 'ਤੇ ਚੱਲ ਰਹੀ ...

ਪੂਰੀ ਖ਼ਬਰ »

ਜਥੇਦਾਰ ਹਰਮੀਤ ਸਿੰਘ ਕੌਲਪੁਰ ਨੂੰ ਸਦਮਾ-ਮਾਤਾ ਦਾ ਦਿਹਾਂਤ

ਨੰਗਲ ਬਿਹਾਲਾਂ, 25 ਮਈ (ਵਿਨੋਦ ਮਹਾਜਨ)-ਜਥੇਦਾਰ ਹਰਮੀਤ ਸਿੰਘ ਕੌਲਪੁਰ ਸਾਬਕਾ ਜ਼ਿਲ੍ਹਾ ਵਾਈਸ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਗੁਰਦੇਵ ਕੌਰ ਕੌਲਪੁਰ ਪਤਨੀ ਜਥੇਦਾਰ ਚਰਨਜੀਤ ਸਿੰਘ ਕੌਲਪੁਰ ਦਾ ਬੀਤੀ 18 ਮਈ ...

ਪੂਰੀ ਖ਼ਬਰ »

ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿੱਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ

ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਖੰਡ ਮਿੱਲਾਂ ਵੱਲ ਪਏ 900 ਕਰੋੜ ਰੁਪਏ ਬਕਾਏ ਦੇ ਮਸਲੇ ਸਮੇਤ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ 26 ਮਈ ਨੂੰ 10 ਤੋਂ 2 ਵਜੇ ਤੱਕ 4 ਘੰਟੇ ਲਈ ਫਗਵਾੜਾ ਵਿਖੇ ...

ਪੂਰੀ ਖ਼ਬਰ »

ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਤਾਰਾ ਸਿੰਘ ਤੰਬੜ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਸਿਆਟਲ, 25 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪੰਜਾਬੀ ਭਾਈਚਾਰੇ 'ਚ ਹਰਮਨ ਪਿਆਰੇ ਅਤੇ ਪ੍ਰਸਿੱਧ ਕਾਰੋਬਾਰੀ ਤਾਰਾ ਸਿੰਘ ਤੰਬੜ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਦੀਦਾਰ ਸਿੰਘ ਤੰਬੜ (75) ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਖੋਸਲਾ ਵਲੋਂ ਉੱਚ ਸਿੱਖਿਆ ਲੈਣ ਲਈ ਦਾਮਨੀ ਨੂੰ ਮਾਲੀ ਸਹਾਇਤਾ ਭੇਟ

ਨੰਗਲ ਬਿਹਾਲਾਂ, 25 ਮਈ (ਪੱਤਰ ਪ੍ਰੇਰਕ)-ਖ਼ੂਬ ਮਿਹਨਤ ਤੇ ਬੁਲੰਦ ਹੌਂਸਲਾ ਰੱਖਣ ਵਾਲੇ ਇਨਸਾਨ ਆਪਣੀ ਜ਼ਿੰਦਗੀ ਵਿਚ ਜ਼ਰੂਰ ਕਾਮਯਾਬ ਹੁੰਦੇ ਹਨ | ਪ੍ਰਮਾਤਮਾ ਉਨ੍ਹਾਂ ਦੀ ਮਦਦ ਜ਼ਰੂਰ ਕਰਦੇ ਹਨ | ਉਕਤ ਗੱਲਾਂ ਦਾ ਪ੍ਰਗਟਾਵਾ ਅੱਜ ਇਲਾਕੇ ਦੇ ਉੱਘੇ ਸਮਾਜ ਸੇਵਕ ਕੇ. ਡੀ. ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਦਸੂਹਾ ਡਵੀਜ਼ਨ ਦੇ ਅਹੁਦੇਦਾਰਾਂ ਦੀ ਚੋਣ

ਦਸੂਹਾ, 25 ਮਈ (ਭੁੱਲਰ)-ਅੱਜ ਜੰਗਲਾਤ ਵਰਕਰ ਯੂਨੀਅਨ ਦਸੂਹਾ ਦੇ ਅਹੁਦੇਦਾਰਾਂ ਦੀ ਚੋਣ ਹੋਈ | ਇਸ ਮੌਕੇ ਮੋਹਿੰਦਰ ਪਾਲ ਸਿੰਘ ਨੂੰ ਦਸੂਹਾ ਡਵੀਜਨ ਦਾ ਪ੍ਰਧਾਨ, ਸੁਖਵਿੰਦਰ ਸਿੰਘ ਸੀਨੀਅਰ ਉਪ ਪ੍ਰਧਾਨ, ਵਰਿੰਦਰ ਕੁਮਾਰ ਉਪ ਪ੍ਰਧਾਨ, ਜਗੀਰ ਸਿੰਘ ਖਜਾਨਚੀ, ਅਮਨਦੀਪ ...

ਪੂਰੀ ਖ਼ਬਰ »

ਸਮੁੱਚਾ ਜਗਤ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਬੂਟੇ ਲਗਾਵੇ-ਪ੍ਰਧਾਨ ਧਾਮੀ

ਚੌਲਾਂਗ, 25 ਮਈ (ਸੁਖਦੇਵ ਸਿੰਘ)-ਅੱਜ ਹਰ ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਮੁੱਚਾ ਜਗਤ ਵੱਧ ਤੋਂ ਵੱਧ ਬੂਟੇ ਲਗਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਡਾ: ਸਿੰਗਲਾ ਨੂੰ ਅਹੁਦੇ ਤੋਂ ਬਰਖ਼ਾਸਤ ਕਰਕੇ ਗਿ੍ਫ਼ਤਾਰ ਕਰਨਾ ਸਿਰਫ਼ ਸਿਆਸੀ ਡਰਾਮਾ-ਆਗੂ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਦੀ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਬਰਖ਼ਾਸਤ ਕਰਨ ਤੇ ਗਿ੍ਫ਼ਤਾਰ ਨੂੰ ਆਮ ਆਦਮੀ ਪਾਰਟੀ ਦਾ ਸਿਆਸੀ ਸਟੰਟ ਦੱਸਦਿਆਂ ਕਾਂਗਰਸੀ ਆਗੂ ਰਜਿੰਦਰ ਸਿੰਘ ਪਰਮਾਰ ਅਤੇ ਗੁਰਦੀਪ ਕਟੋਚ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਬੀ.ਐਸ.ਸੀ. ਸਮੈਸਟਰ 1, 3 ਤੇ 5 ਦੇ ਨਤੀਜੇ ਰਹੇ ਸ਼ਾਨਦਾਰ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਸ.ਸੀ. (ਮੈਡੀਕਲ ਤੇ ਨਾਨ-ਮੈਡੀਕਲ) ਸਮੈਸਟਰ-1, 3 ਤੇ 5 ਦੇ ਨਤੀਜਿਆਂ 'ਚ ਸਰਕਾਰੀ ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰ: ਯੋਗੇਸ਼ ਦੀ ਰਹਿਨੁਮਾਈ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ 'ਚ ਤਿੰਨ ਰੋਜ਼ਾ ਵਰਕਸ਼ਾਪ ਅੱਜ ਤੋਂ

ਮੁਕੇਰੀਆਂ, 25 ਮਈ (ਰਾਮਗੜ੍ਹੀਆ)-ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ (ਖੇਡ ਅਤੇ ਯੁਵਾ ਮੰਤਰਾਲਾ, ਭਾਰਤ ਸਰਕਾਰ) ਅਤੇ ਨਿਵੇਸ਼ਕ ਸਿੱਖਿਆ ਤੇ ਸੁਰੱਖਿਆ ਫ਼ੰਡ ਅਥਾਰਿਟੀ (ਕਾਰਪੋਰੇਟ ਮਾਮਲਿਆਂ ਦਾ ਮੰਤਰਾਲਾ, ਭਾਰਤ ਸਰਕਾਰ) ਭਲਕੇ ਤੋਂ ਸਵਾਮੀ ਪ੍ਰੇਮਾਨੰਦ ...

ਪੂਰੀ ਖ਼ਬਰ »

ਨੇਤਰਦਾਨ ਮੁਹਿੰਮ ਨੂੰ ਦੇਸ਼ ਵਿਆਪੀ ਬਣਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ-ਖੰਨਾ

ਹੁਸ਼ਿਆਰਪੁਰ, 25 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕਾਰਨੀਆ ਟਰਾਂਸਪਲਾਂਟ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ 'ਚ ਹੋਈ | ਇਸ ਮੌਕੇ ਮੈਂਬਰਾਂ ਨੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੂੰ ਮਿਲ ਕੇ ਨੇਤਰਦਾਨ ਸਬੰਧੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਦਸੂਹਾ, 25 ਮਈ (ਭੁੱਲਰ)-ਅੱਜ ਪਿੰਡ ਹਰਦੋਥਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਬਾਬਾ ਮਨਜੀਤ ਸ਼ਾਹ ਗੱਦੀਨਸ਼ੀਨ ਦਰਬਾਰ ਹਰਦੋਥਲਾ ਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਨੇ ਸ੍ਰੀ ਗੁਰੂ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਡੀ.ਸੀ.

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਘਰਾਂ ਦੇ ਵਿਹੜੇ, ਥੜੇ੍ਹ ਤੇ ਗੱਡੀਆਂ ਨੂੰ ਧੋਣ, ਪਲਾਟਾਂ 'ਚ ਅਣ-ਅਧਿਕਾਰਤ ਵਾਟਰ ਸਪਲਾਈ ਦਾ ਕੁਨੈਕਸ਼ਨ ਕਰਕੇ ਸਬਜ਼ੀਆਂ ਆਦਿ ਨੂੰ ਲਗਾਉਣ, ਉਸਾਰੀ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX