ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਯੂ.ਆਈ. ਡੀ.ਏ.ਆਈ. ਦੇ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਵਲੋਂ ਆਧਾਰ ਕਾਰਡ ਦੀ ਪ੍ਰਗਤੀ ਸੰਬੰਧੀ ਸਮੀਖਿਆ ਮੀਟਿੰਗ

ਗੁਰਦਾਸਪੁਰ, 25 ਮਈ (ਆਰਿਫ਼)-ਯੂਨੀਕ ਆਈਡੈਂਟੀਫਿਕੇਸ਼ਨ ਅਥਾਰਿਟੀ ਆਫ਼ ਇੰਡੀਆ ਦੇ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਵਲੋਂ ਆਧਾਰ ਕਾਰਡ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ | ਜਿਸ ਵਿਚ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਡਾ: ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜ/ ਸ਼ਹਿਰੀ), ਹਰਪਾਲ ਸਿੰਘ ਸੰਧਾਵਾਲੀਆ ਡੀ.ਈ.ਓ (ਸੈ), ਸੁਮਨਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੁਖਜਿੰਦਰ ਸਿੰਘ ਡੀ. ਐਫ. ਐਸ. ਸੀ, ਕੋਮਲਪ੍ਰੀਤ ਕੌਰ ਸੀ. ਡੀ. ਪੀ. ਓ, ਆਸ਼ੀਸ਼ ਕੁਮਾਰ ਡੀ. ਐਮ ਸੇਵਾ ਕੇਂਦਰ ਤੇ ਸਬੰਧਿਤ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਡਾ: ਭਾਵਨਾ ਗਰਗ ਨੇ 0 ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਲਈ ਆਧਾਰ ਨਾਮਾਂਕਣ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ ਤੇ ਟੀਕਾਕਰਨ ਮੁਹਿੰਮਾਂ ਦੇ ਨਾਲ ਆਧਾਰ ਕਾਰਡ ਨਾਮਾਂਕਣ ਕੈਂਪ ਲਗਾਉਣ ਲਈ ਕਿਹਾ | ਉਨ੍ਹਾਂ ਦੱਸਿਆ ਕਿ 0 ਤੋਂ 5 ਸਾਲ ਦੀ ਉਮਰ ਵਰਗ ਨੂੰ ਕਵਰ ਕਰਨ ਲਈ ਆਂਗਣਵਾੜੀ ਕੇਂਦਰਾਂ 'ਚ ਵਿਸ਼ੇਸ਼ ਆਧਾਰ ਕਾਰਡ ਨਾਮਾਂਕਣਾ ਮੁਹਿੰਮ ਚਲਾਈ ਜਾਵੇ ਅਤੇ ਸਕੂਲਾਂ ਵਿਚ ਕੈਂਪ ਲਗਾਏ ਜਾਣ | ਉਨ੍ਹਾਂ ਕਿਹਾ ਕਿ ਆਂਗਣਵਾੜੀਆਂ 'ਚ ਦਾਖਲਾ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਂਗਣਵਾੜੀ ਵਰਕਰਾਂ ਨੂੰ ਉਤਸ਼ਾਹਿਤ ਕਰਨ ਵੱਲ ਵਧੇਰੇ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ 5 ਅਤੇ 15 ਸਾਲ ਦੀ ਉਮਰ ਹੋਣ ਤੋਂ ਬਾਅਦ ਬੱਚਿਆਂ ਲਈ ਲਾਜ਼ਮੀ ਬਾਇਓ ਮੈਟਿ੍ਕ ਅੱਪਡੇਟ ਨੂੰ ਪੂਰਾ ਕਰਨ ਲਈ ਵਿਸ਼ੇਸ਼ ਤਵੱਜੋ ਦੇਣ ਦੀ ਲੋੜ ਹੈ ਅਤੇ ਲਾਜ਼ਮੀ ਬਾਇਓ ਮੈਟਿ੍ਕ ਅੱਪਡੇਟ ਮੁਫ਼ਤ ਹੈ | ਜੇਕਰ ਆਧਾਰ ਧਾਰਕ ਦੁਆਰਾ ਬਾਇਓ ਮੈਟਿ੍ਕਸ ਨੂੰ ਅਜਿਹੀ ਉਮਰ ਪ੍ਰਾਪਤ ਕਰਨ ਦੇ 2 ਸਾਲਾਂ ਦੇ ਅੰਦਰ ਅੱਪਡੇਟ ਨਹੀਂ ਕੀਤਾ ਜਾਂਦਾ ਹੈ ਤਾਂ ਆਧਾਰ ਅਯੋਗ ਹੋ ਸਕਦਾ ਹੈ | ਕਿਸੇ ਵੀ ਜਨਸੰਖਿਆ ਅੱਪਡੇਟ ਲਈ ਪਤਾ, ਨਾਮ 'ਚ ਅੱਪਡੇਟ/ਸੁਧਾਰ, ਜਨਮ ਮਿਤੀ ਤੇ ਜੈਂਡਰ ਚਾਰਜ 50 ਰੁਪਏ ਹਨ ਅਤੇ ਬਾਇਓਮੈਟਰਿਕ ਅਰਥਾਤ ਫ਼ੋਟੋ 'ਚ ਤਬਦੀਲੀ ਜਾਂ ਆਧਾਰ 'ਚ ਆਈਰਿਸ ਜਾਂ ਫਿੰਗਰ ਪਿੰ੍ਰਟਸ ਨੂੰ ਅੱਪਡੇਟ ਕਰਨ ਲਈ 100 ਰੁਪਏ ਚਾਰਜ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲੋਂ ਓਵਰ ਚਾਰਜ ਲਿਆ ਜਾਂਦਾ ਹੈ ਤਾਂ ਟੋਲ ਫ਼ਰੀ ਨੰਬਰ 1947 'ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਨਿਵਾਸੀ 50 ਰੁਪਏ ਦੀ ਫ਼ੀਸ ਅਦਾ ਕਰਕੇ ਯੂ.ਆਈ.ਡੀ.ਏ.ਆਈ ਵੈੱਬਸਾਈਟ ਤੋਂ ਆਧਾਰ ਕਾਰਡ ਮੰਗਵਾ ਸਕਦੇ ਹਨ ਜਾਂ ਜ਼ਿਲ੍ਹਾ ਨਿਵਾਸੀ ਮੋਬਾਈਲ 'ਤੇ ਵੀ m1adhaar ਐਪ ਡਾਊਨਲੋਡ ਕਰ ਸਕਦੇ ਹਨ, ਜਿਸ ਨਾਲ ਉਹ ਮੋਬਾਈਲ ਤੇ ਆਧਾਰ ਕਾਰਡ ਲੈ ਸਕਦੇ ਹਨ | m1adhaar ਐਪ ਵਸਨੀਕਾਂ ਨੂੰ ਆਪਣੇ ਬਾਇਓ ਮੈਟਿ੍ਕਸ ਨੂੰ ਆਧਾਰ 'ਤੇ ਲਾਕ ਕਰਨ ਦੀ ਵੀ ਇਜਾਜ਼ਤ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਨਿਵਾਸੀ ਨੂੰ ਆਧਾਰ ਲਈ ਨਾਮ ਦਰਜ/ ਅੱਪਡੇਟ ਕਰਦੇ ਸਮੇਂ ਆਪਣੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰਨੀ ਚਾਹੀਦੀ ਹੈ, ਕਿਉਂਕਿ ਆਧਾਰ ਵਿਚ ਨਾਮ, ਜਨਮ ਮਿਤੀ ਅਤੇ ਲਿੰਗ ਵਰਗੇ ਵੇਰਵਿਆਂ ਨੂੰ ਅੱਪਡੇਟ ਕਰਨ ਦੀ ਇਕ ਸੀਮਾ ਹੈ | ਜਦੋਂ ਕਿ ਆਧਾਰ ਵਿਚ ਨਾਮ ਦੋ ਵਾਰ ਅੱਪਡੇਟ ਕੀਤਾ ਜਾ ਸਕਦਾ ਹੈ, ਜਨਮ ਮਿਤੀ ਤੇ ਜੈਂਡਰ ਇਕ ਵਾਰ ਠੀਕ ਕੀਤਾ ਜਾ ਸਕਦਾ ਹੈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਭਰੋਸਾ ਦਿਵਾਇਆ ਕਿ ਜ਼ਿਲੇ੍ਹ ਅੰਦਰ ਆਧਾਰ ਕਾਰਡ ਬਣਾਉਣ ਲਈ ਹੋਰ ਵਿਸ਼ੇਸ਼ ਉਪਰਾਲੇ ਵਿੱਢੇ ਜਾਣਗੇ ਅਤੇ ਜ਼ਿਲ੍ਹਾ ਨਿਵਾਸੀਆਂ ਦੇ ਪਹਿਲ ਦੇ ਆਧਾਰ 'ਤੇ ਕਾਰਡ ਬਣਾਉਣ ਨੂੰ ਯਕੀਨੀ ਬਣਾਇਆ ਜਾਵੇਗਾ | ਜੇਕਰ ਕਿਸੇ ਜ਼ਿਲ੍ਹਾ ਨਿਵਾਸੀ ਨੂੰ ਆਪਣਾ ਆਧਾਰ ਕਾਰਡ ਬਣਾਉਣ ਲਈ ਫਿੰਗਰ ਪਿ੍ੰਟਸ ਜਾਂ ਅੱਖਾਂ ਸਕੈਨ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸੇਵਾ ਕੇਂਦਰ ਦੇ ਡੀ.ਐਮ ਆਸ਼ੀਸ਼ ਕੁਮਾਰ ਦੇ ਮੋਬਾਈਲ ਨੰਬਰ 62833-66281 'ਤੇ ਸੰਪਰਕ ਕੀਤਾ ਜਾ ਸਕਦਾ ਹੈ |

6 ਜੂਨ ਨੂੰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ 'ਤੇ ਸੰਗਤ ਵੱਡੀ ਪੱਧਰ 'ਤੇ ਪਹੁੰਚੇਗੀ-ਬਾਬਾ ਸੁਖਵਿੰਦਰ ਸਿੰਘ ਮਲਕਪੁਰ

ਬਟਾਲਾ, 25 ਮਈ (ਕਾਹਲੋਂ)-ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਦੇ ਨਾਲ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਦੇਸ਼ ਭਰ ...

ਪੂਰੀ ਖ਼ਬਰ »

ਭਾਰਤੀ ਕ੍ਰਿਕਟ ਟੀਮ 'ਚ ਚੁਣੇ ਗਏ ਅਰਸ਼ਦੀਪ ਸਿੰਘ ਦਾ ਨਾਨਕੇ ਪਿੰਡ ਰੰਗੜ ਨੰਗਲ ਪੁੱਜਣ 'ਤੇ ਭਰਵਾਂ ਸਵਾਗਤ

ਅੱਚਲ ਸਾਹਿਬ, 25 ਮਈ (ਗੁਰਚਰਨ ਸਿੰਘ)-ਭਾਰਤੀ ਕਿ੍ਕਟ ਟੀਮ ਲਈ ਚੁਣੇ ਗਏ ਅਰਸਦੀਪ ਸਿੰਘ ਖਰੜ ਦਾ ਨਾਨਕੇ ਪਿੰਡ ਰੰਗੜ ਨੰਗਲ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਅਰਸ਼ਦੀਪ ਸਿੰਘ ਦੇ ਮਾਮਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਚੱਲ ਰਹੇ ਆਈ.ਪੀ.ਐਲ. ...

ਪੂਰੀ ਖ਼ਬਰ »

ਮਾਤਾ ਹਰਭਜਨ ਕÏਰ ਨਮਿਤ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਵਡਾਲਾ ਗ੍ਰੰਥੀਆਂ, 25 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਧੁੱਪਸੜੀ ਦੇ ਸਾਬਕਾ ਸਰਪੰਚ ਬੂਟਾ ਸਿੰਘ ਦੇ ਪਤਨੀ ਅਤੇ ਉੱਘੇ ਕਾਰੋਬਾਰੀ ਲਖਬੀਰ ਸਿੰਘ, ਜਸਬੀਰ ਸਿੰਘ, ਸੁਖਵਿੰਦਰ ਸਿੰਘ, ਰਜਿੰਦਰ ਸਿੰਘ ਦੇ ਮਾਤਾ ਸ੍ਰੀਮਤੀ ਹਰਭਜਨ ਕÏਰ ਜੋ ਬੀਤੇ ਦਿਨੀਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਪ੍ਰੇਰਨਾ ਸਦਕਾ ਝੋਨੇ ਦੀ ਸਿੱਧੀ ਬਿਜਾਈ ਕੀਤੀ

ਧਾਰੀਵਾਲ, 25 ਮਈ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਕਲਿਆਣਪੁਰ ਵਿਖੇ ਖੇਤੀਬਾੜੀ ਵਿਭਾਗ ਦੀ ਪ੍ਰੇਰਨਾ ਸਦਕਾ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜਿਸ ਵਿਚ ਖੇਤੀਬਾੜੀ ਦਫ਼ਤਰ ਧਾਰੀਵਾਲ ਤੋਂ ਏ.ਡੀ.ਓ. ਮਨਪ੍ਰੀਤ ਸਿੰਘ, ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਹੇ ਨੇ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਪੁਲਿਸ ਵਲੋਂ ਲਗਾਏ ਸੀ.ਸੀ.ਟੀ.ਵੀ. ਕੈਮਰੇ

ਕੋਟਲੀ ਸੂਰਤ ਮੱਲ੍ਹੀ, 25 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਵਲੋਂ ਸੰਸਦੀ ਚੋਣਾਂ ਦੌਰਾਨ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਮੇਨ ਚੌਕ 'ਚ ਲਗਾਏ ਗਏ ਸੀ.ਸੀ.ਟੀ.ਵੀ. ਕੈਮਰੇ ਚਿੱਟਾ ਹਾਥੀ ਸਾਬਤ ਹੋ ਰਹੇ ਹਨ ਤੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਖ਼ਰਾਬ ...

ਪੂਰੀ ਖ਼ਬਰ »

ਆਗਿਆਵੰਤੀ ਮਰਵਾਹਾ ਸਕੂਲ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 25 ਮਈ (ਕਾਹਲੋਂ)-ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀ.ਸੈਕੰ. ਸਕੂਲ ਚੰਦਰ ਨਗਰ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | 17 ਵਿਦਿਆਰਥੀਆਂ ਨੇ 90 ਫ਼ੀਸਦੀ, 20 ਵਿਦਿਆਰਥੀਆਂ ਨੇ 80 ਤੇ ਦੋ ਵਿਦਿਆਰਥੀਆਂ ਨੇ 70 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸ਼ੁਭਮਪ੍ਰੀਤ, ਅਦਿੱਤੀ, ...

ਪੂਰੀ ਖ਼ਬਰ »

ਬਿਜਲੀ ਵਿਭਾਗ ਵਲੋਂ ਗੁਰਦਾਸਪੁਰ ਦੇ ਨਿੱਜੀ ਹੋਟਲ ਮਾਲਕ ਨੰੂ 5 ਲੱਖ ਤੋਂ ਵੱਧ ਦਾ ਜੁਰਮਾਨਾ

ਗੁਰਦਾਸਪੁਰ, 25 ਮਈ (ਭਾਗਦੀਪ ਸਿੰਘ ਗੋਰਾਇਆ)-ਪਾਵਰਕਾਮ ਵਿਭਾਗ ਵਲੋਂ ਬਿਜਲੀ ਚੋਰੀ ਦੇ ਮਾਮਲੇ ਵਿਚ ਕੀਤੀ ਜਾ ਰਹੀ ਸਖ਼ਤ ਕਾਰਵਾਈ ਦੇ ਚੱਲਦਿਆਂ ਅੱਜ ਗੁਰਦਾਸਪੁਰ ਦੇ ਇਕ ਨਿੱਜੀ ਹੋਟਲ ਮਾਲਕ ਨੰੂ 5 ਲੱਖ ਤੋਂ ਵੱਧ ਦਾ ਜ਼ੁਰਮਾਨਾ ਕੀਤਾ ਗਿਆ ਹੈ | ਇਸ ਸਬੰਧੀ ਬਿਜਲੀ ਬੋਰਡ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਤਿਆਰ ਸ਼ਿਵ ਮੰਦਰ ਪਾਰਕ ਦੇ ਪਖਾਨੇ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਕਲਾਨੌਰ, 25 ਮਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਵਿਸ਼ਵ ਪ੍ਰਸਿੱਧ ਪ੍ਰਾਚੀਨ ਸ਼ਿਵ ਮੰਦਰ ਦੇ ਸਾਹਮਣੇ ਕਰੋੜਾਂ ਰੁਪਏ ਦੀ ਲਾਗਤ ਨਾਲ ਨਿਰਮਾਣ ਕਰਵਾਈ ਗਈ ਸ਼ਿਵ ਮੰਦਿਰ ਪਾਰਕ 'ਚ ਤਿਆਰ ਕੀਤੇ ਗਏ ਪਖਾਨੇ ਬੰਦ ਹੋਣ ਕਾਰਨ ਇਥੇ ਸੈਰ ਕਰਨ ਲਈ ਆਉਣ ਵਾਲੇ ਲੋਕ ਪ੍ਰੇਸ਼ਾਨ ਹਨ ...

ਪੂਰੀ ਖ਼ਬਰ »

ਹੇਮਕੁੰਟ ਦੀ ਯਾਤਰਾ 'ਤੇ ਗਏ ਕਲਾਨੌਰ ਵਾਸੀ ਨੇ ਗਹਿਣਿਆਂ ਵਾਲਾ ਬੈਗ ਵਾਪਸ ਕਰਕੇ ਪੇਸ਼ ਕੀਤੀ ਮਿਸਾਲ

ਕਲਾਨੌਰ, 25 ਮਈ (ਪੁਰੇਵਾਲ)-ਬੀਤੇ ਦਿਨ ਆਰੰਭ ਹੋਈ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 'ਤੇ ਗਏ ਕਲਾਨੌਰ ਵਾਸੀ ਸਾਬਕਾ ਪੁਲਿਸ ਮੁਲਾਜ਼ਮ ਵਲੋਂ ਗਹਿਣਿਆਂ ਨਾਲ ਭਰਿਆ ਬੈਗ ਅਸਲ ਵਾਰਸਾਂ ਨੂੰ ਸੌਂਪ ਕੇ ਮਿਸਾਲ ਪੈਦਾ ਕੀਤੀ ਹੈ | ਜਾਣਕਾਰੀ ਸਾਂਝੀ ਕਰਦਿਆਂ ਕਲਾਨੌਰ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਮੰਤਰੀ ਦਾ ਐਕਸ਼ਨ ਬਹੁਤ ਚੰਗਾ ਕਦਮ-ਸ਼ਰਮਾ

ਬਟਾਲਾ, 25 ਮਈ (ਕਾਹਲੋਂ)-ਨੈਸ਼ਨਲ ਐਵਾਰਡੀ ਪਿ੍ੰਸੀਪਲ ਅਤੇ ਸਾ: ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ ਪਿ੍ੰ. ਮਨੋਹਰ ਲਾਲ ਸ਼ਰਮਾ ਨੇ ਇਕ ਬਿਆਨ ਵਿਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਕੈਬਨਿਟ ਮੰਤਰੀ ਸਿੰਗਲਾ ਦੀ ਭਿ੍ਸ਼ਟਾਚਾਰ ਦੇ ਇਲਜ਼ਾਮ ...

ਪੂਰੀ ਖ਼ਬਰ »

ਕੈਨੇਡਾ ਦੇ ਸਤੰਬਰ ਇਨਟੇਕ ਲਈ 'ਇੰਗਲਿਸ਼ ਪਲੈਨਟ' ਲਗਵਾਏਗੀ ਰਿਡਾਰਡਤੋੜ ਵੀਜ਼ੇ-ਐਮ.ਡੀ. ਰੰਧਾਵਾ

ਬਟਾਲਾ, 25 ਮਈ (ਕਾਹਲੋਂ)-'ਇੰਗਲਿਸ਼ ਪਲੈਨਟ' ਵਲੋਂ ਇਕ ਹੋਰ ਵਿਦਿਆਰਥਣ ਦਾ ਕੈਨੇਡਾ ਦਾ ਵੀਜਾ ਲਗਵਾਇਆ ਗਿਆ ਹੈ | ਇਸ ਸਬੰਧੀ ਐਮ.ਡੀ. ਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਦਿਆਰਥਣ ਹਰਮਨਪ੍ਰੀਤ ਕÏਰ ਨੇ ਬਾਰਵੀਂ ਪਾਸ ਕਰਨ ਉਪਰੰਤ ਆਪਣੀ ਅਗਲੀ ਪੜਾਈ ਲਈ ਕੈਨੇਡਾ ਜਾਣ ...

ਪੂਰੀ ਖ਼ਬਰ »

ਚੋਰੀ ਕੀਤਾ ਬੁਲੇਟ ਮੋਟਰਸਾਈਕਲ ਚੋਰ ਘਰ ਦੇ ਬਾਹਰ ਖੜ੍ਹਾ ਕਰ ਕੇ ਫ਼ਰਾਰ ਹੋਏ

ਕਾਦੀਆਂ, 25 ਮਈ (ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ)-ਬੀਤੇ ਦਿਨ ਕਾਦੀਆਂ ਦੇ ਰਜ਼ਾਦਾ ਰੋਡ 'ਤੇ ਸਥਿਤ ਇਕ ਰਿਹਾਇਸ਼ ਅੰਦਰੋਂ ਦਿਨ-ਦਿਹਾੜੇ ਗੇਟ ਖੋਲ੍ਹ ਕੇ ਵਿਹੜੇ 'ਚ ਲੱਗਾ ਬੁਲੇਟ ਮੋਟਰਸਾਈਕਲ ਚੋਰ ਗਿਰੋਹ ਵਲੋਂ ਚੋਰੀ ਕਰ ਲਿਆ ਗਿਆ ਸੀ ਤੇ ਉਕਤ ਚੋਰਾਂ ਦਾ ਕਾਰਨਾਮਾ ...

ਪੂਰੀ ਖ਼ਬਰ »

ਸਪੋਰਟਸ ਵਿੰਗ ਸਕੂਲਜ਼ ਸਥਾਪਿਤ ਕਰਨ ਲਈ 27 ਨੰੂ (ਲੜਕੇ) ਤੇ 28 ਨੰੂ (ਲੜਕੀਆਂ) ਦੇ ਹੋਣਗੇ ਸਿਲੈਕਸ਼ਨ ਟਰਾਇਲ

ਗੁਰਦਾਸਪੁਰ, 25 ਮਈ (ਆਰਿਫ਼)-ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਡੇ ਸਕਾਲਰ ਅਤੇ ਰੈਜੀਡੈਂਸਲ ਵਿਚ ਹੋਣਹਾਰ ਖਿਡਾਰੀਆਂ ਨੂੰ ਦਾਖਲ ਕਰਨ ਲਈ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ...

ਪੂਰੀ ਖ਼ਬਰ »

ਵਿਧਾਇਕ ਸ਼ੈਰੀ ਕਲਸੀ ਨੂੰ ਅਨੁਮਾਨ ਕਮੇਟੀ ਦਾ ਮੈਂਬਰ ਬਣਾਉਣ 'ਤੇ ਪ੍ਰਧਾਨ ਘੁੰਮਣ ਵਲੋਂ ਹਾਈਕਮਾਂਡ ਦਾ ਧੰਨਵਾਦ

ਬਟਾਲਾ, 25 ਮਈ (ਕਾਹਲੋਂ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਪੰਜਾਬ ਸਰਕਾਰ ਵਿਚ ਅਨੁਮਾਨ ਕਮੇਟੀ ਦਾ ਮੈਂਬਰ ਨਾਮਜ਼ਦ ਕਰਨ 'ਤੇ ਬਟਾਲਾ ਸ਼ੂਗਰ ਮਿੱਲ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਸ਼ਹਿਰ ਨੰੂ ਸੀਲ ਕਰ ਕੇ ਚਲਾਇਆ ਚੈਕਿੰਗ ਅਭਿਆਨ

ਗੁਰਦਾਸਪੁਰ, 25 ਮਈ (ਭਾਗਦੀਪ ਸਿੰਘ ਗੋਰਾਇਆ)-ਅੱਜ ਥਾਣਾ ਸਿਟੀ ਦੀ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਨੰੂ ਸੀਲ ਕਰਕੇ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਚੈਕਿੰਗ ਕੀਤੀ ਗਈ | ਇਸ ਸਬੰਧੀ ਐਸ.ਐੱਚ.ਓ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਸ਼ਹਿਰ ਨੰੂ ਸੀਲ ਕਰ ਕੇ ਚਲਾਇਆ ਚੈਕਿੰਗ ਅਭਿਆਨ

ਗੁਰਦਾਸਪੁਰ, 25 ਮਈ (ਭਾਗਦੀਪ ਸਿੰਘ ਗੋਰਾਇਆ)-ਅੱਜ ਥਾਣਾ ਸਿਟੀ ਦੀ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਨੰੂ ਸੀਲ ਕਰਕੇ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਚੈਕਿੰਗ ਕੀਤੀ ਗਈ | ਇਸ ਸਬੰਧੀ ਐਸ.ਐੱਚ.ਓ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਗੋਲਡਨ ਗਰੁੱਪ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪ੍ਰੈਕਟੀਕਲ ਦੌਰਾਨ ਕੀਤੀ ਸਬਜ਼ੀਆਂ ਦੀ ਕਟਾਈ

ਗੁਰਦਾਸਪੁਰ, 25 ਮਈ (ਆਰਿਫ਼)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਿਖੇ ਐਗਰੀਕਲਚਰ ਵਿਭਾਗ ਦੇ ਵਿਦਿਆਰਥਣਾਂ ਵਲੋਂ ਐਗਰੀਕਲਚਰ ਪ੍ਰੈਕਟੀਕਲ ਦੌਰਾਨ ਲਗਾਈਆਂ ਗਈਆਂ ਸਬਜ਼ੀਆਂ ਦੀ ਕਟਾਈ ਕੀਤੀ ਗਈ | ਕਾਲਜ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਤੇ ਐਮ.ਡੀ.ਇੰਜੀ: ਰਾਘਵ ਮਹਾਜਨ ...

ਪੂਰੀ ਖ਼ਬਰ »

ਕਸਰਤ ਕਰਨ ਗਏ ਨੌਜਵਾਨ ਦਾ ਮੋਟਰਸਾਈਕਲ ਚੋਰੀ

ਕੋਟਲੀ ਸੂਰਤ ਮੱਲ੍ਹੀ, 25 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਸ੍ਰੀ ਬਾਵਾ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਦੇ ਖੇਡ ਮੈਦਾਨ 'ਚੋਂ ਦੌੜ ਲਗਾਉਣ ਗਏ ਇਕ ਨੌਜਵਾਨ ਦਾ ਅੱਜ ਚਿੱਟੇ ਦਿਨ ਮੋਟਰਸਾਈਕਲ ਚੋਰੀ ਹੋ ਗਿਆ | ਇਸ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪਿੰਡ ਸ਼ਾਹਬਾਦ ਇਕਾਈ ਦਾ ਗਠਨ

ਬਟਾਲਾ, 25 ਮਈ (ਹਰਦੇਵ ਸਿੰਘ ਸੰਧੂ)-ਪਿੰਡ ਸ਼ਾਹਬਾਦ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਰਾਜਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਹੇਠ ਹਰਵਿੰਦਰ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਪਿੰਡ ਦੀ ਇਕਾਈ ਦਾ ਗਠਨ ਕਰਦਿਆਂ ਹਰਵਿੰਦਰ ...

ਪੂਰੀ ਖ਼ਬਰ »

ਬਾਬਾ ਸੁੰਦਰ ਸ਼ਾਹ ਦੀ ਯਾਦ 'ਚ ਮੇਲਾ ਅੱਜ

ਹਰਚੋਵਾਲ/ਊਧਨਵਾਲ, 25 ਮਈ (ਢਿੱਲੋਂ/ਪਰਗਟ ਸਿੰਘ)-ਪਿੰਡ ਖੁਜਾਲਾ ਵਿਚ ਬਾਬਾ ਸੁੰਦਰ ਸ਼ਾਹ ਦੀ ਯਾਦ ਵਿਚ ਸੱਭਿਆਚਾਰਕ ਮੇਲਾ 26 ਮਈ ਨੂੰ 12 ਵਜੇ ਤੋਂ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਰਣਜੀਤ ਸਿੰਘ ਰਾਣਾ, ਰਾਜਵਿੰਦਰ ਸਿੰਘ ਰਾਜੂ, ...

ਪੂਰੀ ਖ਼ਬਰ »

ਪਿੰਡ ਫੱਤੇਵਾਲ ਦੇ ਚਰਚ ਉੱਪਰੋਂ ਕੀਮਤੀ ਟੱਲ ਚੋਰੀ- ਮਸੀਹ ਭਾਈਚਾਰੇ 'ਚ ਰੋਸ

ਕਾਲਾ ਅਫਗਾਨਾ, 25 ਮਈ (ਅਵਤਾਰ ਸਿੰਘ ਰੰਧਾਵਾ)-ਬੀਤੀ ਰਾਤ ਸਮੇਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਫੱਤੇਵਾਲ ਦੇ ਮੈਥੋਡਿਸਟ ਚਰਚ ਦੀ ਇਮਾਰਤ ਉਪਰੋਂ ਚੋਰਾਂ ਵਲੋਂ ਇਕ ਕੀਮਤੀ ਟੱਲ ਚੋਰੀ ਕਰਕੇ ਲੈ ਗਏ, ਜਿਸ ਨੂੰ ਲੈ ਕੇ ਮਸੀਹੀ ਭਾਈਚਾਰੇ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ 266 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਛਕਿਆ

ਅੱਚਲ ਸਾਹਿਬ, 25 ਮਈ (ਗੁਰਚਰਨ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਹਰ ਹਲਕੇ ਵਿਚ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਦੀ ਆਰੰਭ ਕੀਤੀ ਗਈ ਲੜੀ ਤਹਿਤ ਪਹਿਲ ਕਦਮੀ ਕਰਦਿਆਂ ਜਥੇਦਾਰ ਗੁਰਿੰਦਰਪਾਲ ...

ਪੂਰੀ ਖ਼ਬਰ »

ਸਟਾਫ਼ ਦੀ ਘਾਟ ਨਾਲ ਬੰਦ ਹੋਣ ਕਿਨਾਰੇ ਪਹੁੰਚਿਆ ਸਬਸਿਡਰੀ ਹੈਲਥ ਸੈਂਟਰ ਨੌਸ਼ਹਿਰਾ

ਪੁਰਾਣਾ ਸ਼ਾਲਾ, 25 ਮਈ (ਅਸ਼ੋਕ ਸ਼ਰਮਾ)-ਤੰਦਰੁਸਤ ਪੰਜਾਬ ਸਿਹਤ ਕੇਂਦਰ ਸਕੀਮ ਅਧੀਨ ਕੰਮ ਕਰਦਾ ਸਬ ਸਿਡਰੀ ਹੈਲਥ ਸੈਂਟਰ ਨੌਸ਼ਹਿਰਾ ਜੋ ਸਟਾਫ਼ ਦੀ ਘਾਟ ਕਾਰਨ ਬੰਦ ਹੋਣ ਕਿਨਾਰੇ ਪਹੁੰਚ ਗਿਆ ਹੈ | ਪਿੰਡ ਦੇ ਸਾਬਕਾ ਸਰਪੰਚ ਬੂਆ ਸਿੰਘ ਨੌਸ਼ਹਿਰਾ ਨੇ ਦੱਸਿਆ ਕਿ ਜਦੋਂ ...

ਪੂਰੀ ਖ਼ਬਰ »

ਕਿਸਾਨਾਂ ਨੰੂ ਕੈਂਪ ਲਗਾ ਕੇ ਸਿੱਧੀ ਬਿਜਾਈ ਲਈ ਕੀਤਾ ਜਾ ਰਿਹਾ ਜਾਗਰੂਕ-ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ

ਪੁਰਾਣਾ ਸ਼ਾਲਾ, 25 ਮਈ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ 'ਤੇ ਸਬ ਡਵੀਜ਼ਨ ਦੀਨਾਨਗਰ ਦੇ ਵੱਖ ਵੱਖ ਪਿੰਡਾਂ ਅੰਦਰ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੰੂ ਤਰਜ਼ੀਹ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਗਰਭਵਤੀ ਮਾਵਾਂ ਦਾ ਟੀਕਾਕਰਨ ਜ਼ਰੂਰੀ, ਜਣੇਪਾ ਸਰਕਾਰੀ ਹਸਪਤਾਲਾਂ ਵਿਚ ਹੀ ਕਰਵਾਓ-ਡਾ: ਬਿੰਦੂ ਗੁਪਤਾ

ਪਠਾਨਕੋਟ, 25 ਮਈ (ਸੰਧੂ)-ਅੱਜ ਰੂਰਲ ਡਿਸਪੈਂਸਰੀ ਭੜੋਲੀ ਵਿਖੇ ਡਾ: ਜੀਵਨ ਪ੍ਰਕਾਸ਼ ਦੀ ਅਗਵਾਈ ਵਿਚ ਮਮਤਾ ਦਿਵਸ ਕੈਂਪ ਲਗਾਇਆ ਗਿਆ | ਜਿਸ ਦੌਰਾਨ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਓ ਵਾਸਤੇ ਟੀਕਾਕਰਨ ਕੀਤਾ ਗਿਆ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਵਪਾਰ ਮੰਡਲ ਪਠਾਨਕੋਟ ਨੇ ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀ ਦੇ ਖ਼ਿਲਾਫ਼ ਕੀਤੀ ਕਾਰਵਾਈ ਦੀ ਕੀਤੀ ਸ਼ਲਾਘਾ

ਪਠਾਨਕੋਟ, 25 ਮਈ (ਸੰਧੂ)-ਵਪਾਰ ਮੰਡਲ ਪਠਾਨਕੋਟ ਦੀ ਮੀਟਿੰਗ ਪ੍ਰਧਾਨ ਅਮਿਤ ਨਈਅਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਸਕੱਤਰ ਸੁਨੀਲ ਮਹਾਜਨ, ਜ਼ਿਲ੍ਹਾ ਚੇਅਰਮੈਨ ਚਾਚਾ ਵੇਦ ਪ੍ਰਕਾਸ਼, ਜ਼ਿਲ੍ਹਾ ਪ੍ਰਭਾਰੀ ਭਾਰਤ ਮਹਾਜਨ, ਜ਼ਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਦੜਾ ਸੱਟਾ ਦਾ ਕਾਰੋਬਾਰ ਕਰਦੇ ਭਾਜਪਾ ਕੌਂਸਲਰ ਸਮੇਤ ਦੋ ਸਾਥੀ ਕਾਬੂ

ਪਠਾਨਕੋਟ, 25 ਮਈ (ਸੰਧੂ)-ਸੀ.ਆਈ.ਏ. ਸਟਾਫ਼ ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਅਨਿਲ ਪਵਾਰ ਦੀ ਅਗਵਾਈ ਵਿਚ ਦੜਾ ਸੱਟਾ ਦਾ ਕਾਰੋਬਾਰ ਕਰਦੇ ਭਾਜਪਾ ਕੌਂਸਲਰ ਸਮੇਤ ਉਸ ਦੇ ਦੋ ਸਾਥੀਆਂ ਨੰੂ ਕਾਬੂ ਕੀਤਾ ਗਿਆ ਹੈ ਤੇ ਉਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਡਰਾਈਵਿੰਗ ਲਾਈਸੈਂਸ ਬਣਾਉਣ ਲਈ ਲਗਾਇਆ ਕੈਂਪ

ਪਠਾਨਕੋਟ, 25 ਮਈ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਰਾਜੀਵ ਖੋਸਲਾ ਦੀ ਪ੍ਰਧਾਨਗੀ ਹੇਠ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਈਸੈਂਸ ਬਣਾਉਣ ਲਈ ਕੈਂਪ ਲਗਾਇਆ ਗਿਆ | ਜਿਸ ਵਿਚ 26 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ 'ਚ ਰਾਈਟ ਫੇਮਰ ਔਸਟਯੋਮਾਈਲਾਈਟਿਸ ਦੀ ਸਰਜਰੀ ਤੋਂ ਬਾਅਦ 6 ਸਾਲਾ ਬੱਚੇ ਨੰੂ ਮਿਲਿਆ ਨਵਾਂ ਜੀਵਨ

ਪਠਾਨਕੋਟ, 25 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਦੇ ਨਾਲ ਲੱਗਦੇ ਗੁਆਂਢੀ ਸੂਬਾ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੋਡਿਆਂ ਦੀ ਬਿਮਾਰੀ ਤੋਂ ਪੀੜਤ 6 ਸਾਲਾ ਬੱਚੇ ਨੰੂ ਅਮਨਦੀਪ ਹਸਪਤਾਲ ਪਠਾਨਕੋਟ ਦੇ ਆਰਥੋਪੈਡਿਕ ਸਰਜਨ ਡਾ: ਨਵਜੋਤ ਸਿੰਘ ਵਲੋਂ ਕੀਤੀ ਗਈ ਸਰਜਰੀ ਤੋਂ ...

ਪੂਰੀ ਖ਼ਬਰ »

ਗੁਲਪੁਰ ਚੱਕੀ ਦਰਿਆ ਘਰੋਟਾ ਦੇ ਧੱਸੇ ਪੁਲ ਦਾ ਉੱਚ ਪੱਧਰੀ ਟੀਮ ਵਲੋਂ ਕੀਤਾ ਦੌਰਾ

ਘਰੋਟਾ, 25 ਮਈ (ਸੰਜੀਵ ਗੁਪਤਾ)-ਗੁਲਪੁਰ ਚੱਕੀ ਦਰਿਆ ਘਰੋਟਾ ਦੇ ਧੱਸੇ ਪੁਲ ਦਾ ਉੱਚ ਪੱਧਰੀ ਟੀਮ ਵਲੋਂ ਦੌਰਾ ਕੀਤਾ ਗਿਆ | ਟੀਮ ਵਲੋਂ ਵੱਖ-ਵੱਖ ਸਥਾਨਾਂ 'ਤੇ ਪੁਲ ਦੇ ਅਲੱਗ-ਅਲੱਗ ਹਿੱਸਿਆਂ ਨੰੂ ਹੋਏ ਨੁਕਸਾਨ ਨੰੂ ਗੰਭੀਰਤਾ ਪੂਰਵਕ ਦੇਖਣ ਤੋਂ ਇਲਾਵਾ ਬਚਾਓ ਅਤੇ ਬਦਲਵੇਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX