ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554

ਅੰਮ੍ਰਿਤਸਰ

301 ਗ੍ਰਾਮ ਹੈਰੋਇਨ, 347 ਨਸ਼ੀਲੀਆਂ ਗੋਲੀਆਂ ਤੇ 52 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)- ਸ਼ਹਿਰ 'ਚ ਨਸ਼ਿਆਂ ਤੇ ਹੋਰ ਮਾਮਲਿਆਂ ਤਹਿਤ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ 12 ਮੁਜਰਿਮਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ | ਪੁਲਿਸ ਨੇ ਇਨ੍ਹਾਂ ਪਾਸੋਂ 301 ਗ੍ਰਾਮ ਹੈਰੋਇਨ, 347 ਨਸ਼ੀਲੀਆਂ ਗੋਲੀਆਂ, 52 ਬੋਤਲਾਂ ਨਜਾਇਜ਼ ਸ਼ਰਾਬ, 2 ਚੋਰੀਸ਼ੁਦਾ ਮੋਟਰਸਾਇਕਲ, ਮੋਬਾਇਲ ਫੋਨ ਆਦਿ ਵੀ ਬਰਾਮਦ ਕੀਤੇ ਗਏ ਹਨ | ਥਾਣਾ ਛਾਉਣੀ ਦੀ ਪੁਲਿਸ ਚੌਂਕੀ ਗਵਾਲਮੰਡੀ ਦੇ ਇੰਚਾਰਜ ਐੱਸ.ਆਈ. ਸੁਸ਼ੀਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਪੁਤਲੀਘਰ ਚੌਂਕ ਵਿਖੇ ਮੋਟਰਸਾਇਕਲ ਸਵਾਰ 2 ਤਸਕਰਾਂ ਪਾਸੋਂ 290 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਗਿ੍ਫਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ਲਵਪ੍ਰੀਤ ਸਿੰਘ ਉਰਫ ਲਵ ਵਾਸੀ ਗੋਬਿੰਦਪੁਰਾ ਅਤੇ ਹਰਵਿੰੰਦਰ ਸਿੰਘ ਉਰਫ ਰਾਜੂ ਵਾਸੀ ਪਿੰਡ ਅਹਿਮਦਪੁਰ ਦੋਵੇਂ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ | ਇਸੇ ਤਰ੍ਹਾਂ ਪੁਲਿਸ ਚੌਂਕੀ ਗੁੰਮਟਾਲਾ ਦੇ ਇੰਚਾਰਜ਼ ਏ.ਐੱਸ.ਆਈ. ਸਤਪਾਲ ਸਿੰਘ 'ਤੇ ਆਧਾਰਿਤ ਟੀਮ ਵਲੋਂ 10 ਗ੍ਰਾਮ ਹੈਰੋਇਨ ਸਮੇਤ ਅੰਗਦ ਸਿੰਘ ਵਾਸੀ ਪਿੰਡ ਗੁੰਮਟਾਲਾ ਨੂੰ ਗਿ੍ਫਤਾਰ ਕੀਤਾ ਗਿਆ ਹੈ ਦੋਵੇਂ ਮਾਮਲੇ ਐੱਨ.ਡੀ.ਪੀ.ਐੱਸ.ਐਕਟ ਅਧੀਨ ਦਰਜ ਕਰ ਲਏ ਗਏ ਹਨ | ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਸੰਤੋਖ ਸਿੰਘ ਵਾਸੀ ਪਿੰਡ ਚਾਟੀਵਿੰਡ ਤਰਨ ਤਾਰਨ ਰੋਡ ਪਾਸੋਂ 275 ਤੇ ਥਾਣਾ ਵੇਰਕਾ ਦੀ ਪੁਲਿਸ ਵਲੋਂ ਬਲਜੀਤ ਕੌਰ ਪਾਸੋਂ 72 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਸਮਸ਼ੇਰ ਸਿੰਘ ਉਰਫ ਸ਼ੇਰਾ ਵਾਸੀ ਜੰਡਿਆਲਾ ਗੁਰੂ ਤੋਂ ਖੋਹ ਕੀਤਾ ਮੋਬਾਇਲ ਫੋਨ ਇਕ ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ ਜਦੋਂ ਕਿ ਥਾਣਾ ਛੇਹਰਟਾ ਦੀ ਪੁਲਿਸ ਵਲੋਂ 1 ਮੋਟਰਰਸਾਇਕਲ ਸਮੇਤ 2 ਮੁਜ਼ਰਿਮ ਗਿ੍ਫਤਾਰ ਕੀਤੇ ਗਏ ਹਨ | ਥਾਣਾ ਸਦਰ ਅਤੇ ਬੀ. ਡਵੀਜ਼ਨ ਦੀ ਪੁਲਿਸ ਵਲੋਂ ਬਿਜਲੀ ਦੀ ਤਾਰ ਚੋਰੀ ਕਰਨ 'ਤੇ ਦੋ, ਥਾਣਾ ਵੱਲ੍ਹਾ ਦੀ ਪੁਲਿਸ ਵਲੋਂ 40 ਬੋਤਲਾਂ ਅਤੇ ਥਾਣਾ ਵੇਰਕਾ ਦੀ ਪੁਲਿਸ ਵਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਸ ਸਬੰਧੀ ਵੱਖਰੇ-ਵੱਖਰੇ ਮਾਮਲੇ ਦਰਜ ਕਰ ਲਏ ਗਏ ਹਨ |

ਕੌਂਸਲਰ ਜਰਨੈਲ ਸਿੰਘ ਢੋਟ ਨਾਲ ਦੁੱਖ ਸਾਂਝਾ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕੌਂਸਲਰ ਜਰਨੈਲ ਸਿੰਘ ਢੋਟ ਦੇ ਪਿਤਾ ਦੇ ਦਿਹਾਂਤ ਸਬੰਧੀ ਅੰਮਿ੍ਤਸਰ ਦੇ ਹਲਕਾ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਸ: ਢੋਟ ਨਾਲ ਅਫਸੋਸ ਕਰਨ ਲਈ ਉਨ੍ਹਾਂ ਤੇ ਗ੍ਰਹਿ ਵਿਖੇ ਪਹੁੰਚੇ | ਇਸ ਦੌਰਾਨ ਆਮ ਆਦਮੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਭਲਾਈ ਫੰਡ ਸਕੀਮ ਤਹਿਤ ਸਨਮਾਨ

ਅੰਮਿ੍ਤਸਰ, 25 ਮਈ (ਜੱਸ)-ਸ਼ੋ੍ਰਮਣੀ ਕਮੇਟੀ ਤੋਂ ਬੀਤੇ ਸਮੇਂ ਦੌਰਾਨ ਸੇਵਾ ਮੁਕਤ ਹੋ ਚੁੱਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਾਬਕਾ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਚ ...

ਪੂਰੀ ਖ਼ਬਰ »

ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਵਲੋਂ ਗੁਰਦੁਆਰਾ ਮੰਜੀ ਸਾਹਿਬ ਨੂੰ ਜਾਂਦੀ ਸੜਕ ਨੂੰ ਬਣਾਉਣ ਦਾ ਕੀਤਾ ਉਦਘਾਟਨ

ਛੇਹਰਟਾ, 25 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਵਲੋਂ ਆਪਣੇ ਹਲਕੇ ਦੇ ਅਧੀਨ ਆਉਂਦੇ ਇਤਿਹਾਸਕ ਨਗਰ ਗੁਰੂ ਕੀ ਵਡਾਲੀ ਦੇ ਵੱਖ-ਵੱਖ ਇਲਾਕਿਆਂ ਵਿਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅੱਜ ਉਨ੍ਹਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ ਕਮਰਸ਼ੀਅਲ ਸਿਲੰਡਰਾਂ ਸਮੇਤ ਇਕ ਕਾਬੂ

ਵੇਰਕਾ, 25 ਮਈ (ਪਰਮਜੀਤ ਸਿੰਘ ਬੱਗਾ)-ਪੁਲਿਸ ਕਮਿਸ਼ਨਰ ਸ੍ਰੀ ਅਰੁਣਪਾਲ ਸਿੰਘ ਅਤੇ ਥਾਣਾ ਵੇਰਕਾ ਦੇ ਮੁਖੀ ਕਿਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਚੌਕੀ ਮੂਧਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਤੇ ਦੋ ਕਮਰਸ਼ੀਅਲ ...

ਪੂਰੀ ਖ਼ਬਰ »

ਜੂਨ ਮਹੀਨੇ ਵਿਚ ਅੰਮਿ੍ਤਸਰ ਨਾਲ ਸੰਬਿੰਧਤ 16 ਰੇਲ ਗੱਡੀਆਂ ਰੱਦ ਰਹਿਣਗੀਆਂ

ਅੰਮਿ੍ਤਸਰ, 25 ਮਈ (ਗਗਨਦੀਪ ਸ਼ਰਮਾ)-ਰੇਲਵੇ ਵਲੋਂ ਇੰਟਰਲਾਕਿੰਗ ਦਾ ਕੰਮ ਚੱਲਦੇ ਹੋਣ ਦੇ ਮੱਦੇਨਜ਼ਰ ਜੂਨ ਮਹੀਨੇ ਵਿਚ ਅੰਮਿ੍ਤਸਰ ਨਾਲ ਸਬੰਧਿਤ 16 ਰੇਲਗੱਡੀਆਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 2 ਜੂਨ ਨੂੰ ਕਟਿਹਾਰ-ਅੰਮਿ੍ਤਸਰ, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ

ਅੰਮਿ੍ਤਸਰ, 25 ਮਈ (ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਤੇ ਸੰਜੀਦਾ ਹੋਣ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਅੰਮਿ੍ਤਸਰ 'ਚ ਖਿਡਾਰੀਆਂ ਦੀ ਚੋਣ ਲਈ 27-28 ਤੋਂ ਟ੍ਰਾਇਲ ਸ਼ੁਰੂ : ਜ਼ਿਲ੍ਹਾ ਖੇਡ ਅਧਿਕਾਰੀ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਸੂਬਾ ਖੇਡ ਵਿਭਾਗ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ (ਡੇ ਸਕਾਲਰ) ਵਿਚ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ 27 ਅਤੇ 28 ਮਈ ਨੂੰ ਚੋਣ ਟਰਾਇਲ ਸ਼ੁਰੂ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਵਿਸ਼ੇਸ਼ ਬੈਠਕ ਹੋਈ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਸਫ਼ਾਈ ਸੇਵਕਾਂ ਦੀ ਇਕ ਵਿਸ਼ੇਸ਼ ਬੈਠਕ ਸੈਨੇਟਰੀ ਇੰਸਪੈਕਟਰ ਰਾਕੇਸ਼ ਗਿੱਲ, ਸੈਨੇਟਰੀ ਸੁਪਰਵਾਈਜ਼ਰ ਲੱਕੀ ਭੱਟੀ ਅਤੇ ਸੁਪਰਵਾਈਜ਼ਰ ਸਮੀਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਦੱਖਣੀ ਦੇ 12 ਵਾਰਡਾਂ ਦੇ ਸਫ਼ਾਈ ਸੇਵਕਾਂ ਨੇ ...

ਪੂਰੀ ਖ਼ਬਰ »

ਜਾਂਚ ਅਧਿਕਾਰੀ ਐੱਸ.ਡੀ.ਐੱਮ. ਵਲੋਂ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਦੇ ਬਿਆਨ ਕਲਮਬੰਦ ਕੀਤੇ

ਅੰਮਿ੍ਤਸਰ, 24 ਮਈ (ਹਰਮਿੰਦਰ ਸਿੰਘ)-ਬੀਤੇ ਦਿਨ ਰੇਲਵੇ ਸਟੇਸ਼ਨ ਨੇੜੇ ਇਕ ਨਿਰਮਾਣ ਅਧੀਨ ਹੋਟਲ ਦੇ ਜ਼ਮੀਨਦੋਜ਼ ਹਿੱਸੇ ਵਿਚ ਉਸ ਦੇ ਨਾਲ ਦੀ ਪੁਰਾਣੀ ਇਮਾਰਤ ਦੇ ਕੁਝ ਹਿੱਸੇ ਦੇ ਡਿੱਗਣ ਅਤੇ ਕੁਝ ਘਰਾਂ ਨੂੰ ਨੁਕਸਾਨ ਪਹੁੰਚਣ ਦੇ ਮਾਮਲੇ ਦੀ ਪੜਤਾਲ ਕਰ ਐੱਸ. ਡੀ. ਐੱਮ. ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਜੇਰੇਮੀ ਕੋਰਬਿਨ ਨਾਲ ਮੁਲਾਕਾਤ ਮਹਿਜ਼ ਇਤਫ਼ਾਕ ਨਹੀਂ, ਸੋਚੀ ਸਮਝੀ ਸਾਜ਼ਿਸ਼ : ਚੁੱਘ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ­)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਬਿ੍ਟੇਨ ਦੇ ਸਾਬਕਾ ਸੰਸਦ ਮੈਂਬਰ ਜੇਰੇਮੀ ਕੋਰਬਿਨ ਨਾਲ ਮੁਲਾਕਾਤ ਨੂੰ ਦੇਸ਼ ਵਿਰੋਧੀ ਮੁਹਿੰਮ ਕਰਾਰ ਦਿੰਦੇ ...

ਪੂਰੀ ਖ਼ਬਰ »

ਐਮ.ਟੀ.ਪੀ. ਵਿਭਾਗ ਵਲੋਂ ਇਮਾਰਤ ਸੀਲ

ਅੰਮਿ੍ਤਸਰ, 24 ਮਈ (ਹਰਮਿੰਦਰ ਸਿੰਘ)-ਪੁਰਾਣੇ ਸ਼ਹਿਰ ਦੀ ਚਾਰ ਦੀਵਾਰੀ ਅੰਦਰ ਬਾਜ਼ਾਰ ਆਹਲੂਵਾਲਾ ਵਿਖੇ ਸੀਤਾ ਰਾਮ ਗਲੀ 'ਚ ਅਣਅਧਿਕਾਰਤ ਤੌਰ 'ਤੇ ਬਣ ਰਹੀ ਇਕ ਇਮਾਰਤ ਨੂੰ ਸੀਲ ਕੀਤਾ ਗਿਆ | ਇਸ ਸਬੰਧੀ ਬਿਲਡਿੰਗ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਬਿਲਡਿੰਗ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਆਵਾਜ਼ ਤੇ ਰੌਸ਼ਨੀ ਸ਼ੋਅ 'ਚ ਮੁੜ ਤੋਂ ਜੁੜਨ ਲੱਗੀਆਂ ਰੌਣਕਾਂ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)-ਕੌਮੀ ਯਾਦਗਾਰ ਜਲਿ੍ਹਆਂਵਾਲਾ ਬਾਗ਼ ਵਿਖੇ ਸੈਂਟਰਲ ਸਮਾਰਕ 'ਤੇ ਵਿਖਾਏ ਜਾਣ ਵਾਲੇ ਆਵਾਜ਼ ਤੇ ਰੌਸ਼ਨੀ ਸ਼ੋਅ 'ਚ ਮੁੜ ਤੋਂ ਸਥਾਨਕ ਨਾਗਰਿਕਾਂ ਅਤੇ ਸੈਲਾਨੀਆਂ ਦੀਆਂ ਰੌਣਕਾਂ ਜੁੜਨੀਆਂ ਸ਼ੁਰੂ ਹੋ ਗਈਆਂ ਹਨ | ਤਕਨੀਕੀ ਖ਼ਾਮੀਆਂ ...

ਪੂਰੀ ਖ਼ਬਰ »

ਐਸ. ਓ. ਐਫ. ਵਲੋਂ ਸਪਰਿੰਗ ਡੇਲ ਦੇ ਪਿੰ੍ਰਸੀਪਲ 'ਸਰਬੋਤਮ ਪਿੰ੍ਰਸੀਪਲ' ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 25 ਮਈ (ਗਗਨਦੀਪ ਸ਼ਰਮਾ)-ਸਪਰਿੰਗ ਡੇਲ ਸੀਨੀਅਰ ਸਕੂਲ ਲਈ ਉਸ ਸਮੇਂ ਖ਼ੁਸ਼ੀ ਅਤੇ ਮਾਣ ਦਾ ਪਲ ਸੀ ਜਦ ਸਾਇੰਸ ਉਲੰਪਿਆਡ ਫਾਉਂਡੇਸ਼ਨ (ਐਸ. ਓ. ਐਫ.) ਵਲੋਂ ਲਗਾਤਾਰ 12ਵੀਂ ਵਾਰ ਸਕੂਲ ਦੇ ਪਿ੍ੰਸੀਪਲ ਰਾਜੀਵ ਕੁਮਾਰ ਸ਼ਰਮਾ ਨੂੰ ਪਿਛਲੇ ਕੁੱਝ ਸਾਲਾਂ ਦੌਰਾਨ ...

ਪੂਰੀ ਖ਼ਬਰ »

ਬੱਚਿਆਂ ਵਿਚ ਅਲਰਜੀ ਦੇ ਲੱਛਣਾਂ ਨੂੰ ਅਣਗੌਲਿਆ ਕਰਨਾ ਖਤਰਨਾਕ-ਡਾ. ਸੁਪਿ੍ਯਾ

ਮਾਨਾਂਵਾਲਾ, 25 ਮਈ (ਗੁਰਦੀਪ ਸਿੰਘ ਨਾਗੀ)-ਬੱਚਿਆਂ ਵਿਚ ਅਲਰਜੀ ਦੇ ਕਈ ਲੱਛਣ ਹੋ ਸਕਦੇ ਹਨ, ਕਿਉਂਕਿ ਬੱਚਿਆਂ ਵਿਚ ਅਲਰਜੀ ਵੱਡਿਆਂ ਨਾਲੋਂ ਜ਼ਿਆਦਾ ਹੁੰਦੀ ਹੈ ਤੇ ਜੇਕਰ ਕਿਸੇ ਬੱਚੇ ਵਿਚ ਅਲਰਜੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਮਾਹਿਰ ਡਾਕਟਰ ਪਾਸੋਂ ਬੱਚਿਆਂ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਵਿਚਾਰ ਚਰਚਾ ਕਰਵਾਈ

ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਟ੍ਰੈਫਿਕ ਨਿਯਮਾ ਪ੍ਰਤੀ ਜਾਗਰੂਕਤਾ ਲਈ ਵਿਚਾਰ ਚਰਚਾ ਕਰਵਾਈ | ਇਸ ਮੌਕੇ ਏ. ਐਸ. ਆਈ. ਅਰਵਿੰਦਰ ਪਾਲ ਸਿੰਘ ਜੋ ਕਿ ਟ੍ਰੈਫਿਕ ਸਿੱਖਿਆ ਸੈੱਲ ਕਮਿਸ਼ਨਰ ਪੁਲਿਸ ਅੰਮਿ੍ਤਸਰ ਹਨ, ...

ਪੂਰੀ ਖ਼ਬਰ »

ਆਰ. ਟੀ. ਓ. ਦਫਤਰ ਮੁੜ ਸੁਰਖੀਆਂ 'ਚ ਆਟੋਮੈਟਿਡ ਟੈਸਟ ਟਰੈਕ ਇੰਚਾਰਜ ਕਰ ਰਿਹਾ ਹੈ ਭਿ੍ਸ਼ਟਾਚਾਰ : ਅਨੁਜ ਖੇਮਕਾ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਇਥੇ ਰਿਜਨਲ ਟਰਾਂਸਪੋਰਟ ਦਫਤਰ ਖ਼ਿਲਾਫ਼ ਅਕਸਰ ਮਿਲਦੀਆਂ ਸ਼ਿਕਾਇਤਾਂ ਕਾਰਨ ਹੁੰਦੀ ਚਰਚਾ ਤਹਿਤ ਅੱਜ ਸਮਾਜ ਸੇਵਕ ਅਨੁਜ ਖੇਮਕਾ ਨੇ ਦੋਸ਼ ਲਾਇਆ ਕਿ ਇਥੇ ਆਟੋਮੈਟਿਡ ਟੈਸਟ ਟਰੈਕ ਦਾ ਇੰਚਾਰਜ਼ ਭਿ੍ਸ਼ਟਚਾਰ ਕਰ ਰਿਹਾ ਹੈ ਜਿਸ ਤਹਿਤ ...

ਪੂਰੀ ਖ਼ਬਰ »

ਮੂਧਲ ਵਿਖੇ ਕੰਬਲ ਤਿਆਰ ਕਰਨ ਵਾਲੀ ਫੈਕਟਰੀ ਨੂੰ ਸ਼ਾਟ ਸਰਕਟ ਨਾਲ ਲੱਗੀ ਅੱਗ

ਵੇਰਕਾ, 25 ਮਈ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਖੇਤਰ ਅਧੀਨ ਆਉਂਦੇ ਪਿੰਡ ਮੂਧਲ ਵਿਖੇ ਅੱਜ ਸ਼ਾਮ ਵੇਲੇ ਕੰਬਲ ਤੇ ਰਜਾਈਆਂ ਤਿਆਰ ਕਰਨ ਵਾਲੀ ਕੈਂਬਰਿਜ ਇੰਡਸਟਰੀ ਨਾਮਕ ਫੈਕਟਰੀ ਅੰਦਰ ਅਚਾਨਕ ਬਿਜਲੀ ਦੇ ਸ਼ਾਟ ਸਰਕਟ ਨਾਲ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਭਾਰਤੀਯ ਵਿੱਦਿਆ ਭਵਨ ਸੋਹਣ ਲਾਲ ਪਬਲਿਕ ਸਕੂਲ ਇਸਲਾਮਾਬਾਦ ਵਿਖੇ 'ਜੀਵਨ ਕੇ ਰੰਗ ਸੁਰ-ਨਿ੍ਤਿਆ ਕੇ ਸੰਗ' ਯਾਦਗਾਰੀ ਹੋ ਨਿੱਬੜਿਆ

ਛੇਹਰਟਾ 25 ਮਈ (ਸੁਰਿੰਦਰ ਸਿੰਘ ਵਿਰਦੀ)-ਭਾਰਤੀਯ ਵਿਦਿਆ ਭਵਨ ਸੋਹਨ ਲਾਲ ਪਬਲਿਕ ਸਕੂਲ ਇਸਲਾਮਾਬਾਦ ਪੁਤਲੀਘਰ ਦੇ ਵਿਹੜੇ ਭਵਨਜ਼ ਕਲਾ ਕੇਂਦਰ ਵਲੋਂ 'ਜੀਵਨ ਕੇ ਰੰਗ ਸੁਰ- ਨਿ੍ਤਿਆ ਕੇ ਸੰਗ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਭਵੰਜ ਕਲਾ ਕੇਂਦਰ ਦੁਆਰਾ ਸਕੂਲ ਦੇ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਲਘੂ ਫ਼ਿਲਮ 'ਫੁੱਲਾਂ ਦਾ ਚੋਰ' ਵਿਖਾਈ

ਮਾਨਾਂਵਾਲਾ, 25 ਮਈ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ ਅੰਮਿ੍ਤਸਰ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਵਿਦਿਆਰਥੀਆਂ ਵਿਚ ਸਮਾਜਿਕ ਬਰਾਬਰਤਾ ਦੀ ਭਾਵਨਾ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਤਹਿਤ ਵਿਦਿਆਰਥੀਆਂ ...

ਪੂਰੀ ਖ਼ਬਰ »

ਸੀ. ਏ. ਐਸੋਸੀਏਸ਼ਨ ਅੰਮਿ੍ਤਸਰ ਨੇ ਜੀ. ਐਸ. ਟੀ. ਵਿਭਾਗ ਗੁਰੂਗ੍ਰਾਮ ਵਲੋਂ ਗਿ੍ਫਤਾਰ ਕੀਤੇ ਦੋ ਸੀ. ਏ. ਸਾਥੀਆਂ ਦੇ ਹੱਕ 'ਚ ਸੰਸਦ ਮੈਂਬਰਾਂ ਨੂੰ ਸੌਂਪੇ ਮੰਗ ਪੱਤਰ

ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਜੀ. ਐਸ. ਟੀ. ਵਿਭਾਗ ਗੁਰੂਗ੍ਰਾਮ ਵਲੋਂ ਕਰੋੜਾਂ ਦੇ ਰਿਫੰਡ ਗੜਬੜੀ ਮਾਮਲੇ 'ਚ ਗਿ੍ਫਤਾਰ ਕੀਤੇ ਦੋ ਚਾਰਟਿਡ ਅਕਾਉਂਟੈਂਟ (ਸੀ. ਏ.) ਦੇ ਹੱਕ 'ਚ ਅੱਜ ਅੰਮਿ੍ਤਸਰ ਬ੍ਰਾਂਚ ਦੀ ਸੀ. ਏ. ਐਸੋਸੀਏਸ਼ਨ ਵਲੋਂ ਗੁਰਜੀਤ ਸਿੰਘ ਔਜਲਾ ਸੰਸਦ ...

ਪੂਰੀ ਖ਼ਬਰ »

ਅਧਿਆਪਕਾਂ ਦੀ ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ ਲਈ ਡੀ. ਈ. ਓ. (ਸੈਕੰਡਰੀ) ਨੂੰ ਸੌਂਪਿਆ ਮੰਗ ਪੱਤਰ

ਅੰਮਿ੍ਤਸਰ, 25 ਮਈ (ਗਗਨਦੀਪ ਸ਼ਰਮਾ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੇ ਸੂਬਾਈ ਵਿੱਤ ਸਕੱਤਰ-ਕਮ-ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ ਦੀ ਅਗਵਾਈ ਵਿਚ 8886 ਐਸ. ਐਸ. ਏ./ਰਮਸਾ ...

ਪੂਰੀ ਖ਼ਬਰ »

'ਆਪ' ਜ਼ਿਲ੍ਹਾ ਸੰਗਠਨ ਦੀ ਹੋਈ ਅਹਿਮ ਮੀਟਿੰਗ

ਅੰਮਿ੍ਤਸਰ, 25 ਮਈ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਸੰਗਠਨ ਦੀ ਅਹਿਮ ਮੀਟਿੰਗ ਪਾਰਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਬੀਤੇ ਦਿਨ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਵਿਰੁਧ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕੀਤੀ ਗਈ | ਜ਼ਿਲ੍ਹਾ ਲੋਕ ਸਭਾ ਇੰਚਾਰਜ ...

ਪੂਰੀ ਖ਼ਬਰ »

ਚੇਅਰਮੈਨ ਮਹੇਸ਼ ਖੰਨਾ ਨੇ ਆਟੋ ਵਰਕਸ਼ਾਪ ਦਾ ਕੀਤਾ ਅਚਾਨਕ ਦੌਰਾ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਵਾਰਡ ਨੰ: 60 ਦੇ ਕੌਂਸਲਰ ਅਤੇ ਓ. ਐਂਡ. ਐਮ. ਵਿਭਾਗ ਦੀ ਸਬ ਕਮੇਟੀ ਦੇ ਚੇਅਰਮੈਨ ਮਹੇਸ਼ ਖੰਨਾ ਵਲੋਂ ਅੱਜ ਅਚਾਨਕ ਨਗਰ ਨਿਗਮ ਦੀ ਆਟੋ ਵਰਕਸ਼ਾਪ ਦਾ ਦੌਰਾ ਕੀਤਾ ਅਤੇ ਆਟੋ ਵਰਕਸ਼ਾਪ ਦੇ ਇੰਚਾਰਜ਼ ਸੈਕਟਰੀ ਸੁਸ਼ਾਂਤ ਭਾਟੀਆ ਕੋਲੋਂ ...

ਪੂਰੀ ਖ਼ਬਰ »

ਘਰਾਂ ਤੋਂ ਵੀ ਬਾਇਓ ਮੈਡੀਕਲ ਵੇਸਟ ਵੱਖਰੇ ਤੌਰ 'ਤੇ ਇਕੱਠਾ ਕੀਤੇ ਜਾਵੇ-ਡਿਪਟੀ ਕਮਿਸ਼ਨਰ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਹਸਪਤਾਲਾਂ ਤੋਂ ਬਾਇਓ ਮੈਡੀਕਲ ਵੇਸਟ ਇਕੱਠਾ ਕਰਨ ਦਾ ਪ੍ਰਬੰਧ ਹੈ, ਉਸੇ ਤਰਜ਼ 'ਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ ...

ਪੂਰੀ ਖ਼ਬਰ »

ਸੁਲਤਾਨਵਿੰਡ ਹਰਿਕਿ੍ਸ਼ਨ ਸਕੂਲ ਵਿਖੇ ਵੱਧਦੇ ਤਣਾਅ ਤੋਂ ਬਚਣ ਲਈ ਬੱਚਿਆਂ ਨੂੰ ਕੀਤਾ ਜਾਗਰੂਕ

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਲਿੰਕ ਰੋਡ ਸਥਿਤ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਮੈਂਬਰ ਇੰਚਾਰਜ ਰਜਿੰਦਰ ਸਿੰਘ ਮਰਵਾਹਾ, ਹਰਪ੍ਰੀਤ ਸਿੰਘ ਕੋਹਲੀ, ਇੰਜੀਨੀਅਰ ਨਵਦੀਪ ਸਿੰਘ ਵਲੋਂ ਅਜੋਕੇ ...

ਪੂਰੀ ਖ਼ਬਰ »

ਵਿਕਾਸ ਮੰਚ ਨੇ ਮਾਨ ਸਰਕਾਰ ਵਲੋਂ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਨ ਸੰਬੰਧੀ ਗੁਰੂ ਨਗਰੀ ਦੇ ਕੌਮਾਂਤਰੀ ਹਵਾਈ ਅੱਡੇ ਨੂੰ ਨਜ਼ਰਅੰਦਾਜ ਕਰਨ 'ਤੇ ਚਿੰਤਾ ਜਤਾਈ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਵਿਕਾਸ ਮੰਚ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮਿ੍ਤਸਰ ਨੂੰ ਨਜ਼ਰਅੰਦਾਜ਼ ਕਰਕੇ, ਮੋਹਾਲੀ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ...

ਪੂਰੀ ਖ਼ਬਰ »

ਪੰਜਾਬੀ ਰੰਗਮੰਚ ਦੇ ਬਾਬਾ ਬੋਹੜ ਭਾਅ ਜੀ ਗੁਰਸ਼ਰਨ ਸਿੰਘ ਦਾ ਜੱਦੀ ਘਰ ਢਾਹੁਣ ਦੀ ਤਿਆਰੀ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਪੰਜਾਬੀ ਰੰਗਮੰਚ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਲੋਕ ਪੱਖੀ ਮਹਾਨ ਨਾਟਕਕਾਰ ਸਵਰਗੀ ਭਾਅ ਜੀ ਗੁਰਸ਼ਰਨ ਸਿੰਘ ਦੇ ਪਰਿਵਾਰਕ ਮੈਂਬਰਾਂ, ਰੰਗਕਰਮੀਆਂ, ਬੁੱਧੀਜੀਵੀਆਂ ਤੇ ਲੇਖਕਾਂ ਨੇ ਭਗਵੰਤ ਮਾਨ ਸਰਕਾਰ ਤੇ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX