ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554

ਸੰਪਾਦਕੀ

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ

ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਸਟਿੰਗ ਆਪ੍ਰੇਸ਼ਨ ਕਰਕੇ ਆਪਣੇ ਹੀ ਵਜ਼ੀਰ ਵਿਰੁੱਧ ਪੁਲਿਸ ਰਿਪੋਰਟ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਹੈ। ਪਿਛਲੇ ਦਿਨ ਤੋਂ ਇਸ ਖ਼ਬਰ ਨੂੰ ਪੰਜਾਬ ਵਿਚ ਹੀ ਨਹੀਂ ਸਗੋਂ ਦੇਸ਼ ਭਰ ਵਿਚ ਪ੍ਰਚਾਰਿਆ ਗਿਆ ਹੈ। ਇਸ ਨੂੰ ਆਧਾਰ ਬਣਾ ਕੇ 'ਆਪ' ਦੇ ਆਗੂਆਂ ਵਲੋਂ ਹਰ ਭ੍ਰਿਸ਼ਟਾਚਾਰੀ ਵਿਅਕਤੀ ਵਿਰੁੱਧ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀ ਸ਼ਿਕਾਇਤ ਮਿਲਣ 'ਤੇ ਅਜਿਹੇ ਸਖ਼ਤ ਕਦਮ ਚੁੱਕਣ ਦੀ ਗੱਲ ਆਖੀ ਗਈ ਹੈ। ਭਗਵੰਤ ਮਾਨ ਨੇ ਇਸ ਸੰਬੰਧੀ ਆਪਣੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਦੇ ਨਿਰਦੇਸ਼ ਵੀ ਦਿੱਤੇ ਹਨ। ਮੁੱਖ ਮੰਤਰੀ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਇਹ ਕਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਏਗਾ ਭਾਵੇਂ ਉਹ ਆਪਣਾ ਮੰਤਰੀ ਹੋਵੇ ਜਾਂ ਸਰਕਾਰੀ ਅਧਿਕਾਰੀ। ਉਨ੍ਹਾਂ ਇਹ ਵੀ ਕਿਹਾ ਕਿ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਉਨ੍ਹਾਂ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਅਹਿਦ ਲਿਆ ਹੈ। ਇਹ ਇਸ ਦਿਸ਼ਾ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਨਿਜ਼ਾਮ ਦੇਣ ਲਈ ਚੁਣਿਆ ਹੈ। ਉਨ੍ਹਾਂ ਨੇ ਇਸ ਵਿਚ ਆਪਣੇ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵੀ ਉਦਾਹਰਨ ਦਿੱਤੀ ਹੈ ਕਿ ਉਨ੍ਹਾਂ ਨੇ 2015 ਵਿਚ ਆਪਣੇ ਖ਼ੁਰਾਕ ਤੇ ਸਪਲਾਈ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖ਼ਾਸਤ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਾਡਾ ਸੰਦੇਸ਼ ਬਿਲਕੁਲ ਸਪੱਸ਼ਟ ਹੈ ਕਿ ਸੂਬੇ ਵਿਚ ਭ੍ਰਿਸ਼ਟਾਚਾਰ ਦੀਆਂ ਕਾਰਵਾਈਆਂ ਨੂੰ ਚੱਲਣ ਨਹੀਂ ਦਿੱਤਾ ਜਾਏਗਾ।
ਅਸੀਂ ਮੁੱਖ ਮੰਤਰੀ ਦੀਆਂ ਇਨ੍ਹਾਂ ਭਾਵਨਾਵਾਂ ਨੂੰ ਜੀ ਆਇਆਂ ਕਹਿੰਦੇ ਹਾਂ। ਜੇਕਰ 'ਆਪ' ਸਰਕਾਰ ਦੀ ਛਤਰ ਛਾਇਆ ਹੇਠ ਪੰਜਾਬ ਦੇ ਜਿਸਮ ਨੂੰ ਦਹਾਕਿਆਂ ਤੋਂ ਲੱਗੇ ਅਜਿਹੇ ਕੋਹੜ ਤੋਂ ਨਿਜਾਤ ਮਿਲ ਜਾਏ ਤਾਂ ਇਸ ਤੋਂ ਵੱਡੀ ਸੇਵਾ ਮੁੱਖ ਮੰਤਰੀ ਅਤੇ ਉਸ ਦੀ ਪਾਰਟੀ ਦੀ ਹੋਰ ਕੋਈ ਨਹੀਂ ਹੋ ਸਕਦੀ। ਅਸੀਂ ਇਸ ਲਿਖਤ ਨੂੰ ਖ਼ਤਮ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਭੇਜਦੇ ਹਾਂ ਅਤੇ ਅਜਿਹਾ ਨਿਜ਼ਾਮ ਤਿਆਰ ਕਰ ਸਕਣ ਦੀ ਪਹਿਲ ਲਈ ਉਨ੍ਹਾਂ ਦਾ ਆਭਾਰ ਪ੍ਰਗਟ ਕਰਦੇ ਹਾਂ। 'ਆਪ' ਦੇ ਕਨਵੀਨਰ ਕੇਜਰੀਵਾਲ ਨੇ ਵੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਹੈ ਕਿ ਭ੍ਰਿਸ਼ਟਾਚਾਰ ਦੇਸ਼ ਨਾਲ ਇਕ ਵਿਸ਼ਵਾਸਘਾਤ ਹੈ, ਜਿਸ ਨੂੰ ਉਨ੍ਹਾਂ ਦੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਪਰ ਇਸ ਸੰਬੰਧੀ ਅਸੀਂ ਇਥੇ ਕੁਝ ਨੁਕਤੇ ਜ਼ਰੂਰ ਸਾਂਝੇ ਕਰਨੇ ਚਾਹਾਂਗੇ। ਸ. ਪ੍ਰਕਾਸ਼ ਸਿੰਘ ਬਾਦਲ 1977 ਵਿਚ ਜਦੋਂ ਰਾਜ ਦੇ ਦੂਜੀ ਵਾਰ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਵੀ ਅਜਿਹੇ ਹੀ ਵਾਅਦੇ ਅਤੇ ਦਾਅਵੇ ਕੀਤੇ ਸਨ ਕਿ ਉਹ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹਾਂ ਤੋਂ ਉਖਾੜ ਦੇਣਗੇ ਅਤੇ ਉਦੋਂ ਉਨ੍ਹਾਂ ਨੇ ਸਿਰਫ ਇਕ ਰੁਪਏ ਤਨਖ਼ਾਹ ਲੈਣ ਦਾ ਵੀ ਵਾਅਦਾ ਕੀਤਾ ਸੀ। 1997 ਵਿਚ ਤੀਜੀ ਵਾਰ ਮੁੱਖ ਮੰਤਰੀ ਬਣਨ 'ਤੇ ਵੀ ਉਨ੍ਹਾਂ ਨੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਅਜਿਹੇ ਹੀ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੀਤੇ ਸਨ ਪਰ ਅਖੀਰ ਸੂਬੇ ਦਾ ਇਸ ਮਸਲੇ 'ਤੇ ਕੀ ਹਾਲ ਹੋਇਆ ਹੈ, ਉਸ ਨੂੰ ਵੇਖਦਿਆਂ ਅੱਖਾਂ 'ਚੋਂ ਅੱਥਰੂ ਨਹੀਂ ਸਗੋਂ ਖ਼ੂਨ ਦੇ ਅੱਥਰੂ ਵਹਿਣ ਲਗਦੇ ਹਨ। ਜਿਸ ਤਰ੍ਹਾਂ ਅੱਜ ਇਸ ਸੂਬੇ ਦੀ ਇਸ ਮੁਹਾਜ਼ 'ਤੇ ਪੂਰੀ ਤਾਣੀ ਹੀ ਉਲਝੀ ਪਈ ਹੈ, ਕੀ ਭਗਵੰਤ ਮਾਨ ਦੀ ਸਰਕਾਰ ਇਸ ਬੇਹੱਦ ਗੁੰਝਲਦਾਰ ਸਥਿਤੀ ਨੂੰ ਸੁਲਝਾਉਣ ਵਿਚ ਕਾਮਯਾਬ ਹੋ ਸਕੇਗੀ? ਅੱਜ ਉਹ ਆਪਣੇ ਹੀ ਇਕ ਸਾਥੀ ਮੰਤਰੀ ਨੂੰ ਗ੍ਰਿਫ਼ਤਾਰ ਕਰਵਾ ਕੇ ਵੱਡੇ-ਵੱਡੇ ਦਾਅਵੇ ਕਰਨ ਲੱਗੇ ਹਨ ਪਰ ਸਾਡੀ ਸੂਚਨਾ ਮੁਤਾਬਿਕ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਘੱਟੋ-ਘੱਟ ਚੁਣੇ ਗਏ ਅੱਧੇ ਵਿਧਾਇਕਾਂ 'ਤੇ ਕੋਈ ਨਾ ਕੋਈ ਅਦਾਲਤੀ ਕੇਸ ਚੱਲ ਰਹੇ ਹਨ। ਇਨ੍ਹਾਂ ਵਿਚੋਂ 27 ਵਿਧਾਇਕਾਂ 'ਤੇ ਤਾਂ ਬੇਹੱਦ ਗੰਭੀਰ ਜੁਰਮਾਂ ਅਧੀਨ ਕੇਸ ਦਰਜ ਹਨ। ਇਕ ਐਮ.ਐਲ.ਏ. 'ਤੇ ਕਤਲ ਦਾ ਕੇਸ ਚੱਲ ਰਿਹਾ ਹੈ। ਹਾਈ ਕੋਰਟ ਵਲੋਂ ਉਸ ਨੂੰ ਸਟੇਅ ਮਿਲੀ ਹੋਈ ਹੈ। ਦੋ ਹੋਰਾਂ 'ਤੇ ਵੀ ਕਤਲ ਕਰਨ ਦੀ ਕੋਸ਼ਿਸ਼ ਦੇ ਕੇਸ ਚੱਲ ਰਹੇ ਹਨ। ਇਨ੍ਹਾਂ ਤਿੰਨਾਂ ਵਿਧਾਇਕਾਂ ਦਾ ਹੀ ਸੰਬੰਧ 'ਆਪ' ਨਾਲ ਹੈ। 'ਆਪ' ਦੇ ਇਕ ਵਿਧਾਇਕ 'ਤੇ 9 ਕੇਸ ਦਰਜ ਹਨ। ਕਈ ਹੋਰ ਵਿਧਾਇਕਾਂ 'ਤੇ ਕਤਲ ਕਰਨ ਦੀ ਕੋਸ਼ਿਸ਼, ਅਗਵਾ ਕਰਨ, ਬੰਦੀ ਬਣਾਉਣ ਅਤੇ ਜੂਏਬਾਜ਼ੀ ਦੇ ਕੇਸ ਵੀ ਹਨ। 'ਆਪ' ਦੇ 92 ਵਿਧਾਇਕਾਂ ਵਿਚੋਂ 52 'ਤੇ ਕੇਸ ਚੱਲ ਰਹੇ ਹਨ, ਜਿਨ੍ਹਾਂ ਵਿਚੋਂ 19 'ਤੇ ਗੰਭੀਰ ਕੇਸ ਹਨ। ਇਨ੍ਹਾਂ ਵਿਚ ਕਤਲ, ਔਰਤਾਂ ਦੇ ਖ਼ਿਲਾਫ਼ ਜ਼ਿਆਦਤੀ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੇਸ ਵੀ ਸ਼ਾਮਿਲ ਹਨ। ਇਕ 'ਆਪ' ਵਿਧਾਇਕ 'ਤੇ ਔਰਤ ਦੀ ਇੱਜ਼ਤ ਨਾਲ ਖੇਡਣ ਦਾ ਕੇਸ ਹੈ। ਸਾਡੀ ਸੂਚਨਾ ਅਨੁਸਾਰ ਮਾਨਸਾ ਦੇ ਡਾ. ਵਿਜੇ ਸਿੰਗਲਾ ਜਿਨ੍ਹਾਂ ਉੱਪਰ ਭਗਵੰਤ ਮਾਨ ਨੇ ਇਕ ਫ਼ੀਸਦੀ ਕਮਿਸ਼ਨ ਲੈਣ ਦੇ ਦੋਸ਼ ਵਿਚ ਉਨ੍ਹਾਂ ਨੂੰ ਮੰਤਰੀ ਮੰਡਲ 'ਚੋਂ ਹਟਾਉਣ ਦੇ ਨਾਲ-ਨਾਲ ਗ੍ਰਿਫ਼ਤਾਰ ਵੀ ਕਰਵਾਇਆ ਹੈ, ਉਹ ਪਿਛਲੇ 7 ਸਾਲ ਤੋਂ ਇਸ ਪਾਰਟੀ ਨਾਲ ਜੁੜਿਆ ਹੋਇਆ ਸੀ। ਪਾਰਟੀ ਵਲੋਂ ਉਨ੍ਹਾਂ ਨੂੰ ਪੰਜਾਬ ਵਪਾਰ ਮੰਡਲ ਦਾ ਜਨਰਲ ਸਕੱਤਰ ਵੀ ਬਣਾਇਆ ਗਿਆ ਸੀ। ਉਸ ਦਾ ਮਾਨਸਾ ਵਿਚ ਡਾਕਟਰੀ ਦਾ ਵੀ ਚੰਗਾ ਕੰਮ ਸੀ। ਉਨ੍ਹਾਂ ਨੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਨੂੰ 63,000 ਤੋਂ ਵੀ ਵਧੇਰੇ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਇਸ ਆਧਾਰ 'ਤੇ ਉਨ੍ਹਾਂ ਨੂੰ ਵਜ਼ਾਰਤ ਵਿਚ ਸ਼ਾਮਿਲ ਕੀਤਾ ਗਿਆ ਸੀ। ਅੱਜ ਉਨ੍ਹਾਂ ਦੇ ਦਾਗ਼ੀ ਪਿਛੋਕੜ ਦੀ ਗੱਲ ਚੱਲਣ ਲੱਗੀ ਹੈ ਪਰ ਕੀ ਪਾਰਟੀ ਨੂੰ ਏਨੇ ਲੰਮੇ ਅਰਸੇ ਵਿਚ ਉਨ੍ਹਾਂ ਦੇ ਪਿਛੋਕੜ ਦਾ ਪਤਾ ਨਹੀਂ ਸੀ ਲੱਗਾ?
ਚੋਣਾਂ ਦੌਰਾਨ ਪਾਰਟੀ ਦੀ ਲੀਡਰਸ਼ਿਪ 'ਤੇ ਬਹੁਤ ਸਾਰੇ ਉਮੀਦਵਾਰਾਂ ਕੋਲੋਂ ਵੱਡੀਆਂ ਰਕਮਾਂ ਲੈ ਕੇ ਟਿਕਟਾਂ ਦੇਣ ਦੇ ਦੋਸ਼ ਵੀ ਲੱਗੇ ਸਨ ਅਤੇ ਪਿਛਲੇ ਦਿਨੀਂ ਜਿਨ੍ਹਾਂ ਵਿਅਕਤੀਆਂ ਨੂੰ ਪਾਰਟੀ ਵਲੋਂ ਰਾਜ ਸਭਾ ਦੀਆਂ ਪੌੜੀਆਂ ਚਾੜ੍ਹਿਆ ਗਿਆ ਹੈ, ਉਨ੍ਹਾਂ 'ਚੋਂ ਕੁਝ ਇਕ ਸੰਬੰਧੀ ਇਹ ਵੀ ਦੋਸ਼ ਲਗਾਏ ਗਏ ਸਨ ਕਿ ਉਨ੍ਹਾਂ ਨੇ ਬਹੁਤ ਵੱਡੀਆਂ ਰਕਮਾਂ ਦੇ ਕੇ ਇਹ ਸੀਟਾਂ ਪ੍ਰਾਪਤ ਕੀਤੀਆਂ ਹਨ। ਲਗਭਗ ਸਾਰੀਆਂ ਹੀ ਵਿਰੋਧੀ ਪਾਰਟੀਆਂ ਇਹ ਦੋਸ਼ ਦੁਹਰਾਉਂਦੀਆਂ ਰਹੀਆਂ ਹਨ ਜਿਨ੍ਹਾਂ ਸੰਬੰਧੀ 'ਆਪ' ਦੀ ਲੀਡਰਸ਼ਿਪ ਵਲੋਂ ਕੋਈ ਸੰਤੁਸ਼ਟੀਜਨਕ ਜਵਾਬ ਸਾਹਮਣੇ ਨਹੀਂ ਆਇਆ। ਇਸ ਦੇ ਬਾਵਜੂਦ ਅਸੀਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਜੋਸ਼ ਅਤੇ ਭਾਵਨਾ ਦੀ ਕਦਰ ਕਰਦੇ ਹਾਂ ਪਰ ਇਸ ਸੰਬੰਧੀ ਉਨ੍ਹਾਂ ਨੂੰ ਵਧੇਰੇ ਪਾਰਦਰਸ਼ੀ ਹੋਣਾ ਪਵੇਗਾ ਅਤੇ ਇਹ ਵੀ ਕਿ ਹੁਣ ਤੱਕ ਇਸ ਸੰਬੰਧੀ ਜੋ ਹਜ਼ਾਰਾਂ ਸ਼ਿਕਾਇਤਾਂ ਉਨ੍ਹਾਂ ਦੇ ਦਫ਼ਤਰ ਵਿਚ ਪੁੱਜ ਚੁੱਕੀਆਂ ਹਨ, ਉਨ੍ਹਾਂ ਸੰਬੰਧੀ ਉਹ ਪਾਰਦਰਸ਼ੀ ਢੰਗ ਨਾਲ ਕਿਵੇਂ ਪੇਸ਼ ਆਉਂਦੇ, ਇਹ ਵੀ ਦੇਖਣ ਵਾਲੀ ਗੱਲ ਹੋਵੇਗੀ। ਅਸੀਂ ਉਨ੍ਹਾਂ ਦੇ ਇਸ ਕਦਮ ਦੀ ਪ੍ਰਸੰਸਾ ਕਰਦੇ ਹੋਏ ਏਨਾ ਸੁਚੇਤ ਜ਼ਰੂਰ ਕਰਨਾ ਚਾਹੁੰਦੇ ਹਾਂ ਕਿ ਭਵਿੱਖ ਵਿਚ ਉਨ੍ਹਾਂ ਨੂੰ ਅਜਿਹੇ ਹਰ ਕੇਸ ਪ੍ਰਤੀ ਜਵਾਬਦੇਹ ਹੋਣਾ ਪਵੇਗਾ।


-ਬਰਜਿੰਦਰ ਸਿੰਘ ਹਮਦਰਦ

 

ਖੇਤੀ ਨੂੰ ਇਕ ਲਾਭਦਾਇਕ ਰੁਜ਼ਗਾਰ ਬਣਾਉਣ ਦੀ ਲੋੜ

ਅਚਾਨਕ ਤਾਲਾਬੰਦੀ ਹੋਣ ਤੋਂ ਬਾਅਦ ਲੱਖਾਂ ਹੀ ਦਿਹਾੜੀਦਾਰ ਕਾਮਿਆਂ ਨੂੰ ਆਪਣੇ ਘਰਾਂ ਵੱਲ ਜਾਣ ਲਈ ਕਈ ਸੌ ਕਿੱਲੋਮੀਟਰ ਪੈਦਲ ਚੱਲਣਾ ਪਿਆ ਹੁਣ ਇਸ ਤੋਂ ਦੋ ਸਾਲ ਬਾਅਦ 'ਦ ਸੈਂਟਰ ਫਾਰ ਮੋਨੀਟੀਰਿੰਗ ਆਫ਼ ਇੰਡੀਅਨ ਇਕਾਨਾਮੀ' (ਸੀ.ਐਮ.ਆਈ.ਈ.) ਨੇ ਭਾਰਤ ਦੀ ਕਿਰਤ ਸ਼ਕਤੀ ...

ਪੂਰੀ ਖ਼ਬਰ »

ਚੰਗੇ ਵਕਤ ਦੀ ਆਸ

ਕਿਸੇ ਸ਼ਖ਼ਸ ਨੂੰ ਮਿਲੇ ਨਾ ਹੋਵੋ, ਤਾਂ ਉਸ ਬਾਰੇ ਹਰ ਅੰਦਾਜ਼ਾ ਆਪਣੇ ਹੀ ਦਿਮਾਗ ਦੀ ਉਪਜ ਹੁੰਦਾ ਹੈ। ਮਿਲਣ ਉਪਰੰਤ ਸਮਝ ਆਉਂਦਾ ਹੈ ਕਿ ਅੰਦਾਜ਼ਾ ਤਾਂ ਦੂਰ-ਦੂਰ ਤੱਕ ਅਸਲੀਅਤ ਨਾਲ ਕੋਈ ਮੇਲ ਨਹੀਂ ਰੱਖਦਾ। ਹਰ ਤਸਵੀਰ ਵਕਤ ਨਾਲ ਗੂੜ੍ਹੀ ਹੋਣ ਦੀ ਕਾਬਲੀਅਤ ਨਹੀਂ ਰੱਖਦੀ। ...

ਪੂਰੀ ਖ਼ਬਰ »

ਸਭ ਦੀਆਂ ਨਜ਼ਰਾਂ ਹਨ 'ਆਪ' ਦੀ ਕੁਰੂਕਸ਼ੇਤਰ ਰੈਲੀ ਵੱਲ

ਆਮ ਆਦਮੀ ਪਾਰਟੀ ਵਲੋਂ 29 ਮਈ ਨੂੰ ਕੁਰੂਕਸ਼ੇਤਰ ਵਿਚ ਇਕ ਸੂਬਾ ਪੱਧਰੀ ਰੈਲੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਰੈਲੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ 'ਆਪ' ਦੇ ਸਾਰੇ ਪ੍ਰਮੁੱਖ ਆਗੂ ਸੰਬੋਧਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX