ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554

ਜਲੰਧਰ

ਕਾਂਗਰਸੀ ਕਬਜ਼ੇ ਵਾਲੀ ਨਿਗਮ ਦਾ ਇਸ ਸਾਲ ਫੰਡਾਂ ਤੋਂ ਹੱਥ ਰਹੇਗਾ ਤੰਗ

ਸ਼ਿਵ ਸ਼ਰਮਾ
ਜਲੰਧਰ, 25 ਮਈ -ਕਾਂਗਰਸ ਕਬਜ਼ੇ ਵਾਲੀ ਨਗਰ ਨਿਗਮ ਨੂੰ ਆਖ਼ਰੀ ਸਾਲ ਫ਼ੰਡਾਂ ਦਾ ਟੋਟਾ ਰਹੇਗਾ ਕਿਉਂਕਿ ਹੁਣ 'ਆਪ' ਸਰਕਾਰ ਦੇ ਆਉਣ ਤੋਂ ਬਾਅਦ ਨਗਰ ਨਿਗਮ ਨੂੰ ਫ਼ੰਡ ਮਿਲਣੇ ਆਸਾਨ ਨਹੀਂ ਰਹਿਣਗੇ | ਸਰਕਾਰ ਨੇ ਪਹਿਲਾਂ ਜਾਰੀ ਕੀਤੇ ਗਏ ਕਈ ਫ਼ੰਡਾਂ ਨੂੰ ਤਾਂ ਵਾਪਸ ਮੰਗਵਾ ਲਿਆ ਗਿਆ ਹੈ ਜਿਸ ਕਰਕੇ ਤਾਂ ਹੁਣ ਨਿਗਮ ਨੂੰ ਆਉਣ ਵਾਲੇ ਸਮੇਂ 'ਚ ਫ਼ੰਡਾਂ ਦਾ ਹੋਰ ਟੋਟਾ ਦੇਖਣ ਨੂੰ ਮਿਲੇਗਾ | ਕੇਂਦਰ ਨੇ ਤਾਂ ਪਹਿਲਾਂ ਹੀ ਮਨਜ਼ੂਰ ਕੀਤੇ ਗਏ ਪ੍ਰਾਜੈਕਟਾਂ ਦਾ ਕੰਮ ਪੂਰਾ ਕਰਨ ਦੀ ਹਦਾਇਤਾਂ ਦਿੱਤੀਆਂ ਹਨ ਤੇ ਹੋਰ ਫ਼ੰਡ ਭੇਜਣ 'ਤੇ ਰੋਕ ਲਗਾਈ ਹੋਈ ਹੈ | 4 ਸਾਲ ਤੋਂ ਜ਼ਿਆਦਾ ਸਮੇਂ ਤੱਕ ਤਾਂ ਸਮਾਰਟ ਸਿਟੀ ਦੇ ਫ਼ੰਡਾਂ ਨਾਲ ਹੀ ਸੜਕਾਂ ਗਲੀਆਂ ਬਣਾਈਆਂ ਜਾਂਦੀਆਂ ਰਹੀਆਂ ਹਨ ਪਰ ਹੁਣ ਕੇਂਦਰੀ ਫ਼ੰਡ ਇਸ ਕੰਮ ਲਈ ਖ਼ਰਚ ਕਰਨ ਲਈ ਨਹੀਂ ਮਿਲਣਗੇ | ਇਸ ਵੇਲੇ ਮੌਜੂਦਾ ਕਾਂਗਰਸੀ ਨਿਗਮ ਦਾ ਕਾਰਜਕਾਲ ਦਸੰਬਰ 2022 ਵਿਚ ਖ਼ਤਮ ਹੋਣ ਵਾਲਾ ਹੈ ਤੇ ਅੰਦਰਖਾਤੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | 'ਆਪ' ਸਰਕਾਰ ਵਲੋਂ ਅਜੇ ਤੱਕ ਨਿਗਮਾਂ ਨੂੰ ਕੋਈ ਨਵੇਂ ਫ਼ੰਡ ਜਾਰੀ ਨਹੀਂ ਕੀਤੇ ਗਏ ਹਨ | ਪਹਿਲਾਂ ਕਾਂਗਰਸ ਸਰਕਾਰ ਹੋਣ ਕਰਕੇ ਤਾਂ ਦੋਵਾਂ ਹੱਥਾਂ ਨਾਲ ਸੜਕਾਂ ਗਲੀਆਂ ਤੋੜਨ ਅਤੇ ਬਣਾਉਣ ਦਾ ਕੰਮ ਚੱਲਦਾ ਰਿਹਾ ਹੈ ਤੇ ਹੁਣ 'ਆਪ' ਸਰਕਾਰ ਦੇ ਆਉਣ ਤੋਂ ਬਾਅਦ ਤਾਂ ਕਈ ਕੰਮ ਬੰਦ ਹੋ ਗਏ ਹਨ | ਨਿਗਮ ਪ੍ਰਸ਼ਾਸਨ ਨੇ ਵੀ ਹੁਣ ਕੌਂਸਲਰਾਂ ਦੇ ਕਈ ਕੰਮਾਂ 'ਤੇ ਬਰੇਕਾਂ ਲਗਾ ਦਿੱਤੀਆਂ ਹਨ | ਪਹਿਲਾਂ ਤਾਂ ਕਈ ਕੌਂਸਲਰ ਤਾਂ ਵਿਭਾਗੀ ਅਫ਼ਸਰਾਂ ਕੋਲ ਵਿਕਾਸ ਦੇ ਕੰਮਾਂ ਦੀਆਂ ਫਾਈਲਾਂ ਪੁਆ ਲੈਂਦੇ ਸਨ ਪਰ ਹੁਣ ਨਵੀਂ ਕਮਿਸ਼ਨਰ ਆਉਣ ਤੋਂ ਬਾਅਦ ਨਿਗਮ 'ਚ ਹਾਲਾਤ ਕਾਫੀ ਬਦਲ ਗਏ ਲੱਗ ਰਹੇ ਹਨ | ਜਲੰਧਰ ਵਿਚ ਆਮ ਆਦਮੀ ਪਾਰਟੀ ਨੇ 2 ਸੀਟਾਂ ਜਿੱਤੀਆਂ ਹਨ ਤੇ ਹੁਣ ਆਮ ਆਦਮੀ ਪਾਰਟੀ ਦਾ ਇਸ ਗੱਲ 'ਤੇ ਪੂਰਾ ਜ਼ੋਰ ਰਹੇਗਾ ਕਿ ਅਗਲੀ ਨਗਰ ਨਿਗਮ 'ਤੇ ਉਸ ਦਾ ਕਬਜ਼ਾ ਹੋਵੇ | ਨਿਗਮ 'ਤੇ ਹੁਣ ਕਾਂਗਰਸੀ ਮੇਅਰ ਕਾਬਜ਼ ਹਨ ਜਿਸ ਕਰਕੇ 'ਆਪ' ਕਿਸੇ ਵੀ ਹਾਲਤ ਵਿਚ ਕਾਂਗਰਸੀ ਮੇਅਰ ਨਾਲ ਕਿਸੇ ਤਰ੍ਹਾਂ ਨਾਲ ਸੰਬੰਧ ਨਹੀਂ ਰੱਖਣਾ ਚਾਹੇਗੀ ਤੇ ਨਾ ਹੀ ਉਨ੍ਹਾਂ ਨੂੰ ਕੋਈ ਫ਼ੰਡ ਜਾਰੀ ਹੋ ਸਕਦਾ ਹੈ | ਇਸ ਵੇਲੇ ਨਿਗਮ 'ਚ ਚਾਹੇ ਕਾਂਗਰਸ ਦਾ ਕਬਜ਼ਾ ਹੈ ਪਰ 'ਆਪ' ਵਿਧਾਇਕਾਂ ਦਾ ਹੀ ਨਿਗਮ ਵਿਚ ਬੋਲਬਾਲਾ ਹੈ | ਨਿਗਮ ਪ੍ਰਸ਼ਾਸਨ ਵੀ ਹੁਣ ਕਾਂਗਰਸੀ ਆਗੂਆਂ ਨੂੰ ਜ਼ਿਆਦਾ ਤਰਜੀਹ ਨਹੀਂ ਦੇ ਰਿਹਾ ਹੈ ਜਿਸ ਦਾ ਸਬੂਤ ਇਹ ਵੀ ਸੀ ਕਿ ਕਾਂਗਰਸੀ ਆਗੂ ਦੀ ਕਾਲੋਨੀ 'ਤੇ ਨਾ ਸਿਰਫ਼ ਡਿੱਚ ਚਲਾਈ ਗਈ ਸਗੋਂ ਰਾਮਾ ਮੰਡੀ 'ਚ ਇਕ ਕਾਂਗਰਸੀ ਆਗੂ ਦੀ ਇਮਾਰਤ ਦਾ ਕੰਮ ਵੀ ਰੁਕਵਾਇਆ ਗਿਆ ਸੀ |
ਸਮਾਰਟ ਸਿਟੀ ਪ੍ਰਾਜੈਕਟਾਂ 'ਤੇ ਵੀ ਕੱਸਿਆ ਜਾਣ ਲੱਗਾ ਸ਼ਿਕੰਜਾ
ਜਲੰਧਰ- 'ਆਪ' ਸਰਕਾਰ ਆਉਣ ਤੋਂ ਬਾਅਦ ਹੁਣ ਸਮਾਰਟ ਸਿਟੀ ਪ੍ਰਾਜੈਕਟਾਂ ਦੇ ਮਾਮਲੇ 'ਚ ਵੀ ਸ਼ਿਕੰਜਾ ਕੱਸਿਆ ਜਾਣ ਲੱਗਾ ਹੈ | ਨਿਗਮ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਨਿਗਮ ਦੇ ਕਈ ਕੰਮਾਂ 'ਚ ਤੇਜ਼ੀ ਲਿਆਉਣ ਲਈ ਤਾਂ ਸਖ਼ਤ ਹਦਾਇਤਾਂ ਦਿੱਤੀਆਂ ਹਨ ਪਰ ਨਾਲ ਹੀ ਉਨ੍ਹਾਂ ਨੇ ਹੁਣ ਸਮਾਰਟ ਸਿਟੀ ਪ੍ਰਾਜੈਕਟਾਂ ਦੇ ਕੰਮ ਨੂੰ ਵੀ ਜਲਦੀ ਕਰਵਾਉਣ ਦੀਆਂ ਕਈ ਹਦਾਇਤਾਂ ਦਿੱਤੀਆਂ ਹਨ | ਇਸ ਦੇ ਤਹਿਤ ਹੀ ਹੁਣ ਸਮਾਰਟ ਸਿਟੀ ਦੇ ਤਹਿਤ ਬਰਲਟਨ ਪਾਰਕ 'ਚ ਬਣਨ ਵਾਲੇ 77 ਕਰੋੜ ਦੀ ਲਾਗਤ ਵਾਲੇ ਸਪੋਰਟਸ ਹੱਬ ਦੇ ਕੰਮ ਨੂੰ ਵੀ ਤੇਜ਼ੀ ਨਾਲ ਕਰਵਾਉਣ ਲਈ ਕਿਹਾ ਗਿਆ ਹੈ | ਦੱਸਿਆ ਜਾਂਦਾ ਹੈ ਕਿ ਕੁਝ ਦਿਨ ਪਹਿਲਾਂ ਇਸ ਪ੍ਰਾਜੈਕਟ ਦੀ ਲਾਗਤ ਵਧਾਉਣ ਲਈ ਨਵੀਆਂ ਡਰਾਇੰਗਾਂ ਤਿਆਰ ਕੀਤੀਆਂ ਗਈਆਂ ਸਨ ਪਰ ਨਿਗਮ ਕਮਿਸ਼ਨਰ ਨੇ ਫ਼ਿਲਹਾਲ ਹੁਣ ਮੌਜੂਦਾ ਪਾਸ ਕੀਤੇ ਗਏ ਪ੍ਰਾਜੈਕਟ 'ਤੇ ਹੀ ਕੰਮ ਕਰਨ ਦੀ ਸਲਾਹ ਦਿੱਤੀ ਹੈ | ਸਮਾਰਟ ਸਿਟੀ ਦੇ ਤਹਿਤ ਕਰੋੜਾਂ ਰੁਪਏ ਦੇ ਫ਼ੰਡਾਂ ਦੀ ਦੁਰਵਰਤੋਂ ਹੋਣ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ | ਕਰੋੜਾਂ ਰੁਪਏ ਦੀ ਲਾਗਤ ਨਾਲ ਸਮਾਰਟ ਚੌਕ ਤਿਆਰ ਕੀਤੇ ਗਏ ਹੋਣ ਜਾਂ ਫਿਰ ਸੜਕਾਂ ਸੀਵਰਾਂ ਦੀ ਸਫ਼ਾਈ ਲਈ ਮਸ਼ੀਨਰੀ ਦੀ ਖ਼ਰੀਦ ਕੀਤੀ ਹੋਵੇ ਜਾਂ ਫਿਰ 50 ਕਰੋੜ ਦੀ ਲਾਗਤ ਨਾਲ ਐਲ. ਈ. ਡੀ. ਲਾਈਟਾਂ ਲਗਾਈਆਂ ਗਈਆਂ ਹੋਣ, ਸਾਰੇ ਪ੍ਰਾਜੈਕਟਾਂ 'ਤੇ ਹੀ ਵਿਵਾਦ ਉੱਠਦੇ ਰਹੇ ਹਨ | ਭਾਜਪਾ ਵਲੋਂ ਸਮਾਰਟ ਸਿਟੀ ਦੇ ਤਹਿਤ ਖ਼ਰਚ ਕੀਤੇ ਗਏ ਕਰੋੜਾਂ ਰੁਪਏ ਦੇ ਮਾਮਲੇ 'ਚ ਤਾਂ ਪਹਿਲਾਂ ਹੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ | ਕੇਂਦਰ ਵਲੋਂ ਆਉਣ ਵਾਲੇ ਸਮੇਂ ਵਿਚ ਤਾਂ ਸਮਾਰਟ ਪ੍ਰਾਜੈਕਟਾਂ ਲਈ ਤਾਂ ਖੁੱਲੇ੍ਹ ਦਿਲ ਨਾਲ ਫ਼ੰਡ ਮਿਲਣ ਦੀ ਸੰਭਾਵਨਾ ਵੀ ਨਹੀਂ ਹੈ ਕਿਉਂਕਿ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਲਗਾਤਾਰ ਆਉਂਦੇ ਰਹੇ ਹਨ |

ਗਾਜੀਪੁਰ ਵਿਖੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਆਦਮਪੁਰ, 25 ਮਈ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਨੇੜੇ ਗਾਜ਼ੀਪੁਰ ਵਿਖੇ ਜ਼ਮੀਨੀ ਵਿਵਾਦ ਕਾਰਨ ਅਣਪਛਾਤੇ ਵਿਅਕਤੀਆਂ ਨੇ ਇੱਕ ਕਾਲੋਨੀ 'ਚ ਦਿਨ-ਦਿਹਾੜੇ ਗੋਲੀਆਂ ਚਲਾਈਆਂ | ਪ੍ਰਭਜੋਤ ਪੁੱਤਰ ਮਨਜੀਤ ਸਿੰਘ ਵਾਸੀ ਹਰੀਪੁਰ ਨੇ ਦੱਸਿਆ ਕਿ ਉਹ ਪਲਾਟਾਂ 'ਚ ਭਰਤੀ ...

ਪੂਰੀ ਖ਼ਬਰ »

ਨੌਕਰੀਆਂ ਲਈ ਪੰਜਾਬੀ ਲਾਜ਼ਮੀ ਕਰਨ ਦੀ ਸਿਮਰਨ ਸੱਭਿਆਚਾਰ ਮੰਚ ਵਲੋਂ ਸ਼ਲਾਘਾ

ਜਲੰਧਰ, 25 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸੀ.ਅਤੇ ਡੀ. ਵਰਗ ਦੀਆਂ ਨੌਕਰੀਆਂ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦਸਵੀਂ ਜਮਾਤ ਪੱਧਰ ਤੱਕ ਪੰਜਾਬੀ ਵਿਸ਼ੇ 'ਚ ਪਾਸ ਹੋਣ ਨੂੰ ਲਾਜ਼ਮੀ ਕਰਾਰ ਦਿੱਤੇ ਜਾਣ ਦੀ ਸਿਮਰਨ ਸੱਭਿਆਚਾਰ ਮੰਚ ਜਲੰਧਰ ਨੇ ਭਰਪੂਰ ...

ਪੂਰੀ ਖ਼ਬਰ »

ਚਿੱਟੇ ਦਿਨ ਘਰ ਅੰਦਰ ਦਾਖ਼ਲ ਹੋ ਕੇ 40 ਹਜ਼ਾਰ ਦੀ ਨਕਦੀ ਕੀਤੀ ਚੋਰੀ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਸਥਾਨਕ ਪੁਰੀਆਂ ਮੁਹੱਲੇ 'ਚ ਇਕ ਤਾਲਾਬੰਦ ਘਰ ਅੰਦਰ ਦਾਖ਼ਲ ਹੋ ਕੇ ਕਿਸੇ ਨੇ ਅੰਦਰ ਪਈ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਘਰ ਦੀ ਮਾਲਕਨ ਪੂਜਾ ਸਹਿਗਲ ਨੇ ਦੱਸਿਆ ਕਿ ਘਰ 'ਚ ਉਹ ਅਤੇ ਉਸ ਦਾ ਲੜਕਾ ਅਭਿਨਵ ਸਹਿਗਲ ਰਹਿੰਦੇ ਹਨ | ਉਹ ਅੱਜ ...

ਪੂਰੀ ਖ਼ਬਰ »

ਹਰਬੰਸ ਨਗਰ 'ਚ 5 ਜਾਇਦਾਦਾਂ ਸੀਲ

ਜਲੰਧਰ, 25 ਮਈ (ਸ਼ਿਵ)-ਪ੍ਰਾਪਰਟੀ ਟੈਕਸ ਵਿਭਾਗ ਨਗਰ ਨਿਗਮ ਦੀ ਟੀਮ ਨੇ ਕਰ ਨਾ ਦੇਣ ਵਾਲੀਆਂ ਜਾਇਦਾਦਾਂ ਦੀ ਸੀਲਿੰਗ ਦੀ ਕਾਰਵਾਈ ਜਾਰੀ ਰੱਖਦੇ ਹੋਏ ਕਪੂਰਥਲਾ ਰੋਡ ਵਿਚ ਬਸਤੀ ਮਿੱਠੂ ਅਤੇ ਹਰਬੰਸ ਨਗਰ ਵਿਚ 7 ਜਾਇਦਾਦਾਂ ਨੂੰ ਸੀਲ ਕੀਤਾ ਹੈ | ਪ੍ਰਾਪਰਟੀ ਟੈਕਸ ਵਿਭਾਗ ਦੇ ...

ਪੂਰੀ ਖ਼ਬਰ »

ਪ੍ਰਵਾਸੀ ਵਿਅਕਤੀ ਦੇ ਜੇਬ 'ਚੋਂ ਮੋਬਾਈਲ ਕੱਢ ਕੇ ਲੁਟੇਰਾ ਫ਼ਰਾਰ

ਚੁਗਿੱਟੀ/ਜੰਡੂਸਿੰਘਾ, 25 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਚੁਗਿੱਟੀ ਚੌਕ ਨੇੜੇ ਇਕ ਲੁਟੇਰਾ ਪ੍ਰਵਾਸੀ ਵਿਅਕਤੀ ਦੀ ਜੇਬ 'ਚੋਂ ਮੋਬਾਈਲ ਕੱਢ ਕੇ ਫ਼ਰਾਰ ਹੋ ਗਿਆ | ਇਸ ਸੰਬੰਧੀ ਸ੍ਰੀਰਾਮ ਪੁੱਤਰ ਚਿਖਾਰੂ ਰਾਮ ਮੂਲ ਵਾਸੀ ਯੂ. ਪੀ., ਹਾਲ ਵਾਸੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਬਰੀ

ਜਲੰਧਰ, 25 ਮਈ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਹਰਮੀਤ ਕੌਰ ਪੁਰੀ ਦੀ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਕਿਰਨ ਬਾਲਾ ਪਤਨੀ ਸੁਰਿੰਦਰ ਪਾਲ ਵਾਸੀ ਲਾਡੋਵਾਲੀ ਰੋਡ, ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਸ ਸੰਬੰਧੀ ਕਿਰਨ ਦੇ ਵਕੀਲ ਵਿਨੇ ...

ਪੂਰੀ ਖ਼ਬਰ »

ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿੱਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ

ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਖੰਡ ਮਿੱਲਾਂ ਵੱਲ ਪਏ 900 ਕਰੋੜ ਰੁਪਏ ਬਕਾਏ ਦੇ ਮਸਲੇ ਸਮੇਤ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ 26 ਮਈ ਨੂੰ 10 ਤੋਂ 2 ਵਜੇ ਤੱਕ 4 ਘੰਟੇ ਲਈ ਫਗਵਾੜਾ ਵਿਖੇ ...

ਪੂਰੀ ਖ਼ਬਰ »

ਚੋਰੀਸ਼ੁਦਾ ਐਕਟਿਵਾ, 20 ਗ੍ਰਾਮ ਹੈਰੋਇਨ ਅਤੇ 2 ਕਿੱਲੋ ਗਾਂਜਾ ਸਮੇਤ 3 ਗਿ੍ਫ਼ਤਾਰ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਚੋਰੀਸ਼ੁਦਾ ਐਕਟਿਵਾ, 20 ਗ੍ਰਾਮ ਹੈਰੋਇਨ ਅਤੇ 2 ਕਿੱਲੋ ਗਾਂਜਾ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਨੇ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਵੱਖ-ਵੱਖ ਕਾਰਵਾਈਆਂ ਦੌਰਾਨ ਗਿ੍ਫ਼ਤਾਰ ਕੀਤੇ ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਦੀ ਨੌਕਰੀ ਲਈ ਚੋਣ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)-ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਲਾਡੋਵਾਲੀ ਰੋਡ ਜਲੰਧਰ ਕਾਫ਼ੀ ਲੰਬੇ ਸਮੇਂ ਤੋਂ ਆਪਣੀਆਂ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਉੱਥੇ ਆਪਣੀਆਂ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਲਈ ਵੱਖ-ਵੱਖ ...

ਪੂਰੀ ਖ਼ਬਰ »

ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਤਾਰਾ ਸਿੰਘ ਤੰਬੜ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਸਿਆਟਲ, 25 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪੰਜਾਬੀ ਭਾਈਚਾਰੇ 'ਚ ਹਰਮਨ ਪਿਆਰੇ ਅਤੇ ਪ੍ਰਸਿੱਧ ਕਾਰੋਬਾਰੀ ਤਾਰਾ ਸਿੰਘ ਤੰਬੜ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਦੀਦਾਰ ਸਿੰਘ ਤੰਬੜ (75) ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਫੈਕਟਰੀ ਮਾਲਕ ਨਾਲ ਲੱਖਾਂ ਦੀ ਠੱਗੀ ਕਰਨ ਵਾਲਾ ਕਾਬੂ

ਮਕਸੂਦਾਂ, 25 ਮਈ (ਸਤਿੰਦਰ ਪਾਲ ਸਿੰਘ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਫੈਕਟਰੀ ਮਾਲਕ ਨਾਲ ਠੱਗੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮਕਸੂਦਾਂ ਦੇ ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ 26 ਅਪ੍ਰੈਲ ਨੂੰ ਸੈੱਲ ਵੈੱਲ ਫੂਡਸ ਕੰਪਨੀ ਦੇ ਮਾਲਕ ਪੀ.ਵੀ. ...

ਪੂਰੀ ਖ਼ਬਰ »

ਐਨ. ਆਈ. ਟੀ. ਜਲੰਧਰ 'ਚ 2 ਦਿਨਾਂ ਰਾਸ਼ਟਰੀ ਕਾਨਫ਼ਰੰਸ ਆਨਲਾਈਨ ਤੇ ਆਫ਼ ਲਾਈਨ ਸ਼ੁਰੂ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)-ਡਾ. ਬੀ. ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ 'ਚ 2 ਦਿਨਾਂ ਰਾਸ਼ਟਰੀ ਕਾਨਫ਼ਰੰਸ ਆਨਲਾਈਨ ਤੇ ਆਫ਼ਲਾਈਨ ਸ਼ੁਰੂ ਹੋਈ | ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਦੇ ਸੰਬੰਧੀ ਆਤਮ ਨਿਰਭਰ ਭਾਰਤ ਬਣਨ ਦੀ ਸੰਭਾਵਨਾਵਾਂ ਤੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਧਰਨੇ 'ਤੇ ਬੈਠੇ ਮੁਲਾਜ਼ਮਾਂ ਨੂੰ ਮਿਲੀ ਰਾਹਤ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਅਪ੍ਰੈਲ ਮਹੀਨੇ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਪਿੱਛਲੇ ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਮੈਂਬਰਾਂ ਅਤੇ ਸਮਰਥਕਾਂ ਨੂੰ ਵੱਡੀ ਰਾਹਤ ਮਿਲੀ ਹੈ | ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਨੇ ਠੇਕੇ 'ਤੇ ਰੱਖੇ 16 ਮੁਲਾਜ਼ਮਾਂ ਨੂੰ ਦਿਖਾਇਆ ਬਾਹਰ ਦਾ ਰਸਤਾ

ਜਲੰਧਰ, 25 ਮਈ (ਸ਼ਿਵ)- ਇਕ ਪਾਸੇ ਤਾਂ 'ਆਪ' ਸਰਕਾਰ ਵਲੋਂ ਬੇਰੁਜ਼ਗਾਰਾਂ ਲਈ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਦੂਜੇ ਪਾਸੇ ਤਾਂ ਕੰਮ ਕਰਦੇ ਲੋਕਾਂ ਦੀ ਵੀ ਛਾਂਟੀ ਕੀਤੀ ਜਾ ਰਹੀ ਹੈ | ਇੰਪਰੂਵਮੈਂਟ ਟਰੱਸਟ ਵਿਚ ਤਾਂ ਪਹਿਲਾਂ ਹੀ ਬੇਨਿਯਮੀਆਂ ਕਰਕੇ ਇਕ ...

ਪੂਰੀ ਖ਼ਬਰ »

40 ਹਜ਼ਾਰ ਦੀ ਰਿਸ਼ਵਤ ਲੈਂਦਾ ਆਰਥਿਕ ਅਪਰਾਧ ਸ਼ਾਖਾ ਦਾ ਏ.ਐੱਸ.ਆਈ. ਰੰਗੇ-ਹੱਥੀਂ ਗਿ੍ਫ਼ਤਾਰ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਜਲੰਧਰ ਦੀ ਆਰਥਿਕ ਅਪਰਾਧ ਸ਼ਾਖਾ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਿਭਾਗ ਦੀ ਟੀਮ ਨੇ ਰੰਗੇ-ਹੱਥੀਂ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮੁਕੇਸ਼ ਕੁਮਾਰ ...

ਪੂਰੀ ਖ਼ਬਰ »

ਪ੍ਰਭਾ ਖੇਤਾਨ ਫਾਊਾਡੇਸ਼ਨ ਨੇ ਲੇਖਿਕਾ ਕਿਰਨ ਮਨਰਾਲ ਦੀ ਕਿਤਾਬ 'ਰਾਈਜ਼ਿੰਗ 30 ਵੁਮੈਨ' 'ਤੇ ਕੀਤੀ ਵਿਚਾਰ-ਚਰਚਾ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)-ਪ੍ਰਭਾ ਖੇਤਾਨ ਫਾਊਾਡੇਸ਼ਨ ਨੇ ਲੇਖਿਕਾ ਕਿਰਨ ਮਨਰਾਲ ਨਾਲ ਉਨ੍ਹਾਂ ਦੀ ਲਿੱਖੀ ਕਿਤਾਬ 'ਰਾਈਜਿੰਗ 30 ਵੁਮੈਨ ਹੂ ਚੇਂਜ਼ਡ ਇੰਡੀਆ' 'ਤੇ ਵਿਚਾਰ-ਚਰਚਾ ਜਲੰਧਰ ਦੇ ਹੋਟਲ ਰੈਡੀਸਨ 'ਚ ਕੀਤੀ | ਲੇਖਿਕਾ ਕਿਰਨ ਮਨਰਾਲ ਜੋ ਕਿ ਇਕ ਬਲਾਗਰ, ...

ਪੂਰੀ ਖ਼ਬਰ »

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 25 ਮਈ (ਨਰਿੰਦਰ ਲਾਗੂ)-'ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਗਿ੍ਫ਼ਤਾਰ ਕਰ ਕੇ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨਾ ਇਕ ਸ਼ਲਾਘਾਯੋਗ ਕਾਰਵਾਈ ਹੈ | ਸੂਬੇ ਦੀ ਕਾਮਯਾਬੀ ਲਈ ਸਰਕਾਰ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 25 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਂਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਚੌਂਕੀ ਇੰਚਾਰਜ ਮੁਨੀਸ਼ ਕੁਮਾਰ ਦੀ ਅਗਵਾਈ 'ਚ ਕਾਰਵਾਈ ਕਰਦੇ ਹੋਏ ਦਕੋਹਾ ਰੇਲਵੇ ਫਾਟਕ ਨੇੜਿਓਾ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ...

ਪੂਰੀ ਖ਼ਬਰ »

ਗਹਿਣੇ ਪਈਆਂ ਜ਼ਮੀਨਾਂ ਦੀ ਬੋਲੀ ਕਰਵਾ ਕੇ ਵੀ ਟਰੱਸਟ ਨੇ ਕੀਤੀ ਸੀ ਕਰੋੜਾਂ ਦੀ ਠੱਗੀ

ਜਲੰਧਰ, 25 ਮਈ (ਸ਼ਿਵ)-ਅਕਸਰ ਵਿਵਾਦਾਂ 'ਚ ਰਹਿਣ ਵਾਲਾ ਜਲੰਧਰ ਨਗਰ ਸੁਧਾਰ ਟਰੱਸਟ ਇੱਕ ਵਾਰ ਫਿਰ ਸੁਰਖ਼ੀਆਂ 'ਚ ਹੈ | ਸਾਜ਼ਿਸ਼ਾਂ, ਧਾਂਦਲੀ ਅਤੇ ਮੁਅੱਤਲੀ ਦੀ ਖੇਡ 'ਚ ਖੇਡ ਰਹੀ ਟਰੱਸਟ ਤੋਂ ਆਮ ਆਦਮੀ ਨਹੀਂ ਬਚ ਸਕਿਆ ਅਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ | ...

ਪੂਰੀ ਖ਼ਬਰ »

ਡੀ.ਜੀ. ਵਸੁਧਾ ਗੁਪਤਾ ਨੇ ਆਈ.ਐਮ.ਪੀ.ਸੀ.ਸੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਜਲੰਧਰ, 25 ਮਈ (ਹਰਵਿੰਦਰ ਸਿੰਘ ਫੁੱਲ)-ਪ੍ਰੈੱਸ ਇਨਫਰਮੇਸ਼ਨ ਬਿਊਰੋ ਜਲੰਧਰ ਵਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਇੰਟਰ ਮੀਡੀਆ ਪਬਲੀਸਿਟੀ ਕੋਆਰਡੀਨੇਸ਼ਨ ਕਮੇਟੀ (ਆਈ.ਐਮ.ਪੀ.ਸੀ.ਸੀ) ਦੀ ਮੇਜ਼ਬਾਨੀ ਕੀਤੀ ਗਈ | ਮੀਟਿੰਗ 'ਚ ਕੇਂਦਰੀ ਆਲੂ ਖੋਜ ਕੇਂਦਰ, ਖੇਤਰੀ ਪਾਸਪੋਰਟ ...

ਪੂਰੀ ਖ਼ਬਰ »

ਤਾਂਬੇ ਦੀ ਤਾਰ ਦਾ ਕਾਰੋਬਾਰ ਕਰਨ ਵਾਲੀ ਕੰਪਨੀ ਦਾ ਸਰਵੇ

ਜਲੰਧਰ, 25 ਮਈ (ਸ਼ਿਵ)-ਤਾਂਬੇ ਦੇ ਵਪਾਰ ਵਿਚ ਟੈਕਸ ਦੀ ਚੋਰੀ ਨੂੰ ਠੱਲ੍ਹ ਪਾਉਣ ਲਈ ਜਲੰਧਰ-2 ਪੰਜਾਬ ਦੀ ਜੀ. ਐੱਸ. ਟੀ. ਵਿਭਾਗ ਦੀ ਟੀਮ ਨੇ ਫੋਕਲ ਪੁਆਇੰਟ ਜਲੰਧਰ ਸਥਿਤ ਆਰ. ਜੀ. ਵਾਇਰ ਪੁੱਟ ਲਿਮਟਿਡ ਵਿਚ ਸਰਵੇ ਕੀਤਾ | ਇਹ ਫ਼ਰਮ ਤਾਂਬੇ ਦੀ ਸਕਰੈਪ ਤੋਂ ਮੋਟਰਾਂ 'ਚ ਪੈਣ ...

ਪੂਰੀ ਖ਼ਬਰ »

ਸਕੂਲ 'ਚ ਬੱਚਿਆਂ ਨੂੰ ਕਿੱਤਾਮੁਖੀ ਕੋਰਸਾਂ ਤੋਂ ਜਾਣੂ ਕਰਵਾਇਆ

ਮੱਲ੍ਹੀਆਂ ਕਲਾਂ, 25 ਮਈ (ਮਨਜੀਤ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹੇਰਾਂ ਜ਼ਿਲ੍ਹਾ ਜਲੰਧਰ ਵਿਖੇ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਨੂਤਨ ਸ਼ਰਮਾ ਦੀ ਅਗਵਾਈ ਹੇਠ ਸਕੂਲ 'ਚ ਪੜ੍ਹਦੇ ਬੱਚਿਆਂ ਨੂੰ ਕਿੱਤਾਮੁਖੀ ਕੋਰਸਾਂ ਬਿਊਟੀ, ਵੈਲਨੈਸ, ਸਰੀਰਕ ਸਿੱਖਿਆ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਬਚਾਅ ਬਾਰੇ ਸੈਮੀਨਾਰ ਲਗਾਇਆ

ਕਿਸ਼ਨਗੜ੍ਹ, 25 ਮਈ (ਹੁਸਨ ਲਾਲ)-ਮਨਪ੍ਰੀਤ ਸਿੰਘ ਢਿੱਲੋਂ ਪੀ. ਪੀ. ਐੱਸ. ਦੀ ਯੋਗ ਅਗਵਾਈ ਹੇਠ ਸ੍ਰੀ ਕੈਲਾਸ਼ ਚੰਦਰ ਪੀ.ਪੀ.ਐੱਸ ਉਪ ਪੁਲਿਸ ਕਪਤਾਨ ਐਨ.ਡੀ.ਪੀ.ਐਸ ਅਤੇ ਪੀ.ਬੀ.ਆਈ ਜੀ ਵਲੋਂ ਜ਼ਿਲ੍ਹਾ ਸਾਂਝ ਕੇਂਦਰ ਜਲੰਧਰ ਦਿਹਾਤੀ ਦੇ ਇੰਚਾਰਜ ਐੱਸ. ਆਈ. ਪੂਰਨ ਸਿੰਘ ਦੇ ...

ਪੂਰੀ ਖ਼ਬਰ »

ਬੰਦ ਪਈ ਕੋਠੀ 'ਚੋਂ ਦਿਨ-ਦਿਹਾੜੇ ਟੂਟੀਆਂ ਚੋਰੀ

ਮੱਲ੍ਹੀਆਂ ਕਲਾਂ, 25 ਮਈ (ਮਨਜੀਤ ਮਾਨ)-ਪਿੰਡ ਬਿੱਲੀ ਚਾਓ ਜ਼ਿਲ੍ਹਾ ਜਲੰਧਰ ਵਿਖੇ ਇੱਕ ਐਨ. ਆਰ. ਆਈ. ਦੀ ਬੰਦ ਪਈ ਕੋਠੀ 'ਚੋਂ ਦਿਨ-ਦਿਹਾੜੇ ਟੂਟੀਆਂ ਚੋਰੀ ਹੋ ਜਾਣ ਦਾ ਸਮਾਚਾਰ ਹੈ | ਇਸ ਮੌਕੇ ਉੱਘੇ ਸਮਾਜ ਸੇਵਕ ਹਰਵਿੰਦਰ ਸਿੰਘ ਸਿੱਧੂ ਅਤੇ ਨੰਬਰਦਾਰ ਦਾਰਾ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਲੋਹੀਆਂ ਦੇ ਪਿੰਡਾਂ 'ਚ ਧੰਨਵਾਦੀ ਦੌਰਾ ਜਾਰੀ

ਲੋਹੀਆਂ ਖਾਸ, 25 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲਗਤਾਰ ਦੂਜੀ ਵਾਰ ਹਲਕਾ ਸ਼ਾਹਕੋਟ ਤੋਂ ਮੈਨੂੰ ਜੇਤੂ ਬਣਾਉਣ ਲਈ ਮੈਂ ਆਪਣੇ ਮਿਹਨਤੀ ਕਾਂਗਰਸੀ ਵਰਕਰਾਂ ਦਾ ਪਿੰਡ-ਪਿੰਡ ਜਾ ਕੇ ਧੰਨਵਾਦ ਕਰ ਰਿਹਾਂ ਹਾਂ ਅਤੇ ਹਰ ਪਿੰਡ ਜਾਵਾਂਗਾ | ਇਹ ਪ੍ਰਗਟਾਵਾ ਹਲਕਾ ਸ਼ਾਹਕੋਟ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ 'ਚ ਵਿਦਾਇਗੀ ਪਾਰਟੀ

ਡਰੋਲੀ ਕਲਾਂ, 25 ਮਈ (ਸੰਤੋਖ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਦੀ ਕਾਰਜਕਾਰੀ ਪਿ੍ੰਸੀਪਲ ਪ੍ਰੋ. ਰਚਨਾ ਤੁਲੀ ਦੀ ਅਗਵਾਈ ਹੇਠ ਅੱਜ ਕਾਲਜ ਦੇ ਫਾਈਨਲ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਪੰਜਾਬੀ ਸੱਭਿਆਚਾਰ ਨਾਲ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ-ਡਾ. ਜਸਵਿੰਦਰ ਸਿੰਘ

ਕਰਤਾਰਪੁਰ, 25 ਮਈ (ਭਜਨ ਸਿੰਘ)-75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ 'ਵਿਸ਼ਵ ਤੰਬਾਕੂ ਰਹਿਤ ਦਿਵਸ' ਸੰਬੰਧੀ 16 ਮਈ ਤੋਂ 31 ਮਈ ਤੱਕ ਮਨਾਏ ਜਾ ਰਹੇ ਪੰਦਰਵਾੜੇ ਦੇ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਜਸਵਿੰਦਰ ਸਿੰਘ ਵਲੋਂ ਬਲਾਕ ਕਰਤਾਰਪੁਰ ਦੇ ਸਮੂਹ ਹੈਲਥ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਸੱਦਾ ਦਾ ਪਿੰਡ ਅਖਾੜਾ 'ਚ ਮੇਲਾ ਅੱਜ

ਜਲੰਧਰ, 25 ਮਈ (ਅ.ਬ.)-ਬਾਬਾ ਸ਼ੇਖ਼ ਸਈਅਦ ਅਲੀ (ਸ਼ੇਖ਼ ਸੱਦਾ) ਅਤੇ ਭੈਣ ਬੀਬੀ ਫਾਤਮਾ ਦਾ ਸਾਲਾਨਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਮਈ (ਵੀਰਵਾਰ) ਨੂੰ ਪਿੰਡ ਅਖਾੜਾ (ਨੇੜੇ ਭੁਲੱਥ) ਵਿਖੇ ਮਨਾਇਆ ਜਾ ਰਿਹਾ ਹੈ | ਸੇਵਾਦਾਰ ਬਾਬਾ ਨਿੰਮਾ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਸਾਬਤ ਕੀਤਾ ਕਿ ਰਿਸ਼ਵਤਖੋਰਾਂ ਦੀ ਸਰਕਾਰ 'ਚ ਕੋਈ ਜਗ੍ਹਾ ਨਹੀਂ-ਭਾਈ ਰਵਿੰਦਰ ਸਿੰਘ, ਸਕੱਤਰ ਸਿੰਘ

ਕਿਸ਼ਨਗੜ੍ਹ, 25 ਮਈ (ਹੁਸਨ ਲਾਲ)-ਹਲਕਾ ਆਦਮਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਕੱਤਰ ਸਿੰਘ ਚੱਕ ਸ਼ਕੂਰ ਅਤੇ ਭਾਈ ਰਵਿੰਦਰ ਸਿੰਘ ਆਲਮਗੀਰ (ਜਰਮਨੀ) ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਵਿਜੈ ਸਿੰਗਲਾ ਨੂੰ ਬਰਖਾਸਤ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਾਬਜ਼ਕਾਰਾਂ ਦਾ ਮਸਲਾ

ਬਲਵਿੰਦਰ ਸਿੰਘ ਵਿੱਕੀ ਲੋਹੀਆਂ ਖਾਸ, 25 ਮਈ-ਪੰਜਾਬ ਸਰਕਾਰ ਨੇ ਪੰਚਾਇਤੀ ਵਿਭਾਗ ਦੀਆਂ ਜ਼ਮੀਨਾਂ ਉਪਰ ਲੋਕਾਂ ਵਲੋਂ ਕਈ ਦਹਾਕਿਆਂ ਤੋਂ ਕੀਤੇ ਗਏ ਕਬਜ਼ਿਆਂ ਨੂੰ ਛੁਡਵਾਉਣ ਲਈ ਕਾਬਜ਼ਕਾਰਾਂ ਨੂੰ ਸਬੰਧਿਤ ਮਹਿਕਮੇ ਵਲੋਂ ਹਦਾਇਤਾਂ ਜਾਰੀ ਕਰਨ ਦੇ ਜੋ ਹੁਕਮ ਦਿੱਤੇ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀ ਮੁਹਿੰਮ

ਨਕੋਦਰ, 25 ਮਈ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਪੰਜਾਬ ਸਰਕਾਰ ਵਲੋ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਸਬ ਡਵੀਜਨ ਨਕੋਦਰ ਦੇ ਪਿੰਡ ਜਹਾਂਗੀਰ ਦੀ ਪੰਚਾਇਤ ਨੂੰ 11 ਏਕੜ, 7 ਕਨਾਲ, 5 ਮਰਲੇ ਜ਼ਮੀਨ ...

ਪੂਰੀ ਖ਼ਬਰ »

ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਰਾਮਾ ਨੰਦ ਦਾ ਸ਼ਹੀਦੀ ਸਮਾਗਮ ਮਨਾਇਆ

ਕਿਸ਼ਨਗੜ੍ਹ, 25 ਮਈ (ਹੁਸਨ ਲਾਲ)-ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਰਵਿਦਾਸੀਆ ਕੌਮ ਦੇ ਸ਼ਹੀਦ ਸੰਤ ਰਾਮਾਨੰਦ ਦਾ ਸ਼ਹੀਦੀ ਸਮਾਗਮ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਦੀ ਰਹਿਨਮਾਈ ਹੇਠ ਮਨਾਇਆ ਗਿਆ | ਇਸ ਮੌਕੇ ਰਾਗੀ ਜਥਿਆਂ, ਮਿਸ਼ਨਰੀ ...

ਪੂਰੀ ਖ਼ਬਰ »

ਔਰਤ ਦੀ ਸੋਨੇ ਦੀ ਵਾਲੀ ਝਪਟੀ

ਸ਼ਾਹਕੋਟ, 25 ਮਈ (ਸਚਦੇਵਾ)-ਸ਼ਾਹਕੋਟ ਸ਼ਹਿਰ 'ਚ ਮੋਟਰਸਾਈਕਲ ਸਵਾਰ ਲੁਟੇਰੇ ਵਲੋਂ ਦਿਨ-ਦਿਹਾੜੇ ਔਰਤ ਦੀ ਸੋਨੇ ਦੀ ਵਾਲੀ ਝਪਟਣ ਦਾ ਸਮਾਚਾਰ ਮਿਲਿਆ ਹੈ | ਪ੍ਰੇਮ ਲਤਾ ਪਤਨੀ ਅਸ਼ੋਕ ਕੁਮਾਰ ਵਾਸੀ ਮੁਹੱਲਾ ਬਾਵਿਆਂ ਸ਼ਾਹਕੋਟ ਨੇ ਦੱਸਿਆ ਕਿ ਉਹ ਆਪਣੇ ਘਰ ਤੋਂ ਥੋੜ੍ਹੀ ...

ਪੂਰੀ ਖ਼ਬਰ »

ਸਰਵਰ ਡਾਊਨ ਆਖ ਕੇ ਬਿਜਲੀ ਮੁਲਾਜ਼ਮ ਲੋਕਾਂ ਨੂੰ ਕਰ ਰਹੇ ਖ਼ੱਜਲ-ਖ਼ੁਆਰ

ਫਿਲੌਰ, 25 ਮਈ (ਵਿਪਨ ਗੈਰੀ)-ਫਿਲੌਰ ਵਿਖੇ ਸਥਿਤ ਬਿਜਲੀ ਘਰ ਜਿੱਥੋਂ ਇਲਾਕੇ ਭਰ ਨੂੰ ਬਿਜਲੀ ਦੀ ਸਪਲਾਈ ਤੋਂ ਲੈ ਕੇ ਮੀਟਰ ਅਪਲਾਈ ਕਰਨ ਦੇ ਕੰਮ ਹੁੰਦੇ ਹਨ ਤੇ ਰੋਜ਼ਾਨਾ ਹੀ ਇਲਾਕੇ ਦੇ ਲੋਕ ਆਪਣੇ ਕੰਮਾਂ ਸੰਬੰਧੀ ਬਿਜਲੀ ਘਰ ਜਾਂਦੇ ਹਨ ਪਰ ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਕਨਵੈਨਸ਼ਨ 1 ਜੂਨ ਨੂੰ ਜਲੰਧਰ ਵਿਖੇ

ਨਕੋਦਰ, 25 ਮਈ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ, ਸਕੱਤਰ ਗਣੇਸ਼ ਭਗਤ, ਵਿੱਤ ਸਕੱਤਰ ਸੁਖਵਿੰਦਰ ਸਿੰਘ ਮੱਕੜ, ਪ੍ਰੈਸ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX