ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੱਥੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਦੀ ਅਗਵਾਈ ਹੇਠ ਹਜ਼ਾਰਾਂ ਨਰੇਗਾ ਕਾਮਿਆਂ ਵਲੋਂ ਡੀ. ਸੀ. ਦਫ਼ਤਰ ਮੋਗਾ ਸਾਹਮਣੇ ਵਿਸ਼ਾਲ ਧਰਨਾ ਮਾਰਿਆ ਗਿਆ | ਜਥੇਬੰਦੀ ਦੇ ਮੁੱਖ ਸਲਾਹਕਾਰ ਜਗਰੂਪ ਸਿੰਘ, ਸੂਬਾ ਪ੍ਰਧਾਨ ਕਸ਼ਮੀਰ ਸਿੰਘ ਗਦਾਈਆ ਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਸਰਪੰਚ ਨੇ ਇਸ ਧਰਨੇ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਨਰੇਗਾ ਪਿੰਡਾਂ ਦੇ ਲੋਕਾਂ ਲਈ 100 ਦਿਨ ਕੰਮ ਦੀ ਗਰੰਟੀ ਦਾ ਕਾਨੰੂਨ ਬਣੇ ਨੂੰ 15 ਸਾਲ ਤੋਂ ਵਧੇਰੇ ਹੋ ਗਏ ਹਨ, ਪਰ ਇਸ ਅਰਸੇ ਦੌਰਾਨ ਰਹੀਆਂ ਅਕਾਲੀ, ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਵਲੋਂ ਤਾਂ ਇਸ ਕਾਨੰੂਨ ਨੂੰ ਅਣਦੇਖਾ ਕੀਤਾ ਹੀ ਗਿਆ ਸੀ, ਪਰ ਮੌਜੂਦਾ ਸਰਕਾਰ ਵਲੋਂ ਵੀ ਨਰੇਗਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਹੈ | ਜਥੇਬੰਦੀ ਦੇ ਜ਼ਿਲ੍ਹਾ ਸਲਾਹਕਾਰ ਕੁਲਦੀਪ ਸਿੰਘ ਭੋਲਾ ਨੇ ਪੰਜਾਬ ਸਰਕਾਰ ਨੂੰ ਸੁਆਲ ਕਰਦਿਆਂ ਕਿਹਾ ਕਿ ਕੀ ਨਰੇਗਾ ਕਾਮਿਆਂ ਨੂੰ ਕਾਨੰੂਨ ਅਨੁਸਾਰ ਕੰਮ ਜਾਂ ਭੱਤਾ ਨਾ ਦੇਣਾ ਭਿ੍ਸ਼ਟਾਚਾਰ ਨਹੀਂ? ਕੀ ਨਰੇਗਾ ਕਾਮਿਆਂ ਤੋਂ ਬੀ.ਡੀ.ਪੀ.ਓ. ਦਫ਼ਤਰ ਵਲੋਂ ਰਿਕਵਰੀ ਕਰਨਾ ਭਿ੍ਸ਼ਟਾਚਾਰ ਨਹੀਂ ਹੈ? ਉਨ੍ਹਾਂ ਕਿਹਾ ਕਿ ਜੇ ਅਜਿਹਾ ਕਰਨਾ ਭਿ੍ਸ਼ਟਾਚਾਰ ਹੈ ਤਾਂ ਕੀ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾਉਣ ਲਈ ਵੀ ਵੀ.ਡੀ.ਓ. ਜਾਂ ਆਡੀਓ ਭੇਜਣੀ ਪਊ? ਸ੍ਰੀ ਭੋਲਾ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨਰੇਗਾ ਨੂੰ ਕਾਨੰੂਨੀ ਅਧਾਰ 'ਤੇ ਲਾਗੂ ਕਰਨ 'ਚ ਅੜਿੱਕਾ ਬਣਨ ਤੇ ਪੇਮਿੰਟਾਂ ਲੇਟ ਤੇ ਉਜਰਤ ਰੇਟ ਤੋਂ ਘੱਟ ਪਾਉਣ ਵਾਲੇ ਅਧਿਕਾਰੀ ਕਰਮਚਾਰੀਆਂ ਵਿਰੁੱਧ ਵੀ ਨਰੇਗਾ ਕਾਨੰੂਨ ਦੀਆਂ ਬਣਦੀਆਂ ਧਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇ | ਇਸੇ ਦੌਰਾਨ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਵਲੋਂ ਜਥੇਬੰਦੀ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ | ਆਗੂਆਂ ਵਲੋਂ ਵਿਸਥਾਰ ਨਾਲ ਪੇਸ਼ ਮਸਲਿਆਂ ਨੂੰ ਉਨ੍ਹਾਂ ਧਿਆਨ ਨਾਲ ਸੁਣਦਿਆਂ ਵਿਸ਼ਵਾਸ ਦਿਵਾਇਆ ਕਿ ਮੈਂ ਜਲਦੀ ਹੀ ਆਪਣੇ ਲੈਵਲ ਤੇ ਇਕ ਮੀਟਿੰਗ ਕਰਕੇ ਨਰੇਗਾ ਸਬੰਧੀ ਸਾਰੀ ਰਿਪੋਰਟ ਲਵਾਂਗਾ ਅਤੇ ਫਿਰ ਤੁਹਾਡੀ ਜਥੇਬੰਦੀ ਨਾਲ ਮੀਟਿੰਗ ਕਰਕੇ ਸਾਰੇ ਮਸਲੇ ਹੱਲਾ ਕੀਤੇ ਜਾਣਗੇ | ਇਸ ਮੌਕੇ ਜਗਜੀਤ ਸਿੰਘ ਧੂੜਕੋਟ, ਕਰਮਵੀਰ ਕੌਰ ਬੱਧਨੀ, ਜਬਰਜੰਗ ਸਿੰਘ ਮਹੇਸ਼ਰੀ, ਗੁਰਦਿੱਤ ਸਿੰਘ ਦੀਨਾ, ਸਰਬਜੀਤ ਕੌਰ ਬੁੱਧ ਸਿੰਘ ਵਾਲਾ, ਮੰਗਤ ਸਿੰਘ ਬੁੱਟਰ, ਬਿੰਦਰ ਸਿੰਘ ਝੰਡੇਵਾਲਾ, ਕਮਲੇਸ਼ ਸਿੰਘ ਫ਼ਿਰੋਜ਼ਵਾਲ, ਬਿੰਦਰ ਕੌਰ ਗਲੋਟੀ, ਗੁਰਨਾਮ ਸਿੰਘ ਮਾਹਲਾ, ਸਤਨਾਮ ਸਿੰਘ ਠੱਠੀ ਤੇ ਦਰਸਨ ਕੌਰ ਦੌਲਤਪੁਰਾ ਆਦਿ ਆਗੂ ਹਾਜ਼ਰ ਸਨ |
ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਲ 2022-23 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ...
ਬਾਘਾ ਪੁਰਾਣਾ, 26 ਮਈ (ਕਿ੍ਸ਼ਨ ਸਿੰਗਲਾ)-ਵਿੱਦਿਆ ਦੇ ਖੇਤਰ ਵਿਚ ਮਸ਼ਹੂਰ ਸੰਸਥਾ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 11ਵੀਂ ਜਮਾਤ ਵਿਚ ਦਾਖ਼ਲੇ ਲਈ ਅਤੇ ਸਕਾਲਰਸ਼ਿਪ ਪ੍ਰਾਪਤ ਕਰਨ ਲਈ ਅੱਜ 120 ਵਿਦਿਆਰਥੀਆਂ ਨੇ ਟੈੱਸਟ ਦਿੱਤਾ | ...
ਬਾਘਾ ਪੁਰਾਣਾ, 26 ਮਈ (ਕ੍ਰਿਸ਼ਨ ਸਿੰਗਲਾ)-ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਤੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਖ਼ਾਤਰ, ਸਰਕਾਰੀ ਸੀਨੀਅਰ ਸੈਕੰਡਰੀ ਲੜਕੀਆਂ ਬਾਘਾ ਪੁਰਾਣਾ ਵਿਖੇ ਇਕ ਸਮਾਗਮ ਦੌਰਾਨ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਐਕਟ, ਮੇਰਾ ਪਿੰਡ ਮੇਰਾ ਮਗਨਰੇਗਾ, ਸਕੀਮ ਦੇ ਤਹਿਤ ਘਰ-ਘਰ ਰੁਜ਼ਗਾਰ ਪਹੁੰਚਾਉਣ ਲਈ ਮੋਗਾ ...
ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਦਈ ਮਾਈਨਰ ਵਿਚੋਂ ਪਾਣੀ ਥ੍ਰੀ ਮਾਈਨਰ ਵਿਚ ਨਹੀਂ ਆ ਰਿਹਾ, ਜਿਸ ਕਾਰਨ ਪਿੰਡ ਰੰਧਾਵਾ, ਜੰਡੋਕੇ, ਵੰਗਲ, ...
ਅਜੀਤਵਾਲ, 26 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਜਾਬ ਸਰਕਾਰ ਵਲੋਂ ਰਿਸ਼ਵਤਖ਼ੋਰੀ ਖ਼ਤਮ ਕਰਨ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਮੁਲਾਜ਼ਮ ਰਿਸ਼ਵਤ ਲੈਣ ਤੋਂ ਬਾਜ਼ ਨਹੀਂ ਆ ਰਹੇ | ਇਸ ਤਰ੍ਹਾਂ ਦੀ ਘਟਨਾ ਸ਼ਾਮੀ ਪਿੰਡ ਚੂਹੜਚੱਕ ਵਿਖੇ ਵਾਪਰੀ | ਕੰਪੀਟੈਂਟ ਸਮਰਜੀ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਚ ਪੰਜਾਬ ਪੁਲਿਸ ਦੀ ਤੇ ਫ਼ੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਤੇ ਸਰੀਰਕ ਟੈੱਸਟ ਦੀ ਮੁਫ਼ਤ ਸਿਖ਼ਲਾਈ ਦਿੱਤੀ ਜਾਵੇਗੀ | ਇਸ ਸਬੰਧੀ ਵਧੇਰੇ ਜਾਣਕਾਰੀ ...
ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਡਾਈਟ ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰਦੇ ਸੈਂਟਰ ਹੈੱਡ ਟੀਚਰਾਂ ਦੀ ਇਕ ਰੋਜ਼ਾ ਕੰਪਿਊਟਰ ਟਰੇਨਿੰਗ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਮੋਹਣ ਸਿੰਘ ਜੀਂਦੜਾ ਤੇ ਸੂਰਤ ਸਿੰਘ ਕਾਦਰਵਾਲਾ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਮੀਤ ਪ੍ਰਧਾਨ ਪੰਜਾਬ ਪ੍ਰੀਤਮ ਸਿੰਘ ਤੇ ...
ਮੋਗਾ, 26 ਮਈ (ਗੁਰਤੇਜ ਸਿੰਘ)-ਕੱਪੜੇ ਦੀ ਦੁਕਾਨ ਤੋਂ ਪੈਂਟਾਂ ਸ਼ਰਟਾਂ ਦਾ ਕੱਪੜਾ ਚੋਰੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਕਥਿਤ ਦੋਸ਼ੀ ਸੇਲਜ਼ਮੈਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਬਲਧੀਰ ਸਿੰਘ ਨੇ ਦੱਸਿਆ ਕਿ ਸ਼ਕੀਲ ...
ਅਜੀਤਵਾਲ, 26 ਮਈ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨ. ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਜਾਣ 'ਤੇ ਸਮੁੱਚੇ ਪੰਜਾਬ ਹੀ ਨਹੀਂ ਵਿਦੇਸ਼ਾਂ ਵਿਚ ਬੈਠੇ ਪਾਰਟੀ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਕਰਵ ਪਲੱਸ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੀ ਪੁਰਾਣੀ ਸੰਸਥਾ ਹੈ | ਇਹ ਸੰਸਥਾ ਸਮੇਂ-ਸਮੇਂ 'ਤੇ ਬੱਚਿਆਂ ਨੂੰ ਕੈਰੀਅਰ ਗਾਈਡੈਂਸ ਤੇ ਕੌਂਸਿਲੰਗ ਸਬੰਧੀ ਜਾਣਕਾਰੀ ਦਿੰਦੀ ਰਹਿੰਦੀ ਹੈ | ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ, ਦਰਵੇਸ਼ ਸਿਆਸਤਦਾਨ ਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ...
ਨੱਥੂਵਾਲਾ ਗਰਬੀ, 26 ਮਈ (ਸਾਧੂ ਰਾਮ ਲੰਗੇਆਣਾ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਪਿ੍ਤਪਾਲ ਸਿੰਘ ਤੇ ਡਾ. ਨਵਦੀਪ ਸਿੰਘ ਜੌੜਾ ਬਲਾਕ ਖੇਤੀਬਾੜੀ ਅਫ਼ਸਰ ਬਾਘਾ ...
ਮੋਗਾ, 26 ਮਈ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਿਰਮੋਹੀ ਕੁਸ਼ਟ ਆਸ਼ਰਮ ਵਿਚ ਜ਼ਿਲ੍ਹਾ ਕੁਸ਼ਟ ਨਿਵਾਰਨ ਸੁਸਾਇਟੀ ਜ਼ਿਲ੍ਹਾ ਮੋਗਾ ਵਲੋਂ ਕੁਸ਼ਟ ਰੋਗੀਆਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਸੰਖੇਪ ਪ੍ਰੋਗਰਾਮ ਕੀਤਾ ਗਿਆ ਅਤੇ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਇਹ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ 'ਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ...
ਕਿਸ਼ਨਪੁਰਾ ਕਲਾਂ, 26 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਦੇ ਅਕਾਲ ...
ਬਾਘਾ ਪਰਾਣਾ, 26 ਮਈ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਦੇ ਮਾਤਾ ਗੁਰਦੀਪ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਮਾਤਾ ...
ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਹੋਈ ਸਤਾਰ੍ਹਵੀਂ ਰਾਸ਼ਟਰੀ ਕਾਨਫ਼ਰੰਸ ਵਿਚ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਪੂਰੇ ਭਾਰਤ ਵਿਚ ਮੰਗ ਦਿਵਸ ...
ਬਾਘਾ ਪੁਰਾਣਾ, 26 ਮਈ (ਗੁਰਮੀਤ ਸਿੰਘ ਮਾਣੂੰਕੇ)-ਐਕਸਫੋਰਡ ਆਈਲਟਸ ਇਮੀਗ੍ਰੇਸ਼ਨ ਬਾਘਾ ਪੁਰਾਣਾ ਦੇ ਦਫ਼ਤਰ ਵਿਖੇ ਜ਼ਿਲ੍ਹੇ ਭਰ ਦੇ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮਾਲਕਾਂ ਦੀ ਭਰਵੀਂ ਇਕੱਤਰਤਾ ਹੋਈ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੋਸਾ ...
ਮੋਗਾ, 26 ਮਈ (ਅਸ਼ੋਕ ਬਾਂਸਲ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਲਾਇਨਜ਼ ਕਲੱਬ ਮੋਗਾ ਸੈਂਟਰਲ ਵਲੋਂ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਕਲੱਬ ਦੇ ਪ੍ਰਧਾਨ ਸਾਹਿਲ ਗਰਗ ਤੇ ਸੈਕਟਰੀ ਐੱਸ. ਕੇ. ਬਾਂਸਲ ਨੇ ...
ਧਰਮਕੋਟ, 26 ਮਈ (ਪਰਮਜੀਤ ਸਿੰਘ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਧਰਮਕੋਟ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਵੱਡੀ ਦਿਲਚਸਪੀ ਦਿਖਾਈ ਜਾ ਰਹੀ ਹੈ | ਇਸੇ ਲੜੀ ਤਹਿਤ ਬੀਤੇ ਦਿਨੀਂ ਨਗਰ ਕੌਂਸਲ ਦੇ ਮੀਤ ਪ੍ਰਧਾਨ ਗੁਰਮੀਤ ...
ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਲਾਭ ਦੇਣ ਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੋਰਟਲ ਲਾਂਚ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਡਾ. ਪਿ੍ਤਪਾਲ ਸਿੰਘ ਮੁੱਖ ...
ਮੋਗਾ, 26 ਮਈ (ਅਸ਼ੋਕ ਬਾਂਸਲ)-ਬਾਬਾ ਬਰਫ਼ਾਨੀ ਸੇਵਾ ਮੰਡਲ ਦੇ ਪ੍ਰਧਾਨ ਸੁਰੇਸ਼ ਰਾਵਲ ਨੇ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਲੋਕ ਬਾਬਾ ਬਰਫ਼ਾਨੀ ਸੇਵਾ ਮੰਡਲ ਤੇ ਉਨ੍ਹਾਂ ਦੇ ਸਾਬਕਾ ਪ੍ਰਧਾਨ ਚੰਦਰ ਸ਼ੇਖਰ ਦੇ ਨਾਂਅ 'ਤੇ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਸੂਬਾ ਪੱਧਰੀ ਸ਼ੁਰੂਆਤ ਕਰਨਗੇ | ਦੱਸਣਯੋਗ ਹੈ ਕਿ ਸੁਤੰਤਰਤਾ ਦੀ 75ਵੀਂ ਵਰੇ੍ਹਗੰਢ ਮੌਕੇ ਸੂਬੇ ਭਰ ਵਿਚ ...
ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਦੀ ਰਿਟਾਇਰਡ ਰੈਵੇਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਸ਼ੋਕ ਕੁਮਾਰ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜਾ ਦੇ ...
ਸਮਾਲਸਰ, 26 ਮਈ (ਕਿਰਨਦੀਪ ਸਿੰਘ ਬੰਬੀਹਾ)-ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁ-ਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਕਾਲਜ ਦੇ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਸੰਬੰਧੀ ਜਾਗਰੂਕ ਕਰਨ ਲਈ ਕਾਲਜ ਦੇ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਥਾਪਿਤ ਕੀਤੇ ਗਏ ਸਾਰੇ 2100 ਸੇਵਾ ਕੇਂਦਰਾਂ ਨੂੰ ਮੁੜ ਚੱਲਦੇ ਕਰਨ ਦੀ ਬਜਾਏ 'ਆਪ' ਸਰਕਾਰ ਇਸ ਜਨ ਹਿਤਕਾਰੀ ਯੋਜਨਾ ਨੂੰ ਮੁਹੱਲਾ ਕਲੀਨਿਕਾਂ 'ਚ ਤਬਦੀਲ ਕਰ ਕੇ ਤਬਾਹ ਕਰਨ ਜਾ ਰਹੀ ...
ਕਿਸ਼ਨਪੁਰਾ ਕਲਾਂ, 26 ਮਈ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ ਨੂੰ ਲੈ ਕੇ ਇਲਾਕਾ ਹੀ ਨਹੀਂ ...
ਸਮਾਲਸਰ, 26 ਮਈ (ਕਿਰਨਦੀਪ ਸਿੰਘ ਬੰਬੀਹਾ)-ਮਾਲਵੇ ਦੇ ਪ੍ਰਸਿੱਧ ਧੜੱਲੇਦਾਰ ਆਗੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਪੰਜਾਬ ਭਰ ਤੋਂ ਹੀ ਨਹੀਂ ...
ਅਜੀਤਵਾਲ, 26 ਮਈ (ਹਰਦੇਵ ਸਿੰਘ ਮਾਨ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈ ਗਈ ਦਸੰਬਰ-2021 ਦੀ ਪ੍ਰੀਖਿਆ ਦੇ ਨਤੀਜਿਆਂ ਵਿਚ ਲਾਲਾ ਲਾਜਪਤ ਰਾਏ ਮੈਮੋਰੀਅਲ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਸਾਇੰਸ ਅਜੀਤਵਾਲ ਮੋਗਾ ਦੇ ...
ਬੱਧਨੀ ਕਲਾਂ, 26 ਮਈ (ਸੰਜੀਵ ਕੋਛੜ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਨੌਜਵਾਨ ਭਾਰਤ ਸਭਾ ਵਲੋਂ ਪਿੰਡ ਬੁੱਟਰ ਕਲਾਂ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਦੀ ਟੀਮ ਵਲੋਂ ਸੁਲਗਦੀ ਧਰਤੀ ਨਾਟਕ ਪੇਸ਼ ਕੀਤਾ ...
ਬੱਧਨੀ ਕਲਾਂ, 26 ਮਈ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਵਲੋਂ ਧਰਤੀ ਹੇਠਲੇ ਪਾਣੀ ਦੀ ਡਿੱਗਦੀ ਸਤ੍ਹਾ ਦੇ ਤਸੱਲੀਬਖ਼ਸ਼ ਹੱਲ ਲਈ ਝੋਨੇ ਦੀ ਬਿਜਾਈ ਅਤੇ ਪਾਣੀ ਦੀ ਸੰਭਾਲ ਬਾਰੇ ਵਿੱਢੀ ਗਈ ਸੂਬਾਈ ਮੁਹਿੰਮ ਅੱਜ ਮੋਗਾ ਜ਼ਿਲ੍ਹੇ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਪਿੰਡ ਪੁਰਾਣੇ ਵਾਲਾ ਵਿਖੇ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਤੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਮਾਊਾਟ ਲਿਟਰਾ ਜੀ ਸਕੂਲ ਵਿਚ ਯੈਲੋ ...
ਕੋਟ ਈਸੇ ਖਾਂ, 26 ਮਈ (ਨਿਰਮਲ ਸਿੰਘ ਕਾਲੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਨੂੰ ਬਹੁਤ ਹੀ ਹੈਰਾਨੀਜਨਕ ਦੱਸਿਆ, ਜਿਸ ਵਿਚ ਉਨ੍ਹਾਂ 'ਆਪ' ਸਰਕਾਰ ...
ਕਿਸ਼ਨਪੁਰਾ ਕਲਾਂ, 26 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਆਪਣੀ ਜ਼ਿੰਦਗੀ ਦੇ ਰਾਜਨੀਤਕ ਤੇ ਧਾਰਮਿਕ ਖੇਤਰ 'ਚ ਜਿੱਥੇ ਲੋਕਾਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕੀਤਾ, ਉੱਥੇ ਲੋਕਾਂ ਲਈ ...
ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਬਕਾ ਸਿੱਖਿਆ ਮੰਤਰੀ, ਲੋਹ ਪੁਰਸ਼, ਧਾਰਮਿਕ ਸ਼ਖ਼ਸੀਅਤ ਤੇ ਵੱਡੇ ਕੱਦ ਦੇ ਸਿਆਸਤਦਾਨ ਦੇ ਦੁਨੀਆਂ ਵਿਚੋਂ ਜਾਣ ਨਾਲ ਜਿੱਥੇ ਪੰਜਾਬ ਨੂੰ ਘਾਟਾ ਪਿਆ ਹੈ, ਉੱਥੇ ਸਿੱਖਿਆ ਜਗਤ ਨੂੰ ਵੀ ਨਾ ਪੂਰਾ ਹੋਣਾ ਵਾਲਾ ਘਾਟਾ ...
ਨੱਥੂਵਾਲਾ ਗਰਬੀ, 26 (ਸਾਧੂ ਰਾਮ ਲੰਗੇਆਣਾ)-ਸਰਕਾਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਰੋਡੇ ਵਿਖੇ ਸਕੂਲ ਇੰਚਾਰਜ ਦਿਲਬਾਗ ਸਿੰਘ ਬਰਾੜ ਦੀ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਵਿਚ ਸਕੂਲ ਪੱਧਰ ਦੇ ਮੁਕਾਬਲੇ ਕਰਵਾਏ ਗਏ | ਰਾਜਿੰਦਰ ਕੌਰ ਵਲੋਂ ਇਨ੍ਹਾਂ ਕੋਲਾਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX