ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਬੀਤੀ 14 ਮਈ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਭਾਰਤ ਨਗਰ ਵਿਚ ਜਠਾਣੀ ਤੋਂ ਦੁਖੀ ਹੋ ਕੇ ਦਰਾਣੀ ਵਲੋਂ ਆਤਮ ਹੱਤਿਆ ਕਰ ਲੈਣ ਦੇ ਮਾਮਲੇ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ, ਜਦੋਂ ਮੁਕੱਦਮੇ ਦਾ ਸਾਹਮਣਾ ਕਰ ਰਹੀ ਜਠਾਣੀ ਨੇ ਆਪਣੇ ਆਪ ਨੂੰ ਬੇਗੁਨਾਹ ਦੱਸਦਿਆਂ ਸਹੁਰੇ ਪਰਿਵਾਰ 'ਤੇ ਕਥਿਤ ਰੂਪ ਵਿਚ ਇਕ ਤਾਂਤਰਿਕ ਬਾਬੇ ਦੇ ਮਗਰ ਲੱਗ ਕੇ ਉਸ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼ ਲਗਾ ਦਿੱਤੇ | ਅੱਜ ਆਪਣੇ ਪਰਿਵਾਰਕ ਮੈਂਬਰਾਂ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਪਹੁੰਚੀ ਰੀਤੂ ਅਰੋੜਾ ਨੇ ਦੱਸਿਆ ਕਿ ਕਰੀਬ 22 ਸਾਲ ਪਹਿਲਾਂ ਉਸ ਦਾ ਵਿਆਹ ਗੌਰਵ ਅਰੋੜਾ ਵਾਸੀ ਭਾਰਤ ਨਗਰ ਫ਼ਿਰੋਜ਼ਪੁਰ ਸ਼ਹਿਰ ਨਾਲ ਹੋਇਆ ਸੀ ਅਤੇ ਉਹ ਆਪਣੇ ਘਰ ਵਿਚ ਸੁੱਖੀ ਵੱਸ ਰਹੀ ਸੀ ਕਿ ਪਿਛਲੇ ਕੁਝ ਸਮੇਂ ਤੋਂ ਇਕ ਤਾਂਤਰਿਕ ਬਾਬੇ ਦੇ ਚੁੰਗਲ ਵਿਚ ਫਸੇ ਉਸ ਦੇ ਸਹੁਰਾ ਪਰਿਵਾਰ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰ 'ਚ ਬੰਦੀ ਬਣਾ ਕੇ ਰੱਖਣ ਲੱਗੇ, ਉਸ ਨੂੰ ਪੇਕੇ ਪਰਿਵਾਰ ਨਾਲ ਮਿਲਣ ਤੋਂ ਮਨਾਹੀ ਕਰ ਦਿੱਤੀ | ਇੱਥੋਂ ਤੱਕ ਕਿ ਉਸ ਦੇ ਬੱਚਿਆਂ ਤੋਂ ਵੀ ਦੂਰ ਕਰ ਦਿੱਤਾ ਗਿਆ | ਸਹੁਰੇ ਪਰਿਵਾਰ ਵਲੋਂ ਕੀਤੇ ਜ਼ੁਲਮਾਂ ਦੀਆਂ ਹੱਥ ਲਿਖਤਾਂ ਦਿਖਾਉਂਦਿਆਂ ਪੀੜਤਾ ਨੇ ਦੋਸ਼ ਲਾਇਆ ਕਿ ਸਹੁਰੇ ਪਰਿਵਾਰ ਦੇ ਜ਼ੁਲਮ ਤੋਂ ਅੱਕ ਕੇ ਆਖ਼ਰ ਉਸ ਨੇ ਪੇਕੇ ਘਰ ਆ ਕੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕਰੀਬ 8 ਮਹੀਨੇ ਪਹਿਲਾਂ ਉਕਤ ਬਾਬੇ ਅਤੇ ਸਹੁਰੇ ਪਰਿਵਾਰ 'ਤੇ ਪਰਚਾ ਵੀ ਦਰਜ ਕਰਵਾਇਆ, ਪਰ ਪੁਲਿਸ ਵਲੋਂ ਉਕਤ ਮਾਮਲਾ ਅਦਾਲਤ ਵਿਚ ਪੇਸ਼ ਕਰਨ ਦੀ ਬਜਾਏ ਅੱਜ ਤੱਕ ਦਬਾਅ ਕੇ ਰੱਖਿਆ ਹੋਇਆ ਹੈ | ਪੀੜਤਾ ਰੀਤੂ ਅਰੋੜਾ ਨੇ ਕਿਹਾ ਕਿ ਉਹ ਉਸ ਸਮੇਂ ਤੋਂ ਆਪਣੇ ਪੇਕੇ ਘਰ ਰਹਿ ਕੇ ਸਿਲਾਈ ਆਦਿ ਦਾ ਕੰਮ ਕਰਕੇ ਗੁਜ਼ਾਰਾ ਕਰ ਰਹੀ ਹੈ ਅਤੇ ਉਸ ਨੇ ਸਹੁਰੇ ਪਰਿਵਾਰ ਨਾਲ ਕੋਈ ਮੇਲ-ਮਿਲਾਪ ਨਹੀਂ ਰੱਖਿਆ ਪਰ ਕੁਝ ਦਿਨ ਪਹਿਲਾਂ ਉਸ ਨੂੰ ਬੜੀ ਹੈਰਾਨੀ ਹੋਈ, ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਦਰਾਣੀ ਵਲੋਂ ਕੀਤੀ ਆਤਮ ਹੱਤਿਆ ਦੇ ਮਾਮਲੇ ਵਿਚ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ | ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਿਰਾਧਾਰ ਦੱਸਦਿਆਂ ਰੀਤੂ ਅਰੋੜਾ ਨੇ ਦੋਸ਼ ਲਾਇਆ ਕਿ ਅਕਤੂਬਰ 2021 ਵਿਚ ਉਸ ਵਲੋਂ ਸਹੁਰਾ ਪਰਿਵਾਰ ਖ਼ਿਲਾਫ਼ ਦਰਜ ਕਰਾਏ ਮੁਕੱਦਮੇ ਨੂੰ ਵਾਪਸ ਲੈਣ ਲਈ ਉਸ 'ਤੇ ਦਬਾਅ ਬਣਾਉਣ ਦੇ ਮਨਸ਼ੇ ਨਾਲ ਇਸ ਮਾਮਲੇ ਵਿਚ ਉਸ ਨੂੰ ਘਸੀਟਿਆ ਗਿਆ ਹੈ, ਜਿਸ ਦਾ ਇਨਸਾਫ਼ ਲੈਣ ਲਈ ਉਸ ਵਲੋਂ ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ ਪੰਜਾਬ ਸਮੇਤ ਉੱਚ ਪੁਲਿਸ ਅਧਿਕਾਰੀਆਂ ਤੱਕ ਪਹੁੰਚ ਕੀਤੀ ਗਈ ਹੈ | ਇਸ ਮਾਮਲੇ ਵਿਚ ਰੀਤੂ ਨੂੰ ਇਨਸਾਫ਼ ਦਿਵਾਉਣ ਲਈ ਨਿੱਤਰੀਆਂ ਸਿੱਖ ਜਥੇਬੰਦੀਆਂ ਦੇ ਆਗੂ ਭਾਈ ਲਖਬੀਰ ਸਿੰਘ ਮਹਾਲਮ ਨੇ ਕਿਹਾ ਕਿ ਰੀਤੂ ਨੂੰ ਸਹੁਰੇ ਪਰਿਵਾਰ ਵਲੋਂ ਤਾਂਤਰਿਕ ਬਾਬੇ ਦੇ ਕਹਿਣ 'ਤੇ ਫਸਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਤੇ ਗੁਰਬਾਣੀ ਨੇ ਸਾਨੂੰ ਹਮੇਸ਼ਾ ਮਜ਼ਲੂਮਾਂ ਤੇ ਲੋੜਵੰਦਾਂ ਦੀ ਮਦਦ ਲਈ ਪੇ੍ਰਰਿਤ ਕੀਤਾ ਹੈ ਅਤੇ ਇਕ ਤਾਂਤਰਿਕ ਬਾਬੇ ਦੇ ਕਹਿਣ ਅਨੁਸਾਰ ਸਹੁਰੇ ਪਰਿਵਾਰ ਵਲੋਂ ਰੀਤੂ ਅਰੋੜਾ ਦਾ ਨਾਂਅ ਉਸ ਦੀ ਦਰਾਣੀ ਦੇ ਆਤਮ ਹੱਤਿਆ ਕੇਸ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਲਈ ਸਿੱਖ ਜਥੇਬੰਦੀਆਂ ਪੀੜਤਾ ਦੇ ਨਾਲ ਖੜੀਆਂ ਹੋਣਗੀਆਂ ਅਤੇ ਇਸ ਔਰਤ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਉਸ ਦੀ ਦਰਾਣੀ ਵਲੋਂ ਕੀਤੀ ਆਤਮ ਹੱਤਿਆ ਦੇ ਮਾਮਲੇ ਦੀ ਵੀ ਨਿਰਪੱਖ ਜਾਂਚ ਕਰਵਾ ਕੇ ਮਿ੍ਤਕ ਔਰਤ ਦੇ ਪਰਿਵਾਰ ਨੂੰ ਵੀ ਇਨਸਾਫ਼ ਦਿਵਾਇਆ ਜਾਵੇਗਾ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਬੀਰ ਸਿੰਘ ਮਹਾਲਮ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਨੰਢਾ, ਇੰਟਰਨੈਸ਼ਨਲ ਪੰਥਕ ਦਲ ਦੇ ਬਾਬਾ ਸਤਨਾਮ ਸਿੰਘ ਵੱਲੀਆਂ, ਏਕ ਨੂਰ ਖ਼ਾਲਸਾ ਫ਼ੌਜ ਦੇ ਭਾਈ ਲਖਵੀਰ ਸਿੰਘ ਮਹਾਲਮ, ਪੀੜਤ ਮਹਿਲਾ ਦਾ ਭਰਾ ਨਿਤਿਨ ਆਦਿ ਵੀ ਮੌਜੂਦ ਸਨ |
ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਲਹਿੰਦੇ ਪਾਸੇ ਹਿੰਦ-ਪਾਕਿ ਸਰਹੱਦ ਨਾਲ ਵਗਦੇ ਦਰਿਆ ਸਤਲੁਜ ਵਿਚ ਆ ਰਹੇ ਗੰਧਲੇ ਤੇ ਕੈਮੀਕਲ ਮਿਲੇ ਪਾਣੀ ਕਾਰਨ ਸੈਂਕੜੇ ਮੱਛੀਆਂ ਦੇ ਮਰ ਜਾਣ ਦਾ ਮਾਮਲੇ ਸਾਹਮਣੇ ਆਇਆ ਹੈ | ਪਾਣੀ ਵਿਚ ਰਹਿ ਕੇ ...
ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)-ਸਦਕੇ ਜਾਈਏ ਠੱਗਾਂ ਦੇ, ਜਿੰਨਾ ਵਲੋਂ ਭੋਲੇ-ਭਾਲੇ ਬੰਦਿਆਂ ਦੇ ਨਾਂਅ ਸਰਕਾਰੀ ਜ਼ਮੀਨਾਂ ਦੀ ਜਾਅਲੀ ਜਮ੍ਹਾਬੰਦੀਆਂ ਤਿਆਰ ਕਰਵਾ ਬੈਂਕਾਂ 'ਚੋਂ ਲਿਮਟਾਂ ਬਣਾ ਲੱਖਾਂ ਰੁਪਏ ਹੜੱਪ ਕੀਤੇ ਜਾਂਦੇ ਹਨ | ਇਹ ਕਿਸੇ ਇਕ ਬੰਦੇ ਦਾ ...
ਖੋਸਾ ਦਲ ਸਿੰਘ, 26 ਮਈ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਦੀ ਨਵੀਂ ਬਣੀ ਸਰਕਾਰ ਭਾਵੇਂ ਦਿਨ-ਰਾਤ ਇਕ ਕਰ ਪੰਜਾਬ ਨੂੰ ਸੁਧਾਰਨ ਦੇ ਯਤਨ ਕਰ ਰਹੀ ਹੈ, ਪਰ ਉੱਥੇ ਹੀ ਕੁਝ ਭਿ੍ਸ਼ਟ ਸਰਕਾਰੀ ਮੁਲਾਜ਼ਮ ਸਰਕਾਰ ਦੇ ਯਤਨਾਂ ਵਿਚ ਰੋੜਾ ਬਣਦੇ ਦਿਖਾਈ ਦੇ ਰਹੇ | ਸਰਕਾਰੀ ਮੁਲਾਜਮਾਂ ...
ਆਰਿਫ਼ ਕੇ, 26 ਮਈ (ਬਲਬੀਰ ਸਿੰਘ ਜੋਸਨ)- ਕਸਬਾ ਮੱਲਾਂਵਾਲਾ ਤੋਂ ਪੱਟੀ ਅੰਮਿ੍ਤਸਰ ਨੂੰ ਕਿਸਾਨਾਂ ਦੇ ਖੇਤਾਂ ਦੇ ਵਿਚ ਦੀ ਕੱਢੀ ਜਾ ਰਹੀ ਰੇਲਵੇ ਲਾਈਨ ਵਾਸਤੇ ਕਿਸਾਨਾਂ ਦੀ ਜ਼ਮੀਨ ਅਕਵਾਇਰ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਐਕਵਾਇਰ ਕੀਤੀਆਂ ...
ਫ਼ਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਚੱਲਦੇ ਬੀਤੇ ਦਿਨ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ...
ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਦੇਰ ਰਾਤ ਘਰ ਵਿਚ ਦਾਖ਼ਲ ਹੋ ਕੇ ਮਰਜ਼ੀ ਬਗੈਰ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਪੀੜਤਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਇਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ...
ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਸ਼ਹਿਰ ਵਿਚ ਦੜਾ ਸੱਟਾ ਲਾਉਂਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1850 ਰੁਪਏ ਦੜੇ ਦੀ ਰਕਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਰਾਜਬੀਰ ਸਿੰਘ ਨੇ ਦੱਸਿਆ ਕਿ ਬੀਤੀ ...
ਆਰਿਫ਼ ਕੇ, 26 ਮਈ (ਬਲਬੀਰ ਸਿੰਘ ਜੋਸਨ)- ਕਿਸਾਨਾਂ ਨੂੰ ਖਾਦ, ਦਵਾਈਆਂ, ਘਰੇਲੂ ਸਮਾਨ ਅਤੇ ਖੇਤੀ ਸੰਦ ਮੁਹੱਈਆ ਕਰਵਾਉਣ ਵਾਲੀ ਪਿੰਡ ਭਾਲਾ ਫਰਾਇਆ ਮੱਲ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ | ਪਿੰਡਾਂ ਦੇ ਕਿਸਾਨਾਂ ਵਲੋਂ ਸਰਬਸੰਮਤੀ ਨਾਲ ਭਾਲਾ ਫਰਾਇਆ ਮੱਲ ਸਹਿਕਾਰੀ ਸਭਾ ...
ਗੁਰੂਹਰਸਹਾਏ, 26 ਮਈ (ਹਰਚਰਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ 40 ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਗੁਰਦੁਆਰਾ ਸੰਗਤਸਰ ਸਾਹਿਬ ਪਿੰਡ ਮਾਦੀ ਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ੋਨ ਪ੍ਰਧਾਨ ਧਰਮ ਸਿੰਘ ...
ਗੁਰੂਹਰਸਹਾਏ, 26 ਮਈ (ਹਰਚਰਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ 40 ਪਿੰਡਾਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਗੁਰਦੁਆਰਾ ਸੰਗਤਸਰ ਸਾਹਿਬ ਪਿੰਡ ਮਾਦੀ ਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ੋਨ ਪ੍ਰਧਾਨ ਧਰਮ ਸਿੰਘ ...
ਕੁੱਲਗੜ੍ਹੀ, 26 ਮਈ (ਸੁਖਜਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਲਈ ਲੋਕਾਂ ਨਾਲ ਕੀਤੇ ਵਾਅਦੇ 'ਤੇ ਖਰੇ ਉੱਤਰਦਿਆਂ ਹੋਇਆ ਸੂਬੇ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ ਲੱਗਣ 'ਤੇ ਅਹੁਦੇ ਤੋਂ ਹਟਾ ਕੇ ...
ਫ਼ਿਰੋਜ਼ਪੁਰ, 26 ਮਈ (ਜਸਵਿੰਦਰ ਸਿੰਘ ਸੰਧੂ)- ਦੀਨ ਦੁਖੀਆਂ ਦੇ ਦੁੱਖ ਨੂੰ ਵੰਡਾਉਣ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਭਾਈਚਾਰਕ ਸਾਂਝ ਗੂੜ੍ਹੀ ਕਰਨ ਨੂੰ ਸਮਰਪਿਤ ਹੋ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀ ਅਗਵਾਈ ਕਰ ਰਿਹਾ ਨੌਜਵਾਨ ਵਿਪੁਲ ਨਾਰੰਗ ਚਾਹੁੰਦਾ ਹੈ ਕਿ ...
ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)-ਜਲ ਹੀ ਜੀਵਨ ਹੈ ਅਤੇ ਜੇਕਰ ਅਸੀਂ ਨਾ ਸੰਭਲੇ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣਗੇ, ਜਿਸ ਕਰਕੇ ਸਾਨੂੰ ਸਾਰਿਆਂ ਨੂੰ ਲੋੜ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਈਏ ਅਤੇ ਪਾਣੀ ਦੀ ਲੋੜ ਹੀ ...
ਮਮਦੋਟ, 26 ਮਈ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਜਗੀਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ...
ਆਰਿਫ਼ ਕੇ, 26 ਮਈ (ਬਲਬੀਰ ਸਿੰਘ ਜੋਸਨ)- ਭਿ੍ਸ਼ਟਾਚਾਰ 'ਚ ਦਾਗ਼ੀ ਹੋਏ ਆਪਣੇ ਹੀ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਜੇਲ੍ਹ ਦੀਆਂ ਸਲਾਖ਼ਾਂ 'ਚ ਡੱਕ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਕੀਤੇ ਆਪਣੇ ਵਚਨਾਂ ਨੂੰ ਪੂਰਾ ਕਰਦਿਆਂ ਇਕ ਇਤਿਹਾਸਕ ਫ਼ੈਸਲਾ ...
ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਬਾਰੇ ਕੇਂਦਰ ਸਰਕਾਰ ...
ਗੋਲੂ ਕਾ ਮੋੜ, 26 ਮਈ (ਸੁਰਿੰਦਰ ਸਿੰਘ ਪੁਪਨੇਜਾ)- ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸਥਿਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਝੋਨੇ 'ਤੇ ਵੱਡੇ ਪੱਧਰ ਪਾਣੀ ...
ਖੋਸਾ ਦਲ ਸਿੰਘ, 26 ਮਈ (ਮਨਪ੍ਰੀਤ ਸਿੰਘ ਸੰਧੂ)- ਵਿਧਾਇਕ ਨਰੇਸ਼ ਕਟਾਰੀਆ ਅੱਜ ਨਜ਼ਦੀਕੀ ਪਿੰਡ ਜੋਈਆਂ ਵਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਖ਼ੁਦ ਟਰੈਕਟਰ ਚਲਾ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ | ਕਟਾਰੀਆ ਅਗਾਂਹਵਧੂ ਕਿਸਾਨ ਬਲਵੰਤ ਸਿੰਘ ਜੋਈਆਂ ਵਾਲਾ ਦੇ ...
ਖੋਸਾ ਦਲ ਸਿੰਘ, 26 ਮਈ (ਮਨਪ੍ਰੀਤ ਸਿੰਘ ਸੰਧੂ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 27ਵੀਂ ਓਪਨ ਸਟੇਟ ਚੈਂਪੀਅਨਸ਼ਿਪ ਜੋ ਕਿ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ, ਜਿਸ ਵਿਚ 10 ਤੋਂ ਵਧੇਰੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ | ਕੋਚ ਗੁਰਿੰਦਰ ਸਿੰਘ ਨੇ ...
ਫ਼ਿਰੋਜ਼ਪੁਰ, 26 ਮਈ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਦਿਸ਼ਾ-ਨਿਰਦੇਸ਼ ਹੇਠ ਬੀਤੇ ਦਿਨ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਆਗੂਆਂ ਦੀ ਬੈਠਕ ਸਰਕਟ ਹਾਊਸ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ...
ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਬਰਾਂਚਾਂ ਵਲੋਂ ਡਵੀਜ਼ਨ ਪੱਧਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਦੇ ...
- ਸਰਬਜੀਤ ਸਿੰਘ ਧਾਲੀਵਾਲ- ਫ਼ਿਰੋਜ਼ਸ਼ਾਹ, 26 ਮਈ- ਸੂਬਾ ਸਰਕਾਰ ਅਤੇ ਖੇਤੀ ਵਿਭਾਗ ਦੇ ਆਦੇਸ਼ਾਂ 'ਤੇ ਖੇਤੀਬਾੜੀ ਦਫ਼ਤਰ ਬਲਾਕ ਘੱਲ ਖ਼ੁਰਦ ਝੋਨੇ ਦੀ ਸਿੱਧੀ ਬਿਜਾਈ ਲਈ ਮੁਹਿੰਮ ਤਾਂ ਅਖ਼ਬਾਰਾਂ 'ਚ ਜ਼ੋਰ-ਸ਼ੋਰ ਨਾਲ ਚਲਾ ਰਿਹਾ ਹੈ ਪਰ ਅਸਲੀਅਤ 'ਚ ਘੱਲ ਖ਼ੁਰਦ ਵਿਖੇ ...
ਖੋਸਾ ਦਲ ਸਿੰਘ, 26 ਮਈ (ਮਨਪ੍ਰੀਤ ਸਿੰਘ ਸੰਧੂ)- ਬੀਤੇ ਦਿਨ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਪ੍ਰਤੀਸ਼ਤ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ਾਂ ਹੇਠ ਕੈਬਨਿਟ ਦੇ ਮੰਤਰੀ ਵਿਜੇ ਸਿੰਗਲਾ ਨੂੰ ਇਕੱਲਾ ਬਰਖ਼ਾਸਤ ਹੀ ਨਹੀਂ, ਬਲਕਿ ਪਰਚਾ ਦਰਜ ਕਰਵਾ ਉਸ ...
ਕੁੱਲਗੜ੍ਹੀ, 26 ਮਈ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਲੂੰਬੜੀ ਵਾਲਾ ਨਜ਼ਦੀਕ ਵਾਪਰੀ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਕੈਂਟਰ ਚਾਲਕ ਹਰਮੇਜ ਸਿੰਘ ਪਿੰਡ ਸਰੂਪ ਸਿੰਘ ਵਾਲਾ ਗੁਰੂਹਰਸਹਾਏ ਦੇ ਦੱਸਣ ਅਨੁਸਾਰ ਉਹ ਕੈਂਟਰ ਜਿਸ ਦਾ ...
ਜ਼ੀਰਾ, 26 ਮਈ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜ਼ੀਰਾ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਵਰਕਰ ਮੀਟਿੰਗ ...
ਫ਼ਿਰੋਜ਼ਸ਼ਾਹ, 26 ਮਈ (ਸਰਬਜੀਤ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਅਤੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਧਰਤੀ ਹੇਠਲੇ ਪਾਣੀ ਦੇ ਦਿਨੋਂ-ਦਿਨ ਡੂੰਘਾ ਹੁੰਦੇ ਜਾਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪੇ੍ਰਰਿਤ ਕੀਤਾ ...
ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਪੰਜਾਬ ਦੀਆਂ ਰਵਾਇਤੀ ਪਾਰਟੀਆਂ ਦੇ ਵਿਹਾਰ ਨੂੰ ਲੋਕ ਵਿਰੋਧੀ ਮੰਨਦਿਆਂ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾਉਂਦੇ ਹੋਏ ਬਹੁ-ਗਿਣਤੀ ਨਾਲ ਵਿਧਾਇਕ ਜਿਤਾ ਕੇ ਉਸ ਨੂੰ ਪੰਜਾਬ ਦੀ ਸੱਤਾ ਸੌਂਪੀ, ਪਰ ...
ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਅੰਦਰ ਵਿਕਾਸ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ ਅਤੇ ਜਲਦੀ ਹੀ ਤਲਵੰਡੀ ਭਾਈ ਅੰਦਰ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਆਰੰਭ ਕੀਤੇ ਜਾਣਗੇ | ਇਹ ਜਾਣਕਾਰੀ ਦਿੰਦਿਆਂ ਹਲਕਾ ਫ਼ਿਰੋਜ਼ਪੁਰ ...
ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਵਾਤਾਵਰਨ ਚੇਤਨਾ ਲਹਿਰ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਦਿਨੋ-ਦਿਨ ਘੱਟ ਰਹੇ ਤੇ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਪਾਣੀਆਂ ਅਤੇ ਵਾਤਾਵਰਨ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੇਤਨਾ ਲਹਿਰ ਦੇ 15 ਮੈਂਬਰੀ ਵਫ਼ਦ ਵਲੋਂ ...
ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ ਸ਼ਹਿਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX