ਤਾਜਾ ਖ਼ਬਰਾਂ


ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  27 minutes ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  32 minutes ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  50 minutes ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 1 hour ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 1 hour ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 2 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 2 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 2 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 3 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 3 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 4 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 4 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 4 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 5 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 5 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਸ੍ਰੀ ਮੁਕਤਸਰ ਸਾਹਿਬ

-ਮਾਮਲਾ ਟੋਲ ਪਲਾਜ਼ਾ ਵਲੋਂ ਕੀਤੀਆਂ ਜਾ ਰਹੀਆਂ ਕੁਤਾਹੀਆਂ ਦਾ-

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਟੋਲ ਪਲਾਜ਼ਾ ਵੜਿੰਗ 'ਤੇ ਅਣਮਿੱਥੇ ਦਾ ਧਰਨਾ ਸ਼ੁਰੂ

ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਟੋਲ ਪਲਾਜ਼ਾ ਵੜਿੰਗ ਤੇ ਅਣਮਿਥੇ ਸਮੇਂ ਦਾ ਧਰਨਾ ਲਗਾ ਦਿੱਤਾ ਗਿਆ | ਧਰਨਾਕਾਰੀਆਂ ਨੇ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਵੱਡੀਆਂ ਨਹਿਰਾਂ ਉਪਰ ਪੁਲ ਨਹੀਂ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਸੜਕ ਦੇ ਨਾਲ-ਨਾਲ ਪਾਣੀ ਦੀ ਨਿਕਾਸੀ ਲਈ ਜੋ ਖਾਲੇ ਬਣਾਏ ਗਏ ਹਨ, ਉਹ ਉੱਚੇ ਹਨ ਤੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ | ਟੋਲ ਪਲਾਜ਼ਾ 'ਤੇ ਕੰਮ ਕਰਨ ਕਰਨ ਵਾਲੇ ਮੁਲਾਜ਼ਮਾਂ ਨੂੰ ਬਿਨਾਂ ਵਜ੍ਹਾ ਕੱਢਿਆ ਗਿਆ | ਇਸ ਸਮੇਂ ਭਾਕਿਯੂ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਬਲਾਕ ਪ੍ਰਧਾਨ ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਚੜ੍ਹੇਵਣ, ਜਸਵੀਰ ਸਿੰਘ ਆਦਿ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਟੋਲ ਪਲਾਜ਼ਾ ਚਲਾਉਣ ਸਮੇਂ ਲਾਪ੍ਰਵਾਹੀ ਵਰਤਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਟੋਲ ਪਲਾਜ਼ਾ 'ਤੇ ਧਰਨਾ ਲੱਗਣ ਦੀ ਸੂਚਨਾ ਮਿਲਣ 'ਤੇ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਅਨਿਲ ਕੁਮਾਰ, ਥਾਣਾ ਬਰੀਵਾਲਾ ਦੇ ਮੁਖੀ ਹਰਵਿੰਦਰ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ, ਪਰ ਉਹ ਧਰਨਾਕਾਰੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਵਿਚ ਸਫ਼ਲ ਨਾ ਹੋਏ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਣਮਿਥੇ ਲਈ ਧਰਨਾ ਜਾਰੀ ਰਹੇਗਾ | ਇਸ ਸਮੇਂ ਜਦੋਂ ਟੋਲ ਪਲਾਜ਼ਾ ਦੇ ਮੈਨੇਜਰ ਸਾਰਥਿਕ ਮੰਜਾਰ ਨਾਲ ਸੰਪਰਕ ਕੀਤਾ ਤੇ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੱਢਣ ਸਬੰਧੀ ਕਿਹਾ ਕਿ ਮੈਂ ਕੁਝ ਨਹੀਂ ਕਹਿ ਸਕਦਾ, ਨਹਿਰਾਂ ਦੇ ਪੁਲ ਸਬੰਧੀ ਉਨ੍ਹਾਂ ਕਿਹਾ ਕਿ ਨਹਿਰ 'ਤੇ ਬਣਿਆ ਹੋਇਆ ਪੁਲ ਸਹੀ ਹੈ | ਮੀਡੀਆ ਕਰਮੀਆਂ ਨੇ ਜਦੋਂ ਨਹਿਰਾਂ ਦੇ ਪੁਲ ਤੇ ਵਾਪਰਨ ਬਾਰੇ ਹਾਦਸੇ ਸਬੰਧੀ ਜਿੰਮੇਵਾਰੀ ਲੈਣ ਲਈ ਕਿਹਾ ਕਿ ਉਨ੍ਹਾਂ ਨੇ ਠੋਸ ਜਵਾਬ ਨਾ ਦਿੱਤਾ | ਟੋਲ ਪਲਾਜ਼ਾ ਵੜਿੰਗ ਦੇ ਦਫ਼ਤਰ ਵਿਚ ਬੈਠੇ ਪੀ.ਡਬਲਯੂ.ਡੀ, ਬੀ.ਐਂਡ.ਆਰ. ਦੇ ਅੱੈਸ.ਡੀ.ਓ. ਹਰਪ੍ਰੀਤ ਸਾਗਰ ਅਤੇ ਜੇ.ਈ. ਸੌਰਵ ਅਗਰਵਾਲ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਨੀ ਉਚਿਤ ਨਾ ਸਮਝੀ | ਉਨ੍ਹਾਂ ਕਿਹਾ ਕਿ ਸਪੋਕਸਪਰਸਨ ਹੀ ਗੱਲ ਕਰ ਸਕੇਗਾ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ, ਯੂਨੀਅਨ ਦੇ ਮੈਂਬਰ ਤੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਵਾਤਾਵਰਨ ਚੇਤਨਾ ਲਹਿਰ ਵਲੋਂ ਅਹਿਮ ਮੁੱਦਿਆਂ 'ਤੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਮੰਗ

ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਾਤਾਵਰਨ ਚੇਤਨਾ ਲਹਿਰ ਦੇ ਇਕ 15 ਮੈਂਬਰੀ ਵਫ਼ਦ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਵਾਤਾਵਰਨ ਨਾਲ ਸਬੰਧਿਤ ਮੁੱਦਿਆਂ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ/ਮਲੇਰੀਆ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਯੋਗ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਡੇਂਗੂ-ਮਲੇਰੀਆਂ ਦੀ ਰੋਕਥਾਮ ਲਈ ਲਗਾਤਾਰ ਗਤੀਵਿਧੀਆਂ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਮਾਨ ਸਰਕਾਰ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਮਿਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ...

ਪੂਰੀ ਖ਼ਬਰ »

ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਗਿੱਦੜਬਾਹਾ, 26 ਮਈ (ਪਰਮਜੀਤ ਸਿੰਘ ਥੇੜ੍ਹੀ)-ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਗਿੱਦੜਬਾਹਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਅਰਥੀ ਫ਼ੂਕ ...

ਪੂਰੀ ਖ਼ਬਰ »

ਘਰ ਅੰਦਰ ਵੜ ਕੇ ਚੋਰੀ ਕਰਨ ਦੇ ਦੋਸ਼ਾਂ 'ਚ ਦੋ ਗਿ੍ਫ਼ਤਾਰ

ਫ਼ਰੀਦਕੋਟ, 26 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸੁੰਦਰ ਨਗਰ 'ਚ ਬੰਦ ਪਏ ਇਕ ਘਰ 'ਚ ਵੜ ਕੇ ਚੋਰੀ ਕਰਨ ਦੋ ਦੋਸ਼ਾਂ 'ਚ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀਆਂ ਪਾਸੋਂ ਚੋਰੀ ਕੀਤਾ ਗਿਆ ਸਾਮਾਨ ...

ਪੂਰੀ ਖ਼ਬਰ »

ਡੀ. ਸੀ. ਨੇ ਉਸਾਰੀ ਕਿਰਤੀਆਂ ਨੂੰ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦਾ ਦਿੱਤਾ ਸੱਦਾ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਲਾਭਪਾਤਰੀਆਂ ...

ਪੂਰੀ ਖ਼ਬਰ »

ਸ਼ਨੀ ਦੇਵ ਮਹਾਰਾਜ ਨੂੰ 108 ਘੰਟੇ ਨਿਰੰਤਰ ਤੇਲ ਇਸ਼ਨਾਨ ਧਾਰਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਘੂਨਾਥ ਮੰਦਰ ਵਿਖੇ ਸ਼ਨੀ ਦੇਵ ਮਹਾਰਾਜ ਜੀ ਦੀ ਜੈਅੰਤੀ ਦੇ ਸਬੰਧ 'ਚ ਸ਼ਨੀਦੇਵ ਨੂੰ 108 ਘੰਟੇ ਨਿਰੰਤਰ ਤੇਲ ਇਸ਼ਨਾਨ ਧਾਰਾ ਦੀ ਸ਼ੁਰੂਆਤ ਹੋ ਗਈ ਹੈ | ਇਸ ਮੌਕੇ ਖੁਰਾਣਾ ਪਰਿਵਾਰ ...

ਪੂਰੀ ਖ਼ਬਰ »

ਥ੍ਰੀ ਮਾਈਨਰ 'ਚ ਪਾਣੀ ਨਾ ਆਉਣ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਦਈ ਮਾਈਨਰ ਵਿਚੋਂ ਪਾਣੀ ਥ੍ਰੀ ਮਾਈਨਰ ਵਿਚ ਨਹੀਂ ਆ ਰਿਹਾ, ਜਿਸ ਕਾਰਨ ਪਿੰਡ ਰੰਧਾਵਾ, ਜੰਡੋਕੇ, ਵੰਗਲ, ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਪ੍ਰਧਾਨ ਮੰਤਰੀ 31 ਨੂੰ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ- ਸਹੋਤਾ

ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਸਨੀਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ/ਯੋਜਨਾਵਾਂ ਤੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ 31 ਮਈ 2022 ਨੂੰ ਸਵੇਰੇ 10.15 ਤੋਂ ...

ਪੂਰੀ ਖ਼ਬਰ »

ਜਨ ਸਿਹਤ ਵਿਭਾਗ 'ਚ ਹੋਏ ਗਬਨ ਮਾਮਲੇ ਵਿਚ ਗਿ੍ਫ਼ਤਾਰ ਪੰਜ ਦੋਸ਼ੀਆਂ ਨੂੰ ਅਦਾਲਤ ਵਿਚ ਕੀਤਾ ਪੇਸ਼

ਮਲੋਟ, 26 ਮਈ (ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ ਜਨ ਸਿਹਤ ਵਿਭਾਗ ਵਿਚ ਹੋਏ ਗਬਨ ਮਾਮਲੇ ਵਿਚ ਗਿ੍ਫ਼ਤਾਰ ਪੰਜ ਦੋਸ਼ੀਆਂ ਨੂੰ ਮਲੋਟ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਨ੍ਹਾਂ ਦਾ 1 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਜਿਕਰਯੋਗ ਹੈ ਕਿ ਜਨ ਸਿਹਤ ਵਿਭਾਗ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਸ਼ਨੀ ਜੈਅੰਤੀ ਸਬੰਧੀ ਸਵਾਮਣੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਟਿੱਬੀ ਸਾਹਿਬ ਰੋਡ ਸਥਿਤ ਗਊਸ਼ਾਲਾ ਵਿਖੇ ਸ਼ਨੀ ਜੈਅੰਤੀ ਦੇ ਸਬੰਧ ਵਿਚ ਡਾ: ਸੁਭਾਸ਼ ਖੁਰਾਣਾ ਤੇ ਰਾਜ ਖੁਰਾਣਾ ਦੇ ਪਰਿਵਾਰ ਵਲੋਂ ਗਊਆਂ ਨੂੰ ਸਵਾਮਣੀ ਕਰਵਾਈ ਗਈ | ਇਸ ਮੌਕੇ ਅਸਮਾਨ ਗਊ ਮਾਤਾ ਤੇ ਸ਼ਨੀ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਕੋਟਪਾ ਐਕਟ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਤਾਰ ਸਿੰਘ ਦੀ ਅਗਵਾਈ ਹੇਠ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੀ ਸਮੁੱਚੀ ਟੀਮ ਵਲੋਂ 31 ਮਈ ਵਿਸ਼ਵ ਤੰਬਾਕੂ ਦਿਵਸ ਮਨਾਉਣ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਸਕੂਲ ਬੱਸਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਉੱਪ-ਮੰਡਲ ਮੈਜਿਸਟ੍ਰੇਟ ਸਵਰਨਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ

ਮਲੋਟ, 26 ਮਈ (ਪਾਟਿਲ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਮਲੋਟ ਵਲੋਂ ਡਵੀਜ਼ਨ ਦੀ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਰਣਜੀਤ ਸਿੰਘ, ਮਾਂਗੀ ਲਾਲ, ਹਰਜਿੰਦਰ ਸਿੰਘ ਵਲੋਂ ਕੀਤੀ ਗਈ | ਜਾਣਕਾਰੀ ਦਿੰਦੇ ਡਵੀਜ਼ਨ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਕੌਮੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਹੋਈ | ਇਸ ਮੌਕੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਹੋਈ ਚੋਣ ਵਿਚ ਲੱਖਨਪਾਲ ਸ਼ਰਮਾ ...

ਪੂਰੀ ਖ਼ਬਰ »

ਸਿੱਧ ਸ਼ਿਵ ਸ਼ਨੀ ਮੰਦਰ ਦੁੱਖ ਨਿਵਾਰਨ ਸ਼ਨੀ ਧਾਮ 'ਚ ਤੇਲ ਧਾਰਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਧ ਸ਼ਿਵ ਸ਼ਨੀ ਮੰਦਰ ਦੁੱਖ ਨਿਵਾਰਨ ਸ਼ਨੀ ਧਾਮ ਵਲੋਂ ਸ਼ਨੀ ਮਹਾਰਾਜ ਜੀ ਦੀ ਜੈਅੰਤੀ ਦੇ ਸ਼ੁੱਭ ਅਵਸਰ 'ਤੇ 108 ਘੰਟੇ ਦੀ ਤੇਲ ਧਾਰਾ ਸ਼ੁਰੂ ਕੀਤੀ ਗਈ | ਇਹ ਤੇਲ ਧਾਰਾ ਲਗਾਤਾਰ 30 ਮਈ ਤੱਕ ਚੱਲੇਗੀ | ...

ਪੂਰੀ ਖ਼ਬਰ »

ਪੱਛੜਾ ਵਰਗ ਮੋਰਚੇ ਵਲੋਂ ਰੋਸ ਪ੍ਰਦਰਸ਼ਨ

ਗਿੱਦੜਬਾਹਾ, 26 ਮਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਪੱਛੜੇ ਵਰਗ ਮੋਰਚੇ ਵਲੋਂ ਸਟੇਟ ਜਨਰਲ ਸਕੱਤਰ ਦੀਪ ਸ਼ੇਰਗਿੱਲ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਐੱਸ.ਡੀ.ਐੱਮ. ਗਿੱਦੜਬਾਹਾ ਗਗਨਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਨ ਸਿਹਤ ਵਿਭਾਗ 'ਚ ਹੋਏ ਗਬਨ ਮਾਮਲੇ ਵਿਚ ਗਿ੍ਫ਼ਤਾਰ ਪੰਜ ਦੋਸ਼ੀਆਂ ਨੂੰ ਅਦਾਲਤ ਵਿਚ ਕੀਤਾ ਪੇਸ਼

ਮਲੋਟ, 26 ਮਈ (ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ ਜਨ ਸਿਹਤ ਵਿਭਾਗ ਵਿਚ ਹੋਏ ਗਬਨ ਮਾਮਲੇ ਵਿਚ ਗਿ੍ਫ਼ਤਾਰ ਪੰਜ ਦੋਸ਼ੀਆਂ ਨੂੰ ਮਲੋਟ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਨ੍ਹਾਂ ਦਾ 1 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਜਿਕਰਯੋਗ ਹੈ ਕਿ ਜਨ ਸਿਹਤ ਵਿਭਾਗ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਅਵਿਨਾਸ਼ ਸ਼ਰਮਾ ਦੀ ਅਗਵਾਈ ਹੇਠ ਪੀ.ਐੱਸ.ਪੀ.ਸੀ.ਐੱਲ. ਦੀ ਬੋਰਡ ਮੈਨੇਜਮੈਂਟ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਮੈਨੇਜਮੈਂਟ ਵਲੋਂ ਗੋਪਾਲ ਸ਼ਰਮਾ, ਅਧਿਕਾਰੀ ...

ਪੂਰੀ ਖ਼ਬਰ »

ਸਬ ਡਵੀਜ਼ਨ ਰੁਪਾਣਾ 'ਚ ਮੁਲਾਜ਼ਮਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਰੁਪਾਣਾ, 26 ਮਈ (ਜਗਜੀਤ ਸਿੰਘ)-ਸਬ ਡਵੀਜ਼ਨ ਰੁਪਾਣਾ ਦੇ ਨਾਲ ਆਸਪਾਸ ਦੇ 23 ਪਿੰਡ ਜੁੜੇ ਹੋਏ ਹਨ, ਪਰ ਡਵੀਜ਼ਨ ਵਿਚ ਮੁਲਾਜ਼ਮਾਂ ਦੀ ਘਾਟ ਹੋਣ ਕਰਕੇ ਡਵੀਜ਼ਨ ਨਾਲ ਜੁੜੇ ਪਿੰਡਾਂ ਵਾਸੀਆਂ ਨੂੰ ਆਪਣਾ ਨਿੱਜੀ ਕੰਮਕਾਰ ਕਰਵਾਉਣ ਲਈ ਦਫ਼ਤਰ ਦੇ ਵਾਰ-ਵਾਰ ਗੇੜੇ ਮਾਰਨ ਲਈ ...

ਪੂਰੀ ਖ਼ਬਰ »

ਸਰਕਾਰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇ- ਸ਼ੇਰੇਵਾਲਾ

ਮਲੋਟ, 26 ਮਈ (ਪਾਟਿਲ)-ਮ. ਪ. ਹੈਲਥ ਇੰਪਲਾਇਜ ਮੇਲ/ਫੀਮੇਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸ਼ੇਰੇਵਾਲਾ ਨੇ ਕਿਹਾ ਕਿ ਮਹਿੰਗਾਈ ਦੇ ਵਧਣ ਨਾਲ ਮੁਲਾਜ਼ਮਾਂ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਲਈ ...

ਪੂਰੀ ਖ਼ਬਰ »

ਮਜ਼ਦੂਰਾਂ ਲਈ ਰਾਖਵੀਂ ਪੰਚਾਇਤੀ ਜ਼ਮੀਨ ਦੀ ਬੋਲੀ ਤੀਜੀ ਵਾਰ ਠੇਕੇ 'ਤੇ ਦੇਣ ਤੋਂ ਭੱਜਿਆ ਪ੍ਰਸ਼ਾਸਨ- ਭੁੱਟੀਵਾਲਾ

ਸ੍ਰੀ ਮੁਕਤਸਰ ਸਾਹਿਬ, 26 ਮਈ (ਹਰਮਹਿੰਦਰ ਪਾਲ)-ਪਿੰਡ ਭੁੱਟੀਵਾਲਾ 'ਚ ਮਜ਼ਦੂਰਾਂ ਲਈ ਰਾਖਵੀਂ ਪੰਚਾਇਤੀ ਜ਼ਮੀਨ ਦੀ ਬੋਲੀ ਤੀਜੀ ਵਾਰ 3 ਏਕੜ 2 ਕਨਾਲ ਦੀ 1 ਲੱਖ ਤੱਕ ਜਾਣ ਬਾਅਦ ਵੀ ਠੇਕੇ 'ਤੇ ਦੇਣ ਤੋਂ ਪ੍ਰਸ਼ਾਸਨ ਭੱਜ ਗਿਆ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਈ-ਰਿਕਸ਼ੇ ਸ੍ਰੀ ਮੁਕਤਸਰ ਸਾਹਿਬ ਲਈ ਵਰਦਾਨ ਕਿ....

ਰਣਧੀਰ ਸਿੰਘ ਸਾਗੂ ਸ੍ਰੀ ਮੁਕਤਸਰ ਸਾਹਿਬ, 26 ਮਈ-ਈ-ਰਿਕਸ਼ਾ ਇਕ ਬੈਟਰੀ ਨਾਲ ਚੱਲਣ ਵਾਲਾ ਰਿਕਸ਼ਾ ਹੈ, ਜੋ ਕਿ ਇਕ ਵਾਰ ਚਾਰਜ ਕਰਕੇ ਲਗਪਗ ਸਾਰੀ ਦਿਹਾੜੀ ਸਵਾਰੀਆਂ ਬੈਠਾ ਕੇ ਸ਼ਹਿਰ ਦੇ ਇਕ ਕੋਨੇ ਤੋਂ ਦੂਜੇ ਕੋਨੇ ਤੱਕ ਸਫ਼ਰ ਕਰਦਾ ਹੈ | ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਦੇ ...

ਪੂਰੀ ਖ਼ਬਰ »

ਫਤੂਹੀਖੇੜਾ ਕਾਲਜ ਵਿਖੇ 'ਨਸ਼ਾ ਛੱਡੋ, ਕੋਹੜ ਵੱਢੋ' ਸੈਮੀਨਾਰ ਕਰਵਾਇਆ

ਲੰਬੀ, 26 ਮਈ (ਮੇਵਾ ਸਿੰਘ)-ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਫਤੂਹੀਖੇੜਾ ਦੇ ਪਿ੍ੰਸੀਪਲ ਰਾਜ ਕੁਮਾਰ ਚੋਪੜਾ ਦੀ ਅਗਵਾਈ 'ਚ ਆਜ਼ਾਦੀ ਦੇ ਪੂਰੇ ਹੋ ਰਹੇ 75 ਸਾਲਾਂ ...

ਪੂਰੀ ਖ਼ਬਰ »

ਜੋਤੀ ਫਾਊਾਡੇਸ਼ਨ ਨੇ ਵਿਦਿਆਰਥੀਆਂ ਨੂੰ ਕੱਪੜੇ ਵੰਡੇ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਜੋਤੀ ਫਾਊਾਡੇਸ਼ਨ ਵਲੋਂ ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਦੇ ਵਿਦਿਆਰਥੀਆਂ ਨੂੰ ਕੱਪੜੇ ਵੰਡੇ ਗਏ | ਫਾਊਾਡੇਸ਼ਨ ਦੇ ਚੇਅਰਮੈਨ ਐਡਵੋਕੇਟ ਅਜੀਤ ਸਿੰਘ ਬਰਾੜ, ਪ੍ਰਭਕਿਰਨ ਬਰਾੜ, ਬੈਰਿਸਟਰ ਸੁਨੀਤ ਸੰਧੂ, ਰਵੀ ...

ਪੂਰੀ ਖ਼ਬਰ »

ਸਿਖਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸਰਕਾਰੀ ਸਕੀਮਾਂ ਦੀ ਦਿੱਤੀ ਜਾਣਕਾਰੀ

ਲੰਬੀ, 26 ਮਈ (ਮੇਵਾ ਸਿੰਘ)-ਐਡੀਸ਼ਨਲ ਡਿਪਟੀ ਕਮਿਸ਼ਨਰ (ਡੀ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰਹਿਨੁਮਾਈ ਹੇਠ ਜ਼ਿਲੇ੍ਹ ਦੇ ਪਿੰਡ ਅਬੁੱਲ ਖੁਰਾਣਾ ਵਿਖੇ ਚਲਾਏ ਜਾ ਰਹੇ ਕੰਸਟਰੱਕਸ਼ਨ ਸਕਿੱਲਜ਼ ਟਰੇਨਿੰਗ ਇੰਸਟੀਚਿਊਟ ਵਿਖੇ ਸਿੱਖਿਆਰਥੀ ਦੇ ਸੁਨਹਿਰੀ ਭਵਿੱਖ ਲਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਫ਼ਰੀਦਕੋਟ, 26 ਮਈ (ਸਤੀਸ਼ ਬਾਗ਼ੀ)-ਜਲ ਸਪਲਾਈ ਤੇ ਸੈਨੀਟੇਸ਼ਨ ਕਨਟਰੈਕਟ ਵਰਕਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਤੇ ਸਬ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਸ਼ਰਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕਰਕੇ ਮੁੱਖ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਜੈਤੋ, 26 ਮਈ (ਭੋਲਾ ਸ਼ਰਮਾ)-ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ ਇਕ ਇਕੱਤਰਤਾ ਕੀਤੀ ਗਈ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਵਿੰਦਰ ਸੇਵੇਵਾਲਾ ਅਤੇ ...

ਪੂਰੀ ਖ਼ਬਰ »

'ਜੌਗਰਫ਼ੀ ਵਿਸ਼ੇ ਦੇ ਖੇਤਰ ਤੇ ਵਰਤਮਾਨ ਰੁਝਾਨ' ਵਿਸ਼ੇ 'ਤੇ ਲੈਕਚਰ ਕਰਵਾਇਆ

ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਜੌਗਰਫ਼ੀ ਵਿਭਾਗ ਦੀ 'ਸਰ ਹਮਬੋਲਟ ਐਸੋਸੀਏਸ਼ਨ ਆਫ਼ ਜੌਗਰਫ਼ਰਜ਼' ਵਲੋਂ 'ਜੌਗਰਫ਼ੀ ਵਿਸ਼ੇ ਦੇ ਖੇਤਰ ਤੇ ਵਰਤਮਾਨ ਰੁਝਾਨ' ਵਿਸ਼ੇ 'ਤੇ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਪੰਜ ਮੋਬਾਈਨ ਬਰਾਮਦ, ਤਿੰਨ 'ਤੇ ਮਾਮਲਾ ਦਰਜ

ਫ਼ਰੀਦਕੋਟ, 26 ਮਈ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਵੱਖ-ਵੱਖ ਬੈਰਕਾਂ 'ਚ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਪੰਜ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਨਾਟਕੀ ਢੰਗ ਨਾਲ ਅਣਪਛਾਤੇ ਨਕਦੀ ਖੋਹ ਕੇ ਫ਼ਰਾਰ

ਕੋਟਕਪੂਰਾ, 26 ਮਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ ਦੇ ਬਾਹਰਵਾਰ ਦਿਨ ਢੱਲਦਿਆਂ ਹੀ ਲੁਟੇਰਿਆਂ ਦਾ ਰਾਜ ਹੋ ਜਾਂਦਾ ਹੈ | ਅੱਜ ਸ਼ਾਮ ਢਲਣ ਤੋਂ ਪਹਿਲਾਂ ਹੀ ਕੋਟਕਪੂਰੇ ਸ਼ਹਿਰ ਦੇ ਬਾਹਰਵਾਰ ਮੁਕਤਸਰ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਨਾਟਕੀ ਢੰਗ ਨਾਲ ਲੁੱਟ ਹੋ ਗਈ ...

ਪੂਰੀ ਖ਼ਬਰ »

ਜਾਗਰੂਕਤਾ ਸੈਮੀਨਾਰ ਕਰਵਾਇਆ

ਮਲੋਟ, 26 ਮਈ (ਪਾਟਿਲ)-ਜ਼ਿਲ੍ਹਾ ਪੁਲਿਸ ਮੁਖੀ ਧਰੂਮਨ ਐੱਚ ਨਿੰਬਾਲੇ ਦੇ ਦਿਸ਼ਾ-ਨਿਰਦੇਸ਼ ਤਹਿਤ ਜਾਗਰੂਕਤਾ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਈਵਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ, ...

ਪੂਰੀ ਖ਼ਬਰ »

ਭਾਕਿਯੂ ਵਲੋਂ ਫ਼ਿੱਡੇ ਖ਼ੁਰਦ 'ਚ ਇਕਾਈ ਦਾ ਗਠਨ

ਕੋਟਕਪੂਰਾ, 26 ਮਈ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਹਰੀਏ ਵਾਲਾ ਦੀ ਪ੍ਰਧਾਨਗੀ ਹੇਠ ਸਾਬਕਾ ਸਰਪੰਚ ਬਿੱਕਰ ਸਿੰਘ ਦੇ ਨਿਵਾਸ ਸਥਾਨ 'ਤੇ ਹੋਈ | ਇਸ ਮੌਕੇ ਯੂਨੀਅਨ ਵਲੋਂ ਫ਼ਿੱਡੇ ਖ਼ੁਰਦ ਦੀ ਇਕਾਈ ਦਾ ...

ਪੂਰੀ ਖ਼ਬਰ »

ਪਿ੍ੰਸੀਪਲ ਯਸ਼ੂ ਧਿੰਗੜਾ ਨੇ ਅਹੁਦਾ ਸੰਭਾਲਿਆ

ਬਰਗਾੜੀ, 26 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੇ ਨਵੇਂ ਆਏ ਪਿੰ੍ਰਸੀਪਲ ਯਸ਼ੂ ਧਿੰਗੜਾ ਨੇ ਆਪਣਾ ਅਹੁਦਾ ਸੰਭਾਲ ਲਿਆ | ਦਸਮੇਸ਼ ਗਲੋਬਲ ਸਕੂਲ ਬਰਗਾੜੀ ਦੇ ਪਿ੍ੰਸੀਪਲ ਜੋ ਇਸ ਸਕੂਲ ਦਾ ਵੀ ਕੰਮਕਾਜ ਦੇਖਦੇ ਸਨ ਅਜੇ ਸ਼ਰਮਾ ਅਤੇ ਸਮੂਹ ਸਟਾਫ਼ ਨੇ ...

ਪੂਰੀ ਖ਼ਬਰ »

ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਬਾਜਾਖਾਨਾ, 26 ਮਈ (ਜਗਦੀਪ ਸਿੰਘ ਗਿੱਲ)-ਡਾ. ਹਰਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਬਾਜਾਖਾਨਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਉਕੰਦਵਾਲਾ ਵਿਖੇ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਪਿੰਕੀ ਗੇਰਾ ਕਾਊਾਸਲਰ ਓਟ ...

ਪੂਰੀ ਖ਼ਬਰ »

ਜੇ. ਈ. ਦੀ ਬਦਲੀ ਰੱਦ ਹੋਣ 'ਤੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਜੇਤੂ ਰੈਲੀ

ਬਰਗਾੜੀ, 26 ਮਈ (ਲਖਵਿੰਦਰ ਸ਼ਰਮਾ)-ਉਪ ਮੰਡਲ ਪਾਵਰਕਾਮ ਬਰਗਾੜੀ ਦੇ ਜੇ. ਈ. ਕੁਲਬੀਰ ਸਿੰਘ ਦੀ ਪਿਛਲੇ ਦਿਨੀਂ ਕੁਝ ਕਾਰਨਾਂ ਕਰਕੇ ਕਥਿਤ ਸਿਆਸੀ ਸ਼ਹਿ 'ਤੇ ਬਦਲੀ ਕਰ ਦਿੱਤੀ ਗਈ ਸੀ, ਜਿਸ ਦੇ ਵਿਰੋਧ ਵਿਚ ਸਮੂਹ ਬਿਜਲੀ ਮੁਲਾਜ਼ਮਾਂ ਨੇ ਰੋਸ ਮੁਜ਼ਾਹਰੇ ਸ਼ੁਰੂ ਕਰ ਦਿੱਤੇ ...

ਪੂਰੀ ਖ਼ਬਰ »

ਜੈ ਮਿਲਾਪ ਕੋਰ ਕਮੇਟੀਆਂ ਦੀ ਮੀਟਿੰਗ ਹੋਈ

ਫ਼ਰੀਦਕੋਟ, 26 ਮਈ (ਸਤੀਸ਼ ਬਾਗ਼ੀ)-ਡਾ. ਸੋਹਨ ਲਾਲ ਨਿਗਾਹ ਜ਼ਿਲ੍ਹਾ ਪ੍ਰਧਾਨ ਜੈ ਮਿਲਾਪ ਦੀ ਅਗਵਾਈ ਹੇਠ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਬਲਾਕ ਦੀ ਕੋਰ ਕਮੇਟੀਆਂ ਦੀ ਮੀਟਿੰਗ ਹੋਈ, ਜਿਸ ਦੌਰਾਨ ਸਮੂਹ ਮੈਂਬਰਾਂ ਨੂੰ ਦੂਸਰੇ ਹਲਕੇ ਦੀ ਬਜਾਏ ਕੇਵਲ ਆਪਣੇ ਹਲਕੇ ਨਾਲ ...

ਪੂਰੀ ਖ਼ਬਰ »

ਤੰਬਾਕੂ ਦੇ ਮਾੜੇ ਪ੍ਰਭਾਵਾਂ ਤੇ ਕੋਟਪਾ ਐਕਟ ਸੰਬੰਧੀ ਕੀਤਾ ਜਾਗਰੂਕ

ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੀ ਟੀਮ ਵਲੋਂ 31 ਮਈ ਨੂੰ ਵਿਸ਼ਵ ਤੰਬਾਕੂ ਦਿਵਸ ਮਨਾਉਣ ਸਬੰਧੀ ਚੱਲ ਰਹੇ ਹਫ਼ਤਾਵਾਰੀ ਮੁਹਿੰਮ ਦੇ ਤਹਿਤ ਵੱਖ-ਵੱਖ ਪਿੰਡਾਂ ਅਤੇ ਜਨਤਕ ਥਾਵਾਂ ਤੇ ਕੋਟਪਾ ਐਕਟ ਸਬੰਧੀ ਜਾਣੂ ਕਰਵਾਇਆ | ਇਸ ਸਮੇਂ ਡਾ. ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ ਮਿਲੀ ਐਂਬੂਲੈਂਸ ਦੀ ਸਹੂਲਤ

ਕੋਟਕਪੂਰਾ, 26 ਮਈ (ਮੋਹਰ ਸਿੰਘ ਗਿੱਲ)-ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ 'ਚ ਮਰੀਜ਼ਾਂ ਦੀ ਸਹੂਲਤ ਲਈ ਐਂਬੂਲੈਂਸ ਦੀ ਘਾਟ ਦੇ ਮੱਦੇਨਜ਼ਰ ਰੈੱਡ ਕਰਾਸ ਦਿਵਸ 'ਤੇ ਪੀ. ਬੀ. ਜੀ. ਵੈਲਫੇਅਰ ਕਲੱਬ ਵਲੋਂ ਬੀਤੇ ਦਿਨੀਂ ਹਸਪਤਾਲ 'ਚ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਗਏ ਨਤੀਜਿਆਂ ਵਿਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਕਾਮਰਸ ਵਿਭਾਗ ਦੇ ਬੀ. ਕਾਮ ਸਮੈਸਟਰ ਪੰਜਵਾਂ ਤੇ ਸਮੈਸਟਰ ਤੀਜਾ ਦਾ ਸ਼ਾਨਦਾਰ ਨਤੀਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX