ਝਬਾਲ, 27 ਮਈ (ਸੁਖਦੇਵ ਸਿੰਘ)¸ਅੰਮਿ੍ਤਸਰ-ਖੇਮਕਰਨ ਮੁੱਖ ਮਾਰਗ 'ਤੇ ਸਥਿਤ ਪਿੰਡ ਮੰਨਣ ਨੇੜੇ ਬਣੇ ਟੋਲ ਪਲਾਜ਼ੇ 'ਤੇ ਕਿਸਾਨ ਜਥੇਬੰਦੀਆਂ ਨੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ੋਨ ਬਾਬਾ ਦੀਪ ਸਿੰਘ ਦੇ ਪ੍ਰਧਾਨ ਮਨਜਿੰਦਰ ਸਿੰਘ ਗੋਹਲਵੜ, ਜ਼ੋਨ ਬਾਬਾ ਸੈਣ ਭਗਤ ਦੇ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ, ਇਕਾਈ ਪ੍ਰਧਾਨ ਸੁਖਬੀਰ ਸਿੰਘ ਮੰਨਣ ਅਤੇ ਮਿੰਨੀ ਬੱਸ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ ਨੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੋਲ ਪਲਾਜ਼ਾ ਚਾਲੂ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਅੱਗੇ ਹਰੇਕ ਸੰਗਰਾਂਦ, ਬਾਬਾ ਬੁੱਢਾ ਜੀ ਅਤੇ ਬਾਬਾ ਦੀਪ ਸਿੰਘ ਜੀ ਦੇ ਸਾਲਾਨਾ ਜੋੜ ਮੇਲੇ ਤੇ ਟੋਲ ਪਲਾਜ਼ਾ ਫੀਸ ਮੁਆਫ਼ ਕਰਨ, 20 ਕਿੱਲੋਮੀਟਰ ਦੇ ਘੇਰੇ ਵਿਚ ਆਉਂਦੇ ਪਿੰਡਾਂ ਦੇ ਵਸਨੀਕਾਂ ਦੇ ਪਾਸ ਬਣਾਉਣ ਅਤੇ ਟੋਲ ਪਲਾਜ਼ੇ ਦੇ ਰਹਿੰਦੇ ਅਧੂਰੇ ਕੰਮ ਨੂੰ ਪੂਰਾ ਕਰਨ ਦੀ ਮੰਗ ਰੱਖੀ ਗਈ ਸੀ, ਪਰ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਵਲੋਂ ਉਕਤ ਮੰਗਾਂ ਨੂੰ ਲਾਗੂ ਕਰਨ ਤੋਂ ਬਿਨਾਂ ਹੀ ਪਹਿਲਾਂ ਵੀ ਕਈ ਵਾਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਟੋਲ ਪਲਾਜੇ ਨੂੰ ਚਾਲੂ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਵਲੋਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਟੋਲ ਪਲਾਜ਼ਾ ਚਾਲੂ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਕਿਸਾਨਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੁੱਜੇ ਨੈਸ਼ਨਲ ਹਾਈਵੇ ਅਥਾਰਟੀ ਦੇ ਇੰਜੀਨੀਅਰ ਵਿਸ਼ਾਲ, ਇੰਜੀਨੀਅਰ ਲੁਕੇਸ, ਡੀ.ਐੱਸ.ਪੀ. ਮਨਜਿੰਦਰ ਸਿੰਘ ਨਾਇਬ ਤਹਿਸੀਲਦਾਰ ਬਿਕਰਮ ਸਿੰਘ ਅਤੇ ਇੰਸਪੈਕਟਰ ਪ੍ਰਭਜੀਤ ਸਿੰਘ ਵਲੋਂ ਕਿਸਾਨਾਂ ਵਲੋਂ ਰੱਖੀਆਂ ਗਈਆਂ ਮੰਗਾਂ 'ਤੇ ਵਿਚਾਰ ਕਰਨ ਲਈ ਮੀਟਿੰਗ ਕਰਨ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਗਿਆ | ਇਸ ਮੌਕੇ ਜਰਨੈਲ ਸਿੰਘ ਨੂਰਦੀ, ਹਰਜਿੰਦਰ ਸਿੰਘ ਮੰਨਣ, ਸਰਬਰਿੰਦਰ ਸਿੰਘ, ਅੰਗਰੇਜ਼ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਰਮਨਦੀਪ ਸਿੰਘ ਸਮੇਤ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ |
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ...
ਤਰਨ ਤਾਰਨ, 27 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਬਿਜਲੀ ਦਾ ਮੀਟਰ ਚੋਰੀ ਕਰਨ ਦੇ ਦੋਸ਼ ਹੇਠ ਇਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਪੱਟੀ ਵਿਖੇ ਐੱਸ.ਡੀ.ਓ. ਹਰਪਾਲ ਸਿੰਘ ਨੇ ਇਕ ਲਿਖਤੀ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਗਰੋਹ ਦੇ 2 ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਨੇ ਫੜੇ ਗਏ ਵਿਅਕਤੀਆਂ ਪਾਸੋਂ ਇਕ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ...
ਤਰਨ ਤਾਰਨ, 27 ਮਈ (ਪਰਮਜੀਤ ਜੋਸ਼ੀ)-ਆਸ਼ਾ ਵਰਕਰ ਅਤੇ ਫੈਸੀਲਿਟੇਟਰ ਯੂਨੀਅਨ ਤਰਨ ਤਾਰਨ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੀ ਡਿਊਟੀ ਦਾ ਮਿਹਨਤਾਨੇ ਨਾ ਦੇਣ ਸੰਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਨਾਂਅ 'ਤੇ ਭੇਜ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੱਦੇ ਤੇ ਮੁਲਾਜ਼ਮਾਂ ਵਲੋਂ ਮੰਗ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆ ਅਤੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਨੇ ਕੀਤੀ | ਇਸ ਮੌਕੇ ...
ਸਰਾਏ ਅਮਾਨਤ ਖਾਂ, 27 ਮਈ (ਨਰਿੰਦਰ ਸਿੰਘ ਦੋਦੇ)-ਬੀਤੀ ਦਿਨੀਂ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਵਿਖੇ ਨੌਜਵਾਨਾਂ ਵਲੋਂ ਨਸ਼ੇ ਦਾ ਸੇਵਨ ਕਰਦੇ ਵਕਤ, ਇਕ ਨੌਜਵਾਨ ਦੀ ਮੌਤ ਹੋ ਗਈ ਸੀ ਤੇ ਉਸ ਦਾ ਸਾਥੀ ਫੋਨ ਦੀ ਸਿਮ ਲੈ ਕੇ ਫ਼ਰਾਰ ਹੋ ਗਿਆ ਸੀ | ਪੁਲਿਸ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਦੇ ਗੇਟ ਦੇ ਨਾਲ ਨਵੀਂ ਬਣਾਈ ਗਈ ਜਨ ਔਸ਼ਦੀ ਦਵਾਈਆਂ ਦੀ ਦੁਕਾਨ ਵਿਖੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਪਹੁੰਚੇ | ਉਨ੍ਹਾਂ ਦੇ ਨਾਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ...
ਪੱਟੀ, 27 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਟਰਾਂਸਪੋਰਟ ਵਿਭਾਗ ਦੇ ਦਫ਼ਤਰਾਂ ਵਿਚ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਟਰਾਂਸਪੋਰਟ ਵਿਭਾਗ ਪੰਜਾਬ ਵਿਚ ਆਰ.ਟੀ.ਏ. ਬਠਿੰਡਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਹੋਇਆਂ ਪੰਜਾਬ ...
ਝਬਾਲ, 27 ਮਈ (ਸੁਖਦੇਵ ਸਿੰਘ) - ਬਿਜਲੀ ਸਬੰਧੀ ਖਪਤਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਅਜ਼ਾਦ ਗਰੁੱਪ ਦੇ ਸੀਨੀਅਰ ਮੈਂਬਰ ਜਰਨੈਲ ਸਿੰਘ ਪੰਡੋਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੁਲਦੀਪ ਸਿੰਘ ਰੰਧਾਵਾ ਨੇ ਐੱਸ.ਡੀ.ਓ. ਝਬਾਲ ਨਰਿੰਦਰ ਸਿੰਘ ਨੂੰ ...
ਤਰਨ ਤਾਰਨ, 27 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦੇਣ 'ਤੇ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਕਾਰ ਚਾਲਕ ਖਿਲਾਫ਼ ਕੇਸ ਦਰਜ ...
ਸ਼ਾਹਬਾਜਪੁਰ, 27 ਮਈ (ਪਰਦੀਪ ਬੇਗੇਪੁਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਹਰਪ੍ਰੀਤ ਸਿੰਘ ਸਿਧਵਾਂ, ਸਤਨਾਮ ਸਿੰਘ ਮਾਣੋਚਾਲ੍ਹ ਜ਼ਿਲ੍ਹਾ ਪ੍ਰਧਾਨ ਅਤੇ ਜਰਨੈਲ ਸਿੰਘ ਨੂਰਦੀ ਦੀ ਰਹਿਨੁਮਾਈ ਹੇਠ ਸਥਾਨਕ ਇਤਿਹਾਸਕ ...
ਸਰਾਏ ਅਮਾਨਤ ਖਾਂ, 27 ਮਈ (ਨਰਿੰਦਰ ਸਿੰਘ ਦੋਦੇ)-ਦਿਹਾਤੀ ਮਜ਼ਦੂਰਾਂ ਸਭਾ ਦੀ ਬ੍ਰਾਂਚ ਰਸੂਲਪੁਰ ਦੀ ਮੀਟਿੰਗ ਜਰਨੈਲ ਸਿੰਘ ਰਸੂਲਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਤੇ ਮਰਦਾਂ ਨੇ ਭਾਗ ਲਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ...
ਤਰਨ ਤਾਰਨ, 27 ਮਈ (ਵਿਕਾਸ ਮਰਵਾਹਾ)- ਸਿਵਲ ਸਰਜਨ ਡਾ. ਸੀਮਾ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਨੇਹਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅੰਮਿ੍ਤਪਾਲ ਸਿੰਘ ਨਿੱਬਰ ਦੀ ਰਹਿਨੁਮਾਈ ਹੇਠ ਹੈਲਥ ਸੁਪਰਵਾਈਜ਼ਰ ਗੁਰਵਿੰਦਰ ...
ਸੁਰਸਿੰਘ, 27 ਮਈ (ਧਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਤਹਿਤ ਸਿਵਲ ਸਰਜਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਥਾਨਿਕ ਸਮੂਹਿਕ ਸਿਹਤ ਕੇਂਦਰ ਵਿਖੇ ਸੀ.ਬੀ.ਐੱਸ. ਕਾਊਟਰ ਮਸ਼ੀਨ ਸਥਾਪਿਤ ਕੀਤੀ ਗਈ ਹੈ ...
ਸ਼ਾਹਬਾਜ਼ਪੁਰ, 27 ਮਈ (ਪਰਦੀਪ ਬੇਗੇਪੁਰ)- ਥਾਣਾ ਸਦਰ ਤਰਨ ਤਾਰਨ ਪੁਲਿਸ ਚੌਂਕੀ ਮਾਣੋਚਾਹਲ ਅਧੀਨ ਪੈਂਦੇ ਕਸਬਾ ਸ਼ਾਹਬਾਜ਼ਪੁਰ ਵਿਖੇ ਕੋਈ ਪੁਲਿਸ ਨਾਕਾ ਨਾ ਹੋਣ ਕਾਰਨ ਆਏ ਦਿਨ ਲੋਕ ਬੇ-ਖੌਫ ਲੁਟੇਰਿਆਂ ਦਾ ਸ਼ਿਕਾਰ ਹੁੰਦੇ ਰਹਿੰਦੇ ਹਨ, ਜਿਸ ਦੀ ਤਾਜ਼ਾ ਮਿਸਾਲ ਬੀਤੇ ...
ਤਰਨ ਤਾਰਨ, 27 ਮਈ (ਪਰਮਜੀਤ ਜੋਸ਼ੀ)-ਪੀ.ਐੱਸ.ਪੀ.ਸੀ.ਐੱਲ. ਤਰਨ ਤਾਰਨ ਦੀ ਟੀਮ ਨੂੰ ਉਸ ਵੇਲੇ ਇਕ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਨੇ ਤਰਨ ਤਾਰਨ ਸ਼ਹਿਰ ਦੇ ਬਾਹਰਵਾਰ ਇਕ ਹੋਟਲ ਵਿਚ ਬਿਜਲੀ ਚੋਰੀ ਕਰਦੇ ਕਾਬੂ ਕੀਤਾ | ਇਸ ਸਬੰੰਧੀ ਇੰਜੀ. ਗੁਰਸ਼ਰਨ ਸਿੰਘ ਖਹਿਰਾ ਨੇ ...
ਭਿੱਖੀਵਿੰਡ, 26 ਮਈ (ਬੌਬੀ)¸ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਬਲੇਹਰ ਵਿਚ ਸਮੈਕ ਦਾ ਧੰਦਾ ਕਰਨ ਵਾਲੇ ਸ਼ਰ੍ਹੇਆਮ ਸਾਰਾ ਦਿਨ ਸਮੈਕ ਵੇਚਦੇ ਰਹਿੰਦੇ ਹਨ, ਜਿਸ ਦੀ ਤਾਜ਼ਾ ਮਿਸਾਲ ਪਿੰਡ ਬਲੇਰ ਦੇ ਹਰਜੀਤ ਸਿੰਘ ਵਲੋਂ ਬੀਤੀ ਸ਼ਾਮ ਆਪਣੇ ਘਰ ਦੇ ਬਾਥਰੂਮ ਵਿਚ ...
ਤਰਨ ਤਾਰਨ, 27 ਮਈ (ਵਿਕਾਸ ਮਰਵਾਹਾ)-ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਹੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸਟਿੰਗ ਆਪ੍ਰੇਸ਼ਨ ਕਰਦਿਆਂ ਸ਼ਿਕਾਇਤ ਦੇ ਅਧਾਰ 'ਤੇ ਤਰਨ ਤਾਰਨ ਸਥਿਤ ਇਕ ਅਲਟਰਾਸਾਊਾਡ ਸਕੈਨ ਸੈਂਟਰ 'ਤੇ ਛਾਪਾ ਮਾਰਿਆ ਹੈ | ਜਾਂਚ ਟੀਮ ...
ਤਰਨਤਾਰਨ, 27 ਮਈ (ਵਿਕਾਸ ਮਰਵਾਹਾ)-ਐਸ.ਜੀ.ਏ.ਡੀ ਸਰਕਾਰੀ ਕਾਲਜ ਤਰਨਤਾਰਨ ਵਿਖੇ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ. ਹਰਵਿੰਦਰ ਸਿੰਘ ਭੱਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਾਸ ਆਊਟ ਵਿਦਿਆਰਥੀਆਂ ਨੂੰ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ...
ਤਰਨ ਤਾਰਨ, 27 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਇਕ ਵਿਅਕਤੀ 'ਤੇ ਹਮਲਾ ਕਰਕੇ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...
ਤਰਨ ਤਾਰਨ, 27 ਮਈ (ਵਿਕਾਸ ਮਰਵਾਹਾ)¸ਅਧਿਆਪਕ ਭੂਸ਼ਣ ਕੁਮਾਰ ਨੇ ਈ.ਟੀ.ਟੀ. ਤੋਂ ਬਤੌਰ ਹੈੱਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਖੱਬੇ ਡੋਗਰਾ ਬਲਾਕ ਤਰਨ ਤਾਰਨ ਪਰਾਪਰ ਵਿਖੇ ਅਹੁੱਦਾ ਸੰਭਾਲ ਲਿਆ | ਜ਼ਿਕਰਯੋਗ ਹੈ ਕਿ ਭੂਸ਼ਣ ਕੁਮਾਰ ਨੇ ਐਲੀਮੈਂਟਰੀ ਸਕੂਲ ਝੰਡੇਰ ਵਿਖੇ ...
ਤਰਨਤਾਰਨ, 27 ਮਈ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜ. ਸਕੱਤਰ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਧੱਕੇ ਨਾਲ ਪੰਜਾਬ ਭਰ ਵਿਚ ਜੰਗਲ, ਬੀਆਬਾਨ, ਬੰਜਰ ਪੁੱਟ ਕੇ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-2008 ਵਿਚ ਭਰਤੀ ਹੋਏ 10 ਹਜ਼ਾਰ ਟੀਚਿੰਗ ਫੈਲੋਜ ਅਤੇ 4 ਹਜ਼ਾਰ ਸਿੱਖਿਆ ਪ੍ਰੋਵਾਈਡਰਜ ਦੀ ਨੁਮਾਇੰਦਗੀ ਕਰਦੀ ਜਥੇਬੰਦੀ ਬੀ. ਐੱਡ ਅਧਿਆਪਕ ਫਰੰਟ ਪੰਜਾਬ ਅਧਿਆਪਕਾਂ ਦੀਆਂ ਮੰਗਾਂ ਅਤੇ ਮਸਲਿਆਂ ਪ੍ਰਤੀ ਹਮੇਸ਼ਾਂ ਸੁਹਿਰਦਤਾ ਨਾਲ ਸੰਘਰਸ਼ ...
ਸਰਾਏ ਅਮਾਨਤ ਖਾਂ, 27 ਮਈ (ਨਰਿੰਦਰ ਸਿੰਘ ਦੋਦੇ)-ਜ਼ਿਲ੍ਹਾ ਤਰਨਤਾਰਨ ਦੇ ਸਿਵਲ ਸਰਜਨ ਡਾ.ਸੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐੱਚ.ਸੀ ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸਰਬਦੀਪਕ ਸਿੰਘ ਰਿਆੜ ਦੀ ਅਗਵਾਈ ਹੇਠ ਸੀ.ਐੱਚ.ਸੀ. ਕਸੇਲ ਵਿਖੇ ਤੰਬਾਕੂ ਮੁਕਤ ਦਿਵਸ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦੇਸ਼ ਦਾ ਰਾਜ-ਭਾਗ ਚਲਾ ਰਹੀ ਮੋਦੀ ਸਰਕਾਰ ਵਲੋਂ ਦੇਸ਼ ਭਰ ਵਿਚ ਮਸਜਿਦਾਂ, ਗਿਰਜਾਘਰਾਂ, ਵਿੱਦਿਅਕ ਸੰਸਥਾਵਾਂ, ਘਰਾਂ-ਦੁਕਾਨਾਂ ਤੇ ਕਾਰੋਬਾਰੀ ਅਦਾਰਿਆਂ 'ਤੇ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਲੌਕਡਾਊਨ ਤੋਂ ਬਾਅਦ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਜਨਤਾ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ, ਜਿਸ ਨਾਲ ਘਰੇਲੂ ਵਸਤੂਆਂ ਦੇ ਭਾਅ ਪਹਿਲਾਂ ਨਾਲੋਂ ਤਿਗੂਣੇ ਹੋ ਗਏ ਜਿਸ ਨਾਲ਼ ਲੋਕਾਂ ਦੇ ਕਾਰੋਬਾਰ ਅੱਧੇ ਰਹਿ ਗਏ ਹਨ ਅਤੇ ਆਮਦਨ ...
ਫਤਿਆਬਾਦ, 27 ਮਈ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਜਥੇਦਾਰ ਤੋਤਾ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਮੁਖ਼ਤਿਆਰ ਕੌਰ ਅਤੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਨਾਲ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਤਰਨਤਾਰਨ ਦੀ ਨਾਮਵਰ ਵਿੱਦਿਅਕ ਸੰਸਥਾ ਮਾਝਾ ਪਬਲਿਕ ਸਕੂਲ ਵਿਖੇ ਸਹਿਜ ਪਾਠ ਸੰਸਥਾ ਵਲੋਂ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਭਾਗ ਲੈ ਕੇ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ, ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ...
ਖੇਮਕਰਨ, 27 ਮਈ (ਰਾਕੇਸ਼ ਬਿੱਲਾ) - ਜ਼ਿਲ੍ਹਾ ਸਿਹਤ ਸੇਵਾਵਾਂ ਦੇ ਮੁਖੀ ਡਾ. ਸੀਮਾ ਸਿਵਲ ਸਰਜਨ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਸੁਖਬੀਰ ਕੌਰ ਜ਼ਿਲ੍ਹਾ ਸਿਹਤ ਅਫਸਰ ਤਰਨ ਤਾਰਨ ਅਤੇ ਡਾ. ਸਿਮਰਤ ਕੌਰ ਢਿੱਲੋਂ ਸੀਨੀਅਰ ਮੈਡੀਕਲ ਅਫ਼ਸਰ ਖੇਮਕਰਨ ਦੀ ...
ਤਰਨ ਤਾਰਨ, 27 ਮਈ (ਵਿਕਾਸ ਮਰਵਾਹਾ)¸ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਂਡੂ ਖੇਤਰ ਵਿਚ ਦੋ ਕਨਾਲ ਤੋਂ ਘੱਟ ਪੈਮਾਇਸ਼ ਵਾਲੀਆਂ ਜ਼ਮੀਨਾਂ ਲਈ ਐੱਨ.ਓ.ਸੀ. ਨਾ ਮਿਲਣ ਕਰਕੇ ਕਰਨ ਰਜਿਸਟਰੀਆਂ ਕਰਨ ਵਿਚ ਆ ਰਹੀਆਂ ...
ਜੀਓਬਾਲਾ, 27 ਮਈ (ਰਜਿੰਦਰ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਜੀਓਬਾਲਾ ਨਾਲ ਛੂ ਕੇ ਲੰਘਦੇ ਕਸੂਰ ਨਾਲ਼ੇ ਵਿਚ ਹਾਈਸੇਂਥ ਬੂਟੀ ਵੱਡੇ ਪੱਧਰ 'ਤੇ ਆਪਣਾ ਅਧਾਰ ਬਣਾ ਚੁੱਕੀ ਹੈ | ਜੇਕਰ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਪਹਿਲਾਂ ਸਰਕਾਰ ਨੇ ਇਸ ਦੀ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਜ਼ਿਲ੍ਹ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਬੀਜੀ ਹੋਈ ਕਣਕ ਨੂੰ ਵਾਹੁਣ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਕੰਵਰ ਰਣਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ...
ਹਰੀਕੇ ਪੱਤਣ, 27 ਮਈ (ਸੰਜੀਵ ਕੁੰਦਰਾ)-ਕਿਸਾਨ ਮੋਰਚਾ ਦੇ ਆਗੂ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲਿ੍ਹਆਂ ਕੰਵਲਪ੍ਰੀਤ ਸਿੰਘ ਪੰਨੰੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾ, ਪਾਣੀ, ਜ਼ਮੀਨ ਨੂੰ ਸ਼ੁੱਧ ਅਤੇ ਸਾਫ਼ ਕਰਨ ਲਈ ਵਿਸ਼ੇਸ਼ ...
ਜੀਓਬਾਲਾ, 27 ਮਈ (ਰਜਿੰਦਰ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਜੀਓਬਾਲਾ ਨਾਲ ਛੂ ਕੇ ਲੰਘਦੇ ਕਸੂਰ ਨਾਲ਼ੇ ਵਿਚ ਹਾਈਸੇਂਥ ਬੂਟੀ ਵੱਡੇ ਪੱਧਰ 'ਤੇ ਆਪਣਾ ਅਧਾਰ ਬਣਾ ਚੁੱਕੀ ਹੈ | ਜੇਕਰ ਮਾਨਸੂਨ ਦੇ ਮੌਸਮ ਤੋਂ ਪਹਿਲਾਂ ਪਹਿਲਾਂ ਸਰਕਾਰ ਨੇ ਇਸ ਦੀ ...
ਅੰਮਿ੍ਤਸਰ, 27 ਮਈ (ਰੇਸ਼ਮ ਸਿੰਘ)-ਇਥੇ ਸ਼ਹਿਰ ਦੇ ਮਸਰੂਫ ਖੇਤਰ ਕਟੜਾ ਆਹਲੂਵਾਲੀਆ ਵਿਖੇ ਇਕ ਕੱਪੜੇ ਦੀ ਦੁਕਾਨ ਦੀ ਛੱਤ ਪਾੜ ਕੇ ਚੋਰਾਂ ਵਲੋਂ ਚੋਰੀ ਕਰ ਲਈ ਗਈ ਜਿਸ ਦੌਰਾਨ ਚੋਰਾਂ ਨੇ ਦੁਕਾਨ ਦੀ ਸੇਫ 'ਚ ਪਏ ਸੋਨੇ ਚਾਂਦੀ ਦੇ ਗਹਿਣੇ ਸਿੱਕੇ ਤੇ ਤਿੰਨ ਚਾਰ ਹਜ਼ਾਰ ਦੀ ...
ਅੰਮਿ੍ਤਸਰ 27 ਮਈ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮਿ੍ਤਸਰ 'ਚ ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਤੇ ਬੇਕਰੀਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਤੇ ਚਾਰ ਵਸਤੂਆਂ ਦੇ ਨਮੂਨੇ ਸੀਲਬੰਦ ਕੀਤੇ ਗਏ | ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਭਾਰਤੀ ਧਵਨ ਨੇ ਕਿਹਾ ਕਿ ਲੋਕਾਂ ਦੀ ...
ਅੰਮਿ੍ਤਸਰ, 27 ਮਈ (ਰੇਸ਼ਮ ਸਿੰਘ)- ਕੇਂਦਰੀ ਜੇਲ੍ਹ ਫਤਾਹਪੁਰ 'ਚ ਚੱਲੇ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਵਲੋਂ 8 ਮੋਬਾਇਲ ਫੋਨ ਮਿਲੇ ਹਨ ਜਿਨ੍ਹਾਂ 'ਚੋਂ ਇਕ ਕੈਦੀ ਪਾਸੋਂ ਤੇ ਬਾਕੀ 7 ਜੇਲ੍ਹ ਦੇ ਅੰਦਰ ਗਟਰ 'ਚੋਂ ਪਲਾਸਟਿਕ ਦੇ ਲਿਫਾਫੇ 'ਚ ਵਲੇ੍ਹਟੇ ਹੋਏ ਮਿਲੇ ਹਨ | ਸਹਾਇਕ ...
ਝਬਾਲ, 27 ਮਈ (ਸੁਖਦੇਵ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਜੀ ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਸਿਧਾਣਾ ਵਿਖੇ ਹੋਈ | ਮੀਟਿੰਗ ਦੌਰਾਨ ਜੋਨ ਦੀ 12 ਮੈਂਬਰੀ ...
ਖਡੂਰ ਸਾਹਿਬ, 27 ਮਈ (ਰਸ਼ਪਾਲ ਸਿੰਘ ਕੁਲਾਰ) - ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਮੰਤਰੀ ਬਣਾਉਣ ਦੀ ਮੰਗ ਕਰਦਿਆਂ ਇੰਦਰਜੀਤ ਸਿੰਘ ਹੈਰੀ ਗਿੱਲ ਜ਼ਿਲ੍ਹਾ ਜੁਆਇੰਟ ਸੈਕਟਰੀ, ਅਵਤਾਰ ਸਵਿੰਦਰ ਸਿੰਘ ਚੰਬਾ, ਅਵਤਾਰ ਸਿੰਘ ਮਠਾਰੂ, ਐਮੀ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਨੌਜਵਾਨਾਂ ਨੂੰ ਖੇਡਾਂ ਖੇਡਣ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵੀਜਾ ਐਮਪਾਇਰ ਦੇ ਸੰਚਾਲਕ ਸੁਖਰਾਜ ਸਿੰਘ ਠੱਠੀ ਬਾਗ ਵਾਲਿਆਂ ਨੇ ਪਿੰਡ ਠੱਠੀ ਦੇ ਸਪੋਰਟਸ ਕਲੱਬ ਨਾਲ ਸੰਬੰਧਿਤ ...
ਤਰਨ ਤਾਰਨ, 27 ਮਈ (ਪਰਮਜੀਤ ਜੋਸ਼ੀ)¸ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਚਮਨ ਲਾਲ ਦਰਾਜਕੇ ਨੇ ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ, ਨੇੜਲੇ ਪਿੰਡ ਭੈਣੀ ਲਿੱਧੜ ਦੇ ਵਸਨੀਕ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਇਕ ...
ਤਰਨ ਤਾਰਨ, 27 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਬਣਾਉਣ ਲਈ ਬੀ.ਈ.ਈ.ਓ. ਦਿਲਬਾਗ ਸਿੰਘ ਨੌਸ਼ਹਿਰਾ ਪਨੂੰਆਂ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਗੰਢਾ ਵਾਲੀ ਧਰਮਸ਼ਾਲਾ ਵਿਖੇ 27 ਮਈ 1710 ਨੂੰ ਬਾਬਾ ਬੰਦਾ ਸਿੰਘ ਬਹਾਦਰਦੁਆਰਾ ਕਾਇਮ ਕੀਤੇ ਰਾਜ ਨੂੰ ਯਾਦ ਕੀਤਾ ਗਿਆ | ਇਸ ਮੌਕੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰਇੰਨਸਾਫ ਸੰਘਰਸ਼ ਕਮੇਟੀ ਦੇ ...
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)¸ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨਤਾਰਨ ਵਿਖੇ ਐੱਨ.ਸੀ.ਸੀ. ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਐਨ.ਸੀ.ਸੀ. 11 ਪੰਜਾਬ ਬਟਾਲੀਅਨ ਦੇ ਲੈਫਟੀਨੈਂਟ ਕਰਨਲ ਕਰਨੈਲ ...
ਤਰਨ ਤਾਰਨ, 27 ਮਈ (ਵਿਕਾਸ ਮਰਵਾਹਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ੋਨ ਬਾਬਾ ਬੀਰ ਸਿੰਘ ਦੇ ਰਹਿੰਦੇ ਪਿੰਡਾਂ ਦੀ ਇਕਾਈ ਦੀਆਂ ਚੋਣਾਂ ਦੀ ਪ੍ਰਕਿਰਿਆ ਪੂਰੀ ਕੀਤੀ ਗਈ ਚੋਣ ਪ੍ਰਕਿਰਿਆ ਵਿਚ ਵੱਡੀ ਪੱਧਰ 'ਤੇ ਕਿਸਾਨ ਮਜ਼ਦੂਰਾਂ ਤੇ ਬੀਬੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX