ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਜ਼ਿਲੇ੍ਹ ਦੇ ਸਮੂਹ ਪ੍ਰਾਪਰਟੀ ਡੀਲਰਜ਼ ਅਤੇ ਕਲੋਨਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਪੰਜਾਬ ਅੰਦਰ ਪੁੱਡਾ ਨਗਰ ਨਿਗਮ ਅਧੀਨ ਪੈਂਦੀਆਂ ਕਾਲੋਨੀਆਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਬੰਦ ਪਈਆਂ ਰਜਿਸਟਰੀਆਂ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਉਨ੍ਹਾਂ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੁੱਡਾ, ਨਗਰ ਨਿਗਮ ਅਧੀਨ ਬਣਦੀ ਰੈਗੂਲਾਈਜੇਸ਼ਨ ਫ਼ੀਸ ਬਿਨਾਂ ਕਿਸੇ ਜੁਰਮਾਨੇ ਤੋਂ ਜਮ੍ਹਾ ਕਰਵਾਈ ਜਾਵੇ | ਸਬ ਰਜਿਸਟਰਾਰ ਦਫ਼ਤਰ, ਜੁਆਇੰਟ ਸਬ ਰਜਿਸਟਰਾਰ ਦਫ਼ਤਰ ਵਿਚ ਇਕ-ਇਕ ਵਿਅਕਤੀ ਅਣਅਧਿਕਾਰਤ ਕਾਲੋਨੀਆਂ ਦੀ ਫ਼ੀਸ ਇਕੱਠੀ ਕਰਨ ਸਬੰਧੀ ਪੱਕੇ ਤੌਰ 'ਤੇ ਬਿਠਾ ਦਿੱਤਾ ਜਾਵੇ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁੱਡਾ ਫ਼ੀਸ ਮੌਕੇ ਪਰ ਵਸੂਲ ਕਰਕੇ ਰਜਿਸਟਰੀ ਕਰਨ ਦੀ ਅਨੁਮਤੀ ਮਿਲ ਸਕੇ ਅਤੇ ਜਿਸ ਦੇ ਸ਼ੁਰੂ ਹੋਣ ਨਾਲ ਜਿੱਥੇ ਸਰਕਾਰੀ ਖ਼ਜ਼ਾਨੇ ਨੂੰ ਸਿੱਧਾ-ਸਿੱਧਾ ਇਸ ਦਾ ਲਾਭ ਪਹੁੰਚੇਗਾ ਉੱਥੇ ਇਸ ਸਰਕਲ ਨਾਲ ਜੁੜੇ ਸਾਰੇ ਹੀ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਵੀ ਹੱਲ ਹੋ ਜਾਣਗੀਆਂ | ਇਸ ਮੌਕੇ ਐੱਚ.ਆਰ. ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਨਨਾਣਸੂੰ ਨੇ ਕਿਹਾ ਕਿ ਜਿੱਥੇ ਪੰਜਾਬ ਪਹਿਲਾਂ ਤੋਂ ਹੀ ਬੇਰੁਜ਼ਗਾਰੀ ਦੇ ਵੱਡੇ ਸੰਕਟ ਨਾਲ ਜੂਝ ਰਿਹਾ ਹੈ ਜੇਕਰ ਇਹ ਰਜਿਸਟਰੀਆਂ ਨਾ ਖੋਲ੍ਹੀਆਂ ਗਈਆਂ ਤਾਂ ਇਸ ਰਜਿਸਟਰੀਆਂ 'ਤੇ ਲੱਗੀ ਰੋਕ ਕਾਰਨ ਪ੍ਰਾਪਰਟੀ ਡੀਲਰਜ਼ ਤੋਂ ਇਲਾਵਾ ਰਜਿਸਟਰੀਆਂ ਲਿਖਣ ਵਾਲੇ ਅਤੇ ਉਨ੍ਹਾਂ ਦੇ ਕੰਮ ਕਰਨ ਵਾਲੇ ਕਰਿੰਦੇ ਸਮੇਤ ਸੈਂਕੜੇ ਪਰਿਵਾਰ ਆਰਥਿਕ ਸਥਿਤੀ ਦੇ ਸੰਕਟ ਹੇਠਾਂ ਘਿਰ ਸਕਦੇ ਹਨ | ਇਸ ਮੌਕੇ ਐੱਚ.ਆਰ. ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਨਨਾਣਸੂੰ, ਰਾਜ ਰਾਣਾ ਸ਼ੇਖੂਪੁਰ, ਰੋਹਿਤ ਗੋਇਲ, ਪ੍ਰੀਤ ਇੰਦਰ ਸਿੰਘ ਪੰਨੂੰ, ਨਮਨ ਜੈਨ, ਆਕਾਸ਼ ਜੈਨ, ਬੀਨੂੰ ਗੋਇਲ, ਗੁਰਵਿੰਦਰ ਸਿੰਘ, ਬਹਾਦਰ ਸਿੰਘ, ਇੰਦਰਜੀਤ ਸਿੰਘ ਬਿੱਟੂ, ਹਰੀ ਸਿੰਘ, ਵਿਨੋਦ ਕੁਮਾਰ ਸਟਾਰ ਪ੍ਰਾਪਰਟੀ, ਗੁਰਵਿੰਦਰ ਸਿੰਘ ਬੀ.ਐੱਸ. ਪ੍ਰਾਪਰਟੀ, ਬਲਦੇਵ ਸ਼ਰਮਾ, ਕਿ੍ਸ਼ਨ, ਜਸਵੰਤ ਟਿਵਾਣਾ, ਜਸਵਿੰਦਰ ਵਾਲੀਆ, ਵਿਜੈ, ਜਸਪਾਲ ਵਾਲੀਆ, ਅਜਾਇਬ ਫ਼ੌਜੀ, ਜਸਪਾਲ ਸਿੰਘ ਬੌਬੀ, ਸਾਗਰ, ਵਿੱਕੀ, ਰਾਕੇਸ਼ ਜਿੰਦਲ ਆਦਿ ਹਾਜ਼ਰ ਸਨ |
ਪਟਿਆਲਾ, 27 ਮਈ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਕਮਿਸ਼ਨਰ ਆਦਿੱਤਿਆ ਉੱਪਲ (ਆਈ.ਏ.ਐੱਸ) ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਬਿਲਡਿੰਗ ਬਰਾਂਚ ਨੇ ਸ਼ੁੱਕਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਗੈਰ-ਕਾਨੂੰਨੀ ਢੰਗ ਨਾਲ ਬਣ ਰਹੀਆਂ 10 ਨਾਜਾਇਜ਼ ਇਮਾਰਤਾਂ ਨੂੰ ...
ਪਾਤੜਾਂ, 27 ਮਈ (ਜਗਦੀਸ਼ ਸਿੰਘ ਕੰਬੋਜ)-ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਜਾਰੀ ਰੱਖਦਿਆਂ ਪਾਤੜਾਂ ਪੁਲਿਸ ਨੂੰ ਇਕ ਵੱਡੀ ਸਫਲਤਾ ਉਸ ਸਮੇਂ ਮਿਲੀ ਜਦੋਂ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 3400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਫੜੇ ਗਏ ਇਨ੍ਹਾਂ ਨਸ਼ਾ ...
ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)-ਸੰਗਰੂਰ ਰੋਡ 'ਤੇ ਸਥਿਤ ਗੁਰੂ ਘਰ ਪਰਮੇਸ਼ਰ ਦੁਆਰ ਦੇ ਲੰਗਰ ਹਾਲ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਜਸਬੀਰ ਸਿੰਘ ਨੇ ਥਾਣਾ ਪਸਿਆਣਾ 'ਚ ਦਰਜ ਕਰਵਾਈ ਸੀ | ਜਿਸ ਅਧਾਰ 'ਤੇ ...
ਬਨੂੜ, 27 ਮਈ (ਭੁਪਿੰਦਰ ਸਿੰਘ)-ਪਿੰਡ ਮਾਣਕਪੁਰ ਅਤੇ ਨੱਤਿਆਂ ਦੇ 13 ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਚੋਰੀ ਹੋ ਗਈਆਂ | ਇਨ੍ਹਾਂ ਕਿਸਾਨਾਂ ਦੀਆਂ ਇਕ ਮਹੀਨੇ 'ਚ ਦੂਜੀ ਵਾਰ ਕੇਬਲਾਂ ਚੋਰੀ ਹੋਈਆਂ ਹਨ | ਚੋਰੀ ਦੀਆਂ ਨਿੱਤ ਦਿਨ ਵੱਧ ਰਹੀਆਂ ਘਟਨਾਵਾਂ ਤੋਂ ...
ਪਟਿਆਲਾ, 27 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਬਾਹਰ ਕੱਢਣ ਲਈ ਅਤੇ ਸਰਕਾਰ ਤੋਂ ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਦਿਵਾਉਣ ਲਈ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਪੁਕਟਾ ਵਲੋਂ ਅੱਜ ਯੂਨੀਵਰਸਿਟੀ ...
ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)-ਸੜਕੀ ਹਿੰਸਾ ਕੇਸ ' ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਨਾਲ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ, ਵਿਧਾਇਕ ਕੰਬੋਜ ਤੇ ਉਨ੍ਹਾਂ ਦੇ ਵਕੀਲ ਨੇ ਜੇਲ੍ਹ 'ਚ ਮੁਲਾਕਾਤ ਕੀਤੀ ਹੈ | ...
ਸ਼ੁਤਰਾਣਾ, 27 ਮਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਪਟਿਆਲਾ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਤਹਿਤ ਸ਼ੁਤਰਾਣਾ ...
ਪਟਿਆਲਾ, 27 ਮਈ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਾਂ ਦੇ ਆਧਾਰ 'ਤੇ ਗ੍ਰਾਮ ਪੰਚਾਇਤ ਪਿੰਡ ਆਕੜੀ, ਪਿੰਡ ਸੇਹਰਾ, ਪਿੰਡ ਸੇਹਰੀ, ਪਿੰਡ ਤਖਤੂਮਾਜਰਾ ਅਤੇ ਪਿੰਡ ਪੱਬਰਾ, ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਚ ਅੰਮਿ੍ਤਸਰ ਕਲਕੱਤਾ ...
ਘਨੌਰ, 27 ਜੁਲਾਈ (ਸੁਸ਼ੀਲ ਕੁਮਾਰ ਸ਼ਰਮਾ)-ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਹਲਕਾ ਘਨੌਰ ਦੇ ਕਸਬਾ ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨਾਲ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਵੀ ਆਪਣੀ ਟੀਮ ...
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਬਿਨਾਂ ਸੁਰੱਖਿਆ ਤੋਂ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਸਕੂਟੀ 'ਤੇ ਨਾਲ ਬਿਠਾ ਕੇ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ, ਸਮੱਸਿਆਵਾਂ ...
ਨਾਭਾ, 27 ਮਈ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੈਂਬਰ ਜਨਰਲ ਕੌਂਸਲ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਨੇ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵਲੋਂ ਲੜਕੀਆਂ, ਐੱਸ.ਸੀ., ਕਦੇ ਬੀ.ਪੀ.ਐਲ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ...
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਖ਼ੁਲਾਸਾ ਕੀਤਾ ਕਿ ਬਿਜਲੀ ਨਿਗਮ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਬਿਜਲੀ ਦੀ ਚੋਰੀ ਨੂੰ ਕਾਬੂ ਕਰਨ ਲਈ ਪਿਛਲੇ 2 ਦਿਨਾਂ ਦੌਰਾਨ ਸੂਬੇ ਭਰ ਵਿਚ ਵੱਖ-ਵੱਖ ਬਿਜਲੀ ...
ਰਾਜਪੁਰਾ, 27 ਮਈ (ਰਣਜੀਤ ਸਿੰਘ)-ਅੱਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਮਾਣਯੋਗ ਤਰਸੇਮ ਮੰਗਲਾ ਨੇ ਚਿਲਡਰਨਜ਼ ਹੋਮ ਐੱਸ.ਓ.ਐੱਸ ਵਿਲੇਜ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਇੱਥੇ ਰਹਿ ਰਹੇ ਬੱਚਿਆਂ ਪਾਸੋਂ ...
ਰਾਜਪੁਰਾ, 27 ਮਈ (ਜੀ.ਪੀ. ਸਿੰਘ)-ਨੇੜਲੇ ਪਿੰਡ ਬਖਸ਼ੀਵਾਲਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਨੀਤੂ ਰਾਣੀ ਦੀ ਅਗਵਾਈ ਵਿਚ ਝੋਨੇ ਦੀ ਬਿਜਾਈ ਤਰ-ਬਤਰ ਵਿਧੀ ਰਾਹੀਂ ਕਰਨ ਸੰਬੰਧੀ ਕੈਂਪ ਲਗਾਇਆ ...
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ)-ਇਸਤਰੀ ਜਾਗਿ੍ਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖ਼ਸ਼ ਕੌਰ ਸੰਘਾ ਅਤੇ ਸਕੱਤਰ ਅਮਨਦੀਪ ਕੌਰ ਨੇ ਕਿਹਾ ਸੁਪਰੀਮ ਕੋਰਟ ਸੈਕਸ ਵਰਕਰਾਂ ਸੰਬੰਧੀ ਦਿੱਤੇ ਫ਼ੈਸਲੇ 'ਤੇ ਮੁੜ ਵਿਚਾਰ ਕਰਕੇ ਫ਼ੈਸਲੇ ਨੂੰ ਰੱਦ ਕਰੇ | ਉਨ੍ਹਾਂ ਕਿਹਾ ਕਿ ...
ਸ਼ੁਤਰਾਣਾ, 27 ਮਈ (ਬਲਦੇਵ ਸਿੰਘ ਮਹਿਰੋਕ)-ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਹੋਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਲਾਹਣ ਦੇ ਭਰੇ ਡਰੰਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਸ਼ੁਤਰਾਣਾ ਦੇ ਮੁਖੀ ਸਬ ਇੰਸ. ਮੋਹਣ ਸਿੰਘ ਨੇ ਕਿਹਾ ਕਿ ਗਲ਼ਤ ...
ਭਾਦਸੋਂ, 27 ਮਈ (ਪ੍ਰਦੀਪ ਦੰਦਰਾਲਾ)-ਮਿਹਨਤ ਨਾਲ ਹਰ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ, ਅਜਿਹਾ ਹੀ ਕਰ ਦਿਖਾਇਆ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਚਕਾਣੀ ਦੇ ਹੋਣਹਾਰ ਵਿਦਿਆਰਥੀ ਕਰਨਵੀਰ ਸਿੰਘ ਜਿਸ ਨੇ ਪਹਿਲੀ ਵਾਰ ਕਰਵਾਈ ਸਟੇਟ ਪੱਧਰੀ ਉਲੰਪੀਅਡ ਯੋਗਾ ...
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਬਿਜਲੀ ਦੀ ਬੱਚਤ ਕਰਨ ਲਈ ਉਲੀਕੀ ਮੁਹਿੰਮ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਵੱਖ-ਵੱਖ ਸਕੂਲਾਂ ਵਿਚ ਬਿਜਲੀ ਦੀ ਬਚਤ ਸਬੰਧੀ ਪੇਪਰ ਰੀਡਿੰਗ ਮੁਕਾਬਲੇ ਕਰਵਾਉਣੇ ...
ਭਾਦਸੋਂ, 27 ਮਈ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਗੈਸ ਸਿਲੰਡਰਾਂ ਦੀ ਕੀਮਤ ਘੱਟ ਕਰਨ ਦਾ ਖ਼ੂਬ ਪ੍ਰਚਾਰ ਕੀਤਾ ਗਿਆ ਤੇ ਜਨਤਾ ਦੀ ਵਾਹ ਵਾਹ ਵੀ ਖੱਟੀ ਗਈ | ਪ੍ਰੰਤੂ ਹੁਣ ਜਦੋਂ ਭਾਦਸੋਂ ਇਲਾਕੇ ਵਿਚ ਕੋਈ ਨੇੜਲੀਆਂ ਏਜੰਸੀਆਂ ਵਾਲੇ ...
ਪਾਤੜਾਂ, 27 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵਲੋਂ ਪਿੰਡ ਹਾਮਝੇੜੀ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ ਜਿਸ ਵਿਚ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਕੁਲਦੀਪ ਇੰਦਰ ...
ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀ ਭਾਖੜਾ ਨਹਿਰ 'ਚੋਂ ਬਰਾਮਦ ਬਰਾਦਮ ਹੋਈ ਕਾਰ 'ਚੋਂ ਇਕ ਵਿਅਕਤੀ ਦਾ ਹੱਡੀਆਂ ਮਿਲਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਪੜਤਾਲ ਕਰਦਿਆਂ ਪਤਾ ਲੱਗਾ ਹੈ ਕਿ ਇਹ ਕਾਰ ਦਾ ਮਾਲਕ ਸਾਲ 2014 'ਚ ਪਟਿਆਲਾ 'ਚੋਂ ਲਾਪਤਾ ਹੋਇਆ ...
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ)-ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾ ਰਹੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਜ਼ਿਲ੍ਹਾ ਪਟਿਆਲਾ ਦੇ ਸੁਤੰਤਰਤਾ ਸੰਗਰਾਮੀਆਂ ਦੀਆਂ ਤਸਵੀਰਾਂ ਦੀ ਵਿਸ਼ੇਸ਼ ਗੈਲਰੀ ਸਥਾਪਿਤ ਕਰਨ ਲਈ ਡਿਪਟੀ ਕਮਿਸ਼ਨਰ ਪਟਿਆਲਾ ...
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਯੂਨੀਅਨ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ...
ਸਮਾਣਾ, 25 ਮਈ (ਗੁਰਦੀਪ ਸ਼ਰਮਾ)-ਪੁਲਿਸ ਲਾਈਨ ਪਟਿਆਲਾ ਤੋਂ ਬਦਲ ਕੇ ਆਏ ਮਹਿਮਾ ਸਿੰਘ ਨੇ ਸਦਰ ਥਾਣਾ ਸਮਾਣਾ ਵਿਖੇ ਬਤੌਰ ਐੱਸ.ਐੱਚ.ਓ. ਆਪਣਾ ਅਹੁਦਾ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਮਾ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਜਿੱਥੇ ਸ਼ਾਂਤੀ ਬਣਾਈ ...
ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)-ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ ਅਜੈ ਕੁਮਾਰ ਸੀਪਾ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਵਿਖੇ ਹੋਈ | ਮੀਟਿੰਗ 'ਚ ਰਾਮ ਕਿਸ਼ਨ ਚੇਅਰਮੈਨ ਅਤੇ ਸਵਰਨ ਸਿੰਘ ਬੰਗਾ ਪ੍ਰਧਾਨ ਜੁਆਇੰਟ ...
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰੂ ਅਰਜਨ ਕੀਰਤਨ ਮੰਡਲ ਅਤੇ ਪਟਿਆਲਾ ਦੀਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸੀਐਮਟੀ ਕਾਲਜ ਆਫ ਮੈਨੇਜਮੈਂਟ ਸ਼ਾਂਤੀ ਨਗਰ ...
ਭਾਦਸੋਂ, 27 ਮਈ (ਪ੍ਰਦੀਪ ਦੰਦਾਰਲਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵੱਡੇ ਪੱਧਰ ਉਪਰ ਬਲਾਕ ਨਾਭਾ ਦੇ ਪਿੰਡ ਆਲੋਵਾਲ ਵਿਚ ਜ਼ਮੀਨ 'ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ | ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਨਾਭਾ ਮੈਡਮ ਕਨੂੰ ਗਰਗ ਨੇ ਅਗਾਂਹ ਵਧੂ ...
ਪਟਿਆਲਾ, 27 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਐਮ.ਕਾਮ ਭਾਗ-ਪਹਿਲਾ ਅਤੇ ਦੂਜਾ ਦੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਬਾਈਟਸ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਸਾਬਕਾ ਵਿਦਿਆਰਥੀ ਨੀਰਜ ਸਿੰਘ ਬੀ.ਕਾਮ. ਆਨਰਜ਼ ...
ਬਹਾਦਰਗੜ੍ਹ, 27 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ, ਪਟਿਆਲਾ ਵਿਖੇ 'ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ' ਦੀ ਲੈਕਚਰ ਲੜੀ ਤਹਿਤ 44ਵਾਂ ਲੈਕਚਰ ...
ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਸੇਮ ਮੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਿਸ ਸੁਸ਼ਮਾ ਦੇਵੀ ਦੀ ਦੇਖ ਰੇਖ ...
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ)-ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਪਟਿਆਲਾ ਵਿਖੇ ਯੂਨਾਇਟੇਡ ਸਟੇਟ ਟੈਕਸਾਸ ਵਿਖੇ ਹੋਏ ਹਾਦਸੇ ਦੇ ਰੋਸ ਵਿਚ ਕੈਂਡਲ ਮਾਰਚ ਕੱਢਿਆ ਗਿਆ | ਟੈਕਸਾਸ ਰਾਜ ਦੇ ਪ੍ਰਾਇਮਰੀ ਸਕੂਲ ਦੇ 18 ਸਾਲਾਂ ਦੇ ਵਿਦਿਆਰਥੀ ...
ਭੁੱਨਰਹੇੜੀ, 27 ਮਈ (ਧਨਵੰਤ ਸਿੰਘ ਹੁਸੈਨਪੁਰ)-ਪੰਚਾਇਤ ਸੰਮਤੀ ਭੁੱਨਰਹੇੜੀ ਦੇ ਉਪ ਚੇਅਰਮੈਨ ਗੁਰਮੀਤ ਸਿੰਘ ਬਿੱਟੂ ਨੇ ਅੱਜ ਭੁਪਿੰਦਰ ਪਾਰਕ ਭੁੱਨਰਹੇੜੀ ਦਾ ਦੌਰਾ ਕਰਕੇ ਇਥੇ ਨਵੀਂ ਬਣੀ ਇਮਾਰਤ ਦਾ ਨਿਰੀਖਣ ਕੀਤਾ | ਇਸ ਮੌਕੇ ਬੀ.ਡੀ.ਪੀ.ਓ. ਜਤਿੰਦਰ ਸਿੰਘ ਢਿੱਲੋਂ ...
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਚੋਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਬਿਜਲੀ ਨਿਗਮ ਦੇ ਅਧਿਕਾਰੀਆਂ ਵਲੋਂ ਅੱਜ ਅਬੋਹਰ ਵਿਖੇ ਬਿਜਲੀ ਨਿਗਮ 'ਚ ਤਾਇਨਾਤ ਸਹਾਇਕ ਲਾਈਨਮੈਨ ਹਰਦੇਵ ਸਿੰਘ ਨੂੰ ਉਸ ਦੇ ਘਰ ਸਿੱਧੀ ਕੁੰਡੀ ਲਾ ਕੇ ਬਿਜਲੀ ਚੋਰੀ ਕਰਨ ਦੇ ਦੋਸ਼ 'ਚ ...
ਡਕਾਲਾ, 27 ਮਈ (ਪਰਗਟ ਸਿੰਘ ਬਲਬੇੜਾ)-ਨੇੜਲੇ ਕਸਬਾ ਬਲਬੇੜਾ ਵਿਖੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਵਿਚ ਬੀਤੀ ਰਾਤ ਇਕ ਚੋਰ ਵੱਲੋਂ ਬੈਂਕ ਅਤੇ ਨਾਲ ਲਗਦੇ ਬੈਂਕ ਦੇ ਏ.ਟੀ.ਐਮ. ਦੇ ਜਿੰਦਰੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਕੋਸ਼ਿਸ਼ ਅਸਫਲ ਰਹੀ | ...
ਪਟਿਆਲਾ 27 ਮਈ (ਮਨਦੀਪ ਸਿੰਘ ਖਰੌੜ)-ਸਾਲ 2004 ਦੌਰਾਨ ਪਟਿਆਲਾ ਵਿਖੇ ਭੁਪਿੰਦਰਾ ਰੋਡ 'ਚ ਸਥਿਤ ਪ੍ਰੀਤ ਨਰਸਿੰਗ ਹਸਪਤਾਲ 'ਚ ਅਧਿਆਪਕਾ ਮਨਜੀਤ ਕੌਰ ਦੀ ਆਪ੍ਰੇਸ਼ਨ ਦੌਰਾਨ ਡਾ. ਗੁਰਮੀਤ ਸਿੰਘ ਤੋਂ ਹੋਈ ਅਣਗਹਿਲੀ ਕਾਰਨ ਉਸ ਦੀ ਕੁੱਝ ਦਿਨਾਂ ਬਾਅਦ ਇਲਾਜ ਦੌਰਾਨ ਡੀ.ਐਮ.ਸੀ. ...
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਆਤਮ ਨਿਰਭਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ¢ ਇਹ ਪ੍ਰਗਟਾਵਾ ਬਿਉਰੋ ਵਲੋਂ ਲਗਾਏ ਗਏ ...
ਦੇਵੀਗੜ੍ਹ 27 ਮਈ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਰਣਜੋਧ ਸਿੰਘ ਹਡਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਭਿ੍ਸ਼ਟਾਚਾਰ ਮਾਮਲੇ 'ਚ ਸਿਹਤ ਮੰਤਰੀ ਵਿਜੈ ਸਿੰਗਲਾ 'ਤੇ ਕਾਰਵਾਈ ਕਰ ਕੇ ਮੁੱਖ ਮੰਤਰੀ ਭਗਵੰਤ ...
ਪਟਿਆਲਾ, 27 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਨੂੰ ਅਪ੍ਰੈਲ ਮਹੀਨੇ ਦੀ ਤਨਖ਼ਾਹ ਪੂਰਾ ਮਈ ਮਹੀਨਾ ਬੀਤਣ ਤੋਂ ਬਾਅਦ ਵੀ ਨਾ ਮਿਲਣ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਕਾਰਨ ਪੰਜਾਬੀ ਯੂਨੀਵਰਸਿਟੀ ਬੀ ਅਤੇ ...
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਬਣਾਉਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ | ਇਸੇ ...
ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)-ਸਾਕੇਤ ਹਸਪਤਾਲ ਪਟਿਆਲਾ ਦੇ ਪੋ੍ਰਜੈਕਟ ਡਾਇਰੈਕਟਰ ਮੈਡਮ ਪਰਮਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਕਾਉਂਸਲਰ ਅਮਰਜੀਤ ਕੌਰ ਅਤੇ ਅੰਮਿ੍ਤਪਾਲ ਵਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਮਾਤਾ ਕੁਸ਼ੱਲਿਆ ਹਸਪਤਾਲ ਦੇ ਓ.ਪੀ.ਡੀ ...
ਡਕਾਲਾ, 27 ਮਈ (ਪਰਗਟ ਸਿੰਘ ਬਲਬੇੜਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦਾ 12ਵਾਂ ਸਥਾਪਨਾ ਦਿਵਸ ਸਾਦੇ ਅਤੇ ਪ੍ਰਭਾਵਸ਼ਾਲੀ ਢੰਗ ...
ਪਟਿਆਲਾ, 27 ਮਈ (ਅ.ਸ. ਆਹਲੂਵਾਲੀਆ)-ਹਿੰਦੂਆਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਉਂਦੇ ਹੋਏ ਪੰਜਾਬ ਸਰਕਾਰ ਰਾਜਪੁਰਾ ਰੋਡ 'ਤੇ ਸਥਿਤ ਪ੍ਰਾਚੀਨ ਸ੍ਰੀ ਕੇਦਾਰਨਾਥ ਮੰਦਰ ਦੀ ਜ਼ਮੀਨ ਵੇਚਣ ਦੀ ਤਿਆਰੀ ਕਰ ਰਹੀ ਹੈ | ਪੰਜਾਬ ਸਰਕਾਰ ਵਲੋਂ ਮੰਦਰ ਦੀ ਮਰਿਆਦਾ ਨੂੰ ਠੇਸ ...
ਰਾਜਪੁਰਾ, 27 ਮਈ (ਜੀ.ਪੀ. ਸਿੰਘ)-ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਰਾਜਪੁਰਾ ਦੇ ਚਿਲਡਰਨ ਹੋਮ, ਸਹਿਯੋਗ ਹੋਮ ਤੇ ਐਸ.ਓ.ਐਸ. ਵਿਲੇਜ ਦਾ ਦੌਰਾ ਕਰ ਕੇ ਚਿਲਡਰਨਜ਼ ਹੋਮਜ਼ ਵਿਚ ਰਹਿ ਰਹੇ ਬੱਚਿਆਂ ਦੇ ਰਹਿਣ-ਸਹਿਣ, ...
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਦੀ ਅਗਵਾਈ 'ਚ ਜ਼ਿਲ੍ਹਾ ਪਟਿਆਲਾ ਦੇ ਸਮੂਹ ...
ਨਾਭਾ, 27 ਮਈ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਵਿਚ ਦਫ਼ਤਰ ਮੋਤੀ ਬਾਗ ਵਿਖੇ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦਾ ਬਹੁਤ ਬੁਰਾ ਹੈ | ...
ਪਟਿਆਲਾ, 27 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਹਰਬੰਸ ਸਿੰਘ ਸਿੱਖ ਵਿਸ਼ਵ-ਕੋਸ਼ ਵਿਭਾਗ ਵਲੋਂ ਸਰਦਾਰਨੀ ਕੈਲਾਸ਼ ਕੌਰ ਮੈਮੋਰੀਅਲ ਲੈਕਚਰ ਕਰਵਾਇਆ ਗਿਆ | ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਿਤ ਗੁਰੂ ਗ੍ਰੰਥ ਸਾਹਿਬ ਸਟੱਡੀਜ ...
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ...
ਦੇਵੀਗੜ੍ਹ, 27 ਮਈ (ਰਾਜਿੰਦਰ ਸਿੰਘ ਮੌਜੀ)- ਸਿਵਲ ਸਰਜਨ ਪਟਿਆਲਾ ਡਾ. ਰਾਜੂ ਧੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਦੁੱਧਨਸਾਧਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਸ਼ਾਂਤ ਗੌਤਮ ਦੀ ਅਗਵਾਈ ਹੇਠ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ | ਇਸ ਮੌਕੇ ਸਮੂਹ ...
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਪੁਲਿਸ ਇੰਸਪੈਕਟਰ ਜੀ.ਆਰ.ਪੀ. ਸ. ਨਿਰਮਲ ਸਿੰਘ ਮੱਲ੍ਹੀ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਅਰਬਨ ਅਸਟੇਟ ...
ਘਨੌਰ, 27 ਮਈ (ਸੁਸ਼ੀਲ ਕੁਮਾਰ ਸ਼ਰਮਾ)-ਬਲਾਕ ਘਨੌਰ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸੀਲ ਵਿਖੇ ਵਿੱਦਿਅਕ ਸੈਸ਼ਨ 2021-22 ਦੌਰਾਨ ਜਮਾਤ ਪੰਜਵੀਂ ਦੇ ਬੋਰਡ ਇਮਤਿਹਾਨਾਂ 'ਚ ਬਲਾਕ ਪੱਧਰ 'ਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਆਉਣ ਵਾਲੇ ...
ਘਨੌਰ, 27 ਮਈ (ਸੁਸੀਲ ਕੁਮਾਰ ਸ਼ਰਮਾ)-ਹਲਕਾ ਘਨੌਰ ਤੋਂ ਨੌਜਵਾਨ ਕਾਂਗਰਸੀ ਆਗੂ ਅਤੇ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਵਿਰਕ ਨੇ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਸੂਬੇ ਅੰਦਰ ਮੌਜੂਦਾ ਸਰਕਾਰ ...
ਪਟਿਆਲਾ, 27 ਮਈ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਕਮਿਸਨਰ ਅਦਿੱਤਿਆ ਉੱਪਲ (ਆਈ.ਏ.ਐਸ.) ਨੇ ਸਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਨਿਯਮਤ ਤੌਰ 'ਤੇ ਪ੍ਰਾਪਰਟੀ ਟੈਕਸ ਕੈਂਪ ਲਗਾਉਣ ਦੇ ਹੁਕਮ ਦਿੱਤੇ ਹਨ, ਜਿਸ ਨਾਲ ਸਹਿਰ ਵਾਸੀਆਂ ਨੂੰ ਛੁੱਟੀ ਵਾਲੇ ਦਿਨ ਵੀ ਪ੍ਰਾਪਰਟੀ ਟੈਕਸ ...
ਪਟਿਆਲਾ, 27 ਮਈ (ਮਨਦੀਪ ਸਿੰਘ ਖਰੌੜ)-ਈ. ਟੀ. ਯੂ. ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਮਨੋਜ ਘਈ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਇਕ ਵਫ਼ਦ ਨੇ 'ਆਪ' ਦੇ ਪਟਿਆਲਾ ਸ਼ਹਿਰੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੀਟਿੰਗ ਕੀਤੀ | ਇਸ ...
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪਟਿਆਲਾ ਦੀ ਨਵੀਂ ਜ਼ਿਲ੍ਹਾ ਕਮੇਟੀ ਚੁਣਨ ਦੇ ਲਈ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਦੀ ਪਟਿਆਲਾ ਇਕਾਈ ਦੀ ਅਹਿਮ ਮੀਟਿੰਗ ਪਟਿਆਲਾ ਵਿਖੇ ਹੋਈ ਜਿਸ ਵਿਚ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਪਹਿਲਾਂ ਬਣੀ ਜ਼ਿਲ੍ਹਾ ...
ਰਾਜਪੁਰਾ, 27 ਮਈ (ਰਣਜੀਤ ਸਿੰਘ)-ਅੱਜ ਇਥੇ ਉਜਾੜਾ ਰੋਕੂ ਸੰਘਰਸ਼ ਕਮੇਟੀ ਦੀ ਮੀਟਿੰਗ ਕਨਵੀਨਰ ਲਸ਼ਕਰ ਸਿੰਘ ਸਰਦਾਰਗੜ ਅਤੇ ਹੋਰਨਾਂ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਕਮੇਟੀ 30 ਮਈ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ | ...
ਦੇਵੀਗੜ੍ਹ, 27 ਮਈ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਜਿਹੜਾ ਵਿਅਕਤੀ ਵੱਧ ਤੋਂ ਵੱਧ ਬੂਟੇ ਲਗਾਵੇ ਉਸ ਨੂੰ ਪਿੰਡ ਦਾ ਸਰਪੰਚ ਬਣਾਇਆ ਜਾਵੇ | ...
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰੂ ਅਰਜਨ ਕੀਰਤਨ ਮੰਡਲ ਅਤੇ ਪਟਿਆਲਾ ਦੀਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿਆਸੀ ਪਾਰਟੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX