ਤਾਜਾ ਖ਼ਬਰਾਂ


300 ਯੂਨਿਟ ਬਿਜਲੀ ਮੁਆਫ਼ ਹੋਣ ਨਾਲ ਪੰਜਾਬ ਵਾਸੀਆਂ ਨੂੰ ਹੋਵੇਗਾ ਵੱਡਾ ਆਰਥਿਕ ਲਾਭ - ਕੁਲਦੀਪ ਸਿੰਘ ਧਾਲੀਵਾਲ
. . .  0 minutes ago
ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਜਟ ਸੈਸ਼ਨ 'ਚ ਹਿੱਸਾ ਲੈਣ ਤੋਂ ਬਾਅਦ ਅੱਜ ਦਿਨ ਚੜ੍ਹਦਿਆਂ ਹੀ ਵਰ੍ਹਦੇ ਮੀਂਹ...
ਆਟੋ ਚੋਰੀ ਕਰ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਫੜਿਆ
. . .  8 minutes ago
ਜਲੰਧਰ, 1 ਜੁਲਾਈ - ਜਲੰਧਰ ਦੇ ਅਲਾਸਕਾ ਚੌਂਕ ਨੇੜੇ ਮਾਰਕੀਟ ਤੋਂ ਆਟੋ ਚੋਰੀ ਕਰ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਪਿੱਛਾ ਕਰ ਕੇ ਫੜ ਲਿਆ, ਜਿਸ ਤੋਂ ਬਾਅਦ ਲੋਕਾਂ ਨੇ ਉਸ ਦੀ ਜੰਮ ਕੇ ਖ਼ਾਤਰਦਾਰੀ...
ਭਾਰੀ ਮੀਂਹ ਨਾਲ਼ ਮੱਕੀ ਉਤਪਾਦਕ ਕਿਸਾਨਾਂ ਦੇ ਸਾਹ ਸੂਤੇ
. . .  21 minutes ago
ਸੁਲਤਾਨਪੁਰ ਲੋਧੀ, 1 ਜੁਲਾਈ (ਥਿੰਦ,ਲਾਡੀ,ਹੈਪੀ) - ਬੀਤੇ ਕੱਲ੍ਹ ਤੋਂ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਪੈ ਰਹੇ ਮੀਂਹ ਨੇ ਮੱਕੀ ਉਤਪਾਦਕ ਕਿਸਾਨਾਂ ਸਾਹਮਣੇ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ। ਹਲਕੇ ਅੰਦਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
. . .  38 minutes ago
ਜਲੰਧਰ, 1 ਜੁਲਾਈ (ਅੰਮ੍ਰਿਤਪਾਲ) - ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਫ਼ਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ...
ਅੱਜ ਦਾ ਦਿਨ ਇਤਿਹਾਸਿਕ - ਰਾਘਵ ਚੱਡਾ
. . .  36 minutes ago
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਕਿਹਾ ਕਿ ਅੱਜ ਦਾ ਦਿਨ ਇਤਿਹਾਸਿਕ ਹੈ। ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੂਸਰਾ ਸੂਬਾ...
300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . .  50 minutes ago
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਸਮੇਂ ਜੋ ਵਾਅਦੇ ਕਰਦੀਆਂ ਸਨ, ਉਨ੍ਹਾਂ ਨੂੰ ਪੂਰਾ ਹੁੰਦਿਆਂ...
ਆਵਾਰਾ ਪਸ਼ੂ ਨਾਲ ਟਕਰਾਉਣ 'ਤੇ ਮੋਟਰਸਾਈਕਲ ਸਵਾਰ ਦੀ ਮੌਤ
. . .  about 1 hour ago
ਹੰਡਿਆਇਆ, 1 ਜੁਲਾਈ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਬਰਨਾਲਾ ਕੌਮੀ ਮਾਰਗ ਨੰਬਰ 7 ਉੱਪਰ ਹੰਡਿਆਇਆ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟੱਕਰ ਹੋਣ 'ਤੇ ਦੁਖਦਾਈ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਮਿਲਕ ਪਲਾਂਟ ਵੇਰਕਾ ਦੇ ਕੱਚੇ ਕਰਮਚਾਰੀਆਂ ਨੇ ਸਾੜੀਆਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ
. . .  about 1 hour ago
ਵੇਰਕਾ, 1 ਜੁਲਾਈ (ਪਰਮਜੀਤ ਸਿੰਘ ਬੱਗਾ) - ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤੇ ਗਏ ਬਜਟ ਵਿੱਚ ਠੇਕੇਦਾਰੀ ਸਿਸਟਮ ਹੇਠ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਬਾਰੇ ਕਿਸੇ ਤਰ੍ਹਾਂ ਦਾ ਕੋਈ ਜ਼ਿਕਰ ਜਾਂ ਐਲਾਨ ਨਾ ਕੀਤੇ ਜਾਣ ਦੇ ਵਿਰੋਧ...
ਭਾਰਤ ਅਤੇ ਇੰਗਲੈਂਡ ਵਿਚਕਾਰ 5ਵਾਂ ਕ੍ਰਿਕੇਟ ਟੈਸਟ ਮੈਚ ਅੱਜ ਤੋਂ
. . .  about 1 hour ago
ਬਰਮਿੰਘਮ, 1 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ 5ਵਾਂ ਟੈਸਟ ਮੈਚ ਅੱਜ ਤੋਂ ਐਜਬੈਸਟਨ 'ਚ ਹੋਣ ਜਾ ਰਿਹਾ ਹੈ। 5 ਮੈਚਾਂ ਦੀ ਲੜੀ 'ਚ ਭਾਰਤ 2-1 ਨਾਲ ਅੱਗੇ ਹੈ ਤੇ 5 ਮੈਚਾਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ, 23 ਮੌਤਾਂ
. . .  about 1 hour ago
ਨਵੀਂ ਦਿੱਲੀ, 1 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 14413 ਠੀਕ ਹੋਏ ਹਨ ਤੇ 23 ਲੋਕਾਂ ਦੀ ਮੌਤ...
ਸਰਕਾਰੀ ਸਕੂਲਾਂ 'ਚ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਰਹੀ ਘੱਟ
. . .  about 1 hour ago
ਸੰਧਵਾਂ, 1 ਜੁਲਾਈ (ਪ੍ਰੇਮੀ ਸੰਧਵਾਂ) - ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਇਲਾਕੇ ਦੇ ਖੁੱਲ੍ਹੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਦੇਖਣ ਨੂੰ ਮਿਲੀ। ਅਧਿਆਪਕਾਂ ਨੇ ਕਿਹਾ ਕਿ ਇਕ ਅੱਧੇ ਦਿਨ...
ਅੱਜ ਤੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ - ਹਰਜੋਤ ਬੈਂਸ
. . .  1 minute ago
ਚੰਡੀਗੜ੍ਹ, 1 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਾਸੀਆਂ ਨੂੰ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ...
ਬੱਸ ਅਤੇ ਟਰੱਕ ਦਰਮਿਆਨ ਭਿਆਨਕ ਟੱਕਰ 'ਚ ਇਕ ਦੀ ਮੌਤ, 5 ਜ਼ਖ਼ਮੀ
. . .  about 2 hours ago
ਮਹਿਲ ਕਲਾਂ, 30 ਜੂਨ - (ਅਵਤਾਰ ਸਿੰਘ ਅਣਖੀ) - ਲੁਧਿਆਣਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਨਿਹਾਲੂਵਾਲ ਦੱਧਾਹੂਰ ਵਿਚਕਾਰ ਬੱਸ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਅਤੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ...
ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
. . .  about 2 hours ago
ਓਠੀਆਂ 1 ਜੁਲਾਈ (ਗੁਰਵਿੰਦਰ ਸਿੰਘ ਛੀਨਾ) ਪੰਜਾਬ ਭਰ ਵਿਚ ਬੀਤੇ ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਝੋਨੇ ਦੀ ਫ਼ਸਲ ਲਵਾਈ ਦੋ ਜ਼ੋਰ ਫੜਨ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ...
ਦੇਸ਼ ਭਰ 'ਚ ਸਿੰਗਲ ਯੂਜ਼ ਪਲਾਸਟਿਕ ਉੱਪਰ ਅੱਜ ਤੋਂ ਪੂਰਨ ਤੌਰ 'ਤੇ ਪਾਬੰਦੀ
. . .  about 2 hours ago
ਚੰਡੀਗੜ੍ਹ, 1 ਜੁਲਾਈ - ਪੰਜਾਬ ਸਮੇਤ ਦੇਸ਼ ਭਰ 'ਚ ਅੱਜ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਉਤਪਾਦਨ, ਵਿੱਕਰੀ ਅਤੇ ਉਪਯੋਗ ਉੱਪਰ ਪੂਰਨ ਤੌਰ 'ਤੇ ਪਾਬੰਦੀ ਲੱਗ ਗਈ ਹੈ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆ iਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ ਵੀ ਐਲਾਨ...
ਮਨੀਪੁਰ 'ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14
. . .  about 2 hours ago
ਇੰਫਾਲ, 1 ਜੁਲਾਈ - ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਟੂਪੁਲ ਰੇਲਵੇ ਯਾਰਡ ਦੇ ਉਸਾਰੀ ਕੈਂਪ 'ਤੇ ਬੁੱਧਵਾਰ ਦੀ ਰਾਤ ਨੂੰ ਭਾਰੀ ਢਿੱਗਾਂ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਡੀ.ਜੀ.ਪੀ. ਪੀ. ਡੌਂਗੇਲ ਨੇ ਦੱਸਿਆ...
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਪੰਜਾਬ ਦੇ ਸਕੂਲ
. . .  about 2 hours ago
ਚੰਡੀਗੜ੍ਹ, 1 ਜੁਲਾਈ - ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਬੰਦ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਪੰਜਾਬ 'ਚ ਸਾਰੇ ਸਕੂਲਾਂ ਦਾ...
ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਜਿੱਤਿਆ ਚਾਂਦੀ ਦਾ ਤਮਗ਼ਾ
. . .  1 minute ago
ਨਵੀਂ ਦਿੱਲੀ, 1 ਜੁਲਾਈ - ਜੈਵਲਿਨ ਥਰੋ ਖਿਡਾਰੀ ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਇਸ ਦੇ ਨਾਲ ਨੀਰਜ ਚੋਪੜਾ ਨੇ ਆਪਣਾ ਹੀ ਰਾਸ਼ਟਰੀ ਰਿਕਾਰਡ...
ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਘਟੀਆਂ
. . .  about 3 hours ago
ਨਵੀਂ ਦਿੱਲੀ, 1 ਜੁਲਾਈ - 19 ਕਿੱਲੋਗਰਾਮ ਦੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ 'ਚ 198 ਰੁਪਏ ਕਟੌਤੀ ਕੀਤੀ ਗਈ ਹੈ। ਦਿੱਲੀ 'ਚ ਹੁਣ ਵਪਾਰਕ ਐਲ.ਪੀ.ਜੀ. ਸਿਲੰਡਰ 2219 ਰੁਪਏ ਤੋਂ ਘੱਟ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸ਼੍ਰੀਨਗਰ ਪੁਲਿਸ ਨੇ ਖ਼ਾਸ ਇਨਪੁਟਸ ਦੇ ਆਧਾਰ 'ਤੇ ਲਸ਼ਕਰ-ਏ- ਤਾਇਬਾ ਦੇ ਦੋ ਖ਼ਤਰਨਾਕ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਸਾਮ : ਹੜ੍ਹ ਦੀ ਸਥਿਤੀ ਨਾਜ਼ੁਕ,8 ਹੋਰ ਮਾਰੇ ਗਏ, 29 ਲੱਖ ਲੋਕ ਪ੍ਰਭਾਵਿਤ
. . .  1 day ago
ਤਖ਼ਤ ਸੱਚਖੰਡ ਬੋਰਡ ਨਾਂਦੇੜ ਨੂੰ ਕੀਤਾ ਬਰਖ਼ਾਸਤ -ਡਾ. ਪੀ. ਐਸ. ਪਸਰੀਚਾ ਹੋਣਗੇ ਮੁੱਖ ਪ੍ਰਬੰਧਕ
. . .  1 day ago
ਹਰਸਾ ਛੀਨਾ, 30 ਜੂਨ (ਕੜਿਆਲ)-ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਦੀ ਸੇਵਾ ਸੰਭਾਲ ਕਰਦੇ ਆ ਰਹੇ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ...
ਸਿੰਗਾਪੁਰ ਤੋਂ ਅੰਮ੍ਰਿਤਸਰ ਆਈ ਫਲਾਈਟ 'ਚ ਬੰਬ ਹੋਣ ਦਾ ਆਇਆ ਫੋਨ, ਹਰਕਤ 'ਚ ਆਏ ਸੁਰੱਖਿਆ ਦਸਤੇ
. . .  1 day ago
ਅੰਮ੍ਰਿਤਸਰ ,30 ਜੂਨ (ਰੇਸ਼ਮ ਸਿੰਘ )-ਸਿੰਗਾਪੁਰ ਤੋਂ ਆਈ ਸਕੂਟ ਏਅਰਲਾਈਨ 'ਚ ਬੰਬ ਹੋਣ ਦੀ ਧਮਕੀ ਮਿਲੀ ਹੈ ,ਜਿਸ ਉਪਰੰਤ ਸੀ.ਆਈ.ਐਸ.ਐਫ. ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ...
ਤੇਜ਼ ਰਫ਼ਤਾਰ ਬੱਸ ਨੇ ਪੈਦਲ ਯਾਤਰੂਆਂ ਨੂੰ ਕੁਚਲਿਆ, ਇਕ ਦੀ ਮੌਤ ,ਇਕ ਗੰਭੀਰ ਜ਼ਖਮੀ
. . .  1 day ago
ਜਖਵਾਲੀ, 30 ਜੂਨ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਪਿੰਡ ਆਦਮਪੁਰ ਨਜ਼ਦੀਕ ਪੈਦਲ ਯਾਤਰਾ ਕਰਕੇ ਜਾ ਰਹੇ 3 ਵਿਅਕਤੀਆਂ ਨੂੰ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਦੀ ਬੱਸ ਵਲੋਂ ਟੱਕਰ ਮਾਰੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਰਾਸ਼ਟਰੀ-ਅੰਤਰਰਾਸ਼ਟਰੀ

ਦੋ ਸੰਧੂ ਯੂ.ਕੇ. 'ਚ ਡਿਪਟੀ ਮੇਅਰ ਬਣੇ

ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਦੋ ਵੱਖ ਵੱਖ ਸ਼ਹਿਰਾਂ ਦੀਆਂ ਕੌਂਸਲਾਂ ਵਿਚ ਦੋ ਸੰਧੂ ਡਿਪਟੀ ਮੇਅਰ ਬਣੇ ਹਨ | ਡਰਬੀ ਦੇ ਉੱਘੇ ਕਾਰੋਬਾਰੀ ਅਤੇ ਖੇਡ ਪ੍ਰਮੋਟਰ ਬਲਬੀਰ ਸਿੰਘ ਸੰਧੂ ਦੂਜੀ ਵਾਰ ਡਰਬੀ ਦੀ ਡਿਪਟੀ ਮੇਅਰ ਚੁਣੇ ਗਏ ਹਨ | ਉਹ ਨੌਰਮੈਂਟਨ ਹਲਕੇ ਤੋਂ ਚੌਥੀ ਵਾਰ ਚੋਣ ਜਿੱਤੇ ਸਨ | ਜਲੰਧਰ ਜ਼ਿਲ੍ਹੇ ਦੇ ਪਿੰਡ ਰੁੜਕਾ ਕਲਾਂ ਦੇ ਜੰਮਪਲ ਸੰਧੂ 2011 ਵਿਚ ਪਹਿਲੀ ਵਾਰ ਕੌਂਸਲਰ ਚੁਣੇ ਗਏ ਸਨ | ਰਘਬੀਰ ਸਿੰਘ ਸੰਧੂ ਬੈਕਸਲੀ ਬਾਰੋ ਆਫ ਲੰਡਨ ਦੇ ਪਹਿਲੀ ਵਾਰ ਡਿਪਟੀ ਮੇਅਰ ਬਣੇ ਹਨ, ਉਹ ਬੈਕਸਲੀ ਦੇ ਡਿਪਟੀ ਮੇਅਰ ਬਣਨ ਵਾਲੇ ਪਹਿਲੇ ਭਾਰਤੀ ਹਨ | 5 ਮਈ ਨੂੰ ਹੋਈਆਂ ਚੋਣਾਂ ਵਿਚ ਉਹ ਪਹਿਲੀ ਵਾਰ ਕੌਂਸਲਰ ਚੁਣੇ ਗਏ ਸਨ | ਯੂ.ਕੇ. ਦੇ ਜੰਮਪਲ ਰਘਬੀਰ ਸਿੰਘ ਸੰਧੂ ਜ਼ਿਲ੍ਹਾ ਜਲੰਧਰ ਦੇ ਹਲਕਾ ਗੁਰਾਇਆਂ ਦੇ ਪਿੰਡ ਅੱਟੀ ਨਾਲ ਸੰਬੰਧਿਤ ਹਨ |

ਟੈਕਸਾਸ ਸਕੂਲ ਗੋਲੀਬਾਰੀ 'ਚ ਮਾਰੀ ਗਈ ਅਧਿਆਪਕਾ ਪਤਨੀ ਦੇ ਗਮ 'ਚ ਪਤੀ ਵੀ ਚੱਲ ਵੱਸਿਆ

ਸੈਕਰਾਮੈਂਟੋ, 27 ਮਈ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਸੂਬੇ ਟੈਕਸਾਸ ਦੇ ਸ਼ਹਿਰ ਉਵਾਲਡੇ ਦੇ ਰੌਬ ਐਲਮੈਂਟਰੀ ਸਕੂਲ ਵਿਚ ਇਕ ਸਿਰਫਿਰੇ ਗੋਰੇ ਵੱਲੋਂ ਕੀਤੀ ਗੋਲੀਬਾਰੀ 'ਚ ਮਾਰੀ ਗਈ ਅਧਿਆਪਕਾ ਰਮਾ ਗਾਰਸੀਆ ਦਾ ਪਤੀ ਜੋਇ ਗਾਰਸੀਆ ਵੀ ਆਪਣੀ ਪਤਨੀ ਦੇ ਵਿਛੋੜੇ ਵਿਚ ...

ਪੂਰੀ ਖ਼ਬਰ »

ਸਕਾਟਿਸ਼ ਸੰਸਦ 'ਚ ਵਿਸਾਖੀ ਤੇ ਖ਼ਾਲਸੇ ਦਾ ਸਾਜਨਾ ਦਿਵਸ ਮਨਾਇਆ

ਗਲਾਸਗੋ, 27 ਮਈ (ਹਰਜੀਤ ਸਿੰਘ ਦੁਸਾਂਝ)- ਪਿਛਲੇ ਵਰ੍ਹੇ ਦੀਆਂ ਸਕਾਟਿਸ਼ ਸੰਸਦ ਚੋਣਾਂ 'ਚ ਸਕਾਟਲੈਂਡ ਦੀ ਸਿਆਸਤ 'ਚ ਪਹਿਲੀ ਸਿੱਖ ਸੰਸਦ ਮੈਂਬਰ ਬਣ ਕੇ ਇਤਿਹਾਸ ਰਚਣ ਵਾਲੀ ਅਤੇ ਸਕਾਟਿਸ਼ ਸੰਸਦ ਵਿਚ ਪਹੁੰਚਣ ਵਾਲੀ ਪੈਮ ਗੋਸਲ ਨੇ ਗਲਾਸਗੋ ਗੁਰਦੁਆਰਾ ਕੌਂਸਲ ਦੇ ...

ਪੂਰੀ ਖ਼ਬਰ »

ਬੋਨੀ ਕਪੂਰ ਦੇ ਕ੍ਰੈਡਿਟ ਕਾਰਡ ਰਾਹੀਂ 3.82 ਲੱਖ ਦੀ ਧੋਖਾਧੜੀ, ਸ਼ਿਕਾਇਤ ਦਰਜ

ਮੁੰਬਈ, 27 ਮਈ (ਏਜੰਸੀ)-ਚੋਟੀ ਦੇ ਫਿਲਮ ਨਿਰਮਾਤਾ ਬੋਨੀ ਕਪੂਰ ਦੇ ਇਕ ਸਹਿਯੋਗੀ ਨੇ ਕ੍ਰੈਡਿਟ ਕਾਰਡ ਰਾਹੀਂ 3.82 ਲੱਖ ਰੁਪਏ ਦੀ ਕੀਤੀ ਧੋਖਾਧੜੀ ਦੇ ਮਾਮਲੇ 'ਚ ਇਕ ਅਣਪਛਾਤੇ ਵਿਅਕਤੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ | ਮੁੰਬਈ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੀ ਸਿਆਸਤ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜ ਸੇਵਾ 'ਚ ਵੱਖਰੀ ਪਹਿਚਾਣ ਸੀ-ਆਗੂ

ਕੈਲਗਰੀ, 27 ਮਈ (ਜਸਜੀਤ ਸਿੰਘ ਧਾਮੀ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਦਿਹਾਂਤ ਹੋਣ 'ਤੇ ਸਮੁੱਚੇ ਦੇਸ਼ ਵਿਦੇਸ਼ ਵਿਚ ਵਸਦੇ ਪਾਰਟੀ ਵਰਕਰਾਂ ਅਤੇ ਪ੍ਰਵਾਸੀ ਪੰਜਾਬੀਆਂ ...

ਪੂਰੀ ਖ਼ਬਰ »

ਸਿੰਗਾਪੁਰ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਦੋ ਭਾਰਤੀ ਬਰੀ

ਸਿੰਗਾਪੁਰ, 27 ਮਈ (ਏਜੰਸੀ)- ਸਿੰਗਾਪੁਰ ਦੀ ਅਪੀਲ ਕੋਰਟ ਨੇ ਸ਼ੁੱਕਰਵਾਰ ਨੂੰ ਦੋ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਬਰੀ ਕਰ ਦਿੱਤਾ, ਜਿਨ੍ਹਾਂ ਨੂੰ ਪਿਛਲੇ ਸਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਇਨ੍ਹਾਂ 'ਚੋਂ ਇਕ ਮੌਤ ਦੀ ਸਜ਼ਾ ਦਾ ...

ਪੂਰੀ ਖ਼ਬਰ »

ਮੈਨੀਟੋਬਾ 'ਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਵਜੋਂ ਮਨਾਉਣ ਲਈ ਮਿਲੀ ਮਾਨਤਾ

ਵਿਨੀਪੈਗ, 27 ਮਈ (ਸਰਬਪਾਲ ਸਿੰਘ)-ਮੈਨੀਟੋਬਾ ਸੂਬੇ ਦੀ ਵਿਧਾਨ ਸਭਾ 'ਚ ਮੈਨੀਟੋਬਾ ਵਾਸੀਆਂ ਨੂੰ ਦਸਤਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਇਸ ਦੀ ਮਹੱਤਤਾ ਨੂੰ ਪਛਾਣਨ ਸੰਬੰਧੀ ਲਿਆਂਦਾ ਗਿਆ ਬਿੱਲ-227 ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ | ਇਸ ਬਿੱਲ ਨੂੰ ਮਾਨਤਾ ...

ਪੂਰੀ ਖ਼ਬਰ »

ਕੈਨੇਡਾ 'ਚ 2 ਪੰਜਾਬਣਾਂ ਅਤੇ 1 ਗੁਜਰਾਤੀ ਬੇਬੇ ਨੇ ਮਨਾਇਆ 100ਵਾਂ ਜਨਮ ਦਿਨ

ਐਬਟਸਫੋਰਡ, 27 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ 'ਚ ਬਜ਼ੁਰਗਾਂ ਦੀ ਸਾਂਭ-ਸੰਭਾਲ ਵਾਲੀ ਸੰਸਥਾ 'ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਜ਼ ਸੋਸਾਇਟੀ' ਦੀ ਨਿਗਰਾਨੀ ਹੇਠ ਚਲ ਰਹੇ ਸਰੀ ਦੇ ਗੁਰੂ ਨਾਨਕ ਨਿਵਾਸ ਆਸਰਾ ਘਰ ਵਿਖੇ ਰਹਿ ਰਹੀਆਂ ਮਾਤਾ ਹਰਬੰਸ ਕੌਰ ...

ਪੂਰੀ ਖ਼ਬਰ »

ਯੂ.ਕੇ. 'ਚ ਰਹਿਣ ਲਈ ਇਕ ਸਾਲ ਦੌਰਾਨ 10 ਲੱਖ ਤੋਂ ਵੱਧ ਵਿਦੇਸ਼ੀ ਆਏ

ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੀਤੇ ਵਰ੍ਹੇ ਯੂ.ਕੇ. 'ਚ ਰਹਿਣ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ ਵਿਚ ਰਿਕਾਰਡ ਤੋੜ ਵਾਧਾ ਹੋਇਆ ਹੈ | ਅੰਕੜਿਆਂ ਅਨੁਸਾਰ 10 ਲੱਖ ਤੋਂ ਵੱਧ ਲੋਕ ਯੂ.ਕੇ. ਆਏ ਹਨ | ਗ੍ਰਹਿ ਵਿਭਾਗ ਦੇ ਅੰਕੜਿਆਂ ਅਨੁਸਾਰ ਮਾਰਚ 2022 ਤੱਕ ਲੰਘੇ ਇਕ ਸਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX