ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  about 1 hour ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  about 1 hour ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 2 hours ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 2 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 2 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 3 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 4 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 2 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 2 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 5 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 6 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 6 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 6 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਾਜ਼ਿਲਕਾ / ਅਬੋਹਰ

ਭਾਕਿਯੂ ਡਕੌਦਾ ਤੇ ਭਾਕਿਯੂ ਕਾਦੀਆਂ ਦੀ ਸਾਂਝੀ ਮੀਟਿੰਗ 'ਚ ਪਿੰਡਾਂ 'ਚ ਚਿੱਪ ਮੀਟਰ ਨਾ ਲਗਾਉਣ ਦੇਣ ਦਾ ਹੋਇਆ ਮਤਾ

ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸਾਂਝੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਭਾਕਿਯੂ ਡਕੌਦਾ ਦੇ ਬਲਾਕ ਪ੍ਰਧਾਨ ਪ੍ਰਵੀਨ ਕੰਬੋਜ ਨੇ ਕੀਤੀ | ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਹੋਏ | ਮੀਟਿੰਗ ਦੌਰਾਨ ਪਾਵਰ ਕਾਮ ਵਿਭਾਗ ਨੂੰ ਚਿੱਪਾਂ ਮੀਟਰ ਨਹੀਂ ਲਗਾਉਣ ਦਿੱਤੇ ਜਾਣ ਦਾ ਮਤਾ ਸਰਬਸੰਮਤੀ ਦੇ ਨਾਲ ਪਾਇਆ ਗਿਆ | ਹਾਜ਼ਰ ਆਗੂਆਂ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ , ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਬਲਾਕ ਪ੍ਰਧਾਨ ਪ੍ਰਵੀਨ ਕੰਬੋਜ, ਜਰਨਲ ਸਕੱਤਰ ਬਲਦੇਵ ਰਾਜ, ਅਸ਼ੋਕ ਦਹੂਜਾ, ਬਲਾਕ ਪ੍ਰਧਾਨ ਹਰਮੀਤ ਢਾਬਾਂ , ਜ਼ਿਲ੍ਹਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ,ਪਿ੍ੰਸ ਮੌਲਵੀ ਵਾਲਾ , ਸਾਵਣ ਸਿੰਘ ਢਾਬਾਂ , ਬਗੀਚਾ ਸਿੰਘ , ਬਲਜੀਤ ਸਿੰਘ ਢਾਬਾਂ, ਵਿਕੀ ਮੌਲਵੀ ਵਾਲਾ , ਸੋਨੂੰ ਮੌਲਵੀ ਵਾਲਾ ਆਦਿ ਅਹੁਦੇਦਾਰਾਂ ਨੇ ਐਕਸੀਅਨ ਬਿਜਲੀ ਬੋਰਡ 'ਤੇ ਦੋਸ਼ ਮਾੜਾ ਵਿਵਹਾਰ ਕਰਨ ਦੇ ਦੋਸ਼ ਲਗਾਏ ਅਤੇ ਐਕਸੀਅਨ ਜਲਾਲਾਬਾਦ ਨੇ ਕਿਸਾਨਾਂ ਪ੍ਰਤੀ ਆਪਣੇ ਰਵਈਏ 'ਚ ਸੁਧਾਰ ਨਾ ਕਰਨ ਤੇ 1 ਜੂਨ ਨੂੰ ਐਕਸੀਅਨ ਦਫ਼ਤਰ ਦੇ ਅੱਗੇ 2 ਘੰਟੇ ਲਈ ਰੋਸ ਧਰਨਾ ਦੇਣ ਦਾ ਐਲਾਨ ਕੀਤਾ | ਇਸ ਮਾਮਲੇ ਸੰਬੰਧੀ ਜਦੋਂ ਐਕਸੀਅਨ ਜਲਾਲਾਬਾਦ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀ ਆਪਣੇ ਆਪ ਨੂੰ ਕਿਸਾਨ ਆਗੂ ਕਹਿ ਕੇ ਵੱਡੀ ਗਿਣਤੀ ਵਿਚ ਕਲੈਰੀਕਲ ਅਮਲੇ ਦੀਆਂ ਫਾਈਲਾਂ ਲੈ ਕੇ ਸਿੱਧਾ ਐਕਸੀਅਨ ਦਫ਼ਤਰ ਵਿਚ ਆ ਜਾਂਦੇ ਹਨ | ਇਹ ਫਾਈਲਾਂ ਹੇਠਲੇ ਦਫ਼ਤਰ ਤੋਂ ਤਸਦੀਕ ਤੇ ਮੁਕੰਮਲ ਹੋ ਕੇ ਆਉਣੀਆਂ ਹੰੁਦੀਆਂ ਹਨ ਅਤੇ ਕੁੱਝ ਕੰਮ ਪਾਲਿਸੀ ਵਿਚ ਨਹੀਂ ਆਉਂਦੇ ਅਤੇ ਨਾਜਾਇਜ਼ ਕੰਮ ਦਬਾਅ ਬਣਾ ਕੇ ਕਰਵਾਉਣਾ ਚਾਹੁੰਦੇ ਹਨ ਜੋ ਹਰਗਿਜ਼ ਨਹੀਂ ਹੋਣਗੇ | ਇਸ ਨਾਲ ਮਹਿਕਮੇ ਦਾ ਕੰਮ ਰੁਕਦਾ ਹੈ ਅਤੇ ਸਾਰਾ ਸਟਾਫ਼ ਦਾ ਸਮਾਂ ਖ਼ਰਾਬ ਹੁੰਦਾ ਹੈ ਅਤੇ ਖਪਤਕਾਰਾਂ ਦੇ ਕੰਮ ਰੁਕ ਜਾਂਦੇ ਹਨ | ਇਨ੍ਹਾਂ ਨੂੰ ਇਹੀ ਬੇਨਤੀ ਕੀਤੀ ਗਈ ਸੀ ਕਿ ਜੇਕਰ ਕੋਈ ਮਤਾ ਪਾਇਆ ਹੁੰਦਾ ਹੈ ਤਾਂ ਉਹ ਲੈ ਕੇ ਆ ਆਉਣ, ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

ਦੀਪ ਕੰਬੋਜ ਨੇ ਪਿੰਡ ਜੰਡਵਾਲਾ ਹਨੂਵੰਤਾ ਤੇ ਕੱਲਰ ਖੇੜਾ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਅੱਜ ਹਲਕੇ ਦੇ ਪਿੰਡ ਜੰਡਵਾਲਾ ਹਨੂਵੰਤਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਝੂਲੇ ਲਗਾਉਣ ਦੇ ਅਤੇ ਪਿੰਡ ਕੱਲਰ ਖੇੜਾ ਵਿਚ ਧਰਮਸ਼ਾਲਾ ਵਿਚ ਹੋਰ ਕਮਰੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟਰ ਵਰਕਰਾਂ ਨੇ ਵਿਧਾਇਕ ਸਵਨਾ, ਗੋਲਡੀ ਤੇ ਮੁਸਾਫ਼ਰ ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟਰ ਵਰਕਰ ਯੂਨੀਅਨ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਗਏ | ਜਾਣਕਾਰੀ ਦਿੰਦਿਆਂ ਯੂਨੀਅਨ ਪ੍ਰਧਾਨ ਮਨਪ੍ਰੀਤ ...

ਪੂਰੀ ਖ਼ਬਰ »

ਪਿੰਡ ਗੋਬਿੰਦਗੜ੍ਹ 'ਚੋਂ ਸੋਨੇ ਦੀ ਦੁਕਾਨ 'ਚੋਂ ਸੋਨਾ, ਚਾਂਦੀ ਤੇ ਗਹਿਣੇ ਚੋਰੀ

ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਅਬੋਹਰ ਵਿਚ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਧਾ ਹੁੰਦਾ ਜਾ ਰਿਹਾ ਹੈ | ਅੱਜ ਲਗਾਤਾਰ ਦੂਜੇ ਦਿਨ ਉਪ ਮੰਡਲ ਦੇ ਪਿੰਡ ਗੋਬਿੰਦਗੜ੍ਹ ਵਿਖੇ ਇਕ ਸੋਨੇ ਦੀ ਦੁਕਾਨ ਵਿਚੋਂ ਸੋਨੇ, ਚਾਂਦੀ ਦੇ ਗਹਿਣੇ ਚੋਰੀ ਹੋ ਜਾਣ ਦਾ ...

ਪੂਰੀ ਖ਼ਬਰ »

ਬੇਰੁਜ਼ਗਾਰ 646 ਪੀ.ਟੀ.ਆਈ ਅਧਿਆਪਕ ਯੂਨੀਅਨ ਵਲ਼ੋਂ ਗੁਪਤ ਐਕਸ਼ਨ ਕਰਨ ਦੀ ਚੇਤਾਵਨੀ

ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)-ਬੇਰੁਜ਼ਗਾਰ 646 ਪੀ.ਟੀ.ਆਈ ਅਧਿਆਪਕ ਕਮੇਟੀ ਆਗੂਆਂ ਦੀ 1 ਜੂਨ ਨੂੰ ਸਿੱਖਿਆ ਮੰਤਰੀ ਨਾਲ ਹੋਣ ਮੀਟਿੰਗ ਲਈ ਤਿਆਰੀ ਲਈ ਮੀਟਿੰਗ ਹੋਈ | ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ 646 ਪੀ.ਆਈ ਬੇਰੁਜ਼ਗਾਰ ...

ਪੂਰੀ ਖ਼ਬਰ »

ਪਿੰਡ ਭੰਬਾ ਵਟੂ ਵਿਖੇ ਕਰਵਾਇਆ ਪਹਿਲਾ ਲੈਦਰ ਟੂਰਨਾਮੈਂਟ ਸੁਰੇਸ਼ ਵਾਲਾ ਨੇ ਜਿੱਤਿਆ

ਮੰਡੀ ਘੁਬਾਇਆ, 28 ਮਈ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਨੇੜਲੇ ਪਿੰਡ ਪਿੰਡ ਭੰਬਾ ਵਟੂ ਵਿਖੇ ਧੰਨ ਧੰਨ ਬਾਬਾ ਬੇਰੀ ਸਾਹਿਬ ਦੀ ਯਾਦ ਵਿਚ ਪਹਿਲਾ ਲੈਦਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਭਰ ਦੀਆਂ ਦੋ ਦਰਜਨ ਤੋਂ ਵੱਧ ਟੀਮਾਂ ਨੇ ਭਾਗ ਲਿਆ | ਜਿਸ ਦਾ ...

ਪੂਰੀ ਖ਼ਬਰ »

ਮਾਰਕੁੱਟ ਕਰਨ ਵਾਲੇ 4 ਲੋਕਾਂ 'ਤੇ ਪਰਚਾ ਦਰਜ

ਜਲਾਲਾਬਾਦ, 28 ਮਈ (ਕਰਨ ਚੁਚਰਾ)- ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਮਾਰ ਕੁੱਟ ਕਰਨ ਦੀ ਸ਼ਿਕਾਇਤ 'ਤੇ 4 ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੁਸ਼ਿਆਰ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਅਸ਼ੋਕ ਕੁਮਾਰ ਪੁੱਤਰ ਹਾਕਮ ਚੰਦ ਪੁੱਤਰ ਰਾਂਝਾ ਰਾਮ ਵਾਸੀ ਮਿੱਡਾ ...

ਪੂਰੀ ਖ਼ਬਰ »

ਮੰਗਾਂ ਦੀ ਪੂਰਤੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨੇ 6 ਤੋਂ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਧਰਤੀ ਹੇਠਲੇ ਪਾਣੀ ਦੀ ਡਿਗਦੀ ਸਤਹ ਦੀ ਸੰਭਾਲ ਅਤੇ ਹੋਰ ਮੰਗਾਂ ਦੀ ਪੂਰਤੀ ਵਾਸਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਫ਼ਾਜ਼ਿਲਕਾ ਵਲੋਂ ਏ.ਡੀ.ਸੀ. ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਦੋ ਗਿ੍ਫ਼ਤਾਰ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਨਗਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਗਸ਼ਤ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਅਤੇ ਅੰਕੁਸ਼ ...

ਪੂਰੀ ਖ਼ਬਰ »

ਐੱਸ.ਡੀ.ਓ. ਦੀ ਬਦਲੀ ਵਿਰੁੱਧ ਛਿੜੇ ਸੰਘਰਸ਼ 'ਚ ਟੀ.ਐੱਸ.ਯੂ. ਨੇ ਕੁੱਦਣ ਦਾ ਕੀਤਾ ਐਲਾਨ

ਅਬੋਹਰ, 28 ਮਈ (ਵਿਵੇਕ ਹੂੜੀਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਇਕ ਮੀਟਿੰਗ ਮਹਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐੱਸ.ਡੀ.ਓ. ਬਲਦੇਵ ਸਿੰਘ ਦੀ ਬਦਲੀ ਖੂਈਆ ਸਰਵਰ ਤੋਂ ਡਗਰੂ ਮੋਗਾ ਵਿਖੇ ਕੀਤੇ ਜਾਣ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਵੱਖ ਵੱਖ ਆਗੂਆਂ ...

ਪੂਰੀ ਖ਼ਬਰ »

ਮੰਦਰ ਦੀ ਗੋਲਕ ਚੋਰੀ ਕਰਨ ਵਾਲਿਆਂ 'ਤੇ ਮਾਮਲਾ ਦਰਜ, 1 ਗਿ੍ਫ਼ਤਾਰ

ਅਬੋਹਰ, 28 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਬਹਾਵਵਾਲਾ ਥਾਣਾ ਪੁਲਿਸ ਨੇ ਮੰਦਰ ਦੀ ਗੋਲਕ ਤੋੜ ਕੇ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਤੁੱਲ ਕੁਮਾਰ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਅਬੋਹਰ ਵਿਚ ਸਾਂਝੇ ਤੌਰ 'ਤੇ ਮੰਗ ਦਿਵਸ ਮਨਾਇਆ

ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਸਥਾਨਕ ਸ਼ਹਿਰ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ ਮੰਗ ਦਿਵਸ ਮਨਾਇਆ ਗਿਆ | ਸਥਾਨਕ ਨਹਿਰ ਕਾਲੋਨੀ ਵਿਖੇ ਮਨਾਏ ...

ਪੂਰੀ ਖ਼ਬਰ »

4 ਮੋਬਾਈਲ ਝਪਟ ਮਾਰ ਕਾਬੂ, 8 ਮੋਬਾਈਲ ਤੇ 2 ਕਾਪੇ ਬਰਾਮਦ

ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 4 ਵਿਅਕਤੀਆਂ ਨੂੰ ਮੋਬਾਈਲ ਝਪਟਮਾਰੀ ਦੇ ਦੋਸ਼ਾਂ ਹੇਠ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਦੀਪਕ ਕੁਮਾਰ ...

ਪੂਰੀ ਖ਼ਬਰ »

ਕਬਜ਼ਾ ਕਰਨ ਦੇ ਦੋਸ਼ਾਂ ਹੇਠ 8 ਵਿਰੁੱਧ ਮੁਕੱਦਮਾ ਦਰਜ

ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਪਿੰਡ ਬਾਦਲ ਕੇ ਉਤਾੜ ਦੇ 8 ਵਿਅਕਤੀਆਂ 'ਤੇ ਕਿਸੇ ਦੀ ਨਿੱਜੀ ਜ਼ਮੀਨ 'ਤੇ ਨਿਸ਼ਾਨ ਸਾਹਿਬ ਲਗਾ ਕੇ ਅਤੇ ਪਾਠ ਰਖਵਾ ਕੇ ਕਬਜ਼ਾ ਕਰਨ 'ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਅਮੀਰ ਖ਼ਾਸ ਮੁਖੀ ਸਬ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਦੀ ਚੋਣ ਨੇ ਵਿਰੋਧੀਆਂ ਨੂੰ ਲਿਆਂਦੀਆਂ ਤਰੇਲੀਆਂ-ਡਾ. ਮਿੰਕੂ ਜਵੰਧਾ

ਸੰਗਰੂਰ, 28 ਮਈ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੰੂ ਤਰੇਲੀਆਂ ਲਿਆ ਦਿੱਤੀਆਂ ਹਨ | ਇਨ੍ਹਾਂ ਨੰੂ ਇਸ ਉਪ ...

ਪੂਰੀ ਖ਼ਬਰ »

ਬਾਗਬਾਨੀ ਵਿਭਾਗ ਵਲੋਂ ਇਕ ਰੋਜ਼ਾ ਸੈਮੀਨਾਰ

ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਡਾਇਰੈਕਟਰ ਬਾਗਬਾਨੀ ਪੰਜਾਬ ਸ਼ੈਲਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ ਤਹਿਤ ਬਾਗਬਾਨੀ ਵਿਭਾਗ ਫ਼ਿਰੋਜ਼ਪੁਰ ਵਲੋਂ ਐਗਰੀਕਲਚਰ ਇਨਫ੍ਰਾਸਟਰਕਚਰ ਫ਼ੰਡ ਸਕੀਮ ਬਾਰੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਦੀ ਇਕੱਤਰਤਾ 'ਚ ਅਹਿਮ ਵਿਚਾਰਾਂ

ਜਲਾਲਾਲਾਬਾਦ, 28 ਮਈ (ਸਤਿੰਦਰ ਸੋਢੀ)-ਸਥਾਨਕ ਕਰਿਆਨਾ ਐਸੋਸੀਏਸ਼ਨ ਦੀ ਇਕ ਜ਼ਰੂਰੀ ਮੀਟਿੰਗ ਬੀਤੀ ਦੇਰ ਸ਼ਾਮ ਯੂਨੀਅਨ ਦੇ ਪ੍ਰਧਾਨ ਬੰਟੀ ਵਾਟਸ ਦੀ ਅਗਵਾਈ ਵਿਚ ਆਰ.ਕੇ. ਰੈਸਟੋਰੈਂਟ ਤੇ ਹੋਈ | ਮੀਟਿੰਗ ਦੌਰਾਨ ਐਸੋਸੀਏਸ਼ਨ ਦ ਅਹੁਦੇਦਾਰਾਂ 'ਚ ਚੇਅਰਮੈਨ ਮਦਨ ਲਾਲ ...

ਪੂਰੀ ਖ਼ਬਰ »

ਗਾਡਵਿਨ ਸਕੂਲ 'ਚ ਹੋਈ ਪੀ.ਟੀ.ਏ. ਮੀਟਿੰਗ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਗਾਡਵਿਨ ਸਕੂਲ ਘੱਲੂ ਅੰਦਰ ਪੀ.ਟੀ.ਏ. ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਹੋਰ ਵਿਸ਼ਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਭਿਲੇਖ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 28 ਮਈ (ਵਿਵੇਕ ਹੂੜੀਆ)-ਅਬੋਹਰ ਥਾਣਾ ਸਿਟੀ-1 ਦੀ ਪੁਲਿਸ ਨੇ ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਇਕ ਵਿਅਕਤੀ 'ਤੇ ਅਦਾਲਤੀ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਜੇ ਕੁਮਾਰ ਗੋਇਲ ਰੀਡਰ ਸ੍ਰੀ ਰਾਜਨ ...

ਪੂਰੀ ਖ਼ਬਰ »

ਰਾਸ਼ਟਰੀ ਬਾਸਕਟਬਾਲ ਖਿਡਾਰੀ ਦਾ ਬੈਗ ਹੋਇਆ ਗੁੰਮ

ਮੰਡੀ ਅਰਨੀਵਾਲਾ, 28 ਮਈ (ਨਿਸ਼ਾਨ ਸਿੰਘ ਮੋਹਲਾਂ)- ਮੰਡੀ ਅਰਨੀਵਾਲਾ ਵਾਸੀ ਅਤੇ ਰਾਸ਼ਟਰ ਪੱਧਰ ਤੇ ਬਾਸਕਟਬਾਲ ਵਿਚ ਹਿੱਸਾ ਲੈ ਚੁੱਕੇ ਖਿਡਾਰੀ ਦਾ ਬੈਗ ਗੁੰਮ ਹੋ ਗਿਆ ਹੈ | ਮੰਡੀ ਅਰਨੀਵਾਲਾ ਦੇ ਸਾਬਕਾ ਐਮ.ਸੀ ਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ ਅਮਨਦੀਪ ...

ਪੂਰੀ ਖ਼ਬਰ »

ਪਿੰਡ ਕਾਲੂ ਵਾਲੇ ਝੁੱਗੇ ਕੋਲ ਹੋਏ ਹਾਦਸੇ 'ਚ ਬਜ਼ੁਰਗ ਦੀ ਮੌਤ, ਪੋਤਰਾ ਜ਼ਖ਼ਮੀ

ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਫ਼ਾਜ਼ਿਲਕਾ ਸੜਕ 'ਤੇ ਹੋਏ ਮੋਟਰਸਾਈਕਲ ਹਾਦਸੇ ਵਿਚ ਮੋਟਰਸਾਈਕਲ ਸਵਾਰ ਦਾਦੇ ਦੀ ਮੌਤ ਹੋ ਗਈ ਜਦਕਿ ਪੋਤਰਾ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਮੋਹਨ ਸਿੰਘ ਪੁੱਤਰ ਕਰਨੈਲ ਸਿੰਘ ਉਮਰ ਲਗਭਗ 60 ਸਾਲ ਵਾਸੀ ਪਿੰਡ ...

ਪੂਰੀ ਖ਼ਬਰ »

ਸਰਕਾਰੀ ਅਧਿਆਪਕ ਯੂਨੀਅਨ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)-ਸਰਕਾਰੀ ਅਧਿਆਪਕ ਯੂਨੀਅਨ ਫ਼ਾਜ਼ਿਲਕਾ ਦਾ ਇਕ ਵਫ਼ਦ ਫ਼ਾਜ਼ਿਲਕਾ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ ਅਪ੍ਰੈਲ ਦੀਆਂ ਰੁਕੀਆਂ ਤਨਖ਼ਾਹਾਂ, ਈ.ਟੀ.ਟੀ. ਤੋਂ ਹੈੱਡ ਟੀਚਰ ਅਤੇ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ...

ਪੂਰੀ ਖ਼ਬਰ »

ਕੌਮਾਂਤਰੀ ਪੰਜਾਬੀ ਲੇਖ ਮੁਕਾਬਲੇ ਕਰਵਾਏ

ਬੱਲੂਆਣਾ, 28 ਮਈ (ਜਸਮੇਲ ਸਿੰਘ ਢਿੱਲੋਂ)- ਪਿੰਡ ਕੇਰਾ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕੌਮਾਂਤਰੀ ਪੰਜਾਬੀ ਲੇਖ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸ਼੍ਰੀਮਤੀ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਹੋਏ ਇਹ ਮੁਕਾਬਲੇ ਅਜੋਕੇ ਸਮੇਂ ਵਿਚ ...

ਪੂਰੀ ਖ਼ਬਰ »

ਸਪਾਰਕਿੰਗ ਨਾਲ ਬਿਜਲੀ ਦੇ ਮੀਟਰਾਂ ਵਾਲੇ ਬਕਸੇ 'ਚ ਲੱਗੀ ਅਚਾਨਕ ਅੱਗ

ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਇਕ ਪਾਸੇ ਜਿੱਥੇ ਗਰਮੀ ਨਾਲ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ | ਉੱਥੇ ਦੂਜੇ ਪਾਸੇ ਗੋਬਿੰਦ ਨਗਰੀ ਗਲੀ ਨੰਬਰ 3 ਵਿਚ ਲੱਗੇ ਬਿਜਲੀ ਦੇ ਮੀਟਰ ਵਾਲੇ ਬਕਸਿਆਂ ਵਿਚ ਸਪਾਰਕਿੰਗ ਹੋਣ ਨਾਲ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਨਾਲ ਬਕਸੇ ...

ਪੂਰੀ ਖ਼ਬਰ »

ਸਬ ਸੈਂਟਰਾਂ 'ਚ ਵਿਸ਼ਵ ਮਾਂਹਵਾਰੀ ਸਫ਼ਾਈ ਦਿਵਸ ਮੌਕੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਪੀ.ਐੱਚ.ਸੀ. ਜੰਡਵਾਲਾ ਭੀਮੇ ਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਾਨਤ ਬਜਾਜ ਦੀ ਅਗਵਾਈ ਹੇਠ ਬਲਾਕ ਤਹਿਤ ਆਉਂਦੇ ਵੱਖ-ਵੱਖ ਸਬ ਸੈਂਟਰਾਂ ਵਿਚ ਰਾਸ਼ਟਰੀ ਕਿਸ਼ੋਰ ਸਿਹਤ ਪ੍ਰੋਗਰਾਮ ਤਹਿਤ ਵਿਸ਼ਵ ਮਾਹਵਾਰੀ ਸਫ਼ਾਈ ਦਿਵਸ ...

ਪੂਰੀ ਖ਼ਬਰ »

ਨਵੀਂ ਬਦਲੀ ਨੀਤੀ ਲਾਗੂ ਕਰਨ ਤੋਂ ਪਹਿਲਾਂ ਬਦਲੀ ਹੋਏ ਅਧਿਆਪਕਾਂ ਨੂੰ ਫ਼ਾਰਗ ਕਰੇ ਸਰਕਾਰ-ਈ.ਟੀ.ਟੀ.ਅਧਿਆਪਕ ਯੂਨੀਅਨ

ਜਲਾਲਾਬਾਦ, 28 ਮਈ (ਸਤਿੰਦਰ ਸਿੰਘ ਸੋਢੀ)-ਈ.ਟੀ.ਟੀ ਪ੍ਰਾਇਮਰੀ ਅਧਿਆਪਕ ਯੂਨੀਅਨ 6565 ਦੀ ਇਕ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਅਧਿਆਪਕ ਯੂਨੀਅਨ ਦੇ ਆਗੂਆਂ 'ਚ ਮਨਦੀਪ ਥਿੰਦ, ਅਮਰਜੀਤ ਕੰਬੋਜ, ਸਤਵਿੰਦਰ ਸਿੰਘ, ਸਤਨਾਮ ਸਿੰਘ, ਸੋਨਾ ਸਿੰਘ, ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਗਾਏ ਜਾ ਰਹੇ ਗਿਆਨ ਅੰਜਨ ਸਮਰ ਕੈਂਪ ਸੰਬੰਧੀ ਮੀਟਿੰਗ

ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ-ਗੰਗਾਨਗਰ ਜ਼ੋਨ ਵਲੋਂ ਲਗਾਏ ਜਾਣ ਵਾਲੇ ਗਿਆਨ ਅੰਜਨ ਸਮਰ ਕੈਂਪ ਦੀ ਤਿਆਰੀ ਸੰਬੰਧੀ ਮੀਟਿੰਗ ਸੰਸਥਾ ਦੇ ਦਫ਼ਤਰ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਦੇ ਕੋਆਰਡੀਨੇਟਰ ...

ਪੂਰੀ ਖ਼ਬਰ »

ਹੁਣ ਕੇਂਦਰੀ ਜੇਲ੍ਹ 'ਚੋਂ ਮਿਲੇ 2 ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 28 ਮਈ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਅੰਦਰੋਂ ਨਸ਼ੀਲੇ ਪਦਾਰਥਾਂ ਤੇ ਮੋਬਾਈਲ ਫੋਨਾਂ ਦੀ ਬਰਾਮਦਗੀ ਨਿਰੰਤਰ ਜਾਰੀ ਹੈ | ਬੀਤੇ ਦਿਨੀਂ ਕੇਂਦਰੀ ਜੇਲ੍ਹ ਅੰਦਰੋਂ ਲਾਵਾਰਿਸ ਹਾਲਤ ਵਿਚ ਦੋ ਮੋਬਾਈਲ ਫ਼ੋਨ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ...

ਪੂਰੀ ਖ਼ਬਰ »

ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦਾ ਕੀਤਾ ਧੰਨਵਾਦ

ਬੱਲੂਆਣਾ, 28 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕਾ ਬੱਲੂਆਣਾ ਦੇ ਪਿੰਡ ਕੁੰਡਲ, ਭੰਗਾਲਾ ਅਤੇ ਚੰਨਣ ਖੇੜਾ ਵਿਖੇ ਜਿੱਥੇ ਉਨ੍ਹਾਂ ਨੂੰ ਜਿਤਾਉਣ 'ਤੇ ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ...

ਪੂਰੀ ਖ਼ਬਰ »

ਪੀ.ਡਬਲਿਊ.ਡੀ.ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਡੀ.ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)-ਪੀ.ਡਬਲਿਊ.ਡੀ.ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਰੈਲੀ ਕੀਤੀ ਗਈ | ਜਿਸ ਦੀ ਅਗਵਾਈ ਕੁਲਬੀਰ ਢਾਬਾਂ, ਫੁੰਮਣ ਕਾਠਗੜ੍ਹ ਅਤੇ ਬਿਮਲਾ ਰਾਣੀ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਸਵਨਾ ਨੇ 'ਲੋਕ ਮਿਲਣੀ ਪ੍ਰੋਗਰਾਮ' ਤਹਿਤ ਸੁਣੀਆਂ ਸਮੱਸਿਆਵਾਂ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਨੌਜਵਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 'ਲੋਕ ਮਿਲਣੀ ਪ੍ਰੋਗਰਾਮ' ਤਹਿਤ ਅਨਾਜ ਮੰਡੀ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਵਿਧਾਇਕ ਸ਼੍ਰੀ ਸਵਨਾ ਨੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਇਕਨਾਮਿਕਸ ਵਿਦਿਆਰਥੀ ਦਾ ਡਿਊਟੀ ਅਧਿਆਪਕ ਵਲੋੋ ਸਮੇਂ ਤੋਂ ਪਹਿਲਾਂ ਪੇਪਰ ਖੋਹਣ ਤੇ ਦੁਰਵਿਵਹਾਰ ਕਰਨ ਦੇ ਦੋਸ਼

ਜਲਾਲਾਬਾਦ, 28 ਮਈ (ਕਰਨ ਚੁਚਰਾ)- ਸਥਾਨਕ ਐਫ.ਐਫ ਰੋਡ ਸਥਿਤ ਸੰਤ ਕਬੀਰ ਸਕੂਲ 'ਚ ਬਣੇ 12ਵੀਂ ਦੇ ਪਰੀਖਿਆ ਕੇਂਦਰ 'ਚ ਇਕ ਵਿਦਿਆਰਥੀ ਦੇ ਮਾਪਿਆਂ ਨੇ ਇਕਨਾਮਿਕਸ ਦਾ ਪੇਪਰ ਦੇ ਦੌਰਾਨ ਡਿਊਟੀ ਅਧਿਆਪਕ ਤੇ ਸਮੇਂ ਤੋਂ ਪਹਿਲਾਂ ਪੇਪਰ ਲੈਣ ਅਤੇ ਦੁਰਵਿਵਹਾਰ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਸ਼ਨੀ ਦੇਵ ਮੰਦਰ 'ਚ ਮਹਾਂ-ਉਤਸਵ ਭਲਕੇ

ਫ਼ਾਜ਼ਿਲਕਾ 28 ਮਈ (ਦਵਿੰਦਰ ਪਾਲ ਸਿੰਘ)- ਅਹੂਜਾ ਗਲੀ ਸਥਿਤ ਸ਼ਨੀ ਦੇਵ ਮੰਦਰ ਵਿਖੇ 30 ਮਈ ਨੂੰ ਤੇਲ ਅਭਿਸ਼ੇਕ ਮਹਾਂ-ਉਤਸਵ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਪੰਡਤ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਸਮਾਗਮ ਸਵੇਰੇ 4 ਵਜੇ ਸ਼ੁਰੂ ਹੋਵੇਗਾ ਅਤੇ ...

ਪੂਰੀ ਖ਼ਬਰ »

ਸੱਟਾਂ ਗੰਭੀਰ ਆਉਣ 'ਤੇ ਛੇ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ 28 ਮਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਛੇ ਵਿਅਕਤੀਆਂ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੀਤਾ ਪਤਨੀ ਰਾਮ ਕ੍ਰਿਸ਼ਨ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਨੇ ਦੱਸਿਆ ਕਿ 9 ਮਈ ਨੂੰ ਰਾਤ 9 ਵਜੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਇਤਿਹਾਸ ਵਿਭਾਗ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਇਤਿਹਾਸਕ ਸਥਾਨਾਂ ਨਾਲ ਸੰਬੰਧਿਤ ਵਿੱਦਿਅਕ ਟੂਰ ਆਯੋਜਨ ਕੀਤਾ ਗਿਆ | ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ...

ਪੂਰੀ ਖ਼ਬਰ »

ਹੀਰਾਂ ਵਾਲੀ ਦੇ ਸਕੂਲ 'ਚ ਕੈਲੀਗ੍ਰਾਫ਼ੀ ਸੈਮੀਨਾਰ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਵਿਦਿਆਰਥੀਆਂ ਦੀ ਸ਼ਖ਼ਸੀਅਤ ਵਿਕਾਸ ਨੂੰ ਮੱੁਖ ਰੱਖਦੇ ਹੋਏ ਮੁੱਖ ਅਧਿਆਪਕਾ ਡਾ. ਨਵਜੀਤ ਕੌਰ ਸਰਾਂ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਕੈਲੀਗ੍ਰਾਫ਼ੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਅਕਤੀ ਨੂੰ ਬੰਧਕ ਬਣਾ ਕੇ ਗਊਸ਼ਾਲਾ 'ਚ ਚੋਰੀ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 28 ਮਈ (ਵਿਵੇਕ ਹੂੜੀਆ)- ਥਾਣਾ ਖੂਈਆ ਸਰਵਰ ਦੀ ਪੁਲਿਸ ਵਲੋਂ ਗਊਸ਼ਾਲਾ ਵਿਚ ਚੋਰੀ ਕਰਨ ਅਤੇ ਉੱਥੇ ਸੋ ਰਹੇ ਵਿਅਕਤੀ ਨੂੰ ਜਬਰੀ ਕਮਰੇ ਵਿਚ ਬੰਦ ਕਰਨ ਦੇ ਦੋਸ਼ਾਂ ਤਹਿਤ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

11 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 28 ਮਈ (ਕਰਨ ਚੁਚਰਾ)- ਥਾਣਾ ਅਮੀਰ ਖਾਸ ਦੀ ਪੁਲਿਸ ਨੇ 11 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਤਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਆਸ਼ੂ ਕੁਮਾਰ ਉਰਫ਼ ਅਰਸ਼ਦੀਪ ਵਾਸੀ ...

ਪੂਰੀ ਖ਼ਬਰ »

ਰੈਡੀਐਂਟ ਪਬਲਿਕ ਸਕੂਲ ਦੇ ਬੱਚਿਆਂ ਨੂੰ ਖਾਣ-ਪੀਣ ਬਾਰੇ ਦਿੱਤੀ ਜਾਣਕਾਰੀ

ਮੰਡੀ ਅਰਨੀਵਾਲਾ, 27 ਮਈ (ਨਿਸ਼ਾਨ ਸਿੰਘ ਮੋਹਲਾਂ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੈਡੀਐਂਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਵਿਖੇ ਸਕੂਲ ਪਿੰ੍ਰਸੀਪਲ ਮੈਡਮ ਨੀਤੀ ਸਿੰਘ ਦੀ ਅਗਵਾਈ ਹੇਠ ਬੱਚਿਆਂ ਲਈ ਦਾਵਤ-ਏ-ਖ਼ਾਸ ਗਤੀਵਿਧੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਜਸਮੀਤ ਕੌਰ ਢਿੱਲੋਂ ਨੇ ਰਾਸ਼ਟਰੀ ਚੈਂਪੀਅਨਸ਼ਿਪ 'ਚ ਜਿੱਤੇ ਕਈ ਮੈਡਲ

ਮੰਡੀ ਅਰਨੀਵਾਲਾ, 28 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਮੁਰਾਦ ਵਾਲਾ ਦਲ ਸਿੰਘ ਦੀ ਵਸਨੀਕ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਖਿਡਾਰਨ ਜਸਮੀਤ ਕੌਰ ਢਿੱਲੋਂ ਪੁੱਤਰੀ ਕੁਲਵਿੰਦਰ ਸਿੰਘ ਨੇ ਰਾਸ਼ਟਰੀ ਚੈਂਪੀਅਨਸ਼ਿਪ ਵਾਟਰ ਸਪੋਰਟਸ 'ਚ ਪੰਜਾਬ ਵਲੋਂ ਹਿੱਸਾ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼, ਆਸ਼ਾ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੀ ਇਕ ਮੀਟਿੰਗ ਪ੍ਰਤਾਪ ਬਾਗ਼ ਅੰਦਰ ਹੋਈ | ਜਿਸ ਦੀ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਸੰਤੋਸ਼ ਨੇ ਕੀਤੀ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਪਿ੍ੰਸੀਪਲ ਖਨਗਵਾਲ ਨੇ ਕੰਪਿਊਟਰ ਟਰੇਨਿੰਗ ਦਾ ਕੀਤਾ ਨਿਰੀਖਣ

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅੰਦਰ ਚੱਲ ਰਹੀ ਕੰਪਿਊਟਰ ਟਰੇਨਿੰਗ ਦਾ ਪਿ੍ੰਸੀਪਲ ਪ੍ਰਦੀਪ ਕੁਮਾਰ ਖਨਗਵਾਲ ਨੇ ਨਿਰੀਖਣ ਕੀਤਾ | ਇਸ ਮੌਕੇ ਸ਼੍ਰੀ ਖਨਗਵਾਲ ਅਤੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ 3 ਕਾਬੂ

ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਸਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ...

ਪੂਰੀ ਖ਼ਬਰ »

ਮੰਡੀ 'ਚੋਂ ਕਣਕ ਦੇ ਗੱਟੇ ਚੋਰੀ

ਅਬੋਹਰ, 28 ਮਈ (ਵਿਵੇਕ ਹੂੜੀਆ/ਬਰਾੜ)- ਅਬੋਹਰ ਥਾਣਾ ਸਿਟੀ-1 ਦੀ ਪੁਲਿਸ ਨੇ ਦਾਣਾ ਮੰਡੀ ਵਿਚੋਂ ਕਣਕ ਦੇ ਭਰੇ ਗੱਟੇ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਾਜੀਵ ਰਹੇਜਾ ਪੁੱਤਰ ਓਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX