ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  28 minutes ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  38 minutes ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 minute ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 1 hour ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 2 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 2 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 3 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 3 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 2 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 2 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 4 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 5 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 5 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 5 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 6 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਰੀਦਕੋਟ

ਪਤੀ ਦੇ ਨਾਜਾਇਜ਼ ਸੰਬੰਧਾਂ ਨੇ ਲਈ ਪਤਨੀ ਦੀ ਜਾਨ

ਬਾਜਾਖਾਨਾ, 28 ਮਈ (ਜੀਵਨ ਗਰਗ)-ਪਿੰਡ ਵਾੜਾ ਭਾਈਕਾ ਦੇ ਨਿਵਾਸੀ ਰਾਮ ਸਿੰਘ ਦੇ ਬਿਆਨਾਂ ਅਨੁਸਾਰ ਉਸ ਦੀ ਪੁੱਤਰੀ ਕੁਲਦੀਪ ਕੌਰ ਜਿਸ ਦਾ ਵਿਆਹ ਅੱਜ ਤੋਂ 2ਕੁ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਲੱਕੜਵਾਲਾ (ਸ੍ਰੀ ਮੁਕਤਸਰ ਸਾਹਿਬ) ਨਾਲ ਹੋਇਆ ਸੀ | ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਫੌਜ ਵਿਚ ਨੌਕਰੀ ਕਰਦਾ ਹੈ | ਉਹ ਪਿਛਲੇ ਕੁਝ ਸਮੇਂ ਤੋਂ ਉਸ ਦੀ ਲੜਕੀ ਦੀ ਕੁੱਟਮਾਰ ਕਰ ਕੇ ਤੰਗ ਪ੍ਰੇਸ਼ਾਨ ਕਰਦਾ ਸੀ ਕਿਉਂਕਿ ਗੁਰਪ੍ਰੀਤ ਸਿੰਘ ਦੇ ਆਪਣੀ ਮਾਸੀ ਦੀ ਲੜਕੀ ਲਛਮੀ ਦੇਵੀ ਪਤਨੀ ਰਾਜ ਕੁਮਾਰ ਵਾਸੀ ਕੋਟ ਭਾਈ ਨਾਲ ਨਾਜਾਇਜ਼ ਸੰਬੰਧ ਸਨ, ਜਿਨ੍ਹਾਂ ਨੂੰ ਲੈ ਕੇ ਦੋਨਾਂ ਜੀਆਂ ਵਿਚ ਅਕਸਰ ਤਕਰਾਰ ਹੁੰਦਾ ਰਹਿੰਦਾ ਸੀ | ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਛੁੱਟੀ ਕੱਟ ਕੇ ਵਾਪਸ ਜਾਣ ਤੋਂ ਪਹਿਲਾਂ ਅਸੀਂ ਆਪਣੇ ਪਿੰਡ ਦੀ ਪੰਚਾਇਤ ਰਾਹੀਂ ਸਮਝਾਉਣ ਦੀ ਕੋਸ਼ਿਸ ਕੀਤੀ ਪਰ ਉਹ ਆਪਣੀ ਜਿੱਦ 'ਤੇ ਕਾਇਮ ਰਿਹਾ | ਇਸ ਤੋਂ ਬਾਅਦ ਲੜਕੀ ਨੂੰ ਬੱਚਾ ਹੋਣ ਕਰ ਕੇ ਪੇਕੇ ਪਿੰਡ ਆਈ ਹੋਈ ਸੀ ਜਿੱਥੇ ਉਸ ਨੇ ਲੜਕੀ ਨੂੰ ਜਨਮ ਦਿੱਤਾ, ਜਿਸ ਦੀ ਉਮਰ ਹੁਣ ਮਹਿਜ਼ 2 ਮਹੀਨੇ | ਗੁਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਇਹ ਕਹਿੰਦਾ ਰਹਿੰਦਾ ਸੀ ਕਿ ਉਹ ਉਸ ਨੂੰ ਛੱਡ ਕਿ ਲਛਮੀ ਦੇਵੀ ਨਾਲ ਵਿਆਹ ਕਰਵਾਏਗਾ | ਕੁਲਦੀਪ ਕੌਰ ਨੇ ਲਛਮੀ ਦੇਵੀ ਅਤੇ ਆਪਣੇ ਪਤੀ ਤੋਂ ਤੰਗ ਹੋ ਕਿ ਜ਼ਹਿਰੀਲੀ ਦਵਾਈ ਪੀ ਕਿ ਆਤਮ ਹੱਤਿਆ ਕਰ ਲਈ | ਪੁਲਿਸ ਨੇ ਲੜਕੀ ਨੂੰ ਮਰਨ ਲਈ ਮਜ਼ਬੂਰ ਕਰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਦਰਜ ਕਰ ਲਿਆ, ਜਿਸ ਦੀ ਤਫਤੀਸ਼ ਏ. ਐੱਸ. ਆਈ. ਇਕਬਾਲ ਸਿੰਘ ਕਰ ਰਹੇ ਹਨ |

ਲੰਬੀ ਹਲਕੇ 'ਚ ਝਲਕਣ ਲੱਗਿਆ ਰਵਾਇਤੀ ਸੱਤਾ ਦਾ 'ਜਲੌਅ'

ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਰਵਾਇਤੀ ਸੱਤਾ ਦਾ ਜਲੌਅ ਵੇਖਣ ਨੂੰ ਮਿਲਣ ਲੱਗਿਆ ਹੈ | ਪਿੰਡ ਸ਼ੇਰਾਂਵਾਲਾ 'ਚ ਮਗਨਰੇਗਾ ਹਾਜ਼ਰੀ ਲਗਾਉਣ ਲਈ 'ਆਪ' ਆਗੂ ਵਲੋਂ ਕਥਿਤ ਪਿਸਤੌਲ ਕੱਢ ਕੇ ਪੰਚਾਇਤ ਤੇ ਮਗਨਰੇਗਾ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

ਡੱਬਵਾਲੀ ਖੇਤਰ 'ਚ ਨਸ਼ਿਆਂ ਦੇ ਦੈਂਤ ਕਾਰਨ ਰੋਜ਼ਾਨਾ ਇਕ ਨੌਜਵਾਨ ਦੀ ਹੋ ਰਹੀ ਹੈ ਮੌਤ

ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਖੇਤਰ 'ਚ ਕਾਬਜ਼ ਨਸ਼ਿਆਂ ਦੇ ਦੈਂਤ ਕਾਰਨ ਨਸ਼ੇ ਦੀ ਓਵਰਡੋਜ ਕਾਰਨ ਲਗਭਗ ਰੋਜ਼ਾਨਾ ਇਕ ਨੌਜਵਾਨ ਦੀ ਜ਼ਿੰਦਗੀ ਖ਼ਤਮ ਹੋ ਰਹੀ ਹੈ | ਸ਼ਹਿਰ ਦੇ ਕੁਝ ਨੌਜਵਾਨ ਸਮਾਜ ਸੇਵੀ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਸਿੱਧੀ ਬਿਜਾਈ ਤੇ ਬਾਸਪਤੀ ਹੇਠ 1 ਲੱਖ 14 ਹੈੱਕਟੇਅਰ ਲਿਆਂਦਾ ਜਾ ਰਿਹੈ ਰਕਬਾ

ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਭਾਵੇਂ ਕੇ ਪਿਛਲੀਆਂ ਸਰਕਾਰਾਂ ਵੀ ਚਿੰਤਤ ਸਨ ਪਰ ਜ਼ਮੀਨੀ ਪੱਧਰ 'ਤੇ ਉਨ੍ਹਾਂ ਵਲੋਂ ਪਾਣੀ ਬਚਾਉਣ ਦੀ ਕੋਈ ਕੋਸ਼ਿਸ ਸਾਹਮਣੇ ਨਹੀਂ ਆਈ, ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ...

ਪੂਰੀ ਖ਼ਬਰ »

ਦੁਪਹਿਰ ਸਮੇਂ ਪਏ ਮੀਂਹ ਨੇ ਤਪਦੇ ਹਿਰਦੇ ਠਾਰੇ

ਸਾਦਿਕ, 28 ਮਈ (ਆਰ.ਐੱਸ.ਧੁੰਨਾ)-ਜਦੋਂ ਤੋਂ ਗਰਮੀਂ ਦਾ ਮੌਸਮ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਗਰਮੀਂ ਨੇ ਲੋਕਾਂ ਦੇ ਵੱਟ ਕੱਢੇ ਕੇ ਰੱਖੇ ਹੋਏ ਹਨ ਤੇ ਹਰ ਕੋਈ ਇਸ ਨਾ ਸਹਿਣਯੋਗ ਗਰਮੀਂ ਕਾਰਨ ਹਾਲੋ ਬੇਹਾਲ ਹੋ ਰਿਹਾ ਹੈ | ਅੱਤ ਦੀ ਪੈ ਰਹੀ ਗਰਮੀਂ ਅਤੇ ਬਿਜਲੀ ਦੇ ਲੱਗਦੇ ...

ਪੂਰੀ ਖ਼ਬਰ »

ਫ਼ਰੀਦਕੋਟ ਕੇਂਦਰੀ ਜੇਲ੍ਹ 'ਚੋਂ 7 ਮੋਬਾਈਲ ਬਰਾਮਦ

ਫ਼ਰੀਦਕੋਟ, 28 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਬੈਰਕਾਂ ਦੀ ਕੀਤੀ ਗਈ ਤਲਾਸ਼ੀ ਦੌਰਾਨ 7 ਮੋਬਾਈਲ ਸਮੇਤ ਸਿੰਮਾਂ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ 3 ਹਵਾਲਾਤੀਆਂ ਅਤੇ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਥ੍ਰੋ ਬਾਲ ਚੈਂਪੀਅਨਸ਼ਿੱਪ ਦੇ ਟਰਾਇਲ ਅੱਜ

ਸਾਦਿਕ, 28 ਮਈ (ਆਰ.ਐਸ.ਧੁੰਨਾ)-ਸੀਨੀਅਰ ਨੈਸ਼ਨਲ ਥੋ੍ਰ ਬਾਲ ਚੈਂਪੀਅਨਸ਼ਿੱਪ ਲਈ ਚੁਣੀ ਜਾਣ ਵਾਲੀ ਪੰਜਾਬ ਥੋ੍ਰ ਬਾਲ ਦੀ ਟੀਮ ਦੇ ਟਰਾਇਲ ਡਿਵਾਇਨ ਮਾਤਾ ਗੁਜਰੀ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਖੇ 29 ਮਈ ਨੂੰ ਸਵੇਰੇ 10 ਵਜੇ ਲਏ ਜਾਣਗੇ | ਸਕੂਲ ਦੀ ...

ਪੂਰੀ ਖ਼ਬਰ »

9 ਬੋਤਲ ਨਾਜਾਇਜ਼ ਸ਼ਰਾਬ ਬਰਾਮਦ

ਸ੍ਰੀ ਮੁਕਤਸਰ ਸਾਹਿਬ, 28 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 9 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਮੰਡੀ ਬਰੀਵਾਲਾ, 28 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਬੋਹੜ ਸਿੰਘ ਪੁੱਤਰ ਟੇਕ ਸਿੰਘ ਵਾਸੀ ਚੱਕ ਬਾਜਾ ਮਰਾੜ੍ਹ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਨੰ: 46 ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਏ. ਐੱਸ. ...

ਪੂਰੀ ਖ਼ਬਰ »

ਟਾਈਪਿਸਟ ਤੇ ਵਸੀਕਾ ਨਵੀਸ ਸਰਕਾਰੀ ਨਿਰਧਾਰਿਤ ਕੀਮਤਾਂ ਦੀ ਸੂਚੀ ਆਪਣੀ ਦੁਕਾਨ ਜਾਂ ਅੱਡੇ ਮੂਹਰੇ ਜ਼ਰੂਰ ਲਗਵਾਉਣ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਫ਼ਤਰ ਦੇ ਬਾਹਰ ਬੈਠੇ ਟਾਈਪਿਸਟਾਂ ਅਤੇ ਵਸੀਕਾ ਨਵੀਸਾਂ ਵਲੋਂ ਸਰਕਾਰੀ ਨਿਰਧਾਰਿਤ ਕੀਮਤਾਂ ਤੋਂ ਵੱਧ ਲਿਖਾਈ ਫ਼ੀਸ ਵਸੂਲਣ ਦਾ ਗੰਭੀਰ ਨੋਟਿਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਰੀਦਕੋਟ, 28 ਮਈ (ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਰਾਇਲ ਸਿਟੀ ਨਗਰ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕਥਿਤ ਦੋਸ਼ੀ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ਸਪੀਕਰ ਸੰਧਵਾਂ ਵਲੋਂ ਮੀਟਿੰਗ

ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕੇ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਹਿਰ ਦੇ ਵਪਾਰੀਆਂ, ਵੱਖ-ਵੱਖ ਸੰਸਥਾਵਾਂ/ਜਥੇਬੰਦੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਸੰਮਤੀ ਯੂਨੀਅਨ ਅਹੁਦੇਦਾਰਾਂ ਦੀ ਚੋਣ

ਫ਼ਰੀਦਕੋਟ, 28 ਮਈ (ਸਤੀਸ਼ ਬਾਗ਼ੀ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜਸਾਧਕ ਅਫ਼ਸਰ ਪੰਚਾਇਤ ਸੰਮਤੀ ਦੇ ਦਫ਼ਤਰੀ ਅਤੇ ਖੇਤਰੀ ਅਮਲੇ ਦੀ ਮੀਟਿੰਗ ਸੁਖਚੈਨ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਤੇ ਜਸਵਿੰਦਰ ਸਿੰਘ ਢਿੱਲੋਂ ਸੂਬਾ ਕਮੇਟੀ ...

ਪੂਰੀ ਖ਼ਬਰ »

ਪਿੰਡ ਢਿੱਲਵਾਂ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਬਰਗਾੜੀ, 28 ਮਈ (ਸੁਖਰਾਜ ਸਿੰਘ ਗੋਂਦਾਰਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਕੋਟਕਪੂਰਾ ਅਤੇ ਖੇਤੀਬਾੜੀ ਜ਼ੋਨ ਸਰਾਵਾਂ ਦੇ ਮੁੱਖੀ, ਏ. ਡੀ. ਓ. ਰਾਜਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਵਿਸ਼ਵ ਕੱਪ ਜੇਤੂ ਸਿਮਰਨਪ੍ਰੀਤ ਕੌਰ ਸਨਮਾਨਿਤ

ਬਰਗਾੜੀ, 28 ਮਈ (ਲਖਵਿੰਦਰ ਸ਼ਰਮਾ)-ਪਿਛਲੇ ਦਿਨੀਂ ਜਰਮਨੀ ਵਿਖੇ ਰੈਪਿਡ ਫਾਇਰ ਪਿਸਟਲ ਦੇ ਵਿਸ਼ਵ ਪੱਧਰੀ ਮੁਕਾਬਲਿਆਂ ਵਿਚੋਂ ਸੋਨੇ ਦਾ ਤਗਮਾ ਹਾਸਿਲ ਕਰਨ ਵਾਲੀ ਖਿਡਾਰਨ ਸਿਮਰਨਪ੍ਰੀਤ ਕੌਰ ਬਰਾੜ ਦਾ ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਪਹੁੰਚਣ 'ਤੇ ਸਕੂਲ ...

ਪੂਰੀ ਖ਼ਬਰ »

ਸਰਕਾਰ ਸੇਵਾ-ਮੁਕਤ ਪਟਵਾਰੀਆਂ ਦੀ ਭਰਤੀ ਕਰ ਕੇ ਬੇਰੁੁਜ਼ਗਾਰ ਨੌਜਵਾਨਾਂ ਨਾਲ ਕਰ ਰਹੀ ਹੈ ਧੋਖਾ-ਰਾਜਬਿੰਦਰ ਸਿੰਘ

ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ)-ਸਹਾਇਕ ਪਟਵਾਰੀ ਵੈੱਲਫ਼ੇਅਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੂੰ ਮਾਲ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਸੌਂਪਿਆ, ਜਿਸ 'ਚ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ 1766 ਸੇਵਾ-ਮੁਕਤ ਪਟਵਾਰੀਆਂ ਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਪੁਲਿਸ ਵਿਭਾਗ ਦੇ ਕਰਮਚਾਰੀਆਂ ਤੇ ਪਰਿਵਾਰਕ ਮੈਂਬਰਾਂ ਲਈ ਮੁਫ਼ਤ ਜਾਂਚ ਕੈਂਪ

ਫ਼ਰੀਦਕੋਟ, 28 ਮਈ (ਸਤੀਸ਼ ਬਾਗ਼ੀ, ਹਰਮਿੰਦਰ ਸਿੰਘ ਮਿੰਦਾ)-ਰੋਟਰੀ ਕਲੱਬ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਦੇ ਨਾਲ ਅੱਜ ਸਥਾਨਕ ਪੁਲਿਸ ਲਾਇਨ ਵਿਖੇ ਪੁਲਿਸ ਵਿਭਾਗ ਦੇ ਕਰਮਚਾਰੀਆਂ, ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ 'ਚ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਲਗਾਇਆ

ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ 'ਚ ਕੋਰੋਨਾ ਤੋਂ ਬਚਾਅ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ, ਸਿਵਲ ਸਰਜਨ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਭਿ੍ਸ਼ਟਾਚਾਰ ਦੇ ਖਾਤਮੇ ਲਈ ਦਿ੍ੜ ਸੰਕਲਪ-ਸੇਖੋਂ

ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬੀਆਂ ਵਲੋਂ ਆਮ ਆਦਮੀ ਪਾਰਟੀ ਦੇ ਹੱਕ 'ਚ ਦਿੱਤੇ ਵੱਡੇ ਫਤਵੇ ਉਪਰੰਤ ਰਾਜ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ ਸਥਾਪਤ ਹੋਈ ਪੰਜਾਬ ਸਰਕਾਰ ਨੇ ਜਿੱਥੇ ਰਾਜ ਵਿਚੋਂ ਭਿ੍ਸ਼ਟਾਚਾਰ ਦੇ ਖਾਤਮੇ ...

ਪੂਰੀ ਖ਼ਬਰ »

ਅਰਾਈਆਂ ਵਾਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਸ਼ਿਕਾਰ ਲੋਕਾਂ ਨੂੰ ਮੁੱਖ ਧਾਰਾ ਵਿਚ ਲਿਆ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਚਲਾਈ ਜਾਗਰੂਕਤਾ ਮੁਹਿੰਮ ਤਹਿਤ ਫ਼ਰੀਦਕੋਟ ਦੇ ਨੇੜਲੇ ਪਿੰਡ ਅਰਾਈਆਂ ਵਾਲਾ ਕਲਾਂ ਵਿਖੇ ...

ਪੂਰੀ ਖ਼ਬਰ »

ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫੇਅਰ ਕਲੱਬ 'ਚ ਸਮਾਗਮ ਕਰਵਾਇਆ

ਫ਼ਰੀਦਕੋਟ, 28 ਮਈ (ਚਰਨਜੀਤ ਸਿੰਘ ਗੋਂਦਾਰਾ)-ਰੈਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫੇਅਰ ਕਲੱਬ ਫ਼ਰੀਦਕੋਟ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ 30 ਦੇ ਕਰੀਬ ਮੈਂਬਰਾਂ ਨੇ ਭਾਗ ਲਿਆ | ਸਟੇਜ਼ ਸੰਚਾਲਨ ਕਰਦਿਆਂ ਸੁਰਿੰਦਰਪਾਲ ਸ਼ਰਮਾ ਭਲੂਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ...

ਪੂਰੀ ਖ਼ਬਰ »

ਜਨਰਲ ਵਰਗਾਂ ਨੂੰ ਐੱਸ. ਸੀ./ਬੀ. ਸੀ. ਵਰਗ ਦੀ ਤਰ੍ਹਾਂ ਸਾਰੀਆਂ ਸਹੂਲਤਾਂ ਤੇ ਛੋਟਾਂ ਦਿੱਤੀਆਂ ਜਾਣ-ਰਮਨ ਕੁਮਾਰ

ਮਲੋਟ, 28 ਮਈ (ਅਜਮੇਰ ਸਿੰਘ ਬਰਾੜ)-ਜਰਨਲ ਵਰਗ ਕੈਟਾਗਰੀ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੇ ਬੁਲਾਰੇ ਰਮਨ ਕੁਮਾਰ ਮਲੋਟ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੂਜੇ ਸੂਬਿਆਂ ਵਾਂਗ ਪੰਜਾਬ ਵਿਚ ਵੀ ਆਰਥਿਕ ਤੌਰ 'ਤੇ ਪਛੜੇ ਵਰਗ ਨੂੰ ਐੱਸ.ਸੀ./ਬੀ.ਸੀ. ਵਰਗ ਦੀ ਤਰ੍ਹਾਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਅਰਬਨ ਦੀ ਨਵੀਂ ਟੀਮ ਦੀ ਚੋਣ

ਕੋਟਕਪੂਰਾ, 28 ਮਈ (ਮੇਘਰਾਜ)-ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਅਰਬਨ ਕੋਟਕਪੂਰਾ ਵਲੋਂ ਸਬ ਯੂਨਿਟ ਕਮੇਟੀ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ, ਜਿਸ 'ਚ ਬਿੱਕਰ ਸਿੰਘ ਨੂੰ ਪ੍ਰਧਾਨ, ਮਲਕੀਤ ਸਿੰਘ ਮੀਤ ਪ੍ਰਧਾਨ, ਚੰਦਰ ਬਹਾਦਰ ਸਕੱਤਰ, ਮੰਗਾ ਸਿੰਘ ਸਹਾਇਕ ਸਕੱਤਰ ਅਤੇ ...

ਪੂਰੀ ਖ਼ਬਰ »

'ਬਾਲ ਮਿੱਤਰ' ਪ੍ਰੋਗਰਾਮ ਤਹਿਤ ਸਕੂਲੀ ਬੱਚਿਆਂ ਦੇ ਕਰਵਾਏ ਜਾ ਰਹੇ ਨੇ ਡਰਾਮਾ/ਨਾਟਕ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਧਰੂਮਨ ਐੱਚ. ਨਿੰਬਾਲੇ ਵਲੋਂ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਸ਼ੋਸ਼ਣ ਦੇ ਮਾਮਲਿਆਂ ਨੂੰ ਘੱਟ ਕਰਨ, ਬੱਚਿਆਂ ਦੀ ਮਾਨਸਿਕਤਾ ਨੂੰ ਸਹੀ ਦਿਸ਼ਾ ਵਿਚ ...

ਪੂਰੀ ਖ਼ਬਰ »

ਪੈਨਸ਼ਨਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੈਨਸ਼ਨਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਸ੍ਰੀ ਮੁਕਤਸਰ ਸਾਹਿਬ ਸਰਕਲ ਦੀ ਮੀਟਿੰਗ ਪ੍ਰਧਾਨ ਸ਼ੰਕਰ ਦਾਸ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਖ-ਵੱਖ ਡਵੀਜ਼ਨਾਂ ਦੇ ਆਗੂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਰਮਨਜੀਤ ਸਿੰਘ ਔਲਖ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਕੋਟਕਪੂਰਾ, 28 ਮਈ (ਮੇਘਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਨਵੀਂਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਵਲੋਂ ਰਮਨਜੀਤ ਸਿੰਘ ਔਲਖ ਨੂੰ ਜ਼ਿਲਾ ਮੀਤ ...

ਪੂਰੀ ਖ਼ਬਰ »

ਤੰਬਾਕੂ ਵਿਕ੍ਰੇਤਾਵਾਂ ਨੂੰ ਚਿਤਾਵਨੀ ਬੋਰਡ ਵੰਡੇ

ਫ਼ਰੀਦਕੋਟ, 28 ਮਈ (ਚਰਨਜੀਤ ਸਿੰਘ ਗੋਂਦਾਰਾ)-ਸਿਵਲ ਸਰਜਨ ਡਾ. ਸੰਜੇ ਕਪੂਰ ਅਤੇ ਨੋਡਲ ਅਫਸਰ ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਡਾ. ਪੁਸ਼ਪਿੰਦਰ ਸਿੰਘ ਕੂਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 31 ਮਈ ਨੂੰ ਵਿਸ਼ਵ ਤੰਬਾਕੂ ਦਿਵਸ ਮਨਾਉਣ ਸੰਬੰਧੀ ਚੱਲ ਰਹੇ ਹਫ਼ਤਾਵਾਰੀ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਵਲੋਂ ਅਚੀਵਰ ਪੁਆਇੰਟ ਦੇ ਨਵੇਂ ਕੰਪਲੈਕਸ ਦਾ ਉਦਘਾਟਨ

ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਸ਼ਹਿਰ ਵਿਖੇ ਆਈਲੈਟਸ ਤੇ ਇੰਮੀਗ੍ਰੇਸ਼ਨ ਦੀ ਸੰਸਥਾ ਅਚੀਵਰ ਪੁਆਇੰਟ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ | ਇਸ ਮੌਕੇ ਸੰਸਥਾ ਦੇ ਐੱਮ. ਡੀ. ਬਰਿੰਦਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੀ ਮਜ਼ਬੂਤੀ ਲਈ ਇਸਤਰੀ ਵਿੰਗ ਦੀ ਇਕਾਈ ਦਾ ਗਠਨ

ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਜਥੇਬੰਦੀ ਦੀ ਮਜ਼ਬੂਤੀ ਲਈ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੌਰ ਚੰਦਭਾਨ, ਰਮਨਦੀਪ ਕੌਰ ਰੋਮਾਣਾ ਅਲਬੇਲ ਸਿੰਘ, ਮਨਦੀਪ ਕੌਰ ਰੋਮਾਣਾ ਅਲਬੇਲ ਸਿੰਘ ਅਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਸਮਾਜ ਸੇਵੀਆਂ ਨੂੰ ਕੀਤਾ ਸਨਮਾਨਿਤ

ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਨਵੇਂ ਜਨਰੇਟਰ ਦਾ ਉਦਘਾਟਨ ਕਰਨ ਦੇ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਉੱਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਵੀਰਪਾਲ ਕੌਰ ਸ਼ਾਮਲ ਹੋਏ | ...

ਪੂਰੀ ਖ਼ਬਰ »

ਵਿਦਿਆਰਥੀ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੇਖਣ ਲਈ ਵਿਧਾਨ ਸਭਾ 'ਚ ਆਉਣ-ਸੰਧਾਵਾਂ

ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ)-ਮੈਂ ਚਾਹੰੁਦਾ ਹਾਂ ਕਿ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਆਪਣੇ ਸਰਬਪੱਖੀ ਵਿਕਾਸ ਲਈ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਜ਼ਰੂਰ ਦੇਖਣ ਲਈ ਵਿਧਾਨ ਸਭਾ ਵਿਚ ਆਉਣ | ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਫ਼ਤਹਿ ਦੀ ਸੂਬਾ ਪੱਧਰੀ ਮੀਟਿੰਗ

ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਹਰੀਨੌਂ ਦੀ ਪ੍ਰਧਾਨਗੀ 'ਚ ਕੋਟਕਪੂਰਾ ਦੇ ਕੋਠੇ ਗੱਜਣ ਸਿੰਘ ਵਾਲਾ ਵਿਖੇ ਹੋਈ, ਜਿਸ 'ਚ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ...

ਪੂਰੀ ਖ਼ਬਰ »

ਨਰੋਆ ਪੰਜਾਬ ਮੰਚ ਨੇ ਬਿਆਸ ਦੀ ਤਰ੍ਹਾਂ ਸਤਲੁਜ ਦਰਿਆ ਦਾ ਪਾਣੀ ਵੀ ਸਾਫ਼ ਕਰਨ ਦੀ ਕੀਤੀ ਮੰਗ

ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਦੀ ਸ਼ੁੱਧਤਾ ਲਈ ਯਤਨਸ਼ੀਲ ਸੰਸਥਾ ਨਰੋਆ ਪੰਜਾਬ ਮੰਚ ਦੇ ਕਨਵੀਨਰ ਅਤੇ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੰਸਥਾਪਕ ਭਾਈ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਦਾਅਵਾ ਕੀਤਾ ਹੈ ਕਿ ਜਿਸ ਤਰ੍ਹਾਂ ਬਿਆਸ ਦਾ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ 'ਤੇ ਕਿਸਾਨਾਂ ਵਲੋਂ ਮਿਲਣ ਲੱਗਾ ਭਰਵਾਂ ਹੁੰਗਾਰਾ

ਸਾਦਿਕ, 28 ਮਈ (ਗੁਰਭੇਜ ਸਿੰਘ ਚੌਹਾਨ)-ਆਮ ਆਦਮੀ ਦੀ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਨ ਤੇ ਕਿਸਾਨਾਂ 'ਚ ਉਤਸ਼ਾਹ ਵਧਿਆ ਹੈ | ਪਿੰਡ ਪਿੰਡ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਕੇ ਸਿੱਧੀ ਬਿਜਾਈ ਕਰਨ ਲਈ ਰਾਜੀ ਹੋ ਰਹੇ ਹਨ | ਸਿੱਧੀ ...

ਪੂਰੀ ਖ਼ਬਰ »

ਮਾਸਿਕ ਧਰਮ ਤੇ ਸਵੱਛਤਾ ਸੰਬੰਧੀ ਸਿਹਤ ਕੇਂਦਰਾਂ ਤੇ ਸਕੂਲਾਂ 'ਚ ਲਾਏ ਜਾਗਰੂਕਤਾ ਸੈਮੀਨਾਰ

ਮੰਡੀ ਬਰੀਵਾਲਾ, 28 ਮਈ (ਨਿਰਭੋਲ ਸਿੰਘ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਡਾ. ਕੁਲਤਾਰ ਸਿੰਘ ਦੀ ਅਗਵਾਈ ਵਿਚ ਬਲਾਕ ਦੇ ਪਿੰਡ ਬਰੀਵਾਲਾ, ਸਰਾਏਨਾਗਾ, ਲੁਬਾਣਿਆਂਵਾਲੀ, ਭੰਗੇਵਾਲਾ, ਮਰਾੜ੍ਹ ...

ਪੂਰੀ ਖ਼ਬਰ »

ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਯੋਗਾ ਕੈਂਪ ਲਗਾਇਆ

ਮਲੋਟ, 28 ਮਈ (ਪਾਟਿਲ, ਬਰਾੜ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਯੋਗਾ ਅਚਾਰਿਆ ਪੂਜਾ ਚੁਰਾਇਆ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਯੋਗਾ ਕੈਂਪ ਲਗਾਇਆ ਗਿਆ, ਜਿਸ ਦਾ ਆਰੰਭ ਓਮ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਆਜ਼ਾਦੀ ਦੇ 75 ਸਾਲਾ ਦਿਵਸ ਸੰਬੰਧੀ ਬਲਾਕ ਪੱਧਰ ਦੇ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਸਿੱਧ ਸ਼ਿਵ ਸ਼ਨੀ ਮੰਦਰ ਦੂਖ ਨਿਵਾਰਨ ਸ਼ਨੀ ਧਾਮ ਵਿਖੇ ਹੋਈ ਭਜਨ ਸੰਧਿਆ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਧ ਸ਼ਿਵ ਸ਼ਨੀ ਮੰਦਰ ਦੂਖ ਨਿਵਾਰਨ ਸ਼ਨੀ ਧਾਮ 'ਚ ਭਜਨ ਸੰਧਿਆ ਹੋਈ | ਮੰਦਰ ਕਮੇਟੀ ਦੇ ਪ੍ਰਧਾਨ ਦਵਿੰਦਰ ਗਾਂਧੀ ਨੇ ਦੱਸਿਆ ਕਿ ਮੰਦਰ 'ਚ 26 ਮਈ ਤੋਂ ਲਗਾਤਾਰ 108 ਘੰਟੇ ਦੀ ਤੇਲ ਧਾਰਾ ਸ਼ੁਰੂ ਕੀਤੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ ਕੋਰੀਓਗ੍ਰਾਫ਼ੀ ਤੇ ਕੋਲਾਜ ਮੇਕਿੰਗ ਦੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪ੍ਰਭਜੋਤ ਕੌਰ ਦੇ ਨਿਰਦੇਸ਼ਾਂ ਤਹਿਤ ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਸਮਰਪਿਤ ਬਲਾਕ ਮੁਕਤਸਰ-1 ਦੇ ਅਧੀਨ ਪੈਂਦੇ ਸਮੂਹ ...

ਪੂਰੀ ਖ਼ਬਰ »

ਦਰਸ਼ਨ ਸਿੰਘ ਟੀ. ਐੱਸ. ਯੂ. ਦੋਦਾ ਦੇ ਬਣੇ ਪ੍ਰਧਾਨ

ਦੋਦਾ, 28 ਮਈ (ਰਵੀਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੋਦਾ ਦੀ ਚੋਣ ਨੋਟੀਫ਼ਿਕੇਸ਼ਨ ਅਨੁਸਾਰ ਮੰਡਲ ਆਗੂਆਂ ਦੀ ਅਗਵਾਈ ਹੇਠ ਦੋਦਾ ਵਿਖੇ ਹੋਈ | ਇਸ ਮੌਕੇ ਚੋਣ ਇਜਲਾਸ ਕੀਤਾ ਗਿਆ, ਜਿਸ ਦੌਰਾਨ ਸਰਗਰਮੀ ਰਿਪੋਰਟ 'ਤੇ ਚਰਚਾ ਕੀਤੀ ਗਈ, ਰਿਪੋਰਟ ਪਾਸ ਉਪਰੰਤ ਕਮੇਟੀ ਭੰਗ ...

ਪੂਰੀ ਖ਼ਬਰ »

'ਆਪ' ਲਈ ਵੋਟਾਂ ਦਾ ਮੀਂਹ ਵਰ੍ਹਾਉਣ ਵਾਲਾ ਘੁਮਿਆਰਾ ਪਿੰਡ ਪੀਣ ਦੇ ਪਾਣੀ ਤੋਂ 'ਪਿਆਸਾ'

ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਆਮ ਆਦਮੀ ਪਾਰਟੀ ਦੀ ਜਿੱਤ 'ਚ ਸਭ ਤੋਂ ਵੱਧ ਸਾਢੇ 900 ਵੋਟਾਂ ਦਾ ਮੀਂਹ ਵਰ੍ਹਾਉਣ ਵਾਲਾ ਪਿੰਡ ਘੁਮਿਆਰਾ 'ਆਪ' ਸਰਕਾਰ ਬਣਨ ਦੇ ਕਰੀਬ 75 ਦਿਨਾਂ ਵੀ ਬਾਅਦ ਪੀਣ ਦੇ ਪਾਣੀ ਤੱਕ ਤੋਂ ਪਿਆਸਾ ਹੈ | ਪਿੰਡ ਦੇ ਵਾਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX