ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  20 minutes ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  30 minutes ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  53 minutes ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  54 minutes ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 1 hour ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 1 hour ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 2 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 2 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 minute ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  56 minutes ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 3 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 1 hour ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 minute ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 4 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 4 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 5 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 5 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 5 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 5 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 6 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਪੰਜਾਬ / ਜਨਰਲ

ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਨਿਵਾਸ ਦੇ ਬਾਹਰ ਸੰਗਰੂਰ-ਪਟਿਆਲਾ ਮਾਰਗ ਜਾਮ

ਸੰਗਰੂਰ, 28 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ-ਪਟਿਆਲਾ ਮਾਰਗ 'ਤੇ ਅੱਜ ਸਥਿਤੀ ਉਸ ਵੇਲੇ ਬੇਹੱਦ ਸੰਵੇਦਨਸ਼ੀਲ ਹੋ ਗਈ, ਜਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਤਿੰਨ ਜਥੇਬੰਦੀਆਂ, ਜਿਨ੍ਹਾਂ 'ਚ ਪੰਜਾਬ ਪੁਲਿਸ ਭਰਤੀ 2016, ਡਰਾਈਵਰ ਭਰਤੀ ਤੋਂ ਵਾਂਝੇ ਨੌਜਵਾਨਾਂ ਅਤੇ ਕੋਰੋਨਾ ਯੋਧਿਆਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਮੁੱਖ ਮੰਤਰੀ ਨਿਵਾਸ ਬਾਹਰ ਜਾਮ ਲਗਾ ਦਿੱਤਾ ਗਿਆ | ਪੰਜਾਬ ਪੁਲਿਸ ਭਰਤੀ 2016 ਅਤੇ 2017 ਦੀ ਵੈਰੀਫਿਕੇਸ਼ਨ ਨਾਲ ਸੰਬੰਧਿਤ ਯੂਨੀਅਨ ਦੇ ਆਗੂ ਜਗਦੀਪ ਸਿੰਘ ਪ੍ਰਧਾਨ, ਜਗਤਾਰ ਸਿੰਘ, ਜਗਸੀਰ ਸਿੰਘ, ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੰੂ 24 ਮਈ ਦਾ ਸਮਾਂ ਮੁੱਖ ਮੰਤਰੀ ਦਫ਼ਤਰ ਵਲੋਂ ਗੱਲਬਾਤ ਲਈ ਦਿੱਤਾ ਗਿਆ ਸੀ ਪਰ ਮਿਥੇ ਦਿਨ ਉਨ੍ਹਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ | ਉਨ੍ਹਾਂ ਕਿਹਾ ਕਿ ਗ੍ਰਹਿ ਸਕੱਤਰ ਨੇ ਪੁਰਾਣੀ ਸੂਚੀ ਹੀ ਪੇਸ਼ ਕਰ ਦਿੱਤੀ, ਪਰ ਉਨ੍ਹਾਂ ਨਾਲ ਸੰਬੰਧਿਤ ਕਿਸੇ ਵੀ ਨੌਜਵਾਨ ਦਾ ਨਾਮ ਸੂਚੀ 'ਚ ਸ਼ਾਮਲ ਨਹੀਂ ਕੀਤਾ ਗਿਆ | ਮੁੱਖ ਮੰਤਰੀ ਨਿਵਾਸ ਦੇ ਬਾਹਰ ਸੰਗਰੂਰ-ਪਟਿਆਲਾ ਮਾਰਗ 'ਤੇ ਜਾਮ ਸਵੇਰੇ 11 ਵਜੇ ਆਰੰਭ ਹੋਇਆ | ਸ਼ੁਰੂਆਤੀ ਦੌਰ 'ਚ ਸੜਕ ਦਾ ਇਕ ਪਾਸਾ ਜਾਮ ਕੀਤਾ ਗਿਆ ਸੀ ਪਰ ਦੁਪਹਿਰ ਤੱਕ ਮਾਰਗ ਦੋਵੇਂ ਪਾਸਿਉਂ ਜਾਮ ਕਰ ਦਿੱਤਾ ਗਿਆ | ਇਸ ਜਾਮ 'ਚ ਸ਼ਾਮਿਲ ਕੰਟਰੈਕਟ ਮੈਡੀਕਲ ਇੰਪਲਾਇਜ਼ ਜੁਆਇੰਟ ਕਮੇਟੀ (ਕੋਰੋਨਾ ਯੋਧੇ) ਦੀ ਅਗਵਾਈ ਕਰ ਰਹੀ ਸੰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਨੰੂ 27 ਮਈ ਦਾ ਸਮਾਂ ਮੁੱਖ ਮੰਤਰੀ ਦਫ਼ਤਰ ਵਲੋਂ ਮੰਗਾਂ ਦੇ ਹੱਲ ਲਈ ਦਿੱਤਾ ਗਿਆ ਸੀ ਪਰ ਬੀਤੇ ਦਿਨੀਂ ਮੁੱਖ ਮੰਤਰੀ ਦਫ਼ਤਰ ਦੇ ਡਿਪਟੀ ਸੈਕਟਰੀ ਨਵਰਾਜ ਸਿੰਘ ਬਰਾੜ ਨਾਲ ਹੋਈ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕੋਈ ਹੱਲ ਨਾ ਨਿਕਲਣ ਉੱਤੇ ਅੱਜ ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਮਰਥਨ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਾਮ ਲਗਾ ਕੇ ਬੈਠੇ ਹਨ | ਇਸ ਮੌਕੇ ਮੌਜੂਦ ਹੋਰ ਕੋਰੋਨਾ ਯੋਧਿਆਂ 'ਚ ਸੁਨੈਨਾ, ਮਨਜਿੰਦਰ ਕੌਰ, ਸਤਿੰਦਰ ਰਾਕੇਸ਼, ਹਰਪ੍ਰੀਤ ਕੌਰ, ਗੁਰਮੀਤ ਕੌਰ ਵੀ ਵੱਡੀ ਗਿਣਤੀ 'ਚ ਆਪਣੇ ਹੋਰ ਸਾਥੀਆਂ ਨਾਲ ਡਟੇ ਹੋਏ ਸਨ | ਮੁੱਖ ਮਾਰਗ 'ਤੇ ਲਗਾਏ ਜਾਮ 'ਚ ਤੀਜੀ ਧਿਰ ਡਰਾਈਵਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਧੀਰ ਕੁਮਾਰ ਅਬੋਹਰ ਨੇ ਕਿਹਾ ਕਿ 2016 'ਚ ਐਸ.ਐਸ. ਬੋਰਡ ਰਾਹੀਂ ਵੱਖ-ਵੱਖ ਵਿਭਾਗਾਂ 'ਚ 210 ਡਰਾਈਵਰਾਂ ਦੀਆਂ ਅਸਾਮੀਆਂ ਕੱਢੀਆਂ ਹੋਈਆਂ ਸਨ | ਸਾਰੇ ਕੰਮ ਮੁਕੰਮਲ ਹੋਣ ਉਪਰੰਤ ਵੀ ਉਨ੍ਹਾਂ ਨੰੂ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਹਨ | ਇਸ ਮੌਕੇ ਗੁਰਵਿੰਦਰ ਸਿੰਘ ਬਰਾੜ, ਜੱਸਾ ਮੋਗਾ, ਪ੍ਰਗਟ ਸਿੰਘ ਅਤੇ ਕਰਮਜੀਤ ਸਿੰਘ ਡਰਾਈਵਰ ਸਾਥੀ ਵੀ ਮੌਜੂਦ ਸਨ | ਖ਼ਬਰ ਲਿਖੇ ਜਾਣ ਤੱਕ ਸੰਗਰੂਰ-ਪਟਿਆਲਾ ਮਾਰਗ ਫਲਾਈਓਵਰ ਦੀ ਚੜਾਈ ਸ਼ੁਰੂ ਹੋਣ ਤੋਂ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਸੀ | ਪੁਲਿਸ ਭਰਤੀ ਯੂਨੀਅਨ ਦੇ ਆਗੂ ਜਗਤਾਰ ਸਿੰਘ ਅਨੁਸਾਰ ਅਤਿ ਦੀ ਗਰਮੀ ਕਾਰਨ ਮਨਜਿੰਦਰ ਸਿੰਘ ਮੋਗਾ, ਲਖਵਿੰਦਰ ਸਿੰਘ ਫ਼ਾਜ਼ਿਕਲਾ, ਸੁਭਾਸ਼ ਚੰਦਰ ਫ਼ਾਜ਼ਿਕਲਾ ਅਤੇ ਅਮਰਦੀਪ ਮਾਨਸਾ ਨੰੂ ਬੇਹੋਸ਼ੀ ਦੀ ਹਾਲਤ 'ਚ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਉਣਾ ਪਿਆ ਹੈ |
ਨੌਜਵਾਨਾਂ ਦੀ ਹਮਾਇਤ ਦਾ ਐਲਾਨ
ਸੰਗਰੂਰ-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦ ਸਿੰਘ ਮੰਗਵਾਲ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਨੌਜਵਾਨਾਂ ਦੀ ਹਮਾਇਤ 'ਚ ਲਗਾਏ ਸੜਕ ਜਾਮ 'ਚ ਸ਼ਮੂਲੀਅਤ ਕਰਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਫ਼ੌਰੀ ਤੌਰ 'ਤੇ ਪੰਜਾਬ ਸਰਕਾਰ ਨੌਜਵਾਨਾਂ ਦੀ ਮੰਗਾਂ ਪ੍ਰਵਾਨ ਕਰੇ | ਇਸ ਮੌਕੇ ਕਿਸਾਨ ਆਗੂ ਹੈਪੀ ਸਿੰਘ ਸੇਰੋਂ, ਕਰਮਜੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਕਮੋਮਾਜਰਾ ਆਦਿ ਕਿਸਾਨ ਆਗੂ ਮੌਜੂਦ ਸਨ |
ਚਾਰ ਪ੍ਰਦਰਸ਼ਨਕਾਰੀਆਂ ਨੇ ਪੈਟਰੋਲ ਪਾਉਣ ਦੀ ਕੀਤੀ ਕੋਸ਼ਿਸ਼
ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ ਸਵੇਰੇ 11 ਵਜੇ ਤੋਂ ਚੱਲ ਰਹੇ ਧਰਨੇ ਦੌਰਾਨ ਸ਼ਾਮੀ ਉਸ ਵੇਲੇ ਨਵਾਂ ਮੌੜ ਆ ਗਿਆ ਅਤੇ ਹਾਲਾਤ ਚਿੰਤਾਜਨਕ ਬਣ ਗਏ, ਜਦ ਪੁਲਿਸ ਭਰਤੀ 2016 ਅਤੇ ਕੋਰੋਨਾ ਯੋਧਿਆਂ ਨਾਲ ਸੰਬੰਧਿਤ ਵਲੰਟੀਅਰ ਜਿਨ੍ਹਾਂ ਦੀ ਗਿਣਤੀ ਚਾਰ ਦੱਸੀ ਜਾਂਦੀ ਹੈ, ਨੇ ਪੈਟਰੋਲ ਪਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਡਿਊਟੀ ਅਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਸਾਥੀ ਪ੍ਰਦਰਸ਼ਨਕਾਰੀਆਂ ਵਲੋਂ ਉਨ੍ਹਾਂ ਨੰੂ ਸਮਾਂ ਰਹਿੰਦਿਆਂ ਰੋਕ ਲਿਆ ਗਿਆ |

ਜਥੇਦਾਰ ਹਰਪ੍ਰੀਤ ਸਿੰਘ ਅਤੇ ਰਘਬੀਰ ਸਿੰਘ ਵਲੋਂ ਪੁਲਿਸ ਸੁਰੱਖਿਆ ਲੈਣ ਤੋਂ ਇਨਕਾਰ

ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਕਰਮੀਆਂ 'ਚੋਂ ਤਿੰਨ ਮੁਲਾਜ਼ਮਾਂ ਨੂੰ ਵਾਪਸ ਲੈਣ ਤੋਂ ਬਾਅਦ ਅਕਾਲ ਤਖ਼ਤ ...

ਪੂਰੀ ਖ਼ਬਰ »

ਸਵ: ਜਥੇਦਾਰ ਤੋਤਾ ਸਿੰਘ ਨਮਿਤ ਭੋਗ ਅੱਜ

ਮੋਗਾ, 28 ਮਈ (ਸੁਰਿੰਦਰਪਾਲ ਸਿੰਘ)- ਟਕਸਾਲੀ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਬੀਤੀ 21 ਮਈ ਨੂੰ 81 ਵਰਿ੍ਹਆਂ ਦੀ ਉਮਰ ਭੋਗਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਭੋਗ ...

ਪੂਰੀ ਖ਼ਬਰ »

ਐੱਲ. ਆਈ. ਸੀ. ਵਲੋਂ ਬੀਮਾ ਰਤਨ ਲਾਂਚ

ਨਵੀਂ ਦਿੱਲੀ, 28 ਮਈ (ਅਜੀਤ ਬਿਊਰੋ)-ਦੇਸ਼ ਦੀ ਸਭ ਤੋਂ ਵੱਡੀ ਬੀਮਾ ਕੰਪਨੀ ਐੱਲ.ਆਈ.ਸੀ. ਨੇ ਬੀਮਾ ਰਤਨ ਨਾਂਅ ਦੀ ਇਕ ਨਾਨ-ਲਿੰਕਡ, ਨਾਨ-ਪਾਰਟੀਸਿਪੇਂਟਿੰਗ, ਇੰਡਵਿਜ਼ੁਅਲ, ਬਚਤ ਜੀਵਨ ਬੀਮਾ ਯੋਜਨਾ ਸ਼ੁਰੂ ਕੀਤੀ ਹੈ | ਇਹ ਯੋਜਨਾ ਸੁਰੱਖਿਆ ਤੇ ਬਚਤ, ਦੋਵੇਂ ਮੁਹੱਈਆ ...

ਪੂਰੀ ਖ਼ਬਰ »

ਸਾਰੀਆਂ ਪੰਥਕ ਧਿਰਾਂ ਦੇ ਇਕ ਮੰਚ 'ਤੇ ਇਕੱਠੇ ਹੋਣ ਦਾ ਸਮਾਂ-ਪੋ੍ਰ. ਚੰਦੂਮਾਜਰਾ

ਸੰਗਰੂਰ, 28 ਮਈ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੋ੍ਰ. ਪੇ੍ਰਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਦਿਲੀ ਇੱਛਾ ਇਹ ਹੈ ਕਿ ਸਾਰੀਆਂ ਪੰਥਕ ਧਿਰਾਂ ਅਤੇ ਪੰਜਾਬ ਹਿਤੈਸ਼ੀ ਪਾਰਟੀਆਂ ਇਕ ਮੰਚ 'ਤੇ ਇਕੱਠੀਆਂ ਹੋਣ ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ

ਆਰਿਫ਼ ਕੇ, 28 ਮਈ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਦੇ ਅਧੀਨ ਆਉਂਦੇ ਪਿੰਡ ਮੁੱਠਿਆਂਵਾਲਾ (ਕਾਮਲਵਾਲਾ) ਵਿਖੇ ਇਕ 28 ਸਾਲਾ ਨੌਜਵਾਨ ਦੀ ਨਸ਼ੇ ਦਾ ਓਵਰਡੋਜ਼ ਟੀਕਾ ਲਗਾਉਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਨੌਜਵਾਨ ਗੁਰਲਾਲ ਸਿੰਘ ਪੁੱਤਰ ਬੋਹੜ ਸਿੰਘ (28) ਦਾ 11 ...

ਪੂਰੀ ਖ਼ਬਰ »

ਪਤੀ-ਪਤਨੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੰਡੀ ਗੋਬਿੰਦਗੜ੍ਹ, 28 ਮਈ (ਮੁਕੇਸ਼ ਘਈ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ 'ਚ ਪਤੀ-ਪਤਨੀ ਵਲੋਂ ਪੱਖੇ ਨਾਲ ਲਟਕ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸੰਜੂ (25) ਪੁੱਤਰ ਸਾਢੂ ਵਾਸੀ ...

ਪੂਰੀ ਖ਼ਬਰ »

ਲੁਧਿਆਣਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਰੇਲਵੇ ਸਟੇਸ਼ਨ ਨੂੰ ਸ਼ਰਾਰਤੀ ਅਨਸਰਾਂ ਵਲੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਦੇ ਅਧਿਕਾਰੀ ਨੂੰ ਇਕ ਅਜਿਹਾ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ 'ਚ ਇਨ੍ਹਾਂ ...

ਪੂਰੀ ਖ਼ਬਰ »

ਥੈਲੇਸੀਮੀਆ ਪੀੜਤ ਗੌਰਵ ਕੰਬੋਜ ਇਕ ਦਿਨ ਲਈ ਫ਼ਾਜ਼ਿਲਕਾ ਦਾ ਬਣਿਆ ਐੱਸ. ਐੱਸ. ਪੀ.

ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਵਲੋਂ ਥੈਲੇਸੀਮੀਆ ਪੀੜਤ ਇਕ ਬੱਚੇ ਦੇ ਸੁਫ਼ਨੇ ਨੂੰ ਪੂਰਾ ਕਰਦਿਆਂ ਉਸ ਨੂੰ ਇਕ ਦਿਨ ਦਾ ਐੱਸ.ਐੱਸ.ਪੀ. ਬਣਾਇਆ ਗਿਆ | ਪਿੰਡ ਆਹਲ ਬੋਦਲਾ ਵਾਸੀ ਗੌਰਵ ਕੰਬੋਜ ...

ਪੂਰੀ ਖ਼ਬਰ »

ਗੋਲੀਆਂ ਪਾਣੀ 'ਚ ਘੋਲ ਕੇ ਟੀਕਾ ਲਗਾਉਣ ਵਾਲੇ ਨੌਜਵਾਨ ਦੀ ਮੌਤ

ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ 'ਚ ਇਕ 25 ਸਾਲਾ ਨੌਜਵਾਨ ਦੀ ਅੱਜ ਸਵੇਰੇ ਮੈਡੀਕਲ ਗੋਲੀ ਵਾਲਾ ਨਸ਼ੀਲਾ ਟੀਕਾ ਲਗਾਉਣ ਕਰ ਕੇ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖ਼ਤ ਹੁਸਨਦੀਪ ਸਿੰਘ ਵਾਸੀ ਬੇਅੰਤ ਸਿੰਘ ਨਗਰ ਬਠਿੰਡਾ ਵਜੋਂ ਹੋਈ | ...

ਪੂਰੀ ਖ਼ਬਰ »

ਰਾਜਸਥਾਨ ਦੇ ਸੰਚੋਰ ਸ਼ਹਿਰ 'ਚ 16 ਫੋਟੋਗਰਾਫ਼ਰਾਂ ਨਾਲ ਧੋਖਾਧੜੀ

ਜਲਾਲਾਬਾਦ, 28 ਮਈ (ਕਰਨ ਚੁਚਰਾ)- ਜਲਾਲਾਬਾਦ ਇਲਾਕੇ ਨਾਲ ਸੰਬੰਧਿਤ ਰਾਜਸਥਾਨ ਦੇ ਸੰਚੋਰ ਥਾਣੇ ਅਧੀਨ ਵਿਆਹ ਦੇ ਆਰਡਰ ਨੂੰ ਲੈ ਕੇ ਇਕ ਧਰਮਸ਼ਾਲਾ 'ਚ ਪਹੁੰਚੇ 16 ਫੋਟੋਗ੍ਰਾਫਰਾਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ 'ਚ ਫੋਟੋਗ੍ਰਾਫਰਾਂ ਨੂੰ ਖਾਣੇ 'ਚ ...

ਪੂਰੀ ਖ਼ਬਰ »

ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਸਮਾਪਤ

ਲੋਪੋਕੇ, 28 ਮਈ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡ ਲੋਧੀਗੁੱਜਰ ਵਿਖੇ ਪ੍ਰੇਸ਼ਾਨੀ ਦੇ ਚਲਦਿਆਂ ਇਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਕਾਰਜ ਸਿੰਘ ...

ਪੂਰੀ ਖ਼ਬਰ »

31 ਨੂੰ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਹੋਵੇਗੀ ਜਾਰੀ, ਮੋਦੀ ਕਰਨਗੇ ਦੇਸ਼ ਵਾਸੀਆਂ ਨੂੰ ਸੰਬੋਧਨ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 28 ਮਈ (ਅਜੀਤ ਬਿਊਰੋ)-ਕੇਂਦਰ ਦੀ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ ਦੀ ਖ਼ੁਸ਼ੀ 'ਚ ਸੂਬਾ ਭਾਜਪਾ ਵਲੋਂ ਪੰਜਾਬ ਭਰ 'ਚ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਨਤਕ ਸੇਵਾਵਾਂ ਪ੍ਰਣਾਲੀ 'ਚ ਪਾਰਦਰਸ਼ਤਾ ਲਈ ਈ-ਆਫਿਸ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਜਨਤਕ ਸੇਵਾਵਾਂ ਪ੍ਰਣਾਲੀ 'ਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਇਕ ਹੋਰ ਵੱਡਾ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰੀ ਕੰਮਕਾਜ 'ਚ ਈ- ਆਫਿਸ ਰਾਹੀਂ ਡਿਜੀਟਲਾਈਜੇਸਨ ਦੀ ਵਰਤੋਂ ਨੂੰ ਵੱਡੇ ਪੱਧਰ ...

ਪੂਰੀ ਖ਼ਬਰ »

ਸੇਵਾਮੁਕਤ ਡਿਪਟੀ ਡਾਇਰੈਕਟਰ ਤੇ ਲੇਖਕਾ ਡਾ. ਸੁਲਤਾਨਾ ਬੇਗਾਮ ਦਾ ਦਿਹਾਂਤ

ਐਸ. ਏ. ਐਸ. ਨਗਰ, 28 ਮਈ (ਕੇ. ਐਸ. ਰਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਤੇ ਮਸ਼ਹੂਰ ਲੇਖਕਾ ਡਾ. ਸੁਲਤਾਨਾ ਬੇਗਮ ਅੱਜ ਸਦੀਵੀ ਵਿਛੋੜਾ ਦੇ ਗਏ | ਉਹ ਕਾਫੀ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ | ਉਹ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਤੋਂ ਡਿਪਟੀ ...

ਪੂਰੀ ਖ਼ਬਰ »

ਕੈਪਟਨ ਦੇ ਮੁੱਖ ਮੰਤਰੀ ਹੁੰਦਿਆਂ ਪੰਜਾਬ 'ਚ ਮਾਫ਼ੀਆ, ਗੈਂਗਸਟਰ, ਤਸਕਰ ਜਨਮੇ-ਦੂਲੋ

ਅਮਲੋਹ, 28 ਮਈ (ਕੇਵਲ ਸਿੰਘ)-ਕੈਪਟਨ ਅਮਰਿੰਦਰ ਸਿੰਘ ਜੇ ਚੰਗੇ ਹੁੰਦੇ ਤਾਂ ਮੁੱਖ ਮੰਤਰੀ ਹੁੰਦੇ ਹੋਏ ਜੋ ਭਿ੍ਸ਼ਟਾਚਾਰ ਨੇਤਾਵਾਂ 'ਤੇ ਕਾਰਵਾਈ ਕਰਦੇ, ਅੱਜ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਸਟ ਦੇਣ ਦੀ ਜ਼ਰੂਰਤ ਨਹੀਂ ਸੀ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਹਾਰਮੋਨੀਅਮ ਨਾਲ ਕੀਰਤਨ ਕਰਨਾ ਸਿੱਖ ਰਹਿਤ ਮਰਿਯਾਦਾ ਦੀ ਉਲੰਘਣਾ ਨਹੀਂ-ਹਵਾਰਾ ਕਮੇਟੀ

ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਭਾਈ ਹਵਾਰਾ ਕਮੇਟੀ ਨੇ ਕਿਹਾ ਕਿ ਸਿੱਖ ਰਹਿਤ ਮਰਿਯਾਦਾ ਦੀ ਕਸਵੱਟੀ 'ਤੇ ਪਰਖਦਿਆਂ ਹਾਰਮੋਨੀਅਮ ਨਾਲ ਕੀਰਤਨ ਕਰਨਾ ਕਿਸੇ ਵੀ ਤਰ੍ਹਾਂ ਮਰਿਯਾਦਾ ਦੀ ਉਲੰਘਣਾ ਨਹੀਂ ਹੈ | ਕਮੇਟੀ ਦੇ ਬੁਲਾਰੇ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਸਰਕਾਰ ਖ਼ਿਲਾਫ ਖੋਲਿ੍ਹਆ ਮੋਰਚਾ

ਜਗਰਾਉਂ, 28 ਮਈ (ਜੋਗਿੰਦਰ ਸਿੰਘ)-ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫਾ ਪੰਜਾਬ ਭਰ ਦੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ | ਇਸੇ ਲੜੀ ਦੇ ਤਹਿਤ ਅੱਜ ਜਗਰਾਉਂ ਵਿਖੇ ਪੰਜਾਬ ਭਰ ਦੇ ...

ਪੂਰੀ ਖ਼ਬਰ »

ਕੈਪਟਨ ਵਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲੜਨ ਤੋਂ ਨਾਂਹ

ਚੰਡੀਗੜ੍ਹ, 28 ਮਈ (ਐਨ. ਐਸ. ਪਰਵਾਨਾ)-ਜਾਣਕਾਰ ਹਲਕਿਆਂ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਹਲਕੇ ਤੋਂ 23 ਜੂਨ ਹੋਣ ਵਾਲੀ ਉਪ ਚੋਣ ਲੜਨ ਤੋਂ ਸਪੱਸ਼ਟ ਤੌਰ 'ਤੇ ਨਾਂਹ ਕਰ ਦਿੱਤੀ ਹੈ, ਪਰ ਕਿਹਾ ਜਾਂਦਾ ਹੈ ਕਿ ਉਨ੍ਹਾਂ ਭਾਜਪਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX