ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  about 1 hour ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  about 1 hour ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 2 hours ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 minute ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 3 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 3 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 3 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 4 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 2 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 2 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 minute ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 6 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 6 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 7 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਿਰੋਜ਼ਪੁਰ

ਗੁਰੂਹਰਸਹਾਏ ਇਲਾਕੇ 'ਚ ਚੋਰਾਂ ਦਾ ਗਰੋਹ ਸਰਗਰਮ

ਗੁਰੂਹਰਸਹਾਏ, 28 ਮਈ (ਕਪਿਲ ਕੰਧਾਰੀ)- ਇਲਾਕੇ ਅੰਦਰ ਜਿੱਥੇ ਆਏ ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਉੱਥੇ ਹੀ ਚੋਰਾਂ ਅਤੇ ਲੁਟੇਰਿਆਂ ਵਲੋਂ ਬੇਖ਼ੌਫ਼ ਹੋ ਕੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ, ਜਿਸ ਨੂੰ ਲੈ ਕੇ ਇਲਾਕੇ ਦੇ ਲੋਕ ਡਰ ਦੇ ਸਾਏ ਹੇਠ ਆਪਣੀ ਜ਼ਿੰਦਗੀ ਜਿਊਣ ਦੇ ਲਈ ਮਜਬੂਰ ਹਨ | ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਚੱਲਦਿਆਂ ਇਨ੍ਹਾਂ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਦਿਨ-ਬ-ਦਿਨ ਵਧਦੇ ਜਾ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਉਦੋਂ ਦੇਖਣ ਨੂੰ ਮਿਲੀ, ਜਦ ਗੁਰੂਹਰਸਹਾਏ ਦੇ ਨਾਲ ਲੱਗਦੇ ਕਈ ਪਿੰਡਾਂ ਵਿਚੋਂ ਕਿਸਾਨਾਂ ਦੇ ਖੇਤਾਂ ਵਿਚੋਂ ਪਾਣੀ ਕੱਢਣ ਵਾਲੀਆਂ ਮੋਟਰਾਂ ਕੇਬਲ ਤਾਰਾਂ ਅਤੇ ਹੋਰ ਸਾਮਾਨ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਅਤੇ ਸ਼ਹਿਰ ਦੇ ਲੋਕ ਜਗਰੂਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝੰਡੂਵਾਲਾ, ਗੁਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬਾਘੂਵਾਲਾ, ਦੀਪਕ ਆਵਲਾ ਗੁਰੂਹਰਸਹਾਏ, ਕਿ੍ਸ਼ਨ ਲਾਲ ਵਾਸੀ ਗੁਰੂਹਰਸਹਾਏ, ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਪਿੰਡ ਸ਼ਰੀਂਹ ਵਾਲਾ ਰੋਡ ਤੋਂ ਬਾਘੂਵਾਲਾ ਜਾਂਦੀ ਸੜਕ ਦੇ ਉਪਰ ਹੈ, ਕੁਝ ਦਿਨ ਪਹਿਲਾਂ ਇਕੋ ਰਾਤ ਨੂੰ ਉਨ੍ਹਾਂ ਦੇ ਖੇਤਾਂ ਵਿਚੋਂ ਅਲੱਗ-ਅਲੱਗ ਕਿਸਾਨਾਂ ਦੀਆਂ ਜ਼ਮੀਨਾਂ ਵਿਚੋਂ 6 ਮੋਟਰਾਂ, ਇਕ 20 ਫੁੱਟ ਦਾ ਸੰਗਲ ਲੋਹੇ ਵਾਲਾ, 1 ਨਵੀਂ ਕਹੀ ਚੋਰ ਚੋਰੀ ਕਰਕੇ ਲੈ ਗਏ | ਇਸੇ ਤਰ੍ਹਾਂ ਕਸ਼ਮੀਰ ਚੰਦ ਪੁੱਤਰ ਮਾਹਗਾ ਰਾਮ ਵਾਸੀ ਗੁਰੂਹਰਸਹਾਏ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦੇ ਹਨ, ਉਸ ਦੀ ਜ਼ਮੀਨ ਸ਼ਹਿਰ ਦੇ ਫ਼ਰੀਦਕੋਟ ਬਾਈਪਾਸ ਸਾਈਡ 'ਤੇ ਹੈ, ਚੋਰ ਰਾਤ ਨੂੰ ਉਸ ਦੇ ਖੇਤ ਵਿਚੋਂ ਮੋਟਰ ਬਿਜਲੀ ਦੀ ਕੇਬਲ ਤਾਰ, ਚੋਰੀ ਕਰਕੇ ਲੈ ਗਏ | ਇਸੇ ਤਰ੍ਹਾਂ ਦਲੀਪ ਚੰਦ ਪੁੱਤਰ ਭਗਵਾਨ ਚੰਦ, ਜਗਦੀਸ਼ ਲਾਲ ਪੁੱਤਰ ਗਹਿਲਾ ਰਾਮ ਦੇ ਖੇਤਾਂ ਵਿਚੋਂ ਚੋਰ ਕੇਬਲ ਤਾਰ ਚੋਰੀ ਕਰਕੇ ਲੈ ਗਏ ਅਤੇ ਨਾਲ ਹੀ ਬਲਵੀਰ ਚੰਦ ਦੇ ਖੇਤਾਂ ਵਿਚੋਂ ਇਕ ਮੋਟਰ ਅਤੇ ਜੋਗਿੰਦਰ ਸਿੰਘ ਦੇ ਖੇਤਾਂ ਵਿਚੋਂ ਮੋਟਰ ਦੀ ਕੇਬਲ ਤਾਰ ਚੋਰੀ ਕਰਕੇ ਚੋਰ ਲੈ ਗਏ | ਇਸ ਮੌਕੇ ਸਮੂਹ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਚੋਰੀ ਸੰਬੰਧੀ ਲਿਖਤੀ ਦਰਖਾਸਤ ਥਾਣਾ ਗੁਰੂਹਰਸਹਾਏ ਵਿਖੇ ਦੇ ਦਿੱਤੀ ਗਈ ਅਤੇ ਇਸ ਸਬੰਧੀ ਉਹ ਅੱਜ ਥਾਣਾ ਮੁਖੀ ਜਤਿੰਦਰ ਸਿੰਘ ਨੂੰ ਵੀ ਮਿਲੇ ਹਨ ਤੇ ਉਨ੍ਹਾਂ ਨੇ ਕਿਹਾ ਕਿ ਥਾਣਾ ਮੁਖੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਜਲਦ ਹੀ ਚੋਰਾਂ ਨੂੰ ਫੜ ਕੇ ਚੋਰੀ ਹੋਇਆ ਸਾਮਾਨ ਵਾਪਸ ਦਵਾਇਆ ਜਾਵੇਗਾ ਅਤੇ ਚੋਰਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਵਿਧਾਇਕ ਰਜਨੀਸ਼ ਦਹੀਆ ਨੇ ਲਿੰਕ ਸੜਕ ਦੀ ਮੁਰੰਮਤ ਦੀ ਕੀਤੀ ਜਾਂਚ

ਕੁੱਲਗੜ੍ਹੀ, 28 ਮਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਲੋਹਗੜ੍ਹ ਤੋਂ ਰੱਤਾ ਖੇੜਾ ਨੂੰ ਜਾਂਦੀ ਲਿੰਕ ਸੜਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ | ਪਿੰਡ ਲੋਹਗੜ੍ਹ ਦੇ ਵਾਸੀਆਂ ਵਲੋਂ ਇਸ ਸੜਕ ਦੇ ਨਿਰਮਾਣ 'ਚ ਘਟੀਆ ਮੈਟੀਰੀਅਲ ਵਰਤਣ ਦੇ ...

ਪੂਰੀ ਖ਼ਬਰ »

ਪਿੰਡ ਠੇਠਰ ਕਲਾਂ 'ਚ ਸ਼ਾਮਲਾਟ ਜ਼ਮੀਨ ਦੀ ਬੋਲੀ ਅਮਨ-ਅਮਾਨ ਨਾਲ ਨੇਪਰੇ ਚੜ੍ਹੀ- ਬੀ.ਡੀ.ਪੀ.ਓ. ਰੰਧਾਵਾ

ਫ਼ਿਰੋਜ਼ਸ਼ਾਹ, 28 ਮਈ (ਸਰਬਜੀਤ ਸਿੰਘ ਧਾਲੀਵਾਲ)- ਬਲਾਕ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਠੇਠਰ ਕਲਾਂ ਦੀ ਸ਼ਾਮਲਾਟ ਜ਼ਮੀਨ ਦੀ ਬੋਲੀ ਜਿੱਥੇ ਬੀਤੀ 18 ਮਈ ਨੂੰ ਸ਼ਾਮਲਾਟ ਜ਼ਮੀਨ ਲੈਣ ਦੇ ਚਾਹਵਾਨ ਪਿੰਡ ਫ਼ਿਰੋਜ਼ਸ਼ਾਹ ਦੇ ਵਿਅਕਤੀਆਂ ਦੇ ਆਪਸੀ ਤਕਰਾਰ ਕਾਰਨ ਬੋਲੀ ...

ਪੂਰੀ ਖ਼ਬਰ »

ਪਹਿਲੀ ਦੀ ਪੈਨਲ ਮੀਟਿੰਗ 'ਚ ਮਸਲਾ ਹੱਲ ਨਾ ਹੋਇਆ ਤਾਂ ਬੇਰੁਜ਼ਗਾਰ 646 ਪੀ.ਟੀ.ਆਈ. ਅਧਿਆਪਕ ਲਾਉਣਗੇ ਪੱਕਾ ਮੋਰਚਾ

ਗੁਰੂਹਰਸਹਾਏ, 28 ਮਈ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਬੇਰੁਜ਼ਗਾਰ 646 ਪੀ.ਟੀ.ਆਈ (2011) ਯੂਨੀਅਨ ਪੰਜਾਬ ਨੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਇਹ ਫ਼ੈਸਲਾ ਲਿਆ ਕਿ ਜੇਕਰ 1 ਜੂਨ ਦੀ ਪੈਨਲ ਮੀਟਿੰਗ ਵਿਚ ਬੇਰੁਜ਼ਗਾਰ ਪੀ.ਟੀ.ਆਈ 646 ਅਧਿਆਪਕਾਂ ਦਾ ਮਸਲਾ ਹੱਲ ਨਾ ਕੀਤਾ ਗਿਆ ...

ਪੂਰੀ ਖ਼ਬਰ »

ਵੈਟ 'ਤੇ ਕਟੌਤੀ ਕਰਕੇ ਜਨਤਾ ਨੂੰ ਰਾਹਤ ਦੇਵੇ ਪੰਜਾਬ ਸਰਕਾਰ- ਡਾ: ਅਰਮਿੰਦਰ ਸਿੰਘ ਫਰਮਾਹ

ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਕਰ ਦਿੱਤਾ ਹੈ | ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ 'ਤੇ 200 ਰੁਪਏ ਸਬਸਿਡੀ ਦੇਣ ਦਾ ਇਕ ...

ਪੂਰੀ ਖ਼ਬਰ »

ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਪਿੰਡ ਹਾਜੀ ਬੇਟੂ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਪੰਜੇ ਕੇ ਉਤਾੜ, 28 ਮਈ (ਪੱਪੂ ਸੰਧਾ)- ਪਾਣੀ ਦੇ ਡਿਗਦੇ ਪੱਧਰ ਨੂੰ ਉਪਰ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਪਿੰਡ ਹਾਜੀ ਬੇਟੂ ਵਿਖੇ ਕਿਸਾਨ ਮੱਖਣ ...

ਪੂਰੀ ਖ਼ਬਰ »

ਨੈਨੋ ਯੂਰੀਆ ਪਲਾਂਟ ਨੂੰ ਰਾਸ਼ਟਰ ਸੇਵਾ ਨੂੰ ਸਮਰਪਿਤ ਕਰਨ ਨੂੰ ਲੈ ਕੇ ਇਫਕੋ ਵਲੋਂ ਫ਼ਿਰੋਜ਼ਪੁਰ 'ਚ ਕਿਸਾਨ ਜਾਗਰੂਕਤਾ ਸੈਮੀਨਾਰ

ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਪ੍ਰਧਾਨ ਮੰਤਰੀ ਵਲੋਂ ਵਿਸ਼ਵ ਦੇ ਪਹਿਲੇ ਨੈਨੋ ਯੂਰੀਆ ਪਲਾਟ ਨੂੰ ਰਾਸ਼ਟਰ ਸੇਵਾ ਹਿੱਤ ਸਮਰਪਿਤ ਕੀਤੀ ਜਾਣ ਦੀ ਕੜੀ ਵਜੋਂ ਇਫਕੋ ਵਲੋਂ ਨੈਨੋ ਯੂਰੀਆ ਸੰਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨਾਂ ਦਾ ਇਕ ਜਾਗਰੂਕਤਾ ...

ਪੂਰੀ ਖ਼ਬਰ »

ਪੰਜੇ ਕੇ 'ਚ ਹਸਪਤਾਲ ਦੀ ਖੰਡਰ ਬਣੀ ਬਿਲਡਿੰਗ

ਪੰਜੇ ਕੇ ਉਤਾੜ, 28 ਮਈ (ਪੱਪੂ ਸੰਧਾ)- ਸਰਹੱਦੀ ਕਸਬਾ ਪੰਜੇ ਕੇ ਮੰਡੀ ਵਿਚ ਪਿਛਲੇ 10-12 ਸਾਲ ਦੇ ਕਰੀਬ ਬਣੀ ਪਸ਼ੂ ਹਸਪਤਾਲ ਦੀ ਬਿਲਡਿੰਗ ਬਿਨਾਂ ਡਾਕਟਰ ਦੇ ਖਾਲੀ ਪਈ ਹੋਣ ਕਾਰਨ ਖੰਡਰ ਬਣ ਚੁੱਕੀ ਹੈ | ਜਦੋਂ ਦੀ ਬਿਲਡਿੰਗ ਬਣੀ ਹੈ, ਇੱਥੇ ਕੋਈ ਕਰਮਚਾਰੀ ਸਮੇਂ-ਸਮੇਂ ਦੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਬਲਾਕ ਪੱਧਰੀ ਮੀਟਿੰਗ

ਖੋਸਾ ਦਲ ਸਿੰਘ, 28 ਮਈ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜ਼ੀਰਾ ਦੀ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਦੀ ਪ੍ਰਧਾਨਗੀ ਹੇਠ ਮੀਹਾਂ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਕਮੇਟੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ...

ਪੂਰੀ ਖ਼ਬਰ »

700 ਰੁਪਏ ਦੀ ਦੜਾ ਸੱਟਾ ਰਾਸ਼ੀ ਤੇ ਪੈੱਨ ਕਾਪੀ ਸਮੇਤ ਦੋ ਗਿ੍ਫ਼ਤਾਰ

ਗੁਰੂਹਰਸਹਾਏ, 28 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਰੇਲਵੇ ਪੁਲ ਗੁਰੂਹਰਸਹਾਏ ਦੇ ਨਜ਼ਦੀਕ ਛਾਪੇਮਾਰੀ ਕਰਕੇ ਦੜਾ ਸੱਟਾ ਲਗਵਾ ਰਹੇ ਦੋ ਲੋਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 700 ਰੁਪਏ ਸੱਟਾ ਰਾਸ਼ੀ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਮਹਿਲਾ ਕਾਬੂ

ਗੁਰੂਹਰਸਹਾਏ, 28 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਵਲੋਂ ਇਕ ਮਹਿਲਾ ਨੂੰ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇ ਦਰਸ਼ਨਾਂ ਲਈ ਬੱਸ ਰਵਾਨਾ

ਫ਼ਿਰੋਜ਼ਪੁਰ, 28 ਮਈ (ਰਾਕੇਸ਼ ਚਾਵਲਾ)- ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇ ਦਰਸ਼ਨਾਂ ਲਈ ਨੈਨੂ ਭਗਤ ਮੰਦਰ (ਮੁਲਤਾਨੀ ਗੇਟ ਫ਼ਿਰੋਜ਼ਪੁਰ ਸ਼ਹਿਰ) ਵਲੋਂ ਇਕ ਬੱਸ ਰਵਾਨਾ ਕੀਤੀ ਗਈ, ਜਿਸ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਸਾਢੇ 4 ਲੱਖ ਦੀ ਠੱਗੀ

ਫ਼ਿਰੋਜ਼ਪੁਰ, 28 ਮਈ (ਗੁਰਿੰਦਰ ਸਿੰਘ)- ਵਿਦੇਸ਼ ਭੇਜਣ ਦੀ ਆੜ ਵਿਚ ਅਣਰਜਿਸਟਰਡ ਟਰੈਵਲ ਏਜੰਟਾਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਆਪਣੇ ਚੁੰਗਲ ਵਿਚ ਫਸਾ ਕੇ ਠੱਗੀਆਂ ਮਾਰਨ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਫ਼ਿਰੋਜ਼ਪੁਰ ਦੇ ਵੀ ਇਕ ਗੈਰ ਕਾਨੂੰਨੀ ਤੌਰ 'ਤੇ ਟਰੈਵਲ ...

ਪੂਰੀ ਖ਼ਬਰ »

ਖੁਆਏ ਫਾਸਟ ਫੂਡ ਦੇ ਪੈਸੇ ਮੰਗਣੇ ਦੁਕਾਨਦਾਰ ਨੂੰ ਪਏ ਮਹਿੰਗੇ

ਫ਼ਿਰੋਜ਼ਪੁਰ, 28 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਫਾਸਟ ਫੂਡ ਦਾ ਕੰਮ ਕਰਦੇ ਇਕ ਦੁਕਾਨਦਾਰ ਨੂੰ ਗਾਹਕ ਨੂੰ ਖੁਆਏ ਫਾਸਟ ਫੂਡ ਦੇ ਪੈਸੇ ਮੰਗਣੇ ਮਹਿੰਗੇ ਪੈ ਗਏ, ਜਦੋਂ ਗਾਹਕ ਬਣ ਕੇ ਆਏ ਨਸ਼ੇੜੀਆਂ ਨੇ ਪੈਸੇ ਦੇਣ ਦੀ ਬਜਾਏ ਦੁਕਾਨ ਦੀ ਭੰਨਤੋੜ ਕਰ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਦੇ ਪੋ੍ਰਫੈਸਰ 'ਤੇ ਵਿਦਿਆਰਥੀ ਨੂੰ ਕੁੱਟਮਾਰ ਕਰਨ ਦੇ ਲੱਗੇ ਦੋਸ਼

ਗੋਲੂ ਕਾ ਮੋੜ, 28 ਮਈ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਪਿੰਡ ਮੋਹਨ ਕੇ ਹਿਠਾੜ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਕਾਲਜ ਦੇ ਇਕ ਪੋ੍ਰਫੈਸਰ 'ਤੇ ਵਿਦਿਆਰਥੀ ਆਗੂ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਮੌਕੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਲੋਂ ਮੁਲਾਂਕਣ ਕੇਂਦਰਾਂ ਦਾ ਅਚਨਚੇਤ ਨਿਰੀਖਣ

ਜ਼ੀਰਾ, 28 ਮਈ (ਜੋਗਿੰਦਰ ਸਿੰਘ ਕੰਡਿਆਲ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਚਮਕੌਰ ਸਿੰਘ ਸਰਾਂ ਵੱਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਬੋਰਡ ਦੀਆਂ ਜਮਾਤਾਂ ਦੇ ਮੁਲਾਂਕਣ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਲੜੀ ਤਹਿਤ ਉਨ੍ਹਾਂ ਸ਼ਹੀਦ ...

ਪੂਰੀ ਖ਼ਬਰ »

ਜਾਅਲੀ ਆਈ.ਡੀ. ਕਾਰਡ ਬਣਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ

ਖੋਸਾ ਦਲ ਸਿੰਘ, 28 ਮਈ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਛੂਛਕ ਦੀ ਪ੍ਰਧਾਨਗੀ ਹੇਠ ਖੋਸਾ ਦਲ ਸਿੰਘ ਵਿਖੇ ਹੋਈ | ਮੀਟਿੰਗ ਵਿਚ ਕੁਲਵਿੰਦਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਜਸਵੀਰ ...

ਪੂਰੀ ਖ਼ਬਰ »

ਬਲਾਕ ਪੱਧਰੀ ਕੋਰੀਓਗ੍ਰਾਫ਼ੀ ਤੇ ਕੋਲਾਜ ਮੇਕਿੰਗ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮਿ੍ਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਮਕੌਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਰਾਜੀਵ ਛਾਬੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ), ਕੋਮਲ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਖੇਤੀਬਾੜੀ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸਿੱਖਿਆ ਖੇਤਰ ਵਿਚ ਸਫਲਤਾ ਦੇ ਨਵੇਂ ਨਤੀਜੇ ਸਥਾਪਤ ਕਰ ਰਹੇ ਹਨ | ਸਫਲਤਾ ਦੀ ਇਸੇ ਕੜੀ ਨੂੰ ਬਰਕਰਾਰ ਰੱਖਦੇ ਹੋਏ ਕਾਲਜ ਦੇ ਖੇਤੀਬਾੜੀ ਵਿਭਾਗ ਦੀਆਂ 6 ਵਿਦਿਆਰਥਣਾਂ ਨੇ ਪੰਜਾਬ ...

ਪੂਰੀ ਖ਼ਬਰ »

ਜ਼ੋਨ ਬਾਬਾ ਰਾਮ ਲਾਲ ਦੇ ਸੁਰਜੀਤ ਸਿੰਘ ਬਣੇ ਪ੍ਰਧਾਨ

ਆਰਿਫ਼ ਕੇ, 28 ਮਈ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਪਿੰਡ ਅੱਕੂ ਮਸਤੇ ਕੇ ਵਿਖੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਆਗੂ ਰਾਣਾ ਰਣਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਦਹੀਆ ਵਲੋਂ ਪਿੰਡ ਹਰਾਜ, ਕਰਮਿੱਤੀ ਅਤੇ ਮਾਛੀਬੁਗਰਾ ਵਿਖੇ ਜਨ ਸੰਪਰਕ ਮੀਟਿੰਗਾਂ

ਤਲਵੰਡੀ ਭਾਈ, 28 ਮਈ (ਕੁਲਜਿੰਦਰ ਸਿੰਘ ਗਿੱਲ)- ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਆਰੰਭ ਕੀਤੀ ਗਈ ਜਨ ਸੰਪਰਕ ਮੁਹਿੰਮ ਤਹਿਤ ਤਲਵੰਡੀ ਭਾਈ ਨੇੜਲੇ ਪਿੰਡ ਹਰਾਜ, ਕਰਮਿੱਤੀ ਅਤੇ ਮਾਛੀ ਬੁਗਰਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX