ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  58 minutes ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  about 1 hour ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  about 1 hour ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 2 hours ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 2 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 2 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 3 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 4 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 2 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 2 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 5 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 6 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 6 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 6 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਬਰਨਾਲਾ

ਠੇਕਾ ਮੁਲਾਜ਼ਮਾਂ ਵਲੋਂ ਸ਼ਹਿਰ ਵਿਚ ਝੰਡਾ ਮਾਰਚ ਕਰ ਕੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਧਰਨਾ

ਬਰਨਾਲਾ, 28 ਮਈ (ਗੁਰਪ੍ਰੀਤ ਸਿੰਘ ਲਾਡੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਇਕੱਤਰ ਹੋਣ ਉਪਰੰਤ ਸ਼ਹਿਰ ਵਿਚ ਝੰਡਾ ਮਾਰਚ ਕਰ ਕੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ ਅਤੇ ਮੰਗਾਂ ਨੂੰ ਲੈ ਕੇ ਮੰਗ-ਪੱਤਰ ਦਿੱਤਾ ਗਿਆ | ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਰਮਨਪ੍ਰੀਤ ਕੌਰ ਮਾਨ, ਸੰਦੀਪ ਖ਼ਾਨ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ, ਅਵਤਾਰ ਸਿੰਘ, ਜਗਜੀਤ ਸਿੰਘ ਭਦੌੜ, ਹਰਪਾਲ ਸਿੰਘ, ਜਗਸੀਰ ਸਿੰਘ ਭੰਗੂ ਆਦਿ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਸਰਕਾਰੀ ਥਰਮਲ ਪਲਾਂਟਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ ਜ਼ੋਨ ਬਠਿੰਡਾ, ਪਾਵਰਕਾਮ ਅਤੇ ਟ੍ਰਾਂਸਕੋ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਨਵੇਂ ਬਣੇ ਜ਼ਿਲਿ੍ਹਆਂ ਦੇ ਡੀ.ਸੀ.ਦਫ਼ਤਰਾਂ, ਹਾਈਡਲ ਪ੍ਰਾਜੈਕਟਾਂ, ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ, ਪੀ.ਡਬਲਯੂ.ਡੀ. ਇਲੈਕਟ੍ਰੀਕਲ, ਸਿਹਤ ਵਿਭਾਗ, ਆਰ.ਟੀ.ਓ.ਦਫ਼ਤਰਾਂ, ਬੀ.ਓ.ਸੀ. ਕਿਰਤ ਵਿਭਾਗ ਸਮੇਤ ਹੋਰ ਵਿਭਾਗਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਆਊਟਸੋਰਸਿੰਗ (ਠੇਕੇਦਾਰਾਂ ਅਤੇ ਕੰਪਨੀਆਂ ਰਾਹੀਂ) ਇਨਲਿਸਟਮੈਂਟ, ਸੁਸਾਇਟੀਆਂ ਅਤੇ ਕੇਂਦਰੀ ਸਕੀਮਾਂ ਸਮੇਤ ਹੋਰ ਸਮੂਹ ਵੱਖ-ਵੱਖ ਕੈਟਾਗਿਰੀਆਂ ਰਾਹੀਂ ਸੇਵਾਵਾਂ ਦਿੰਦੇ ਆ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਦੀ ਨਵੀਂ ਬਣੀ ਸਰਕਾਰ ਵਲੋਂ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਵਿਭਾਗਾਂ ਦੇ ਨਿੱਜੀਕਰਨ ਕਰਨ ਦੀ ਨੀਅਤ ਨਾਲ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਰੈਗੂਲਰ ਨਹੀਂ ਕੀਤਾ ਜਾ ਰਿਹਾ | ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ 28 ਮਈ ਤੋਂ 5 ਜੂਨ ਤੱਕ ਪੰਜਾਬ ਵਜ਼ਾਰਤ ਦੇ ਸਮੁੱਚੇ ਕੈਬਨਿਟ ਮੰਤਰੀਆਂ ਦੇ ਘਰਾਂ ਤੱਕ ਵੱਡੇ ਇਕੱਠਾਂ ਨਾਲ ਰੋਸ ਮਾਰਚ ਕਰ ਕੇ ਮੰਗ ਪੱਤਰ ਦੇਣ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਦਿੱਤਾ ਗਿਆ | ਜੋ ਉਨ੍ਹਾਂ ਦੀ ਗ਼ੈਰਹਾਜ਼ਰੀ ਵਿਚ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਹਾਸਲ ਕੀਤਾ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਗੱਲਬਾਤ ਰਾਹੀਂ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਰੈਗੂਲਰ ਕਰਨ ਸਮੇਤ ਹੋਰ ਮੰਗਾਂ-ਮਸਲਿਆਂ ਦੇ ਹੱਲ ਦਾ ਰਾਹ ਅਖ਼ਤਿਆਰ ਨਾ ਕੀਤਾ ਤਾਂ ਠੇਕਾ ਮੁਲਾਜ਼ਮ 15 ਜੂਨ ਨੂੰ ਮੋਰਚੇ ਦੇ ਬੈਨਰ ਹੇਠ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੈਲੀ ਕਰ ਕੇ ਪੰਜਾਬ ਸਰਕਾਰ ਦੀ ਅਸਲੀਅਤ ਸਮੂਹ ਪੰਜਾਬੀਆਂ ਸਾਹਮਣੇ ਜੱਗ ਜ਼ਾਹਿਰ ਕਰਨਗੇ |

ਪਿੰਡ ਗਹਿਲ ਵਿਖੇ ਪਿਛਲੇ ਇਕ ਹਫ਼ਤੇ 'ਚ ਕਿਸਾਨਾਂ ਦੇ 12 ਟਰਾਂਸਫ਼ਾਰਮਰ ਚੋਰੀ

ਟੱਲੇਵਾਲ, 28 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਵਿਖੇ ਪਿਛਲੇ ਇਕ ਹਫ਼ਤੇ ਤੋਂ ਪਿੰਡ ਨਾਲ ਸਬੰਧਤ ਕਿਸਾਨਾਂ ਦੇ ਖੇਤਾਂ ਵਿਚੋਂ 12 ਟਰਾਂਸਫ਼ਾਰਮਰ ਚੋਰੀ ਹੋਣ ਉਪਰੰਤ ਬੀਤੀ ਰਾਤ ਵੀ ਮਾਛੀਕੇ ਵਾਲੇ ਰਸਤੇ ਤੋਂ ਕਿਸਾਨ ਸੁਖਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਿਨਾਂ ਡਾਕਟਰਾਂ ਤੋਂ ਚੱਲ ਰਿਹਾ ਬਲਾਕ ਪੱਧਰੀ ਪਸ਼ੂ ਹਸਪਤਾਲ

ਸ਼ਹਿਣਾ, 28 ਮਈ (ਸੁਰੇਸ਼ ਗੋਗੀ)-ਵਿਧਾਨ ਸਭਾ ਹਲਕਾ ਭਦੌੜ ਅੰਦਰ ਸ਼ਹਿਣਾ ਵਿਖੇ ਚੱਲ ਰਿਹਾ ਬਲਾਕ ਪੱਧਰੀ ਪਸ਼ੂ ਹਸਪਤਾਲ ਵਿਚ ਡਾਕਟਰ ਨਾ ਹੋਣ ਕਾਰਨ ਪਿੰਡ ਵਾਸੀਆਂ ਵਿਚ ਰੋਸ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ...

ਪੂਰੀ ਖ਼ਬਰ »

ਚਲਦੀ ਕਾਰ ਨੂੰ ਲੱਗੀ ਅੱਗ, ਚਾਲਕ ਵਾਲ-ਵਾਲ ਬਚਿਆ

ਬਰਨਾਲਾ, 28 ਮਈ (ਨਰਿੰਦਰ ਅਰੋੜਾ)-ਸਥਾਨਕ ਚੰਡੀਗੜ੍ਹ-ਬਠਿੰਡਾ ਹਾਈਵੇ ਨੇੜੇ ਜੀ-ਮਾਲ ਓਵਰਬਿ੍ਜ 'ਤੇ ਚਲਦੀ ਕਾਰ ਨੂੰ ਅੱਗ ਲੱਗ ਗਈ, ਚਾਲਕ ਵਾਲ-ਵਾਲ ਬਚ ਗਿਆ ਤੇ ਕਾਰ ਸੜ ਕੇ ਸੁਆਹ ਹੋ ਗਈ | ਜਾਣਕਾਰੀ ਦਿੰਦਿਆਂ ਕਾਰ ਚਾਲਕ ਗੁਰਸੇਵਕ ਸਿੰਘ ਪੱੁਤਰ ਬਾਬੂ ਸਿੰਘ ਵਾਸੀ ਰੰਗੀਆ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਦੀ ਸੂਰਤ 'ਚ ਕੀਤਾ ਜਾਵੇਗਾ ਲਾਇਸੈਂਸ ਕੈਂਸਲ-ਥਾਣਾ ਮੁਖੀ

ਤਪਾ ਮੰਡੀ, 28 ਮਈ (ਪ੍ਰਵੀਨ ਗਰਗ)-ਪੰਜਾਬ ਰਾਜ ਅੰਦਰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੇ ਮਕਸਦ ਸਦਕਾ ਅਸਲਾ ਧਾਰਕ ਆਪਣਾ ਅਸਲਾ ਸਬੰਧਤ ਥਾਣਿਆਂ 'ਚ ਤੁਰੰਤ ਜਮ੍ਹਾ ਕਰਵਾਉਣ | ਅਸਲਾ ਜਮ੍ਹਾ ਨਾ ਕਰਵਾਉਣ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰਫ਼ ਪੰਜਾਬ ਦੇ ਲੋਕਾਂ ਦੀ ਭਲਾਈ ਦਾ ਹਾਮੀ-ਵਿਧਾਇਕ ਪੰਡੋਰੀ

ਟੱਲੇਵਾਲ, 28 ਮਈ (ਸੋਨੀ ਚੀਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਸਿਰਫ਼ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਹਾਮੀ ਹਨ ਅਤੇ ਸੂਬੇ ਦੇ ਲੋਕਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਭਿ੍ਸ਼ਟਾਚਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ-ਪੱਤਰ ਦਿੱਤਾ

ਬਰਨਾਲਾ, 28 ਮਈ (ਨਰਿੰਦਰ ਅਰੋੜਾ)-ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਮੰਗ-ਪੱਤਰ ਦਿੱਤੇ ਗਏ | ਇਸੇ ਕੜੀ ਤਹਿਤ ਬਰਨਾਲਾ ਵਿਚ ਵੀ ਕੰਟਰੈਕਟ ਯੂਨੀਅਨ ਵਰਕਰਾਂ ਵਲੋਂ ਵੀ ਕੈਬਨਿਟ ...

ਪੂਰੀ ਖ਼ਬਰ »

ਖੇਤੀਬਾੜੀ ਦਾ ਸੰਕਟ ਸਾਮਰਾਜੀ ਨੀਤੀਆਂ ਦੀ ਪੈਦਾਵਾਰ-ਕੰਵਲਜੀਤ ਖੰਨਾ

ਮਹਿਲ ਕਲਾਂ, 28 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਰਗਰਮ ਸਹਿਯੋਗ ਨਾਲ ਵਿਸ਼ਵ ਲੋਕਾਈ ਨੂੰ ਦਰਪੇਸ਼ ਸਮਾਜਕ ਸਮੱਸਿਆਵਾਂ ਨੂੰ ਸੰਬੋਧਿਤ ਸੈਮੀਨਾਰ ਮਹਿਲ ਕਲਾਂ ਵਿਖੇ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਹੋਈ ਮੀਟਿੰਗ

ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸਰਕਲ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਪਾਵਰਕਾਮ ਸੀ.ਐਚ.ਬੀ. ਅਤੇ ਸੀ.ਐਚ. ਡਬਲਿਊ ਠੇਕਾ ਕਾਮੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ...

ਪੂਰੀ ਖ਼ਬਰ »

ਪੋਸਟਲ ਬੈਲੇਟ ਰਾਹੀਂ ਵੋਟ ਪਾਉਣ ਲਈ 4 ਜੂਨ ਤੱਕ ਜਮ੍ਹਾਂ ਕਰਵਾਇਆ ਜਾਵੇ ਫਾਰਮ-ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 28 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨਈਅਰ ਨੇ ਦੱਸਿਆ ਕਿ ਲੋਕ ਸਭਾ ਹਲਕੇ ਸੰਗਰੂਰ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ 80 ਸਾਲ ਤੋਂ ਵੱਧ ਉਮਰ ਅਤੇ ਪੀਡਬਲਿਊਡੀ ਵੋਟਰ ਪੋਸਟਲ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਹੋਈ ਮੀਟਿੰਗ

ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸਰਕਲ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਪਾਵਰਕਾਮ ਸੀ.ਐਚ.ਬੀ. ਅਤੇ ਸੀ.ਐਚ. ਡਬਲਿਊ ਠੇਕਾ ਕਾਮੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਬਰਨਾਲਾ ਵਲੋਂ ਜਾਗਰੂਕਤਾ ਕੈਂਪ

ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜਨ ਬਰਨਾਲਾ ਵਲੋਂ ਹੈਲਪ ਏਜ ਇੰਡੀਆ ਦੇ ਸਹਿਯੋਗ ਨਾਲ ਪ੍ਰਾਰਥਨਾ ਹਾਲ ਰਾਮ ਬਾਗ ਬਰਨਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਪ੍ਰੋਜੈਕਟ ਦੇ ਕੁਆਰਡੀਨੇਟਰ ਜੀ.ਸੀ. ਸਿੰਗਲਾ ਤੇ ਜੀ.ਸੀ. ਗੋਇਲ ਦੀ ਅਗਵਾਈ ਵਿਚ ਲਗਾਏ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ, ਮਾਮਲਾ ਦਰਜ

ਬਰਨਾਲਾ, 28 ਮਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ ਇਕ ਹਵਾਲਾਤੀ ਦੀ ਪੈਂਟ 'ਚੋਂ ਮੋਬਾਈਲ ਬਰਾਮਦ ਹੋਣ 'ਤੇ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਮਹੰਤ ਹਰਪਾਲ ਦਾਸ ਦੀ ਕਿਤਾਬ 'ਹਰਫ਼ਾਂ ਦਾ ਨੂਰ' ਲੋਕ ਅਰਪਣ

ਮਾਲੇਰਕੋਟਲਾ, 28 ਮਈ (ਮੁਹੰਮਦ ਹਨੀਫ਼ ਥਿੰਦ)-ਸੁਆਮੀ ਸੰਕਰਾਨੰਦ ਦੀ ਸਾਲਾਨਾ ਬਰਸੀ ਸਮਾਗਮ ਮੌਕੇ ਮਹੰਤ ਹਰਪਾਲ ਦਾਸ ਦੀ ਯੋਗ ਅਗਵਾਈ ਹੇਠ ਡੇਰਾ ਇਮਾਮਗੜ ਵਿਖੇ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਉੱਘੇ ਸਾਹਿੱਤਕਾਰ ਅਤੇ ਅਦਾਰਾ ਅਜੀਤ ਉਪ ਦਫ਼ਤਰ ਸੰਗਰੂਰ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਤਿੰਨ ਰੋਜ਼ਾ ਰਿਹਾਇਸ਼ੀ ਕੈਂਪ ਸੰਪੰਨ

ਤਪਾ ਮੰਡੀ, 28 ਮਈ (ਵਿਜੇ ਸ਼ਰਮਾ)-ਨਹਿਰੂ ਯੁਵਾ ਕੇਂਦਰ ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਨਿਵੇਸ਼ਕ ਸਿੱਖਿਆ ਅਤੇ ਸੁਰੱਖਿਆ ਫ਼ੰਡ, ਕਾਰਪੋਰੇਟ ਮਾਮਲੇ ਮੰਤਰਾਲੇ, ਭਾਰਤ ਸਰਕਾਰ ਅਤੇ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ ਰਾਮਪੁਰਾ ਫੂਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਚਰਨ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਪਿਛਲੀਆਂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਕਹਾਣੀ ਦਰਬਾਰ ਕਰਵਾਇਆ

ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਭਾਸ਼ਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਐੱਸ.ਡੀ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ | ਐੱਸ.ਡੀ ਕਾਲਜ ਦੇ ਪਿ੍ੰਸੀਪਲ ਡਾ: ਰਮਾ ਸ਼ਰਮਾ ਅਤੇ ਐੱਸ.ਡੀ ਕਾਲਜ ਆਫ਼ ...

ਪੂਰੀ ਖ਼ਬਰ »

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਗਿਆਰ੍ਹਵੀਂ ਕਲਾਸ ਦੇ ਨਵੇਂ ਸਟਰੀਮ ਸ਼ੁਰੂ

ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਨਵੇਂ ਵਿੱਦਿਅਕ ਸੈਸ਼ਨ ਮੌਕੇ ਗਿਆਰ੍ਹਵੀਂ ਕਲਾਸ ਦੇ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਸਟਰੀਮ ਸ਼ੁਰੂ ਕੀਤੇ ਗਏ | ਇਸ ਮੌਕੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਇੰਟਰ ਹਾਊਸ ਭਾਸ਼ਨ ਪ੍ਰਤੀਯੋਗਤਾ ਕਰਵਾਈ

ਮਹਿਲ ਕਲਾਂ, 28 ਮਈ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਸ੍ਰੀਮਤੀ ਪ੍ਰਦੀਪ ਕੌਰ ਦੀ ਅਗਵਾਈ ਹੇਠ ਇੰਟਰ ਹਾਊਸ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਨੌਵੀਂ ਤੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੂੜੇਕੇ ਕਲਾਂ ਵਿਖੇ ਕਿਸਾਨ ਭਲਾਈ ਕੈਂਪ ਲਾਇਆ

ਰੂੜੇਕੇ ਕਲਾਂ, 28 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸਹਿਕਾਰੀ ਸਭਾ ਰੂੜੇਕੇ ਕਲਾਂ ਵਿਖੇ ਸਭਾ ਦੇ ਸਕੱਤਰ ਬਲਕਾਰ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਮਾਰਕਫੈੱਡ ਅਤੇ ਕਰਿਭਕੋ ਵਲੋਂ ਕਿਸਾਨ ਭਲਾਈ ਕੈਂਪ ਲਾਇਆ ਗਿਆ | ਕੈਂਪ ਦੌਰਾਨ ਮਾਰਕਫੈੱਡ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਚਿੱਟੇ ਮੋਤੀਏ ਸੰਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ

ਟੱਲੇਵਾਲ, 28 ਮਈ (ਸੋਨੀ ਚੀਮਾ)-ਸਿਵਲ ਸਰਜਨ ਬਰਨਾਲਾ ਡਾ: ਜਸਵੀਰ ਸਿੰਘ ਔਲਖ ਅਤੇ ਐਸ.ਐਮ.ਓ ਮਹਿਲ ਕਲਾਂ ਡਾ: ਜੈਦੀਪ ਸਿੰਘ ਚਹਿਲ ਦੀ ਅਗਵਾਈ ਵਿਚ ਪਿੰਡ ਗਹਿਲ ਦੇ ਪ੍ਰਾਇਮਰੀ ਸਿਹਤ ਕੇਂਦਰ ਵਿਖੇ ਚਿੱਟੇ ਮੋਤੀਏ ਦੀ ਜਾਂਚ ਸਬੰਧੀ ਮੁਫ਼ਤ ਕੈਂਪ ਲਗਾਇਆ ਗਿਆ | ਜਿਸ ਵਿਚ ਸਿਵਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX