ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 2 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 2 hours ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 3 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 3 hours ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 3 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 4 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 4 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 4 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 4 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 4 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 4 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 4 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 5 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 6 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 7 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 7 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 7 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 8 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 8 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਪਹਿਲਾ ਸਫ਼ਾ

ਆਈ.ਪੀ.ਐਲ.2022 ਗੁਜਰਾਤ ਬਣਿਆ ਚੈਂਪੀਅਨ

ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ

• ਦੋ ਸਾਥੀ ਗੰਭੀਰ ਜ਼ਖ਼ਮੀ • ਮਾਨਸਾ ਨੇੜੇ ਪਿੰਡ ਜਵਾਹਰਕੇ ਵਿਖੇ ਕੀਤਾ ਹਮਲਾ
• 2 ਗੱਡੀਆਂ 'ਚ ਸਵਾਰ ਹੋ ਕੇ ਆਏ ਸਨ ਹਮਲਾਵਰ • ਇਕ ਦਿਨ ਪਹਿਲਾਂ ਹੀ ਸਰਕਾਰ ਨੇ ਘਟਾਈ ਸੀ ਸੁਰੱਖਿਆ
ਗੁਰਚੇਤ ਸਿੰਘ ਫੱਤੇਵਾਲੀਆ\ਬਲਵਿੰਦਰ ਸਿੰਘ ਧਾਲੀਵਾਲ

ਮਾਨਸਾ, 29 ਮਈ-ਮਾਨਸਾ ਨੇੜੇ ਪਿੰਡ ਜਵਾਹਰਕੇ ਨਜ਼ਦੀਕ ਅਣਪਛਾਤਿਆਂ ਵਲੋਂ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਇਸ ਹਮਲੇ 'ਚ ਸਿੱਧੂ ਦੇ 2 ਸਾਥੀ ਗੰਭੀਰ ਜ਼ਖ਼ਮੀ ਹੋ ਗਏ ਹਨ | ਜ਼ਿਕਰਯੋਗ ਹੈ ਬੀਤੇ ਦਿਨ ਹੀ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਸੀ | ਸਿੱਧੂ ਪਿਛਲੇ ਸਮੇਂ ਤੋਂ ਆਪਣੇ 'ਤੇ ਹਮਲਾ ਹੋਣ ਦਾ ਸ਼ੱਕ ਜਤਾਉਂਦਾ ਸੀ | ਜਾਣਕਾਰੀ ਅਨੁਸਾਰ ਮੂਸੇਵਾਲਾ ਆਪਣੇ ਸਾਥੀਆਂ ਨਾਲ ਥਾਰ ਜੀਪ 'ਤੇ ਆਪਣੇ ਪਿੰਡ ਮੂਸਾ ਤੋਂ ਮਾਨਸਾ ਵੱਲ ਆ ਰਿਹਾ ਸੀ | ਹਮਲਾਵਰ, ਜੋ 2 ਗੱਡੀਆਂ 'ਚ ਸਵਾਰ ਸਨ, ਨੇ ਮੂਸੇਵਾਲਾ ਦੀ ਜੀਪ ਅੱਗੇ ਬਲੈਰੋ ਗੱਡੀ ਲਗਾ ਕੇ ਗਾਇਕ ਤੇ ਸਾਥੀਆਂ ਨੂੰ ਘੇਰ ਲਿਆ ਤੇ ਕੋਰੋਲਾ ਗੱਡੀ 'ਤੇ ਸਵਾਰ ਕਈ ਜਣਿਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ | ਹਮਲੇ 'ਚ 20 ਤੋਂ ਵਧੇਰੇ ਗੋਲੀਆਂ ਚੱਲਣ ਦੀ ਸੂਚਨਾ ਹੈ, ਜਿਨ੍ਹਾਂ 'ਚੋਂ 8 ਤੋਂ 10 ਗੋਲੀਆਂ ਸਿੱਧੂ ਦੇ ਲੱਗੀਆਂ ਹਨ | ਗਾਇਕ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ | ਹਮਲੇ ਦੀ ਖ਼ਬਰ ਸੁਣਦਿਆਂ ਹੀ ਵੱਡੀ ਗਿਣਤੀ 'ਚ ਲੋਕ ਸਿਵਲ ਹਸਪਤਾਲ ਮਾਨਸਾ ਅੱਗੇ ਇਕੱਠੇ ਹੋ ਗਏ | ਮੌਕੇ 'ਤੇ ਮਾਨਸਾ ਦੇ ਐਸ.ਐਸ.ਪੀ. ਗੌਰਵ ਤੂਰਾ ਤੋਂ ਇਲਾਵਾ ਹੋਰ ਉੱਚ-ਅਧਿਕਾਰੀ ਪਹੁੰਚੇ ਹੋਏ ਸਨ |
ਹਮਲਾਵਰਾਂ ਨੇ ਆਲਟੋ ਖੋਹੀ
ਇਸੇ ਦੌਰਾਨ ਪਤਾ ਲੱਗਾ ਹੈ ਕਿ ਹਮਲੇ ਤੋਂ ਬਾਅਦ ਹਮਲਾਵਰਾਂ ਨੇ ਜ਼ਿਲ੍ਹੇ ਦੇ ਪਿੰਡ ਖਾਰਾ ਨਜ਼ਦੀਕ ਇਕ ਆਲਟੋ ਕਾਰ ਖੋਹ ਲਈ ਤੇ ਉਹ ਆਪਣੀ ਕੋਰੋਲਾ ਗੱਡੀ ਉਥੇ ਛੱਡ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਕੋਰੋਲਾ ਪੁਲਿਸ ਨੇ ਕਬਜ਼ੇ 'ਚ ਲੈ ਲਈ ਹੈ ਤੇ ਪੁਲਿਸ ਕਈ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ | ਦੱਸਣਾ ਬਣਦਾ ਹੈ ਕਿ ਸਿੱਧੂ ਪਿਛਲੇ ਸਮੇਂ 'ਚ ਵੀ ਕਈ ਵਾਰ ਆਪਣੇ 'ਤੇ ਹਮਲਾ ਹੋਣ ਦਾ ਸ਼ੱਕ ਜਤਾਉਂਦਾ ਰਹਿੰਦਾ ਸੀ, ਇਸੇ ਕਰ ਕੇ ਉਹ ਬੁਲਟ ਪਰੂਫ਼ ਗੱਡੀ ਫਾਰਚੂਨਰ ਹੀ ਜ਼ਿਆਦਾ ਵਰਤਦਾ ਸੀ ਤੇ ਉਸ ਨਾਲ ਹਰ ਸਮੇਂ ਕਈ ਜਣੇ ਰਹਿੰਦੇ ਸਨ, ਪਰ ਅੱਜ ਸਿੱਧੂ ਫਾਰਚੂਨਰ ਦੀ ਥਾਂ ਥਾਰ ਜੀਪ 'ਤੇ ਸੀ ਤੇ ਉਸ ਨਾਲ ਸਿਰਫ਼ 2 ਮਿੱਤਰ ਹੀ ਸਨ |
ਦੋਵੇਂ ਜ਼ਖ਼ਮੀ ਲੁਧਿਆਣਾ ਰੈਫ਼ਰ
ਸਿੱਧੂ ਮੂਸੇਵਾਲਾ ਨਾਲ ਜ਼ਖ਼ਮੀ ਹੋਏ ਉਸ ਦੇ ਸਾਥੀ ਪਿੰਦੀ ਤੇ ਪਿੰਕਾ, ਜੋ ਪਿੰਡ ਮੂਸਾ ਦੇ ਰਹਿਣ ਵਾਲੇ ਹਨ, ਨੂੰ ਲੁਧਿਆਣਾ ਦੇ ਡੀ. ਐਮ. ਸੀ. ਲਿਆਂਦਾ ਗਿਆ ਹੈ | ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ |
ਕਈ ਸਿਆਸੀ ਆਗੂ ਵੀ ਹਸਪਤਾਲ 'ਚ ਹਾਜ਼ਰ
ਸਿਵਲ ਹਸਪਤਾਲ ਮਾਨਸਾ, ਜਿਥੇ ਸਿੱਧੂ ਦੀ ਮਿ੍ਤਕ ਦੇਹ ਰੱਖੀ ਹੋਈ ਹੈ, ਨੇੜੇ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀ ਲਗਾਏ ਹੋਏ ਹਨ | ਆਮ ਲੋਕ ਵੀ ਵੱਡੀ ਗਿਣਤੀ 'ਚ ਹਸਪਤਾਲ ਦੇ ਨੇੜੇ ਖੜ੍ਹੇ ਹੋਏ ਹਨ | ਮੌਕੇ 'ਤੇ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ ਤੇ ਮੰਗਤ ਰਾਏ ਬਾਂਸਲ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਪਹੁੰਚੇ ਹੋਏ ਸਨ |

ਸਫ਼ਲ ਗਾਇਕ ਤੋਂ ਸਿਆਸਤ ਤੱਕ ਦਾ ਸਫ਼ਰ

'ਚੋਬਰ ਦੇ ਚਿਹਰੇ 'ਤੇ ਨੂਰ ਦੱਸਦਾ ਨੀ ਇਹਦਾ ਉਠੂਗਾ ਜਵਾਨੀ 'ਚ ਜਨਾਜ਼ਾ ਮਿੱਠੀਏ'

ਮਾਨਸਾ ਨੇੜਲੇ ਪਿੰਡ ਮੂਸਾ ਵਿਖੇ ਬਲਕੌਰ ਸਿੰਘ ਸਿੱਧੂ ਦੇ ਘਰ ਮਾਤਾ ਚਰਨ ਕੌਰ ਦੀ ਕੁੱਖੋਂ 11 ਜੂਨ 1993 ਨੂੰ ਜਨਮੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੋਂ ਬੀ. ਟੈੱਕ ਮਕੈਨੀਕਲ ਦੀ ਡਿਗਰੀ ਕਰਨ ਉਪਰੰਤ ਉੱਚ-ਸਿੱਖਿਆ ਲਈ ਕੈਨੇਡਾ ਚਲੇ ਗਏ ਸਨ | ਉਨ੍ਹਾਂ ਆਪਣੀ ਗਾਇਕੀ ਦਾ ਸਫ਼ਰ ਵਿਦੇਸ਼ ਤੋਂ ਸ਼ੁਰੂ ਕੀਤਾ ਸੀ | ਕੁਝ ਵਰਿ੍ਹਆਂ 'ਚ ਉਹ ਸੰਗੀਤ ਜਗਤ 'ਚ ਵੱਖਰੀ ਪਹਿਚਾਣ ਬਣਾ ਕੇ ਦੁਨੀਆ ਭਰ 'ਚ ਮਸ਼ਹੂਰ ਹੋ ਗਿਆ ਸੀ | ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ ਮਾਤਾ ਪਿੰਡ ਦੀ ਸਰਪੰਚ ਹਨ | ਲੰਘੀਆਂ ਵਿਧਾਨ ਸਭਾ ਚੋਣਾਂ 'ਚ ਸਿੱਧੂ ਮੂਸੇਵਾਲਾ ਨੇ ਮਾਨਸਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ, ਪਰ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੇ ਸਿੰਗਲਾ ਤੋਂ 63 ਹਜ਼ਾਰ ਤੋਂ ਵਧੇਰੇ ਵੋਟਾਂ ਨਾਲ ਹਾਰ ਗਏ ਸਨ | ਸਿੱਧੂ ਦਾ ਆਖ਼ਰੀ ਗੀਤ ਲੈਵਲਸ 25 ਮਈ ਨੂੰ 4 ਦਿਨ ਪਹਿਲਾਂ ਹੀ ਯੂ-ਟਿਊਬ 'ਤੇ ਜਾਰੀ ਹੋਇਆ ਸੀ, ਜਿਸ ਨੂੰ 60 ਲੱਖ ਤੋਂ ਵਧੇਰੇ ਵਿਊ ਮਿਲ ਚੁੱਕੇ ਹਨ | ਜ਼ਿਕਰਯੋਗ ਹੈ ਕਿ 15 ਮਈ ਨੂੰ ਸਿੱਧੂ ਵਲੋਂ ਯੂ-ਟਿਊਬ 'ਤੇ ਪਾਏ ਗਏ ਗੀਤ 'ਦਾ ਲਾਸਟ ਰਾਇਡ' ਦੀ ਵੀ ਪੂਰੀ ਚਰਚਾ ਸੀ, ਜਿਸ ਦੇ ਬੋਲ ਸਨ 'ਚੋਬਰ ਦੇ ਚਿਹਰੇ 'ਤੇ ਨੂਰ ਦੱਸਦਾ ਨੀ ਇਹਦਾ ਉਠੂਗਾ ਜਵਾਨੀ 'ਚ ਜਨਾਜ਼ਾ ਮਿਠੀਏ' |

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਮਾਨਸਾ, 29 ਮਈ (ਫੱਤੇਵਾਲੀਆ/ ਧਾਲੀਵਾਲ)-ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਕੁਝ ਘੰਟੇ ਬਾਅਦ ਕੈਨੇਡਾ ਸਥਿਤ ਸਤਿੰਦਰ ਸਿੰਘ ਉਰਫ ਗੋਲਡੀ ਬਰਾੜ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ | ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਬਰਾੜ ਨੇ ਕਿਹਾ ਕਿ ਮੂਸੇਵਾਲਾ 'ਤੇ ਹਮਲਾ ਪੰਜਾਬ 'ਚ ਉਸ ਦੇ ਗਰੋਹ ਨੇ ਕੀਤਾ ਹੈ | ਆਪਣੇ ਕਥਿਤ ਫੇਸਬੁੱਕ ਪੇਜਾਂ 'ਤੇ ਦੋ ਵੱਖਰੀਆਂ ਪੋਸਟਾਂ 'ਚ ਬਿਸ਼ਨੋਈ ਅਤੇ ਬਰਾੜ ਨੇ ਪੰਜਾਬੀ ਗਾਇਕ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ | ਆਮ ਲੋਕ ਤੇ ਪੰਜਾਬ ਪੁਲਿਸ ਇਸ ਘਟਨਾ ਨੂੰ ਗੈਂਗਵਾਰ ਨਾਲ ਜੋੜ ਕੇ ਵੇਖ ਰਹੇ ਹਨ |
ਦੋਸ਼ੀਆਂ ਦੀ ਜਲਦੀ ਪੈੜ ਨੱਪ ਲਵਾਂਗੇ- ਆਈ.ਜੀ. ਯਾਦਵ
ਦੇਰ ਰਾਤ ਸਿਵਲ ਹਸਪਤਾਲ ਮਾਨਸਾ ਵਿਖ ਪਹੁੰਚੇ ਪੀ.ਕੇ. ਯਾਦਵ ਆਈ.ਜੀ. ਫਰੀਦਕੋਟ ਰੇਂਜ ਨੇ ਘਟਨਾ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਸਾਰੇ ਤੱਥਾਂ ਦੀ ਪੂਰੀ ਬਾਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਛੇਤੀ ਹੀ ਕਾਤਲਾਂ ਦੀ ਪੈੜ ਨੱਪ ਲਈ ਜਾਵੇਗੀ | ਇਸ ਮੌਕੇ ਗੌਰਵ ਤੂਰ ਐਸ.ਐਸ.ਪੀ. ਮਾਨਸਾ, ਪੂਨਮ ਸਿੰਘ ਐਸ.ਡੀ.ਐਮ. ਤੇ ਹੋਰ ਅਧਿਕਾਰੀ ਹਾਜ਼ਰ ਸਨ |

ਸਿੱਧੂ ਮੂਸੇਵਾਲਾ ਦੀ ਹੱਤਿਆ ਗੈਂਗਵਾਰ ਦਾ ਨਤੀਜਾ-ਡੀ.ਜੀ.ਪੀ.

ਵਾਰਦਾਤ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ
ਚੰਡੀਗੜ੍ਹ, 29 ਮਈ (ਮਨਜੋਤ ਸਿੰਘ ਜੋਤ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜਾਂਚ ਲਈ ਪੰਜਾਬ ਪੁਲਿਸ ਨੇ ਤਿੰਨ ਮੈਂਬਰੀ ਐਸ.ਆਈ.ਟੀ. ਦਾ ਗਠਨ ਕਰ ਦਿੱਤਾ ਹੈ | ਪੰਜਾਬ ਪੁਲਿਸ ਦੇ ਡੀ.ਜੀ.ਪੀ. ਵੀ. ਕੇ. ਭਾਵਰਾ ਨੇ ਪੱਤਰਕਾਰ ਸੰਮੇਲਨ 'ਚ ਇਸ ਦੀ ਜਾਣਕਾਰੀ ਦਿੱਤੀ | ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਸਮੇਂ ਮਿਲੇ ਵੱਖ-ਵੱਖ ਗੋਲੀਆਂ ਦੇ ਖੋਲਾਂ ਤੋਂ ਅਜਿਹਾ ਲਗਦਾ ਹੈ ਕਿ ਹਮਲਾਵਰਾਂ ਨੇ ਤਿੰਨ ਤਰ੍ਹਾਂ ਦੇ ਹਥਿਆਰਾਂ ਦਾ ਇਸਤੇਮਾਲ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਆਪਸੀ ਗੈਂਗਵਾਰ ਦਾ ਮਾਮਲਾ ਲਗਦਾ ਹੈ, ਕਿਉਂਕਿ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਦਾ ਨਾਂਅ ਵਿੱਕੀ ਮਿੱਡੂਖੇੜਾ ਕਤਲ ਕੇਸ 'ਚ ਆਇਆ ਸੀ | ਉਹ ਹੁਣ ਵਿਦੇਸ਼ ਜਾ ਚੁੱਕਾ ਹੈ | ਡੀ.ਜੀ.ਪੀ. ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੈ ਅਤੇ ਇਸ ਦੀ ਜ਼ਿੰਮੇਵਾਰੀ ਬਿਸ਼ਨੋਈ ਗੈਂਗ ਨੇ ਕੈਨੇਡਾ ਤੋਂ ਲਈ ਹੈ | ਇਸ ਦੌਰਾਨ ਡੀ. ਜੀ. ਪੀ. ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ | ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਪੰਜਾਬ ਪੁਲਿਸ ਦੇ 4 ਕਮਾਂਡੋ ਤਾਇਨਾਤ ਕੀਤੇ ਗਏ ਸਨ ਪਰ ਘੱਲੂਘਾਰਾ ਦਿਵਸ ਦੇ ਪ੍ਰਬੰਧਾਂ ਦੇ ਚਲਦਿਆਂ ਹਰ ਸਾਲ ਦੀ ਤਰ੍ਹਾਂ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮੀ ਘਟਾਏ ਗਏ ਸਨ | ਇਸੇ ਕੜੀ ਤਹਿਤ ਸਿੱਧੂ ਮੂਸੇਵਾਲਾ ਦੇ 2 ਸੁਰੱਖਿਆ ਕਰਮੀ ਵੀ ਘਟਾਏ ਗਏ ਸਨ | ਪਰ ਉਨ੍ਹਾਂ ਨਾਲ ਦੋ ਕਮਾਂਡੋ ਤਾਇਨਾਤ ਸਨ ਪਰ ਜਦੋਂ ਉਹ ਅੱਜ ਘਰੋਂ ਨਿਕਲੇ ਤਾਂ ਆਪਣੇ ਨਾਲ ਕਮਾਂਡੋ ਨਾਲ ਲੈ ਕੇ ਨਹੀਂ ਗਏ | ਇਸ ਦੇ ਨਾਲ ਉਹ ਆਪਣੀ ਬੁਲੇਟ ਪਰੂਫ਼ ਗੱਡੀ 'ਚ ਸਵਾਰ ਹੋ ਕੇ ਵੀ ਨਹੀਂ ਗਏ ਸਨ | ਰਾਤ ਨੂੰ ਸੱਦੇ ਪੱਤਰਕਾਰ ਸੰਮੇਲਨ 'ਚ ਉਨ੍ਹਾਂ ਨੇ ਆਪਣੀ ਗੱਲ ਕਰੀਬ 4.30 ਮਿੰਟ 'ਚ ਪੂਰੀ ਕਰ ਦਿੱਤੀ | ਜਦੋਂ ਉਨ੍ਹਾਂ ਨੂੰ ਪੱਤਰਕਾਰਾਂ ਨੇ ਸਵਾਲ ਕੀਤੇ ਤਾਂ ਉਹ ਜਵਾਬ ਦਿੱਤੇ ਬਗੈਰ ਹੀ ਚਲੇ ਗਏ |

'ਸਾਡੇ ਪੁੱਤ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ'

ਇਸੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੇ ਮਾਤਾ ਚਰਨ ਕੌਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਇਕਲੌਤੇ ਪੁੱਤ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਜਦੋਂ ਪਹਿਲਾਂ ਹੀ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਸਨ ਤਾਂ ਫਿਰ ਹੋਰ ਸੁਰੱਖਿਆ ਦੇਣ ਦੀ ਬਜਾਏ ਪਹਿਲਾਂ ਵਾਲੀ ਸਕਿਉਰਿਟੀ ਵੀ ਵਾਪਸ ਲੈ ਲਈ | ਉਧਰ ਘਟਨਾ ਦੇ ਚਸ਼ਮਦੀਦ ਤੇ ਪਿੰਡ ਜਵਾਹਰਕੇ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਹਮਲਾਵਰ ਬਲੇਰੋ ਗੱਡੀ 'ਤੇ ਸਵਾਰ ਸਨ |

ਕੀ ਪਤਾ ਸੀ 'ਲਾਸਟ ਰਾਈਡ' ਗੀਤ ਦੇ ਬੋਲ ਖ਼ੁਦ 'ਤੇ ਪੂਰੇ ਹੋਣਗੇ

ਮਾਨਸਾ, 29 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਨੂੰ ਇਹ ਚੇਤੇ ਵੀ ਨਹੀਂ ਸੀ ਕਿ 15 ਮਈ ਨੂੰ ਉਸ ਵਲੋਂ ਗਾਏ 'ਲਾਸਟ ਰਾਈਡ' ਗੀਤ ਦੇ ਬੋਲ ਖ਼ੁਦ 'ਤੇ ਹੀ ਪੂਰੇ ਹੋਣਗੇ | ਜ਼ਿਕਰਯੋਗ ਹੈ ਕਿ ਯੂ-ਟਿਊਬ 'ਤੇ ਜਾਰੀ ਕੀਤੇ ਗਏ ਇਸ ਗੀਤ ਦੇ ਬੋਲ 'ਚੋਬਰ ਦੇ ਚਿਹਰੇ 'ਤੇ ਨੂਰ ਦੱਸਦਾ ਨੀ, ਇਹਦਾ ਉਠੂਗਾ ਜਵਾਨੀ 'ਚ ਜਨਾਜ਼ਾ ਮਿਠੀਏ' ਸਨ | ਇਸ ਗੀਤ 'ਚ ਉਸ ਨੇ ਆਪਣੀ ਚੜ੍ਹਾਈ ਦੀ ਵੀ ਗੱਲ ਕੀਤੀ ਹੈ ਤੇ ਉਸ ਨੇ ਖੱਬੀ ਖਾਨਾਂ ਨਾਲ ਨੇੜਤਾ ਹੋਣ ਦੇ ਨਾਲ ਹੀ ਵੈਰੀਆਂ ਦੀ ਗੱਲ ਵੀ ਕੀਤੀ ਹੈ | ਗੀਤ 'ਚ ਉਸ ਨੇ ਜ਼ਿਕਰ ਕੀਤਾ ਹੈ ਕਿ ਲੋੜ ਤੋਂ ਜ਼ਿਆਦਾ ਸੱਚ ਬੋਲਣ ਕਰ ਕੇ ਲੋਕ ਵਿਰੋਧੀ ਹੋਏ ਹਨ | ਉਹ ਆਖ਼ਰੀ ਅੰਤਰੇ 'ਚ ਇਹ ਵੀ ਜ਼ਿਕਰ ਕਰਦਾ ਹੈ ਕਿ 'ਮੂਸੇਵਾਲਾ ਜਿੳਾੂਦਾ ਹੀ ਅਮਰ ਹੋ ਗਿਆ, ਪਰ ਬਹੁਤੀਆਂ ਹੀ ਆਈਆਂ ਆਵਾਜ਼ਾਂ ਮਿੱਠੀਏ |' ਇਸ ਗੀਤ ਨੂੰ ਸੋਸ਼ਲ ਮੀਡੀਆ 'ਤੇ ਲੋਕਾਂ ਵਲੋਂ ਸੇਅਰ ਕਰ ਕੇ ਲਿਖਿਆ ਜਾ ਰਿਹਾ ਹੈ ਕਿ ਮੂਸੇਵਾਲਾ ਨੂੰ ਆਪਣੀ ਮੌਤ ਨੇੜੇ ਦਿਸਦੀ ਸੀ | ਦੱਸਣਾ ਬਣਦਾ ਹੈ ਕਿ ਸਿੱਧੂ ਨੂੰ ਪਿਛਲੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਕਰ ਕੇ ਉਹ ਸੁਚੇਤ ਤਾਂ ਸੀ, ਪਰ ਕਈ ਵਾਰ ਆਪਣੇ ਸੁਭਾਅ ਮੁਤਾਬਿਕ ਖੁੱਲ-ਖੁਲਾਸੀਆਂ ਗੱਲਾਂ ਵੀ ਕਰ ਜਾਂਦਾ ਸੀ | ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਪੱਤਰਕਾਰ ਨਾਲ ਚਰਚਾ ਕਰਦਿਆਂ ਸਿੱਧੂ ਨੇ ਦੱਸਿਆ ਸੀ ਕਿ ਉਸ ਦੇ ਨਵੇਂ ਘਰ 'ਹਵੇਲੀ' 'ਚ ਰੈਣ ਬਸੇਰਾ ਕਰਨ ਤੋਂ ਪਹਿਲਾਂ ਹੀ ਕੁਝ ਸ਼ੱਕੀ ਵਿਅਕਤੀ ਰੈਕੀ ਕਰ ਕੇ ਗਏ ਹਨ, ਇਸੇ ਕਰ ਕੇ ਉਹ ਆਪਣੇ ਕੋਲ ਹਰ ਵਕਤ ਪਿਸਟਲ ਰੱਖਦਾ ਸੀ | ਹਥਿਆਰਾਂ ਦਾ ਇਹ ਸ਼ੌਕੀਨ ਨੌਜਵਾਨ ਆਖ਼ਰੀ ਸਮੇਂ ਆਪਣੇ ਹਥਿਆਰ ਨੂੰ ਚੁੱਕ ਵੀ ਨਹੀਂ ਸਕੇਗਾ, ਇਸ ਦਾ ਅੰਦਾਜ਼ਾ ਉਸ ਨੂੰ ਤਾਂ ਕੀ ਕਿਸੇ ਨੂੰ ਵੀ ਨਹੀਂ ਸੀ | ਉਪਰੋਕਤ ਗੀਤ ਨੂੰ 1 ਕਰੋੜ ਤੋਂ ਵਧੇਰੇ ਲੋਕਾਂ ਨੇ ਵੇਖਿਆ ਤੇ ਸੁਣਿਆ ਹੈ |

ਜ਼ਿੰਮੇਵਾਰਾਂ ਨੂੰ ਬਿਨਾਂ ਦੇਰੀ ਗਿ੍ਫ਼ਤਾਰ ਕੀਤਾ ਜਾਵੇ-ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਖ਼ਬਰ ਸੁਣ ਕੇ ਮੈਂ ਸਦਮੇ 'ਚ ਹਾਂ | ਮੇਰੀ ਦਿਲੀ ਹਮਦਰਦੀ ਉਸ ਦੇ ਪਰਿਵਾਰ ਤੇ ਦੋਸਤਾਂ ਦੇ ਨਾਲ ਹੈ | ਇਹ ਹੱਤਿਆਕਾਂਡ ਦਰਸਾਉਂਦਾ ਹੈ ਕਿ ਪੰਜਾਬ 'ਚ ਅਮਨ-ਕਾਨੂੰਨ ...

ਪੂਰੀ ਖ਼ਬਰ »

ਹੱਤਿਆ 'ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ-ਭਗਵੰਤ ਮਾਨ

ਚੰਡੀਗੜ੍ਹ, (ਪੀ. ਟੀ. ਆਈ.)-ਮੁੱਖ ਮੰਤਰੀ ਭਗਵੰਤ ਮਾਨ ਨੇ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ 'ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਮੈਂ ਸਦਮੇ 'ਚ ਹਾਂ | ਮੇਰੇ ਵਿਚਾਰ ਤੇ ...

ਪੂਰੀ ਖ਼ਬਰ »

'ਆਪ' ਨੂੰ ਸੱਤਾ 'ਚ ਬਣੇ ਰਹਿਣ ਦਾ ਕੋਈ ਹੱਕ ਨਹੀਂ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੈਨੂੰ ਯਕੀਨ ਨਹੀਂ ਹੋ ਰਿਹਾ ਕਿ ਮੈਂ ਆਪਣੇ ਕਰੀਬੀ ਦੋਸਤ ਅਤੇ ਕਾਂਗਰਸ ਪਰਿਵਾਰ ਦੇ ਮੈਂਬਰ ਸਿੱਧੂ ...

ਪੂਰੀ ਖ਼ਬਰ »

ਸੂਬੇ ਭਰ 'ਚ ਹਾਈ ਅਲਰਟ

ਲੁਧਿਆਣਾ, 29 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੁਲਿਸ ਵਲੋਂ ਸੂਬੇ ਭਰ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਤਲਾਂ ਦੇ ਵਾਹਨਾਂ ਦੀ ਜਾਣਕਾਰੀ ਪੂਰੇ ਸੂਬੇ 'ਚ ਪੁਲਿਸ ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣ ਸੰਬੰਧੀ ਨੋਟੀਫਿਕੇਸ਼ਨ ਅੱਜ

ਚੰਡੀਗੜ੍ਹ, 29 ਮਈ (ਅਜੀਤ ਬਿਊਰੋ)-ਸੰਗਰੂਰ ਲੋਕ ਸਭਾ ਹਲਕਾ-12 ਦੀ ਜ਼ਿਮਨੀ ਚੋਣ ਕਰਵਾਉਣ ਸੰਬੰਧੀ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਹੋ ਜਾਵੇਗਾ ਅਤੇ ਉਮੀਦਵਾਰ 6 ਜੂਨ ਤੱਕ ਨਾਮਜ਼ਦਗੀਆਂ ਦਾਖ਼ਲ ਕਰ ਸਕਦੇ ਹਨ | ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ...

ਪੂਰੀ ਖ਼ਬਰ »

ਨਿਪਾਲ 'ਚ ਛੋਟਾ ਹਵਾਈ ਜਹਾਜ਼ ਹਾਦਸਾਗ੍ਰਸਤ

4 ਭਾਰਤੀਆਂ ਸਮੇਤ 22 ਯਾਤਰੀ ਸਨ ਸਵਾਰ ਕਠਮੰਡੂ, 29 ਮਈ (ਏਜੰਸੀ)- ਨਿਪਾਲ ਦੇ ਪਹਾੜੀ ਖੇਤਰ 'ਚ 4 ਭਾਰਤੀਆਂ ਸਮੇਤ 22 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਸਥਾਨਕ ਏਅਰਲਾਈਨ ਦਾ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ | ਰਾਹਤ ਕਰਮੀਆਂ ਨੂੰ ਜਹਾਜ਼ ਦਾ ਮਲਬਾ ਮਿਲ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਪਾਵਰਕਾਮ ਲਈ ਚੁਣੌਤੀ ਹੋਵੇਗਾ ਝੋਨੇ ਦਾ ਬਿਜਾਈ ਸੀਜ਼ਨ

ਸਬਸਿਡੀ ਕਰਕੇ ਤਨਖ਼ਾਹਾਂ ਦੀ ਅਦਾਇਗੀ 'ਤੇ ਪੈ ਸਕਦਾ ਹੈ ਅਸਰ ਜਲੰਧਰ, 29 ਮਈ (ਸ਼ਿਵ ਸ਼ਰਮਾ)-ਪਾਵਰਕਾਮ ਲਈ ਝੋਨੇ ਦੇ ਆਉਣ ਵਾਲੇ ਸੀਜ਼ਨ ਲਈ ਸਰਕਾਰੀ ਤੇ ਨਿੱਜੀ ਥਰਮਲ ਪਲਾਂਟ ਲਈ 80 ਲੱਖ ਟਨ ਕੋਲੇ ਦੀ ਸਪਲਾਈ ਕਰਵਾਉਣੀ ਇਕ ਵੱਡੀ ਚੁਣੌਤੀ ਬਣਨ ਵਾਲੀ ਹੈ ਕਿਉਂਕਿ ਇਸ ਵੇਲੇ ...

ਪੂਰੀ ਖ਼ਬਰ »

ਦੇਸ਼ 'ਚ ਜੁਲਾਈ-ਅਗਸਤ ਵਿਚ ਫਿਰ ਪੈਦਾ ਹੋ ਸਕਦੈ ਬਿਜਲੀ ਸੰਕਟ

ਨਵੀਂ ਦਿੱਲੀ, 29 ਮਈ (ਏਜੰਸੀ)-ਸੁਤੰਤਰ ਖੋਜ ਸੰਸਥਾ ਸੀ.ਆਰ.ਈ.ਏ. ਨੇ ਕਿਹਾ ਹੈ ਕਿ ਭਾਰਤ ਦੇ ਥਰਮਲ ਪਾਵਰ ਪਲਾਂਟਾਂ 'ਚ ਕੋਲੇ ਦਾ ਘੱਟ ਭੰਡਾਰ ਜੁਲਾਈ-ਅਗਸਤ 'ਚ ਇਕ ਹੋਰ ਬਿਜਲੀ ਸੰਕਟ ਦਾ ਸੰਕੇਤ ਹੈ | ਸੈਂਟਰ ਫਾਰ ਰਿਸਰਚ ਆਨ ਐਨਰਜੀ ਐਂਡ ਕਲੀਨ ਏਅਰਜ਼ (ਸੀ. ਆਰ. ਈ. ਏ.) ਨੇ ਕਿਹਾ ਹੈ ...

ਪੂਰੀ ਖ਼ਬਰ »

ਕੇਰਲ 'ਚ ਤਿੰਨ ਦਿਨ ਪਹਿਲਾਂ ਪੁੱਜਾ ਮੌਨਸੂਨ

ਤਿਰੂਵਨੰਤਪੁਰਮ/ਨਵੀਂ ਦਿੱਲੀ, 29 ਮਈ (ਏਜੰਸੀ)- ਮੌਨਸੂਨ ਨੇ ਕੇਰਲ 'ਚ 3 ਦਿਨ ਪਹਿਲਾਂ ਦਸਤਕ ਦੇ ਦਿੱਤੀ ਹੈ | ਮੌਸਮ ਵਿਭਾਗ ਨੇ ਆਪਣੀ ਭਵਿੱਖਵਾਣੀ 'ਚ ਕਿਹਾ ਹੈ ਕਿ ਦੱਖਣ-ਪੱਛਮੀ ਮਾਨਸੂਨ ਅੱਜ ਕੇਰਲ ਪਹੁੰਚ ਗਿਆ ਹੈ | ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਕੇਰਲ ਦੇ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਜਥੇ: ਤੋਤਾ ਸਿੰਘ ਨੇ ਪੰਥ ਤੇ ਪੰਜਾਬ ਦੀ ਆਖ਼ਰੀ ਸਾਹਾਂ ਤੱਕ ਸੇਵਾ ਕੀਤੀ-ਗਿਆਨੀ ਰਘਬੀਰ ਸਿੰਘ ਜ਼ਮੀਨ ਨਾਲ ਜੁੜੇ ਹੋਏ ਆਗੂ ਤੇ ਗੁਰੂ ਦੇ ਰੰਗ 'ਚ ਰੰਗੀ ਹੋਈ ਸ਼ਖ਼ਸੀਅਤ ਸਨ-ਸੁਖਬੀਰ/ਧਾਮੀ ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਮੋਗਾ, 29 ਮਈ-ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਈ ਵਿਵਾਦਾਂ 'ਚ ਰਹੇ ਸਿੱਧੂ ਮੂਸੇਵਾਲਾ

ਮਾਨਸਾ, 29 ਮਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਗੀਤਕਾਰ, ਗਾਇਕ ਤੇ ਸਿਆਸਤ ਨਾਲ ਜੁੜੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਸਮੇਂ-ਸਮੇਂ 'ਤੇ ਵਿਵਾਦਾਂ 'ਚ ਰਹਿੰਦੇ ਸਨ | ਉਂਝ 28 ਕੁ ਵਰਿ੍ਹਆਂ ਦਾ ਇਹ ਨੌਜਵਾਨ ਸਿੱਧਾ ਸਾਦਾ ਬੰਦਾ ਸੀ | ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਕਰਕੇ ਲੋਕ ਲਬਾਂ 'ਤੇ ਚੜਿ੍ਹਆ ਪਿੰਡ ਮੂਸਾ

ਸਾਢੇ ਤਿੰਨ ਦਹਾਕਿਆਂ ਬਾਅਦ ਕੌਮਾਂਤਰੀ ਪੱਧਰ 'ਤੇ ਚਰਚਾ 'ਚ ਆਇਆ ਸੀ ਪਿੰਡ ਮਾਨਸਾ, 29 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਿੱਠੇ ਖ਼ਰਬੂਜ਼ੇ ਕਰ ਕੇ ਕੌਮੀ ਪੱਧਰ 'ਤੇ ਅਤੇ ਗਾਇਕੀ ਕਾਰਨ ਕੌਮਾਂਤਰੀ ਪੱਧਰ 'ਤੇ ਛਾਉਣ ਤੋਂ ਬਾਅਦ ਪਿੰਡ ਮੂਸਾ ਦਾ ਨਾਂਅ ਗਾਇਕ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸੁਰੱਖਿਆ ਕਟੌਤੀ ਕਰਨ 'ਚ ਜਲਦਬਾਜ਼ੀ ਕੀਤੀ-ਵਿਜੈ ਸਾਂਪਲਾ

ਫਗਵਾੜਾ, (ਹਰਜੋਤ ਸਿੰਘ ਚਾਨਾ)-ਕੌਮੀ ਐਸ. ਸੀ./ਐਸ.ਟੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਵਿਸ਼ੇਸ਼ ਵਿਅਕਤੀਆਂ ਦੀ ਸੁਰੱਖਿਆ ਨੂੰ ਘਟਾਉਣ ਲਈ ਲਾਪਰਵਾਹੀ ਵਰਤੀ ਹੈ | ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ...

ਪੂਰੀ ਖ਼ਬਰ »

ਹੱਤਿਆ ਦੀ ਜ਼ਿੰਮੇਵਾਰ ਪੰਜਾਬ ਸਰਕਾਰ-ਸੋਮ ਪ੍ਰਕਾਸ਼

ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਮਾਮਲੇ 'ਚ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਡੀ.ਜੀ.ਪੀ. ਪੰਜਾਬ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ...

ਪੂਰੀ ਖ਼ਬਰ »

ਸਰਕਾਰ ਪੂਰੀ ਤਰ੍ਹਾਂ ਨਾਕਾਮ-ਕੈਪਟਨ

ਚੰਡੀਗੜ੍ਹ, (ਅਜੀਤ ਬਿਊਰੋ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਘਾਟਾ ਕਦੇ ਨਾ ਪੂਰਾ ਹੋਣ ਵਾਲਾ ਹੈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਕਾਨੂੰਨ ਵਿਵਸਥਾ ਦੇ ਮਾਮਲੇ 'ਚ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਪੰਜਾਬ 'ਚ ਸਥਿਤੀ ਕਾਬੂ ਤੋਂ ਬਾਹਰ-ਮਨਜਿੰਦਰ ਸਿੰਘ ਸਿਰਸਾ

ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੈ | ਕੱਲ੍ਹ 'ਆਪ' ਸਰਕਾਰ ਨੇ ਸੁਰੱਖਿਆ ਵਾਪਸ ਲਈ ਤੇ ਅੱਜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ...

ਪੂਰੀ ਖ਼ਬਰ »

ਸੁਰੱਖਿਆ ਨਾਲ ਛੇੜਛਾੜ ਗਲਤ-ਗਹਿਲੋਤ

ਜੈਪੁਰ, (ਪੀ. ਟੀ. ਆਈ.)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹੱਤਿਆ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ | ਪ੍ਰਚਾਰ ਲਈ ਸੁਰੱਖਿਆ ਨਾਲ ਛੇੜਛਾੜ ਕਰਨਾ ਸਰਾਸਰ ...

ਪੂਰੀ ਖ਼ਬਰ »

ਅੱਜ ਕੋਈ ਵੀ ਸੁਰੱਖਿਅਤ ਨਹੀਂ-ਅਸ਼ਵਨੀ ਸ਼ਰਮਾ

ਚੰਡੀਗੜ੍ਹ, (ਅਜੀਤ ਬਿਊਰੋ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ 'ਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ 'ਚ ਕਾਨੂੰਨ ਵਿਵਸਥਾ ਖ਼ਤਮ ...

ਪੂਰੀ ਖ਼ਬਰ »

ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਢੀਂਡਸਾ

ਐੱਸ. ਏ. ਐੱਸ. ਨਗਰ, (ਕੇ. ਐਸ. ਰਾਣਾ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਦੋਵੇਂ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਦਿੱਤੀ ਜਾਵੇਗੀ ਸਖ਼ਤ ਤੋਂ ਸਖ਼ਤ ਸਜ਼ਾ-ਕੇਜਰੀਵਾਲ

ਨਵੀਂ ਦਿੱਲੀ, (ਪੀ. ਟੀ. ਆਈ.)-ਸਿੱਧੂ ਮੂਸੇਵਾਲਾ ਦਾ ਕਤਲ ਦੁਖਦਾਈ ਤੇ ਹੈਰਾਨ ਕਰਨ ਵਾਲਾ ਹੈ | ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ | ਮੈਂ ਸਾਰਿਆਂ ਨੂੰ ਮਜ਼ਬੂਤ ਰਹਿਣ ਤੇ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ ਕਰਦਾ ਹਾਂ | ਪ੍ਰਮਾਤਮਾ ਉਸ ਦੀ ਆਤਮਾ ਨੂੰ ...

ਪੂਰੀ ਖ਼ਬਰ »

ਡੂੰਘੇ ਸਦਮੇ 'ਚ ਹਾਂ-ਰਾਹੁਲ ਗਾਂਧੀ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਹੋਣਹਾਰ ਕਾਂਗਰਸੀ ਆਗੂ ਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਡੂੰਘੇ ਸਦਮੇ ਵਿਚ ਅਤੇ ਦੁਖੀ ਹਾਂ | ਪਰਿਵਾਰ ਤੇ ਦੁਨੀਆ ਭਰ 'ਚ ਉਸ ਦੇ ਚਾਹੁਣ ਵਾਲਿਆਂ ਨਾਲ ਮੇਰੀ ਦਿਲੀ ਹਮਦਰਦੀ | ...

ਪੂਰੀ ਖ਼ਬਰ »

ਗੈਂਗਸਟਰ ਗੋਲਡੀ ਬਰਾੜ ਨੇ ਬਠਿੰਡਾ ਦੇ ਵਪਾਰੀ ਤੋਂ ਮੰਗੇ ਸਨ ਇਕ ਕਰੋੜ

ਬਠਿੰਡਾ, (ਅੰਮਿ੍ਤਪਾਲ ਸਿੰਘ ਵਲਾਣ੍ਹ, ਸੱਤਪਾਲ ਸਿੰਘ ਸਿਵੀਆਂ)-ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸ਼ੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਕਬੂਲਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੇ ਸਤੰਬਰ-2021 ਨੂੰ ਬਠਿੰਡਾ ਦੇ ਇਕ ਵਪਾਰੀ ਤੋਂ ਕਰੋੜ ਰੁਪਏ ਦੀ ਮੰਗ ਕੀਤੀ ਕੀਤੀ ਸੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX